ਜ਼ਿਲ੍ਹੇ ਵਿੱਚ ਕਣਕ ਦੀ ਖਰੀਦ ਲਈ ਸਾਰੇ ਪ੍ਰਬੰਧ ਮੁਕੰਮਲ – ਧੀਮਾਨ

Ferozepur

ਫਿਰੋਜ਼ਪੁਰ 10 ਅਪ੍ਰੈਲ 2024( )

            ਹਾੜ੍ਹੀ ਮੰਡੀਕਰਨ ਸੀਜ਼ਨ 2024-25 ਦੌਰਾਨ ਜ਼ਿਲ੍ਹੇ ਵਿੱਚ ਕਣਕ ਦੀ ਖਰੀਦ ਲਈ ਮੰਡੀ ਬੋਰਡਮਾਰਕੀਟ ਕਮੇਟੀਆਂ ਅਤੇ ਖਰੀਦ ਏਜੰਸੀਆਂ ਵੱਲੋਂ ਸਾਰੇ ਪ੍ਰਬੰਧ ਮਕੰਮਲ ਕਰ ਲਏ ਗਏ ਹਨ ਤਾਂ ਜੋ ਕਣਕ ਦੇ ਚਾਲੂ ਖਰੀਦ ਸੀਜ਼ਨ ਦੌਰਾਨ ਕਿਸਾਨਾਂਮਜ਼ਦੂਰਾਂ ਅਤੇ ਆੜ੍ਹਤੀਆਂ ਨੂੰ ਕਿਸੇ ਤਰ੍ਹਾਂ ਦੀ ਕੋਈ ਵੀ ਦਿੱਕਤ ਨਾ ਆਵੇ। ਸਰਕਾਰ ਵੱਲੋਂ ਕਣਕ ਦਾ ਘੱਟੋ-ਘੱਟ ਸਮਥਨ ਮੁੱਲ 2275 ਰੁਪਏ ਪ੍ਰਤੀ ਕੁਇੰਟਲ ਨਿਰਧਾਰਿਤ ਕੀਤਾ ਗਿਆ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਸਮੂਹ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਅਤੇ ਅੜ੍ਹਤੀਆਂ ਨਾਲ ਮੀਟਿੰਗ ਕਰਨ ਮੌਕੇ ਕੀਤਾ।          ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਕਣਕ ਦੀ ਖਰੀਦ ਨੂੰ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਚਲਾਉਣ ਲਈ 127 ਖਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ। ਇਸ ਤੋਂ ਇਲਾਵਾ 67 ਆਰਜੀ ਖਰੀਦ ਕੇਂਦਰਾਂ ਦੀ ਪ੍ਰਵਾਨਗੀ ਲਈ ਵੀ ਸਰਕਾਰ ਨੂੰ ਲਿਖਿਆ ਗਿਆ ਹੈ।  ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਸਾਰੀਆਂ ਮਾਰਕੀਟ ਕਮੇਟੀਆਂ ਵੱਲੋਂ ਆਪਣੇ ਅਧੀਨ ਆਉਂਦੀਆਂ ਮੰਡੀਆਂ ਵਿਚ ਸਫਾਈਪੀਣ ਵਾਲੇ ਪਾਣੀਛਾਂ ਅਤੇ ਰੋਸ਼ਨੀ ਆਦਿ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਸੀਜ਼ਨ ਦੌਰਾਨ ਕਿਸਾਨਾਂਆੜਤੀਆਂ ਅਤੇ ਲੇਬਰ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।          ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕੀ ਫਸਲ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਫਸਲ ਵੇਚਣ ਵਿੱਚ ਕਿਸੇ ਤਰ੍ਹਾਂ ਦੀ ਕੋਈ ਪਰੇਸ਼ਾਨੀ ਨਾ ਆਵੇ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਕਣਕ ਦੀ ਕਟਾਈ ਸਵੇਰੇ 06.00 ਵਜੇ ਤੋਂ ਸ਼ਾਮ 07.00 ਵਜੇ ਤੱਕ ਹੀ ਕਰਨ ਤਾਂ ਜੋ ਕਣਕ ਵਿੱਚ ਨਮੀ ਦੀ ਮਾਤਰਾ ਵੱਧ ਨਾ ਹੋਵੇ। ਉਨ੍ਹਾਂ ਦੱਸਿਆ ਕਿ ਕਣਕ ਦੀ ਖਰੀਦ ਬਿਨ ਨਾਗਾ ਹੋਵੇਗੀ ਅਤੇ ਕਿਸਾਨਾਂ ਨੂੰ ਮਿੱਥੇ ਸਮੇਂ ਵਿੱਚ ਅਦਾਇਗੀ ਕੀਤੀ ਜਾਵੇਗੀ। ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਆੜ੍ਹਤੀਆਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਗਈਆਂ ਅਤੇ ਛੇਤੀ ਤੋਂ ਛੇਤੀ ਸੰਭਵ ਹੱਲ ਦਾ ਭਰੋਸਾ ਦਿੱਤਾ ਗਿਆ।            ਇਸ ਮੌਕੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਰਾਜ ਰਿਸ਼ੀ ਮਹਿਰਾ, ਡੀ.ਐਮ.ਓ. ਅਸਲਮ ਮੁਹੱਮਦ, ਡੀ.ਐਮ. ਪਨਸਪ ਮਾਨਵ ਜਿੰਦਲ, ਡੀ.ਐਮ. ਮਾਰਕਫੈੱਡ ਕਮਲਦੀਪ ਸਿੰਘ, ਡੀ.ਐਮ. ਐਫ.ਸੀ.ਆਈ. ਆਰ.ਐਸ. ਮੀਨਾ, ਡੀ.ਐਮ. ਵੇਅਰਹਾਊਸ ਆਈ.ਬੀ. ਤਿਵਾੜੀ, ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਅੰਮ੍ਰਿਤ ਲਾਲ ਛਾਬੜਾ ਤੋਂ ਇਲਾਵਾ ਹੋਰ ਅਧਿਕਾਰੀ ਤੇ ਆੜ੍ਹਤੀਏ ਵੀ ਹਾਜ਼ਰ ਸਨ।