ਫਾਜ਼ਿਲਕਾ 3 ਅਕਤੂਬਰ ( ) ਜ਼ਿਲ੍ਹੇ ਵਿਚ ਝੋਨੇ ਦੀ ਖਰੀਦ ਲਈ ਮੰਡੀ ਸਾਰੇ ਪ੍ਰਬੰਧ ਮਕੰਮਲ ਕਰ ਲਏ ਗਏ ਹਨ ਅਤੇ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ, ਲੇਬਰ ਅਤੇ ਆੜਤੀਆਂ ਨੂੰ ਕਿਸੇ ਤਰ੍ਹਾਂ ਦੀ ਕੋਈ ਵੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਇਹ ਜਾਣਕਾਰੀ ਜ਼ਿਲ੍ਹਾ ਮੰਡੀ ਅਫ਼ਸਰ ਸਲੋਧ ਬਿਸ਼ਨੋਈ ਨੇ ਦਿੱਤੀ।
ਜ਼ਿਲ੍ਹਾ ਮੰਡੀ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਝੋਨੇ ਦੀ ਖਰੀਦ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ 57 ਖਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ ਤੇ ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ 2320 ਰੁਪਏ ਪ੍ਰਤੀ ਕੁਇੰਟਲ ਹੈ| ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਸਾਰੀਆਂ ਮਾਰਕੀਟ ਕਮੇਟੀਆਂ ਵੱਲੋਂ ਆਪਣੇ ਅਧੀਨ ਆਉਂਦੀਆਂ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਲਈ ਸਫਾਈ, ਪੀਣ ਵਾਲੇ ਪਾਣੀ, ਛਾਂ ਅਤੇ ਰੋਸ਼ਨੀ ਆਦਿ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ|
ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕੀ ਫਸਲ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਫਸਲ ਵੇਚਣ ਵਿੱਚ ਕਿਸੇ ਤਰ੍ਹਾਂ ਦੀ ਕੋਈ ਪਰੇਸ਼ਾਨੀ ਨਾ ਆਵੇ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਝੋਨੇ ਦੀ ਕਟਾਈ ਦਿਨ ਵੇਲੇ ਹੀ ਕਰਾਉਣ ਤਾਂ ਜੋ ਨਮੀ ਦੀ ਮਾਤਰਾ ਵੱਧ ਨਾ ਹੋਵੇ। ਉਨ੍ਹਾਂ ਦੱਸਿਆ ਕਿ ਝੋਨੇ ਦੀ ਖਰੀਦ ਨਿਰਵਿਘਨ ਹੋਵੇਗੀ ਅਤੇ ਕਿਸਾਨਾਂ ਦੇ ਖਰੀਦ ਕੀਤੇ ਝੋਨੇ ਦੀ ਮਿੱਥੇ ਸਮੇਂ ਵਿੱਚ ਅਦਾਇਗੀ ਕੀਤੀ ਜਾਵੇਗੀ।
ਮੰਡੀਆਂ ਵਿੱਚ ਪੀਣ ਵਾਲੇ ਪਾਣੀ, ਛਾਂ, ਰੋਸ਼ਨੀ ਆਦਿ ਦੇ ਪੁਖਤਾ ਪ੍ਰਬੰਧ: ਜਿਲਾ ਮੰਡੀ ਅਫਸਰ


