ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਤੇ ਆਰ.ਟੀ.ਓ ਵੱਲੋਂ ਪੋਸਟਲ ਬੈਲਟ ਰਾਹੀਂ ਕੀਤੀ ਗਈ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ

Ludhiana

ਲੁਧਿਆਣਾ, 29 ਮਈ (000) – ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨਮੋਲ ਸਿੰਘ ਧਾਲੀਵਾਲ ਅਤੇ ਖੇਤਰੀ ਟਰਾਂਸਪੋਰਟ ਅਫ਼ਸਰ ਰਣਦੀਪ ਸਿੰਘ ਹੀਰ ਨੇ ਸੁਵਿਧਾ ਕੇਂਦਰਾਂ ਵਿਖੇ ਪੋਸਟਲ ਬੈਲਟ ਰਾਹੀਂ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ।

ਵਧੀਕ ਡਿਪਟੀ ਕਮਿਸ਼ਨਰ ਪਟਿਆਲਾ ਜ਼ਿਲ੍ਹੇ ਦੇ ਰਜਿਸਟਰਡ ਵੋਟਰ ਹਨ ਅਤੇ ਖੇਤਰੀ ਟਰਾਂਸਪੋਰਟ ਅਫ਼ਸਰ ਰਣਦੀਪ ਸਿੰਘ ਹੀਰ ਜਲੰਧਰ ਜ਼ਿਲ੍ਹੇ ਦੇ ਰਜਿਸਟਰਡ ਵੋਟਰ ਹਨ।

ਪੋਸਟਲ ਬੈਲਟ ਰਾਹੀਂ ਆਪਣੀ ਵੋਟ ਪਾਉਣ ਤੋਂ ਬਾਅਦ ਧਾਲੀਵਾਲ ਨੇ ਕਿਹਾ ਕਿ ਲੋਕਤੰਤਰ ਦੇ ਸਭ ਤੋਂ ਵੱਡੇ ਤਿਉਹਾਰ ਵਿੱਚ ਕੋਈ ਵੀ ਯੋਗ ਵਿਅਕਤੀ ਆਪਣੀ ਵੋਟ ਪਾਉਣ ਤੋਂ ਪਿੱਛੇ ਨਹੀਂ ਰਹਿਣਾ ਚਾਹੀਦਾ ਅਤੇ ਲੋਕ ਸਭਾ ਚੋਣਾਂ ਵਿੱਚ 70 ਫੀਸਦੀ ਪੋਲਿੰਗ ਦਾ ਟੀਚਾ ਹਾਸਲ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੋਟਰਾਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ।

1 ਜੂਨ ਨੂੰ ਲੋਕਤੰਤਰ ਨੂੰ ਜ਼ਮੀਨੀ ਪੱਧਰ ‘ਤੇ ਮਜ਼ਬੂਤ ਕਰਨ ਲਈ ਲੋਕਾਂ ਨੂੰ ਵੱਡੀ ਗਿਣਤੀ ਵਿੱਚ ਵੋਟਾਂ ਪਾਉਣ ਦੀ ਅਪੀਲ ਕਰਦਿਆਂ ਖੇਤਰੀ ਟਰਾਂਸਪੋਰਟ ਅਫ਼ਸਰ ਰਣਦੀਪ ਸਿੰਘ ਹੀਰ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਲੁਧਿਆਣਾ ਵਿੱਚ ਕਰੀਬ 2689481 ਵੋਟਰਾਂ ਦੀ ਸਹੂਲਤ ਲਈ 2921 ਪੋਲਿੰਗ ਬੂਥ ਬਣਾਏ ਗਏ ਹਨ, ਜਿਨ੍ਹਾਂ ਵਿੱਚ 1433062 ਮਰਦ, 1256270 ਔਰਤਾਂ, ਅਤੇ 149 ਟਰਾਂਸਜੈਂਡਰ ਸ਼ਾਮਲ ਹਨ।