ਸ੍ਰੀ ਮੁਕਤਸਰ ਸਾਹਿਬ 18 ਮਾਰਚ
ਮੁੱਖ ਚੋਣ ਅਫਸਰ ਪੰਜਾਬ ਦੀਆਂ ਹਦਾਇਤਾਂ ਤੇ ਸ੍ਰੀ ਸੁਰਿੰਦਰ ਸਿੰਘ ਢਿੱਲੋਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਕਮ ਵਧੀਕ ਜਿ਼ਲ੍ਹਾ ਚੋਣ ਅਫਸਰ ਸ੍ਰੀ ਮੁਕਤਸਰ ਸਾਹਿਬ ਨੇ ਅੱਜ ਜਿ਼ਲ੍ਹੇ ਦੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਆਪਣੇ ਦਫਤਰ ਵਿਖੇ ਮੀਟਿੰਗ ਕੀਤੀ।
ਮੀਟਿੰਗ ਦੌਰਾਨ ਉਹਨਾਂ ਭਾਰਤੀ ਸੰਵਿਧਾਨਕ ਵਿਵਸਥਾਵਾਂ (ਲੇਖ 324 ਤੋਂ 329), ਲੋਕ ਪ੍ਰਤੀਨਿਧਤਾ ਐਕਟ 1950, ਲੋਕ ਪ੍ਰਤੀਨਿਧਤਾ ਐਕਟ 1951, ਚੋਣ ਨਿਯਮਾਂ ਦੀ ਰਜਿਸਟਰੇਸ਼ਨ 1959 ਅਤੇ ਚੋਣ ਆਚਰਣ ਨਿਯਮਾਂ 1961 ਦੇ ਵੱਖ—ਵੱਖ ਨਿਯਮਾਂ ਸਬੰਧੀ ਜਾਣੂ ਕਰਵਾਇਆ ਗਿਆ।
ਇਸ ਦੇ ਨਾਲ ਹੀ ਨੁਮਾਇੰਦਿਆਂ ਨੂੰ ਵੋਟਰ ਸੂਚੀਆਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਉਹਨਾਂ ਨੂੰ ਜਿ਼ਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਾਰੇ 753 ਬੂਥਾਂ ਤੇ ਬੂਥ ਲੈਵਲ ਏਜੰਟ ਨਿਯੁਕਤ ਕਰਨ ਦੀ ਵੀ ਅਪੀਲ ਕੀਤੀ ਗਈ। ਇਸ ਦੇ ਨਾਲ ਹੀ ਚੋਣ ਪ੍ਰਕਿਰਿਆ ਨਾਲ ਸਬੰਧਿਤ ਉਹਨਾਂ ਦੀਆ ਸਿ਼ਕਾਇਤਾਂ ਨੂੰ ਸੁਣਿਆ ਗਿਆ।
ਮੀਟਿੰਗ ਵਿੱਚ ਸ੍ਰੀ ਹਰਬੰਸ ਸਿੰਘ ਚੋਣ ਤਹਿਸੀਲਦਾਰ, ਸ੍ਰੀ ਸੋਰਵ ਜੈਨ ਅਤੇ ਸ੍ਰੀਮਤੀ ਵੀਭੂ ਜੈਨ ਇਲੈਕਸ਼ਨ ਕਾਨੂੰਗੋ ਵੀ ਮੌਜੂਦ ਸਨ।
ਵਧੀਕ ਡਿਪਟੀ ਕਮਿਸ਼ਨਰ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ


