ਪੰਜਾਬ ਪੁਲਿਸ ਨੇ ਭਾਰਤੀ ਸੰਵਿਧਾਨ ਦੀ ਧਾਰਾ  21 ’ਤੇ ਸਿਖਲਾਈ ਵਰਕਸ਼ਾਪ ਕਰਵਾਈ

ਚੰਡੀਗੜ੍ਹ, 17 ਜਨਵਰੀ: ਪੰਜਾਬ ਪੁਲਿਸ ਨੇ ਸੋਮਵਾਰ ਨੂੰ ਭਾਰਤੀ ਸੰਵਿਧਾਨ ਦੀ ਧਾਰਾ 21 ਦੇ ਉਪਬੰਧਾਂ ਦੀਆਂ ਬਾਰੀਕੀਆਂ ’ਤੇ ਇੱਕ ਰੋਜ਼ਾ ਵਰਕਸ਼ਾਪ ਕਰਵਾਈ, ਜੋ ਵੱਖ-ਵੱਖ ਮਾਣਯੋਗ ਅਦਾਲਤਾਂ ਦੇ ਫੈਸਲਿਆਂ ਖਾਸ ਕਰਕੇ ਭਾਰਤ ਦੀ ਮਾਣਯੋਗ ਸੁਪਰੀਮ ਕੋਰਟ ਦੇ ਫੈਸਲਿਆਂ ਵਿੱਚ ਇਸ ਧਾਰਾ ਦੇ ਦਾਇਰੇ ’ਤੇ ਕੇਂਦਰਿਤ ਸੀ । ਇਹ ਧਾਰਾ ਲੋਕਾਂ ਦੇ ਜੀਵਨ ਅਤੇ ਨਿੱਜੀ ਆਜ਼ਾਦੀ ਦੇ […]

Continue Reading

ਸੌਂਦ ਵੱਲੋਂ ਫੋਕਲ ਪੁਆਇੰਟਾਂ ਦੀ ਜਲਦ ਕਾਇਆ ਕਲਪ ਲਈ ਸਬੰਧਿਤ ਵਿਭਾਗਾਂ ਨੂੰ ਸਖ਼ਤ ਨਿਰਦੇਸ਼ ਜਾਰੀ

ਚੰਡੀਗੜ੍ਹ, 17 ਜਨਵਰੀ: ਪੰਜਾਬ ਦੇ ਉਦਯੋਗ ਤੇ ਵਣਜ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ੁੱਕਰਵਾਰ ਦੇਰ ਸ਼ਾਮ ਤੱਕ ਇਨਵੈਸਟ ਪੰਜਾਬ ਨਾਲ ਸਬੰਧਤ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਇੱਕ ਸਮੀਖਿਆ ਮੀਟਿੰਗ ਕੀਤੀ। ਇਹ ਮੀਟਿੰਗ ਉਦਯੋਗ ਭਵਨ ਵਿਖੇ ਲਗਭਗ 3 ਘੰਟੇ ਚੱਲੀ। ਇਸ ਮੌਕੇ ਸੌਂਦ ਨੇ ਫੋਕਲ ਪੁਆਇੰਟਾਂ ਦੀ ਜਲਦ ਕਾਇਆ ਕਲਪ ਲਈ ਸਬੰਧਿਤ […]

Continue Reading

 ਮੋਗਾ ਦੇ 7000 ਤੋਂ ਵਧੇਰੇ ਵੋਟਰ ਲੈਣਗੇ ਰਾਸ਼ਟਰੀ ਵੋਟਰ ਦਿਵਸ  ਨੂੰ ਸਮਰਪਿਤ ਚੋਣ ਕੁਇਜ਼ ਮੁਕਾਬਲਿਆਂ ਵਿੱਚ ਹਿੱਸਾ

ਮੋਗਾ 17 ਜਨਵਰੀ :            ਲੋਕਤੰਤਰ ਵਿੱਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਅਤੇ ਸੰਵਿਧਾਨਕ ਹੱਕ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਲਈ ਮੁੱਖ ਚੋਣ ਅਫ਼ਸਰ ਪੰਜਾਬ ਵਲੋਂ ‘ਰਾਸ਼ਟਰੀ ਵੋਟਰ ਦਿਵਸ’ ਨੂੰ ਸਮਰਪਿਤ ‘ਪੰਜਾਬ ਇਲੈਕਸ਼ਨ ਕੁਇੱਜ਼-2025’ ਤਹਿਤ ਮੁਕਾਬਲੇ ਆਨਲਾਈਨ ਮੁਕਾਬਲੇ 19 ਜਨਵਰੀ ਨੂੰ ਕਰਵਾਏ ਜਾ ਰਹੇ ਹਨ। ਇਹਨਾਂ […]

Continue Reading

ਸਰਕਾਰੀ ਕੱਨਿਆ ਸਕੂਲ ਕੈਂਪ ਬਟਾਲਾ ਦੀਆਂ ਵਿਦਿਆਰਥਣਾਂ ਨੂੰ ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਵਿੱਚ ਚੱਲ ਰਹੇ ਟੈਕਨੀਕਲ ਕੋਰਸਾਂ ਦੀ ਜਾਣਕਾਰੀ ਦਿੱਤੀ

ਬਟਾਲਾ, 17 ਜਨਵਰੀ (   ) ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਵਿੱਚ ਚੱਲ ਰਹੇ ਕੋਰਸਾਂ ਦੀ ਜਾਣਕਾਰੀ ਜਿਆਦਾ ਤੋਂ ਜਿਆਦਾ ਲੋਕਾਂ ਤੱਕ ਪਹੁੰਚਾਉਣ ਲਈ ਕਾਲਜ ਦੇ ਪ੍ਰਿੰਸੀਪਲ ਸ. ਦਵਿੰਦਰ ਸਿੰਘ ਭੱਟੀ ਵੱਲੋਂ ਸੰਸਥਾ ਪੱਧਰ `ਤੇ ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਨ੍ਹਾਂ ਟੀਮਾਂ ਵੱਲੋਂ ਵੱਖ ਵੱਖ ਸਰਕਾਰੀ ਸਕੂਲਾਂ ਦੇ ਕੈਰੀਅਰ ਅਤੇ ਗਾਈਡੈਂਸ ਸੈਲ ਨਾਲ ਤਾਲਮੇਲ ਕਰਕੇ ਵਿਦਿਆਰਥੀਆਂ ਨੂੰ ਜਾਣਕਾਰੀ ਦੇਣ ਲਈ […]

Continue Reading

ਫਰਵਰੀ 2025 ਤੱਕ ਮੁਕੰਮਲ ਕੀਤੀ ਜਾਵੇਗੀ ਪਸ਼ੂਧਨ ਗਣਨਾ-ਡਾ. ਰਵੀਕਾਂਤ

ਮਾਨਸਾ, 17 ਜਨਵਰੀ :ਪਸ਼ੂ ਪਾਲਣ ਵਿਭਾਗ ਵੱਲੋਂ 21ਵੀਂ ਪਸ਼ੂਧਨ ਗਣਨਾ ਦੀ ਸ਼ੁਰੂਆਤ 25 ਨਵੰਬਰ 2024 ਤੋਂ ਸ਼ੁਰੂ ਹੋ ਚੁੱਕੀ ਹੈ ਅਤੇ ਇਹ ਫਰਵਰੀ 2025 ਤੱਕ ਮੁਕੰਮਲ ਕੀਤੀ ਜਾਣੀ ਹੈ। ਇਸ ਕੰਮ ਲਈ ਜ਼ਿਲ੍ਹਾ ਮਾਨਸਾ ਵਿਖੇ 54 ਗਿਣਤੀਕਾਰ ਅਤੇ 12 ਸੁਪਰਵਾਇਜ਼ਰ ਲਗਾਏ ਗਏ ਹਨ ਜੋ ਘਰ-ਘਰ ਜਾ ਕੇ ਪਸ਼ੂਆਂ ਦੀ ਗਿਣਤੀ ਕਰ ਰਹੇ ਹਨ। ਚੱਲ ਰਹੀ […]

Continue Reading

ਨਾਮਧਾਰੀ ਸੰਪਰਦਾ ਦੀ ਦਲੇਰੀ ਅਤੇ ਤਿਆਗ ਦੀਆਂ ਉਦਾਹਰਨਾਂ ਦੁਨੀਆਂ ਵਿੱਚ ਹੋਰ ਕਿਤੇ ਨਹੀਂ ਮਿਲਦੀਆਂ – ਕੈਬਨਿਟ ਮੰਤਰੀ ਅਮਨ ਅਰੋੜਾ

ਮਾਲੇਰਕੋਟਲਾ, 17 ਜਨਵਰੀ (000) –              ” ਦੇਸ਼ ਦੀ ਆਜ਼ਾਦੀ, ਧਰਮ ਅਤੇ ਗਊ ਰੱਖਿਆ ਲਈ ਨਾਮਧਾਰੀ ਸੰਪਰਦਾ ਦੇ ਆਗੂਆਂ ਅਤੇ ਪੈਰੋਕਾਰਾਂ ਨੇ ਬਹੁਤ ਹੀ ਦਲੇਰੀ ਅਤੇ ਤਿਆਗ ਦੀ ਭਾਵਨਾ ਨਾਲ ਮਿਸਾਲੀ ਕੰਮ ਕੀਤਾ। ਇਸ ਸੰਪਰਦਾ ਦੀ ਦਲੇਰੀ ਅਤੇ ਤਿਆਗ ਦੀਆਂ ਉਦਾਹਰਨਾਂ ਦੁਨੀਆਂ ਵਿੱਚ ਹੋਰ ਕਿਤੇ ਨਹੀਂ ਮਿਲਦੀਆਂ।” ਇਹ ਵਿਚਾਰ ਸ਼੍ਰੀ ਅਮਨ ਅਰੋੜਾ, ਨਵੇਂ ਅਤੇ ਨਵਿਆਉਣਯੋਗ ਊਰਜਾ ਸਰੋਤ. ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ,ਪ੍ਰਸ਼ਾਸਨਿਕ ਸੁਧਾਰ ਅਤੇ ਸ਼ਿਕਾਇਤ ਨਿਵਾਰਨ ਅਤੇ ਛਪਾਈ ਤੇ ਸਟੇਸ਼ਨਰੀ ਵਿਭਾਗਾਂ ਬਾਰੇ ਕੈਬਨਿਟ ਮੰਤਰੀ ਪੰਜਾਬ ਨੇ ਅੱਜ ਸਥਾਨਕ ਨਾਮਧਾਰੀ ਸ਼ਹੀਦੀ ਸਮਾਰਕ ਵਿਖੇ 66 ਨਾਮਧਾਰੀ ਸ਼ਹੀਦ ਸਿੰਘਾਂ ਦੀ ਯਾਦ ਸੰਬੰਧੀ ਮਨਾਏ ਗਏ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ।ਉਹਨਾਂ ਤੋਂ ਇਲਾਵਾ ਪੰਜਾਬ ਦੇ ਮਾਲ ਤੇ ਮੁੜ ਵਸੇਬਾ ਤੇ ਆਫਤ ਪ੍ਰਬੰਧਨ, ਜਲ ਸਪਲਾਈ ਤੇ ਸੈਨੀਟੇਸ਼ਨ, ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਬਾਰੇ ਵਿਭਾਗਾਂ ਦੇ ਕੈਬਨਿਟ ਮੰਤਰੀ ਪੰਜਾਬ ਸ੍ਰੀ ਹਰਦੀਪ ਸਿੰਘ ਮੁੰਡੀਆਂ ਨੇ ਵੀ ਸੰਬੋਧਨ ਕੀਤਾ।           ਸ਼੍ਰੀ ਅਰੋੜਾ ਨੇ ਕਿਹਾ ਕਿ ਇਹ ਨਾਮਧਾਰੀ ਸਤਿਗੁਰੂ ਰਾਮ ਸਿੰਘ ਜੀ ਹੀ ਸਨ, ਜਿਨ੍ਹਾਂ ਗੁਰੂਆਂ ਵੱਲੋਂ ਦਰਸਾਏ ਹੋਏ ਅਹਿੰਸਾ ਦੇ ਰਸਤੇ ‘ਤੇ ਚੱਲਦਿਆਂ ਅੰਗਰੇਜ਼ਾਂ ਦਾ ਅਤੇ ਉਹਨਾਂ ਵੱਲੋਂ ਦਿੱਤੀਆਂ ਜਾਂਦੀਆਂ ਸੁੱਖ ਸਹੂਲਤਾਂ ਦਾ ਮੁਕੰਮਲ ਬਾਈਕਾਟ ਕੀਤਾ। ਨਾਮਧਾਰੀ ਸਤਿਗੁਰੂ ਰਾਮ ਸਿੰਘ ਜੀ ਵੱਲੋਂ ਸ਼ੁਰੂ ਕੀਤੇ ਗਏ ਨਾ ਮਿਲਵਰਤਨ ਅੰਦੋਲਨ ਅਤੇ ਨਾ ਫੁਰਮਾਨੀ ਅੰਦੋਲਨ ਨੂੰ ਬਾਅਦ ਵਿੱਚ ਮਹਾਤਮਾ ਗਾਂਧੀ ਵਰਗੇ ਆਗੂਆਂ ਨੇ ਅਪਣਾਉਣ ਨੂੰ ਪਹਿਲ ਦਿੱਤੀ। ਇਤਿਹਾਸ ਗਵਾਹ ਹੈ ਦੇਸ਼ ਦੀ ਅਜ਼ਾਦੀ ਦਾ ਅਸਲ ਮੁੱਢ ਕੂਕਿਆਂ ਵੱਲੋਂ ਮਲੇਰਕੋਟਲਾ ਦੀ ਪਵਿੱਤਰ ਧਰਤੀ ਤੋਂ ਬੱਝਿਆ ਗਿਆ ਸੀ।            ਉਹਨਾਂ ਕਿਹਾ ਕਿ ਸਤਿਗੁਰੂ ਰਾਮ ਸਿੰਘ ਜੀ ਸਿੱਖੀ ਸਵੈਮਾਣ ਦੇ ਪੁਨਰ ਸੰਸਥਾਪਕ ਅਤੇ ਦੇਸ਼ ਦੀ ਅਜ਼ਾਦੀ ਲਈ ਬਰਤਾਨਵੀ ਸਾਮਰਾਜ ਨਾਲ ਨਾ-ਮਿਲਵਰਤਨ ਅਤੇ ਬਾਈਕਾਟ ਨੂੰ ਸਿਆਸੀ ਹਥਿਆਰ ਵਜੋਂ ਵਰਤਣ ਵਾਲੇ ਵਿਸ਼ਵ ਦੇ ਪਹਿਲੇ ਨੀਤੀ-ਵੇਤਾ ਸਨ। ਦੇਸ਼ ਨੂੰ ਅੰਗਰੇਜ਼ਾਂ ਦੇ ਲੋਟੂ ਰਾਜ ਤੋਂ ਆਜ਼ਾਦ ਕਰਾਉਣ ਲਈ ਭਾਵੇਂ ਵੱਖ-ਵੱਖ ਧਰਮਾਂ, ਮਜ਼ਹਬਾਂ, ਵਰਗਾਂ ਅਤੇ ਪਾਰਟੀਆਂ ਨੇ ਆਪਣੇ-ਆਪਣੇ ਤੌਰ ‘ਤੇ ਉਪਰਾਲੇ ਕੀਤੇ ਪਰ ਆਜ਼ਾਦੀ ਸੰਗਰਾਮ ਵਿੱਚ ਉਹਨਾਂ ਦੀ ਅਗਵਾਈ ਵਿੱਚ ਨਾਮਧਾਰੀ ਸੰਪਰਦਾ ਵੱਲੋਂ ਪਾਇਆ ਗਿਆ ਯੋਗਦਾਨ ਅਤੇ ਕੂਕਿਆਂ ਵੱਲੋਂ ਕੀਤੀਆਂ ਗਈਆਂ ਸ਼ਹੀਦੀਆਂ ਲਾਮਿਸਾਲ ਹਨ।            ਕੈਬਨਿਟ ਮੰਤਰੀ ਸ੍ਰ ਹਰਦੀਪ ਸਿੰਘ ਮੁੰਡੀਆਂ ਨੇ ਨਾਮਧਾਰੀ ਸੰਪਰਦਾ ਨੂੰ ਸਾਦਗੀ, ਸੱਚਾਈ ਅਤੇ ਨਿਮਰਤਾ ਦਾ ਸੋਮਾ ਦੱਸਦਿਆਂ ਸੰਗਤ ਨੂੰ ਅਪੀਲ ਕੀਤੀ ਕਿ ਸਾਨੂੰ ਇਸ ਸੰਪਰਦਾ ਅਤੇ ਗੁਰੂਆਂ ਵੱਲੋਂ ਦਰਸਾਏ ਹੋਏ ਮਾਰਗ ‘ਤੇ ਚੱਲਦੇ ਹੋਏ ਪ੍ਰਮਾਤਮਾ ਨੂੰ ਪ੍ਰਾਪਤ ਕਰਨ ਲਈ ਯਤਨ ਕਰਨੇ ਚਾਹੀਦੇ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਜੋ ਹੁਕਮ ਜਾਂ ਸੇਵਾ ਲਗਾਈ ਜਾਵੇਗੀ, ਉਹ ਸਿਰ ਨਿਵਾ ਕੇ ਪੂਰੀ ਕੀਤੀ ਜਾਵੇਗੀ।ਸ੍ਰ ਮੁੰਡੀਆਂ ਨੇ ਐਲਾਨ ਕੀਤਾ ਕਿ ਨਾਮਧਾਰੀ ਸਮਾਰਕ ਨਾਲ ਜੁੜੀ ਸੰਗਤ ਦੀ ਧਾਰਮਿਕ ਆਸਥਾ ਨੂੰ ਧਿਆਨ ਵਿੱਚ ਰੱਖਦਿਆਂ ਜਲਦ ਹੀ ਸ਼੍ਰੀ ਭੈਣੀ ਸਾਹਿਬ – ਪਿੰਡ ਰਾਈਆਂ ਸੜਕ ਨੂੰ ਨਵੇਂ ਸਿਰੇ ਤੋਂ ਬਣਵਾਇਆ ਜਾਵੇਗਾ।           ਸਮਾਗਮ ਦੌਰਾਨ ਮੌਜੂਦਾ ਗੱਦੀਨਸ਼ੀਨ ਨਾਮਧਾਰੀ ਉਦੈ ਸਿੰਘ ਜੀ ਨੇ ਗੁਰੂ ਨਾਨਕ ਦੇਵ ਜੀ, ਸਮੂਹ ਗੁਰੂ ਸਾਹਿਬਾਨ ਅਤੇ ਸਤਿਗੁਰੂ ਰਾਮ ਸਿੰੰਘ ਜੀ ਦੇ ਦੱਸੇ ਮਾਰਗ ‘ਤੇ ਚੱਲਣ ਦੀ ਪ੍ਰੇਰਣਾ ਦਿੰਦਿਆਂ ਸੰਗਤ ਨੂੰ ਗੁਰੂ ਨਾਲ ਜੁੜ ਕੇ ਧਰਮ ਅਤੇ ਦੇਸ਼ ਦੀ ਤਰੱਕੀ ਲਈ ਕੰਮ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਸਮਾਗਮ ਨੂੰ ਹੋਰਨਾਂ ਤੋਂ ਇਲਾਵਾ ਹਲਕਾ ਅਮਰਗੜ੍ਹ ਦੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਅਤੇ ਸਾਬਕਾ ਮੰਤਰੀ ਸ੍ਰ ਮਲਕੀਤ ਸਿੰਘ ਦਾਖਾ ਨੇ ਵੀ ਸੰਬੋਧਨ ਕੀਤਾ। ਸਮਾਗਮ ਵਿੱਚ ਹੋਰਨਾਂ ਤੋਂ ਇਲਾਵਾ ਹਲਕਾ ਮਾਲੇਰਕੋਟਲਾ ਦੇ ਵਿਧਾਇਕ ਡਾਕਟਰ ਜਮੀਲ ਉਰ ਰਹਿਮਾਨ, ਡਿਪਟੀ ਕਮਿਸ਼ਨਰ ਡਾਕਟਰ ਪੱਲਵੀ, ਜ਼ਿਲ੍ਹਾ ਪੁਲਿਸ ਮੁਖੀ ਸ੍ਰ ਗਗਨ ਅਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸ੍ਰ ਸੁਖਪ੍ਰੀਤ ਸਿੰਘ ਸਿੱਧੂ, ਐੱਸ ਡੀ ਐੱਮ ਸ਼੍ਰੀ ਗੁਰਮੀਤ ਕੁਮਾਰ, ਨਾਮਧਾਰੀ ਸੁਰਿੰਦਰ ਸਿੰਘ ਅਤੇ ਵੱਡੀ ਗਿਣਤੀ ਵਿੱਚ ਪ੍ਰਮੁੱਖ ਸਖ਼ਸ਼ੀਅਤਾਂ ਅਤੇ ਸੰਗਤਾਂ ਹਾਜ਼ਰ ਸਨ।

Continue Reading

ਮਾਣਯੋਗ ਹਾਈ ਕੋਰਟ ਦੇ ਆਦੇਸ਼ਾਂ ਅਨੁਸਾਰ ਟੋਭਿਆਂ ‘ਤੇ ਕੀਤੇ ਨਜਾਇਜ਼ ਕਬਜ਼ੇ ਹਟਾਉਣ ਲਈ ਕੀਤੀ ਕਾਰਵਾਈ-ਕਾਰਜ ਸਾਧਕ ਅਫਸਰ

ਖਮਾਣੋਂ/ ਫ਼ਤਹਿਗੜ੍ਹ ਸਾਹਿਬ, 17 ਜਨਵਰੀ: ਖਮਾਣੋਂ ਕਲਾਂ ਵਿਖੇ ਦੋ ਟੋਭਿਆਂ ਦੇ ਕੀਤੇ ਨਜਾਇਜ਼ ਕਬਜ਼ਿਆਂ ਨੂੰ ਹਟਵਾਉਣ ਸਬੰਧੀ ਮਾਣਯੋਗ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਇੱਕ ਜਨਹਿੱਤ ਪਟੀਸ਼ਨ ਸਬੰਧੀ ਦਿੱਤੇ ਗਏ ਆਦੇਸ਼ਾਂ ਅਨੁਸਾਰ ਹੀ ਕਾਰਵਾਈ ਕੀਤੀ ਗਈ ਹੈ। ਇਹ ਜਾਣਕਾਰੀ ਨਗਰ ਪੰਚਾਇਤ, ਖਮਾਣੋਂ ਦੇ ਕਾਰਜ ਸਾਧਕ ਅਫਸਰ ਸ. ਸੁਖਦੇਵ ਸਿੰਘ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਮਾਣਯੋਗ ਅਦਾਲਤ ਵੱਲੋਂ […]

Continue Reading

ਪੰਜਾਬ ਸਰਕਾਰ ਨੇ ਨਹਿਰਾਂ ਦੀ ਲਾਈਨਿੰਗ, ਮੁਰੰਮਤ ਅਤੇ ਖਾਲ਼ਿਆਂ ਦੀ ਬਹਾਲੀ ਸਣੇ ਪਿਛਲੇ ਸਾਲ 2100 ਕਰੋੜ ਰੁਪਏ ਦੇ ਪ੍ਰਾਜੈਕਟ ਕੀਤੇ ਸ਼ੁਰੂ – ਜਗਰੂਪ ਸਿੰਘ ਸੇਖਵਾਂ

ਗੁਰਦਾਸਪੁਰ, 17 ਜਨਵਰੀ (          ) – ਪੰਜਾਬ ਦੇ ਜਲ ਸਰੋਤ ਵਿਭਾਗ ਨੇ ਸੂਬੇ ਦੇ ਪਾਣੀ ਸਬੰਧੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ  ਕਿਸਾਨਾਂ ਨੂੰ ਪਾਣੀ ਦੀ ਸਮਾਨ ਵੰਡ ਯਕੀਨੀ ਬਣਾਉਣ ਲਈ ਬੇਮਿਸਾਲ ਮੀਲ ਪੱਥਰ ਹਾਸਲ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ […]

Continue Reading

ਕੈਬਨਿਟ ਮੰਤਰੀ ਹਰਭਜਨ ਸਿੰਘ ਵੱਲੋਂ ਹਾਕੀ ਖਿਡਾਰੀਆਂ ਨੂੰ ਮਾਣਮੱਤੀ ਪ੍ਰਾਪਤੀਆਂ ਲਈ ਵਧਾਈਆਂ

ਅੰਮ੍ਰਿਤਸਰ, 17 ਜਨਵਰੀ 2025- ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈਟੀਓ ਨੇ ਅੱਜ ਰਾਸ਼ਟਰਪਤੀ ਵੱਲੋਂ ਖੇਡਾਂ ਵਿੱਚ ਪਾਏ ਯੋਗਦਾਨ ਲਈ ਹਾਕੀ ਖਿਡਾਰੀ ਨੂੰ ਦਿੱਤੇ ਗਏ ਸਨਮਾਨ ਲਈ ਵਧਾਈ ਦਿੰਦਿਆਂ ਕਿਹਾ ਕਿ ਇਹਨਾਂ ਖਿਡਾਰੀਆਂ ਦੀ ਬਦੌਲਤ ਦੇਸ਼ ਵਿੱਚ ਦੁਬਾਰਾ ਹਾਕੀ ਪ੍ਰੇਮ ਬੱਚਿਆਂ ਵਿੱਚ ਪੈਦਾ ਹੋਇਆ ਹੈ। ਉਹਨਾਂ ਕਿਹਾ ਕਿ ਵੱਡੇ ਮਾਣ ਵਾਲੀ ਗੱਲ ਇਹ ਵੀ ਹੈ ਕਿ ਸਾਡੇ ਜਿਲ੍ਹੇ […]

Continue Reading

ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਲੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਸੈਮੀਨਾਰ ਦਾ ਕੀਤਾ ਆਯੋਜਨ

ਸ੍ਰੀ ਮੁਕਤਸਰ ਸਾਹਿਬ, 17 ਜਨਵਰੀ                                          ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਲੋਂ ਵਾਤਾਵਰਣ ਨੂੰ ਸਾਫ ਸੁਥਰਾ ਅਤੇ ਗੰਧਲਾ ਹੋਣ ਤੋਂ ਬਚਾਉਣ ਲਈ ਇੱਕ ਰੋਜ਼ਾ ਸੈਮੀਨਾਰ ਦਾ ਆਯੋਜਨ ਜ਼ਿਲ੍ਹਾ ਰੈਡ ਕਰਾਸ ਭਵਨ ਸ੍ਰੀ ਮੁਕਤਸਰ ਸਾਹਿਬ ਵਿਖੇ ਆਯੋਜਿਤ ਕੀਤਾ ਗਿਆ,। ਇਸ ਸੈਮੀਨਾਰ ਦੀ  ਪ੍ਰਧਾਨਗੀ ਸ੍ਰੀ ਗੁਰਦਰਸ਼ਨ  ਲਾਲ ਕੁੰਡਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ ) ਨੇ ਕੀਤੀ।                                      ਇਸ ਮੌਕੇ […]

Continue Reading