ਵਧੀਕ ਡਿਪਟੀ ਕਮਿਸ਼ਨਰ ਵਲੋਂ ਨਸ਼ਿਆਂ ਦੀ ਰੋਕਥਾਮ ਲਈ ਐਨ.ਸੀ.ਓ.ਆਰ.ਡੀ. ਅਧੀਨ ਜਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ

Moga Politics Punjab

ਮੋਗਾ 16 ਜਨਵਰੀ-
ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਚਾਰੂਮਿਤਾ ਵਲੋਂ ਨਾਰਕੋ ਕੋਆਰਡੀਨੇਸ਼ਨ ਸੈਂਟਰ (ਐਨ.ਸੀ.ਆਰ.ਡੀ.) ਅਧੀਨ ਜਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹੇ ਵਿੱਚ ਨਸ਼ਿਆਂ ਦੀ ਅਲਾਮਤ ਨੂੰ ਰੋਕਣ ਲਈ ਚੁੱਕੇ ਗਏ ਕਦਮਾਂ ਦੀ ਸਮੀਖਿਆ ਕੀਤੀ। ਇਸ ਮੀਟਿੰਗ ਵਿੱਚ ਐਸ.ਡੀ.ਐਮ. ਬਾਘਾਪੁਰਾਣਾ ਸ੍ਰ. ਬੇਅੰਤ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਵਧੀਕ ਡਿਪਟੀ ਕਮਿਸ਼ਨਰ ਨੇ ਸਿੱਖਿਆ ਵਿਭਾਗ ਨੂੰ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਸਕੂਲਾਂ/ਕਾਲਜਾਂ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕਰਨ ਲਈ ਸਟੇਜ ਨਾਟਕ, ਸਕਿੱਟ ਜਾਂ ਹੋਰ ਗਤੀਵਿਧੀਆਂ ਦਾ ਆਯੋਜਨ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਸਿਹਤ ਵਿਭਾਗ ਨੂੰ ਆਦੇਸ਼ ਦਿੱਤੇ ਕਿ ਨਸ਼ਿਆਂ ਦੇ ਹੌਟਸਪੌਟਸ ਵਿੱਚ ਮੈਡੀਕਲ ਕੈਂਪ ਲਗਾਏ ਜਾਣ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪ੍ਰਚਾਰ ਕਰਨ ਤੋਂ ਇਲਾਵਾ ਓਟ ਕਲੀਨਿਕਾਂ, ਮੁੜ ਵਸੇਬਾ ਕੇਂਦਰਾਂ ਬਾਰੇ ਵੀ ਜਾਣਕਾਰੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਇਸ ਮੁਹਿੰਮ ਨੂੰ ਜਨਤਕ ਲਾਮਬੰਦੀ ਵਿੱਚ ਤਬਦੀਲ ਕੀਤਾ ਜਾਣਾ ਚਾਹੀਦਾ ਹੈ ਜੋ ਸੂਬੇ ਵਿੱਚੋਂ ਨਸ਼ਿਆਂ ਦਾ ਖਾਤਮਾ ਕਰਨ ਵਿੱਚ ਸਹਾਈ ਸਿੱਧ ਹੋ ਸਕਦਾ ਹੈ
ਵਧੀਕ ਡਿਪਟੀ ਕਮਿਸ਼ਨਰ ਨੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਆਪਣੇ ਅਧਿਕਾਰ ਖੇਤਰਾਂ ਵਿੱਚ ਨਿਯਮਤ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾਣ ਜਿੱਥੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਅਤੇ ਇੱਕ ਸਿਹਤਮੰਦ ਜੀਵਨ ਸ਼ੈਲੀ ਚੁਣਨ ਲਈ ਪ੍ਰੇਰਿਤ ਕਰਨ।
ਉਹਨਾਂ ਡਰੱਗ ਇੰਸਪੈਕਟਰ ਨੂੰ ਹਦਾਇਤ ਕੀਤੀ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਕਿਸੇ ਵੀ ਕੈਮਿਸਟ ਵੱਲੋਂ ਪਾਬੰਦੀਸ਼ੁਦਾ ਦਵਾਈ ਦੀ ਵਿਕਰੀ ਨਾ ਕੀਤੀ ਜਾਵੇ।

Leave a Reply

Your email address will not be published. Required fields are marked *