ਮਾਨਸਾ, 30 ਅਪ੍ਰੈਲ:
ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਪਰਮਵੀਰ ਸਿੰਘ ਦੀਆਂ ਹਦਾਇਤਾਂ ’ਤੇ ਐਸ.ਡੀ.ਐਮ. ਬੁਢਲਾਡਾ ਸ੍ਰੀ ਗਗਨਦੀਪ ਸਿੰਘ ਦੀ ਅਗਵਾਈ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਬਰੇਟਾ ਵਿਖੇ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ।
ਸਵੀਪ ਨੋਡਲ ਅਫ਼ਸਰ, ਸ੍ਰੀ ਪ੍ਰਦੀਪ ਸਿੰਘ, ਸਵੀਪ ਆਈਕਨ ਸ੍ਰੀ ਊਧਮ ਸਿੰਘ ਅਤੇ ਚੰਦਰਕਾਂਤ ਨੇ ਵਿਦਿਆਰਥੀਆਂ ਨੂੰ ਵੋਟ ਦੇ ਅਧਿਕਾਰ ਅਤੇ ਮਹੱਤਤਾ ਤੋਂ ਜਾਣੂ ਕਰਵਾਇਆ। ਉਨ੍ਹਾਂ ਵਿਦਿਆਰਥੀਆਂ ਨੂੰ ਲੋਕਤੰਤਰ ਵਿੱਚ ਅਪਣੀ ਭਾਗੀਦਾਰੀ ਵਧਾਉਣ ਲਈ ਪ੍ਰੇਰਿਤ ਕੀਤਾ ਤਾਂ ਜੋ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੇ ਨਾਅਰੇ ‘ਇਸ ਵਾਰ 70 ਪਾਰ’ ਰਾਹੀਂ ਮਤਦਾਨ ਦੇ ਟੀਚੇ ਨੂੰ ਪੂਰਾ ਕਰਨ ਲਈ ਹਰ ਇਕ ਵੋਟਰ ਨੂੰ ਜਾਗਰੂਕ ਕੀਤਾ ਜਾ ਸਕੇ।
ਸਵੀਪ ਗਤੀਵਿਧੀਆਂ ਵਿਚ ਮੋਨਿਕਾ ਰਾਣੀ, ਪੂਨਮ ਅਗਰਵਾਲ, ਭੁਪਿੰਦਰ ਕੌਰ, ਸਕੂਲ ਸਟਾਫ ਅਤੇ ਚੋਣ ਕਾਨੂੰਗੋ ਸ੍ਰੀ ਅਮਰਨਾਥ ਨੇ ਭਾਗ ਲਿਆ। ਇਸ ਮੌਕੇ ਕਰਵਾਏ ਵਿਦਿਆਰਥੀਆਂ ਦੇ ਜਾਗਰੂਕਤਾ ਮੁਕਾਬਲਿਆਂ ਵਿਚ ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ ਗਏ।
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਬਰੇਟਾ ਵਿਖੇ ਵਿਦਿਆਰਥੀਆਂ ਨੂੰ ਵੋਟ ਦੇ ਅਧਿਕਾਰ ਤੇ ਮਹੱਤਤਾ ਤੋਂ ਕਰਵਾਇਆ ਜਾਣੂ


