ਲੋਕ ਸਭਾ ਚੋਣਾਂ ਸਮੇਂ ਜਿਲ੍ਹੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਖੁੱਲ੍ਹੀਆਂ ਰਹਿਣਗੀਆਂ: ਡਾ ਚੰਦਰ ਸ਼ੇਖਰ ਸਿਵਲ ਸਰਜਨ

Fazilka

ਫਾਜਿਲਕਾ 30 ਮਈ 

ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜ਼ਿਲਕਾ ਨੇ ਦੱਸਿਆ ਕਿ 1 ਜੂਨ ਨੂੰ ਜਿਲ੍ਹੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਖੁੱਲ੍ਹੀਆਂ ਰਹਿਣਗੀਆਂ। ਕਿਸੇ ਵੀ  ਘਟਨਾ ਨਾਲ ਨਜਿੱਠਨ ਲਈ ਜਿਲ੍ਹੇ ਦੇ ਸਾਰੇ ਹਸਪਤਾਲਾਂ ਵਿੱਚ ਪੁਖਤਾ ਪ੍ਰਬੰਧ ਕਰ ਲਏ ਗਏ ਹਨ। ਸਿਵਲ ਹਸਪਤਾਲਾਂ ਵਿੱਚ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ਼ ਦੀਆਂ  ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ ਅਤੇ ਬੈੱਡਾਂ ਅਤੇ ਦਵਾਈਆਂ ਦਾ ਪ੍ਰਬੰਧ ਕਰ ਲਿਆ ਗਿਆ ਹੈ। ਇਸ ਸਬੰਧੀ ਸਟਾਫ਼ ਨੂੰ ਟ੍ਰੇਨਿੰਗਾਂ ਵੀ ਕਰਵਾਈਆਂ ਜਾ ਰਹੀਆਂ ਹਨ। ਉਹਨਾਂ ਦੱਸਿਆ ਕਿ ਪੋਲਿੰਗ ਬੂਥ ਦੇ ਨੇੜੇ ਪਿੰਡ ਦੀ ਆਸ਼ਾ ਵੱਲੋਂ ਓ.ਆਰ.ਐਸ ਦੀ ਉਪਲਬਧਤਾ ਅਤੇ ਮੁੱਢਲੀ ਸਹਾਇਤਾ ਯਕੀਨੀ ਬਨਾਈ ਜਾਵੇਗੀ ਤਾਂ ਜੋ ਚੋਣਾਂ ਸਮੇਂ ਲੂਅ ਦੀ ਲਪੇਟ ਵਿੱਚ ਲੋਕਾਂ ਨੂੰ ਮੁੱਢਲੀ ਸਹਾਇਤਾ ਦੇ ਨਾਲ ਓ.ਆਰ.ਐਸ. ਵੀ ਦਿੱਤਾ ਜਾ ਸਕੇ।

ਡਾ ਚੰਦਰ ਸ਼ੇਖਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਆਪਣੀ ਵੋਟ ਹਰ ਹਾਲਤ ਵਿੱਚ ਪੋਲ ਕੀਤੀ ਜਾਵੇ ਅਤੇ ਸਮਾਜ ਵਿਰੋਧੀ ਸ਼ਰਾਰਤੀ ਅਨਸਰਾਂ ਤੋਂ ਦੂਰ ਰਹਿ ਲੜਾਈ ਰਹਿਤ ਪੋਲਿੰਗ ਕੀਤੀ ਜਾਵੇ। ਉਹਨਾਂ ਕਿਹਾ ਕਿ ਵੋਟ ਪਾਉਣ ਜਾਣ ਸਮੇਂ ਆਪਣੇ ਨਾਲ ਪਾਣੀ ਲੈ ਕੇ ਜਾਇਆ ਜਾਵੇ ਅਤੇ ਸਿਰ ਨੂੰ ਢੱਕ ਕੇ ਜਾਇਆ ਜਾਵੇ। ਇਸ ਸਮੇਂ ਡਾ ਕਵਿਤਾ ਸਿੰਘ, ਡਾ ਸੁਨੀਤਾ ਕੰਬੋਜ਼, ਵਿਨੋਦ ਖੁਰਾਣਾ, ਦਿਵੇਸ਼ ਕੁਮਾਰ ਅਤੇ ਹਰਮੀਤ ਸਿੰਘ ਹਾਜ਼ਰ ਸਨ।