ਮਾਨਸਾ, 13 ਮਈ:
ਸਹਾਇਕ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ. ਮਾਨਸਾ ਸ੍ਰ. ਮਨਜੀਤ ਸਿੰਘ ਰਾਜਲਾ ਦੇ ਦਿਸ਼ਾ ਨਿਰਦੇਸ਼ਾਂ ’ਤੇ ਬਲਾਕ ਮਾਨਸਾ ਅਤੇ ਭੀਖੀ ਦੇ ਸੀ.ਡੀ.ਪੀ.ਓ. ਹਰਜਿੰਦਰ ਕੌਰ ਦੀ ਅਗਵਾਈ ਵਿਚ ਸਮੂਹ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵੱਲੋਂ ਲੋਕ ਸਭਾ ਚੋਣਾਂ 2024 ਵਿਚ ਵੱਧ ਤੋਂ ਵੱਧ ਵੋਟਿੰਗ ਪ੍ਰਤੀਸ਼ਤਤਾ ਵਧਾਉਣ ਲਈ ਮਹਿਲਵਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।
ਸੀ.ਡੀ.ਪੀ.ਓ. ਹਰਜਿੰਦਰ ਕੌਰ ਨੇ ਦੱਸਿਆ ਕਿ ਆਂਗਣਵਾੜੀ ਵਰਕਰ ਅਤੇ ਹੈਲਪਰਾਂ ਵੱਲੋਂ ਲਗਾਤਾਰ ਡੋਰ ਟੂ ਡੋਰ ਜਾ ਕੇ ਅਤੇ ਆਂਗਣਵਾੜੀ ਕੇਂਦਰਾਂ ਵਿਚ ਆਉਣ ਵਾਲੀਆਂ ਮਹਿਲਾਵਾਂ ਨੂੰ ਵੋਟ ਦੇ ਅਧਿਕਾਰ ਅਤੇ ਵੋਟ ਦੀ ਅਹਿਮੀਅਤ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਇਕ ਨਾਗਰਿਕ ਨੂੰ ਬਿਨ੍ਹਾਂ ਕਿਸੇ ਡਰ, ਲਾਲਚ, ਧਰਮ, ਵਰਗ, ਜਾਤੀ, ਭਾਈਚਾਰੇ, ਭਾਸ਼ਾ ਜਾ ਹੋਰ ਕਿਸੇ ਵੀ ਲਾਲਚ ਦੇ ਪ੍ਰਭਾਵ ਤੋਂ ਬਿਨ੍ਹਾਂ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ ਵੀ ਚੋਣਾਂ ਦੌਰਾਨ ਲਾਜ਼ਮੀ ਮਤਦਾਨ ਕਰਨ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ।
ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵੱਲੋਂ ਮਹਿਲਾਵਾਂ ਨੂੰ ਵੋਟ ਦੇ ਅਧਿਕਾਰ ਬਾਰੇ ਕੀਤਾ ਜਾ ਰਿਹੈ ਜਾਗਰੂਕ


