ਮੋਗਾ, 8 ਜਨਵਰੀ:
ਪੰਜਾਬ ਸਰਕਾਰ ਦੇ ਘਰ ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ ਤਹਿਤ ਜ਼ਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ, ਮੋਗਾ ਵਿਖੇ 10 ਜਨਵਰੀ, 2024 ਦਿਨ ਬੁੱਧਵਾਰ ਨੂੰ ਸਵੇਰੇ 10:30 ਵਜੇ ਰੋਜ਼ਗਾਰ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਜਾਣਕਾਰੀ ਸਾਂਝੀ ਕਰਦਿਆਂ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਅਫ਼ਸਰ ਮੋਗਾ ਸ੍ਰੀਮਤੀ ਡਿੰਪਲ ਥਾਪਰ ਨੇ ਦੱਸਿਆ ਕਿ ਇਸ ਰੋਜ਼ਗਾਰ ਕੈਂਪ ਵਿੱਚ ਭਾਰਤ ਫਾਇਨੈਂਸ਼ੀਅਲ ਇੰਨਕਲੂਜ਼ਨ ਲਿਮ. ਪ੍ਰਾਈਵੇਟ ਕੰਪਨੀ ਵੱਲੋਂ ਅਸਿਸਟੇੈਂਟ ਟ੍ਰੇਨੀ (ਲੋਨ ਲਈ) ਦੀ ਅਸਾਮੀ ਉੱਪਰ ਉਮੀਦਵਾਰਾਂ ਦੀ ਰੋਜ਼ਗਾਰ ਲਈ ਚੋਣ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਸਿਰਫ਼ ਲੜਕੇ ਹੀ ਭਾਗ ਲੈ ਸਕਦੇ ਹਨ।ਦਸਵੀਂ ਪਾਸ ਉਮੀਦਵਾਰ ਜਿਨ੍ਹਾਂ ਦੀ ਉਮਰ 18 ਤੋਂ 28 ਸਾਲ ਹੋਵੇ, ਆਪਣਾ ਰਿਜਿਊਮ, ਵਿੱਦਿਅਕ ਯੋਗਤਾ ਦੇ ਸਰਟੀਫਿਕੇਟ, ਆਧਾਰ ਕਾਰਡ, ਪਾਸਪੋਰਟ ਸਾਈਜ ਫੋਟੋ, ਡਰਾਇਵਿੰਗ ਲਾਇਸੈਂਸ ਅਤੇ ਇਹਨਾਂ ਦੀਆਂ ਫੋਟੋ ਕਾਪੀਆਂ ਲੈ ਕੇ ਕੈਂਪ ਦੇ ਸਥਾਨ ਜ਼ਿਲ੍ਹਾ ਰੋਜ਼ਗਾਰ ਬਿਊਰੋ ਮੋਗਾ ਵਿਖੇ ਇੰਟਰਵਿਊ ਲਈ ਪਹੁੰਚ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਬਿਊਰੋ ਦਾ ਦਫ਼ਤਰ ਚਨਾਬ ਜੇਹਲਮ ਬਲਾਕ, ਤੀਜ਼ੀ ਮੰਜਿਲ, ਨੈਸਲੇ ਦੇ ਸਾਹਮਣੇ, ਫਿਰੋਜ਼ਪੁਰ ਰੋਡ, ਮੋਗਾ ਵਿਖੇ ਸਥਿਤ ਹੈ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਸਹਾਇਤਾ ਨੰਬਰ 6239266860 ਜਾਂ ਦਫ਼ਤਰ ਦੇ ਬਣੇ ਹੋਏ ਸ਼ੋਸ਼ਲ ਮੀਡਿਆ ਅਕਾਉਂਟ ਤੇ ਵੀ ਵੇਖੇ ਜਾ ਸਕਦੇ ਹਨ।