ਐਸਜੀਪੀਸੀ (ਬੋਰਡ) ਚੋਣਾਂ ਲਈ ਵੋਟਰ ਸੂਚੀਆਂ ਤਿਆਰ ਕਰਨ ਵਾਸਤੇ ਵੋਟਰਾਂ ਦੀ ਰਜਿਸਟ੍ਰੇਸ਼ਨ ਲਈ ਮਿਤੀ ’ਚ ਵਾਧਾ

ਬਠਿੰਡਾ, 2 ਅਗਸਤ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣਾਂ ਲਈ ਵੋਟਰ ਸੂਚੀਆਂ ਤਿਆਰ ਕਰਨ ਵਾਸਤੇ ਵੋਟਰਾਂ ਦੀ ਰਜਿਸਟ੍ਰੇਸ਼ਨ ਲਈ ਆਖਰੀ ਮਿਤੀ 31 ਜੁਲਾਈ 2024 ਵਧਾ ਕੇ 16 ਸਤੰਬਰ 2024 ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਨੇ ਸਾਂਝੀ ਕੀਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਿਪਟੀ ਕਮਿਸ਼ਨਰ ਸ ਜਸਪ੍ਰੀਤ […]

Continue Reading

ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਯੋਗ ਵੋਟਰਾਂ ਦੀ ਵੋਟ ਬਣਾਉਣ ਲਈ ਸਾਰੇ ਪਿੰਡਾਂ ‘ਚ ਕੈਂਪ ਲਗਾਉਣ ਅਤੇ ਜਨਤਕ ਘੋਸ਼ਣਾ ਕਰਨ ਦੇ ਨਿਰਦੇਸ਼

ਲੁਧਿਆਣਾ, 2 ਅਗਸਤ (000) – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਉਹ ਆਗਾਮੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਦੀਆਂ ਚੋਣਾਂ ਲਈ ਵੱਧ ਤੋਂ ਵੱਧ ਯੋਗ ਵੋਟਰਾਂ ਦੀਆਂ ਵੋਟਾਂ ਬਣਾਉਣ ਲਈ ਪਿੰਡਾਂ/ਸ਼ਹਿਰੀ ਖੇਤਰਾਂ ਵਿੱਚ ਕੈਂਪ ਲਗਾਉਣ ਅਤੇ ਜਨਤਕ ਘੋਸ਼ਣਾ ਕਰਨ। ਆਪਣੇ ਦਫਤਰ ਵਿਖੇ ਅਧਿਕਾਰੀਆਂ ਨਾਲ ਅਤੇ ਐਸ.ਡੀ.ਐਮਜ਼/ਤਹਿਸੀਲਦਾਰਾਂ/ਹੋਰਾਂ ਨਾਲ ਵੀਡੀਓ ਕਾਨਫਰੰਸ ਰਾਹੀਂ […]

Continue Reading

ਸਬ ਸੈਂਟਰ ਅਸਫ ਵਾਲਾ ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ

ਫਾਜ਼ਿਲਕਾ, 2 ਅਗਸਤ ਸਿਵਲ ਸਰਜਨ ਫਾਜ਼ਿਲਕਾ ਡਾਕਟਰ ਚੰਦਰ ਸ਼ੇਖਰ ਅਤੇ ਜਿਲਾ ਐਪੀਡੀਮੋਲੋਜਿਸਟ ਡਾਕਟਰ ਸੁਨੀਤਾ ਕੰਬੋਜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਐਸ ਐਮ ਓ ਡਾਕਟਰ ਪੰਕਜ ਚੌਹਾਨ ਦੀ ਯੋਗ ਅਗਵਾਈ ਹੇਠ ਸਬ ਸੈਂਟਰ ਅਸਫ ਵਾਲਾ ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਸਿਹਤ ਕਰਮਚਾਰੀ ਸੰਜੀਵ ਕੁਮਾਰ ਅਤੇ ਸਤਿਵਿੰਦਰ ਸਿੰਘ ਨੇ ਇਕੱਠੇ ਹੋਏ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ […]

Continue Reading

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸੈਲਫ ਹੈਲਪ ਗਰੁੱਪ ਨੂੰ ਉਤਸਾਹਿਤ ਕਰਨ ਤਹਿਤ ਬੈਕਿੰਗ ਅਧਿਕਾਰੀਆਂ ਅਤੇ ਬੈਂਕ ਸਖੀਆਂ ਨਾਲ ਮੀਟਿੰਗ

ਫਾਜ਼ਿਲਕਾ, 2 ਅਗਸਤ ਵਧੀਕ ਡਿਪਟੀ ਕਮਿਸ਼ਨਰ (ਵਿ ) ਸ੍ਰੀ ਰਾਕੇਸ਼ ਕੁਮਾਰ ਪੋਪਲੀ ਨੇ ਬੈਂਕਿੰਗ ਅਧਿਕਾਰੀਆਂ ਅਤੇ ਬੈਂਕ ਸਖੀਆਂ ਨਾਲ ਸਾਂਝੇ ਤੌਰ *ਤੇ ਮੀਟਿੰਗ ਕੀਤੀ। ਬੈਠਕ ਦੌਰਾਨ ਉਨ੍ਹਾਂ ਬੈਂਕ ਅਧਿਕਾਰੀਆਂ ਨੂੰ ਆਦੇਸ਼ ਦਿੱਤਾ ਕਿ ਸਵੈ ਸਹਾਇਤਾ ਸਮੂਹਾਂ ਅਧੀਨ ਕੰਮ ਕਰ ਰਹੀਆਂ ਔਰਤਾਂ ਨੂੰ ਵੱਧ ਤੋਂ ਵੱਧ ਕਰਜ਼ੇ  ਮੁਹੱਈਆ ਕਰਵਾਏ ਜਾਣ ਤਾਂ ਜੋ ਔਰਤਾਂ ਵੀ ਆਪਣੇ ਪਰਿਵਾਰ […]

Continue Reading

ਡਿਪਟੀ ਕਮਿਸ਼ਨਰ ਵੱਲੋਂ ਪੱਤਰਕਾਰ ਲੇਖਕ ਰਾਜਵਿੰਦਰ ਰੌਂਤਾ ਦੀ ਪੁਸਤਕ ‘ ਮੇਰਾ ਹੱਕ ਬਣਦਾ ਏ ਨਾ ? ‘ ਰਿਲੀਜ਼

ਮੋਗਾ, 2 ਅਗਸਤ (000) – ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਸਮੂਹ ਲੇਖਕ ਵਰਗ ਨੂੰ ਸੱਦਾ ਦਿੱਤਾ ਹੈ ਕਿ ਉਹ ਸਮਾਜ ਨੂੰ ਸੇਧ ਦੇਣ ਅਤੇ ਸਰਕਾਰੀ ਸਕੀਮਾਂ ਦਾ ਲਾਭ ਹਰੇਕ ਯੋਗ ਵਿਅਕਤੀ ਨੂੰ ਪਹੁੰਚਾਉਣ ਲਈ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਦਾ ਸਹਿਯੋਗ ਕਰੇ। ਉਹ ਆਪਣੇ ਦਫ਼ਤਰ ਵਿਖੇ ਪ੍ਰਸਿੱਧ ਪੱਤਰਕਾਰ ਅਤੇ ਲੇਖਕ ਰਾਜਵਿੰਦਰ ਰੌਂਤਾ ਦੀ ਪੁਸਤਕ ‘ […]

Continue Reading

ਪੰਜਾਬ ਨੂੰ ਖੇਡਾਂ ਵਿਚ ਮੋਹਰੀ ਸੂਬਾ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ- ਚੇਅਰਮੈਨ ਢਿੱਲਵਾਂ

ਫ਼ਰੀਦਕੋਟ 2 ਅਗਸਤ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੋਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢ ਕੇ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਹਰ ਸੰਭਵ ਉਪਰਾਲਾ ਕਰ ਰਹੀ ਹੈ। ਇਹਨਾਂ ਸਬਦਾਂ ਦਾ ਪ੍ਰਗਟਾਵਾ ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਸ. ਸੁਖਜੀਤ ਸਿੰਘ ਢਿੱਲਵਾਂ ਨੇ ਪਿੰਡ ਚਮੇਲੀ ਵਿਖੇ ਰੰਨਿਗ ਟ੍ਰੈਕ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ। […]

Continue Reading

ਚੇਅਰਮੈਨ ਢਿੱਲਵਾਂ ਨੇ ਸਰਕਾਰੀ ਡਿਸਪੈਂਸਰੀ ਦੇ ਮੁਰੰਮਤ ਕਾਰਜ ਦਾ ਲਿਆ ਜਾਇਜ਼ਾ 

ਫ਼ਰੀਦਕੋਟ 2 ਅਗਸਤ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ. ਸੁਖਜੀਤ ਸਿੰਘ ਢਿੱਲਵਾਂ ਨੇ ਅਪਣੇ ਜੱਦੀ ਪਿੰਡ ਢਿੱਲਵਾਂ ਕਲਾਂ ਵਿਖੇ ਪੰਜਾਬ ਮੰਡੀ ਬੋਰਡ ਅਧੀਨ ਆਉਂਦੀ ਸਰਕਾਰੀ ਡਿਸਪੈਂਸਰੀ ਦੇ ਚੱਲ ਰਹੇ ਮੁਰੰਮਤ ਕਾਰਜ ਦਾ ਜਾਇਜ਼ਾ ਲਿਆ। ਇਸ ਉਪਰੰਤ ਉਨ੍ਹਾਂ ਮੰਡੀ ਬੋਰਡ ਅਧੀਨ ਆਉਂਦੇ ਹੋਰ ਕਾਰਜਾਂ ਸੰਬੰਧੀ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ ਕੀਤਾ। ਉਹਨਾਂ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ […]

Continue Reading

ਰਾਸ਼ਟਰੀ ਜਲ ਮਿਸ਼ਨ “ਕੈਚ ਦਾ ਰੇਨ”

ਅੰਮ੍ਰਿਤਸਰ 1 ਅਗਸਤ 2024—           ਰਾਸ਼ਟਰੀ ਜਲ ਮਿਸ਼ਨ “ਕੈਚ ਦਾ ਰੇਨ” ਜਲ ਸ਼ਕਤੀ ਅਭਿਆਨ ਭਾਰਤ ਸਰਕਾਰ ਦੇ ਮੁੱਖ ਨੋਡਲ ਅਫ਼ਸਰ ਸ੍ਰੀ ਭਰਤ ਭੂਸ਼ਨ ਵਰਮਾ ਨੇ ਅੱਜ ਜਿਲ੍ਹਾ ਅਧਿਕਾਰੀਆਂ ਨਾਲ ਜਲ ਸ਼ਕਤੀ ਅਭਿਆਨ ਸਬੰਧੀ ਮੀਟਿੰਗ ਕਰਦਿਆਂ ਕਿਹਾ ਕਿ ਰੀਚਾਰਜ਼ ਕੀਤੇ ਗਏ ਪਾਣੀ ਦੀ ਗੁਣਵੱਤਾ ਦੀ ਜਾਂਚ ਜ਼ਰੂਰ ਕੀਤੀ ਜਾਵੇ ਤਾਂ ਜੋ ਪਤਾ ਲਗ ਸਕੇ ਕਿ ਰੀਚਾਰਜ਼ ਕੀਤਾ ਗਿਆ ਪਾਣੀ ਕਿੰਨੀ ਮਾਤਰਾ ਤੱਕ ਸਹੀ ਹੈ। ਉਨਾਂ ਕਿਹਾ ਕਿ ਜਲ ਸ਼ਕਤੀ ਅਭਿਆਨ ਦਾ ਮੁੱਖ ਟੀਚਾ ਪਾਣੀ ਬਚਾਓ, ਪਾਣੀ ਦੀ ਬਚਤ, ਨਵੀਆਂ ਸਿੰਚਾਈ ਵਿਧੀਆਂ, ਵਾਟਰ ਹਾਰਵੈਸਟਿੰਗ ਅਤੇ ਪਾਣੀ ਦੀ ਦੁਰਵਰਤੋਂ ਹੋਣ ਤੋਂ ਬਚਾਉਣ ਸਬੰਧੀ ਜਾਗਰੂਕ ਕਰਨਾ ਹੈ। ਉਨਾਂ ਕਿਹਾ ਕਿ ਪਾਣੀ ਦੇ ਡਿੱਗਦੇ ਪੱਧਰ ਨੂੰ ਬਚਾਉਣ ਲਈ ਬਾਰਿਸ਼ ਦੇ ਪਾਣੀ ਨੂੰ ਰੀਚਾਰਜ਼ ਕਰਨਾ ਬਹੁਤ ਜ਼ਰੂਰੀ ਹੈ ਤਾਂ ਜੋ ਪਾਣੀ ਦੇ ਡਿੱਗਦੇ ਹੋਏ ਪੱਧਰ ਨੂੰ ਰੋਕਿਆ ਜਾ ਸਕੇ।           ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸ੍ਰੀਮਤੀ ਰਚਨਾ ਭੱਟੀ ਵਿਗਿਆਨੀ ਕੇਂਦਰ ਗਰਾਉਂਡ ਜਲ ਬੋਰਡ ਨਵੀਂ ਦਿੱਲੀ ਨੇ ਕਿਹਾ ਕਿ ਰੀਚਾਰਜ਼ ਕੀਤੇ ਗਏ ਪਾਣੀ ਨੂੰ ਖੇਤੀ ਲਈ ਵਰਤਿਆ ਜਾ ਸਕਦਾ ਹੈ, ਜਿਸ ਨਾਲ ਪਾਣੀ ਦੇ ਡਿੱਗਦੇ ਪੱਧਰ ਨੂੰ ਵੀ ਰੋਕਿਆ ਜਾ ਸਕੇਗਾ ਅਤੇ ਜਮੀਨੀ ਪੱਧਰ ਤੇ ਅਸੀਂ ਪਾਣੀ ਉੱਤੇ ਘੱਟ ਨਿਰਭਰ ਹੋਵਾਂਗੇ। ਉਨਾਂ ਕਿਹਾ ਕਿ ਜਲ ਸ਼ਕਤੀ ਅਭਿਆਨ ਵਿੱਚ ਯੁਵਕਾਂ ਦੀ ਭਾਗੀਦਾਰੀ ਵਧਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ ਤਾਂ ਜੋ ਦੇਸ਼ ਦਾ ਯੂਵਾ ਬੱਚੇ ਇਸ ਮੁਹਿੰਮ ਤੋਂ ਪ੍ਰੇਰਿਤ ਹੋ ਕੇ ਪਾਣੀ ਬਚਾਉਣ ਦਾ ਸੰਕਲਪ ਲੈਣ। ਇਸ ਮੌਕੇ ਮੀਟਿੰਗ ਦੇ ਕਨਵੀਨਰ ਭੂਮੀ ਅਤੇ ਜਲ ਸੰਭਾਲ ਵਿਭਾਗ ਦੇ ਮੰਡਲ ਭੂਮੀ ਰੱਖਿਆ ਅਫ਼ਸਰ ਸ: ਰਵਿੰਦਰ ਸਿੰਘ ਨੇ ਦੱਸਿਆ ਕਿ ਜਿਲ੍ਹੇ ਵਿੱਚ ਪਾਣੀ ਦੀ ਸਾਂਭ ਸੰਭਾਲ ਲਈ ਅਨੇਕਾਂ ਯਤਨ ਕੀਤੇ ਜਾ ਰਹੇ ਹਨ ਅਤੇ ਉਨਾਂ ਨੇ ਕੀਤੇ ਗਏ ਕੰਮਾਂ ਸਬੰਧੀ ਜਾਣਕਾਰੀ ਵੀ ਦਿੱਤੀ।           ਇਸ ਉਪਰੰਤ ਜਲ ਸ਼ਕਤੀ ਅਭਿਆਨ ਦੀ ਟੀਮ ਵਲੋਂ ਪਿੰਡ ਧਰਦਿਓ ਦਾ ਦੌਰਾ ਕਰਕੇ ਉਥੇ ਚੱਲ ਰਹੇ ਕੰਮਾਂ ਦਾ ਜਾਇਜਾ ਵੀ ਲਿਆ ਅਤੇ ਪਾਣੀ ਬਚਾਉਣ ਦੇ ਢੰਗ ਵੀ ਦੇਖੇ ਅਤੇ ਉਥੇ ਚਲ ਰਹੇ ਸੋਲਰ ਦੀ ਮਦਦ ਨਾਲ ਛੱਪੜ ਦੀ ਸਿੰਚਾਈ ਕਰਨ ਦੇ ਪ੍ਰੋਜੈਕਟ ਦਾ ਜਾਇਜਾ ਵੀ ਲਿਆ। ਇਸ ਮੌਕੇ ਟੀਮ ਵਲੋਂ ਪਿੰਡ ਧਰਦਿਓ ਦੇ ਸਕੂਲ ਵਿੱਖੇ ਵਾਤਾਵਰਨ ਦੀ ਸਵੱਛਤਾ ਨੂੰ ਬਰਕਾਰ ਰੱਖਣ ਲਈ ਪੌਦਾ ਵੀ ਲਗਾਇਆ ਗਿਆ।           ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਮੈਡਮ ਪਰਮਜੀਤ ਕੌਰ, ਜਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਸੰਦੀਪ ਮਲਹੋਤਰਾ, ਜਿਲ੍ਹਾ ਜੰਗਲਾਤ ਅਫ਼ਸਰ ਸ੍ਰੀ ਅਮਨੀਤ ਸਿੰਘ, ਐਸ.ਡੀ.ਓ ਪੁੱਡਾ ਸ: ਜਗਬੀਰ ਸਿੰਘ, ਐ.ਸ.ਡੀ.ਓ. ਮਜੀਠਾ ਸ: ਧਰਵਿੰਦਰ ਸਿੰਘ,  ਮੁੱਖ ਖੇਤੀਬਾੜੀ ਅਫ਼ਸਰ ਸ: ਤਜਿੰਦਰ ਸਿੰਘ , ਐਸ.ਡੀ.ਓ. ਪੰਚਾਇਤੀ ਰਾਜ ਸ: ਗੁਰਿੰਦਰ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ। ਕੈਪਸ਼ਨ : ਜਲ ਸ਼ਕਤੀ ਅਭਿਆਨ ਭਾਰਤ ਸਰਕਾਰ ਦੇ ਮੁੱਖ ਨੋਡਲ ਅਫ਼ਸਰ ਸ੍ਰੀ ਭਰਤ ਭੂਸ਼ਨ ਵਰਮਾ ਜਿਲ੍ਹਾ ਅਧਿਕਾਰੀਆਂ ਨਾਲ ਜਲ ਸ਼ਕਤੀ ਅਭਿਆਨ ਸਬੰਧੀ ਮੀਟਿੰਗ ਕਰਦੇ ਹੋਏ। ਨਾਲ ਨਜ਼ਰ ਆ ਰਹੇ ਹਨ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਪਰਮਜੀਤ ਕੌਰ

Continue Reading

ਸਿਹਤਮੰਦ ਬੇਟੀ ਮੰਨੂ ਭਾਕਰ ਨੇ ਓਲਪਿੰਕ ਮੈਡਲ ਜਿੱਤ ਕੇ ਦੇਸ਼ ਦਾ ਮਾਨ ਵਧਾਇਆ -ਡਾ ਗਗਨ ਕੁੰਦਰਾ ਥੋਰੀ

ਅੰਮ੍ਰਿਤਸਰ 1 ਅਗਸਤ 2024– ਰੈਡ ਕਰਾਸ ਸੁਸਾਇਟੀ,ਅੰਮ੍ਰਿਤਸਰ ਵੱਲੋ ਟੀ ਬੀ ਰੋਗੀ ਅਤੇ ਵਿਸ਼ੇਸ਼ ਰੂਪ ਵਿੱਚ ਲੜਕੀਆ ਲਈ ਇੱਕ ਸੈਲਫ ਹਾਈਜੀਨ ਕੈਂਪ ਦਾ ਆਯੋਜਨ ਵਰਕਿੰਗ ਵੂਮੈਨ ਹੋਸਟਲ, ਅੰਮ੍ਰਿਤਸਰ ਵਿਖੇ ਕੀਤਾ ਗਿਆ । ਇਸ ਕੈਂਪ ਵਿੱਚ ਟੀ ਬੀ ਮਰੀਜਾਂ ਅਤੇ ਬੇਟੀਆਂ ਨੇ ਭਾਗ ਲਿਆ। ਇਸ ਸਮਾਰੋਹ ਵਿੱਚ ਡਾ.ਗਗਨ ਕੁੰਦਰਾ ਥੋਰੀ, ਲੇਡੀ ਪ੍ਰਧਾਨ, ਰੈਡ ਕਰਾਸ ਸੁਸਾਇਟੀ, ਅੰਮ੍ਰਿਤਸਰ ਨੇ ਬਤੋਰ ਮੁੱਖ ਮਹਿਮਾਨ ਸ਼ਿਰਕਤ ਕੀਤੀ ਅਤੇ ਉਨ੍ਹਾ […]

Continue Reading

ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਬਣਵਾਉਣ ਲਈ 16 ਸਤੰਬਰ ਤੱਕ ਕਰਵਾਈ ਜਾ ਸਕਦੀ ਹੈ ਰਜਿਸਟਰੇਸ਼ਨ : ਜ਼ਿਲ੍ਹਾ ਚੋਣ ਅਫਸਰ

 ਸਾਹਿਬਜ਼ਾਦਾ ਅਜੀਤ ਸਿੰਘ ਨਗਰ, 01 ਅਗਸਤ, 2024: ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਲਈ ਵੋਟਾਂ ਬਣਾਉਣ ਦੀ ਆਖ਼ਰੀ ਮਿਤੀ ਵਿੱਚ ਵਾਧਾ ਕਰ ਕੀਤਾ ਗਿਆ ਹੈ ਅਤੇ ਹੁਣ ਵੋਟਾਂ ਬਣਾਉਣ ਲਈ 16 ਸਤੰਬਰ, 2024 ਤੱਕ ਰਜਿਸਟਰੇਸ਼ਨ ਕਰਵਾਈ ਜਾ ਸਕਦੀ ਹੈ। […]

Continue Reading