ਸ੍ਰੀ ਮੁਕਤਸਰ ਸਾਹਿਬ 12 ਅਕਤੂਬਰ
ਪੰਜਾਬ ਸਰਕਾਰ ਵਲੋਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਫਸਲ ਖਰੀਦਣ ਲਈ ਸਾਰੇ ਪੁਖਤਾ ਪ੍ਰਬੰਧ ਮੰਡੀ ਬੋਰਡ ਵਲੋਂ ਕਰ ਲਏ ਗਏ ਹਨ ਤਾਂ ਜੋ ਝੋਨਾ ਵੇਚਣ ਆਏ ਕਿਸਾਨਾਂ ਨੂੰ ਕਿਸੇ ਵੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ, ਇਹ ਪ੍ਰਗਟਾਵਾ ਸ. ਗੁਰਮੀਤ ਸਿੰਘ ਖੁੱਡੀਆ ਖੇਤੀਬਾੜੀ ਮੰਡੀ ਪੰਜਾਬ ਨੇ ਅਨਾਜ ਮੰਡੀ ਪੰਨੀਵਾਲਾ ਵਿਖੇ ਝੋਨੇ ਦੀ ਖਰੀਦ ਦਾ ਸ਼ੁਰੂਆਤ ਕਰਦਿਆਂ ਕੀਤਾ।
ਉਹਨਾਂ ਕਿਹਾ ਕਿ ਜਦੋਂ ਤੱਕ ਝੋਨਾ ਅਨਾਜ ਮੰਡੀਆਂ ਵਿੱਚ ਆਉਂਦਾ ਰਹੇਗਾ ਖਰੀਦ ਏਜੰਸੀਆਂ ਵਲੋਂ ਉਹਨਾਂ ਦਾ ਝੋਨੇ ਦੀ ਖਰੀਦ ਕੀਤੇ ਜਾਵੇਗੀ ਅਤੇ ਜਿ਼ਲ੍ਹੇ ਦੀਆਂ ਖਰੀਦ ਏਜੰਸੀਆਂ ਵਲੋਂ ਹੁਣ ਤੱਕ 1280 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੇ।
ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਉਹ ਝੋਨੇ ਦੀ ਫਸਲ ਸਾਫ ਸੁਥਰੀ ਅਤੇ ਸੁੱਕੀ ਲੈ ਕੇ ਆਉਣ ਤਾਂ ਜੋ ਉਹਨਾ ਨੂੰ ਅਨਾਜ ਮੰਡੀਆ ਵਿੱਚ ਕਿਸੇ ਪ੍ਰਕਾਰ ਦੀ ਕੋਈ ਪ੍ਰਸਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਉਹਨਾਂ ਝੋਨੇ ਦੀ ਪਰਾਲੀ ਪ੍ਰਬੰਧਨ ਦੇ ਸਬੰਧ ਵਿੱਚ ਬੋਲਦਿਆਂ ਕਿਹਾ ਕਿ ਖੇਤੀਬਾੜੀ ਵਿਭਾਗ ਵਲੋਂ ਉਨਤ ਕਿਸਾਨ ਐਪ ਸੁ਼ਰੂ ਕੀਤੇ ਹੋਈ ਹੈ, ਜਿਥੇ ਕਿਸਾਨਾਂ ਝੋਨੇ ਦੀ ਪਰਾਲੀ ਦਾ ਨਿਬੇੜਾ ਕਰਨ ਲਈ ਖੇਤੀ ਮਸ਼ੀਨਰੀ ਦਾ ਲਾਭ ਉਠਾ ਸਕਦੇ ਹਨ।
ਅਨਾਜ ਮੰਡੀ ਸ੍ਰੀ ਮੁਕਤਸਰ ਸਾਹਿਬ ਵਿਖੇ ਚੱਲ ਰਹੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਸ.ਜਗਦੀਪ ਸਿੰਘ ਕਾਕਾ ਬਰਾੜ ਐਮ.ਐਲ.ਏ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਜਿ਼ਲ੍ਹਾ ਪ੍ਰਸ਼ਾਸਨ ਵਲੋਂ ਉਡਣ ਦਸਤਿਆਂ ਦਾ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਅਨਾਜ ਮੰਡੀਆਂ ਵਿੱਚ ਕਿਸੇ ਵੀ ਪ੍ਰਕਾਰ ਦੀ ਕੋਈ ਮੁਸ਼ਕਲ ਪੇਸ਼ ਨਾ ਆਵੇ।
ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਿਮਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਦੋਦਾ ਗਿੱਦੜਬਾਹਾ , ਮਲੋਟ, ਆਲਮਵਾਲਾ ਅਤੇ ਸ੍ਰੀ ਮੁਕਤਸਰ ਸਾਹਿਬ ਵਲੋਂ ਅਚਨਚੇਤ ਚੈਕਿੰਗ ਕਰਦਿਆਂ ਦੱਸਿਆ ਕਿ ਝੋਨੇ ਦੇ ਖਰੀਦ ਪ੍ਰਬੰਧਾਂ ਲਈ ਸਾਰੇ ਢੁਕਵੇਂ ਪ੍ਰਬੰਧ ਕੀਤੇ ਜਾ ਚੁੱਕੇ ਹਨ ।
ਉਹਨਾਂ ਇਸ ਮੌਕੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਨਗਰੇਨ ਵਲੋਂ 369 ਮੀਟਰਕ ਟਨ, ਮਾਰਕਫੈਡ ਵਲੋੰ 266 ਮੀਟਰਕ ਟਨ, ਪਨਸਪ ਵਲੋੰ 238 ਮੀਟਰਕ ਟਨ, ਵੇਅਰ ਹਾਉਸ ਵਲੋੰ 407 ਮੀਟਰਕ ਟਨ ਝੋਨਾ ਖਰੀਦਿਆ ਜਾ ਚੁੱਕਿਆ ਹੈ।
ਇਸ ਮੌਕੇ ਅਨਾਜ ਮੰਡੀਆਂ ਦੀ ਚੈਕਿੰਗ ਦੌਰਾਨ ਸ੍ਰੀ ਜਸਪਾਲ ਸਿੰਘ ਐਸ ਡੀ ਐਮ ਗਿੱਦੜਬਾਹਾ, ਸ੍ਰੀਮਤੀ ਬਲਜੀਤ ਕੌਰ ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ, ਸ੍ਰੀ ਅਜੈਪਾਲ ਸਿੰਘ ਬਰਾੜ ਜਿ਼ਲ੍ਹਾ ਮੰਡੀ ਅਫਸਰ, ਗੁਰਤਾਰ ਸਿੰਘ ਜਿ਼ਲ੍ਹਾ ਖੁਰਾਕ ਸਪਲਾਈ ਅਫਸਰ, ਸ੍ਰੀ ਸਤਪਾਲ ਸਿੰਘ ਪ੍ਰਧਾਨ ਕੱਚਾ ਆੜਤੀਆ ਐਸੋਸੀਏਸ਼ਨ ਪੰਨੀਵਾਲਾ ਤੋਂ ਇਲਾਵਾ ਤੋਂ ਇਲਾਵਾ ਵੱਖ ਵੱਖ ਖਰੀਦ ਏਜੰਸੀਆਂ ਦੇ ਨੁਮਾਇੰਦੇ ਅਤੇ ਪਤਵੰਤੇ ਵਿਅਕਤੀ ਹਾਜ਼ਰ ਸਨ।
ਸਰਕਾਰ ਵਲੋਂ ਝੋਨਾ ਖਰੀਦਣ ਲਈ ਕੀਤੇ ਗਏ ਹਨ ਸਾਰੇ ਪੁਖਤਾ ਪ੍ਰਬੰਧ — ਕੈਬਨਿਟ ਮੰਤਰੀ ਖੁੱਡੀਆ


