ਲਾਲਜੀਤ ਸਿੰਘ ਭੁੱਲਰ ਨੇ ਪੱਟੀ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਪੱਟੀ, 19 ਅਪਰੈਲ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ ਕ੍ਰਾਂਤੀ ਰਾਹੀਂ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰ ਰਹੀ ਹੈ ਅਤੇ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਲਗਾਤਾਰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ, ਤਾਂ ਜੋ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਪ੍ਰਦਾਨ ਕੀਤੀ ਜਾ ਸਕੇ। ਇਹ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਸ. ਲਾਲਜੀਤ […]

Continue Reading

ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਿਆ ਜਾਵੇਗਾ- ਵਿਧਾਇਕ ਸ਼ੈਰੀ ਕਲਸੀ

ਬਟਾਲਾ, 19 ਅਪ੍ਰੈਲ ( ) ਪੰਜਾਬ ਸਰਕਾਰ ਵੱਲੋਂ ਕਣਕ ਦੀ ਖਰੀਦ ਲਈ ਸਾਰੀਆਂ ਮੰਡੀਆਂ ਵਿੱਚ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਿਆ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ, ਪੰਜਾਬ,ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਜਿਲ੍ਹਾ ਗੁਰਦਾਸਪੁਰ ਦੀ ਸਭ ਤੋਂ ਵੱਡੀ ਅਨਾਜ ਮੰਡੀ ਬਟਾਲਾ ਵਿਖੇ ਕਣਕ […]

Continue Reading

ਮੋਗਾ ਵਿੱਚ ਗੈਰਕਾਨੂੰਨੀ ਇਮਾਰਤਾਂ ਦੀ ਉਸਾਰੀ ਖ਼ਿਲਾਫ਼ ਕਾਰਵਾਈ

ਮੋਗਾ, 19 ਅਪ੍ਰੈਲ (000) –ਜਿਲ੍ਹਾ ਮੋਗਾ ਦੀ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਚਾਰੁਮਿਤਾ, ਪੀ.ਸੀ.ਐਸ. ਨੇ ਜ਼ਿਲ੍ਹੇ ਵਿੱਚ ਬਿਨਾਂ ਯੋਜਨਾ ਅਤੇ ਗੈਰਕਾਨੂੰਨੀ ਵਿਕਾਸ ਖ਼ਿਲਾਫ਼ ਸਖ਼ਤ ਰਵੱਈਆ ਅਪਣਾਉਂਦੇ ਹੋਏ, ਟਾਊਨ ਪਲੈਨਿੰਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਇਆ ਹੈ। ਗੈਰਕਾਨੂੰਨੀ ਇਮਾਰਤਾਂ ਨੂੰ ਰੋਕਣ ਲਈ ਇੱਕ ਵਿਸ਼ੇਸ਼ ਤੌਰ ‘ਤੇ ਕਾਰਵਾਈ ਮੁਹਿੰਮ ਸ਼ੁਰੂ ਕੀਤੀ ਗਈ, […]

Continue Reading

ਨਸ਼ਾ ਤਸਕਰੀ ਕਰਨ ਵਾਲੇ ਐਮ ਸੀ ਦੇ ਘਰ ਚੱਲਿਆ ਪੀਲਾ ਪੰਜਾ

ਮਾਨਸਾ, 19 ਅਪ੍ਰੈਲ : ਸਰਕਾਰ ਦੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਗਰ ਕੌਂਸਲ ਦੀ ਜ਼ਮੀਨ ਉਪਰ ਅਣਅਧਿਕਾਰਤ ਤੌਰ ਤੇ ਕਬਜ਼ਾ ਕਰ ਕੇ ਅਤੇ ਘਰ ਬਣਾਕੇ ਨਸ਼ਾ ਵੇਚਣ ਵਾਲੇ ਐਮ.ਸੀ. ਤਸਕਰ ਦੇ ਕਬਜ਼ੇ ਵਾਲੇ ਘਰ ਉਪਰ ਨਗਰ ਕੌਂਸਲ ਨੇ ਪੁਲਿਸ ਦੀ ਮੌਜੂਦਗੀ ਵਿੱਚ ਪੀਲਾ ਪੰਜਾ ਚਲਾ ਕੇ ਇਸ ਨੂੰ ਢਾਹ ਦਿੱਤਾ । ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਮਾਨਸਾ ਸ਼੍ਰੀ ਭਾਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਅਜੇ ਕੁਮਾਰ ਉਰਫ਼ ਬੋਨੀ ਵੱਲੋਂ ਨਗਰ ਕੌਂਸਲ ਦੀ ਜ਼ਮੀਨ ਉਪਰ ਅਣ-ਅਧਿਕਾਰਤ ਉਸਾਰੀ ਕਰਕੇ ਘਰ ਬਣਾਕੇ ਨਸ਼ਾ ਵੇਚਿਆ ਜਾ ਰਿਹਾ ਸੀ। ਇਸ ਦੇ ਉਪਰ ਪਹਿਲਾਂ ਵੀ 16 ਐਫ਼.ਆਈ.ਆਰ ਦਰਜ ਹਨ ਅਤੇ ਜਿਨ੍ਹਾਂ ਵਿੱਚੋਂ 5 ਐਨ.ਡੀ.ਪੀ.ਐਸ. ਦੇ ਪਰਚੇ ਦਰਜ ਸਨ। ਉਨ੍ਹਾਂ ਦੱਸਿਆ ਕਿ ਬੀਤੀ ਦਿਨੀ ਸ਼ਾਮ ਨੂੰ ਵੀ ਇਹ ਐਮ.ਸੀ.ਨਸ਼ਾ ਵੇਚਣ ਦਾ ਕੰਮ ਕਰ ਰਿਹਾ ਸੀ, ਜਿਸ ਨੂੰ ਪੁਲਿਸ ਵੱਲੋਂ ਮੌਕੇ ਤੇ ਹੀ ਦਬੋਚ ਲਿਆ ਗਿਆ ਅਤੇ ਐਨ.ਡੀ.ਪੀ.ਸੀ. ਐਕਟ ਤਹਿਤ ਪਰਚਾ ਕੀਤਾ ਗਿਆ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਐਸ.ਡੀ.ਐਮ. ਮਾਨਸਾ ਸ਼੍ਰੀ ਕਾਲਾ ਰਾਮ ਕਾਂਸਲ ਨੇ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਅਤੇ ਉੱਚ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਮਾਨਸਾ ਦੇ ਵਾਰਡ ਨੰਬਰ 16 ਦੇ ਵੀਰ ਨਗਰ ਮੁਹੱਲੇ ਵਿਖੇ ਐਮ.ਸੀ ਵੱਲੋਂ ਸਰਕਾਰੀ ਜ਼ਮੀਨ ਉਪਰ ਨਜਾਇਜ਼ ਨਜਾਇਜ਼ ਕਬਜ਼ਾ ਕਰਕੇ ਘਰ ਬਣਾ ਕੇ ਨਸ਼ੇ ਦੀ ਤਸਕਰੀ ਕਰਨ ਵਾਲੇ ਦਾ ਘਰ ਢਾਇਆ ਗਿਆ ਹੈ।  ਇਸ ਮੌਕੇ ਐਸ.ਪੀ. ਐਚ ਸ਼੍ਰੀ ਜਸਕੀਰਤ ਸਿੰਘ ਅਹੀਰ, ਐਸ.ਪੀ.ਡੀ. ਸ਼੍ਰੀ ਮਨਮੋਹਨ ਸਿੰਘ ਔਲਖ, ਡੀ.ਐਸ.ਪੀ. ਸ਼੍ਰੀ ਬੂਟਾ ਸਿੰਘ ਗਿੱਲ, ਨਾਇਬ ਤਹਿਸੀਲਦਾਰ ਅਰਾਧਨਾ ਖੋਸਲਾ, ਥਾਣਾ ਮੁਖੀ ਬੇਅੰਤ ਕੌਰ, ਕਾਰਜ ਸਾਧਕ ਅਫ਼ਸਰ ਮਾਨਸਾ ਬਲਵਿੰਦਰ ਸਿੰਘ, ਗਗਨਜੀਤ ਸਿੰਘ ਵਾਲੀਆ , ਜੇ.ਈ. ਰਾਕੇਸ਼ ਕੁਮਾਰ, ਮਹਿੰਦਰ ਸਿੰਘ, ਤਰਸੇਮ ਸਿੰਘ, ਇੰਸਪੈਕਟਰ ਧਰਮ ਪਾਲ, ਇੰਸਪੈਕਟਰ ਬਲਵਿੰਦਰ ਸਿੰਘ ਤੋਂ ਇਲਾਵਾ ਹੋਰ ਵੀ ਸਿਵਲ ਅਤੇ ਪੁਲਿਸ ਅਧਿਕਾਰੀ ਮੌਜੂਦ ਸਨ।

Continue Reading

ਸਪੀਕਰ ਸੰਧਵਾਂ ਨੇ ਪਿੰਡ ਦੇਵੀਵਾਲਾ ਵਿਖੇ ਕਣਕ ਦੀ ਫਸਲ ਨੂੰ ਲੱਗੀ ਅੱਗ ਤੇ ਕੀਤਾ ਗਹਿਰੇ ਦੁੱਖ ਦਾ ਪ੍ਰਗਟਾਵਾ 

ਕੋਟਕਪੂਰਾ 19 ਅਪ੍ਰੈਲ  ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਹਲਕਾ ਕੋਟਕਪੂਰਾ ਦੇ ਪਿੰਡ ਦੇਵੀਵਾਲਾ ਵਿਖੇ ਕਣਕ ਦੀ ਫਸਲ ਨੂੰ ਲੱਗੀ ਅੱਗ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਤੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਘਟਨਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਲੋਕਾਂ ਦੇ ਸਹਿਯੋਗ ਨਾਲ ਅੱਗ ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ […]

Continue Reading

ਪੀਐਸਪੀਸੀਐਲ ਵਿਭਾਗ ਨੇ ਵਿੱਤੀ ਸਾਲ 2024-25 ਵਿੱਚ ਅਨੇਕਾਂ ਮੀਲ ਪੱਥਰ ਸਥਾਪਤ ਕੀਤੇ: ਹਰਭਜਨ ਸਿੰਘ ਈਟੀਓ

ਚੰਡੀਗੜ੍ਹ, 19 ਅਪ੍ਰੈਲ: ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਕਿਹਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਖਪਤਕਾਰਾਂ ਲਈ ਸੇਵਾਵਾਂ ਵਿੱਚ ਵਾਧਾ ਕਰਨ, ਮਾਲੀਆ ਵਧਾਉਣ ਅਤੇ ਵਿਆਪਕ ਸੰਚਾਲਨ ਸੁਧਾਰਾਂ ਨੂੰ ਲਾਗੂ ਕਰਨ ਦੀ ਦਿਸ਼ਾ ਵਿੱਚ ਬੇਮਿਸਾਲ ਵਿਕਾਸ ਕਰ ਰਹੀ ਹੈ। ਇੱਥੇ ਜਾਰੀ ਇੱਕ ਬਿਆਨ ਵਿੱਚ ਬਿਜਲੀ ਮੰਤਰੀ ਨੇ ਕਿਹਾ ਕਿ ਪੀਐਸਪੀਸੀਐਲ ਦੇ […]

Continue Reading

ਨਰਮੇ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਬੀ.ਟੀ. ਕਾਟਨ ਹਾਈਬ੍ਰਿਡ ਬੀਜਾਂ ‘ਤੇ 33 ਫੀਸਦ ਸਬਸਿਡੀ ਦੇਵੇਗੀ: ਗੁਰਮੀਤ ਸਿੰਘ ਖੁੱਡੀਆਂ

ਚੰਡੀਗੜ੍ਹ, 19 ਅਪ੍ਰੈਲ: ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਐਲਾਨ ਕੀਤਾ ਹੈ ਕਿ ਸੂਬੇ ਵਿੱਚ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਅਤੇ ‘ਚਿੱਟੇ ਸੋਨੇ’ ਭਾਵ ਨਰਮੇ ਦੀ ਕਾਸ਼ਤ ਹੇਠ ਰਕਬਾ ਵਧਾਉਣ ਲਈ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.), ਲੁਧਿਆਣਾ ਦੁਆਰਾ ਸਿਫ਼ਾਰਸ਼ ਕੀਤੇ ਬੀ.ਟੀ. ਕਾਟਨ […]

Continue Reading

ਪੰਜਾਬ ਸਰਕਾਰ ਸਿੱਖਿਆ ਦੇ ਢਾਂਚੇ ਨੂੰ ਮੁੜ ਤੋਂ ਲੀਹਾਂ ਤੇ ਲਿਆਉਣ ਲਈ ਵਚਨਬੱਧ – ਵਿਧਾਇਕ ਘੁੰਮਣ

ਦਸੂਹਾ/ਹੁਸ਼ਿਆਰਪੁਰ, 19 ਅਪ੍ਰੈਲ:  ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਦਾ ਮੁੱਖ ਮੰਤਵ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਕੇ ਸਕੂਲਾਂ ਨੂੰ ਹਰ ਪੱਖੋਂ ਉਚ ਪੱਧਰੀ ਸੁਵਿਧਾਵਾਂ ਪ੍ਰਦਾਨ ਕਰਨਾ ਹੈ ਤਾਂ ਜੋ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਦੇ ਕੇ ਸਮੇਂ ਦਾ ਹਾਣੀ ਬਣਾਇਆ ਜਾ ਸਕੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਦਸੂਹਾ ਕਰਮਬੀਰ ਸਿੰਘ […]

Continue Reading

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ 29.36 ਲੱਖ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ 

ਗੜ੍ਹਸ਼ੰਕਰ/ ਹੁਸ਼ਿਆਰਪੁਰ, 19 ਅਪ੍ਰੈਲ:             ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅੱਜ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਅਧੀਨ ਆਉਂਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਲਗਭਗ 29.36 ਲੱਖ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ। ਡਿਪਟੀ ਸਪੀਕਰ ਨੇ ਕਿਹਾ ਕਿ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਹਰ ਪੱਖੋਂ ਵਧੀਆ ਸੁਵਿਧਾਵਾਂ ਪ੍ਰਦਾਨ ਕਰਨ ਦਾ ਮਕਸਦ ਵਿਦਿਆਰਥੀਆਂ ਨੂੰ ਉੱਚ ਪੱਧਰੀ ਅਤੇ […]

Continue Reading

ਏਜੀਟੀਐਫ ਵੱਲੋਂ ਫਿਰੌਤੀ ਰੈਕਿਟ ਦਾ ਪਰਦਾਫ਼ਾਸ਼ ; ਪੰਜਾਬ ਨੇ ਪੁਲਿਸ ਨੇ ਗ੍ਰਿਫਤਾਰ ਕੀਤਾ 24 ਸਾਲਾ ਮਾਸਟਰਮਾਈਂਡ

ਚੰਡੀਗੜ੍ਹ, 19 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸੰਗਠਿਤ ਅਪਰਾਧ ਵਿਰੁੱਧ ਵੱਡੀ ਕਾਰਵਾਈ ਕਰਦਿਆਂ, ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਇੱਕ 24 ਸਾਲਾ ਨੌਜਵਾਨ, ਜੋ ਖੁਦ ਨੂੰ ਵਿਦੇਸ਼ੀ ਗੈਂਗਸਟਰ ਗੋਲਡੀ ਬਰਾੜ ਦਾ ਭਰਾ ਦੱਸ ਕੇ ਇੱਕ ਸਥਾਨਕ ਆਟੋਮੋਬਾਈਲ ਸ਼ੋਅਰੂਮ ਮਾਲਕ […]

Continue Reading