ਅੰਤਰਰਾਸ਼ਟਰੀ ਪਲਾਸਟਿਕ ਬੈਗ ਮੁਕਤ ਦਿਵਸ ਤਹਿਤ 500 ਦੇ ਕਰੀਬ  ਜੂਟ/ਕਪੜੇ ਦੇ ਬੈਗ ਵੰਡੇ

Moga

ਮੋਗਾ 6 ਜੁਲਾਈ:

ਸਵੱਛ ਭਾਰਤ ਮਿਸ਼ਨ ਤਹਿਤ ਸਵੱਛਤਾ ਹੀ ਸੇਵਾ ਮੁਹਿੰਮ ਅਧੀਨ  ਨਗਰ ਨਿਗਮ ਮੋਗਾ ਦੇ ਮੇਅਰ ਸ੍ਰ ਬਲਜੀਤ ਸਿੰਘ ਅਤੇ ਖਾਲਸਾ ਸੇਵਾ ਸੋਸਾਇਟੀ ਮੋਗਾ ਵੱਲੋਂ ਅੰਤਰਰਾਸ਼ਟਰੀ ਪਲਾਸਟਿਕ ਬੈਗ ਮੁਕਤ ਦਿਵਸ ਮਨਾਇਆ ਗਿਆ ਜਿਸ ਵਿੱਚ ਉਹਨਾਂ ਵੱਲੋਂ ਪਲਾਸਟਿਕ ਦੀ ਵਰਤੋਂ ਨਾ ਕਰਨ ਲਈ ਕਿਹਾ ਗਿਆ ਅਤੇ ਜੂਟ/ਕਪੜੇ ਦੇ ਬਣੇ ਬੈਗ ਵੰਡੇ ਗਏ।
ਪ੍ਰੋਗਰਾਮ ਦੋਰਾਨ ਅਰੋੜਾ ਮਹਾਂਸਭਾ ਮੋਗਾ, ਭਾਰਤ ਵਿਕਾਸ ਪ੍ਰੀਸ਼ਦ ਮੋਗਾ ਅਤੇ ਸ਼ਹਿਰ ਦੀਆਂ ਹੋਰ ਵੱਖ ਸੰਸਥਾਵਾਂ ਵੱਲੋਂ ਇਸ ਵਿੱਚ ਹਿੱਸਾ ਲਿਆ ਗਿਆ ਅਤੇ ਸ਼ਹਿਰ ਦੇ ਲੋਕਾਂ ਨੂੰ ਪਲਾਸਟਿਕ ਦੀ ਵਰਤੋਂ ਨਾ ਕਰਨ ਲਈ ਅਪੀਲ ਕੀਤੀ ਗਈ। ਪਲਾਸਟਿਕ ਤੇ ਇਸ ਤੋਂ ਹੋਣ ਵਾਲੇ ਵਾਤਾਵਰਣ ਦੇ ਨੁਕਸਾਨਾਂ ਬਾਰੇ ਦੱਸਿਆ ਗਿਆ।
 ਇਸ ਦੌਰਾਨ ਨਗਰ ਨਿਗਮ ਮੋਗਾ ਦੇ ਮੇਅਰ ਸ੍ਰ ਬਲਜੀਤ ਸਿੰਘ ਚਾਨੀ ਅਤੇ ਅਧਿਕਾਰੀਆਂ ਵੱਲੋਂ ਸ਼ਹਿਰ ਵਾਸੀਆਂ ਨੂੰ ਕਪੜੇ/ਜੂਟ ਦੇ 500 ਦੇ ਕਰੀਬ ਬਣੇ ਬੈਗ ਵੀ ਵੰਡੇ ਗਏ । ਇਸ ਮੋਕੇ ਤੇ ਚੀਫ ਸੈਨਟਰੀ ਇੰਸਪੈਕਟਰ ਸੁਮਨ ਕੁਮਾਰ,  ਅਮਰਜੀਤ ਸਿੰਘ, ਗੁਰਪ੍ਰੀਤ ਸਿੰਘ ਬਰਾੜ ਸੈਨਟਰੀ ਇੰਸਪੈਕਟਰ, ਸਵੱਛ ਭਾਰਤ ਮਿਸ਼ਨ ਦੇ ਸੀ.ਐਫ ਸ਼੍ਰੀਮਤੀ ਸੀਮਾ ਰਾਣੀ, ਗੁਰਭੇਜ ਸਿੰਘ ਮੋਟੀਵੇਟਰਾਂ ਅਤੇ ਮਿਉਂਸਪਲ ਕਾਉਸਲਰਾਂ ਵੱਲੋਂ ਸ਼ਹਿਰ ਦੇ ਵੱਖ-ਵੱਖ ਸਥਾਨਾਂ ਅਤੇ ਵਾਰਡਾਂ ਵਿੱਚ ਜਾਕੇ ਅੰਤਰਰਾਸ਼ਟਰੀ ਪਲਾਸਟਿਕ ਬੈਗ ਮੁਕਤ ਦਿਵਸ ਮਨਾਇਆ ਗਿਆ ਜਿਸ ਦਾ ਉਦੇਸ਼ ਪਲਾਸਟਿਕ ਬੈਗਾਂ ਦੀ ਵਰਤੋਂ ਨੂੰ ਖਤਮ ਕਰਨਾ ਹੈ ਸੀ ।