ਰਾਜਪਾਲ ਨੇ ਪੰਜਾਬ ਵਿਧਾਨ ਸਭਾ ਨੂੰ ਸੱਤਵੇਂ ਇਜਲਾਸ ਲਈ ਸੱਦਿਆ

ਚੰਡੀਗੜ੍ਹ, 20 ਅਗਸਤ: ਭਾਰਤ ਦੇ ਸੰਵਿਧਾਨ ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੰਜਾਬ ਦੇ ਰਾਜਪਾਲ ਨੇ ਸੋਲ੍ਹਵੀਂ ਪੰਜਾਬ ਵਿਧਾਨ ਸਭਾ ਨੂੰ ਸੋਮਵਾਰ, ਮਿਤੀ: 2 ਸਤੰਬਰ, 2024 ਨੂੰ ਬਾਅਦ ਦੁਪਹਿਰ 2.00 ਵਜੇ ਚੰਡੀਗੜ੍ਹ ਵਿਖੇ, ਇਸਦੇ ਸੱਤਵੇਂ ਇਜਲਾਸ ਲਈ ਸੱਦਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਵੱਲੋਂ ਭਾਰਤ […]

Continue Reading

ਮਾਨ ਸਰਕਾਰ 2025 ਤੱਕ ਸੜਕ ਹਾਦਸਿਆਂ ਵਿਚ ਮੌਤ ਦਰ 50 ਫ਼ੀਸਦੀ ਤੱਕ ਘਟਾਉਣ ਲਈ ਜੰਗੀ ਪੱਧਰ ‘ਤੇ ਕਾਰਜਸ਼ੀਲ: ਡਾ. ਬਲਬੀਰ ਸਿੰਘ

ਚੰਡੀਗੜ੍ਹ, 20 ਅਗਸਤ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਵਿੱਚ ਸੜਕ ਹਾਦਸਿਆਂ ਵਿਚ ਮੌਤ ਦਰ ਘਟਾਉਣ ਅਤੇ ਜ਼ਿੰਦਗੀ ਬਚਾਉਣ ਦੇ ਮੁਢਲੇ ਕੀਮਤੀ ਸਮੇਂ (ਗੋਲਡਨ ਹਾਰਜ਼) ਦੌਰਾਨ ਇਲਾਜ ਮੁਹੱਈਆ ਕਰਵਾਉਣ […]

Continue Reading

ਸਪਾਂਸਰਸ਼ਿਪ ਅਤੇ ਫੌਸਟਰ ਕੇਅਰ ਸਕੀਮ ਲਾਗੂ ਕਰਨ ਵਿਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਮੋਹਰੀ: ਡਾ. ਬਲਜੀਤ ਕੌਰ

ਚੰਡੀਗੜ੍ਹ/ਮਲੋਟ (ਸ੍ਰੀ ਮੁਕਤਸਰ ਸਾਹਿਬ) 20 ਅਗਸਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ ਉਥਾਨ ਕਰਨ ਨੂੰ ਤਰਜੀਹ ਦਿੱਤੀ ਜਾ ਰਹੀ ਹੈ ਕਿਉਂਕਿ ਰੰਗਲੇ ਪੰਜਾਬ ਦੇ ਸੰਕਲਪ ਦੀ ਸਿੱਧੀ ਲਈ ਲਾਜਮੀ ਹੈ ਕਿ ਸਮਾਜ ਦੇ ਹਰ ਵਰਗ ਨੂੰ ਤਰੱਕੀ ਦੇ ਬਰਾਬਰ ਮੌਕੇ ਮਿਲਣ।ਇਹ ਸ਼ਬਦ ਪੰਜਾਬ […]

Continue Reading

70311 ਡੀਲਰਾਂ ਨੇ ਓ.ਟੀ.ਐਸ-3 ਦਾ ਲਾਭ ਉਠਾਇਆ, ਸਰਕਾਰੀ ਖਜ਼ਾਨੇ ‘ਚ ਆਏ 164.35 ਕਰੋੜ ਰੁਪਏ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 20 ਅਗਸਤ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਵਿਰਾਸਤੀ ਟੈਕਸ ਮਾਮਲਿਆਂ ਨੂੰ ਘਟਾਉਣ ਅਤੇ ਸੁਚਾਰੂ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਨਵੰਬਰ 2023 ਵਿੱਚ ਸ਼ੁਰੂ ਕੀਤੀ ਯਕਮੁਸ਼ਤ ਨਿਪਟਾਰਾ ਸਕੀਮ-3 (ਓ.ਟੀ.ਐਸ-3) ਦਾ ਕੁੱਲ 70,311 ਡੀਲਰਾਂ ਨੇ ਲਾਭ ਉਠਾਇਆ ਹੈ। ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ […]

Continue Reading

ਬਠਿੰਡਾ ਮਿਲਟਰੀ ਸਟੇਸ਼ਨ ਦੀਆਂ ਔਰਤਾਂ ਅਤੇ ਬੱਚਿਆਂ ਦਾ ਸਸ਼ਕਤ ਦੌਰਾ

ਬਠਿੰਡਾ, 18 ਅਗਸਤ : ਬਠਿੰਡਾ ਮਿਲਟਰੀ ਸਟੇਸ਼ਨ ਦੀਆਂ ਔਰਤਾਂ ਅਤੇ ਬੱਚਿਆਂ ਦਾ ਸਸ਼ਕਤ ਦੌਰਾ ਉੱਦਮੀ ਸਫਲਤਾ ਦੀਆਂ ਕਹਾਣੀਆਂ ਦੀ ਪੜਚੋਲ ਕਰਦਾ ਹੈ, ਇੱਕ ਪ੍ਰੇਰਨਾਦਾਇਕ ਸੈਰ ਵਿੱਚ, ਬਠਿੰਡਾ ਮਿਲਟਰੀ ਸਟੇਸ਼ਨ ਦੀਆਂ 60 ਔਰਤਾਂ ਅਤੇ ਬੱਚਿਆਂ ਨੇ ਬਠਿੰਡਾ ਸ਼ਹਿਰ ਦੇ ਦੋ ਵਧ ਰਹੇ ਕਾਰੋਬਾਰਾਂ ਦਾ ਦੌਰਾ ਕੀਤਾ, ਉੱਦਮਤਾ ਅਤੇ ਪ੍ਰਭਾਵਸ਼ਾਲੀ ਪ੍ਰਬੰਧਨ ਦੀਆਂ ਜਿੱਤਾਂ ਬਾਰੇ ਸਮਝ ਪ੍ਰਾਪਤ ਕੀਤੀ। […]

Continue Reading

ਰਾਈਸ ਮਿਲਰਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਸਮੱਸਿਆ : ਪ੍ਰਿੰਸੀਪਲ ਸੈਕਟਰੀ ਵਿਕਾਸ ਗਰਗ 

ਬਠਿੰਡਾ, 18 ਅਗਸਤ : ਰਾਈਸ ਮਿਲਰਾਂ ਨੂੰ ਬੀਤੇ ਵਰ੍ਹੇ ਜਿਸ ਕਿਸਮ ਦੀ ਵੀ ਸਮੱਸਿਆ ਦਾ ਸਾਹਮਣਾ ਕਰਨਾ ਪਿਆ ਹੈ ਉਹ ਭਵਿੱਖ ਵਿੱਚ ਨਹੀਂ ਆਉਣ ਦਿੱਤੀ ਜਾਵੇਗੀ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਖੁਰਾਕ ਸਪਲਾਈ ਵਿਭਾਗ ਦੇ ਪ੍ਰਿੰਸੀਪਲ ਸੈਕਟਰੀ ਸ਼੍ਰੀ ਵਿਕਾਸ ਗਰਗ ਨੇ ਮਾਲਵੇ ਦੇ ਬਠਿੰਡਾ, ਮਾਨਸਾ, ਫਿਰੋਜਪੁਰ, ਫਰੀਦਕੋਟ, ਫਾਜ਼ਿਲਕਾ ਅਤੇ ਸ਼੍ਰੀ ਮੁਕਤਸਰ ਸਾਹਿਬ ਦੇ ਰਾਈਸ ਮਿਲਰਾਂ ਨਾਲ […]

Continue Reading

  ਨਗਰ ਨਿਗਮ ਅਬੋਹਰ ਵੱਲੋਂ 19 ਤੋਂ 23 ਅਗਸਤ ਤੱਕ ਸ਼ਹਿਰ ਵਿੱਚ ਚਲਾਈ ਜਾਵੇਗੀ ਵਿਸ਼ੇਸ਼ ਸਫਾਈ ਮੁਹਿੰਮ-ਸੇਨੂ ਦੁੱਗਲ

ਅਬੋਹਰ 18 ਅਗਸਤ ਨਗਰ ਨਿਗਮ ਕਮਿਸ਼ਨਰ-ਕਮ-ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਫ-ਸਫਾਈ ਨੂੰ ਲੈ ਕੇ ਪੂਰੀ ਤਰ੍ਹਾਂ ਗੰਭੀਰ ਹੈ। ਇਸੇ ਲੜੀ ਤਹਿਤ 19 ਤੋਂ 23 ਅਗਸਤ 2024 ਤੱਕ ਨਗਰ ਨਿਗਮਾਂ ਵਿਖੇ ਵਿਸ਼ੇਸ਼ ਸਫਾਈ ਮੁਹਿੰਮ ਚਲਾਈ ਜਾਣੀ ਹੈ। ਉਨ੍ਹਾਂ ਕਿਹਾ ਕਿ ਨਗਰ […]

Continue Reading

ਹਰ ਘਰ ਤਿਰੰਗਾ” ਕਲਚਰਲ ਪ੍ਰੋਗਰਾਮ ਮਨਾਇਆ

ਅੰਮ੍ਰਿਤਸਰ 18 ਅਗਸਤ:–ਭਾਰਤ ਸਰਕਾਰ ਦੀ ਮਨਿਸਟਰੀ ਆਫ ਕਲਚਰ ਅਧੀਨ ਨਾਰਥ ਜ਼ੋਨ ਕਲਚਰਲ ਸੈਂਟਰ ਪਟਿਆਲਾ ਵਲੋਂ “ਹਰ ਘਰ ਤਿਰੰਗਾ” ਕਲਚਰਲ ਪ੍ਰੋਗਰਾਮ ਸਸਸਸ ਰਾਮਬਾਗ ਗੇਟ ਵੱਲੋਂ  ਮਨਾਇਆ ਗਿਆ। ਇਸ ਪ੍ਰੋਗਰਾਮ ਵਿੱਚ ਸਕੂਲ ਦੇ ਵਿਦਿਆਰਥੀਆਂ ਵਲੋਂ ਹੱਥਾਂ ਵਿੱਚ ਤਿਰੰਗਾ ਫੜ ਕੇ ਰਾਮਬਾਗ ਗੇਟ ਸਕੂਲ ਤੋਂ ਜਲਿਆਂਵਾਲਾ ਬਾਗ ਤੱਕ ਰੈਲੀ ਕੱਢਦੇ ਹੋਏ ਹਰ ਘਰ ਤਿਰੰਗਾ ਮੁਹਿੰਮ ਦਾ ਆਗਾਜ਼ ਕੀਤਾ ਗਿਆ ਜਿਸ ਨੂੰ ਜ਼ਿਲ਼੍ਹਾ ਸਿੱਖਿਆ ਅਫਸਰ […]

Continue Reading

ਵਿਧਾਇਕ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 67 ‘ਚ ਨਵੇਂ ਟਿਊਬਵੈਲ ਦਾ ਉਦਘਾਟਨ

ਲੁਧਿਆਣਾ, 18 ਅਗਸਤ  (000) – ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਸਥਾਨਕ ਵਾਰਡ ਨੰਬਰ 67 ਅਧੀਨ ਨਵੀਨ ਨਗਰ, ਗਲੀ ਨੰਬਰ  1 ਵਿਖੇ ਟਿਊਬੈਲ ਦਾ ਉਦਘਾਟਨ ਕੀਤਾ ਗਿਆ। ਵਿਧਾਇਕ ਬੱਗਾ ਵੱਲੋਂ ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵਾਰਡ ਨੰਬਰ 67 ਦੇ ਵਸਨੀਕਾਂ ਨੂੰ ਬੀਤੇ ਸਮੇਂ ਦੌਰਾਨ ਪਾਣੀ ਦੀ ਕਾਫੀ ਕਿੱਲਤ ਸੀ ਅਤੇ ਉਨ੍ਹਾਂ ਦੀ ਚਿਰੌਕਣੀ ਮੰਗ ਨੂੰ ਪੂਰਾ ਕਰਦਿਆਂ ਵਾਰਡ ਵਿੱਚ ਨਵਾਂ ਟਿਊਬਵੈਲ ਲਗਾਇਆ ਗਿਆ ਹੈ ਤਾਂ ਜੋ ਵਸਨੀਕਾਂ ਨੂੰ ਪੀਣ ਵਾਲੇ ਪਾਣੀ ਦਾ ਕਿੱਲਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਹੁਣ ਆਸ ਪਾਸ ਦੇ ਇਲਾਕਿਆਂ ਨੂੰ ਵੀ ਇਸਦਾ ਲਾਭ ਮਿਲੇਗਾ।  ਵਿਧਾਇਕ ਬੱਗਾ ਨੇ ਕਿਹਾ ਕਿ ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਸੂਬੇ ਦੇ ਵਸਨੀਕਾਂ ਨੂੰ ਆਉਣ ਵਾਲੀਆਂ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਵਚਨਬੱਧ ਹੈ ਜਿਸ ਤਹਿਤ ਚੌਣਾਂ ਦੌਰਾਨ ਵੋਟਰਾਂ ਨਾਲ ਕੀਤੇ ਵਾਅਦਿਆਂ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ।

Continue Reading

ਮੁੱਖ ਮੰਤਰੀ ਵੱਲੋਂ ਭਾਰਤੀ ਹਾਕੀ ਟੀਮ ਦੇ ਪੰਜਾਬੀ ਖਿਡਾਰੀਆਂ ਦਾ ਨਕਦ ਇਨਾਮਾਂ ਨਾਲ ਸਨਮਾਨ

ਚੰਡੀਗੜ੍ਹ, 18 ਅਗਸਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਾਲ ਹੀ ਵਿੱਚ ਸਮਾਪਤ ਹੋਈਆਂ ਪੈਰਿਸ ਓਲੰਪਿਕ ਵਿੱਚ ਕਾਂਸੀ ਦਾ ਤਗ਼ਮਾ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਦੇ ਮੈਂਬਰ ਰਹੇ ਪੰਜਾਬੀ ਖਿਡਾਰੀਆਂ ਨੂੰ ਇਕ-ਇਕ ਕਰੋੜ ਰੁਪਏ ਦੇ ਨਕਦ ਇਨਾਮ ਨਾਲ ਸਨਮਾਨਿਤ ਕੀਤਾ। ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਇਕ ਇਤਿਹਾਸਕ ਮੌਕਾ ਹੈ […]

Continue Reading