ਨਰਮੇ ਦੀ ਕਾਸ਼ਤ ਸੰਬੰਧੀ ਸਿਖਲਾਈ ਕੈਂਪ ਆਯੋਜਿਤ

ਬਠਿੰਡਾ, 12 ਜੁਲਾਈ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੁਆਰਾ ਚਲਾਈ ਜਾ ਰਹੀ ਨਰਮੇ ਦੀ ਕਾਸ਼ਤ ਦੀ ਸਫ਼ਲ ਮੁਹਿੰਮ ਤਹਿਤ ਸਥਾਨਕ ਪੀ.ਏ.ਯੂ. ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਡਿਪਟੀ ਡਾਇਰੈਕਟਰ (ਟ੍ਰੇਨਿੰਗ) ਕੇ.ਵੀ.ਕੇ ਡਾ. ਗੁਰਦੀਪ ਸਿੰਘ ਸਿੱਧੂ ਦੀ ਰਹਿਨੁਮਾਈ ਹੇਠ ਪਿੰਡ ਮਾਨਕ ਖਾਨਾ ਵਿਖੇ ਕਿਸਾਨ ਜਾਗਰੂਕਤਾ ਕੈਂਪ ਖੇਤੀਬਾੜੀ ਅਤੇ ਕਿਸਾਨ ਕਲਿਆਣ ਵਿਭਾਗ ਬਠਿੰਡਾ ਦੇ ਸਹਿਯੋਗ ਨਾਲ ਲਗਾਇਆ ਗਿਆ। ਸਹਾਇਕ ਪ੍ਰੋ: ਪੌਦ ਸੁਰੱਖਿਆ ਕੇ.ਵੀ.ਕੇ. ਡਾ. ਵਿਨੈ […]

Continue Reading

ਨਗਰ ਨਿਗਮ ਅਬੋਹਰ ਵੱਲੋਂ ਦੋ ਦਿਨ ਵਿੱਚ 200 ਤੋਂ ਜਿਆਦਾ ਬੇਸਹਾਰਾ ਜਾਨਵਰ ਗਊਸ਼ਾਲਾ ਭੇਜੇ ਗਏ

ਅਬੋਹਰ 12 ਜੁਲਾਈਨਗਰ ਨਿਗਮ ਅਬੋਹਰ ਵੱਲੋਂ ਪਿਛਲੇ ਦੋ ਦਿਨਾਂ ਤੋਂ ਸ਼ਹਿਰ ਤੋਂ ਬੇਸਹਾਰਾ ਜਾਨਵਰਾਂ ਨੂੰ ਫੜ ਕੇ ਗਊਸ਼ਾਲਾ ਵਿੱਚ ਭੇਜਣ ਦਾ ਕੰਮ ਜਾਰੀ ਹੈ। ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਤੇ ਨਗਰ ਨਿਗਮ ਦੇ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਦਿੱਤੀ। ਉਹਨਾਂ ਨੇ ਦੱਸਿਆ ਕਿ 11 ਜੁਲਾਈ ਨੂੰ 70 ਅਤੇ 10 ਜੁਲਾਈ ਨੂੰ 124 ਜਾਨਵਰ ਫੜ […]

Continue Reading

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਅਗਵਾਈ ਹੇਠ ਜ਼ਿਲ੍ਹਾ ਲੁਧਿਆਣਾ ਦੇ ਵੱਖ-ਵੱਖ ਥਾਵਾਂ ‘ਤੇ 1.33 ਲੱਖ ਬੂਟੇ ਲਗਾਉਣ ਦੀ ਵਿਸ਼ਾਲ ਮੁਹਿੰਮ ਚਲਾਈ ਗਈ

ਜਗਰਾਓ, ਲੁਧਿਆਣਾ,12 ਜੁਲਾਈ (000) ਜ਼ਿਲ੍ਹਾ ਲੁਧਿਆਣਾ ਦੀ ਹਰਿਆਵਲ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਨਿਵੇਕਲੀ ਪਹਿਲਕਦਮੀ ਤਹਿਤ ਲੁਧਿਆਣਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਲੁਧਿਆਣਾ ਦੀਆਂ ਵੱਖ-ਵੱਖ ਥਾਵਾਂ ਉੱਤੇ 1.33 ਲੱਖ ਬੂਟੇ ਲਗਾ ਕੇ ਵੱਡੇ ਪੱਧਰ ਉੱਤੇ ਪੌਦੇ ਲਗਾਉਣ ਦੀ ਵਿਸ਼ਾਲ ਮੁਹਿੰਮ ਚਲਾਈ ਗਈ। ਜਿਸਦੀ ਸ਼ੁਰੂਆਤ ਸ਼ੁਕਰਵਾਰ ਨੂੰ ਤਹਿਸੀਲ ਜਗਰਾਉਂ ਦੇ ਪਿੰਡ ਗ਼ਾਲਿਬ ਕਲਾਂ ਤੋਂ ਡਿਪਟੀ ਕਮਿਸ਼ਨਰ ਸਾਕਸ਼ੀ ਨੇ ਕੀਤੀ। ਇਸ ਮੌਕੇ ਉਹਨਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਨਮੋਲ ਸਿੰਘ ਧਾਲੀਵਾਲ, ਸਹਾਇਕ ਕਮਿਸ਼ਨਰ ਕ੍ਰਿਤਿਕਾ ਗੋਇਲ ਅਤੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸ੍ਰੀਮਤੀ ਨਵਦੀਪ ਕੌਰ ਵੀ ਮੌਜੂਦ ਸਨ।                                   ਡਿਪਟੀ ਕਮਿਸ਼ਨਰ  ਸ਼ਾਕਸੀ ਸਾਹਨੀ  ਨੇ ਕਿਹਾ ਕਿ ਪਿੰਡ ਗਾਲਿਬ ਕਲਾਂ  ਦੀ ਲੰਬੇ ਸਮੇਂ ਤੋਂ ਬੇ-ਆਬਾਦ ਪਈ 10 ਏਕੜ ਪੰਚਾਇਤੀ ਜ਼ਮੀਨ ‘ਤੇ 30,000 ਬੂਟੇ  ਲਗਾਏ ਗਏ ਹਨ l ਉਹਨਾਂ ਕਿਹਾ ਕਿ  ਇਸ ਜ਼ਮੀਨ ਨੂੰ ਸੰਘਣੇ ਜੰਗਲ ਦੇ ਤੌਰ ‘ਤੇ ਵਿਕਸਿਤ ਕੀਤਾ ਜਾਵੇਗਾ। ਇਸ ਜੰਗਲ ਦੇ ਸੈਂਟਰ ਵਿੱਚ ਪਿਕਨਿਕ ਸਪੌਟ, ਲਾਇਬਰੇਰੀ, ਪਾਰਕਿੰਗ ਆਦਿ ਬਣਾਏ ਜਾਣਗੇ। ਉਹਨਾਂ ਕਿਹਾ ਕਿ ਇਸ ਜੰਗਲ ਦੀਆਂ ਆਲੇ-ਦੁਆਲੇ  20 ਤੋ 25 ਫੁੱਟ ਖੁੱਲਾਂ ਛੱਡਿਆ ਜਾਵੇਗਾ ਤਾਂ ਜੋ ਸਾਈਕਲਿੰਗ ਰੇਂਜ ਬਣਾਈ ਜਾ ਸਕੇ। ਉਹਨਾਂ ਕਿਹਾ ਕਿ ਇਸ ਜੰਗਲ ਵਿੱਚ ਆਉਣ ਵਾਲੇ ਲੋਕਾਂ ਲਈ ਸੈਰ ਕਰਨ ਵਾਸਤੇ ਰਸਤੇ ਵੀ ਬਣਾਏ ਜਾਣਗੇ। ਇਸ ਤੋਂ ਇਲਾਵਾ ਪਾਣੀ ਰੀਚਾਰਜ਼ ਕਰਨ ਲਈ ਪਾਊਂਡ ਵੀ ਬਣਾਏ ਜਾਣਗੇ। ਉਹਨਾਂ ਕਿਹਾ ਕਿ ਅਸੀਂ ਇਸ ਜ਼ਮੀਨ ਨੂੰ ਕੋਈ ਜ਼ਿਆਦਾ ਪੱਧਰ ਵੀ ਨਹੀਂ ਕਰਾਂਗੇ l ਇਸ ਜੰਗਲ ਨੂੰ ਅਸੀਂ ਕੁਦਰਤੀ ਜੰਗਲ ਦੀ ਦਿੱਖ ਹੀ ਦੇਵਾਂਗੇ l ਉਹਨਾਂ ਕਿਹਾ ਕਿ ਇਹ ਸਾਰਾ ਕੰਮ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਮਨਰੇਗਾ ਸਕੀਮ ਅਧੀਨ ਕੀਤਾ ਜਾਵੇਗਾ।                    ਸਾਕਸ਼ੀ ਸਾਹਨੀ ਨੇ ਕਿਹਾ ਕਿ ਇਸ ਜੰਗਲ ਨੂੰ ਲੋਕ ਇੱਕ ਪਿਕਨਿਕ ਸਪਾਟ  ਦੇ ਤੌਰ ‘ਤੇ ਵਰਤ ਸਕਣਗੇ ਅਤੇ ਇੱਥੇ ਆਉਣ ਵਾਲ਼ੇ ਸ਼ਹਿਰੀ ਤੇ ਪੇਂਡੂ ਲੋਕ ਇੱਕ ਜੰਗਲ ਦੀ  ਤਰ੍ਹਾਂ ਮਹਿਸੂਸ ਕਰ ਸਕਣਗੇ। ਉਹਨਾਂ ਕਿਹਾ ਕਿ ਇਸ ਜੰਗਲ ਨੂੰ ਅਸੀਂ ਈਕੋ  ਟੂਰਿਜ਼ਮ  ਦੇ ਤੌਰ ‘ਤੇ ਵੀ ਵਿਕਸਿਤ ਕਰਾਂਗੇ l ਉਹਨਾਂ ਇਹ ਵੀ ਕਿਹਾ ਕਿ ਲੋਕ ਦਰੱਖਤਾਂ ਨੂੰ ਪਿਆਰ ਤਾਂ ਹੀ ਕਰਨਗੇ ਜੇਕਰ ਉਹ ਇਹਨਾਂ ਦੇ ਕੋਲ ਬੈਠਣਗੇ, ਉਹਨਾਂ ਨੂੰ ਮਹਿਸੂਸ ਕਰਨਗੇ l                    ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਇਹ ਜਨ-ਅਭਿਆਨ ਵੇਕ-ਅੱਪ ਲੁਧਿਆਣਾ ਮਿਸ਼ਨ ਦਾ ਹਿੱਸਾ ਹੈ, ਜਿਸਦੇ ਤਹਿਤ ਜ਼ਿਲ੍ਹਾ ਲੁਧਿਆਣਾ ਦੀ ਨਗਰ ਨਿਗਮ ਲੁਧਿਆਣਾ, ਨਗਰ ਕੌਂਸਲਾਂ, ਲੋਕ ਨਿਰਮਾਣ ਵਿਭਾਗ, ਪੇਂਡੂ ਵਿਕਾਸ ਅਤੇ ਪੰਚਾਇਤਾਂ ਨੂੰ ਪੌਦੇ ਲਗਾਉਣ ਦੇ ਵਿਸ਼ੇਸ਼ ਟੀਚੇ ਨਿਰਧਾਰਤ ਕੀਤੇ ਗਏ ਸਨ। ਜਿਸ ਤਹਿਤ ਅੱਜ ਨਗਰ ਨਿਗਮ ਲੁਧਿਆਣਾ ਵੱਲੋਂ ਵੱਖ-ਵੱਖ 21 ਥਾਵਾਂ ‘ਤੇ 22,300 ਬੂਟੇ ਲਗਾਏ  ਗਏ। ਉਹਨਾਂ ਕਿਹਾ ਕਿ ਜ਼ਿਲ੍ਹਾ ਲੁਧਿਆਣਾ ਦੀਆਂ ਖੰਨਾ, ਸਾਹਨੇਵਾਲ, ਮਲੌਦ, ਸਮਰਾਲਾ, ਮਾਛੀਵਾੜਾ, ਮੁੱਲਾਂਪੁਰ ਦਾਖਾ, ਰਾਏਕੋਟ, ਜਗਰਾਉਂ, ਪਾਇਲ ਅਤੇ ਦੋਰਾਹਾ ਨਗਰ ਕੌਂਸਲਾਂ ਦੇ ਏਰੀਏ ਵਿੱਚ 1270 ਬੂਟੇ ਲਗਾਏ ਗਏ। ਇਸੇ ਤਰ੍ਹਾਂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਗਾਲਿਬ ਕਲਾਂ, ਸਿੱਧਵਾਂ ਬੇਟ, ਖਾਸੀ ਕਲਾਂ ਅਤੇ ਲਤਾਲਾ ਪਿੰਡਾਂ ਵਿੱਚ 1.10 ਲੱਖ ਬੂਟੇ ਲਗਾਉਣ ਦੀ ਮੁਹਿੰਮ ਚਲਾਈ ਗਈ।ਇਸ ਤੋਂ ਇਲਾਵਾ ਲੋਕ ਨਿਰਮਾਣ ਵਿਭਾਗ (ਬੀ.ਐਂਡ.ਆਰ) ਵੱਲੋਂ ਰਾਹੋਂ ਰੋਡ ‘ਤੇ ਪਿੰਡ ਗਹਿਲੇਵਾਲ ਵਿਖੇ ਆਪਣੀ ਜ਼ਮੀਨ ‘ਤੇ 200 ਦੇ ਕਰੀਬ ਬੂਟੇ ਲਗਾਏ ਗਏ।                    ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਇਹ ਪਹਿਲਕਦਮੀ ਜ਼ਿਲ੍ਹੇ ਵਿੱਚ ਹਰਿਆਲੀ ਨੂੰ ਵਧਾਉਣ ਲਈ ਇੱਕ ਮਹੱਤਵਪੂਰਨ ਕਦਮ ਹੈ। ਜੰਗਲਾਤ ਰਕਬੇ ਦੇ ਤੇਜ਼ੀ ਨਾਲ ਘਟਣ ਨੂੰ ਧਿਆਨ ਵਿੱਚ ਰੱਖਦੇ ਹੋਏ, ਵੱਧ ਤੋਂ ਵੱਧ ਪੌਦੇ ਲਗਾਉਣ ਦੇ  ਯਤਨ ਕੀਤੇ ਜਾ ਰਹੇ ਹਨ ।  ਉਨ੍ਹਾਂ ਜ਼ਿਲ੍ਹਾ ਲੁਧਿਆਣਾ ਨੂੰ ਹਰਿਆ ਭਰਿਆ ਸਥਾਨ ਪ੍ਰਦਾਨ ਕਰਨ ਦੀ ਮਹੱਤਤਾ ਅਤੇ ਲਗਾਏ ਗਏ ਬੂਟਿਆਂ ਦੀ ਸਹੀ ਸਾਂਭ-ਸੰਭਾਲ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ।                    ਡਿਪਟੀ ਕਮਿਸ਼ਨਰ ਸਾਹਨੀ ਨੇ ਕਿਹਾ ਕਿ ਇਹ ਪੌਦੇ ਲਗਾਉਣ ਦੀ ਮੁਹਿੰਮ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਨਾਲ ਮੇਲ ਖਾਂਦੀ ਹੈ ਤਾਂ ਜੋ ਪੰਜਾਬ ਨੂੰ ਸਾਫ਼-ਸੁਥਰਾ, ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਰੁੱਖ ਲਗਾਉਣ ਨੂੰ ਉਤਸ਼ਾਹਿਤ ਕੀਤਾ ਜਾ ਸਕੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਾਰੇ ਨਾਗਰਿਕਾਂ ਦੀ ਤੰਦਰੁਸਤੀ ਲਈ ਇੱਕ ਸਾਫ਼ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਣ ਜ਼ਰੂਰੀ ਹੈ, ਕਿਉਂਕਿ ਰੁੱਖ ਆਕਸੀਜਨ ਦਾ ਮੁੱਖ ਸਰੋਤ ਹਨ, ਜੋ ਮਨੁੱਖੀ ਜੀਵਨ ਲਈ ਮਹੱਤਵਪੂਰਨ ਹਨ।                                 ਡੀ.ਸੀ ਸਾਕਸ਼ੀ ਸਾਹਨੀ ਵੱਲੋਂ ਜ਼ਿਲ੍ਹਾ ਦੇ ਉਹਨਾਂ ਨਾਗਰਿਕਾਂ ਦਾ ਧੰਨਵਾਦ ਕੀਤਾ ਗਿਆ ਜਿਨ੍ਹਾਂ ਨੇ ਅੱਜ ਵੱਖ-ਵੱਖ ਸਥਾਨਾਂ ਤੇ ਪਹੁੰਚ ਕੇ ਬੂਟੇ ਲਗਾਉਣ ਦੀ ਮੁਹਿੰਮ ਵਿੱਚ ਹਿੱਸਾ ਲਿਆ।             ਪਿੰਡ ਗਾਲਿਬ ਵਾਸੀਆਂ ਨੇ ਖੁਸ਼ੀ ਪ੍ਰਗਟਾਈ ਕਿ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵੱਲੋਂ ਉਨ੍ਹਾਂ ਦੇ ਪਿੰਡ ਵਿੱਚ 30,000 ਬੂਟੇ ਲਗਾ ਕੇ 10 ਏਕੜ ਜ਼ਮੀਨ ਵਿੱਚ ਇੱਕ ਮਿੰਨੀ ਜੰਗਲ ਦਾ ਵਿਕਾਸ ਕੀਤਾ।

Continue Reading

ਨਵਾਂ ਬਣ ਰਿਹਾ ਚਹੁੰ ਮਾਰਗੀ ਹਾਈਵੇਅ ਫਾਜ਼ਿਲਕਾ ਦੀ ਤਰੱਕੀ ਨੂੰ ਦੇਵੇਗਾ ਨਵੀਂ ਉਡਾਨ

ਫਾਜ਼ਿਲਕਾ, 12 ਜੁਲਾਈਫਾਜ਼ਿਲਕਾ ਤੋਂ ਅਬੋਹਰ ਤੱਕ ਬਣ ਰਿਹਾ ਚਹੁੰ ਮਾਰਗੀ ਹਾਈਵੇਅ ਫਾਜ਼ਿਲਕਾ ਜ਼ਿਲ੍ਹੇ ਦੀ ਤਰੱਕੀ ਨੂੰ ਨਵੀਂ ਉਡਾਨ ਦੇਵੇਗਾ। ਇਸ ਨਾਲ ਜਿੱਥੇ ਫਾਜ਼ਿਲਕਾ ਤੋਂ ਦੇਸ਼ ਦੀ ਰਾਜਧਾਨੀ ਦਿੱਲੀ ਸਮੇਤ ਰਾਜਸਥਾਨ ਗੁਜਰਾਤ ਵੱਲ ਨੂੰ ਸਫਰ ਅਸਾਨ ਹੋਵੇਗਾ ਉਥੇ ਹੀ ਇਹ ਫਾਜ਼ਿਲਕਾ ਜ਼ਿਲ੍ਹੇ ਦੀ ਸਨਅੱਤ ਅਤੇ ਵਪਾਰ ਲਈ ਵੀ ਵਰਦਾਨ ਸਾਬਿਤ ਹੋਵੇਗਾ। ਦੂਜੇ ਪਾਸੇ ਇਸ ਪ੍ਰੋਜੈਕਟ ਦੇ […]

Continue Reading

ਜਿਲ੍ਹੇ ਵਿੱਚ ਹਵਾਈ ਫਾਇਰ, ਚਾਇਨਾ ਡੋਰ ਵੇਚਣ, ਹੁੱਕਾ ਬਾਰ ਸਮੇਤ ਕਈ ਪਾਬੰਦੀਆਂ ਦੇ ਹੁਕਮ ਜਾਰੀ

ਫਰੀਦਕੋਟ 12 ਜੁਲਾਈ ( ) ਜਿਲਾ ਮੈਜਿਸਟ੍ਰੇਟ ਫਰੀਦਕੋਟ, ਸ੍ਰੀ ਵਿਨੀਤ ਕੁਮਾਰ ਆਈ.ਏ.ਐਸ. ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲਾ ਫਰੀਦਕੋਟ ‘ਚ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ । ਇਹ ਆਦੇਸ਼ 28 ਅਗਸਤ 2024 ਤੱਕ ਲਾਗੂ ਰਹਿਣਗੇ। ਮੈਰਿਜ ਪੈਲਿਸਾਂ ਵਿੱਚ ਹਵਾਈ ਫਾਇਰ ਕਰਨ ਤੇ ਪਾਬੰਦੀ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲਾ ਫਰੀਦਕੋਟ ਵਿੱਚ ਵਿਆਹ ਸ਼ਾਦੀਆਂ, ਸਮਾਜਿਕ/ ਧਾਰਮਿਕ ਸਮਾਰੋਹਾਂ, ਜਲਸੇ, ਮੈਰਿਜ ਪੈਲਿਸਾਂ ਆਦਿ ਵਿੱਚ ਆਮ […]

Continue Reading

ਇਕ ਪੌਦਾ ਆਪਣੇ ਬਜੁਰਗਾਂ ਲਈ, ਇਕ ਪੌਦਾ ਆਪਣੀ ਧੀ ਲਈ ਮੁਹਿੰਮ ਦੀ ਸ਼ੁਰੂਆਤ 12 ਜੁਲਾਈ ਨੂੰ-ਡਾ: ਬਲਜੀਤ ਕੌਰ

ਮਲੋਟ, 11 ਜੁਲਾਈਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਹਰਾ ਭਰਾ ਬਣਾਉਣ ਦੇ ਸੰਕਲਪ ਦੀ ਪ੍ਰੇਰਣਾ ਨਾਲ ਮਲੋਟ ਵਿਧਾਨ ਸਭਾ ਹਲਕੇ ਵਿਚ –ਇਕ ਪੌਦਾ ਆਪਣੇ ਬਜੁਰਗਾਂ ਲਈ, ਇਕ ਪੌਦਾ ਆਪਣੀ ਧੀ ਲਈ- ਮੁਹਿੰਮ ਦੀ ਸ਼ੁਰੂਆਤ 12 ਜੁਲਾਈ ਨੂੰ ਕੀਤੀ ਜਾ ਰਹੀ ਹੈ।ਇਹ ਜਾਣਕਾਰੀ ਕੈਬਨਿਟ ਮੰਤਰੀ ਡਾ: ਬਲਜੀਤ ਕੌਰ […]

Continue Reading

ਜ਼ਿਲ੍ਹਾ ਟੀ.ਬੀ. ਫੋਰਮ ਦੀ ਹੋਈ ਮੀਟਿੰਗ

ਫ਼ਿਰੋਜ਼ਪੁਰ, 11 ਜੁਲਾਈ 2024:           ਭਾਰਤ ਨੂੰ 2025 ਤੱਕ ਟੀ.ਬੀ. ਮੁਕਤ ਬਣਾਉਣ ਦੇ ਮੁੱਖ ਉਦੇਸ਼ ਨਾਲ ਸਹਾਇਕ ਕਮਿਸ਼ਨ (ਜ) ਸ੍ਰੀ ਸੂਰਜ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਟੀ.ਬੀ. ਫੋਰਮ ਦੀ ਮੀਟਿੰਗ ਹੋਈ, ਜਿਸ ਵਿਚ ਟੀ.ਬੀ. ਰੋਗ ਤੋਂ ਪੀੜਤ ਲੋਕਾਂ ਨੂੰ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਮੁਫ਼ਤ ਸਿਹਤ ਸਹੂਲਤਾਂ ਸਬੰਧੀ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾਂ ਕੀਤਾ ਗਿਆ। ਮੀਟਿੰਗ ਵਿੱਚ ਵਿਸ਼ਵ ਸਿਹਤ ਸੰਗਠਨ ਤੋਂ ਡਾ. ਪਰਿਤੋਸ਼ ਵੀ ਉਚੇਚੇ ਤੌਰ ‘ਤੇ ਸ਼ਾਮਲ ਹੋਏ।           ਇਸ ਮੌਕੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਟੀ.ਬੀ. ਅਫ਼ਸਰ ਡਾ. ਸਤਿੰਦਰ […]

Continue Reading

ਸਰਕਾਰੀ ਸਿਹਤ ਸੰਸਥਾਵਾਂ ਵਿਚ ਮਨਾਇਆ ਵਿਸ਼ਵ ਆਬਾਦੀ ਦਿਵਸ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਜੁਲਾਈ : ਜ਼ਿਲ੍ਹੇ ਦੀਆਂ ਵੱਖ ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿਚ ਅੱਜ ਵਿਸ਼ਵ ਆਬਾਦੀ ਦਿਵਸ ਮਨਾਇਆ ਗਿਆ। ਸੰਸਥਾਵਾਂ ਦੇ ਮੁਖੀਆਂ ਦੀ ਅਗਵਾਈ ਹੇਠ ਸਿਹਤ ਕਾਮਿਆਂ ਨੇ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਕੀਤੀਆਂ। ਸਿਵਲ ਸਰਜਨ ਡਾ.ਦਵਿੰਦਰ ਕੁਮਾਰ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਤਮੰਨਾ ਨੇ ਦਸਿਆ ਕਿ ਸਿਹਤ ਸੰਸਥਾਵਾਂ ਵਿਚ ਆਏ ਮਰੀਜ਼ਾਂ ਅਤੇ ਉਨ੍ਹਾਂ […]

Continue Reading

ਸਥਾਨਕ ਰਾਜਿੰਦਰਾ ਕਾਲਜ ਵਿਖੇ ਪਲੇਸਮੈਂਟ ਕੈਂਪ ਆਯੋਜਿਤ

ਬਠਿੰਡਾ, 11 ਜੁਲਾਈ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਲਗਾਏ ਜਾ ਰਹੇ ਪਲੇਸਮੈਂਟ ਕੈਂਪਾਂ ਦੀ ਲੜੀ ਤਹਿਤ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਡੀ.ਬੀ.ਈ.ਈ. ਸ. ਜਸਪ੍ਰੀਤ ਸਿੰਘ ਦੀ ਯੋਗ ਅਗਵਾਈ ਹੇਠ ਸਥਾਨਕ ਸਰਕਾਰੀ ਰਾਜਿੰਦਰਾ ਕਾਲਜ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਗਿਆ।             ਇਸ ਪਲੇਸਮੈਂਟ ਕੈਂਪ ਦੌਰਾਨ ਵੱਖ-ਵੱਖ ਕੰਪਨੀਆਂ ਜਿੰਨ੍ਹਾਂ ਵਿਚ ਏ.ਵੀ.ਸੀ. ਮਹਿੰਦਰਾ, ਫੋਨ ਪੇਅ, ਆਰ.ਐਡ.ਜੇ. […]

Continue Reading

ਆਮ ਲੋਕਾਂ ਲਈ ਸਹਾਈ ਸਿੱਧ ਹੋ ਰਹੇ ਹਨ ਸਪੈਸ਼ਲ ਕੈਂਪ : ਮਾਸਟਰ ਜਗਸੀਰ ਸਿੰਘ

ਨਥਾਣਾ (ਬਠਿੰਡਾ) : 11 ਜੁਲਾਈ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ “ਆਪ ਦੀ ਸਰਕਾਰ ਆਪ ਦੇ ਦੁਆਰ’’ ਮੁਹਿੰਮ ਤਹਿਤ ਲਗਾਏ ਜਾ ਰਹੇ ਸਪੈਸ਼ਲ ਕੈਂਪ ਆਮ ਲੋਕਾਂ ਲਈ ਸਹਾਈ ਸਿੱਧ ਹੋ ਰਹੇ ਹਨ। ਇਸ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਨ੍ਹਾਂ ਦੇ ਦਰਾਂ ਨੇੜੇ ਸਪੈਸ਼ਲ ਕੈਂਪ ਲਗਾ ਕੇ ਉਨ੍ਹਾਂ ਦੀਆਂ ਸਾਂਝੀਆਂ, ਨਿੱਜੀ ਅਤੇ ਜਾਇਜ਼ ਸਮੱਸਿਆਵਾਂ ਦਾ […]

Continue Reading