ਖੇੜਾ ਕਲਮੋਟ ਤੋਂ ਭੱਲੜੀ ਤੱਕ ਅਤੇ ਬੇਲਾ-ਧਿਆਨੀ ਤੋਂ ਅਜੋਲੀ ਤੱਕ ਬਣਨ ਵਾਲੇ ਦੋ ਪੁਲਾਂ ਸਬੰਧੀ ਰੀਵਿਊ ਮੀਟਿੰਗ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 30 ਜੁਲਾਈ : ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਵਲੋਂ ਅੱਜ ਵਿਧਾਨ ਸਭਾ ਹਲਕਾ ਅਨੰਦਪੁਰ ਸਾਹਿਬ ਅਧੀਨ ਆਉਂਦੇ ਪਿੰਡ ਅਜੋਲੀ ਤੋਂ ਬੇਲਾ–ਧਿਆਨੀ , ਭੱਲੜੀ ਤੋਂ ਖੇੜਾ ਕਲਮੋਟ ਵਿਚਕਾਰ ਸਿੱਧਾ ਸੜਕੀ ਸੰਪਰਕ ਸਥਾਪਤ ਕਰਨ ਲਈ ਦੋ ਪੁਲਾਂ ਦੀ ਉਸਾਰੀ ਸਬੰਧੀ ਰੀਵਿਊ ਮੀਟਿੰਗ ਕੀਤੀ ਗਈ। ਰੀਵਿਊ ਮੀਟਿੰਗ ਦੌਰਾਨ ਪੁਲਾਂ ਦੀ ਉਸਾਰੀ ਸਬੰਧੀ ਕੈਬਨਿਟ ਮੰਤਰੀ […]

Continue Reading

ਵਿਜੀਲੈਂਸ ਬਿਊਰੋ ਨੇ ਪਟਵਾਰੀ ਤੇ ਉਸਦਾ ਕਾਰਿੰਦਾ 1,20,000 ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਕੀਤੇ ਗ੍ਰਿਫਤਾਰ

ਚੰਡੀਗੜ੍ਹ, 29 ਜੁਲਾਈ, 2024 –  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਸੋਮਵਾਰ ਨੂੰ ਇੱਕ ਮਾਲ ਪਟਵਾਰੀ ਤੇਜਿੰਦਰ ਪਾਲ ਸਿੰਘ ਉਰਫ ਭੱਟੀ ਅਤੇ ਉਸਦੇ ਪ੍ਰਾਈਵੇਟ ਸਾਥੀ ਸੁਰਿੰਦਰ ਸਿੰਘ ਨੂੰ 1,20,000 ਰੁਪਏ ਦੀ ਰਿਸ਼ਵਤ ਦੀ ਮੰਗਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।  ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ […]

Continue Reading

ਪਿੰਡ ਖਿਆਲੀ ਚਹਿਲਾਂਵਾਲੀ ਵਿਖੇ ਨਰਮੇ ਦੀ ਫਸਲ ਦੀ ਸਾਂਭ—ਸੰਭਾਲ ਬਾਰੇ ਇੱਕ ਰੋਜ਼ਾ ਸਿਖਲਾਈ ਕੈਂਪ ਲਗਾਇਆ

ਮਾਨਸਾ, 29 ਜੁਲਾਈ :ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਕ੍ਰਿਸ਼ੀ ਵਿਗਿਆਨ ਕੇਂਦਰ ਮਾਨਸਾ ਅਤੇ ਕੇਂਦਰੀ ਕਪਾਹ ਖੋਜ ਸੰਸਥਾਨ ਦੇ ਖੇਤਰੀ ਖ਼ੋਜ ਕੇਂਦਰ, ਸਿਰਸਾ ਦੇ ਖੇਤੀ ਮਾਹਿਰਾਂ ਵੱਲੋਂ ਜ਼ਿਲ੍ਹੇ ਦੇ ਬਲਾਕ ਝੁਨੀਰ ਅੰਦਰ ਪੈਂਦੇ ਪਿੰਡ ਖਿਆਲੀ ਚਹਿਲਾਂਵਾਲੀ ਵਿਖੇ ਨਰਮੇ ਦੀ ਫਸਲ ਦੀ ਸਾਂਭ—ਸੰਭਾਲ ਬਾਰੇ ਇੱਕ ਰੋਜ਼ਾ ਸਿਖਲਾਈ ਕੈਂਪ ਲਗਾਇਆ ਗਿਆ, ਜਿਸ ਵਿੱਚ ਵੱਖ-ਵੱਖ ਪਿੰਡਾਂ ਵਿੱਚੋਂ 104 ਕਿਸਾਨ ਵੀਰਾਂ ਨੇ […]

Continue Reading

ਮੁੱਖ ਮੰਤਰੀ ਵੱਲੋਂ ਦੀਨਾਨਗਰ ਵਿੱਚ 51.74 ਕਰੋੜ ਰੁਪਏ ਦੀ ਲਾਗਤ ਵਾਲੇ ਰੇਲਵੇ ਓਵਰ ਬ੍ਰਿਜ ਦਾ ਉਦਘਾਟਨ, ਸਰਹੱਦੀ ਸ਼ਹਿਰ ਵਿੱਚ ਆਵਾਜਾਈ ਹੋਵੇਗੀ ਸੁਚਾਰੂ

ਦੀਨਾਨਗਰ, 29 ਜੁਲਾਈ: ਇਤਿਹਾਸਕ ਸ਼ਹਿਰ ਦੀਨਾਨਗਰ ਵਿੱਚ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਦੀਨਾਨਗਰ ਰੇਲਵੇ ਸਟੇਸ਼ਨ ਨੇੜੇ ਅੰਮ੍ਰਿਤਸਰ-ਪਠਾਨਕੋਟ ਰੇਲਵੇ ਸੈਕਸ਼ਨ ਉਤੇ ਨਵਾਂ ਬਣਿਆ ਰੇਲਵੇ ਓਵਰ ਬ੍ਰਿਜ ਲੋਕਾਂ ਨੂੰ ਸਮਰਪਿਤ ਕੀਤਾ। ਇੱਥੇ 51.74 ਕਰੋੜ ਰੁਪਏ ਦੀ ਲਾਗਤ ਨਾਲ ਬਣਿਆ ਇਹ ਰੇਲਵੇ ਓਵਰ ਬ੍ਰਿਜ ਮੁੱਖ ਮੰਤਰੀ ਦਾ ਸ਼ਹਿਰ […]

Continue Reading

ਕੁਨਬਾਪ੍ਰਸਤ ਲੀਡਰਾਂ ਨੇ ਸਰਹੱਦੀ ਖੇਤਰ ਦੇ ਵਿਕਾਸ ਨੂੰ ਅਣਗੌਲਿਆ ਕੀਤਾ-ਮੁੱਖ ਮੰਤਰੀ

ਦੀਨਾਨਗਰ (ਗੁਰਦਾਸਪੁਰ), 29 ਜੁਲਾਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਕੁਨਬਾਪ੍ਰਸਤ ਲੀਡਰਾਂ ਦੇ ਨਿੱਜੀ ਸਵਾਰਥ ਕਾਰਨ ਸੂਬੇ ਦਾ ਸਰਹੱਦੀ ਖੇਤਰ ਵਿਕਾਸ ਪੱਖੋਂ ਬੁਰੀ ਤਰ੍ਹਾਂ ਪਛੜ ਗਿਆ।ਅੱਜ ਇੱਥੇ ਰੇਲਵੇ ਓਵਰ ਬ੍ਰਿਜ ਨੂੰ ਸਮਰਪਿਤ ਕਰਨ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਦੇ ਵਸਨੀਕ ਸੂਰਬੀਰ ਲੋਕ […]

Continue Reading

ਜ਼ਿਲਾ ਮੈਜਿਸਟਰੇਟ ਵੱਲੋਂ ਖੁੱਲੇ ਬੋਰਵੈਲ ਬੰਦ ਕਰਨ ਦੀ ਹਦਾਇਤ

ਫਾਜਿਲਕਾ 29 ਜੁਲਾਈ  ਫਾਜ਼ਿਲਕਾ ਦੇ ਜਿਲ੍ਹਾ ਮੈਜਿਸਟਰੇਟ ਡਾ ਸੇਨੂ ਦੁੱਗਲ ਨੇ ਆਖਿਆ ਹੈ ਕਿ ਕਿਸੇ ਵੀ ਤਰ੍ਹਾਂ ਦੇ ਖੁੱਲੇ ਬੋਰਵੇਲ ਪਾਏ ਜਾਣ ਤੇ ਸਖਤ ਕਾਰਵਾਈ ਕੀਤੀ ਜਾਵੇਗੀ। ਉਹਨਾਂ ਨੇ ਅਜਿਹੇ ਲੋਕਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਬੋਰ ਬੈਲ ਨੂੰ ਸਰਕਾਰੀ ਹਦਾਇਤਾਂ ਅਨੁਸਾਰ ਢਕਣਾ ਯਕੀਨੀ ਬਣਾਉਣ। ਇਸੇ ਤਰ੍ਹਾਂ ਉਹਨਾਂ ਨੇ ਕਿਹਾ ਕਿ ਬੇਸਮੈਂਟ ਏਰੀਆ ਵਿੱਚ ਕਿਸੇ ਵੀ […]

Continue Reading

ਐਨ ਆਰ ਆਈ ਪਰਿਵਾਰ ਨਾਲ ਹਰਿਆਣਾ ਵਿੱਚ ਵਾਪਰੀ ਘਟਨਾ ਤੇ ਪੰਜਾਬ ਸਰਕਾਰ ਦਰਜ ਕਰਵਾਏਗੀ ਜ਼ੀਰੋ ਐਫਆਈਆਰ- ਕੁਲਦੀਪ ਸਿੰਘ ਧਾਲੀਵਾਲ

ਫਾਜ਼ਿਲਕਾ 29 ਜੁਲਾਈਪੰਜਾਬ ਦੇ ਐਨਆਰਆਈ ਮਾਮਲਿਆਂ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਦੇ ਪਿੰਡ ਚਿਮਨੇਵਾਲਾ ਵਿਖੇ ਪਹੁੰਚ ਕੇ ਐਨਆਰਆਈ ਪਰਿਵਾਰ ਨਾਲ ਮੁਲਾਕਾਤ ਕੀਤੀ। ਜਿਨਾਂ ਤੇ ਪਿਛਲੇ ਦਿਨੀ ਦਿੱਲੀ ਤੋਂ ਪੰਜਾਬ ਆਉਣ ਸਮੇਂ ਹਰਿਆਣਾ ਵਿੱਚ ਹਮਲੇ ਦੀ ਵਾਰਦਾਤ ਹੋਈ ਸੀ।ਇਸ ਮੌਕੇ ਪੱਤਰਕਾਰਾਂ ਨਾਲ […]

Continue Reading

ਹਰਜੋਤ ਸਿੰਘ ਬੈਂਸ ਵਲੋਂ ਸਕੂਲਾਂ ਵਿੱਚ ਪੀਣਯੋਗ ਅਤੇ ਸਾਫ ਪਾਣੀ ਮੁਹੱਈਆ ਕਰਵਾਉਣ ਦੇ ਹੁਕਮ

ਚੰਡੀਗੜ੍ਹ, 29 ਜੁਲਾਈ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਰਾਜ ਦੇ ਸਾਰੇ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਸਾਫ਼ ਸੁਥਰਾ ਪੀਣ ਵਾਲਾ ਪਾਣੀ ਮੁੱਹਈਆ ਕਰਵਾਉਣ ਨੂੰ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਹਨ। ਸ.ਬੈਂਸ ਨੇ ਕਿਹਾ ਕਿ ਬਰਸਾਤ ਦੇ ਮੌਸਮ ਵਿਚ ਪਾਣੀ ਤੋਂ ਕਈ ਕਈ ਰੋਗ ਹੋਣ ਦਾ ਖਦਸ਼ਾ ਰਹਿੰਦਾ ਹੈ ਇਸ ਲਈ ਵਿਦਿਆਰਥੀਆਂ […]

Continue Reading

ਡਿਪਟੀ ਕਮਿਸ਼ਨਰ ਵੱਲੋਂ ਪੈਰਾ ਟੀ.ਟੀ. ਅੰਤਰਰਾਸ਼ਟਰੀ ਖਿਡਾਰੀ ਸ਼ੁਭਮ ਅਤੇ ਪੈਰਾ ਬੈਡਮਿੰਟਨ ਖਿਡਾਰਨ ਸ਼ਬਾਨਾ ਦੀਆਂ ਖੇਡ ਪ੍ਰਾਪਤੀਆਂ ਦੀ ਸ਼ਲਾਘਾ

ਲੁਧਿਆਣਾ, 29 ਜੁਲਾਈ (000) – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਪੈਰਾ ਟੇਬਲ ਟੈਨਿਸ ਅੰਤਰਰਾਸ਼ਟਰੀ ਖਿਡਾਰੀ ਸ਼ੁਭਮ ਵਧਵਾ ਅਤੇ ਪੈਰਾ ਬੈਡਮਿੰਟਨ ਖਿਡਾਰਨ ਸ਼ਬਨਮ ਦੀ ਖੇਡ ਵਿੱਚ ਸ਼ਾਨਦਾਰ ਪ੍ਰਾਪਤੀਆਂ ਅਤੇ ਦੇਸ਼ ਅਤੇ ਪੰਜਾਬ ਦਾ ਨਾਮ ਰੌਸ਼ਨ ਕਰਨ ਲਈ ਸ਼ਲਾਘਾ ਕੀਤੀ। ਵਧਵਾ ਨੇ ਅੰਤਰਰਾਸ਼ਟਰੀ ਟੇਬਲ ਟੈਨਿਸ ਫੈਡਰੇਸ਼ਨ (ਆਈ.ਟੀ.ਟੀ.ਐਫ.) ਐਫ.ਏ.40 ਥਾਈਲੈਂਡ ਪੈਰਾ ਓਪਨ ਚੈਂਪੀਅਨਸ਼ਿਪ 2024 ਵਿੱਚ ਮਿਕਸਡ ਡਬਲਜ਼ ਵਰਗ […]

Continue Reading

ਮਾਨਸਾ ਵਿੱਚ 8.82 ਕੁਇੰਟਲ ਕੀਟਨਾਸ਼ਕ ਪਾਊਡਰ ਅਤੇ 29 ਲੀਟਰ ਤਰਲ ਕੀਟਨਾਸ਼ਕ ਜ਼ਬਤ ਕੀਤੇ: ਗੁਰਮੀਤ ਸਿੰਘ ਖੁੱਡੀਆਂ

ਚੰਡੀਗੜ੍ਹ, 29 ਜੁਲਾਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚ ਨਕਲੀ ਖਾਦਾਂ ਅਤੇ ਕੀਟਨਾਸ਼ਕਾਂ ਦੇ ਡੀਲਰਾਂ ‘ਤੇ ਸ਼ਿਕੰਜਾ ਕੱਸਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਅੱਜ ਮਾਨਸਾ ਜ਼ਿਲ੍ਹੇ ਦੇ ਪਿੰਡ ਝੰਡੂਕੇ ਵਿਖੇ ਅਣ-ਅਧਿਕਾਰਤ ਕੀਟਨਾਸ਼ਕਾਂ ਦਾ ਵੱਡਾ ਸਟਾਕ ਜ਼ਬਤ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ […]

Continue Reading