ਅਬੋਹਰ ਦੀ ਅਤਿ ਆਧੁਨਿਕ ਤਕਨੀਕ ਨਾਲ ਲੈੱਸ ਲਾਈਬਰੇਰੀ ਬਣੀ ਨੌਜਵਾਨਾਂ ਲਈ ਖਿੱਚ ਦਾ ਕੇਂਦਰ- ਡਾ. ਸੇਨੂ ਦੁੱਗਲ

Fazilka Politics Punjab

ਅਬੋਹਰ 20 ਅਗਸਤ
ਨਗਰ ਨਿਗਮ ਕਮਿਸ਼ਨਰ-ਕਮ-ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਅਬੋਹਰ ਦੇ ਆਭਾ ਸਿਟੀ ਸਕੇਰ ਵਿੱਚ ਬਣੀ ਅਤਿ ਆਧੁਨਿਕ ਤਕਨੀਕ ਨਾਲ ਲੈਸ ਲਾਈਬ੍ਰੇਰੀ ਨੌਜਵਾਨਾਂ ਲਈ ਖਿੱਚ ਦਾ ਕੇਂਦਰ ਬਣੀ ਹੋਈ ਹੈ।  ਪੰਜਾਬ ਸਰਕਾਰ ਵੱਲੋਂ ਬਣਾਈ ਇਸ ਲਾਈਬ੍ਰੇਰੀ ਵਿੱਚ ਨੌਜਵਾਨ ਜਿਥੇ ਉੱਚ ਇਮਤਿਹਾਨਾਂ ਦੀ ਤਿਆਰੀ ਕਰਕੇ ਆਪਣਾ ਭਵਿੱਖ ਉਜਵਲ ਕਰ ਰਹੇ ਹਨ ਉੱਥੇ ਹੀ ਵੱਖ ਵੱਖ ਵਿਸ਼ਿਆਂ ਦੀਆਂ ਕਿਤਾਬਾਂ ਅਤੇ ਅਤੇ ਅਖਬਾਰਾਂ ਪੜ੍ਹ ਕੇ ਆਪਣੇ ਗਿਆਨ ਵਿੱਚ ਵੀ ਵਾਧਾ ਕਰ ਰਹੇ ਹਨ।
ਕਮਿਸ਼ਨਰ ਨਗਰ ਨਿਗਮ ਡਾ. ਸੇਨੂ ਦੁੱਗਲ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਬੋਹਰ ਸ਼ਹਿਰ ਵਿਖੇ ਸਥਾਪਿਤ ਇਸ ਆਧੁਨਿਕ ਸਹੂਲਤਾਂ ਨਾਲ ਲੈਸ ਲਾਇਬ੍ਰੇਰੀ ਵਿੱਚ 120 ਵਿਦਿਆਰਥੀਆਂ ਦੇ ਪੜ੍ਹਨ ਲਈ ਬੈਠਣ ਦੀ ਵਿਵਸਥਾ ਹੈ। ਉਨ੍ਹਾਂ ਕਿਹਾ ਕਿ ਬਚਿਆਂ ਦੇ ਪੜ੍ਹਨ ਲਈ ਪਹਿਲਾ 4-4 ਘੰਟੇ ਦਾ ਸਲਾਟ ਬਣਾਇਆ ਗਿਆ ਸੀ ਪਰ ਹੁਣ ਇਸ ਵਿੱਚ 6-6 ਘੰਟੇ ਦਾ ਸਲਾਟ ਕਰ ਦਿੱਤਾ ਗਿਆ ਗਿਆ ਹੈ।

 ਉਹਨਾਂ ਨੇ ਦੱਸਿਆ ਕਿ ਇਹ ਲਾਈਬ੍ਰੇਰੀ ਪੂਰੀ ਤਰ੍ਹਾਂ ਏਸੀ ਅਤੇ ਸ਼ਾਨਦਾਰ ਮਾਹੌਲ ਵਿੱਚ ਤਿਆਰ ਕੀਤੀ ਗਈ ਹੈ ਅਤੇ ਪ੍ਰਤਿਯੋਗੀ ਪ੍ਰੀਖਿਆਵਾਂ ਦੀ ਤਿਆਰੀ ਕਰ ਰਹੇ ਨੌਜਵਾਨਾਂ ਲਈ ਵਰਦਾਨ ਹੈ। ਇਸ ਵਿੱਚ ਸਾਹਿਤ ਦੇ ਨਾਲ ਨਾਲ ਪ੍ਰਤਿਯੋਗੀ ਪ੍ਰੀਖਿਆਵਾਂ ਦੇ ਉਦੇਸ਼ ਨੂੰ ਮੁੱਖ ਰੱਖਦੇ ਹੋਏ ਵੀ ਕਿਤਾਬਾਂ ਉਪਲਬਧ ਕਰਵਾਈਆਂ ਗਈਆਂ ਹਨ । ਇਸ ਵਿੱਚ ਦਾਖਲਾ ਲੈਣ ਲਈ ਮਹੀਨਾਵਾਰ ਫੀਸ 1000 ਰੁਪਏ ਰੱਖੀ ਗਈ ਹੈ। ਇਸ ਵਿੱਚ ਉਪਲਬਧ ਪਹਿਲਾ ਸਲੋਟ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ, ਦੂਸਰਾ ਸਲੋਟ ਦੁਪਹਿਰ 2 ਤੋਂ ਬਾਅਦ ਸ਼ਾਮ 8 ਵਜੇ ਤੱਕ ਹੈ। ਇੱਥੇ ਪੜ੍ਹਾਈ ਕਰਨ ਆਉਣ ਵਾਲੇ ਨੌਜਵਾਨਾਂ ਦਾ ਕਹਿਣਾ ਹੈ ਕਿ ਇਥੋਂ ਦੇ ਸ਼ਾਂਤ ਅਤੇ ਸ਼ਾਨਦਾਰ ਮਾਹੌਲ ਵਿੱਚ ਉਹਨਾਂ ਦਾ ਪੜ੍ਹਾਈ ਵਿੱਚ ਮਨ ਲੱਗਦਾ ਹੈ ਅਤੇ ਉਹ ਇੱਕ ਮਨ ਹੋ ਕੇ ਆਪਣੀ ਪੜ੍ਹਾਈ ਕਰ ਸਕਦੇ ਹਨ।
ਲਾਇਬ੍ਰੇਰੀ ਨੂੰ ਯੋਜਨਾਬਧ ਤਰੀਕੇ ਨਾਲ ਚਲਾਉਣ ਲਈ ਇਕ ਲਾਇਬ੍ਰੇਰੀਅਨ, ਸੇਵਾਦਾਰ, ਸਫਾਈ ਸੇਵਕ ਅਤੇ ਚੌਕੀਦਾਰ ਵੀ ਲਗਾਇਆ ਗਿਆ ਹੈ।  ਇਸ ਤੋਂ ਇਲਾਵਾ ਲਾਇਬ੍ਰੇਰੀ ਸੀ.ਸੀ.ਟੀ.ਵੀ. ਕੈਮਰੇ ਅਤੇ ਏ.ਸੀ. ਨਾਲ ਭਰਪੂਰ ਲੈਸ ਹੈ। ਉਨ੍ਹਾਂ ਕਿਹਾ ਕਿ ਬਚਿਆਂ ਨੂੰ ਕੋਈ ਪ੍ਰੇਸ਼ਾਨੀ ਨਾ ਆਵੇ ਇਸ ਪੀਣ ਯੋਗ ਪਾਣੀ, ਚਾਹ ਅਤੇ ਕਾਫੀ ਮਸ਼ੀਨ ਦਾ ਉਚਿਤ ਪ੍ਰਬੰਧ ਕੀਤਾ ਗਿਆ ਹੈ।