admin, Author at Latest News, Breaking News, Crime News, Business News, Punjab News Updates: LiveGeoNews.com

ਡਾ. ਬਲਜੀਤ ਕੌਰ ਵੱਲੋਂ ਸੂਬੇ ਵਿੱਚ ਅਨੁਸੂਚਿਤ ਜਾਤੀਆਂ ਬੈਕਲਾਗ ਨੂੰ ਪਹਿਲ ਦੇ ਅਧਾਰ ਤੇ ਭਰਨ ਦੇ ਹੁਕਮ
ਚੰਡੀਗੜ੍ਹ, 5 ਸਤੰਬਰ

ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਰਾਜ ਸਰਕਾਰ ਦੇ ਵੱਖ-ਵੱਖ ਵਿਭਾਗਾਂ ਨੂੰ ਹੁਕਮ ਜਾਰੀ ਕੀਤੇ ਹਨ ਕਿ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਬੈਕਲਾਗ ਦੀਆਂ ਅਸਾਮੀਆਂ ਨੂੰ ਪਹਿਲ ਦੇ ਅਧਾਰ ਤੇ ਭਰਿਆ ਜਾਵੇ।

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਅਸਾਮੀਆਂ ਖਾਲੀ ਪਈਆਂ ਹਨ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਸਾਰੇ ਵਿਭਾਗਾਂ ਨੂੰ ਅਨੁਸੂਚਿਤ ਜਾਤੀਆਂ ਦੀਆਂ ਅਸਾਮੀਆਂ ਦੇ ਬੈਕਲਾਗ ਨੂੰ ਤੁਰੰਤ ਭਰਨ ਲਈ ਨੋਟੀਫਿਕੇਸ਼ਨ ਜ਼ਾਰੀ ਕਰ ਦਿੱਤਾ ਗਿਆ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਸਮਾਜਿਕ ਨਿਆਂ ਲਈ ਵਚਨਬੱਧ ਹੈ ਅਤੇ ਹਾਸ਼ੀਏ ‘ਤੇ ਪਏ ਭਾਈਚਾਰਿਆਂ, ਖਾਸ ਕਰਕੇ ਅਨੁਸੂਚਿਤ ਜਾਤੀਆਂ ਨੂੰ ਸਰਕਾਰੀ ਨੌਕਰੀਆਂ ਵਿੱਚ ਸ਼ਾਮਲ ਕਰਨਾ ਸੂਬਾ ਸਰਕਾਰ ਦੀ ਮੁੱਖ ਤਰਜੀਹ ਹੈ।  ਉਹਨਾਂ ਵਿਸ਼ੇਸ਼ ਮੁੱਖ ਸਕੱਤਰਾਂ, ਵਧੀਕ ਮੁੱਖ ਸਕੱਤਰਾਂ ਅਤੇ ਪ੍ਰਮੁੱਖ ਸਕੱਤਰਾਂ ਨੂੰ ਇਸ ਨਿਰਦੇਸ਼ ਨੂੰ ਤੇਜ਼ੀ ਨਾਲ ਲਾਗੂ ਕਰਨ ਲਈ ਨਿੱਜੀ ਤੌਰ ‘ਤੇ ਨਿਗਰਾਨੀ ਕਰਨ ਲਈ ਕਿਹਾ।

The post ਡਾ. ਬਲਜੀਤ ਕੌਰ ਵੱਲੋਂ ਸੂਬੇ ਵਿੱਚ ਅਨੁਸੂਚਿਤ ਜਾਤੀਆਂ ਬੈਕਲਾਗ ਨੂੰ ਪਹਿਲ ਦੇ ਅਧਾਰ ਤੇ ਭਰਨ ਦੇ ਹੁਕਮ appeared first on Latest News, Breaking News, Crime News, Business News, Punjab News Updates: LiveGeoNews.com.

ਕੇਂਦਰੀ ਪੂਲ ਵਿੱਚ ਅਤਿਵਾਦ ਪੀੜਤ ਵਿਦਿਆਰਥੀਆਂ ਲਈ ਐਮ.ਬੀ.ਬੀ.ਐਸ. ਦੀਆਂ ਚਾਰ ਸੀਟਾਂ ਰਾਖਵੀਆਂ
ਚੰਡੀਗੜ੍ਹ, 5 ਸਤੰਬਰ:

ਕੇਂਦਰੀ ਗ੍ਰਹਿ ਮੰਤਰਾਲੇ ਨੇ ਅਕਾਦਮਿਕ ਸਾਲ 2024-25 ਲਈ ਕੇਂਦਰੀ ਪੂਲ ਵਿੱਚ ਚਾਰ ਐੱਮ.ਬੀ.ਬੀ.ਐੱਸ. ਸੀਟਾਂ ਉਨ੍ਹਾਂ ਉਮੀਦਵਾਰਾਂ ਦੀ ਨਾਮਜ਼ਦਗੀ ਲਈ ਨਿਰਧਾਰਿਤ ਕੀਤੀਆਂ ਹਨ, ਜੋ ਅਤਿਵਾਦ ਕਾਰਨ ਫ਼ੌਤ/ਦਿਵਿਆਂਗ ਹੋ ਚੁੱਕੇ ਨਾਗਰਿਕਾਂ ਦੇ ਜੀਵਨ ਸਾਥੀ ਜਾਂ ਬੱਚੇ ਹਨ।

ਇਸ ਸਬੰਧੀ ਵਿਸਤਾਰ ਨਾਲ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਏ.ਐਨ. ਮਗਧ ਮੈਡੀਕਲ ਕਾਲਜ, ਗਯਾ (ਬਿਹਾਰ) ਅਤੇ ਗ੍ਰਾਂਟ ਮੈਡੀਕਲ ਕਾਲਜ, ਮੁੰਬਈ (ਮਹਾਰਾਸ਼ਟਰ) ਵਿੱਚ ਇੱਕ-ਇੱਕ ਸੀਟ ਜਦਕਿ ਪੰਡਤ ਜਵਾਹਰ ਲਾਲ ਨਹਿਰੂ ਮੈਡੀਕਲ ਕਾਲਜ, ਰਾਏਪੁਰ (ਛੱਤੀਸਗੜ੍ਹ) ਵਿੱਚ ਇਸ ਵਰਗ ਲਈ ਦੋ ਸੀਟਾਂ ਰਾਖਵੀਆਂ ਰੱਖੀਆਂ ਗਈਆਂ ਹਨ।

ਬੁਲਾਰੇ ਨੇ ਅੱਗੇ ਦੱਸਿਆ ਕਿ ਪੰਜਾਬ ਦੇ ਯੋਗ ਵਿਦਿਆਰਥੀ ਵੀ ਇਨ੍ਹਾਂ ਸੀਟਾਂ ਲਈ ਅਪਲਾਈ ਕਰਕੇ ਲਾਭ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੀਟਾਂ ਲਈ ਯੋਗਤਾ ਦੇ ਮਾਪਦੰਡਾਂ ਤਹਿਤ ਉਮੀਦਵਾਰ ਭਾਰਤੀ ਨਾਗਰਿਕ ਹੋਣਾ ਚਾਹੀਦਾ ਹੈ ਅਤੇ ਉਸ ਦੀ ਉਮਰ ਦਾਖ਼ਲੇ ਸਮੇਂ 17 ਸਾਲ ਹੋਵੇ ਜਾਂ ਉਹ ਅੰਡਰਗਰੈਜੂਏਟ ਮੈਡੀਕਲ ਕੋਰਸ ਵਿੱਚ ਦਾਖ਼ਲੇ ਦੇ ਪਹਿਲੇ ਸਾਲ ਵਿੱਚ 31 ਦਸੰਬਰ ਨੂੰ ਜਾਂ ਇਸ ਤੋਂ ਪਹਿਲਾਂ ਇਹ ਉਮਰ ਪੂਰੀ ਕਰਦਾ ਹੋਵੇ।

ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਨੋਟੀਫਿਕੇਸ਼ਨ ਅਤੇ ਫਾਰਮ ਮੰਤਰਾਲੇ ਦੀ ਵੈੱਬਸਾਈਟ (https://mha.gov.in) ਤੋਂ ਡਾਊਨਲੋਡ ਕਰਕੇ ਹੋਰ ਜਾਣਕਾਰੀ ਅਤੇ ਸ਼ਰਤਾਂ ਵੇਖੀਆਂ ਜਾ ਸਕਦੀਆਂ ਹਨ।

The post ਕੇਂਦਰੀ ਪੂਲ ਵਿੱਚ ਅਤਿਵਾਦ ਪੀੜਤ ਵਿਦਿਆਰਥੀਆਂ ਲਈ  ਐਮ.ਬੀ.ਬੀ.ਐਸ. ਦੀਆਂ ਚਾਰ ਸੀਟਾਂ ਰਾਖਵੀਆਂ appeared first on Latest News, Breaking News, Crime News, Business News, Punjab News Updates: LiveGeoNews.com.

ਮੇਨ ਬਜ਼ਾਰ ਵਿੱਚ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਭਾਰੀ ਵਾਹਨਾਂ ਦੀ ਐਂਟਰੀ ‘ਤੇ ਪਾਬੰਦੀ
ਮੋਗਾ, 5 ਸਤੰਬਰ:
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ ਮੋਗਾ ਸ਼੍ਰੀਮਤੀ ਚਾਰੂ ਮਿਤਾ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਵਿੱਚ  ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ( ਜਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਤਹਿਤ ਲੋਕ ਹਿੱਤ ਨੂੰ ਧਿਆਨ ਵਿੱਚ ਰੱਖ ਕੇ ਕੁਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ ਜਿਹੜੇ ਕਿ  31 ਅਕਤੂਬਰ, 2024 ਤੱਕ ਲਾਗੂ ਰਹਿਣਗੇ।
ਸ਼ਹਿਰ ਦੇ ਮੇਨ ਬਜ਼ਾਰ ਵਿੱਚ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਭਾਰੀ ਵਾਹਨਾਂ ਦੀ ਐਂਟਰੀ ਤੇ ਪਾਬੰਦੀ
ਇਨ੍ਹਾਂ ਪਾਬੰਦੀਆਂ ਬਾਰੇ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ  ਦੱਸਿਆ ਕਿ ਮੋਗਾ ਸ਼ਹਿਰ ਦੇ ਮੇਨ ਬਜ਼ਾਰ (ਲਾਈਟਾਂ ਵਾਲਾ ਚੌਂਕ ਤੋਂ ਦੇਵ ਹੋਟਲ, ਚੌਂਕ ਤੱਕ) ਭਾਰੀ ਵਾਹਨਾਂ ਦੀ ਐਂਟਰੀ  ਸਵੇਰੇ 8 ਵਜੇ ਤੋਂ ਸ਼ਾਮੀ 8 ਵਜੇ ਤੱਕ ਚਾਲੂ ਰੱਖਣ ਨਾਲ ਜਿੱਥੇ ਆਮ ਪਬਲਿਕ ਨੂੰ ਟ੍ਰੈਫਿਕ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ ਉਥੇ ਵਾਹਨ ਇੱਕ ਦੂਸਰੇ ਤੋਂ ਅੱਗੇ ਕੱਢਣ ਦੀ ਮਨਸ਼ਾ ਕਰਕੇ ਤਕਰਾਰਬਾਜ਼ੀ ਦੀ ਸਥਿਤੀ ਵੀ ਬਣਨ ਦਾ ਖਦਸ਼ਾ ਰਹਿੰਦਾ ਹੈ। ਇਸ ਲਈ ਸ਼ਹਿਰ ਦੇ ਮੇਨ ਬਜ਼ਾਰ ਵਿੱਚ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਭਾਰੀ ਵਾਹਨਾਂ ਦੀ ਐਂਟਰੀ ਕਰਨ ਤੇ ਪਾਬੰਦੀ ਲਗਾਈ ਗਈ ਹੈ। ਇਹ ਵਾਹਨ ਇਸ ਸਮੇਂ ਜੀ.ਟੀ. ਰੋਡ ਰਾਹੀ ਵਾਇਆ ਗਾਂਧੀ ਰੋਡ ਤੋਂ ਰੇਲਵੇ ਰੋਡ/ਪ੍ਰਤਾਪ ਰੋਡ, ਚੈਂਬਰ ਰੋਡ, ਸਟੇਡੀਅਮ ਰੋਡ ਦੇ ਸਾਹਮਣੇ ਗਲੀ ਨੰ. 9 ਰਾਹੀਂ ਦੇਵ ਹੋਟਲ ਚੌਂਕ ਜਾਇਆ ਕਰਨਗੇ।
ਮੋਗਾ ਸ਼ਹਿਰ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਕੱਚੀਆਂ ਖੂਹੀਆਂ ਪੁੱਟਣ ‘ਤੇ ਪਾਬੰਦੀ
ਮੋਗਾ ਸ਼ਹਿਰ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਕੱਚੀਆਂ ਖੂਹੀਆਂ ਪੁੱਟਣ ਕਰਕੇ ਕਈ ਲੋਕ ਦੁਰਘਟਨਾਵਾਂ ਦਾ ਸ਼ਿਕਾਰ ਹੋ ਜਾਂਦੇ ਹਨ ਅਤੇ ਇਸ ਕਾਰਣ ਕਈ ਮੌਤਾਂ ਵੀ ਹੋਈਆਂ ਹਨ। ਅਜਿਹੀਆਂ ਦੁਰਘਟਨਾਵਾਂ ਦੀ ਰੋਕਥਾਮ ਕਰਨ ਲਈ ਮੋਗਾ ਦੇ ਪੇਡੂ ਅਤੇ ਸ਼ਹਿਰੀ ਖੇਤਰਾਂ ਵਿੱਚ  ਕਾਰਜਕਾਰੀ ਇੰਜੀਨੀਅਰ, ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ਼ ਬੋਰਡ ਮੋਗਾ ਦੀ ਲਿਖਤੀ ਪ੍ਰਵਾਨਗੀ  ਅਤੇ ਦੇਖ ਰੇਖ ਤੋਂ ਬਗੈਰ ਕੱਚੀਆਂ ਖੂਹੀਆਂ ਪੁੱਟਣ/ਪੁਟਾਉਣ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
ਪਿੰਡਾਂ ਅਤੇ ਸ਼ਹਿਰਾਂ ਵਿੱਚ ਠੀਕਰੀ ਪਹਿਰੇ ਲਗਾਉਣ ਦੇ ਆਦੇਸ਼
ਕੁਝ ਸਮਾਜ ਵਿਰੋਧੀ ਅਨਸਰਾਂ ਵੱਲੋਂ ਮੋਗਾ ਜ਼ਿਲ੍ਹੇ ਦੇ ਪਿੰਡਾਂ ਵਿੱਚ ਚੋਰੀਆਂ ਅਤੇ ਹੋਰ ਭੰਨਤੋੜ ਦੀਆਂ ਕਾਰਵਾਈਆਂ ਕਰਨ ਦਾ ਅੰਦੇਸ਼ਾ ਹੈ। ਜਿੰਨ੍ਹਾਂ ਨਾਲ ਲੋਕਾਂ ਦੇ ਜਾਨ ਮਾਲ ਨੂੰ ਨੁਕਸਾਨ ਪਹੁੰਚਣ ਤੇ ਠੇਸ ਲੱਗਣ ਦਾ ਖਤਰਾ ਪੈਦਾ ਹੋ ਸਕਦਾ ਹੈ। ਇਸ ਤੋਂ ਇਲਾਵਾ ਕੁਝ ਸ਼ਰਾਰਤੀ ਅਨਸਰਾਂ ਵੱਲੋ ਪਾਵਰ ਗਰਿੱਡ, ਸਟੋਰ, ਸਬ-ਸਟੇਸ਼ਨ, ਹਾਈ ਪਾਵਰ ਟਰਾਂਸਮਿਸ਼ਨ ਲਾਈਨਾਂ ਅਤੇ ਬਿਜਲੀ ਬੋਰਡ ਦੀ ਜਾਂ ਹੋਰ ਸਰਕਾਰੀ ਪ੍ਰਾਪਰਟੀ ਨੂੰ ਵੀ ਵੱਡੇ ਪੱਧਰ ਤੇ ਨੁਕਸਾਨ ਪਹੁੰਚਾਉਣ ਦਾ ਖਦਸ਼ਾ ਹੈ। ਇਸ ਲਈ ਪਿੰਡਾਂ ਅਤੇ ਸ਼ਹਿਰਾਂ ਦੇ ਲੋਕਾਂ ਨੂੰ ਠੀਕਰੀ ਪਹਿਰਾ ਲਗਾਉਣ ਦਾ ਪ੍ਰਬੰਧ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਠੀਕਰੀ ਪਹਿਰਾ ਲਗਵਾਉਣ ਲਈ ਪਿੰਡਾਂ ਵਿੱਚ ਪਿੰਡ ਦਾ ਸਰਪੰਚ ਅਤੇ ਸ਼ਹਿਰੀ ਇਲਾਕੇ ਵਿੱਚ ਆਪਣੇ ਆਪਣੇ ਵਾਰਡ ਦੇ ਮਿਊਂਸਪਲ ਕੌਂਸਲਰ ਨੂੰ ਜਿੰਮੇਵਾਰੀ ਦੇਣ ਲਈ ਕਿਹਾ ਗਿਆ ਹੈ।
ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ  ਸ਼ੋਰ ਪੈਦਾ ਕਰਨ ਵਾਲੇ ਪਟਾਖੇ ਚਲਾਉਣ ਤੇ ਪਾਬੰਦੀ
ਉਨ੍ਹਾਂ ਦੱਸਿਆ ਕਿ ਮਾਣਯੋਗ ਸੁਪਰੀਮ ਕੋਰਟ ਆਫ ਇੰਡੀਆ ਵੱਲੋਂ ਇੱਕ ਪਟੀਸ਼ਨ ਵਿੱਚ ਪਾਸ ਕੀਤੇ ਹੁਕਮਾਂ ਦੀ ਪਾਲਣਾ ਕਰਦਿਆਂ ਰਾਤ ਦੇ 10 ਵਜੇ ਤੋਂ ਸਵੇਰੇ 6 ਵਜੇ ਤੱਕ ਸ਼ੋਰ ਪੈਦਾ ਕਰਨ ਵਾਲੇ ਪਟਾਖਿਆਂ ਨੂੰ ਚਲਾਉਣ ਤੇ ਪੂਰਨ ਤੋਰ ਤੇ ਪਾਬੰਦੀ ਲਗਾਈ ਹੈ। ਇਹ ਪਾਬੰਦੀ ਕੇਵਲ ਰੰਗ ਪੈਦਾ ਕਰਨ ਵਾਲੇ ਪਟਾਖਿਆਂ ਤੇ ਲਾਗੂ ਨਹੀ ਹੋਵੇਗੀ।
ਜ਼ਿਲ੍ਹੇ ਵਿੱਚ ਕਿਸੇ ਵੀ ਥਾਂ ਤੇ ਚਲਾਏ ਜਾ ਰਹੇ ਲਾਊਡ ਸਪੀਕਰ, ਪਬਲਿਕ ਐਡਰੈਸ ਸਿਸਟਮ ਆਦਿ ਦੀ ਆਵਾਜ਼ ਸੀਮਾ 10 ਡੀ.ਬੀ.(ਏ) ਅਤੇ 75  ਡੀ.ਬੀ.(ਏ) ( ਸਬੰਧਤ ਜਗ੍ਹਾ ਦੇ ਆਵਾਜ਼ੀ ਸਟੈਂਡਰ ਅਨੁਸਾਰ) ਤੋਂ ਵੱਧ ਨਹੀਂ ਹੋਵੇਗੀ। ਰਾਤ ਦੇ 10 ਵਜੇ ਤੋਂ ਸਵੇਰੇ 6 ਵਜੇ ਤੱਕ ਢੋਲ, ਡਰੱਮ ਅਤੇ ਹੋਰ ਕਿਸੇ ਤਰ੍ਹਾਂ ਦੀ ਆਵਾਜ਼ ਪੈਦਾ ਕਰਨ ਵਾਲੇ ਯੰਤਰਾਂ ਨੂੰ ਵਜਾਉਣ ਤੇ (ਜਨ ਹਿੱਤ ਐਮਰਜੈਂਸੀ ਦੇ ਹਾਲਾਤ ਨੂੰ ਛੱਡ ਕੇ) ਪਾਬੰਦੀ ਹੋਵੇਗੀ। ਰਾਤ ਦੇ 10 ਵਜੇ ਤੋਂ ਸਵੇਰੇ 6 ਵਜੇ ਤੱਕ ਰਿਹਾਇਸ਼ੀ ਇਲਾਕਿਆਂ ਵਿੱਚ ਕਿਸੇ ਤਰ੍ਹਾਂ ਦੇ ਹਾਰਨ ਨੂੰ ਵਜਾਉਣ ਤੇ ਪੂਰਨ ਪਾਬੰਦੀ ਹੋਵੇਗੀ। ਪਰੈਸ਼ਰ ਹਾਰਨ/ਹੂਟਰ ਅਤੇ ਹੋਰ ਅਜਿਹੇ ਜ਼ਿਆਦਾ ਆਵਾਜ਼ ਪੈਦਾ ਕਰਨ ਵਾਲੇ ਹਾਰਨ (ਨਿਰਧਾਰਿਤ ਸੀਮਾਂ ਤੋਂ ਵੱਧ) ਨੂੰ ਵਜਾਉਣ ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਗਈ ਹੈ। ਉਨਾਂ ਦੱਸਿਆ ਕਿ  ਕੋਈ ਵੀ ਵਿਅਕਤੀ ਸ਼ੋਰ ਪ੍ਰਦੂਸ਼ਣ (ਰੈਗੂਲੇਸ਼ਨ ਐਂਡ ਕੰਟਰੋਲ) ਰੂਲਜ਼ 2000 ਅਨੁਸਾਰ ਸਮਰੱਥ ਅਧਿਕਾਰੀ ਦੀ ਲਿਖਤੀ ਮੰਜ਼ੂਰੀ ਤੋਂ ਬਿਨਾਂ ਕਿਸੇ ਵੀ ਅਜਿਹੇ ਯੰਤਰ ਜਾਂ ਸ਼ੋਰ ਪ੍ਰਦੂਸ਼ਣ ਪੈਦਾ ਕਰਨ ਵਾਲੀ ਸਮੱਗਰੀ ਦੀ ਵਰਤੋਂ ਨਹੀਂ ਕਰੇਗਾ, ਜਿਸਦੀ ਆਵਾਜ਼ ਉਸਦੀ ਹਦੂਦ ਤੋਂ ਬਾਹਰ ਸੁਣਦੀ ਹੋਵੇ। ਇਹ ਹੁਕਮ ਉਨਾਂ ਲਾਊਡ ਸਪੀਕਰਾਂ ‘ਤੇ ਲਾਗੂ ਨਹੀਂ ਹੋਵੇਗਾ ਜਿੰਨਾਂ ਦੀ ਵਰਤੋਂ ਸਰਕਾਰੀ ਮੰਤਵ ਲਈ ਕੀਤੀ ਜਾਂਦੀ ਹੈ। ਆਰਕੈਸਟਰਾ ਬੈਂਡ, ਡੀ.ਜੇ. ਅਤੇ ਲਾਊਡ ਸਪੀਕਰਾਂ/ ਐਂਪਲੀਫਾਇਰ ਦੀ ਵਰਤੋਂ ‘ਤੇ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਪੂਰਣ ਪਾਬੰਦੀ ਹੋਵੇਗੀ। ਸਵੇਰੇ 6 ਵਜੇ ਤੋਂ ਰਾਤ 10 ਵਜੇ ਤੱਕ ਜੇਕਰ ਕਿਸੇ ਨੇ ਲਾਊਡ ਸਪੀਕਰ ਚਲਾਉਣਾ ਹੈ ਤਾਂ ਉਹ ਕੇਵਲ ਸਬੰਧਤ ਉਪ ਮੰਡਲ ਮੈਜਿਸਟ੍ਰੇਟ ਦੀ ਮਨਜ਼ੂਰੀ ਉਪਰੰਤ ਹੀ ਚਲਾਇਆ ਜਾ ਸਕੇਗਾ। ਇਹ ਹੁਕਮ ਸਾਰੇ ਅਦਾਰਿਆਂ ‘ਤੇ ਲਾਗੂ ਕੀਤੇ ਗਏ ਹਨ।
ਮੈਰਿਜ਼ ਪੈਲਸਾਂ ਵਿੱਚ ਲਾਊਡ ਸਪੀਕਰਾਂ ਦੀ ਆਵਾਜ਼ ਮੈਰਿਜ ਪੈਲਸ ਤੋ. ਬਾਹਰ ਨਹੀਂ ਜਾਣੀ ਚਾਹੀਦੀ। ਜੇਕਰ ਇਸ ਦੀ ਉਲੰਘਣਾ ਹੋਵੇਗੀ ਤਾਂ ਸਬੰਧਤ ਆਰਕੈਸਟਰਾ, ਡੀਜੇ ਅਤੇ ਮੈਰਿਜ ਪੈਲਸ ਆਦਿ ਸਾਰਿਆਂ ਦੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ।

The post ਮੇਨ ਬਜ਼ਾਰ ਵਿੱਚ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਭਾਰੀ ਵਾਹਨਾਂ ਦੀ ਐਂਟਰੀ ‘ਤੇ ਪਾਬੰਦੀ appeared first on Latest News, Breaking News, Crime News, Business News, Punjab News Updates: LiveGeoNews.com.

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਯੂਨੀਵਰਸਿਟੀ ਰਿਜਨਲ ਸੈਂਟਰ, ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਟੀਚਰ ਦਿਵਸ ਮਨਾਇਆ ਗਿਆ – ਡਾ. ਗਗਨਦੀਪ ਕੌਰ
ਸ੍ਰੀ ਮੁਕਤਸਰ ਸਾਹਿਬ, 05 ਸਤੰਬਰ:

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਹਦਾਇਤਾਂ ਅਨੁਸਾਰ ਸ੍ਰੀ ਰਾਜ ਕੁਮਾਰ, ਜਿਲਾ ਅਤੇ ਸ਼ੈਸਨਜ਼ ਜੱਜ –ਸਹਿਤ-ਚੇਅਰਮੈਨ, ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਰਹਿਨੁਮਾਈ ਹੇਠ ਅੱਜ ਪੰਜਾਬ ਯੂਨੀਵਰਸਿਟੀ ਰਿਜਨਲ ਸੈਂਟਰ, ਸ੍ਰੀ ਮੁਕਤਸਰ ਸਾਹਿਬ ਵਿਖੇ ਅਧਿਆਪਕ ਦਿਵਸ ਮਨਾਉਣ ਸਬੰਧੀ ਇਕ ਪ੍ਰੋਗਰਾਮ ਕੀਤਾ ਗਿਆ। ਜਿਸ ਦੀ ਪ੍ਰਧਾਨਗੀ ਡਾ. ਗਗਨਦੀਪ ਕੌਰ, ਸੀ.ਜੀ.ਐੱਮ/ਸਕੱਤਰ ਵਲੋਂ ਕੀਤੀ ਗਈ।

ਇਸ ਮੌਕੇ ਜ਼ਿਲ੍ਹਾ ਅਤੇ ਸ਼ੈਸਨਜ਼ ਜੱਜ ਵਲੋ ਲਾਅ ਕਾਲਜ ਦੇ ਟੀਚਰਜ਼ ਅਤੇ ਵੱਖ-ਵੱਖ ਵਿਸ਼ਿਆ ਦੀ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਨੂੰ ਨਵੇਂ ਕਾਨੂੰਨਾਂ ਬਾਰੇ, ਨਸ਼ਿਆਂ ਸਬੰਧੀ, ਲੋਕ ਅਦਾਲਤਾਂ ਸਬੰਧੀ, ਸਥਾਈ ਲੋਕ ਅਦਾਲਤਾਂ ਸਬੰਧੀ, ਅਪਰਾਧ ਪੀੜਿਤਾਂ ਸਕੀਮ ਸਬੰਧੀ ਅਤੇ ਮੀਡੀਏਸ਼ਨ ਸਬੰਧੀ ਅਤੇ ਹੋਰ ਵਿਸ਼ਿਆ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਇਸ ਤੋਂ ਇਲਾਵਾ ਟੀਚਰ ਦੀ ਮਹੱਤਤਾ ਸਬੰਧੀ ਦੇਸ਼ ਦੇ ਪਹਿਲੇ ਰਾਸ਼ਟਰੀ ਡਾ. ਰਾਧਾ ਕ੍ਰਿਸ਼ਨ ਦੇ ਜਨਮਦਿਨ ਨੂੰ ਸਮਰਪਿਤ ਅਧਿਆਪਕ ਦਿਵਸ ਵਜੋਂ ਮਿਤੀ. 05 ਸਤੰਬਰ ਨੂੰ ਹਰੇਕ ਸਾਲ ਮਨਾਇਆ ਜਾਂਦਾ ਹੈ। ਉਹ 1948-49 ਦੌਰਾਨ ਯੁਨੇਕਸੋ ਦੇ ਐਗਜੀਕੇਟਿਵ ਅਤੇ 1962 ਅਤੇ 1967 ਰਾਸ਼ਟਰਪਤੀ ਰਹੇ ਸੰਸਾਰ ਦਾ ਪਹਿਲਾ ਅਧਿਆਪਕ ਸੁਕਰਾਤ ਸੀ ਜੋ ਵਿਦਆਰਥੀਆਂ ਨੂੰ ਸੱਚ ਪੜ੍ਹਾਉਂਦਾ ਸੀ। ਸਰਕਾਰੀ ਅਧਿਕਾਰੀਆਂ ਨੇ ਬਥੇਰਾ ਕਿਹਾ ਕਿ ਇਹਨਾਂ ਸੱਚ ਨਾ ਬੋਲ ਪਰ ਉਹ ਸੱਚ ਤੇ ਪੈਰਾ ਦਿੰਦਾ ਹੋਇਆ ਜਹਿਰ ਦਾ ਪਿਆਲਾ ਪੀ ਕੇ ਅਮਰ ਹੋ ਗਿਆ ਸੀ। ਦੇਸ਼ ਦੀ ਪਹਿਲੀ ਔਰਤ ਅਧਿਆਪਕ ਸਵਿਤਰੀ ਬਾਈ ਫੂਲੇ ਸੀ ਜਿਸ ਨੇ ਨਿਰਸਵਾਰਥ, ਯਾਰ, ਸਮਾਜਿਕ ਪ੍ਰਤੀਬੱਧਤਾ, ਸਰਲਤਾ ਤੇ ਅਣੱਥਕ ਯਤਨਾ ਨਾਲ ਔਰਤਾ ਨੂੰ ਸਿਖਿਆ ਦਾ ਅਧਿਕਾਰ ਲੈ ਕੇ ਦਿੱਤਾ।  ਅਮਰੀਕਾ ਦੀ ਹੈਲਨ –ਕੇਲਰ ਬੱਚੀ ਢੇਡ ਸਾਲ ਦੀ ਉਮਰ ਵਿਚ ਨੇਤਰਹੀਣ ਅਤੇ ਬੋਲੀ ਹੋ ਗਈ। ਉਸਦੇ ਅਧਿਆਪਕ ਐਨੀ ਸੁਲੀਵਾਨ ਨੇ ਮਿਹਨਤ ਨਾਲ ਪੜ੍ਹਾ ਕੇ ਉਸਨੂੰ ਕਈ ਕਿਤਾਬਾਂ ਦਾ ਲੇਖਰ ਬਣਾ ਦਿੱਤਾ। ਆਜੋਕਾ ਅਧਿਆਪਕ ਹੋਣ ਪਹਿਲਾ ਵਾਲਾ ਗੁਰੂ ਨਹੀਂ ਰਿਹਾ। ਅਧਿਆਪਕ ਦਾ ਕੁਝ ਹਿੱਸੇ ਨੇ ਮੁਨਾਫੇਖੋਰੀ, ਵਪਾਰੀ ਅਤੇ ਸੋਦੇ-ਬਾਜੀ ਦੇ ਚੱਕਰ ਵਿਚ ਪੈ ਕੇ ਕਿੱਤੇ ਦੀ ਕਦਰ ਘੱਟਾ ਦਿੱਤੀ ਹੈ, ਉਹ ਪੜ੍ਹਾਂਦੇ ਨਹੀਂ ਕਈ ਅਧਿਆਪਕ ਵਿਦਿਆਰਥੀਆਂ ਨੂੰ ਔਲਾਦ ਸਮਝ ਕੇ ਪੜ੍ਹਾਂਦੇ ਹਨ। ਗਰੀਬ ਬੱਚਿਆਂ ਨੂੰ ਕਿਤਾਬਾਂ, ਕਪੜੇ ਲੈ ਕੇ ਦਿੰਦੇ ਹਨ ਅਤੇ ਫੀਸਾਂ ਕੋਲੋ ਪੜ੍ਹਦੇ ਹਨ।  ਹਰ ਵਿਅਕਤੀ ਦੀ ਕਾਮਯਾਬੀ ਪਿੱਛੇ ਉਸਦੇ ਚੰਗੇ ਅਧਿਆਪਕ ਵਲੋ ਮਿਲੀ ਮਾਰਗ ਦਰਸ਼ ਦਾ ਸਭ ਤੋ ਵੱਡਾ ਯੋਗਦਾਨ ਹੁੰਦਾ ਹੈ। ਵਿਦਿਆਰਥੀਆਂ ਲਈ ਮਦਦਕਾਰ ਦੋਸਤ ਤੇ ਚੰਗੇ ਸਲਾਹਕਾਰ ਦੀ ਭੁਮਿਕਾ ਨਿਭਾਉਂਦਾ ਹੈ। ਮਾਂ-ਪਿਓ ਤੋਂ ਬਾਅਦ ਬੱਚੇ ਦੇ ਮਨ ਤੇ ਜਿਆਦਾ ਅਧਿਆਪਕ ਦਾ ਪੈਂਦਾ ਹੈ। ਅਧਿਆਪਕਾਂ ਨੂੰ ਵਿਸ਼ੇਸ਼ ਸਤਿਕਾਰ ਦੇਣ ਲਈ ਹਰ ਸਾਲ 5 ਸਤੰਬਰ ਨੂੰ ਸਿਖਿਆ ਖੇਤਰ ਵਿਚ ਵਧੀਆਂ ਸੇਵਾਵਾਂ ਦੇਣ ਦੇ ਬਦਲੇ ਅਵਾਰਡਾਂ ਨਾਲ ਸਨਮਾਨ ਕੀਤਾ ਜਾਂਦਾ ਹੈ। ਅਧਿਆਪਕਾਂ ਤੋਂ ਜਿਆਦਾ ਗੈਰ-ਵਿਦਿਕ ਕੰਮ ਲਏ ਜਾਂਦੇ ਹਨ, ਇਹਨਾਂ ਨੂੰ ਡਾਕ ਤੇ ਰਿਪੋਰਟਾਂ ਵਿਚ ਉਲਝਾਇਆ ਜਾਂਦਾ ਹੈ। ਇਸ ਨਾਲ ਜਿਥੇ ਬੱਚਿਆ ਦੀ ਪੜ੍ਹਾਈ ਤੇ ਪ੍ਰਭਾਵ ਪੈਂਦਾ ਉਥੇ ਅਧਿਆਪਕ ਸਕੂਲਾਂ ਦੀ ਸਫਾਈ, ਬੱਚਿਆਂ, ਇਮਾਰਤਾਂ, ਪੈਰਂਟਸ ਮੀਟਿੰਗਾਂ ਤੇ ਹੋਰ ਕੰਮਾਂ ਵਲ ਪੂਰਾ ਧਿਆਨ ਨਹੀਂ ਦੇ ਸਕਦੇ। ਅਧਿਆਪਕਾਂ ਦਾ ਵੀ ਫਰਜ ਬਣਦਾ ਹੈ ਕਿ ਉਹ ਬੱਚਿਆ ਨੂੰ ਜੀਵਨ ਜਾਂਚ ਸਿਖਾਵੇ ਉਹਨਾਂ ਅੰਦਰ ਨੈਤਿਕ ਕਦਰ ਕੀਮਤਾਂ ਭਰੇ ਤੇ ਉਹਨਾਂ ਨੂੰ ਮਾਨਸਿਕ ਵਿਕਾਸ ਤੌਰ ਤੇ ਏਨ੍ਹਾਂ ਮਜਬੂਤ ਕਰੇ ਕਿ ਉਹ ਹਾਰ ਨੂੰ ਹੱਸ ਕੇ ਗਲੇ ਲਗਾ ਲੈਣ। ਉਹਨਾਂ ਨੂੰ ਸਿਰਫ ਸਲੈਬਸ, ਅਖਰੀ ਗਿਆਨ ਤੇ ਆਪਣੇ ਵਿਸ਼ੇ ਦਾ ਗਿਆਨ ਦੇਣਾ ਹੀ ਕਾਫੀ ਨਹੀਂ ਸਗੋ ਨੈਤਿਕ, ਇਤਿਹਾਸਕ, ਆਰਥਿਕ, ਸਮਾਜਿਕ ਤੇ ਰਾਜਨੀਤਿਕ ਹਲਾਤਾਂ ਤੋ ਜਾਣੂ ਕਰਾਉਂਣਾ ਚਾਹੀਦਾ ਹੈ। ਇਹ ਤਾਂ ਹੀ ਸੰਭਵ ਹੈ ਕਿ ਉਹ ਵੀ ਵਰਤਨਾਮ ਹਲਾਤਾਂ ਤੋ ਜਾਣੂ ਹੋਣ, ਚੰਗੇ ਤੇ ਉਸਾਰੂ ਸਿਹਤ ਤੇ ਇਲੈਕਟ੍ਰੋਨਿਕ ਤੇ ਪ੍ਰਿੰਟ ਮੀਡੀਏ ਦੇ ਸੰਪਰਕ ਵਿਚ ਰਹਿਣ ਅਤੇ ਅਧਿਆਪਕ ਰਾਸ਼ਟਰ ਦੇ ਨਿਰਮਾਤਾ ਹੁੰਦੇ ਹਨ।  ਅਧਿਆਪਕ ਉਦੋ ਤੱਕ ਚੰਗੀ ਸਿਖਿਆ ਨਹੀ ਦੇ ਸਕਦਾ, ਜਦੋ ਤੱਕ ਉਹ ਆਪ ਸਿਖਿਆ ਪ੍ਰਾਪਤ ਨਾ ਕਰ ਰਿਹਾ ਹੋਵੇ। ਇਕ ਦੀਵਾਂ ਉਦੋ ਤੱਕ ਦੂਜੇ ਦੀਵੇ ਨੂੰ ਨਹੀਂ ਜਗਾ ਸਕਦਾ ਜਦੋ ਤੱਕ ਉਹ ਆਪ ਨਾ ਜਗਦਾ ਹੋਵੇ। ਇਸ ਪ੍ਰੋਗਰਾਮ ਵਿਚ ਰਿਜਨਲ ਸੈਂਟਰ ਦੇ ਡਾਇਰੈਕਟਰ ਪ੍ਰੋਫੈਸਰ ਮੁਨੀਸ਼ ਜਿੰਦਲ, ਪ੍ਰੋਫੈਸਰ ਬਲਜਿੰਦਰ ਕੌਰ, ਡਾ. ਗੁਰਪ੍ਰੀਤ ਕੌਰ ਅਤੇ ਸਟਾਫ ਵੀ ਹਾਜਰ ਸੀ।

ਇਸ ਮੌਕੇ ਮਿਤੀ. 14.09.2024 ਨੂੰ ਲਗ ਰਹੀ ਨੈਸ਼ਨਲ ਲੋਕ ਅਦਾਲਤ ਸਬੰਧੀ ਵੀ ਜਾਣਕਾਰੀ ਦਿੱਤੀ ਗਈ ਅਤੇ ਹੋਰ ਵਧੇਰੇ ਜਾਣਕਾਰੀ ਲੈਣ ਲਈ 15100 ਤੇ ਵੀ ਕਾਲ ਕੀਤੀ ਜਾ ਸਕਦੀ ਹੈ।

The post ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਯੂਨੀਵਰਸਿਟੀ ਰਿਜਨਲ ਸੈਂਟਰ, ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਟੀਚਰ ਦਿਵਸ ਮਨਾਇਆ ਗਿਆ – ਡਾ. ਗਗਨਦੀਪ ਕੌਰ appeared first on Latest News, Breaking News, Crime News, Business News, Punjab News Updates: LiveGeoNews.com.

ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਪੰਜਾਬ ਲਈ ਨਵੀਂ ਖੇਤੀਬਾੜੀ ਨੀਤੀ ਤਿਆਰ ਕਰਨ ਨੂੰ ਮਨਜ਼ੂਰੀ
ਚੰਡੀਗੜ੍ਹ, 5 ਸਤੰਬਰ:
ਕਿਸਾਨਾਂ ਦੀ ਭਲਾਈ ਯਕੀਨੀ ਬਣਾਉਣ ਅਤੇ ਅਨਾਜ ਉਤਪਾਦਨ ਵਿੱਚ ਵਧਾ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮੰਤਰੀ ਮੰਡਲ ਨੇ ਵੀਰਵਾਰ ਨੂੰ ਸੂਬੇ ਲਈ ਨਵੀਂ ਖੇਤੀਬਾੜੀ ਨੀਤੀ ਬਣਾਉਣ ਨੂੰ ਹਰੀ ਝੰਡੀ ਦੇ ਦਿੱਤੀ।

ਇਸ ਸਬੰਧੀ ਫੈਸਲਾ ਮੁੱਖ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ ਦੀ ਅਧਿਕਾਰਕ ਰਿਹਾਇਸ਼ ਉਤੇ ਮੰਤਰੀ ਮੰਡਲ ਦੀ ਹੋਈ ਮੀਟਿੰਗ ਵਿੱਚ ਲਿਆ ਗਿਆ।

ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਮੇਂ ਰਵਾਇਤੀ ਖੇਤੀ ਖੜੋਤ ਦੇ ਕੰਢੇ ਉਤੇ ਪੁੱਜ ਗਈ ਹੈ ਅਤੇ ਅਨਾਜ ਉਤਪਾਦਨ ਨੂੰ ਹੁਲਾਰਾ ਦੇਣ ਲਈ ਨਵੀਂ ਖੇਤੀਬਾੜੀ ਨੀਤੀ ਬਣਾਉਣ ਦੀ ਲੋੜ ਹੈ। ਆਉਣ ਵਾਲੀਆਂ ਨਸਲਾਂ ਲਈ ਧਰਤੀ ਹੇਠਲਾ ਪਾਣੀ ਬਚਾਉਣ ਅਤੇ ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਵੀ ਨਵੀਂ ਖੇਤੀਬਾੜੀ ਨੀਤੀ ਦੀ ਲੋੜ ਹੈ। ਮੀਟਿੰਗ ਵਿੱਚ ਫੈਸਲਾ ਹੋਇਆ ਕਿ ਨਵੀਂ ਖੇਤੀਬਾੜੀ ਨੀਤੀ ਬਣਾਉਣ ਲਈ ਸਾਰੇ ਵੱਡੇ ਭਾਈਵਾਲਾਂ ਦੀ ਰਾਇ ਲਈ ਜਾਵੇਗੀ।

ਪੰਜਾਬ ਲਈ ਨਵੀਂ ਸਿੱਖਿਆ ਨੀਤੀ ਪੇਸ਼ ਕਰਨ ਬਾਰੇ ਬਣੀ ਸਹਿਮਤੀ

ਕੈਬਨਿਟ ਨੇ ਹੁਨਰ ਤੇ ਤਕਨੀਕ ਆਧਾਰਤ ਸਿੱਖਿਆ ਨੂੰ ਵੱਡਾ ਹੁਲਾਰਾ ਦੇਣ ਲਈ ਸੂਬੇ ਵਿੱਚ ਨਵੀਂ ਸਿੱਖਿਆ ਨੀਤੀ ਲਾਗੂ ਕਰਨ ਦੀ ਸਹਿਮਤੀ ਵੀ ਦੇ ਦਿੱਤੀ। ਇਸ ਨਾਲ ਜਿੱਥੇ ਸੂਬੇ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ, ਉੱਥੇ ਉਹ ਪੰਜਾਬ ਦੀ ਸਮਾਜਿਕ-ਆਰਥਿਕ ਤਰੱਕੀ ਦਾ ਅਨਿੱਖੜ ਅੰਗ ਬਣਨਗੇ। ਇਸ ਨੀਤੀ ਨਾਲ ਸੂਬੇ ਵਿੱਚ ਸਿੱਖਿਆ ਵਿੱਚ ਗੁਣਾਤਮਕ ਤਬਦੀਲੀ ਦੇਖਣ ਨੂੰ ਮਿਲੇਗੀ, ਜਿਸ ਨਾਲ ਨੌਜਵਾਨਾਂ ਨੂੰ ਵੱਡੇ ਪੱਧਰ ਉਤੇ ਫਾਇਦਾ ਮਿਲੇਗਾ।

ਵੱਧ ਤੋਂ ਵੱਧ ਵਪਾਰੀਆਂ ਨੂੰ ਲਾਹਾ ਦੇਣ ਲਈ ਓ.ਟੀ.ਐਸ.-3 ਦਾ ਦਾਇਰਾ ਵਧੇਗਾ

ਮੰਤਰੀ ਮੰਡਲ ਨੇ ਪੰਜਾਬ ਦੇ ਵੱਧ ਤੋਂ ਵੱਧ ਵਪਾਰੀਆਂ ਨੂੰ ਲਾਭ ਦੇਣ ਲਈ ਵੈਟ ਦੇ ਲਟਕਦੇ ਕੇਸਾਂ ਦੇ ਨਿਬੇੜੇ ਲਈ ਓ.ਟੀ.ਐਸ.-3 ਦਾ ਦਾਇਰਾ ਵਧਾਉਣ ਦੀ ਵੀ ਸਹਿਮਤੀ ਦੇ ਦਿੱਤੀ। ਪੂਰੀ ਤਰ੍ਹਾਂ ਨਾਕਾਮ ਰਹੀਆਂ ਪਿਛਲੀਆਂ ਸਕੀਮਾਂ ਦੇ ਮੁਕਾਬਲੇ ਮੌਜੂਦਾ ਸਕੀਮ ਦਾ ਕਾਰੋਬਾਰੀਆਂ ਨੂੰ ਚੋਖਾ ਲਾਭ ਮਿਲਿਆ ਹੈ, ਜਿਸ ਨਾਲ ਇਸ ਓ.ਟੀ.ਐਸ. ਰਾਹੀਂ ਸੂਬਾ ਸਰਕਾਰ ਨੇ ਪਿਛਲੇ ਵਿੱਤੀ ਵਰ੍ਹੇ ਦੇ ਮੁਕਾਬਲੇ 164 ਕਰੋੜ ਰੁਪਏ ਵਾਧੂ ਕਮਾਏ। ਇਸ ਸਕੀਮ ਦਾ ਦਾਇਰਾ ਵਧਾਉਣ ਬਾਰੇ ਰਸਮੀ ਆਦੇਸ਼ ਜਲਦੀ ਜਾਰੀ ਕੀਤੇ ਜਾਣਗੇ।

ਮੰਤਰੀ ਮੰਡਲ ਨੇ ਸੂਬੇ ਦਾ ਮਾਲੀਆ ਸਾਲਾਨਾ 2400 ਤੋਂ 3000 ਕਰੋੜ ਤੱਕ ਵਧਾਉਣ ਲਈ ਲਏ ਫੈਸਲੇ

ਸਰਕਾਰੀ ਮਾਲੀਆ ਵਧਾਉਣ ਲਈ ਮੰਤਰੀ ਸਮੂਹ ਨੇ ਡੀਜ਼ਲ ਉਤੇ ਵੈਟ ਦਰ 12 ਫੀਸਦੀ+10 ਫੀਸਦੀ ਸਰਚਾਰਜ ਜਾਂ 10.02 ਰੁਪਏ ਪ੍ਰਤੀ ਲੀਟਰ (ਸਰਚਾਰਜ ਸਮੇਤ) ਜੋ ਵੀ ਜ਼ਿਆਦਾ ਹੋਵੇ, ਤੋਂ ਵਧਾ ਕੇ 13.09 ਫੀਸਦੀ+10 ਫੀਸਦੀ ਸਰਚਾਰਜ ਜਾਂ 10.94 ਰੁਪਏ ਪ੍ਰਤੀ ਲੀਟਰ (ਸਰਚਾਰਜ ਸਮੇਤ), ਜਿਹੜਾ ਵੀ ਜ਼ਿਆਦਾ ਹੋਵੇ, ਕਰ ਦਿੱਤਾ ਗਿਆ ਹੈ। ਇਸੇ ਤਰ੍ਹਾਂ ਪੈਟਰੋਲ ਉਤੇ ਵੈਟ 15.74 ਫੀਸਦੀ + 10 ਫੀਸਦੀ ਸਰਚਾਰਜ ਜਾਂ 14.32 ਰੁਪਏ ਪ੍ਰਤੀ ਲੀਟਰ (ਸਰਚਾਰਜ ਸਮੇਤ), ਜੋ ਵੀ ਵੱਧ ਹੋਵੇ, ਤੋਂ ਵਧਾ ਕੇ 16.52 ਫੀਸਦੀ +10 ਫੀਸਦੀ ਸਰਚਾਰਜ ਜਾਂ 14.88 ਰੁਪਏ ਪ੍ਰਤੀ ਲੀਟਰ (ਸਰਚਾਰਜ ਸਮੇਤ), ਜੋ ਵੀ ਜ਼ਿਆਦਾ ਹੋਵੇ, ਕਰ ਦਿੱਤਾ ਗਿਆ ਹੈ। ਇਸ ਦੇ ਨਤੀਜੇ ਵਜੋਂ ਡੀਜ਼ਲ ਉਤੇ ਵੈਟ 92 ਪੈਸੇ ਪ੍ਰਤੀ ਲੀਟਰ ਵਧੇਗਾ ਅਤੇ ਪੈਟਰੋਲ ਉਤੇ 61 ਪੈਸੇ ਪ੍ਰਤੀ ਲੀਟਰ ਵਧੇਗਾ। ਸੂਬਾ ਸਰਕਾਰ ਨੇ ਸੱਤ ਕਿੱਲੋਵਾਟ ਤੋਂ ਜ਼ਿਆਦਾ ਲੋਡ ਵਾਲੇ ਬਿਜਲੀ ਖਪਤਕਾਰਾਂ ਨੂੰ ਦਿੱਤੀ ਜਾਂਦੀ ਸਬਸਿਡੀ ਨੂੰ ਖ਼ਤਮ ਕਰਨ ਦਾ ਫੈਸਲਾ ਕੀਤਾ। ਇਸ ਨਾਲ ਸੂਬੇ ਦੇ ਮਾਲੀਆ ਵਿੱਚ 2400 ਤੋਂ 3000 ਕਰੋੜ ਰੁਪਏ ਵੱਧ ਆਉਣਗੇ।

ਢੋਆ-ਢੁਆਈ ਵਾਲੇ ਵਾਹਨਾਂ ਤੇ ਆਟੋ-ਰਿਕਸ਼ਾ ਮਾਲਕਾਂ ਨੂੰ ਵੱਡੀ ਰਾਹਤ

ਢੋਆ-ਢੁਆਈ ਵਾਲੇ ਵਾਹਨਾਂ ਤੇ ਥ੍ਰੀ ਵੀਲ੍ਹਰ (ਯਾਤਰੀ, ਆਟੋ ਰਿਕਸ਼ਾ) ਮਾਲਕਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਕੈਬਨਿਟ ਨੇ ਹਰੇਕ ਤਿਮਾਹੀ ਬਾਅਦ ਟੈਕਸ ਅਦਾ ਕਰਨ ਦੀ ਪ੍ਰਕਿਰਿਆ ਨੂੰ ਖ਼ਤਮ ਕਰਨ ਦੀ ਸਹਿਮਤੀ ਦੇ ਦਿੱਤੀ, ਜਿਸ ਨਾਲ ਮਾਲਕਾਂ ਦੀ ਬੇਲੋੜੀ ਪ੍ਰੇਸ਼ਾਨੀ ਘਟੇਗੀ। ਹੁਣ ਇਨ੍ਹਾਂ ਪੁਰਾਣੇ ਕਮਰਸ਼ੀਅਲ ਵਾਹਨਾਂ ਦੇ ਮਾਲਕ ਆਪਣੇ ਵਾਹਨਾਂ ਲਈ ਸਾਲਾਨਾ ਉੱਕਾ-ਪੁੱਕਾ ਟੈਕਸ ਜਮ੍ਹਾਂ ਕਰਵਾ ਸਕਣਗੇ, ਜਿਸ ਨਾਲ ਉਨ੍ਹਾਂ ਦੇ ਪੈਸੇ, ਸਮੇਂ ਤੇ ਊਰਜਾ ਦੀ ਬੱਚਤ ਹੋਵੇਗੀ। ਅਜਿਹੇ ਨਵੇਂ ਵਾਹਨ ਲੈਣ ਵਾਲਿਆਂ ਨੂੰ ਹੁਣ ਚਾਰ ਜਾਂ ਅੱਠ ਸਾਲਾਂ ਲਈ ਇਕੱਠਾ ਟੈਕਸ ਭਰਨ ਦਾ ਵਿਕਲਪ ਮਿਲੇਗਾ, ਜਿਸ ਉਤੇ ਉਨ੍ਹਾਂ ਨੂੰ ਕ੍ਰਮਵਾਰ 10 ਤੇ 20 ਫੀਸਦੀ ਦੀ ਰਿਆਇਤ ਮਿਲੇਗੀ।

The post ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਪੰਜਾਬ ਲਈ ਨਵੀਂ ਖੇਤੀਬਾੜੀ ਨੀਤੀ ਤਿਆਰ ਕਰਨ ਨੂੰ ਮਨਜ਼ੂਰੀ appeared first on Latest News, Breaking News, Crime News, Business News, Punjab News Updates: LiveGeoNews.com.

ਪੰਜਾਬ ਨੂੰ ਏ.ਆਈ.ਐਫ. ਸਕੀਮ ਤਹਿਤ ਭਾਰਤ ’ਚ “ਬਿਹਤਰੀਨ ਪ੍ਰਦਰਸ਼ਨ ਕਰਨ ਵਾਲਾ ਰਾਜ ਐਵਾਰਡ” ਮਿਲਿਆ
ਚੰਡੀਗੜ੍ਹ, 5 ਸਤੰਬਰ:

ਪੰਜਾਬ ਨੂੰ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ (ਏ.ਆਈ.ਐਫ) ਸਕੀਮ ਤਹਿਤ ਸਾਲ 2023-24 ਵਿੱਚ “ਬਿਹਤਰੀਨ ਪ੍ਰਦਰਸ਼ਨ ਕਰਨ ਵਾਲਾ ਰਾਜ” ਐਵਾਰਡ ਦਿੱਤਾ ਗਿਆ ਹੈ। ਪੰਜਾਬ ਨੂੂੰ ਇਹ ਐਵਾਰਡ ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਵਰਾਜ ਸਿੰਘ ਚੌਹਾਨ ਨੇ ਭਾਰਤ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਨੈਸ਼ਨਲ ਐਗਰੀਕਲਚਰ ਸਾਇੰਸ ਕੰਪਲੈਕਸ, ਨਵੀਂ ਦਿੱਲੀ ਵਿਖੇ ਕਰਵਾਏ ਗਏ ਏ.ਆਈ.ਐਫ ਐਕਸੀਲੈਂਸ ਐਵਾਰਡ ਸਮਾਰੋਹ ਦੌਰਾਨ ਦਿੱਤਾ।

ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਇਸ ਵੱਕਾਰੀ ਪ੍ਰਾਪਤੀ ਲਈ ਵਿਭਾਗ ਦੇ ਅਧਿਕਾਰੀਆਂ ਅਤੇ ਸਮੁੱਚੀ ਏ.ਆਈ.ਐਫ ਟੀਮ ਨੂੰ ਵਧਾਈ ਦਿੱਤੀ ਅਤੇ ਇਸ ਸਕੀਮ ਨੂੰ ਨਵੀਆਂ ਬੁਲੰਦੀਆਂ ’ਤੇ ਪਹੁੰਚਾਉਣ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ।

ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੂੰ ਉਨ੍ਹਾਂ ਦੇ ਦਫ਼ਤਰ ਵਿਖੇ ਅੱਜ ਡਾਇਰੈਕਟਰ ਬਾਗ਼ਬਾਨੀ ਸ੍ਰੀਮਤੀ ਸ਼ੈਲਿੰਦਰ ਕੌਰ ਆਈ.ਐਫ.ਐਸ, ਜੁਆਇੰਟ ਡਾਇਰੈਕਟਰ ਸ੍ਰੀ ਤਜਿੰਦਰ ਬਾਜਵਾ, ਡਿਪਟੀ ਡਾਇਰੈਕਟਰ ਹਰਪ੍ਰੀਤ ਸਿੰਘ ਅਤੇ ਏ.ਆਈ.ਐਫ ਦੀ ਟੀਮ ਲੀਡਰ ਸ੍ਰੀਮਤੀ ਰਵਦੀਪ ਕੌਰ ਵੱਲੋਂ ਇਹ ਐਵਾਰਡ ਸੌਂਪਿਆ ਗਿਆ।

ਪੰਜਾਬ ਵੱਲੋਂ ਇਸ ਸਕੀਮ ਤਹਿਤ ਕੀਤੇ ਗਏ ਸ਼ਾਨਦਾਰ ਵਿਕਾਸ ਨੂੰ ਉਜਾਗਰ ਕਰਦਿਆਂ ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਵਿੱਤੀ ਸਾਲ 2021-22 ਵਿੱਚ ਸਿਰਫ਼ 164 ਪ੍ਰਾਜੈਕਟਾਂ ਨੂੰ ਮਨਜ਼ੂਰੀ ਦਿੱਤੀ ਗਈ ਸੀ। ਉਨ੍ਹਾਂ ਕਿਹਾ ਕਿ ਬਾਗ਼ਬਾਨੀ ਵਿਭਾਗ (ਜੋ ਏ.ਆਈ.ਐਫ ਲਈ ਸਟੇਟ ਨੋਡਲ ਏਜੰਸੀ ਵਜੋਂ ਕੰਮ ਕਰ ਰਿਹਾ ਹੈ) ਦੀ ਰਣਨੀਤਕ ਯੋਜਨਾਬੰਦੀ ਅਤੇ ਸਮਰਪਿਤ ਪ੍ਰਾਜੈਕਟ ਨਿਗਰਾਨੀ ਯੂਨਿਟ (ਪੀ.ਐਮ.ਯੂ) ਦੀ ਸ਼ੁਰੂਆਤ ਨਾਲ ਇਸ ਅੰਕੜੇ ਨੇ ਅਗਲੇ ਵਰ੍ਹੇ ਨਵੀਆਂ ਬੁਲੰਦੀਆਂ ਨੂੰ ਛੂਹਿਆ ਅਤੇ ਵਿੱਤੀ ਸਾਲ 2022-23 ਤੱਕ ਸੂਬੇ ਨੇ 3,480 ਪ੍ਰਾਜੈਕਟਾਂ ਨੂੰ ਮਨਜ਼ੂਰੀ ਦਿੱਤੀ, ਜੋ ਵਿੱਤੀ ਸਾਲ 2023-24 ਦੌਰਾਨ ਲਗਭਗ ਚਾਰ ਗੁਣਾਂ ਵਧ ਕੇ 12,064 ਹੋ ਗਏ। ਉਨ੍ਹਾਂ ਦੱਸਿਆ ਕਿ ਅਗਸਤ 2024 ਤੱਕ ਮਨਜ਼ੂਰ ਕੀਤੇ ਪ੍ਰਾਜੈਕਟਾਂ ਦੀ ਕੁੱਲ ਸੰਖਿਆ 16,680 ਪਹੁੰਚ ਗਈ ਹੈ।

ਜ਼ਿਕਰਯੋਗ ਹੈ ਕਿ ਖੇਤੀਬਾੜੀ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਇਨ੍ਹਾਂ ਪ੍ਰਾਜੈਕਟਾਂ ਤਹਿਤ 6,626 ਕਰੋੜ ਦੇ ਵੱਡੇ ਨਿਵੇਸ਼ ਕੀਤੇ ਗਏ। ਇਸ ਵਿੱਚੋਂ ਭਾਗੀਦਾਰ ਬੈਂਕਾਂ ਨੇ ਕੁੱਲ 3,941 ਕਰੋੜ ਰੁਪਏ ਦੇ ਮਿਆਦੀ ਕਰਜ਼ੇ ਮਨਜ਼ੂਰ ਕੀਤੇ, ਜੋ ਪੰਜਾਬ ਭਰ ’ਚ ਖੇਤੀਬਾੜੀ ਖੇਤਰ ਵਿੱਚ ਸੁਧਾਰ ਕਰਨ ਲਈ ਇੱਕ ਮਜ਼ਬੂਤ ਵਿੱਤੀ ਵਚਨਬੱਧਤਾ ਦਾ ਸੰਕੇਤ ਹੈ। ਪੰਜਾਬ ਵਿੱਚ ਇਸ ਸਕੀਮ ਰਾਹੀਂ ਸਥਾਪਿਤ ਕੀਤੇ ਗਏ ਪ੍ਰਾਜੈਕਟਾਂ ਦੀਆਂ ਪ੍ਰਮੁੱਖ ਸ਼੍ਰੇਣੀਆਂ ਵਿੱਚ ਕਸਟਮ ਹਾਇਰਿੰਗ ਸੈਂਟਰ, ਪ੍ਰਾਇਮਰੀ ਪ੍ਰੋਸੈਸਿੰਗ ਸੈਂਟਰ, ਛਟਾਈ ਯੂਨਿਟ, ਕੋਲਡ ਸਟੋਰ, ਵਾਢੀ ਤੋਂ ਬਾਅਦ ਪ੍ਰਬੰਧਨ ਲਈ ਬੁਨਿਆਦੀ ਢਾਂਚਾ, ਮੌਜੂਦਾ ਬੁਨਿਆਦੀ ਢਾਂਚੇ ’ਤੇ ਸੋਲਰ ਪੈਨਲ ਅਤੇ ਸੋਲਰ ਪੰਪ ਲਾਉਣਾ ਆਦਿ ਸ਼ਾਮਲ ਹਨ।

ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਦੀ ਅਗਵਾਈ ਅਤੇ ਸ੍ਰੀ ਕੇ.ਏ.ਪੀ. ਸਿਨਹਾ, ਵਿਸ਼ੇਸ਼ ਮੁੱਖ ਸਕੱਤਰ, ਪੰਜਾਬ ਸਰਕਾਰ ਦੇ ਰਣਨੀਤਕ ਸਹਿਯੋਗ ਸਦਕਾ ਪੰਜਾਬ ਵਿੱਚ ਇਸ ਸਕੀਮ ਨੂੰ ਸਰਗਰਮੀ ਨਾਲ ਅੱਗੇ ਵਧਾਇਆ ਜਾ ਰਿਹਾ ਹੈ। ਦੱਸਣਾ ਬਣਦਾ ਹੈ ਕਿ ਪੰਜਾਬ ਵਿੱਚ ਇਸ ਸਕੀਮ ਦੇ 70 ਫ਼ੀਸਦੀ ਤੋਂ ਵੱਧ ਲਾਭਪਾਤਰੀ ਕਿਸਾਨ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਪ੍ਰਾਪਤੀ ਨਾਲ ਸਕੀਮ ਦਾ ਲਾਭ ਖੇਤੀਬਾੜੀ ਭਾਈਚਾਰੇ ਤੱਕ ਪਹੁੰਚਾਉਣ ਵਿੱਚ ਪੰਜਾਬ ਦੀ ਅਗਾਂਹਵਧੂ ਭੂਮਿਕਾ ਨੂੰ ਉਜਾਗਰ ਕਰਨ ਸਣੇ ਖੇਤੀਬਾੜੀ ਖੇਤਰ ਵਿੱਚ ਸਕੀਮ ਦੇ ਲਾਗੂਕਰਨ ਵੱਲ ਨਿਵੇਕਲਾ ਪੈਂਡਾ ਤੈਅ ਕੀਤਾ ਗਿਆ ਹੈ।

ਡਾਇਰੈਕਟਰ ਬਾਗ਼ਬਾਨੀ ਸ੍ਰੀਮਤੀ ਸ਼ੈਲਿੰਦਰ ਕੌਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਕੁਸੁਮ ਕੰਪੋਨੈਂਟ-ਏ ਅਤੇ ਏਕੀਕ੍ਰਿਤ ਪ੍ਰਾਇਮਰੀ-ਸੈਕੰਡਰੀ ਪ੍ਰੋਸੈਸਿੰਗ ਪ੍ਰਾਜੈਕਟ ਹੁਣ ਵਿਸਤਾਰਤ ਏ.ਆਈ.ਐਫ. ਸਕੀਮ ਅਧੀਨ ਯੋਗ ਗਤੀਵਿਧੀਆਂ ਹਨ। ਉਨ੍ਹਾਂ ਦੱਸਿਆ ਕਿ ਲਾਭਪਾਤਰੀ ਹੁਣ ਖੁੰਭਾਂ ਦੀ ਖੇਤੀ, ਪੌਲੀਹਾਊਸ/ਗ੍ਰੀਨਹਾਊਸ ਸਥਾਪਤ ਕਰਨ, ਵਰਟੀਕਲ ਫ਼ਾਰਮਿੰਗ, ਹਾਈਡਰੋਪੌਨਿਕ ਅਤੇ ਐਰੋਪੌਨਿਕ ਫ਼ਾਰਮਿੰਗ ਦੇ ਨਾਲ-ਨਾਲ ਲੌਜਿਸਟਿਕਸ ਸਹੂਲਤਾਂ ਵਰਗੇ ਪ੍ਰਾਜੈਕਟਾਂ ਲਈ ਅਰਜ਼ੀ ਦੇ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਵਾਧੇ ਨਾਲ ਰਾਜ ਵਿੱਚ ਕਿਸਾਨਾਂ ਅਤੇ ਉੱਦਮੀਆਂ ਲਈ ਆਧੁਨਿਕ ਖੇਤੀ ਤਕਨੀਕਾਂ ਅਤੇ ਬੁਨਿਆਦੀ ਢਾਂਚੇ ਨੂੰ ਅਪਣਾਉਣ ਦੇ ਹੋਰ ਮੌਕੇ ਮਿਲਣਗੇ। ਉਨ੍ਹਾਂ ਉਮੀਦ ਜਤਾਈ ਕਿ ਪੰਜਾਬ ਦੇ ਕਿਸਾਨ ਏ.ਆਈ.ਐਫ ਸਕੀਮ ਦਾ ਲਾਭ ਨਿਰੰਤਰ ਲੈਂਦੇ ਰਹਿਣਗੇ ਕਿਉਂ ਜੋ ਇਸ ਦਾ ਮੌਜੂਦਾ ਵਿਸਤਾਰ ਇਸ ਸਕੀਮ ਨੂੰ ਹੋਰ ਲਾਹੇਵੰਦ ਬਣਾ ਰਿਹਾ ਹੈ।

The post ਪੰਜਾਬ ਨੂੰ ਏ.ਆਈ.ਐਫ. ਸਕੀਮ ਤਹਿਤ ਭਾਰਤ ’ਚ “ਬਿਹਤਰੀਨ ਪ੍ਰਦਰਸ਼ਨ ਕਰਨ ਵਾਲਾ ਰਾਜ ਐਵਾਰਡ” ਮਿਲਿਆ appeared first on Latest News, Breaking News, Crime News, Business News, Punjab News Updates: LiveGeoNews.com.

ਮੁੱਖ ਮੰਤਰੀ ਵੱਲੋਂ ਸਰਕਾਰੀ ਸਕੂਲਾਂ ਵਿੱਚ ਪੰਜਾਬੀ ਅਧਿਆਪਕਾਂ ਦੀਆਂ ਖਾਲੀ ਪਈਆਂ ਸਾਰੀਆਂ ਅਸਾਮੀਆਂ ਭਰਨ ਦਾ ਐਲਾਨ
ਹੁਸ਼ਿਆਰਪੁਰ, 5 ਸਤੰਬਰ:

ਪੰਜਾਬ ਵਿੱਚ ਪੰਜਾਬੀ ਭਾਸ਼ਾ ਨੂੰ ਹੋਰ ਪ੍ਰਫੁੱਲਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਪੰਜਾਬੀ ਅਧਿਆਪਕਾਂ ਦੀਆਂ ਖਾਲੀ ਪਈਆਂ ਸਾਰੀਆਂ ਅਸਾਮੀਆਂ ਨੂੰ ਪਹਿਲ ਦੇ ਆਧਾਰ ’ਤੇ ਭਰਨ ਦਾ ਐਲਾਨ ਕੀਤਾ ਹੈ।

ਇੱਥੇ ਅਧਿਆਪਕ ਦਿਵਸ ਮੌਕੇ ਸੂਬਾ ਪੱਧਰੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਭਾਸ਼ਾ ਨੂੰ ਹੋਰ ਉਤਸ਼ਾਹਿਤ ਕਰਨਾ ਸਮੇਂ ਦੀ ਮੁੱਖ ਮੰਗ ਹੈ। ਉਨ੍ਹਾਂ ਕਿਹਾ ਕਿ ਹਰੇਕ ਪੰਜਾਬੀ ਦੀ ਮਾਂ ਬੋਲੀ ਨੂੰ ਪ੍ਰਫੁੱਲਿਤ ਕਰਨਾ ਸੂਬਾ ਸਰਕਾਰ ਦਾ ਮੁੱਢਲਾ ਤੇ ਤਰਜੀਹੀ ਫ਼ਰਜ਼ ਹੈ ਅਤੇ ਇਸ ਸਬੰਧ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਚੰਗੀ ਤਰ੍ਹਾਂ ਬੋਲਣ ਅਤੇ ਲਿਖਣ ਲਈ ਪ੍ਰੇਰਿਤ ਕੀਤਾ ਤਾਂ ਜੋ ਉਹ ਆਪਣੇ ਸ਼ਾਨਾਮੱਤੇ ਵਿਰਸੇ ਨਾਲ ਨੇੜਿਓਂ ਜੁੜੇ ਰਹਿ ਸਕਣ।

ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ ਵਿਭਾਗ ਵਿੱਚ ਵੱਡੀ ਗਿਣਤੀ ਵਿੱਚ ਆਸਾਮੀਆਂ ਖਾਲੀ ਪਈਆਂ ਹਨ, ਜਿਸ ਕਾਰਨ ਪੜ੍ਹਾਈ ਪ੍ਰਭਾਵਿਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਤਹਿਤ ਸੂਬਾ ਸਰਕਾਰ ਨੇ ਸਿੱਖਿਆ ਦੇ ਖੇਤਰ ਨੂੰ ਹੁਲਾਰਾ ਦੇਣ ਲਈ ਕਈ ਅਹਿਮ ਪਹਿਲਕਦਮੀਆਂ ਕੀਤੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਕੈਂਪਸ ਮੈਨੇਜਰ, ਸੈਨੇਟਰੀ ਵਰਕਰ, ਚੌਕੀਦਾਰ ਸਮੇਤ ਵੱਡੀ ਗਿਣਤੀ ਵਿੱਚ ਹੋਰ ਆਸਾਮੀਆਂ ਦੀ ਭਰਤੀ ਕੀਤੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਵੱਡ ਆਕਾਰੀ ਮਾਪੇ-ਅਧਿਆਪਕ ਮਿਲਣੀ (ਪੀ.ਟੀ.ਐਮ) ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਵਿੱਚ 20 ਲੱਖ ਮਾਪਿਆਂ ਨੇ ਹਿੱਸਾ ਲਿਆ। ਮੁੱਖ ਮੰਤਰੀ ਨੇ ਕਿਹਾ ਕਿ ਇਸ ਮਾਪੇ-ਅਧਿਆਪਕ ਮਿਲਣੀ ਦੇ ਨਿਵਕਲੇ ਉਪਰਾਲੇ ਨਾਲ ਵਿਦਿਆਰਥੀਆਂ ਨੂੰ ਬਹੁਤ ਲਾਭ ਹੋਵੇਗਾ। ਭਗਵੰਤ ਸਿੰਘ ਮਾਨ ਨੇ ਆਸ ਪ੍ਰਗਟਾਈ ਕਿ ਇਹ ਉਪਰਾਲਾ ਆਉਣ ਵਾਲੇ ਸਮੇਂ ਵਿੱਚ ਵਿਦਿਆਰਥੀਆਂ ਨੂੰ ਚੰਗੀ ਸੇਧ ਦੇ ਕੇ ਉਨ੍ਹਾਂ ਦਾ ਭਵਿੱਖ ਸੰਵਾਰਨ-ਨਿਖ਼ਾਰਨ  ਵਿੱਚ ਸਹਾਈ ਹੋਵੇਗਾ।

ਅਧਿਆਪਕਾਂ ਨਾਲ ਭਾਵੁਕਤਾ ਨਾਲ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹਰ ਅਧਿਆਪਕ ਦੀ ਸਮੱਸਿਆ ਦਾ ਹੱਲ ਕੀਤਾ ਜਾਵੇਗਾ, ਜਿਸ ਲਈ ਸੂਬਾ ਸਰਕਾਰ ਪਹਿਲਾਂ ਹੀ ਹਰ ਸੰਭਵ ਯਤਨ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਅਧਿਆਪਕ ਵਰਗ ਨੂੰ ਦਰਪੇਸ਼ ਹਰ ਸਮੱਸਿਆ ਦੇ ਹੱਲ ਲਈ ਮੌਜੂਦ ਹਨ। ਉਨ੍ਹਾਂ ਕਿਹਾ ਕਿ ਇੱਕ ਅਧਿਆਪਕ ਦਾ  ਪੁੱਤਰ ਹੋਣ ਦੇ ਨਾਤੇ ਉਹ ਅਧਿਆਪਕਾਂ ਦੀਆਂ ਸਮੱਸਿਆਵਾਂ ਤੋਂ ਭਲੀਭਾਂਤ ਜਾਣੂ ਹਨ ਅਤੇ ਅਧਿਆਪਕਾਂ ਦੀਆਂ ਸਾਰੀਆਂ ਮੁਸ਼ਕਲਾਂ ਨੂੰ ਹੱਲ ਕਰਨਾ ਉਨ੍ਹਾਂ ਦਾ ਫ਼ਰਜ਼ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਖਜ਼ਾਨਾ ਲੋਕਾਂ ਦਾ ਹੈ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਇੱਕ-ਇੱਕ ਪੈਸਾ ਸਮਝਦਾਰੀ ਨਾਲ ਵਰਤਿਆ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਸਿੱਖਿਆ ਪ੍ਰਣਾਲੀ ਵਿੱਚ ਵੱਡੇ ਸੁਧਾਰਾਂ ਉਤੇ ਜ਼ੋਰ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇਸ਼-ਵਿਦੇਸ਼ ਦੀਆਂ ਉੱਘੀਆਂ ਵਿੱਦਿਅਕ ਸੰਸਥਾਵਾਂ ਵਿੱਚ ਸਿਖਲਾਈ ਲਈ ਸਕੂਲ ਪ੍ਰਿੰਸੀਪਲਾਂ/ਅਧਿਆਪਕਾਂ ਦੇ ਬੈਚ ਭੇਜ ਰਹੀ ਹੈ ਤਾਂ ਜੋ ਉਹ ਆਪਣੀ ਮੁਹਾਰਤ ਨੂੰ ਹੋਰ ਨਿਖ਼ਾਰਦਿਆਂ ਬੱਚਿਆਂ ਦੇ ਚੰਗੇਰੇ ਭਵਿੱਖ ਲਈ ਹੋਰ ਬਿਹਤਰ ਢੰਗ ਨਾਲ ਕੰਮ ਕਰ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦਾ ਮਨੋਰਥ ਇਹ ਯਕੀਨੀ ਬਣਾਉਣਾ ਹੈ ਕਿ ਅਧਿਆਪਕ ਸਿੱਖਿਆ ਦੇ ਖੇਤਰ ਵਿੱਚ ਵਿਸ਼ਵ ਭਰ ’ਚ ਪ੍ਰਚਲਿਤ ਉੱਨਤ ਅਭਿਆਸਾਂ ਬਾਰੇ ਜਾਣ ਕੇ ਉਨ੍ਹਾਂ ਨੂੰ ਪੰਜਾਬ ਦੇ ਸਕੂਲਾਂ ਵਿੱਚ ਲਾਗੂ ਕਰ ਸਕਣ।

ਮੁੱਖ ਮੰਤਰੀ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸਕੂਲਾਂ ਨੂੰ ਨਵੀਨ ਤਕਨਾਲੋਜੀ ਨਾਲ ਲੈਸ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਕੂਲ ਆਫ਼ ਐਮੀਨੈਂਸ ਸੂਬੇ ਦੇ ਲੋਕਾਂ ਦੀ ਤਕਦੀਰ ਬਦਲਣ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਤੀਜਾ ਸਭ ਦੇ ਸਾਹਮਣੇ ਹੈ ਕਿਉਂਕਿ ਸਰਕਾਰੀ ਸਕੂਲਾਂ ਦੇ 158 ਵਿਦਿਆਰਥੀਆਂ ਨੇ ਪਹਿਲੀ ਵਾਰ ਜੇ.ਈ.ਈ. ਪ੍ਰੀਖਿਆ ਪਾਸ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਤਾਂ ਸਿਰਫ਼ ਸ਼ੁਰੂਆਤ ਹੈ ਕਿਉਂਕਿ ਆਉਣ ਵਾਲੇ ਸਮੇਂ ਵਿੱਚ ਅਜਿਹੇ ਹੋਰ ਨਤੀਜੇ ਸਾਹਮਣੇ ਆਉਣਗੇ, ਜਿਸ ਲਈ ਉਨ੍ਹਾਂ ਦੀ ਸਰਕਾਰ ਲਗਾਤਾਰ ਯਤਨ ਕਰ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੀ ਖੁਸ਼ੀ ਅਤੇ ਤਸੱਲੀ ਵਾਲੀ ਗੱਲ ਹੈ ਕਿ ਇਸ ਦੇ ਸਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਨੌਜਵਾਨ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਸਰਗਰਮ ਭਾਈਵਾਲ ਬਣ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਇਕ ਰਿਕਾਰਡ ਹੈ ਕਿ ਸੂਬੇ ਦੇ ਵਿਦਿਅਕ ਅਦਾਰਿਆਂ ’ਚ ਨੌਜਵਾਨਾਂ ਦੇ ਦਾਖਲਿਆਂ ਦੀ ਗਿਣਤੀ ਵਿੱਚ ਭਾਰੀ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਸਦਕਾ ਸੂਬੇ ਵਿੱਚ ਨੌਜਵਾਨਾਂ ਦੇ ਵਿਦੇਸ਼ ਜਾਣ ਦੇ ਰੁਝਾਨ ਨੂੰ ਪੁੱਠਾ ਮੋੜਾ ਪਿਆ ਹੈ। ਇਸ ਸ਼ੁੱਭ ਅਵਸਰ ’ਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਕਿਹਾ ਕਿ ਅਧਿਆਪਕ ਦਿਵਸ ਉਨ੍ਹਾਂ ਲਈ ਵਿਸ਼ੇਸ਼ ਥਾਂ ਰੱਖਦਾ ਹੈ ਕਿਉਂਕਿ ਉਹ ਅਧਿਆਪਕ ਭਾਈਚਾਰੇ ਦਾ ਦਿਲੋਂ ਸਤਿਕਾਰ ਕਰਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਮਾਪਿਆਂ ਤੋਂ ਬਾਅਦ ਅਧਿਆਪਕ ਵਿਦਿਆਰਥੀਆਂ ਨੂੰ ਸੇਧ ਦੇ ਕੇ ਆਪਣੀ ਤਕਦੀਰ ਲਿਖਣ ਦੇ ਕਾਬਲ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਧਿਆਪਕਾਂ ਵੱਲੋਂ ਨਿਭਾਈ ਜਾਂਦੀ ਅਹਿਮ ਭੂਮਿਕਾ ਸਦਕਾ ਉਨ੍ਹਾਂ ਨੂੰ ‘ਦੇਸ਼ ਦੇ ਨਿਰਮਾਤਾ’ ਵਜੋਂ ਜਾਣਿਆ ਜਾਂਦਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਅਧਿਆਪਕ ਮਿਸ਼ਨਰੀ ਭਾਵਨਾ ਨਾਲ ਵਿਦਿਆਰਥੀਆਂ ਦੀ ਸੇਵਾ ਕਰਦੇ ਰਹਿਣਗੇ।

ਇਸ ਮੌਕੇ ਮੁੱਖ ਮੰਤਰੀ ਨੇ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ 77 ਅਧਿਆਪਕਾਂ ਨੂੰ ਸਨਮਾਨਿਤ ਵੀ ਕੀਤਾ।

The post ਮੁੱਖ ਮੰਤਰੀ ਵੱਲੋਂ ਸਰਕਾਰੀ ਸਕੂਲਾਂ ਵਿੱਚ ਪੰਜਾਬੀ ਅਧਿਆਪਕਾਂ ਦੀਆਂ ਖਾਲੀ ਪਈਆਂ ਸਾਰੀਆਂ ਅਸਾਮੀਆਂ ਭਰਨ ਦਾ ਐਲਾਨ appeared first on Latest News, Breaking News, Crime News, Business News, Punjab News Updates: LiveGeoNews.com.

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਰਜਿਸਟਰੀ ਲਈ ਐਨ.ਓ.ਸੀ ਦੀ ਸ਼ਰਤ ਖਤਮ ਕਰਨਾ ਇਕ ਮਿਸਾਲੀ ਕਦਮ: ਜਿੰਪਾ
ਚੰਡੀਗੜ੍ਹ, 5 ਸਤੰਬਰ:

ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਰਜਿਸਟਰੀ ਲਈ ਐਨ.ਓ.ਸੀ ਦੀ ਸ਼ਰਤ ਖਤਮ ਕਰਨ ਨੂੰ ਇਕ ਮਿਸਾਲੀ ਕਦਮ ਦੱਸਿਆ ਹੈ। ਉਨ੍ਹਾਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਪੰਜਾਬ ਦੇ ਬਹੁਤ ਸਾਰੇ ਲੋਕ ਆਪਣੇ ਪਲਾਟਾਂ ਦੀ ਰਜਿਸਟਰੀ ਕਰਵਾਉਣ ਲਈ ਖੱਜਲ ਖੁਆਰ ਹੋ ਰਹੇ ਸਨ ਅਤੇ ਲੋਕਾਂ ਦੀ ਇਸ ਮੁਸ਼ਕਿਲ ਦਾ ਹੱਲ ਕਰਦਿਆਂ ਬੀਤੇ ਦਿਨੀਂ ‘ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ (ਸੋਧ) ਐਕਟ-2024’ ਨੂੰ ਪਾਸ ਕਰ ਦਿੱਤਾ ਗਿਆ ਹੈ ਜਿਸ ਤਹਿਤ ਪਲਾਟ ਦੀ ਰਜਿਸਟਰੀ ਲਈ ਕੋਈ ਇਤਰਾਜ਼ ਨਹੀਂ ਸਰਟੀਫਿਕੇਟ (ਐਨ.ਓ.ਸੀ.) ਦੀ ਸ਼ਰਤ ਨੂੰ ਖਤਮ ਕਰ ਦਿੱਤਾ ਗਿਆ ਹੈ।

ਜਿੰਪਾ ਨੇ ਕਿਹਾ ਕਿ ਜਦੋਂ ਤੋਂ ਪੰਜਾਬ ਵਿੱਚ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਰਕਾਰ ਬਣੀ ਹੈ ਉਦੋਂ ਤੋਂ ਹੀ ਪਹਿਲ ਦੇ ਆਧਾਰ ਉੱਤੇ ਲੋਕ ਪੱਖੀ ਫੈਸਲੇ ਲਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਐਨ.ਓ.ਸੀ. ਦੀ ਸ਼ਰਤ ਖਤਮ ਹੋ ਜਾਣ ਨਾਲ ਛੋਟੇ ਪਲਾਟ ਮਾਲਕਾਂ ਨੂੰ ਵੱਡੀ ਰਾਹਤ ਮਿਲੀ ਹੈ। ਹੁਣ ਲੋਕਾਂ ਨੂੰ ਆਪਣੇ ਪਲਾਟਾਂ ਦੀ ਰਜਿਸਟਰੀ ਕਰਵਾਉਣ ਵਿੱਚ ਦਰਪੇਸ਼ ਸਮੱਸਿਆ ਖਤਮ ਹੋ ਜਾਵੇਗੀ ਅਤੇ ਅਣ-ਅਧਿਕਾਰਤ ਕਲੋਨੀਆਂ ਉਤੇ ਰੋਕ ਲੱਗੇਗੀ। ਇਸ ਨਾਲ ਸਰਕਾਰੀ ਖਜ਼ਾਨੇ ਦੀ ਆਮਦਨ ਵਿੱਚ ਵੀ ਵਾਧਾ ਹੋਵੇਗਾ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਲਏ ਇਸ ਇਤਿਹਾਸਕ ਫੈਸਲੇ ਦਾ ਮਨੋਰਥ ਆਮ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣਾ ਹੈ। ਜਿੰਪਾ ਨੇ ‘ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ (ਸੋਧ) ਐਕਟ-2024’ ਨੂੰ ਸਰਬਸੰਮਤੀ ਨਾਲ ਪਾਸ ਕਰਨ ਲਈ ਸਾਰੇ ਵਿਧਾਇਕਾਂ ਖਾਸ ਤੌਰ ਉੱਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸ਼ੁਕਰੀਆ ਅਦਾ ਕੀਤਾ ਹੈ।

ਜ਼ਿਕਰਯੋਗ ਹੈ ਕਿ ਨਵੀਂ ਸੋਧ ਮੁਤਾਬਕ ਕੋਈ ਵੀ ਵਿਅਕਤੀ ਜਿਸ ਨੇ  31 ਜੁਲਾਈ, 2024 ਤੱਕ ਅਣ-ਅਧਿਕਾਰਤ ਕਲੋਨੀ ਵਿੱਚ  500 ਵਰਗ ਗਜ਼ ਤੱਕ ਦੇ ਪਲਾਟ ਲਈ, ਇੱਕ ਪਾਵਰ ਆਫ਼ ਅਟਾਰਨੀ, ਸਟੈਂਪ ਪੇਪਰ ‘ਤੇ ਵੇਚਣ ਲਈ ਇਕਰਾਰਨਾਮਾ ਜਾਂ ਕੋਈ ਹੋਰ ਅਜਿਹਾ ਦਸਤਾਵੇਜ਼ ਜਿਸ ਨੂੰ ਸਰਕਾਰ ਨੋਟੀਫਿਕੇਸ਼ਨ ਦੁਆਰਾ ਨਿਰਧਾਰਤ ਕਰ ਸਕਦੀ ਹੈ, ਰਾਹੀਂ ਇਕਰਾਰਨਾਮਾ ਕੀਤਾ ਹੈ, ਉਸ ਰਕਬੇ ਲਈ ਐਨ.ਓ.ਸੀ. ਦੀ ਲੋੜ ਨਹੀਂ ਹੋਵੇਗੀ। ਇਸ ਜਾਇਦਾਦ ਦਾ ਮਾਲਕ ਆਪਣੇ ਪਲਾਟ ਦੀ ਰਜਿਸਟਰੀ ਸਬੰਧਤ ਰਜਿਸਟਰਾਰ ਜਾਂ ਸਬ-ਰਜਿਸਟਰਾਰ ਜਾਂ ਸੰਯੁਕਤ ਸਬ-ਰਜਿਟਰਾਰ ਕੋਲ ਕਰਵਾ ਸਕਦਾ ਹੈ ਅਤੇ ਅਜਿਹੇ ਰਕਬੇ ਨੂੰ ਰਜਿਸਟਰ ਕਰਵਾਉਣ ਸਬੰਧੀ ਇਹ ਛੋਟ ਸਰਕਾਰ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਰਾਹੀਂ ਨੋਟੀਫਾਈ ਕੀਤੀ ਗਈ ਮਿਤੀ ਤੱਕ ਲਾਗੂ ਹੋਵੇਗੀ।

ਇਸ ਰਜਿਸਟ੍ਰੇਸ਼ਨ ਲਈ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੀ ਸਬੰਧਤ ਵਿਕਾਸ ਅਥਾਰਟੀ ਜਾਂ ਸਥਾਨਕ ਸਰਕਾਰ ਵਿਭਾਗ ਦੀ ਸਬੰਧਤ ਸਥਾਨਕ ਸ਼ਹਿਰੀ ਸੰਸਥਾ ਤੋਂ ਐਨ.ਓ.ਸੀ. ਪ੍ਰਾਪਤ ਕਰਨ ਦੀ ਜ਼ਰੂਰਤ ਨਹੀਂ ਹੋਵੇਗੀ।

ਮਾਲ ਮੰਤਰੀ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਮਾਲ ਵਿਭਾਗ ਨਾਲ ਸਬੰਧਤ ਕਿਸੇ ਵੀ ਕੰਮ ਨੂੰ ਕਰਾਉਣ ਲਈ ਕਿਸੇ ਵੀ ਅਫਸਰ ਜਾਂ ਮੁਲਾਜ਼ਮ ਨੂੰ ਰਿਸ਼ਵਤ ਨਾ ਦਿੱਤੀ ਜਾਵੇ ਅਤੇ ਜੇਕਰ ਕੋਈ ਰਿਸ਼ਵਤ ਮੰਗਦਾ ਹੈ ਤਾਂ ਇਸ ਦੀ ਰਿਪੋਰਟ ਤੁਰੰਤ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਭ੍ਰਿਸ਼ਟ ਅਫਸਰਾਂ ਤੇ ਮੁਲਾਜ਼ਮਾਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆਂ ਨਹੀਂ ਜਾਵੇਗਾ।

ਜਿੰਪਾ ਨੇ ਕਿਹਾ ਕਿ ਮਾਲ ਵਿਭਾਗ ਦੇ ਕੰਮਾਂ ਸਬੰਧੀ ਸ਼ਿਕਾਇਤ ਦਰਜ ਕਰਵਾਉਣ ਲਈ 8184900002 ਨੰਬਰ ਜਾਰੀ ਕੀਤਾ ਗਿਆ ਹੈ। ਐਨਆਰਆਈਜ਼ ਮਾਲ ਵਿਭਾਗ ਸਬੰਧੀ ਆਪਣੀਆਂ ਸ਼ਿਕਾਇਤਾਂ 9464100168 ਨੰਬਰ ‘ਤੇ ਦਰਜ ਕਰਵਾ ਸਕਦੇ ਹਨ। ਇਹ ਨੰਬਰ ਸਿਰਫ ਲਿਖਤੀ ਸ਼ਿਕਾਇਤ ਲਈ ਹਨ।

The post ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਰਜਿਸਟਰੀ ਲਈ ਐਨ.ਓ.ਸੀ ਦੀ ਸ਼ਰਤ ਖਤਮ ਕਰਨਾ ਇਕ ਮਿਸਾਲੀ ਕਦਮ: ਜਿੰਪਾ appeared first on Latest News, Breaking News, Crime News, Business News, Punjab News Updates: LiveGeoNews.com.

ਕੇਂਦਰੀ ਇਸਤਰੀ ਤੇ ਬਾਲ ਵਿਕਾਸ ਮੰਤਰਾਲੇ ਦੀ ਟੀਮ ਵੱਲ਼ੋਂ ਆਂਗਣਵਾੜੀ ਸੈਂਟਰ ਦਾ ਦੌਰਾ ਕਰਕੇ ਪੋਸ਼ਣ ਮਾਹ ਮਨਾਉਣ ਦਾ ਜਾਇਜ਼ਾ ਲਿਆ ਗਿਆ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 5 ਸਤੰਬਰ, 2024:

ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਹਰ ਸਾਲ ਸਤੰਬਰ ਮਹੀਨੇ ਵਿਚ 1 ਤੋਂ 30 ਸਤੰਬਰ ਤੱਕ ਪੋਸ਼ਣ ਮਾਹ ਮਨਾਇਆ ਜਾਂਦਾ ਹੈ। ਇਸ ਸਾਲ ਸੱਤਵਾਂ ਪੋਸ਼ਣ ਮਾਹ ਪੰਜਾਬ ਵਿੱਚ ਪੂਰੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਔਰਤਾਂ ਅਤੇ ਬੱਚਿਆਂ ਨੂੰ ਸਰੀਰਿਕ ਤੌਰ ਤੇ ਮਜਬੂਤ ਬਣਾਉਣ ਅਤੇ ਸੰਤੁਲਿਤ ਖੁਰਾਕ ਸਬੰਧੀ ਜਾਗਰੂਕ ਕਰਨ ਦੇ ਮਕਸਦ ਨਾਲ ਜਿਲ੍ਹਾ ਐਸ.ਏ.ਐਸ. ਨਗਰ ਅਧੀਨ ਬਲਾਕ ਖਰੜ-2 ਵਿਚ ਸਰਕਲ ਮਨੌਲੀ ਦੇ ਪਿੰਡ ਝਿਉਰਹੇੜੀ ਦੇਆਂਗਣਵਾੜੀ ਸੈਂਟਰ ਵਿੱਚ ਅੱਜ ਮਿਤੀ 05-09-2024 ਨੂੰ ਸ਼੍ਰੀਮਤੀ ਸ਼ੇਨਾ ਅਗਰਵਾਲ ਡਾਇਰੈਕਟਰ, ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਜੀ ਦੀ ਅਗਵਾਈ ਹੇਠ ਪੋਸ਼ਨ ਅਭਿਆਨ ਤਹਿਤ ਪੋਸ਼ਣ ਮਾਹ, 2024 ਦੇ ਚਲਦੇ ਬਲਾਕ ਪੱਧਰੀ ਸਮਾਗਮ ਕਰਵਾਇਆ ਗਿਆ।

ਇਸ ਦੌਰਾਨ ਭਾਰਤ ਸਰਕਾਰ, ਇਸਤਰੀ ਤੇ ਬਾਲ ਵਿਕਾਸ ਮੰਤਰਾਲਾ ਤੋਂ ਸ੍ਰੀਮਤੀ ਪ੍ਰੀਤੀ ਪੰਤ, (ਸੰਯੁਕਤ ਸਕੱਤਰ), ਸ੍ਰੀ ਮਨੋਜ ਪ੍ਰਭਾਤ (ਅਧੀਨ ਸਕੱਤਰ) ਅਤੇ ਪ੍ਰੀਥਾ ਚੌਹਾਨ (ਕੰਨਸਲਟੈਂਟ) ਵਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਗਈ ਅਤੇ ਪਿੰਡ ਝਿਉਰਹੇੜੀ ਦੇ ਆਂਗਣਵਾੜੀ ਸੈਂਟਰ ਦਾ ਦੌਰਾ ਕੀਤਾ ਗਿਆ। ਸ਼੍ਰੀ ਗਗਨਦੀਪ ਸਿੰਘ, ਜਿਲ੍ਹਾ ਪ੍ਰੋਗਰਾਮ ਅਫਸਰ ਵਲੋਂ ਵਿਭਾਗ ਵਲੋਂ ਲਾਭਪਾਤਰੀਆਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਦੀ ਜਾਣਕਾਰੀ ਭਾਰਤ ਸਰਕਾਰ ਦੀ ਟੀਮ ਨਾਲ ਸਾਂਝੀ ਕੀਤੀ ਗਈ।

ਪੋਸ਼ਣ ਅਭਿਆਨ ਤਹਿਤ ਪੋਸ਼ਣ ਮਾਹ ਦੇ ਚੱਲਦਿਆ ਗਰਭਵਤੀ ਔਰਤਾਂ ਦੀ ਸੁਪੋਸ਼ਣ ਗੋਦ ਭਰਾਈ ਕੀਤੀ ਗਈ ਅਤੇ 6 ਮਹੀਨੇ ਤੋਂ ਉੱਪਰ ਦੇ ਬੱਚਿਆਂ ਲਈ ਪੂਰਕ ਆਹਾਰ ਸ਼ੁਰੂ ਕਰਨ ਦੀ ਮਹੱਤਤਾ ਬਾਰੇ ਦੱਸਿਆ ਗਿਆ ਤੇ ਸਮਾਗਮ ਵਿੱਚ ਬੱਚਿਆਂ ਨੂੰ ਅਨਪ੍ਰਾਸ਼ਨ ਕਰਵਾਇਆ ਗਿਆ।

ਇਸ ਤੋਂ ਇਲਾਵਾ ਸ਼੍ਰੀਮਤੀ ਗੁਰਸਿਮਰਨ ਕੌਰ, ਬਾਲ ਵਿਕਾਸ ਪ੍ਰੋਜੈਕਟ ਅਫਸਰ, ਬਲਾਕ ਖਰੜ-2 ਵਲੋਂ ਘਰ ਵਿੱਚ ਮਿਲਣ ਵਾਲੀਆਂ ਘੱਟ ਕੀਮਤ ਵਾਲੀਆਂ ਵਸਤੂਆਂ, ਜਿਨਾਂ ਤੋਂ ਪੋਸ਼ਟਿਕ ਭੋਜਨ ਬਣਾਇਆ ਜਾ ਸਕਦਾ ਹੈ, ਬਾਰੇ ਜਾਣਕਾਰੀ ਸਾਂਝੀ ਕੀਤੀ ਗਈ ਅਤੇ ਆਂਗਣਵਾੜੀ ਵਰਕਰਾਂ ਵਲੋਂ ਘੱਟ ਲਾਗਤ ਵਾਲੇ ਘਰ ਤਿਆਰ ਭੋਜਨਾਂ ਦੀ ਪ੍ਰਦਰਸ਼ਨੀ ਲਗਾਈ ਗਈ।

ਸ਼੍ਰੀਮਤੀ ਹਰਦੀਪਮ, ਜ਼ਿਲ੍ਹਾ ਕੋਆਰਡੀਨੇਟਰ (ਪੋਸ਼ਣ ਅਭਿਆਨ) ਵਲੋਂ ਪੋਸ਼ਣ ਮਾਹ ਦੌਰਾਨ ਜਿਲ੍ਹਾ ਅਧੀਨ 650 ਆਂਗਣਵਾੜੀ ਸੈਂਟਰਾਂ ਵਿਚ ਕਰਵਾਈਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਬਾਰੇ ਜਾਣਕਾਰੀ ਸਾਝੀ ਕੀਤੀ ਗਈ।

ਇਸ ਮੌਕੇ ਮੁੱਖ ਦਫਤਰ ਤੋਂ ਡਿਪਟੀ ਡਾਇਰੈਕਟਰ ਸ਼੍ਰੀ ਸੁਖਦੀਪ ਸਿੰਘ, ਸ਼੍ਰੀ ਅਮਰਜੀਤ ਸਿੰਘ, ਸ਼੍ਰੀਮਤੀ ਸੁਮਨਦੀਪ ਕੌਰ, ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਝਿਉਰਹੇੜੀ ਦੇ ਪ੍ਰਿੰਸੀਪਲ, ਬਲਾਕ ਖਰੜ-2 ਅਧੀਨ ਕੰਮ ਕਰਦੀਆਂ ਸੁਪਰਵਾਈਜਰਾਂ, ਬਲਾਕ ਕੋਆਰਡੀਨੇਟਰ ਪੋਸ਼ਣ, ਆਂਗਣਵਾੜੀ ਵਰਕਰਾਂ/ਹੈਲਪਰਾਂ ਅਤੇ ਵਿਭਾਗ ਅਧੀਨ ਸਕੀਮਾਂ ਦੇ ਲਾਭ ਲੈ ਰਹੇ ਲਾਭਪਾਤਰੀ ਸ਼ਾਮਲ ਸਨ।

The post ਕੇਂਦਰੀ ਇਸਤਰੀ ਤੇ ਬਾਲ ਵਿਕਾਸ ਮੰਤਰਾਲੇ ਦੀ ਟੀਮ ਵੱਲ਼ੋਂ ਆਂਗਣਵਾੜੀ ਸੈਂਟਰ ਦਾ ਦੌਰਾ ਕਰਕੇ ਪੋਸ਼ਣ ਮਾਹ ਮਨਾਉਣ ਦਾ ਜਾਇਜ਼ਾ ਲਿਆ ਗਿਆ appeared first on Latest News, Breaking News, Crime News, Business News, Punjab News Updates: LiveGeoNews.com.

ਮੋਹਾਲੀ ਅਤੇ ਮਾਜਰੀ ਬਲਾਕ ਦੇ ਖੇਡ ਮੁਕਾਬਲੇ ਸ਼ੁਰੂ ਹੋਏ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 5 ਸਤੰਬਰ, 2024:

ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲ੍ਹਾ ਪ੍ਰਸਾਸ਼ਨ ਅਤੇ ਖੇਡ ਵਿਭਾਗ ਦੁਆਰਾ ਖੇਡਾ ਵਤਨ ਪੰਜਾਬ ਦੀਆਂ (2024-25) ਬਲਾਕ ਪੱਧਰੀ ਖੇਡਾਂ ਮਿਤੀ 02.09.2024 ਤੋਂ 07.09.2024 ਤੱਕ ਕਰਵਾਈਆਂ ਜਾ ਰਹੀਆਂ ਹਨ।

ਅੱਜ ਬਲਾਕ ਮੋਹਾਲੀ( ਖੇਡ ਭਵਨ ਸੈਕਟਰ-78) ਅਤੇ ਬਲਾਕ ਮਾਜਰੀ (ਸਪੋਰਟਸ ਸਟੇਡੀਅਮ ਸਿੰਘਪੁਰਾ) ਵਿਖੇ ਖੇਡਾਂ ਸ਼ੁਰੂ ਹੋ ਗਈਆਂ।

ਮੋਹਾਲੀ ਬਲਾਕ ਵਿੱਚ ਖੇਡਾ ਦੀ ਸ਼ੁਰੂਆਤ ਐਸ.ਡੀ.ਐਮ. ਦੀਪਾਂਕਰ ਗਰਗ ਨੇ ਕੀਤੀ। ਇਸ ਮੌਕੇ ਏ.ਡੀ.ਐਸ. ਸ੍ਰੀ ਪਰਮਿੰਦਰ ਸਿੰਘ ਮੁਹਾਲੀ, ਜਿਲ੍ਹਾ ਖੇਡ ਅਫਸਰ ਸ੍ਰੀ ਰੁਪੇਸ਼ ਕੁਮਰਾ ਬੇਗੜਾ ਨੇ ਖਿਡਾਰੀਆਂ ਦੀ ਹੌਂਸਲਾ ਅਫਜਾਈ ਕੀਤੀ ਗਈ ਅਤੇ ਵੱਧ ਤੋਂ ਵੱਧ ਖਿਡਾਰੀਆਂ ਨੂੰ ਖੇਡ ਮੁਕਾਬਲਿਆ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਗਿਆ। ਲਗਪਗ 500 ਖਿਡਾਰੀ ਅਤੇ ਖੇਡਾਂ ਨੂੰ ਕਰਵਾਉਣ ਲਈ ਵੱਖ-ਵੱਖ ਕੋਚਿਜ ਅਤੇ ਖੇਡ ਅਧਿਆਪਕ ਹਾਜ਼ਰ ਸਨ।

ਇਹਨਾਂ ਖੇਡਾ ਵਿੱਚ ਫੁੱਟਬਾਲ, ਐਥਲੈਟਿਕਸ, ਕਬੱਡੀ, ਖੋ-ਖੋ, ਕਬੱਡੀ(ਸਰਕਲ/ਨੈਸ਼ਨਲ ਸਟਾਇਲ), ਵਾਲੀਬਾਲ(ਸਮੈਸਿੰਗ/ਸੂਟਿੰਗ) ਖੇਡਾ ਕਰਵਾਈਆਂ ਜਾ ਰਹੀਆਂ ਹਨ। ਇਹਨਾਂ ਖੇਡਾਂ ਵਿੱਚ ਅੰਡਰ-14, ਅੰਡਰ-17, ਅੰਡਰ-21, ਅੰਡਰ-21 ਤੋਂ 30, ਅੰਡਰ-31 ਤੋਂ 40, ਅੰਡਰ-41 ਤੋਂ 50, ਅੰਡਰ-51 ਤੋਂ 60, ਅੰਡਰ-61 ਤੋਂ 70 ਅਤੇ 70 ਤੋਂ ਉਪਰ ਉਮਰ ਵਰਗ ਵਿੱਚ ਲੜਕੇ ਅਤੇ ਲੜਕੀਆਂ ਭਾਗ ਲੈਣਗੇ। ਇਹਨਾ ਖੇਡਾ ਦੇ ਨਤੀਜੇ ਹੇਠ ਲਿਖੇ ਅਨੁਸਾਰ ਹਨ।

ਅੱਜ ਦੇ ਦਿਨ ਦੇ ਰਿਜ਼ਲਟ

ਬਲਾਕ ਮੋਹਾਲੀ ਕਾਰਪੋਰੇਸ਼ਨ ਰਿਜਲਟ

ਫੁੱਟਬਾਲ ਅੰਡਰ-14 ਲੜਕੇ

1. ਵਿਵੇਕ ਹਾਈ ਸਕੂਲ ਨੇ ਖੇਲੋ ਇੰਡੀਆਂ ਟੀਮ ਸੈਕਟਰ-78 ਨੂੰ ਹਰਾਇਆ।

ਫੁੱਟਬਾਲ ਅੰਡਰ-14 ਲੜਕੀਆਂ

1. ਬੀ.ਐਸ.ਐਚ.ਆਰੀਆਂ ਨੇ ਖੇਲੋ ਇੰਡੀਆਂ ਟੀਮ ਸੈਕਟਰ-78 ਨੂੰ ਹਰਾਇਆ।

ਫੁੱਟਬਾਲ ਅੰਡਰ-17 ਲੜਕੀਆਂ

1.  ਕੋਚਿੰਗ ਸੈਂਟਰ ਟੀਮ ਸੈਕਟਰ-78 ਨੇ ਸੈਮਰਾਕ ਸਕੂਲ ਨੂੰ ਹਰਾਇਆ।

ਅਥਲੈਟਿਕਸ ਅੰਡਰ-14 ਲੜਕੇ

1. ਲੰਮੀ ਛਾਲ : ਸਾਹਿਲ ਨੇ ਪਹਿਲਾ ਸਥਾਨ, ਸਾਹਿਬਰੋਪ ਸਿੰਘ ਨੇ ਦੂਜਾ ਸਥਾਨ, ਨਾਵਲ ਨੇ ਤੀਜਾ ਸਥਾਨ ਪ੍ਰਾਪਤ ਕੀਤਾ, ।

2. ਸ਼ਾਟ ਪੁੱਟ : ਅਨਹਦਬੀਰ ਨੇ ਪਹਿਲਾ ਸਥਾਨ ਅਤੇ ਹਰਗੁਣ ਨੇ ਦੂਜਾ ਸਥਾਨ ਪ੍ਰਾਪਤ ਕੀਤਾ।

3. 600 ਮੀਟਰ : ਰੌਣਕ ਪਹਿਲਾ ਸਥਾਨ, ਨਵਲ ਦੂਜਾ ਸਥਾਨ, ਵਿਕਾਸ ਤੀਜਾ ਸਥਾਨ ਪ੍ਰਾਪਤ ਕੀਤਾ।

ਅਥਲੈਟਿਕਸ ਅੰਡਰ-14 ਲੜਕੀਆਂ

1. ਲੰਮੀ ਛਾਲ : ਸੁਪ੍ਰੀਤ ਪਹਿਲਾ ਸਥਾਨ, ਦੀਵਮ ਦੂਜਾ ਸਥਾਨ, ਗੁਰਲੀਨ ਕੌਰ ਤੀਜਾ ਸਥਾਨ ਪ੍ਰਾਪਤ ਕੀਤਾ, ।

2. ਸ਼ਾਟ ਪੁੱਟ: ਗੋਤਮੀ ਪਹਿਲਾ ਸਥਾਨ, ਅਰਸਨੂਰ ਕੌਰ ਦੂਜਾ ਸਥਾਨ, ਜਪਨੀਤ ਕੌਰ ਤੀਜਾ ਸਥਾਨ ਪ੍ਰਾਪਤ ਕੀਤਾ।

3. 600 ਮੀਟਰ :  ਡਿਪਤੀ ਪਹਿਲਾ ਸਥਾਨ, ਗੁਰਲੀਨ ਕੌਰ ਦੂਜਾ ਸਥਾਨ, ਅਰਸ਼ੀਨ ਕੌਰ ਤੀਜਾ ਸਥਾਨ ਪ੍ਰਾਪਤ ਕੀਤਾ।

ਬਲਾਕ ਮਾਜਰੀ ਬਲਾਕ

ਫੁੱਟਬਾਲ ਅੰਡਰ-14 ਲੜਕੇ

1. ਸ.ਹ.ਸ. ਕੁੱਬਾਹੇੜੀ ਨੇ  ਆਈ.ਪੀ.ਐਸ. ਕੁਰਾਲੀ ਨੂੰ 3-0 ਨਾਲ ਹਰਾਇਆ।

ਕਬੱਡੀ ਨੈਸ਼ਨਲ ਸਟਾਇਲ ਅੰਡਰ-14 ਲੜਕੀਆਂ

1. ਪਿੰਡ ਮਾਜਰੀ ਨੇ ਸ.ਮ.ਸਿ. ਝਿਗੜਾ ਕਲਾ ਨੂੰ ਹਰਾਇਆ।

2. ਸ.ਮਿ.ਸ.ਮਾਜਰੀ ਨੇ ਸ.ਹ.ਸ.ਫਾਟਵਾ ਨੂੰ ਹਰਾਇਆ।

The post ਮੋਹਾਲੀ ਅਤੇ ਮਾਜਰੀ ਬਲਾਕ ਦੇ ਖੇਡ ਮੁਕਾਬਲੇ ਸ਼ੁਰੂ ਹੋਏ  appeared first on Latest News, Breaking News, Crime News, Business News, Punjab News Updates: LiveGeoNews.com.