ਏ.ਡੀ.ਸੀ. ਵੱਲੋਂ ਫਲਾਈ ਹਾਈ ਐਜ਼ੂਕੇਸ਼ਨਲ ਐਂਡ ਕੰਸਲਟੈਂਟਸ ਫਰਮ ਦਾ ਲਾਇਸੰਸ ਰੱਦ

S.A.S Nagar

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 03 ਅਪ੍ਰੈਲ, 2024:

ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਵੱਲੋਂ ਫਲਾਈ ਹਾਈ ਐਜ਼ੂਕੇਸ਼ਨਲ ਐਂਡ ਕੰਸਲਟੈਂਟਸ ਫਰਮ  ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ  ਵੱਲੋਂ ਫਲਾਈ ਹਾਈ ਐਜ਼ੂਕੇਸ਼ਨਲ ਐਂਡ ਕੰਸਲਟੈਂਟਸ ਫਰਮ ਐਸ.ਸੀ.ਐਫ. ਨੰਬਰ 88, ਗਰਾਊਂਡ ਫਲੋਰ , ਫੇਜ- 3ਬੀ2, ਮੋਹਾਲੀ, ਜਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ  ਦੇ ਮਾਲਕ ਭਵਖੰਡਨ ਸਿੰਘ ਟਿਵਾਣਾ ਪੁੱਤਰ ਹਰਦੀਪ ਸਿੰਘ ਵਾਸੀ ਮਕਾਨ ਨੰ: 52, ਸੈਕਟਰ-70, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕੋਚਿੰਗ ਇੰਸਟੀਚਿਊਟ ਆਫ ਆਇਲਟਸ ਦੇ ਕੰਮ ਲਈ ਲਾਇਸੰਸ  ਨੰ: 47 ਐਮ.ਸੀ.-2 ਮਿਤੀ 24 ਅਗਸਤ 2016 ਨੂੰ ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ 23 ਅਗਸਤ 2021 ਨੂੰ ਖਤਮ ਹੋ ਚੁੱਕੀ ਹੈ।
ਉਕਤ ਐਕਟ ਤਹਿਤ ਬਣਾਏ ਰੂਲਜ਼ 4(6) ਅਤੇ ਇਸ ਵਿੱਚ ਸੋਧਾਂ ਸਬੰਧੀ ਸਰਕਾਰ ਦੀ ਨੋਟੀਫਿਕੇਸ਼ਨ  ਮਿਤੀ 16-09-2014 ਦੇ ਰੂਲ ਨੰ: 04 ਅਤੇ ਅਡਵਾਈਜ਼ਰੀ ਮਿਤੀ 14-05-2018 ਦੀ ਮੱਦ ਨੰ: 13 ਵਿੱਚ ਕਲਾਇੰਟਾਂ ਸਬੰਧੀ ਭੇਜੀ ਜਾਣ ਵਾਲੀ ਮਹੀਨਾਵਾਰ ਰਿਪੋਰਟ ਭੇਜਣ ਲਈ ਲਿਖਿਆ ਗਿਆ ਸੀ। ਇਸ ਤੋਂ ਇਲਾਵਾ ਫਰਮ/ਕੰਪਨੀ ਵੱਲੋਂ ਬਿਜਨਸ ਸਬੰਧੀ ਦਿੱਤੇ ਜਾਣ ਵਾਲੇ ਇਸ਼ਤਿਹਾਰ ਆਦਿ ਸਬੰਧੀ ਮੁਕੰਮਲ ਜਾਣਕਾਰੀ ਵੀ ਉਕਤ ਐਕਟ ਦੀ ਧਾਰਾ 7 ਤਹਿਤ ਦਿੱਤੀ ਸੀ।
ਉਕਤ ਫਰਮ ਨੂੰ ਇਸ ਦਫਤਰ ਦੇ ਪੱਤਰ ਮਿਤੀ 26-06-2020 ਰਾਹੀਂ ਹਦਾਇਤ ਕੀਤੀ ਗਈ ਸੀ ਅਤੇ ਪੱਤਰ ਮਿਤੀ 08-10-2020 ਰਾਹੀਂ ਐਕਟ ਰੂਲਜ਼ ਤਹਿਤ ਫਰਮ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਮਹੀਨਾਵਾਰ ਰਿਪੋਰਟ ਸੂਚਨਾ ਨਿਰਧਾਰਤ ਪ੍ਰੋਫਾਰਮੇ ਵਿੱਚ ਭੇਜਣ ਲਈ ਨੋਟਿਸ ਜਾਰੀ ਕੀਤਾ ਗਿਆ ਸੀ ਪਰੰਤੂ ਲਾਇਸੰਸੀ ਵੱਲੋਂ ਅਜੇ ਤੱਕ ਵੀ ਕੋਈ ਰਿਪੋਰਟ ਨਹੀ ਭੇਜੀ ਗਈ।
ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਤਹਿਤ ਬਣੇ ਰੂਲਜ਼ ਦੇ ਸੈਕਸ਼ਨ 5(2) ਮੁਤਾਬਕ ਲਾਇਸੰਸ ਦੀ ਮਿਆਦ ਖਤਮ ਹੋਣ ਦੀ ਮਿਤੀ ਤੋਂ 2 ਮਹੀਨੇ ਪਹਿਲਾਂ ਅਪਲਾਈ ਕਰਨਾ ਹੁੰਦਾ ਹੈ। ਪਰੰਤੂ ਲਾਇਸੰਸ ਨਵੀਨ ਨਾ ਕਰਵਾਉਣ ਦੀ ਸੂਰਤ ਵਿੱਚ ਇਸ ਦਫਤਰ ਵੱਲੋਂ ਪੱਤਰ ਮਿਤੀ 17-08-2021 ਰਾਹੀ ਲਾਇਸੰਸੀ ਨੂੰ ਨੋਟਿਸ ਜਾਰੀ ਕੀਤਾ ਗਿਆ ਸੀ। ਪ੍ਰੰਤੂ ਕਾਫੀ ਸਮਾਂ ਬੀਤ ਜਾਣ ਤੇ ਬਾਵਜੂਦ ਵੀ ਕੋਈ ਜਵਾਬ ਪ੍ਰਾਪਤ ਨਹੀਂ ਹੋਇਆ।
ਫਰਮ ਸਬੰਧੀ ਉਕਤ ਦਰਸਾਈ ਗਈ ਸਥਿਤੀ ਦੇ ਆਧਾਰ ਤੇ ਲਾਇਸੰਸੀ ਵੱਲੋਂ ਐਕਟ/ਰੂਲਜ ਅਤੇ ਅਡਵਾਈਜਰੀ ਅਨੁਸਾਰ ਕਲਾਇੰਟਾਂ ਦੀ ਜਾਣਕਾਰੀ ਅਤੇ ਇਸ਼ਤਿਹਾਰ/ਸੈਮੀਨਾਰ ਆਦਿ ਸਬੰਧੀ ਸੂਚਨਾ ਨਾ ਭੇਜਣ ਕਰਕੇ ਅਤੇ ਨਾ ਹੀ ਸਰਕਾਰ ਨੂੰ ਭੇਜੀ ਗਈ ਛਿਮਾਹੀ ਜਾਣਕਾਰੀ ਬਾਰੇ ਸੂਚਿਤ ਕੀਤਾ ਗਿਆ, ਲਾਇਸੰਸ ਨਵੀਨ ਨਾ ਕਰਵਾਉਣ ਕਰਕੇ, ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾ ਨਾ ਕਰਨ ਕਰਕੇ ਫਰਮ ਅਤੇ ਲਾਇਸੰਸੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੇ ਉਪਬੰਧਾਂ ਅਧੀਨ ਉਲੰਘਣਾ ਕੀਤੀ ਜਾਣੀ ਪਾਈ ਗਈ ਹੈ।

ਇਸ ਲਈ ਉਕਤ ਤੱਥਾਂ ਦੇ ਸਨਮੁੱਖ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੇ ਉਪਬੰਧਾਂ ਤਹਿਤ ਮਿਲੀਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਫਰਮ, ਫਲਾਈ ਹਾਈ ਐਜ਼ੂਕੇਸ਼ਨਲ ਐਂਡ ਕੰਸਲਟੈਂਟਸ ਫਰਮ ਐਸ.ਸੀ.ਐਫ. ਨੰਬਰ 88, ਗਰਾਊਂਡ ਫਲੋਰ , ਫੇਜ- 3ਬੀ2, ਮੋਹਾਲੀ, ਜਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕੋਚਿੰਗ ਇੰਸਟੀਚਿਊਟ ਆਫ ਆਇਲਟਸ ਦੇ ਕੰਮ ਲਈ ਜਾਰੀ ਲਾਇਸੰਸ ਨੰ: 47 ਐਮ.ਸੀ.-2 ਮਿਤੀ 24 ਅਗਸਤ 2016 ਤੁਰੰਤ ਪ੍ਰਭਾਵ ਤੋਂ ਕੈਂਸਲ/ਰੱਦ ਕੀਤਾ ਜਾਂਦਾ ਹੈ।
ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਕ ਜੇਕਰ ਭਵਿੱਖ ਵਿੱਚ ਉਕਤ ਕੰਪਨੀ/ਫਰਮ/ਪਾਰਟਨਰਸ਼ਿਪ ਜਾਂ ਇਸ ਦੇ ਲਾਇਸੰਸੀ/ਡਾਇਰੈਕਟਰਜ/ਫਰਮ ਦੀ ਪਾਰਟਨਰ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ ਕੰਪਨੀ/ਡਾਇਰੈਕਟਰ/ਪਾਰਟਨਰ ਹਰ ਪੱਖੋਂ ਜਿੰਮੇਵਾਰ ਹੋਣਗੇ ਅਤੇ ਇਸਦੀ ਭਰਪਾਈ ਕਰਨ ਲਈ ਵੀ ਜਿੰਮੇਵਾਰ ਹੋਣਗੇ।