ਖੇਤੀਬਾੜੀ ਵਿਭਾਗ ਨੇ ਨਰਮੇ ਦੀ ਫਸਲ ਨੂੰ ਉਤਸ਼ਾਹਿਤ ਕਰਨ ਲਈ ਬੈੱਡਾਂ ਉੱਤੇ ਨਰਮੇ ਦੀ ਬਿਜਾਈ ਕਰਵਾਈ

Mansa Politics Punjab

ਮਾਨਸਾ, 09 ਮਈ :

            ਖੇਤੀਬਾੜੀ ਮੰਤਰੀ ਸ਼਼੍ਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਮੁੱਖ ਖੇਤੀਬਾੜੀ ਅਫਸਰ ਮਾਨਸਾ ਡਾ. ਹਰਪ੍ਰੀਤ ਪਾਲ ਕੌਰ ਨੇ ਕਿਸਾਨਾਂ ਨੂੰ ਮਾਨਸਾ ਜਿਲ੍ਹੇ ਵਿੱਚ ਨਰਮੇ ਹੇਠ ਵੱਧ ਤੋਂ ਵੱਧ ਰਕਬਾ ਲਿਆਉਣ ਦੀ ਅਪੀਲ ਕੀਤੀ ਅਤੇ ਇਸ ਲੜੀ ਤਹਿਤ 12 ਏਕੜ ਨਰਮਾ ਕਰਮ ਸਿੰਘ ਪੁੱਤਰ ਸ਼੍ਰੀ ਹਰਨੇਕ ਸਿੰਘ ਪਿੰਡ ਮਲਕਪੁਰ ਖਿਆਲਾ ਵਿਖੇ ਨਰਮੇ ਦੀ ਬਿਜਾਈ ਬੈੱਡਾਂ ਉੱਪਰ ਕਰਵਾਈ ਗਈ।

            ਮੁੱਖ ਖੇਤੀਬਾੜੀ ਅਫਸਰ ਮਾਨਸਾ ਡਾ. ਹਰਪ੍ਰੀਤ ਪਾਲ ਕੌਰ ਨੇ ਦੱਸਿਆ ਕਿ ਨਰਮੇ ਦੀ ਬੈੱਡਾਂ ਉੱਪਰ ਬਿਜਾਈ ਕਰਨ ਨਾਲ ਪਾਣੀ ਦੀ ਬਚਤ ਹੁੰਦੀ ਹੈ ਅਤੇ ਪਾਣੀ ਬੂਟੇ ਨੂੰ ਸਹੀ ਮਾਤਰਾ ਵਿੱਚ ਪਹੁੰਚਦਾ ਹੈ।ਜਿਸ ਨਾਲ ਨਰਮੇ ਦੀ ਫਸਲ ਦਾ ਝਾੜ ਵਧੀਆ ਆਉਂਦਾ ਹੈ।ਇਸ ਸਮੇਂ ਮੁੱਖ ਖੇਤੀਬਾੜੀ ਅਫਸਰ ਮਾਨਸਾ ਨੇ ਦੱਸਿਆ ਕਿ ਇਸ ਸਮੇਂ ਸਰਕਾਰ ਵੱਲੋਂ ਨਰਮੇ ਦੀ ਫਸਲ ਨੂੰ ਉਤਸ਼ਾਹਿਤ ਕਰਨ ਲਈ ਬੀਜਾਂ ਤੇ 33 ਫੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ। ਇਸ ਸਬਸਿਡੀ ਨੂੰ ਪ੍ਰਾਪਤ ਕਰਨ ਲਈ ਕਿਸਾਨ ਨੂੰ ਪੱਕਾ ਬਿੱਲ ਲੈਣ ਉਪਰੰਤ ਪੋਰਟਲ *ਤੇ ਅਪਲਾਈ ਕਰਨ ਅਤੇ ਜੇਕਰ ਪੋਰਟਲ ਤੇ ਅਪਲਾਈ ਕਰਨ ਵਿੱਚ ਦਿੱਕਤ ਆਉਂਦੀ ਹੈ ਤਾਂ ਸਬੰਧਤ ਬਲਾਕ ਖੇਤੀਬਾੜੀ ਦਫਤਰ ਨਾਲ ਤਾਲਮੇਲ ਕੀਤਾ ਜਾਵੇ।

            ਇਸ ਮੌਕੇ ਡਾ. ਜਸਲੀਨ ਕੌਰ ਧਾਲੀਵਾਲ, ਖੇਤੀਬਾੜੀ ਵਿਕਾਸ ਅਫਸਰ, ਸੁਖਜਿੰਦਰ ਸਿੰਘ, ਖੇਤੀਬਾੜੀ ਵਿਕਾਸ ਅਫਸਰ ਅਤੇ ਧਰਮਪਾਲ ਸਿੰਘ ਖੇਤੀਬਾੜੀ ਉਪ ਨਿਰੀਖਕ, ਗੁਰਬਖਸ਼ ਸਿੰਘ ਖੇਤੀਬਾੜੀ ਉਪ ਨਿਰੀਖਕ, ਦਵਿੰਦਰ ਸਿੰਘ ਖੇਤੀਬਾੜੀ ਉਪ ਨਿਰੀਖਕ ਤੋਂ ਇਲਾਵਾ ਅਮਨਦੀਪ ਸਿੰਘ, ਹਰਮੰਦਰ ਸਿੰਘ, ਬਲਜੀਤ ਸਿੰਘ, ਇੰਦਰਜੀਤ ਸਿੰਘ ਤੋਂ ਇਲਾਵਾ ਹੋਰ ਕਿਸਾਨ ਵੀਰ ਮੌਜੂਦ ਸਨ।

Leave a Reply

Your email address will not be published. Required fields are marked *