geoindia, Author at Latest News, Breaking News, Crime News, Business News, Punjab News Updates: LiveGeoNews.com

ਵੈਭਵ ਸੂਰਿਆਵੰਸ਼ੀ ਨੂੰ ਵੱਖਰਾ ਡਰੈਸਿੰਗ ਰੂਮ ਮਿਲੇਗਾ, ਜਾਣੋ ਇਸ ਪਿੱਛੇ ਅਸਲ ਕਾਰਨ
The post ਵੈਭਵ ਸੂਰਿਆਵੰਸ਼ੀ ਨੂੰ ਵੱਖਰਾ ਡਰੈਸਿੰਗ ਰੂਮ ਮਿਲੇਗਾ, ਜਾਣੋ ਇਸ ਪਿੱਛੇ ਅਸਲ ਕਾਰਨ appeared first on Latest News, Breaking News, Crime News, Business News, Punjab News Updates: LiveGeoNews.com.

ਗੈਂਗਸਟਰਾਂ ਤੇ ਵਾਰ ਦਾ 156ਵਾਂ ਦਿਨ: ਪੰਜਾਬ ਪੁਲਿਸ ਨੇ 562 ਥਾਈਂ ਕੀਤੀ ਛਾਪੇਮਾਰੀ ; 332 ਵਿਅਕਤੀ ਕਾਬੂ
ਚੰਡੀਗੜ੍ਹ,25 ਜੂਨ: ’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 156ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 562 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

156ਵੇਂ ਦਿਨ, ਪੁਲਿਸ ਟੀਮਾਂ ਨੇ 332 ਵਿਅਕਤੀਆਂ ਨੂੰ 16 ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ 40,353 ਹੋਈਆਂ ਹਨ।

ਇਸ ਤੋਂ ਇਲਾਵਾ, 147 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਤਿੰਨ ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਨਾਲ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ 481ਵੇਂ ਦਿਨ ਅੱਜ 59 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.5 ਕਿਲੋ ਹੈਰੋਇਨ, 2346 ਨਸ਼ੀਲੀਆਂ ਗੋਲੀਆਂ ਅਤੇ 21,150 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਦੇ ਨਾਲ, ਸਿਰਫ 481 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 69,987 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 14 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

The post ਗੈਂਗਸਟਰਾਂ ਤੇ ਵਾਰ ਦਾ 156ਵਾਂ ਦਿਨ: ਪੰਜਾਬ ਪੁਲਿਸ ਨੇ 562 ਥਾਈਂ ਕੀਤੀ ਛਾਪੇਮਾਰੀ ; 332 ਵਿਅਕਤੀ ਕਾਬੂ appeared first on Latest News, Breaking News, Crime News, Business News, Punjab News Updates: LiveGeoNews.com.

ਅਫ਼ਗਾਨ ਨਾਗਰਿਕ ਸਮੇਤ 7 ਜਣੇ 10 ਆਧੁਨਿਕ ਹਥਿਆਰਾਂ, 5 ਕਿੱਲੋ ਹੈਰੋਇਨ ਅਤੇ 30 ਲੱਖ ਰੁਪਏ ਦੀ ਹਵਾਲਾ ਰਕਮ ਸਣੇ ਗ੍ਰਿਫ਼ਤਾਰ
ਚੰਡੀਗੜ੍ਹ/ਅੰਮ੍ਰਿਤਸਰ, 25 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਤਹਿਤ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਕਰਕੇ ਇੱਕ ਅਫ਼ਗਾਨ ਨਾਗਰਿਕ ਅਤੇ ਨਾਬਾਲਗ ਸਮੇਤ ਸੱਤ ਮੁਲਜ਼ਮਾਂ ਨੂੰ 10 ਆਧੁਨਿਕ ਪਿਸਤੌਲਾਂ, 5.048 ਕਿੱਲੋ ਹੈਰੋਇਨ ਅਤੇ 30.38 ਲੱਖ ਰੁਪਏ ਦੀ ਹਵਾਲਾ ਰਕਮ ਸਣੇ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਵਿਅਕਤੀਆਂ ਦੀ ਪਛਾਣ ਜਸਪ੍ਰੀਤ ਸਿੰਘ ਉਰਫ਼ ਕਾਲੂ (21) ਨਿਵਾਸੀ ਪਿੰਡ ਖੁਰਮਣੀਆਂ (ਅੰਮ੍ਰਿਤਸਰ); ਜਗਜੀਤ ਸਿੰਘ ਉਰਫ਼ ਜੱਗੀ (40) ਮੂਲ ਨਿਵਾਸੀ ਜਲਾਲਾਬਾਦ (ਅਫ਼ਗਾਨਿਸਤਾਨ) ਜੋ ਮੌਜੂਦਾ ਸਮੇਂ ਤਿਲਕ ਨਗਰ (ਨਵੀਂ ਦਿੱਲੀ) ਵਿੱਚ ਰਹਿ ਰਿਹਾ ਸੀ; ਗੋਪਾਲ ਸ਼ਰਮਾ ਉਰਫ਼ ਗੌਰਵ (21) ਨਿਵਾਸੀ ਇਸਲਾਮਾਬਾਦ (ਅੰਮ੍ਰਿਤਸਰ); ਅਨੀਕੇਤ ਸਹੋਤਾ (21) ਨਿਵਾਸੀ ਰਾਮ ਨਗਰ ਕਾਲੋਨੀ (ਅੰਮ੍ਰਿਤਸਰ); ਪ੍ਰਭਜੀਤ ਸਿੰਘ ਉਰਫ਼ ਪ੍ਰਭ (26) ਨਿਵਾਸੀ ਗੁਮਟਾਲਾ ਕਾਲੋਨੀ (ਅੰਮ੍ਰਿਤਸਰ); ਰਾਜਬੀਰ ਸਿੰਘ ਉਰਫ਼ ਆਰੀਅਨ (22) ਨਿਵਾਸੀ ਮਕਬੂਲਪੁਰਾ (ਅੰਮ੍ਰਿਤਸਰ) ਵਜੋਂ ਹੋਈ ਹੈ, ਜਿਨ੍ਹਾਂ ਨਾਲ ਇੱਕ ਨਾਬਾਲਗ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।

ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਇੱਕ 9ਐਮਐਮ ਉਜ਼ੀ (ਯੂ.ਜੈਡ.ਆਈ.) ਸਬ-ਮਸ਼ੀਨ ਗਨ (ਇਟਲੀ ਦੀ ਬਣੀ,) ਇੱਕ ਗੱਫਾਰ ਸਬ-ਮਸ਼ੀਨ ਸਕਿਓਰਿਟੀ ਗਨ (9ਐਮਐਮ ਆਟੋਮੈਟਿਕ), 9ਐਮਐਮ ਦੇ 4 ਗਲਾਕ (ਗਲੌਕ) ਪਿਸਤੌਲ (ਆਸਟਰੀਆ ਦੇ ਬਣੇ,), ਇੱਕ 9ਐਮਐਮ ਜ਼ਿਗਾਨਾ ਸਪੋਰਟ ਪਿਸਤੌਲ, ਇੱਕ ਕੋਲਡ ਕਿੰਗ ਕਮਾਂਡੋ ਸੈਮੀ-ਆਟੋਮੈਟਿਕ ਪਿਸਤੌਲ (.30 ਬੋਰ), ਇੱਕ ਸਕਾਰਪੀਅਨ ਜ਼ਿਗਾਨਾ ਤਿਸਾਸ ਤੁਰਕੀ ਪਿਸਤੌਲ (.30 ਬੋਰ) ਅਤੇ ਇੱਕ ਹੋਰ .30 ਬੋਰ ਪਿਸਤੌਲ ਸ਼ਾਮਲ ਹਨ। ਹਥਿਆਰ, ਨਸ਼ੀਲੇ ਪਦਾਰਥ ਅਤੇ ਹਵਾਲਾ ਰਾਸ਼ੀ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਮੁਲਜ਼ਮਾਂ ਦਾ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ।

ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਇਹ ਮੁਲਜ਼ਮ ਵਿਦੇਸ਼ਾਂ-ਅਧਾਰਤ ਹੈਂਡਲਰਾਂ ਦੇ ਸੰਪਰਕ ਵਿੱਚ ਸਨ, ਜੋ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਉਕਤ ਨੈੱਟਵਰਕ ਨੂੰ ਚਲਾ ਰਹੇ ਸਨ।

ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਨਸ਼ਿਆਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪ ਪ੍ਰਾਪਤ ਕਰਕੇ ਅੱਗੇ ਅਪਰਾਧਿਕ ਅਨਸਰਾਂ ਨੂੰ ਸਪਲਾਈ ਕਰਦੇ ਸਨ। ਉਨ੍ਹਾਂ ਅੱਗੇ ਦੱਸਿਆ ਕਿ ਇਹ ਨੈੱਟਵਰਕ ਵਿੱਤੀ ਲੈਣ-ਦੇਣ ਲਈ ਵੱਖ-ਵੱਖ ਥਾਵਾਂ ਤੋਂ ਹਵਾਲਾ ਚੈਨਲਾਂ ਦੀ ਵਰਤੋਂ ਕਰ ਰਿਹਾ ਸੀ।

ਡੀ.ਜੀ.ਪੀ. ਨੇ ਕਿਹਾ ਕਿ ਇਸ ਮਾਮਲੇ ਵਿੱਚ ਵਿਦੇਸ਼ੀ ਨੈੱਟਵਰਕ ਨਾਲ ਜੁੜੇ ਹੋਰ ਮੁਲਜ਼ਮਾਂ ਦੀ ਪਛਾਣ ਕਰਨ ਅਤੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅੱਗੇ ਦੀ ਜਾਂਚ ਜਾਰੀ ਹੈ।

ਪੁਲਿਸ ਕਮਿਸ਼ਨਰ (ਸੀ.ਪੀ.) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਪੁਖਤਾ ਖੁਫੀਆ ਸੂਚਨਾ ਦੇ ਆਧਾਰ ‘ਤੇ ਮੁਸਤੈਦੀ ਨਾਲ ਕਾਰਵਾਈ ਕਰਦਿਆਂ ਇੱਕ ਆਪ੍ਰੇਸ਼ਨ ਚਲਾਇਆ, ਜਿਸ ਦੌਰਾਨ ਮੁਲਜ਼ਮ ਜਸਪ੍ਰੀਤ ਉਰਫ਼ ਕਾਲੂ ਨੂੰ ਇੱਕ ਨਾਬਾਲਗ ਵਿਅਕਤੀ ਸਮੇਤ 220 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰ ਲਿਆ।

ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦੀ ਹੋਰ ਬਾਰੀਕੀ ਨਾਲ ਜਾਂਚ ਕਰਦਿਆਂ, ਜਸਪ੍ਰੀਤ ਉਰਫ਼ ਕਾਲੂ ਦੇ ਖੁਲਾਸਿਆਂ ਦੇ ਆਧਾਰ ‘ਤੇ ਇਸ ਮਾਡਿਊਲ ਦੇ ਦੋ ਹੋਰ ਮੈਂਬਰਾਂ—ਗੋਪਾਲ ਉਰਫ਼ ਗੌਰਵ ਅਤੇ ਅਨੀਕੇਤ ਸਹੋਤਾ ਨੂੰ 4.8 ਕਿੱਲੋ ਹੈਰੋਇਨ ਸਮਤੇ ਗ੍ਰਿਫ਼ਤਾਰ ਕਰ ਲਿਆ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਅੱਗੇ ਦੀ ਪੁੱਛਗਿੱਛ ਦੌਰਾਨ ਪੁਲਿਸ ਇੱਕ ਹੋਰ ਮੁਲਜ਼ਮ ਜਗਜੀਤ ਉਰਫ਼ ਜੱਗੀ ਤੱਕ ਪਹੁੰਚੀ, ਜੋ ਅਫ਼ਗਾਨ ਨਾਗਰਿਕ ਹੈ ਅਤੇ ਇਸ ਗੈਰ-ਕਾਨੂੰਨੀ ਨੈੱਟਵਰਕ ਰਾਹੀਂ ਆਉਂਦੀ ਹਵਾਲਾ ਦੇ ਪੈਸਿਆਂ ਦੇ ਪ੍ਰਬੰਧਨ ਅਤੇ ਹਵਾਲਾ ਰਾਸ਼ੀ ਦੇ ਲੈਣ-ਦੇਣ ਵਿੱਚ ਸਰਗਰਮੀ ਨਾਲ ਸ਼ਾਮਲ ਸੀ।

ਸੀ.ਪੀ. ਨੇ ਦੱਸਿਆ ਕਿ ਮੁਲਜ਼ਮ ਜਗਜੀਤ ਜੱਗੀ ਦੀ ਪੁੱਛਗਿੱਛ ਦੇ ਆਧਾਰ ‘ਤੇ ਪੁਲਿਸ ਟੀਮਾਂ ਨੇ ਉਸ ਦੇ ਦੋ ਸਾਥੀਆਂ ਪ੍ਰਭਜੀਤ ਉਰਫ਼ ਪ੍ਰਭ ਅਤੇ ਰਾਜਬੀਰ ਉਰਫ਼ ਆਰੀਅਨ ਨੂੰ ਵੀ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮ ਪ੍ਰਭਜੀਤ ਸਿੰਘ ਦੇ ਖੁਲਾਸੇ ‘ਤੇ ਕੀਤੀ ਗਈ ਤਲਾਸ਼ੀ ਅਤੇ ਜਾਂਚ ਦੌਰਾਨ ਪੁਲਿਸ ਨੇ 10 ਆਧੁਨਿਕ ਗੈਰ-ਕਾਨੂੰਨੀ ਹਥਿਆਰਾਂ ਦਾ ਜ਼ਖੀਰਾ ਅਤੇ 30.38 ਲੱਖ ਰੁਪਏ ਦੀ ਵੱਡੀ ਹਵਾਲਾ ਰਾਸ਼ੀ ਬਰਾਮਦ ਕੀਤੀ।

ਪੁਲਿਸ ਕਮਿਸ਼ਨਰ ਗੁਰਪ੍ਰੀਤ ਭੁੱਲਰ ਨੇ ਦੱਸਿਆ ਕਿ ਜਾਂਚ ਦੌਰਾਨ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਮੁਲਜ਼ਮ ਜਗਜੀਤ ਸਿੰਘ ਉਰਫ਼ ਜੱਗੀ ਦਾ ਪੁਰਾਣਾ ਅਪਰਾਧਕ ਪਿਛੋਕੜ ਹੈ ਅਤੇ ਉਸ ਖ਼ਿਲਾਫ਼ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਪਹਿਲਾਂ ਵੀ ਕਈ ਮਾਮਲੇ ਦਰਜ ਹਨ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧ ਵਿੱਚ ਅੰਮ੍ਰਿਤਸਰ ਦੇ ਥਾਣਾ ਇਸਲਾਮਾਬਾਦ ਵਿਖੇ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21-ਬੀ, 21-ਸੀ, 27-ਏ, 29 ਅਤੇ ਅਸਲਾ ਐਕਟ ਦੀਆਂ ਧਾਰਾਵਾਂ 25(6, 7, 8) ਤਹਿਤ ਐਫ.ਆਈ.ਆਰ. ਨੰਬਰ 177 ਮਿਤੀ 13-06-2026 ਦਰਜ ਹੈ।

The post ਅਫ਼ਗਾਨ ਨਾਗਰਿਕ ਸਮੇਤ 7 ਜਣੇ 10 ਆਧੁਨਿਕ ਹਥਿਆਰਾਂ, 5 ਕਿੱਲੋ ਹੈਰੋਇਨ ਅਤੇ 30 ਲੱਖ ਰੁਪਏ ਦੀ ਹਵਾਲਾ ਰਕਮ ਸਣੇ ਗ੍ਰਿਫ਼ਤਾਰ appeared first on Latest News, Breaking News, Crime News, Business News, Punjab News Updates: LiveGeoNews.com.

ਕੈਦੀ ਲਾਇਬ੍ਰੇਰੀ ਵਿੱਚੋਂ ਪੜ੍ਹ ਕੇ ਆਪਣਾ ਭਵਿੱਖ ਸੰਵਾਰ ਸਕਦੇ ਹਨ-ਵਿਧਾਇਕ ਸੇਖੋਂ
ਫ਼ਰੀਦਕੋਟ, 25 ਜੂਨ: ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਅਤੇ ਕੈਬਨਿਟ ਮੰਤਰੀ (ਜੇਲ੍ਹਾਂ) ਡਾ. ਰਵਜੋਤ ਸਿੰਘ ਨੇ ਅੱਜ ਕੇਂਦਰੀ ਜੇਲ੍ਹ ਫ਼ਰੀਦਕੋਟ ਵਿਖੇ ਨਵੀਂ ਸਥਾਪਿਤ ਕੀਤੀ ਗਈ ਪੁਸਤਕ ਲਾਇਬ੍ਰੇਰੀ ਅਤੇ ‘ਰੇਡੀਓ ਉਜਾਲਾ’ ਦਾ ਉਦਘਾਟਨ ਕੀਤਾ। ਇਸ ਮੌਕੇ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ , ਡੀ.ਆਈ.ਜੀ ਸੁਰਿੰਦਰ ਸਿੰਘ ਮੰਡ ਆਈ ਪੀ.ਐਸ. ਅਤੇ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਰਾਹੁਲ ਚਾਬਾ ਵੀ ਉਨ੍ਹਾਂ ਦੇ ਨਾਲ ਵਿਸੇਸ਼ ਤੌਰ ਤੇ ਹਾਜ਼ਰ ਸਨ।

ਇਸ ਮੌਕੇ ਸੰਬੋਧਨ ਕਰਦਿਆਂ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਉਸਾਰੂ ਅਤੇ ਉੱਚੀ ਸੋਚ ਤਹਿਤ ਪੰਜਾਬ ਦੀਆਂ ਜੇਲ੍ਹਾਂ ਵਿੱਚ ਕੈਦੀਆਂ ਦੇ ਜੀਵਨ ਵਿੱਚ ਸੁਧਾਰ ਅਤੇ ਅੱਗੇ ਭਵਿੱਖ ਵਧੀਆ ਬਣਾਉਣ ਲਈ ਵੱਖ-ਵੱਖ ਸੁਧਾਰ ਵਾਲੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲਾਇਬ੍ਰੇਰੀ ਅਤੇ ਰੇਡੀਓ ਵਰਗੀਆਂ ਸਹੂਲਤਾਂ ਕੈਦੀਆਂ ਨੂੰ ਗਿਆਨ, ਸਿੱਖਿਆ ਅਤੇ ਮਨੋਰੰਜਨ ਦੇ ਨਾਲ-ਨਾਲ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ। ਉਨ੍ਹਾਂ ਕਿਹਾ ਕਿ ‘ਰੇਡੀਓ ਉਜਾਲਾ’ ਕੈਦੀਆਂ ਲਈ ਜਾਣਕਾਰੀ, ਪ੍ਰੇਰਣਾ ਦਾ ਸਰੋਤ ਸਾਬਤ ਹੋਵੇਗਾ ਜਦੋਕਿ ਲਾਇਬ੍ਰੇਰੀ ਉਨ੍ਹਾਂ ਵਿੱਚ ਪੜ੍ਹਨ ਦੀ ਰੁਚੀ ਵਿੱਚ ਵਾਧਾ ਕਰੇਗੀ। ਉਨ੍ਹਾਂ ਕੈਦੀਆਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਜੇਲ੍ਹ ਤੋਂ ਬਾਹਰ ਨਿਕਲਣ ਉਪਰੰਤ ਇੱਕ ਨਵੀਂ ਅਤੇ ਬਿਹਤਰ ਜ਼ਿੰਦਗੀ ਦੀ ਸ਼ੁਰੂਆਤ ਕਰਨ।

ਕੈਬਨਿਟ ਮੰਤਰੀ ਜੇਲ੍ਹਾਂ ਡਾ. ਰਵਜੋਤ ਸਿੰਘ ਨੇ ਕਿਹਾ ਕਿ ਜੇਲ੍ਹਾਂ ਨੂੰ ਸਿਰਫ਼ ਸਜ਼ਾ ਦੇ ਸਥਾਨ ਵਜੋਂ ਨਹੀਂ, ਸਗੋਂ ਸੁਧਾਰ ਘਰਾਂ ਵਜੋਂ ਦੇਖਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕੈਦੀਆਂ ਨੂੰ ਇੱਥੇ ਆਪਣੀ ਜ਼ਿੰਦਗੀ ਬਾਰੇ ਮੁੜ ਵਿਚਾਰ ਕਰਨ, ਆਪਣੇ ਹਾਲਾਤਾਂ ਨੂੰ ਸਮਝਣ ਅਤੇ ਆਪਣੇ ਆਪ ਵਿੱਚ ਸੁਧਾਰ ਲਿਆਉਣ ਦਾ ਮੌਕਾ ਮਿਲਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸੋਚ ਵੀ ਇਹੀ ਹੈ ਕਿ ਜੇਲ੍ਹਾਂ ਵਿੱਚ ਅਜਿਹਾ ਮਾਹੌਲ ਸਿਰਜਿਆ ਜਾਵੇ, ਜਿੱਥੇ ਕੈਦੀ ਆਪਣੀ ਜ਼ਿੰਦਗੀ ਨੂੰ ਚੰਗੀ ਦਿਸ਼ਾ ਵੱਲ ਮੋੜ ਸਕਣ।

ਡਾ. ਰਵਜੋਤ ਸਿੰਘ ਨੇ ਅੱਗੇ ਕਿਹਾ ਕਿ ਅੱਜ ਲਾਇਬ੍ਰੇਰੀ ਅਤੇ ‘ਰੇਡੀਓ ਉਜਾਲਾ’ ਵਰਗੀਆਂ ਪਹਿਲਾਂ ਇਸੇ ਉਦੇਸ਼ ਨੂੰ ਅੱਗੇ ਵਧਾਉਣ ਲਈ ਸ਼ੁਰੂ ਕੀਤੀਆਂ ਗਈਆਂ ਹਨ। ਇਹ ਸਹੂਲਤਾਂ ਕੈਦੀਆਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਮੁੜ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ। ਉਨ੍ਹਾਂ ਕਿਹਾ ਕਿ ਜੇਲ੍ਹ ਵਿੱਚ ਬਿਤਾਇਆ ਜਾਣ ਵਾਲਾ ਸਮਾਂ ਕੈਦੀ ਆਪਣੇ ਪਰਿਵਾਰ ਅਤੇ ਸਮਾਜ ਪ੍ਰਤੀ ਜਿੰਮਵਾਰੀ ਨੂੰ ਸਮਝਣ ਅਤੇ ਆਪਣੇ ਭਵਿੱਖ ਨੂੰ ਬਿਹਤਰ ਬਣਾਉਣ ਵਿੱਚ ਬਤੀਤ ਕਰਨ ਦਾ ਯਤਨ ਕਰਨ।

ਇਸ ਮੌਕੇ ਜੇਲ੍ਹ ਮੰਤਰੀ ਨੇ ਜੇਲ੍ਹ ਵਿੱਚ ਬੰਦ ਹਵਾਲਾਤੀਆਂ ਅਤੇ ਕੈਦੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਸੁਣੀਆਂ ਅਤੇ ਉਨ੍ਹਾਂ ਦੇ ਜਲਦ ਨਿਪਟਾਰੇ ਦਾ ਭਰੋਸਾ ਦਿੱਤਾ। ਉਨ੍ਹਾਂ ਜੇਲ੍ਹ ਦੇ ਵੱਖ-ਵੱਖ ਹਿੱਸਿਆਂ ਦਾ ਨਿਰੀਖਣ ਵੀ ਕੀਤਾ। ਇਸ ਦੌਰਾਨ ਉਨ੍ਹਾਂ ਨੇ ਜੇਲ੍ਹ ਵਿੱਚ ਤਿਆਰ ਕੀਤੇ ਜਾ ਰਹੇ ਭੋਜਨ ਦੀ ਜਾਂਚ ਕੀਤੀ ਅਤੇ ਖੁਦ ਭੋਜਨ ਚੱਖ ਕੇ ਇਸ ਦੀ ਗੁਣਵੱਤਾ ਨੂੰ ਤਸੱਲੀਬਖ਼ਸ਼ ਪਾਇਆ ਗਿਆ।

ਇਸ ਮੌਕੇ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਜੇਲ੍ਹਾਂ ਨੂੰ ਸੁਧਾਰ ਘਰ ਇਸ ਲਈ ਕਿਹਾ ਜਾਂਦਾ ਹੈ ਕਿਉਂਕਿ ਬਹੁਤ ਸਾਰੇ ਲੋਕ ਬਾਅਦ ਵਿੱਚੋ ਇੱਥੋਂ ਨਿਕਲ ਕੇ ਚੰਗੇ ਕੰਮ ਕਰਕੇ ਸਮਾਜ ਵਿੱਚ ਅਹਿਮ ਸਥਾਨ ਬਣਾਉਂਦੇ ਹਨ। ਉਨ੍ਹਾਂ ਕਿਹਾ ਕਿ ਜੇਲ੍ਹ ਵਿੱਚ ਕੈਂਦੀਆਂ ਲਈ ਲਾਇਬਰੇਰੀ ਖੋਲ੍ਹਣ ਦਾ ਇੱਕੋਂ ਇੱਕ ਮਕਸਦ ਉਨ੍ਹਾਂ ਦੇ ਭਵਿੱਖ ਨੂੰ ਉੱਜਵਲ ਤੇ ਰੋਸ਼ਨ ਕਰਨਾ ਹੈ। ਉਨ੍ਹਾਂ ਜੇਲ੍ਹ ਵਿੱਚ ਬੰਦ ਕੈਦੀਆਂ ਨੂੰ ਕਿਹਾ ਕਿ ਇਸ ਸਮੇਂ ਦਾ ਸਹੀ ਉਪਯੋਗ ਕਿਵੇ ਕਰਨਾ ਹੈ ਇਹ ਉਨ੍ਹਾਂ ਦੇ ਹੱਥ ਵਿੱਚ ਹੈ। ਉਨ੍ਹਾਂ ਕਿਹਾ ਕਿ ਉਹ ਲਾਇਬ੍ਰੇਰੀ ਵਿੱਚੋਂ ਪੜ੍ਹ ਕੇ ਆਪਣਾ ਭਵਿੱਖ ਸੰਵਾਰ ਸਕਦੇ ਹਨ।

ਇਸ ਦੌਰਾਨ ਕੈਦੀਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਤਹਿਤ ਕੈਦੀਆਂ ਵੱਲੋਂ ਮਾਲਵਈ ਗਿੱਧਾ ਪੇਸ਼ ਕੀਤਾ ਗਿਆ ਅਤੇ ਪੰਜਾਬੀ ਗੀਤਾਂ ਰਾਹੀਂ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਨਵੀਆਂ ਸਹੂਲਤਾਂ ਪ੍ਰਤੀ ਭਾਰੀ ਉਤਸ਼ਾਹ ਦਿਖਾਇਆ ਗਿਆ। ਉਨ੍ਹਾਂ ‘ਰੇਡੀਓ ਉਜਾਲਾ’ ਦੀ ਸ਼ਲਾਘਾ ਕਰਦਿਆਂ ਇਸ ਨੂੰ ਬਹੁਤ ਹੀ ਲਾਹੇਵੰਦ ਪਹਿਲ ਕਰਾਰ ਦਿੱਤਾ ਅਤੇ ਲਾਇਬ੍ਰੇਰੀ ਦਾ ਵੱਧ ਤੋਂ ਵੱਧ ਲਾਭ ਉਠਾਉਣ ਦਾ ਭਰੋਸਾ ਦਿੱਤਾ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੂੰ ਜੇਲ੍ਹ ਵਿੱਚ ਪਹੁੰਚਣ ਤੇ ਗਾਰਡ ਆਫ ਆਨਰ ਦਿੱਤਾ ਗਿਆ।

ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਫ਼ਰੀਦਕੋਟ ਸ. ਅਮਨਦੀਪ ਸਿੰਘ ਬਾਬਾ, ਜੇਲ੍ਹ ਸੁਪਰਡੈਂਟ ਇਕਬਾਲ ਸਿੰਘ ਢਿੱਲੋਂ, ਰਾਜਦੀਪ ਸਿੰਘ ਬਰਾੜ ਅਡੀਸ਼ਨਰ ਸੁਪਰਡੈਂਟ ਤੋਂ ਇਲਾਵਾ ਜੇਲ੍ਹ ਵਿਭਾਗ ਦੇ ਸੀਨੀਅਰ ਅਧਿਕਾਰੀ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

The post ਕੈਦੀ ਲਾਇਬ੍ਰੇਰੀ ਵਿੱਚੋਂ ਪੜ੍ਹ ਕੇ ਆਪਣਾ ਭਵਿੱਖ ਸੰਵਾਰ ਸਕਦੇ ਹਨ-ਵਿਧਾਇਕ ਸੇਖੋਂ appeared first on Latest News, Breaking News, Crime News, Business News, Punjab News Updates: LiveGeoNews.com.

ਪੀ.ਏ.ਯੂ.-ਕੇ.ਵੀ.ਕੇ., ਵੱਲੋਂ ਨਾਬਾਰਡ ਦੇ ਸਹਿਯੋਗ ਨਾਲ ਐੱਫ਼.ਪੀ.ਓਜ਼. ਲਈ ਵਿਸ਼ੇਸ਼ ਸਿਖਲਾਈ ਕੈਂਪ ਦਾ ਆਯੋਜਨ
ਗਿੱਦੜਬਾਹਾ/ਸ੍ਰੀ ਮੁਕਤਸਰ ਸਾਹਿਬ, 25 ਜੂਨ: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਸ੍ਰੀ ਮੁਕਤਸਰ ਸਾਹਿਬ ਵੱਲੋਂ ਐਸੋਸੀਏਟ ਡਾਇਰੈਕਟਰ ਡਾ. ਕਰਮਜੀਤ ਸ਼ਰਮਾ ਦੀ ਯੋਗ ਅਗਵਾਈ ਹੇਠ ਨਾਬਾਰਡ ਦੇ ਸਹਿਯੋਗ ਨਾਲ ‘ਖੇਤ ਬਚਾਓ ਅਭਿਆਨ’ ਤਹਿਤ ਪਿੰਡ ਆਸਾ ਬੁੱਟਰ ਵਿੱਚ ਕਿਸਾਨ ਉਤਪਾਦਕ ਸੰਗਠਨਾਂ (ਐੱਫ਼.ਪੀ.ਓਜ਼.) ਲਈ ਇੱਕ ਵਿਸ਼ੇਸ਼ ਸਿਖਲਾਈ ਤੇ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ।

ਕੈਂਪ ਦੌਰਾਨ ਡਾ. ਮਨਜੀਤ ਕੌਰ, ਸਹਾਇਕ ਪ੍ਰੋਫੈਸਰ (ਭੂਮੀ ਵਿਗਿਆਨ) ਨੇ ਕਿਸਾਨਾਂ ਨੂੰ ਖਾਦਾਂ ਦੀ ਸੰਤੁਲਿਤ ਵਰਤੋਂ ਲਈ ਮਿੱਟੀ ਅਤੇ ਪਾਣੀ ਦੀ ਪਰਖ ਕਰਵਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਾਲ ਦਰ ਸਾਲ ਇੱਕੋ ਫਸਲ ਉਗਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਜਾਂਦੀ ਹੈ, ਇਸ ਲਈ ਮਿੱਟੀ ਦੀ ਜਾਂਚ ਬਹੁਤ ਜ਼ਰੂਰੀ ਹੈ। ਇਸ ਤੋਂ ਇਲਾਵਾ ਉਹਨਾਂ ਨੇ ਜੈਵਿਕ ਖਾਦਾਂ ਦੀ ਵਰਤੋਂ ਨਾਲ ਮਿੱਟੀ ਦੀ ਸਿਹਤ ਸੁਧਾਰ ਬਾਰੇ ਵੀ ਕਿਸਾਨਾਂ ਨਾਲ ਗੱਲਬਾਤ ਕੀਤੀ।

ਇਸ ਦੌਰਾਨ ਡਾ. ਵਿਵੇਕ ਕੁਮਾਰ, ਸਹਾਇਕ ਪ੍ਰੋਫੈਸਰ (ਫ਼ਸਲ ਵਿਗਿਆਨ) ਨੇ ਸਾਉਣੀ ਦੀਆਂ ਫ਼ਸਲਾਂ ਵਿੱਚ ਖਾਦਾਂ ਦੀ ਸੁਚੱਜੀ ਵਰਤੋਂ, ਖਾਦਾਂ ਦੀ ਘਾਟ ਸਮੇਂ ਬਦਲਵੇਂ ਵਿਕਲਪ, ਸੂਖਮ ਪੋਸ਼ਕ ਤੱਤਾਂ ਦੀ ਮਹੱਤਤਾ ਅਤੇ ਸਾਉਣੀ ਦੀਆਂ ਫ਼ਸਲਾਂ ਵਿੱਚ ਨਦੀਨਾਂ ਦੀ ਸਰਵਪੱਖੀ ਰੋਕਥਾਮ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਦੇ ਨਾਲ-ਨਾਲ ਉਹਨਾਂ ਨੇ ਝੋਨੇ/ਬਾਸਮਤੀ ਦੀ ਸਿੱਧੀ ਬਿਜਾਈ ਸਬੰਧੀ ਜ਼ਰੂਰੀ ਨੁਕਤੇ ਸਾਂਝੇ ਕੀਤੇ ਅਤੇ ਝੋਨੇ ਵਿੱਚ ਮਧਰੇ ਰੋਗ ਦੀ ਸਹੀ ਸਮੇਂ ਤੇ ਸੁਚੱਜੀ ਰੋਕਥਾਮ ਦੇ ਢੰਗਾਂ ਬਾਰੇ ਵੀ ਚਾਨਣਾ ਪਾਇਆ।

ਐੱਸ.ਬੀ.ਆਈ. ਤੋਂ ਅਵਤਾਰ ਸਿੰਘ ਜੱਗਾ ਐੱਲ.ਡੀ.ਐੱਮ. ਨੇ ਕਿਸਾਨਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਆਧੁਨਿਕ ਖੇਤੀ ਵਿੱਚ ਨਵੇਂ ਰਾਹ ਲੱਭਣ ਲਈ ਕਿਸਾਨਾਂ ਨੂੰ ਲਗਾਤਾਰ ਕੇ.ਵੀ.ਕੇ. ਦੇ ਮਾਹਿਰਾਂ ਨਾਲ ਸੰਪਰਕ ਵਿੱਚ ਰਹਿਣਾ ਚਾਹੀਦਾ ਹੈ। ਇਸ ਤੋਂ ਇਲਾਵਾ ਉਹਨਾਂ ਨੇ ਖੇਤੀ ਅਤੇ ਖੇਤੀ ਸਹਾਇਕ ਧੰਦਿਆਂ ਵਿੱਚ ਸਰਕਾਰ ਵੱਲੋਂ ਪ੍ਰਦਾਨ ਕੀਤੀਆਂ ਜਾਂਦੀਆਂ ਵਿੱਤੀ ਸਹੂਲਤਾਂ ਬਾਰੇ ਵੀ ਗੱਲਬਾਤ ਕੀਤੀ।

ਨਾਬਾਰਡ ਦੇ ਡੀ.ਡੀ.ਐੱਮ. ਸੁਰੇਸ਼ ਕੁਮਾਰ ਨੇ ਨਾਬਾਰਡ ਵੱਲੋਂ ਕਿਸਾਨਾਂ ਲਈ ਦਿੱਤੀਆਂ ਜਾਂਦੀਆਂ ਸਹੂਲਤਾਂ ਬਾਰੇ ਗੱਲਬਾਤ ਕੀਤੀ ਅਤੇ ਕਿਸਾਨਾਂ ਨੂੰ ਇਹਨਾਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਪ੍ਰੇਰਿਤ ਕੀਤਾ। ਪ੍ਰੋਗਰਾਮ ਦੇ ਅਖੀਰ ਵਿੱਚ ਉਹਨਾਂ ਨੇ ਕੇ.ਵੀ.ਕੇ. ਟੀਮ, ਐੱਸ.ਬੀ.ਆਈ. ਦੇ ਅਧਿਕਾਰੀਆਂ, ਵੱਖ-ਵੱਖ ਐੱਫ.ਪੀ.ਓਜ਼ ਤੋਂ ਪਹੁੰਚੇ ਪ੍ਰਤੀਨਿਧੀਆਂ ਅਤੇ ਕਿਸਾਨਾਂ ਦਾ ਧੰਨਵਾਦ ਕੀਤਾ। ਪ੍ਰੋਗਰਾਮ ਦੌਰਾਨ ਕਿਸਾਨਾਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਖੇਤ ਪੱਧਰੀ ਸਮੱਸਿਆਵਾਂ ਸਬੰਧੀ ਆਪਣੇ ਸਵਾਲ ਵਿਗਿਆਨੀਆਂ ਸਾਹਮਣੇ ਰੱਖੇ, ਜਿਨ੍ਹਾਂ ਦੇ ਸੰਤੁਸ਼ਟੀਜਨਕ ਜਵਾਬ ਦਿੱਤੇ ਗਏ।

The post ਪੀ.ਏ.ਯੂ.-ਕੇ.ਵੀ.ਕੇ., ਵੱਲੋਂ ਨਾਬਾਰਡ ਦੇ ਸਹਿਯੋਗ ਨਾਲ ਐੱਫ਼.ਪੀ.ਓਜ਼. ਲਈ ਵਿਸ਼ੇਸ਼ ਸਿਖਲਾਈ ਕੈਂਪ ਦਾ ਆਯੋਜਨ appeared first on Latest News, Breaking News, Crime News, Business News, Punjab News Updates: LiveGeoNews.com.

ਮੁੱਖ ਮੰਤਰੀ ਪੰਜਾਬ ਵਲੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ, ਸ਼ਲਾਘਯੋਗ ਫੈਸਲਾ-ਵਿਧਾਇਕ ਸ਼ੈਰੀ ਕਲਸੀ
ਬਟਾਲਾ, 25 ਜੂਨ  (    ) ਮੁੱਖ ਮੰਤਰੀ, ਸ. ਭਗਵੰਤ ਸਿੰਘ ਮਾਨ ਨੇ ਸੂਬੇ ਦੀਆਂ ਪੰਚਾਇਤਾਂ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਪਿੰਡਾਂ ਦੇ ਵਿਕਾਸ ਨੂੰ ਨਵੀਂ ਰਫ਼ਤਾਰ ਦੇਣ ਲਈ ਵੱਡਾ ਐਲਾਨ ਕੀਤਾ ਹੈ ਅਤੇ 15 ਅਗਸਤ ਤੋਂ ਪੰਜਾਬ ਦੇ ਸਾਰੇ ਸਰਪੰਚਾਂ ਨੂੰ 10,000 ਰੁਪਏ ਪ੍ਰਤੀ ਮਹੀਨਾ ਮਾਣਭੱਤਾ ਦਿੱਤਾ ਜਾਵੇਗਾ।

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਇਸ ਵਿਸ਼ੇਸ਼ ਉਪਰਾਲੇ ਦੀ ਸ਼ਲਾਘਾ ਕਰਦਿਆਂ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਮੌਜੂਦਾ ਸਮੇਂ ਮਿਲ ਰਹੇ 2,000 ਰੁਪਏ ਮਾਣਭੱਤੇ ਵਿਚ ਪੰਜ ਗੁਣਾ ਵਾਧਾ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਸਰਪੰਚ ਪਿੰਡਾਂ ਦੇ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਦਿਨ-ਰਾਤ ਕੰਮ ਕਰਦੇ ਹਨ, ਇਸ ਲਈ ਉਹ ਅਣਮੁੱਲੇ ਮਾਣ-ਸਤਿਕਾਰ ਦੇ ਹੱਕਦਾਰ ਹਨ।

ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਸਰਪੰਚਾਂ ਨੂੰ ਅਗਸਤ ਮਹੀਨੇ ਤੋਂ 10,000 ਰੁਪਏ ਪ੍ਰਤੀ ਮਹੀਨਾ ਮਾਣਭੱਤਾ ਮਿਲੇਗਾ। ਉਨ੍ਹਾਂ ਕਿਹਾ ਕਿ ਪੰਚਾਇਤਾਂ ਨੂੰ ਲੋਕਤੰਤਰ ਦੀ ਨੀਂਹ ਵਜੋਂ ਜਾਣਿਆਂ ਜਾਂਦਾ ਹੈ, ਕਿਉਂਕਿ ਉਨ੍ਹਾਂ ਕੋਲ ਅਥਾਹ ਤਾਕਤ ਹੁੰਦੀ ਹੈ, ਉਨ੍ਹਾਂ ਦੇ ਫ਼ੈਸਲਿਆਂ ਦਾ ਪੂਰੇ ਪਿੰਡ ਵਲੋਂ ਪਾਲਣ ਕੀਤਾ ਜਾਂਦਾ ਹੈ। ਇਸ ਕਰਕੇ ਪਿੰਡ ਵਾਸੀਆਂ ਦੇ ਹਿਤਾਂ ਦੀ ਰਾਖੀ ਕਰਨਾ ਅਤੇ ਉਨ੍ਹਾਂ ਦੀਆਂ ਉਮੀਦਾਂ ਨੂੰ ਪੂਰਾ ਕਰਨਾ ਸਰਪੰਚਾਂ ਦਾ ਮੁਢਲਾ ਫ਼ਰਜ਼ ਹੈ।

ਉਨ੍ਹਾਂ ਹਲਕੇ ਦੇ ਸਰਪੰਚਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪਿੰਡਾਂ ਵਿੱਚ ਚਹੁਮੁਖੀ ਵਿਕਾਸ ਕਾਰਜਾਂ ਲਈ ਹੋਰ ਮਿਹਨਤ ਕਰਨ ਤਾਂ ਜੋ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਮਿਲ ਸਕੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਫ਼ੰਡਾਂ ਦੀ ਵਰਤੋਂ ਪੂਰੀ ਪਾਰਦਰਸ਼ਤਾ ਨਾਲ ਕਰਨ ਤਾਂ ਜੋ ਟੈਕਸ ਦਾਤਾਵਾਂ ਦੇ ਇਕ-ਇਕ ਪੈਸੇ ਦੀ ਸਹੀ ਵਰਤੋਂ ਹੋ ਸਕੇ।

ਵਿਧਾਇਕ ਸ਼ੈਰੀ ਕਲਸੀ ਨੇ ਸਰਪੰਚਾਂ ਨੂੰ ਨਸ਼ਾ ਮੁਕਤੀ ਮੁਹਿੰਮ ਵਿਚ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਮਾਰ ਤੋਂ ਬਚਾਉਣ ਲਈ ਪਿੰਡ ਪੱਧਰ ‘ਤੇ ਹੋਰਯਤਨ ਤੇਜ਼ ਕਰਨ ਦੀ ਲੋੜ ਹੈ। ਇਸ ਲਈ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸਮਾਜਿਕ ਬੁਰਾਈ ਨਸ਼ੇ ਨੂੰ ਖਤਮ ਕਰਨ ਲਈ ਰਲ ਕੇ ਹੰਭਲੇ ਮਾਰੇ ਜਾਣ।

The post ਮੁੱਖ ਮੰਤਰੀ ਪੰਜਾਬ ਵਲੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ, ਸ਼ਲਾਘਯੋਗ ਫੈਸਲਾ-ਵਿਧਾਇਕ ਸ਼ੈਰੀ ਕਲਸੀ appeared first on Latest News, Breaking News, Crime News, Business News, Punjab News Updates: LiveGeoNews.com.

ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਫ਼ਿਰੋਜ਼ਪੁਰ ਵੱਲੋਂ ਜੈਵਿਕ ਖਾਦਾਂ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ
ਫ਼ਿਰੋਜ਼ਪੁਰ, 25 ਜੂਨ: ਪੀ.ਏ.ਯੂ-ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ.) ਫ਼ਿਰੋਜ਼ਪੁਰ ਵੱਲੋਂ ਡਿਪਟੀ ਡਾਇਰੈਕਟਰ ਡਾ. ਗੁਰਮੇਲ ਸਿੰਘ ਸੰਧੂ ਦੀ ਯੋਗ ਅਗਵਾਈ ਹੇਠ ਜੈਵਿਕ ਖਾਦਾਂ ਬਾਰੇ ਕਿਸਾਨਾਂ ਵਿੱਚ ਜਾਗਰੁਕਤਾ ਪੈਦਾ ਕਰਨ ਲਈ ਪਿੰਡ ਪੱਧਰੀ ਕੈਂਪ ਲਗਾਇਆ ਗਿਆ।

ਕੈਂਪ ਦੀ ਸ਼ੁਰੂਆਤ ਦੌਰਾਨ ਡਾ. ਸਿਮਰਨਜੀਤ ਕੌਰ ਨੇ ਕਿਸਾਨਾਂ ਨਾਲ ਕ੍ਰਿਸ਼ੀ ਵਿਗਿਆਨ ਕੇਂਦਰ ਦੀਆਂ ਗਤੀਵਿਧੀਆਂ ਬਾਰੇ ਚਾਨਣਾ ਪਾਇਆ।ਉਹਨਾਂ ‘ਖੇਤ ਬਚਾਓ ਅਭਿਆਨ’ ਤਹਿਤ ਕਿਸਾਨਾਂ ਨੂੰ ਖਾਦਾਂ ਦੀ ਸੰਤੁਲਿਤ ਵਰਤੋਂ ਅਤੇ ਮਿੱਟੀ ਅਤੇ ਪਾਣੀ ਦੀ ਪਰਖ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਹਨਾਂ ਕਿਸਾਨਾਂ ਨਾਲ ਝੋਨੇ ਅਤੇ ਬਾਸਮਤੀ ਵਿੱਚ ਕੀਟ ਪ੍ਰਬੰਧਨ ਬਾਰੇ ਜਾਣਾਕਾਰੀ ਸਾਂਝੀ ਕਰਦਿਆਂ ਬੀਜ ਅਤੇ ਪਨੀਰੀ ਸੋਧ ਅਤੇ ਚਿੱਟੀ ਪਿੱਠ ਵਾਲੇ ਟਿੱਡੇ ਦੀ ਸਮੇਂ ਸਿਰ ਰੋਕਥਾਮ ਬਾਰੇ ਚਾਨਣਾ ਪਾਇਆ।

ਇਸ ਦੌਰਾਨ ਡਾ. ਭੱਲਣ ਸਿੰਘ ਸੇਖੋਂ ਨੇ ਕਿਸਾਨਾਂ ਨੂੰ ਰਸਾਇਣਕ ਖਾਦਾਂ ਦੇ ਬਦਲ ਵਜੋਂ ਜੈਵਿਕ ਖਾਦਾਂ ਨੂੰ ਤਰਜੀਹ ਦੇਣ ਦੀ ਗੱਲ ਕਹੀ। ਉਹਨਾਂ ਕਿਹਾ ਕਿ ਜੈਵਿਕ ਖੇਤੀ ਵਿੱਚ ਰੂੜੀ ਦੀ ਖਾਦ, ਅਰਿੰਡ ਦੀ ਖਲ, ਵਰਮੀਕੰਪੋਸਟ/ ਗੰਡੋਆ ਖਾਦ, ਜੈਵਿਕ ਖਾਦ ਅਤੇ ਪਰਾਲੀ ਖੇਤ ਵਿੱਚ ਵਾਹੁਣ ਦੀ ਸਿਫਾਰਸ਼ ਹੈ। ਕਿਸਾਨ ਖਾਸ ਕਰਕੇ ਸਬਜ਼ੀਆਂ ਵਿੱਚ ਜੈਵਿਕ ਕੀਟ ਪ੍ਰਬੰਧਨ ਦੀਆਂ ਸਿਫਾਰਸ਼ਾਂ ਲਈ ਪੀਏ ਯੂ- ਲੁਧਿਆਣਾ ਵੱਲੋਂ ਪ੍ਰਕਾਸ਼ਿਤ ਕੀਤੇ ਕਿਤਾਬਚੇ ਆਪਣੇ ਘਰਾਂ ਵਿੱਚ ਜ਼ਰੂਰ ਰੱਖਣ। ਇਹਨਾਂ ਵਿੱਚ ਪ੍ਰਕਾਸ਼ਿਤ ਨਿੰਮ ਦੇ ਘੋਲ, ਧਰੇਕ ਦੇ ਘੋਲ, ਬਾਜਰੇ ਦਾ ਰਸ ਆਦਿ ਬਣਾਉਣ ਦੀਆਂ ਵਿਧੀਆਂ ਅਤੇ ਵਰਤੋਂ ਸਬੰਧੀ ਦਰਸਾਈਆਂ ਸਿਫਾਰਸ਼ਾਂ ਨਾਲ ਸੁਚੱਜਾ ਅਤੇ ਸਸਤਾ ਕੀਟ ਪ੍ਰਬੰਧਨ ਕੀਤਾ ਜਾ ਸਕਦਾ ਹੈ।

ਕੈਂਪ ਵਿੱਚ ਪਿੰਡ ਰੱਤਾ ਖੇੜਾ ਦੇ ਅਗਾਂਹਵਧੂ ਕਿਸਾਨ, ਸ ਹਰਿੰਦਰ ਸਿੰਘ, ਪਿੰਡ ਢੀਂਡਸਾਂ ਦੇ ਸ. ਅਰਸ਼ਜੋਤ ਸਿੰਘ ਅਤੇ ਸ ਰਾਜਬੀਰ ਸਿੰਘ ਨੇ ਖਾਸ ਤੌਰ ਤੇ ਸ਼ਮੂਲੀਅਤ ਕੀਤੀ। ਕੈਂਪ ਦੇ ਅਖੀਰ ਵਿੱਚ ਮਾਹਿਰਾਂ ਵੱਲੋਂ ਕਿਸਾਨਾਂ ਦੇ ਸਵਾਲਾਂ ਦੇ ਜਵਾਬ ਤਸੱਲੀਬਖਸ਼ ਢੰਗ ਨਾਲ ਦਿੱਤੇ ਗਏ।

The post ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਫ਼ਿਰੋਜ਼ਪੁਰ ਵੱਲੋਂ ਜੈਵਿਕ ਖਾਦਾਂ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ appeared first on Latest News, Breaking News, Crime News, Business News, Punjab News Updates: LiveGeoNews.com.

2027 ਦਾ ਫੈਸਲਾ ਹੁਣੇ ਹੀ ਸਾਫ਼ ਦਿਖਾਈ ਦੇ ਰਿਹਾ ਹੈ; ਪੰਜਾਬੀਆਂ ਨੇ ‘ਆਪ’ ਨੂੰ ਮੁੜ ਸੱਤਾ ਵਿੱਚ ਲਿਆਉਣ ਦਾ ਮਨ ਬਣਾ ਲਿਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਧਰਮਪੁਰਾ (ਮਾਨਸਾ); 24 ਜੂਨ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦਾਅਵਾ ਕੀਤਾ ਕਿ ਇਹ ਕੰਧ ‘ਤੇ ਲਿਖਿਆ ਪੜ੍ਹਿਆ ਜਾ ਸਕਦਾ ਹੈ ਕਿ ਆਮ ਆਦਮੀ ਪਾਰਟੀ (ਆਪ) 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਹੋਰ ਵੀ ਵੱਡੇ ਬਹੁਮਤ ਨਾਲ ਸੱਤਾ ਵਿੱਚ ਵਾਪਸੀ ਕਰੇਗੀ, ਕਿਉਂਕਿ ਲੋਕਾਂ ਨੇ ਸਰਕਾਰ ਦੀਆਂ ਲੋਕ-ਪੱਖੀ ਅਤੇ ਵਿਕਾਸ-ਮੁਖੀ ਨੀਤੀਆਂ ਵਿੱਚ ਭਾਰੀ ਭਰੋਸਾ ਜਤਾਇਆ ਹੈ। ਮਾਨਸਾ ਜ਼ਿਲ੍ਹੇ ਦੇ ਹਲਕਾ ਬੁਢਲਾਡਾ ਦੇ ਪਿੰਡ ਧਰਮਪੁਰਾ ਵਿਖੇ ‘ਲੋਕ ਮਿਲਣੀ’ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਬੇਮਿਸਾਲ ਭਲਾਈ ਕਾਰਜਾਂ ਨੇ ਪੰਜਾਬ ਦੀ ਨੁਹਾਰ ਬਦਲ ਦਿੱਤੀ ਹੈ ਅਤੇ ਸਰਕਾਰ ਤੇ ਜਨਤਾ ਵਿਚਾਲੇ ਸਾਂਝ ਨੂੰ ਹੋਰ ਮਜ਼ਬੂਤ ਕੀਤਾ ਹੈ।

ਪੰਜਾਬ ਦੇ ਹੱਕਾਂ ਅਤੇ ਹਿੱਤਾਂ ਦੀ ਰਾਖੀ ਲਈ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਨੇ ਮੁਫ਼ਤ ਬਿਜਲੀ ਅਤੇ ਸਿਹਤ ਸਹੂਲਤਾਂ ਤੋਂ ਲੈ ਕੇ ਮਹਿਲਾ ਸ਼ਕਤੀਕਰਨ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਤੱਕ ਹਰ ਖੇਤਰ ਵਿੱਚ ਇਤਿਹਾਸਕ ਪ੍ਰਗਤੀ ਦੇਖੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਦਹਾਕਿਆਂ ਦੇ ਵਿਕਾਸ ਦੇ ਪਾੜੇ ਨੂੰ ਪੂਰਿਆ ਹੈ, ਪੰਜਾਬ ਨੂੰ ਸਹੀ ਮਾਅਨਿਆਂ ਵਿੱਚ ‘ਰੰਗਲਾ ਪੰਜਾਬ’ ਬਣਾਉਣ ਦੇ ਰਾਹ ‘ਤੇ ਪਾਇਆ ਹੈ ਅਤੇ ਇਹ ਯਕੀਨੀ ਬਣਾਇਆ ਹੈ ਕਿ ਸ਼ਾਸਨ ਦੇ ਲਾਭ ਸੂਬੇ ਦੇ ਹਰ ਘਰ ਤੱਕ ਪਹੁੰਚਣ।

ਲੋਕ ਮਿਲਣੀ ਵਾਲੀ ਥਾਂ ‘ਤੇ ਲੋਕਾਂ ਦਾ ਹੜ੍ਹ ਉਤਰਿਆ; ਔਰਤਾਂ ਨੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ

ਲੋਕ ਮਿਲਣੀ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਇਕੱਠ ਨੂੰ ਸੰਬੋਧਨ ਕਰਨ ਤੋਂ ਬਹੁਤ ਪਹਿਲਾਂ ਹੀ ਪੰਡਾਲ ਪੂਰੀ ਤਰ੍ਹਾਂ ਭਰ ਗਿਆ ਸੀ। ਜਿਵੇਂ-ਜਿਵੇਂ ਭੀੜ ਵਧਦੀ ਗਈ, ਕਈ ਨਿਵਾਸੀ ਮੁੱਖ ਮੰਤਰੀ ਨੂੰ ਸੁਣਨ ਲਈ ਆਪਣੇ ਘਰਾਂ ਦੀਆਂ ਛੱਤਾਂ ‘ਤੇ ਆ ਗਏ। ਇਹ ਉਤਸ਼ਾਹਜਨਕ ਸ਼ਮੂਲੀਅਤ ਲੋਕਾਂ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਚਕਾਰ ਗੂੜ੍ਹੇ ਸਬੰਧ ਨੂੰ ਦਰਸਾਉਂਦੀ ਸੀ। ਗੱਲਬਾਤ ਦੌਰਾਨ ਕਈ ਔਰਤਾਂ ਨੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਅਤੇ ਆਪਣੀ ਸਰਕਾਰ ਦੇ ਹੋਰ ਭਲਾਈ ਕਾਰਜਾਂ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਸਕੀਮ ਪੰਜਾਬ ਭਰ ਦੀਆਂ ਔਰਤਾਂ ਨੂੰ ਵਿੱਤੀ ਸਹਾਇਤਾ, ਮਾਣ-ਸਤਿਕਾਰ ਅਤੇ ਆਤਮ-ਵਿਸ਼ਵਾਸ ਦੇਵੇਗੀ।

ਲੋਕ ਮਿਲਣੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ‘ਆਪ’ ਸਰਕਾਰ ਨੇ ਪੰਜਾਬ ਨੂੰ ਵਿਕਾਸ ਦੇ ਰਾਹ ‘ਤੇ ਮਜ਼ਬੂਤੀ ਨਾਲ ਪਾਇਆ ਹੈ ਅਤੇ ਹਰ ਲੰਘਦੇ ਦਿਨ ਨਾਲ ਤਰੱਕੀ ਦੀ ਰਫ਼ਤਾਰ ਤੇਜ਼ ਹੋ ਰਹੀ ਹੈ। ਉਨ੍ਹਾਂ ਕਿਹਾ, “ਸਾਡੀ ਸਰਕਾਰ ਨੇ ਭਲਾਈ ਵਾਲਾ ਸ਼ਾਸਨ, ਪਾਰਦਰਸ਼ੀ ਪ੍ਰਸ਼ਾਸਨ ਅਤੇ ਸਿਹਤ ਸੰਭਾਲ, ਮਹਿਲਾ ਸ਼ਕਤੀਕਰਨ, ਬਿਜਲੀ ਅਤੇ ਜਨਤਕ ਸੇਵਾਵਾਂ ਦੇ ਖੇਤਰ ਵਿੱਚ ਇਤਿਹਾਸਕ ਪਹਿਲਕਦਮੀਆਂ ਰਾਹੀਂ ਲੋਕਾਂ ਦੀਆਂ ਉਮੀਦਾਂ ਨੂੰ ਪੂਰਾ ਕਰਨ ਲਈ ਅਣਥੱਕ ਮਿਹਨਤ ਕੀਤੀ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਆਪ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਮੁੜ ਸਰਕਾਰ ਬਣਾ ਕੇ ਪੰਜਾਬ ਵਿੱਚ ਇਤਿਹਾਸ ਰਚੇਗੀ। ਲੋਕਾਂ ਦਾ ਫੈਸਲਾ ਬਿਲਕੁਲ ਸਾਫ਼ ਹੋਵੇਗਾ। ‘ਆਪ’ 2022 ਦੇ ਮੁਕਾਬਲੇ ਵੱਧ ਸੀਟਾਂ ਜਿੱਤੇਗੀ ਕਿਉਂਕਿ ਲੋਕਾਂ ਦਾ ਪਿਆਰ ਅਤੇ ਸਮਰਥਨ ਪਾਰਟੀ ਅਤੇ ਸਰਕਾਰ ਦੇ ਨਾਲ ਹੈ। ਸੂਬਾ ਸਰਕਾਰ ਵੱਲੋਂ ਲੋਕ ਭਲਾਈ ਲਈ ਕੀਤੇ ਗਏ ਉਪਰਾਲੇ ਬੇਮਿਸਾਲ ਹਨ। ਇਹ ਸਾਫ਼ ਦਿਖਾਈ ਦੇ ਰਿਹਾ ਹੈ ਕਿ ਪੰਜਾਬੀ ‘ਆਪ’ ਨੂੰ ਮੁੜ ਸੱਤਾ ਵਿੱਚ ਲਿਆਉਣ ਲਈ ਕਾਹਲੇ ਹਨ, ਜਿਸ ਕਾਰਨ ਰਵਾਇਤੀ ਪਾਰਟੀਆਂ ਬੌਖਲਾਈਆਂ ਹੋਈਆਂ ਹਨ।”

ਮੁੱਖ ਮੰਤਰੀ ਨੇ ਕਿਹਾ, “ਇਹ ਬਹੁਤ ਹੀ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਪੰਜਾਬ ਦੇ ਵਿਕਾਸ ਨੂੰ ਸਹੀ ਲੀਹ ‘ਤੇ ਪਾਇਆ ਗਿਆ ਹੈ ਅਤੇ ਹੁਣ ਪੰਜਾਬ ਸਰਕਾਰ ਹਰ ਲੰਘਦੇ ਦਿਨ ਨਾਲ ਇਸ ਦੀ ਰਫ਼ਤਾਰ ਵਧਾ ਰਹੀ ਹੈ। ਸੂਬਾ ਸਰਕਾਰ ਨੇ 70 ਸਾਲਾਂ ਦੇ ਪਾੜੇ ਨੂੰ ਭਰ ਦਿੱਤਾ ਹੈ ਅਤੇ ‘ਰੰਗਲਾ ਪੰਜਾਬ’ ਸਿਰਜਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।”

ਉਨ੍ਹਾਂ ਅੱਗੇ ਕਿਹਾ, “ਆਪ ਸਰਕਾਰ ਦੇਸ਼ ਦੀ ਪਹਿਲੀ ਅਜਿਹੀ ਸਰਕਾਰ ਹੈ, ਜਿਸ ਨੇ ‘ਲੋਕਾਂ ਦਾ ਮੈਨੀਫੈਸਟੋ’ ਲਾਗੂ ਕੀਤਾ ਹੈ ਕਿਉਂਕਿ ਲੋਕਾਂ ਵੱਲੋਂ ਉਠਾਈਆਂ ਗਈਆਂ ਸਾਰੀਆਂ ਜਾਇਜ਼ ਮੰਗਾਂ ਨੂੰ ਹਕੀਕਤ ਵਿੱਚ ਬਦਲਿਆ ਜਾ ਰਿਹਾ ਹੈ।”

ਪੁਰਾਣੇ ਮੁੱਖ ਮੰਤਰੀਆਂ ‘ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੇਰੇ ਤੋਂ ਪਹਿਲੇ ਮੁੱਖ ਮੰਤਰੀ ਕਦੇ ਵੀ ਆਮ ਲੋਕਾਂ ਨੂੰ ਨਹੀਂ ਮਿਲੇ ਕਿਉਂਕਿ ਉਹ ਮੌਸਮ ਦੇਖ ਕੇ ਹੀ ਆਪਣੇ ਆਲੀਸ਼ਾਨ ਘਰਾਂ ਤੋਂ ਬਾਹਰ ਨਿਕਲਦੇ ਸਨ, ਜਦਕਿ ਮੈਂ ਲੋਕਾਂ ਲਈ ਚੌਵੀ ਘੰਟੇ ਹਾਜ਼ਰ ਹਾਂ। ਇਨ੍ਹਾਂ ਆਗੂਆਂ ਨੇ ਆਪਣੇ ਸਰਕਾਰੀ ਅਹੁਦਿਆਂ ਦੀ ਦੁਰਵਰਤੋਂ ਕਰ ਕੇ ਅੰਨ੍ਹੀ ਦੌਲਤ ਇਕੱਠੀ ਕੀਤੀ ਅਤੇ ਗੈਰ-ਕਾਨੂੰਨੀ ਤੌਰ ‘ਤੇ ਵੱਡੇ-ਵੱਡੇ ਮਹਿਲ ਉਸਾਰੇ। ਇਨ੍ਹਾਂ ਆਲੀਸ਼ਾਨ ਘਰਾਂ ਦੀਆਂ ਕੰਧਾਂ ਉੱਚੀਆਂ ਸਨ ਅਤੇ ਇਨ੍ਹਾਂ ਦੇ ਗੇਟ ਆਮ ਲੋਕਾਂ ਲਈ ਬੰਦ ਰਹਿੰਦੇ ਸਨ। ਉਹ ਜਨਤਾ ਦੀ ਪਹੁੰਚ ਤੋਂ ਦੂਰ ਰਹੇ ਅਤੇ ਆਖਰਕਾਰ ਜਨਤਾ ਨੇ ਉਨ੍ਹਾਂ ਨੂੰ ਬਾਹਰ ਦਾ ਰਸਤਾ ਦਿਖਾ ਦਿੱਤਾ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਦੇ ਲੋਕਾਂ ਨੇ ਵਾਰੀ-ਵਾਰੀ ਲੁੱਟਣ ਵਾਲਿਆਂ ਨੂੰ ਚਲਦਾ ਕਰ ਦਿੱਤਾ ਹੈ। ਇਨ੍ਹਾਂ ਆਗੂਆਂ ਨੇ ਲੰਮਾ ਸਮਾਂ ਲੋਕਾਂ ਨੂੰ ਮੂਰਖ ਬਣਾਇਆ, ਪਰ ਸੂਬੇ ਦੇ ਸੂਝਵਾਨ ਲੋਕ ਹੁਣ ਇਨ੍ਹਾਂ ਦੇ ਗੁਮਰਾਹਕੁੰਨ ਪ੍ਰਚਾਰ ਵਿੱਚ ਆਉਣ ਵਾਲੇ ਨਹੀਂ ਹਨ। ਇਹ ਹੰਕਾਰੀ ਸਿਆਸਤਦਾਨ ਹਮੇਸ਼ਾ ਲੋਕਾਂ ਨੂੰ ਹਲਕੇ ਵਿੱਚ ਲੈਂਦੇ ਸਨ ਅਤੇ ਆਖ਼ਰਕਾਰ ਲੋਕਾਂ ਨੇ ਉਨ੍ਹਾਂ ਨੂੰ ਨਕਾਰ ਦਿੱਤਾ। ਇਹ ਮੌਕਾਪ੍ਰਸਤ ਆਗੂ ਬੌਖਲਾ ਗਏ ਹਨ ਕਿਉਂਕਿ ਲੋਕ ਇਨ੍ਹਾਂ ਨੂੰ ਕੋਈ ਹੁੰਗਾਰਾ ਨਹੀਂ ਦੇ ਰਹੇ। ਇਨ੍ਹਾਂ ਦਾ ਏਜੰਡਾ ਲੋਕਾਂ ਦੀ ਭਲਾਈ ਦੀ ਬਜਾਏ ਸਿਰਫ਼ ਆਪਣੇ ਪਰਿਵਾਰਾਂ ਦੀ ਭਲਾਈ ਤੱਕ ਸੀਮਤ ਹੈ।”

ਵਿਰੋਧੀ ਪਾਰਟੀਆਂ ‘ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ, “ਅਕਾਲੀ ਦਲ ਸਿਰਫ਼ ਦਰਾਣੀਆਂ-ਜੇਠਾਣੀਆਂ ਦੀ ਪਾਰਟੀ ਬਣ ਕੇ ਰਹਿ ਗਿਆ ਹੈ। ਇੱਕ ਐਮ.ਪੀ. ਹੈ ਅਤੇ ਦੂਜੀ ਵਿਧਾਇਕ ਹੈ। ਸੁਖਬੀਰ ਬਾਦਲ 2022 ਦੀ ਹਾਰ ਦੇ ਸਦਮੇ ‘ਚੋਂ ਅਜੇ ਤੱਕ ਬਾਹਰ ਨਹੀਂ ਆ ਸਕੇ। ਸਾਬਕਾ ਉਪ ਮੁੱਖ ਮੰਤਰੀ ਕਹਿੰਦੇ ਹਨ ਕਿ ਉਨ੍ਹਾਂ ਨੇ ਆਪਣੇ ਸਾਰੇ ਵਿਧਾਇਕਾਂ ਨੂੰ ਵਿਧਾਨ ਸਭਾ ਵਿੱਚ ਨਾ ਜਾਣ ਦੇ ਨਿਰਦੇਸ਼ ਦਿੱਤੇ ਹਨ, ਉਹ ਇਹ ਭੁੱਲ ਗਏ ਕਿ ਸ਼੍ਰੋਮਣੀ ਅਕਾਲੀ ਦਲ ਵਿੱਚ ਸਿਰਫ਼ ਇੱਕ ਹੀ ਵਿਧਾਇਕ ਬਚਿਆ ਹੈ ਅਤੇ ਉਹ ਵੀ ਉਨ੍ਹਾਂ ਦਾ ਰਿਸ਼ਤੇਦਾਰ ਹੈ।”

ਉਨ੍ਹਾਂ ਕਿਹਾ, “ਅਕਾਲੀ, ਕਾਂਗਰਸ ਅਤੇ ਭਾਜਪਾ ਵਾਲੇ ਜਾਣਦੇ ਹਨ ਕਿ ਉਹ ਸਿਆਸੀ ਤੌਰ ‘ਤੇ ਮੇਰਾ ਮੁਕਾਬਲਾ ਨਹੀਂ ਕਰ ਸਕਦੇ। ਇਸ ਲਈ ਉਹ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਵਰਤੋਂ ਕਰਕੇ ਬਣਾਈਆਂ ਗਈਆਂ ਫ਼ਰਜ਼ੀ ਵੀਡੀਓਜ਼ ਰਾਹੀਂ ਧਾਰਮਿਕ ਮੁੱਦਿਆਂ ‘ਤੇ ਮੈਨੂੰ ਬਦਨਾਮ ਕਰਨ ਲਈ ਇਕੱਠੇ ਹੋ ਗਏ ਹਨ।”

ਅਕਾਲੀ ਲੀਡਰਸ਼ਿਪ ‘ਤੇ ਵਰ੍ਹਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਕਾਲੀ ਆਗੂਆਂ ਨੇ ਆਪਣੇ ਲੰਬੇ ਅਤੇ ਜ਼ਾਲਮਾਨਾ ਰਾਜ ਦੌਰਾਨ ਸੂਬੇ ਨੂੰ ਬੇਰਹਿਮੀ ਨਾਲ ਲੁੱਟਿਆ ਅਤੇ ਆਮ ਆਦਮੀ ‘ਤੇ ਅਣਗਿਣਤ ਤੇ ਨਾ-ਮਾਫ਼ੀਯੋਗ ਜ਼ੁਲਮ ਕੀਤੇ। ਉਨ੍ਹਾਂ ਨੇ ਪੰਜਾਬੀਆਂ ਦੀ ਮਾਨਸਿਕਤਾ ਨੂੰ ਭਾਵਨਾਤਮਕ ਤੌਰ ‘ਤੇ ਜ਼ਖ਼ਮੀ ਕੀਤਾ ਅਤੇ ਸੂਬੇ ਨੂੰ ਬਰਬਾਦ ਕਰਨ ਲਈ ਕਈ ਮਾਫੀਆ ਨੂੰ ਪਨਾਹ ਦਿੱਤੀ। ਅਕਾਲੀ ਲੀਡਰਸ਼ਿਪ ਨੂੰ ਕਦੇ ਵੀ ਮੁਆਫ਼ ਨਹੀਂ ਕੀਤਾ ਜਾ ਸਕਦਾ ਕਿਉਂਕਿ ਉਹ ਪੰਜਾਬ ਦੀਆਂ ਕਈ ਪੀੜ੍ਹੀਆਂ ਦੀ ਨਸਲਕੁਸ਼ੀ ਲਈ ਜ਼ਿੰਮੇਵਾਰ ਹੈ। ‘ਚਿੱਟੇ’ ਦੇ ਵਪਾਰ ਨੂੰ ਉਨ੍ਹਾਂ ਦੀ ਸਰਪ੍ਰਸਤੀ ਹਾਸਲ ਸੀ ਅਤੇ ਉਨ੍ਹਾਂ ਦੇ ਲੰਬੇ ਕੁਸ਼ਾਸਨ ਦੌਰਾਨ ਇਹ ਖ਼ੂਬ ਫਲਿਆ-ਫੁੱਲਿਆ।”

ਉਨ੍ਹਾਂ ਅੱਗੇ ਕਿਹਾ, “ਅਕਾਲੀ ਆਗੂ ਜਨਤਾ ਵਿੱਚ ਆਪਣਾ ਆਧਾਰ ਗੁਆ ਚੁੱਕੇ ਹਨ। ਉਨ੍ਹਾਂ ਦੀਆਂ ਰੈਲੀਆਂ ਵਿੱਚ ਭੀੜ ਦਿਖਾਉਣ ਲਈ ਪੈਸੇ ਦੇ ਕੇ ਲਿਆਂਦੇ ਵਰਕਰ ਲਿਆਂਦੇ ਜਾ ਰਹੇ ਹਨ। ਹਰ ਅਕਾਲੀ ਰੈਲੀ ਵਿੱਚ ਉਹੀ ਭੀੜ ਮੌਜੂਦ ਹੁੰਦੀ ਹੈ।”

ਕਾਂਗਰਸ ‘ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਕਾਂਗਰਸ ਪਾਰਟੀ ਆਪਣੇ ਆਖਰੀ ਸਾਹਾਂ ‘ਤੇ ਹੈ ਅਤੇ ਬਹੁਤ ਜਲਦ ਇਹ ਖ਼ਤਮ ਹੋ ਜਾਵੇਗੀ ਕਿਉਂਕਿ ਉਸ ਕੋਲ ਲੋਕਾਂ ਅਤੇ ਸੂਬੇ ਲਈ ਕੋਈ ਵਿਜ਼ਨ ਨਹੀਂ ਹੈ। ਇਨ੍ਹਾਂ ਦਾ ਇੱਕੋ-ਇੱਕ ਮਕਸਦ ਸੱਤਾ ਹਾਸਲ ਕਰਕੇ ਪੰਜਾਬ ਦੀ ਦੌਲਤ ਨੂੰ ਲੁੱਟਣਾ ਹੈ, ਪਰ ਉਹ ਸੁਪਨੇ ਕਦੇ ਪੂਰੇ ਨਹੀਂ ਹੋਣਗੇ।”

ਉਨ੍ਹਾਂ ਕਿਹਾ, “ਕਾਂਗਰਸ ਪਾਰਟੀ ਆਪਸੀ ਫੁੱਟ ਦਾ ਸ਼ਿਕਾਰ ਹੈ, ਜੋ ਆਪਣੀ ਅੰਦਰੂਨੀ ਲੜਾਈ ਕਾਰਨ ਢਹਿ-ਢੇਰੀ ਹੋ ਜਾਵੇਗੀ। ਇਹ ਬੜੇ ਅਫ਼ਸੋਸ ਦੀ ਗੱਲ ਹੈ ਕਿ ਸੱਤਾ ਲਈ ਆਪਸ ਵਿੱਚ ਲੜ ਰਹੇ ਇਨ੍ਹਾਂ ਆਗੂਆਂ ਨੂੰ ਇਕੱਠਾ ਕਰਨ ਆਉਣ ਵਾਲੇ ਚੋਟੀ ਦੇ ਕਾਂਗਰਸੀ ਆਗੂਆਂ ਨੂੰ ਇਨ੍ਹਾਂ ਦੇ ਨਾਮ ਵੀ ਸਹੀ ਬੋਲਣੇ ਨਹੀਂ ਆਉਂਦੇ।”

ਪੰਜਾਬ ਦੇ ਦਰਿਆਈ ਪਾਣੀਆਂ ਬਾਰੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਸ਼ਟੀ ਕੀਤੀ, “ਸਾਡੀ ਸਰਕਾਰ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਗੁਆਂਢੀ ਸੂਬੇ ਪੰਜਾਬ ਦਾ ਪਾਣੀ ਖੋਹਣ ‘ਤੇ ਉਤਾਰੂ ਸਨ, ਪਰ ਸੂਬਾ ਸਰਕਾਰ ਨੇ ਸਖ਼ਤ ਸਟੈਂਡ ਲਿਆ ਅਤੇ ਇਹ ਯਕੀਨੀ ਬਣਾਇਆ ਕਿ ਦੂਜੇ ਸੂਬਿਆਂ ਨਾਲ ਇੱਕ ਬੂੰਦ ਵੀ ਸਾਂਝੀ ਨਾ ਕੀਤੀ ਜਾਵੇ।”

ਉਨ੍ਹਾਂ ਕਿਹਾ, “ਸਾਡੀ ਸਰਕਾਰ ਦੇ ਦ੍ਰਿੜ੍ਹ ਸਟੈਂਡ ਸਦਕਾ ਪੰਜਾਬ ਦਾ ਪਾਣੀ ਬਚ ਗਿਆ ਹੈ। ਇਹ ਸਰਕਾਰ ਦਾ ਮੁੱਢਲਾ ਫ਼ਰਜ਼ ਹੈ। ਕਿਸੇ ਨੂੰ ਵੀ ਪੰਜਾਬ ਦੇ ਹੱਕਾਂ ‘ਤੇ ਡਾਕਾ ਮਾਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਮੈਂ ਇੱਥੇ ਪੰਜਾਬ ਅਤੇ ਪੰਜਾਬੀਆਂ ਦੇ ਰਾਖੇ ਵਜੋਂ ਬੈਠਾ ਹਾਂ। ਸਾਨੂੰ ਸਾਡੇ ਹੱਕਾਂ ਤੋਂ ਵਾਂਝੇ ਕਰਨ ਦੀ ਕਿਸੇ ਵੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਜਾਵੇਗਾ।”

ਮੁੱਖ ਮੰਤਰੀ ਨੇ ਅੱਗੇ ਕਿਹਾ, “ਆਪ ਸਰਕਾਰ ਸੂਬੇ ਦੇ ਖ਼ਜ਼ਾਨੇ ਦੇ ਇੱਕ-ਇੱਕ ਪੈਸੇ ਦੀ ਵਰਤੋਂ ਲੋਕਾਂ ਦੀ ਭਲਾਈ ਲਈ ਸੁਚੱਜੇ ਢੰਗ ਨਾਲ ਕਰ ਰਹੀ ਹੈ। ਪੰਜਾਬ ਵਿੱਚ 90 ਫੀਸਦੀ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ। ਇੱਥੋਂ ਤੱਕ ਕਿ ਕਿਸਾਨਾਂ ਨੂੰ ਵੀ ਹੁਣ ਦਿਨ ਵੇਲੇ ਬਿਜਲੀ ਮਿਲ ਰਹੀ ਹੈ, ਜੋ ਲਾਮਿਸਾਲ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਜਿਹੇ ਸਮੇਂ ਜਦੋਂ ਦੇਸ਼ ਦੀਆਂ ਸੰਪਤੀਆਂ ਨੂੰ ਚਹੇਤਿਆਂ ਨੂੰ ਕੌਡੀਆਂ ਦੇ ਭਾਅ ਦਿੱਤਾ ਜਾ ਰਿਹਾ ਹੈ, ਪੰਜਾਬ ਸਰਕਾਰ ਨੇ ਇੱਕ ਨਿੱਜੀ ਥਰਮਲ ਪਲਾਂਟ ਖ਼ਰੀਦ ਕੇ ਅਤੇ ਇਸ ਦਾ ਨਾਮ ਸ੍ਰੀ ਗੁਰੂ ਅਮਰਦਾਸ ਜੀ ਦੇ ਨਾਮ ‘ਤੇ ਰੱਖ ਕੇ ਇਤਿਹਾਸ ਰਚਿਆ ਹੈ।”

‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਲੋਕਾਂ ਨੂੰ ਵਿਆਪਕ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਸ਼ੁਰੂ ਕੀਤੀ ਹੈ, ਜੋ ਦੇਸ਼ ਦੀ ਆਪਣੀ ਕਿਸਮ ਦੀ ਪਹਿਲੀ ਸਕੀਮ ਹੈ, ਜਿਸ ਤਹਿਤ ਪੰਜਾਬ ਦੇ ਹਰ ਨਿਵਾਸੀ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਮੁਹੱਈਆ ਕਰਵਾਇਆ ਜਾਂਦਾ ਹੈ।”

ਉਨ੍ਹਾਂ ਅੱਗੇ ਕਿਹਾ, “ਇਹ ਬਹੁਤ ਹੀ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਪੰਜਾਬ ਅਜਿਹੀ ਵਿਆਪਕ ਸਿਹਤ ਬੀਮਾ ਸਹੂਲਤ ਦੇਣ ਵਾਲਾ ਦੇਸ਼ ਦਾ ਪਹਿਲਾ ਸੂਬਾ ਹੈ। ਇਸ ਨਾਲ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾਉਣ ਦੇ ਨਾਲ-ਨਾਲ ਜਨਤਾ ‘ਤੇ ਵਿੱਤੀ ਬੋਝ ਕਾਫ਼ੀ ਹੱਦ ਤੱਕ ਘੱਟ ਹੋਇਆ ਹੈ। ਇਸ ਇਤਿਹਾਸਕ ਕਦਮ ਦਾ ਉਦੇਸ਼ ਸੂਬੇ ਦੇ ਸਾਰੇ ਪਰਿਵਾਰਾਂ ਨੂੰ ਵਿਆਪਕ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਹੈ। ਲੋਕ ਇਸ ਯੋਜਨਾ ਤਹਿਤ ਪਹਿਲਾਂ ਹੀ 650 ਕਰੋੜ ਰੁਪਏ ਤੋਂ ਵੱਧ ਦਾ ਮੁਫ਼ਤ ਇਲਾਜ ਕਰਵਾ ਚੁੱਕੇ ਹਨ।”

ਮਹਿਲਾ ਸ਼ਕਤੀਕਰਨ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਹਿਲੀ ਜੁਲਾਈ ਤੋਂ 18 ਸਾਲ ਤੋਂ ਵੱਧ ਉਮਰ ਦੀਆਂ ਮਹਿਲਾ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਮੋਬਾਈਲ ਫੋਨਾਂ ‘ਤੇ ਵਿੱਤੀ ਸਹਾਇਤਾ ਦੇ ਨੋਟੀਫਿਕੇਸ਼ਨ ਮਿਲਣੇ ਸ਼ੁਰੂ ਹੋ ਜਾਣਗੇ। ਇਹ ਫੰਡ ਸਿੱਧੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੇ ਜਾਣਗੇ ਅਤੇ ਪਹਿਲਾਂ ਹੀ ਸਮਾਜਿਕ ਸੁਰੱਖਿਆ ਪੈਨਸ਼ਨਾਂ ਪ੍ਰਾਪਤ ਕਰ ਰਹੀਆਂ ਔਰਤਾਂ ਵੀ ਇਸ ਲਈ ਯੋਗ ਹੋਣਗੀਆਂ। ਪੰਜਾਬ ਦੀਆਂ ਲਗਭਗ 97 ਫ਼ੀਸਦੀ ਔਰਤਾਂ ਨੂੰ ਇਸ ਦਾ ਲਾਭ ਮਿਲਣ ਦੀ ਉਮੀਦ ਹੈ ਅਤੇ ਸੂਬਾ ਸਰਕਾਰ ਨੇ ਇਸ ਸਕੀਮ ਲਈ 9,300 ਕਰੋੜ ਰੁਪਏ ਰੱਖੇ ਹਨ।”

ਇਸ ਪਹਿਲਕਦਮੀ ਦੇ ਸਮਾਜਿਕ ਮਹੱਤਵ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, “ਭਾਵੇਂ ਵਿੱਤੀ ਸਹਾਇਤਾ ਮਹਿਲਾਵਾਂ ਨੂੰ ਅਮੀਰ ਨਾ ਬਣਾਵੇ, ਪਰ ਇਹ ਉਨ੍ਹਾਂ ਨੂੰ ਮਾਣ ਜ਼ਰੂਰ ਦੇਵੇਗੀ। ਔਰਤਾਂ ਸਭ ਤੋਂ ਵੱਧ ਸਤਿਕਾਰ ਦੀਆਂ ਹੱਕਦਾਰ ਹਨ ਕਿਉਂਕਿ ਉਹ ਖ਼ੁਦ ਜੀਵਨ ਦਾ ਸਰੋਤ ਹਨ। ਮਾਵਾਂ-ਭੈਣਾਂ ਦੀਆਂ ਅਸੀਸਾਂ ਨਾਲ ਦੁਨੀਆ ਦੀ ਹਰ ਚੁਣੌਤੀ ਨੂੰ ਪਾਰ ਕੀਤਾ ਜਾ ਸਕਦਾ ਹੈ। ਘਰੇਲੂ ਭਲਾਈ ਨੂੰ ਸੁਧਾਰਨ, ਲਿੰਗ ਸਮਾਨਤਾ ਨੂੰ ਉਤਸ਼ਾਹਿਤ ਕਰਨ ਅਤੇ ਸਮਾਜਿਕ ਤੇ ਆਰਥਿਕ ਫੈਸਲੇ ਲੈਣ ਵਿੱਚ ਔਰਤਾਂ ਦੀ ਭਾਗੀਦਾਰੀ ਨੂੰ ਵਧਾਉਣ ਲਈ ਮਹਿਲਾਵਾਂ ਦੀ ਵਿੱਤੀ ਖ਼ੁਦਮੁਖਤਿਆਰੀ ਬਹੁਤ ਜ਼ਰੂਰੀ ਹੈ।”

ਮੁੱਖ ਮੰਤਰੀ ਨੇ ਕਿਹਾ, “ਅਜਿਹੇ ਪ੍ਰੋਗਰਾਮ ਪਿਛਲੀਆਂ ਸਰਕਾਰਾਂ ਦੇ ਏਜੰਡੇ ‘ਤੇ ਕਦੇ ਨਹੀਂ ਸਨ, ਜਿਨ੍ਹਾਂ ਨੇ ਪੰਜਾਬ ਨੂੰ ਬਰਬਾਦ ਕੀਤਾ ਅਤੇ ਇਸ ਦੀ ਦੌਲਤ ਲੁੱਟਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ। ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਅਣਥੱਕ ਯਤਨ ਕਰ ਰਹੀ ਹੈ ਕਿ ਸੂਬੇ ਦੇ ਨੌਜਵਾਨ ਅਜਿਹੀਆਂ ਪਹਿਲਕਦਮੀਆਂ ਦਾ ਲਾਭ ਉਠਾਉਣ, ਜਿਸ ਨਾਲ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣ ਸਕੇ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਪਹਿਲਾਂ ਹੀ ਸਿਹਤ, ਸਿੱਖਿਆ, ਸਟਾਰਟ ਅੱਪਸ ਅਤੇ ਹੋਰ ਕਈ ਪ੍ਰਮੁੱਖ ਖੇਤਰਾਂ ਵਿੱਚ ਦੇਸ਼ ਦੀ ਅਗਵਾਈ ਕਰ ਰਿਹਾ ਹੈ। ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ, ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਦੇਣਾ, 300 ਯੂਨਿਟ ਮੁਫ਼ਤ ਬਿਜਲੀ ਅਤੇ ਹਾਈ-ਟੈਨਸ਼ਨ ਬਿਜਲੀ ਦੀਆਂ ਤਾਰਾਂ ਨੂੰ ਜ਼ਮੀਨਦੋਜ਼ ਕਰਨਾ ਉਨ੍ਹਾਂ ਨਵੀਨਤਾਕਾਰੀ ਪਹਿਲਕਦਮੀਆਂ ਵਿੱਚ ਸ਼ਾਮਲ ਹਨ, ਜਿਨ੍ਹਾਂ ਨੇ ਸੂਬੇ ਦੀ ਆਰਥਿਕਤਾ ਨੂੰ ਵੱਡਾ ਹੁਲਾਰਾ ਦਿੱਤਾ ਹੈ।”

The post 2027 ਦਾ ਫੈਸਲਾ ਹੁਣੇ ਹੀ ਸਾਫ਼ ਦਿਖਾਈ ਦੇ ਰਿਹਾ ਹੈ; ਪੰਜਾਬੀਆਂ ਨੇ ‘ਆਪ’ ਨੂੰ ਮੁੜ ਸੱਤਾ ਵਿੱਚ ਲਿਆਉਣ ਦਾ ਮਨ ਬਣਾ ਲਿਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ appeared first on Latest News, Breaking News, Crime News, Business News, Punjab News Updates: LiveGeoNews.com.

ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੀਸ ਨਿਵਾਇਆ ਕਿਉਂਕਿ ਇਹ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਹੈ, ਪਰ ਕੁਝ ਲੋਕ ਆਪਣੇ ਨਿੱਜੀ ਹਿੱਤਾਂ ਲਈ ਇਸ ਦੀ ਦੁਰਵਰਤੋਂ ਕਰ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਬਠਿੰਡਾ; 24 ਜੂਨ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਕੀਤਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਹੈ, ਪਰ ਕੁਝ ਲੋਕ ਆਪਣੇ ਨਿੱਜੀ ਹਿੱਤਾਂ ਲਈ ਇਸ ਸੰਸਥਾ ਦੀ ਦੁਰਵਰਤੋਂ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਤੁਰੰਤ ਕਰਵਾਉਣ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਹੁਣ ਧਾਰਮਿਕ ਸੰਸਥਾਵਾਂ ਨੂੰ ਉਨ੍ਹਾਂ ਲੋਕਾਂ ਦੇ ਗਲਬੇ ਵਿੱਚ ਰਹਿਣ ਦੇਣ ਦਾ ਹੋਰ ਬੋਝ ਬਰਦਾਸ਼ਤ ਨਹੀਂ ਕਰ ਸਕਦਾ, ਜਿਨ੍ਹਾਂ ਨੇ ਸਿਆਸੀ ਲਾਹਾ ਲੈਣ ਲਈ ਆਸਥਾ ਦਾ ਸ਼ੋਸ਼ਣ ਕੀਤਾ ਅਤੇ ਸੂਬੇ ਨੂੰ ਨਿਵਾਣਾਂ ਵੱਲ ਧੱਕਣ ਵਾਲੇ ਮਾਫੀਆ ਦੀ ਪੁਸ਼ਤਪਨਾਹੀ ਕੀਤੀ।

ਮੌੜ ਹਲਕੇ ਦੇ ਇਤਿਹਾਸਕ ਪਿੰਡ ਮੰਡੀ ਕਲਾਂ ਵਿਖੇ ਵਿਸ਼ਾਲ ‘ਲੋਕ ਮਿਲਣੀ’ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿੱਥੇ ਉਨ੍ਹਾਂ ਦੀ ਸਰਕਾਰ ਨੇ ਬੇਅਦਬੀ ਲਈ ਸਖ਼ਤ ਸਜ਼ਾ ਯਕੀਨੀ ਬਣਾਉਣ ਲਈ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ, 2026’ ਬਣਾਇਆ ਹੈ, ਉੱਥੇ ਦੂਜੇ ਪਾਸੇ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਰਾਹੀਂ ਔਰਤਾਂ ਨੂੰ ਸਸ਼ਕਤ ਬਣਾਇਆ ਜਾ ਰਿਹਾ ਹੈ, ਨਹਿਰੀ ਸਿੰਚਾਈ ਦੇ ਵਿਸਥਾਰ ਅਤੇ ਦਿਨ ਵੇਲੇ ਬਿਜਲੀ ਸਪਲਾਈ ਰਾਹੀਂ ਕਿਸਾਨਾਂ ਨੂੰ ਸੁਰੱਖਿਅਤ ਕੀਤਾ ਜਾ ਰਿਹਾ ਹੈ ਅਤੇ ਸਿੱਖਿਆ ਵਿੱਚ ਸੁਧਾਰ ਕਰਕੇ ਪੰਜਾਬ ਨੂੰ ਸਕੂਲੀ ਸਿੱਖਿਆ ਵਿੱਚ ਦੇਸ਼ ਦਾ ਨੰਬਰ ਇੱਕ ਸੂਬਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਪਿੰਡ ਦੇ ਵਿਕਾਸ ਲਈ 50 ਲੱਖ ਰੁਪਏ ਦੀ ਗ੍ਰਾਂਟ ਦੇਣ, ਨਵੀਂ ਲਾਇਬ੍ਰੇਰੀ ਖੋਲ੍ਹਣ ਅਤੇ ਪਿੰਡ ਦੀ 55 ਸਾਲ ਪੁਰਾਣੀ ਧਰਮਸ਼ਾਲਾ ਦੇ ਨਵੀਨੀਕਰਨ ਦਾ ਐਲਾਨ ਵੀ ਕੀਤਾ।

ਮੁੱਖ ਮੰਤਰੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪਵਿੱਤਰਤਾ, ਸ਼੍ਰੋਮਣੀ ਕਮੇਟੀ ਦੀ ਭੂਮਿਕਾ, ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ 2026, ਭਲਾਈ ਸਕੀਮਾਂ, ਸਿੱਖਿਆ ਸੁਧਾਰਾਂ, ਸਿੰਚਾਈ ਦੇ ਬੁਨਿਆਦੀ ਢਾਂਚੇ, ਸਿਹਤ ਸੰਭਾਲ ਅਤੇ ਪੰਜਾਬ ਦੇ ਸਰਵਪੱਖੀ ਵਿਕਾਸ ਸਮੇਤ ਕਈ ਮੁੱਦਿਆਂ ‘ਤੇ ਵਿਸਥਾਰਪੂਰਵਕ ਗੱਲਬਾਤ ਕੀਤੀ।

ਲੋਕ ਮਿਲਣੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸ੍ਰੀ ਅਕਾਲ ਤਖ਼ਤ ਸਾਹਿਬ ਹਰ ਸਿੱਖ ਲਈ ਪਵਿੱਤਰ ਹੈ ਅਤੇ ਇਸ ਨੂੰ ਕੌਮ ਦਾ ਸਰਵਉੱਚ ਤਖ਼ਤ ਮੰਨਿਆ ਜਾਂਦਾ ਹੈ। ਇਹ ਇੱਕ ਬਹੁਤ ਹੀ ਪੂਜਨੀਕ ਅਸਥਾਨ ਹੈ, ਜਿੱਥੋਂ ਹਰ ਸਿੱਖ ਇਲਾਹੀ ਸ਼ਾਂਤੀ ਅਤੇ ਸ਼ਕਤੀ ਪ੍ਰਾਪਤ ਕਰਦਾ ਹੈ। ਹਾਲਾਂਕਿ, ਕੁਝ ਗਲਤ ਅਨਸਰਾਂ ਨੇ ਇਸ ਪਵਿੱਤਰ ਸੰਸਥਾ ‘ਤੇ ਕਬਜ਼ਾ ਕਰ ਲਿਆ ਹੈ ਅਤੇ ਇਹ ਅਹਿਸਾਸ ਕੀਤੇ ਬਿਨਾਂ ਫੈਸਲੇ ਲੈ ਰਹੇ ਹਨ ਕਿ ਇਹ ਸਾਡਾ ਪਵਿੱਤਰ ਅਸਥਾਨ ਹੈ। ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਇਸ ਲਈ ਸੀਸ ਨਿਵਾਇਆ ਕਿਉਂਕਿ ਇਹ ਹਰ ਪੰਜਾਬੀ ਅਤੇ ਸਿੱਖਾਂ ਲਈ ਸਰਵਉੱਚ ਹੈ। ਪਰ ਕੁਝ ਲੋਕ ਆਪਣੇ ਨਿੱਜੀ ਹਿੱਤਾਂ ਲਈ ਇਸ ਦੀ ਦੁਰਵਰਤੋਂ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।”

ਮੁੱਖ ਮੰਤਰੀ ਨੇ ਕਿਹਾ, “ਮੈਂ ਭਾਰਤ ਸਰਕਾਰ ਨੂੰ ਲਿਖਿਆ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਹੋਈਆਂ ਨੂੰ 14 ਸਾਲ ਹੋ ਗਏ ਹਨ। ਇਹ ਸੰਸਥਾ ਅੱਜ ਬੇਹੱਦ ਮਾੜੀ ਹਾਲਤ ਵਿੱਚ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਹੜ੍ਹਾਂ ਦੌਰਾਨ ਸੁਖਬੀਰ ਸਿੰਘ ਬਾਦਲ ਵੱਲੋਂ ਵੰਡਿਆ ਗਿਆ ਪੈਸਾ ਉਨ੍ਹਾਂ ਦੀ ਆਪਣੀ ਖ਼ੂਨ-ਪਸੀਨੇ ਦੀ ਕਮਾਈ ਨਹੀਂ ਸੀ। ਇਹ ਗੁਰਦੁਆਰਿਆਂ ਵਿੱਚ ਸ਼ਰਧਾਲੂਆਂ ਵੱਲੋਂ ਚੜ੍ਹਾਈ ਗਈ ਭੇਟਾ ਦਾ ਪੈਸਾ ਸੀ। ਗਰੀਬ ਤੋਂ ਗਰੀਬ ਵਿਅਕਤੀ ਵੀ ਮਾਤਾ-ਪਿਤਾ ਦੇ ਅੰਤਿਮ ਸੰਸਕਾਰ ਵੇਲੇ ਗੁਰਦੁਆਰਾ ਸਾਹਿਬ ਵਿੱਚ ਕੁਝ ਨਾ ਕੁਝ ਯੋਗਦਾਨ ਪਾਉਂਦਾ ਹੈ। ਪਰ ਸੁਖਬੀਰ ਸਿੰਘ ਬਾਦਲ ਨੇ ਆਪਣੇ ਪਿਤਾ ਦੇ ਭੋਗ ਸਮੇਂ ਲੰਗਰ ਦਾ ਪ੍ਰਬੰਧ ਤੱਕ ਨਹੀਂ ਕੀਤਾ ਅਤੇ ਇਸ ਦੀ ਬਜਾਏ ਸ੍ਰੀ ਮੁਕਤਸਰ ਸਾਹਿਬ ਤੋਂ ਲੰਗਰ ਲੈ ਕੇ ਆਏ।”

ਉਨ੍ਹਾਂ ਅੱਗੇ ਕਿਹਾ, “ਬਾਦਲ ਪਰਿਵਾਰ ਨੇ ਜ਼ਮੀਨ, ਰੇਤ, ‘ਚਿੱਟੇ’, ਟਰਾਂਸਪੋਰਟ ਅਤੇ ਹੋਰ ਮਾਫੀਆ ਦੀ ਪੁਸ਼ਤਪਨਾਹੀ ਕਰਕੇ ਪੰਜਾਬ ਵਿੱਚ ਸਭ ਕੁਝ ਹੜੱਪ ਲਿਆ। ਉਨ੍ਹਾਂ ਨੇ ਸੂਬੇ ਨੂੰ ਬਰਬਾਦ ਕਰ ਦਿੱਤਾ ਅਤੇ ਇੱਥੋਂ ਦੇ ਲੋਕਾਂ ਨੂੰ ਬਹੁਤ ਦੁੱਖ ਦਿੱਤੇ। ਉਨ੍ਹਾਂ ਨੇ ਆਪਣੇ ਨਿੱਜੀ ਹਿੱਤਾਂ ਲਈ ਪੰਥ ਦੀ ਦੁਰਵਰਤੋਂ ਕੀਤੀ। ਲੋਕਾਂ ਨੇ ਉਨ੍ਹਾਂ ਨੂੰ ਗੁਰੂ ਸਾਹਿਬਾਨ ਦੇ ਨਾਮ ‘ਤੇ ਵੋਟਾਂ ਪਾਈਆਂ, ਪਰ ਉਨ੍ਹਾਂ ਨੇ ਗੁਰਬਾਣੀ ਦਾ ਨਿਰਾਦਰ ਕੀਤਾ। ਅਕਾਲੀਆਂ ਅਤੇ ਬਾਦਲ ਪਰਿਵਾਰ ਵੱਲੋਂ ਪੰਜਾਬ ਅਤੇ ਇਸ ਦੇ ਲੋਕਾਂ ਨਾਲ ਕੀਤੇ ਗਏ ਧੱਕੇ ਦੀ ਲੰਮੀ ਦਾਸਤਾਨ ਹੈ। ਜਨਤਾ ਉਨ੍ਹਾਂ ਨੂੰ ਇਨ੍ਹਾਂ ਕਰਤੂਤਾਂ ਲਈ ਕਦੇ ਵੀ ਮੁਆਫ ਨਹੀਂ ਕਰ ਸਕਦੀ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਰਮਾਤਮਾ ਨੇ ਮੈਨੂੰ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ, 2026’ ਬਣਾ ਕੇ ਮਨੁੱਖਤਾ ਦੀ ਸੇਵਾ ਕਰਨ ਦਾ ਮੌਕਾ ਬਖਸ਼ਿਆ ਹੈ, ਜੋ ਬੇਅਦਬੀ ਲਈ ਸਖ਼ਤ ਸਜ਼ਾ ਦਾ ਪ੍ਰਬੰਧ ਕਰਦਾ ਹੈ। ਇਸ ਕਾਨੂੰਨ ਤਹਿਤ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲੇ ਨੂੰ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਅਤੇ 50 ਲੱਖ ਰੁਪਏ ਜੁਰਮਾਨਾ ਹੋ ਸਕਦਾ ਹੈ। ਜੇ ਜੁਰਮਾਨਾ ਨਾ ਭਰਿਆ ਗਿਆ ਤਾਂ ਦੋਸ਼ੀ ਦੀ ਜਾਇਦਾਦ ਵੇਚੀ ਜਾ ਸਕਦੀ ਹੈ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਗੁਰੂ ਸਾਹਿਬ ਦਾ ਨਿਰਾਦਰ ਕਰਨ ਅਤੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਅੰਜਾਮ ਨੂੰ ਯਾਦ ਰੱਖਣ।”

ਭਗਵੰਤ ਸਿੰਘ ਮਾਨ ਨੇ ਕਿਹਾ, “ਮੈਨੂੰ ਪੂਰਾ ਭਰੋਸਾ ਹੈ ਕਿ ਇਹ ਕਾਨੂੰਨ ਇੱਕ ਮਜ਼ਬੂਤ ਰੋਕ ਵਜੋਂ ਕੰਮ ਕਰੇਗਾ ਅਤੇ ਭਵਿੱਖ ਵਿੱਚ ਕੋਈ ਵੀ ਅਜਿਹੀ ਮੰਦਭਾਗੀ ਹਰਕਤ ਕਰਨ ਦੀ ਹਿੰਮਤ ਨਹੀਂ ਕਰੇਗਾ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹਰ ਸਿੱਖ ਲਈ ਪਿਤਾ ਸਮਾਨ ਹਨ ਅਤੇ ਇਸ ਦੀ ਪਵਿੱਤਰਤਾ ਨੂੰ ਬਣਾਈ ਰੱਖਣਾ ਸਾਡਾ ਸਾਰਿਆਂ ਦਾ ਸਾਂਝਾ ਫਰਜ਼ ਹੈ।”

ਉਨ੍ਹਾਂ ਕਿਹਾ, “ਅਕਾਲੀਆਂ ਨੇ ਸਿਆਸੀ ਲਾਹੇ ਲਈ ਧਰਮ ਦੀ ਦੁਰਵਰਤੋਂ ਕੀਤੀ ਅਤੇ ਲੋਕ ਉਨ੍ਹਾਂ ਨੂੰ ਇਸ ਲਈ ਕਦੇ ਮੁਆਫ਼ ਨਹੀਂ ਕਰ ਸਕਦੇ। ਮੈਂ ਆਪਣੇ ਆਪ ਨੂੰ ਭਾਗਸ਼ਾਲੀ ਸਮਝਦਾ ਹਾਂ ਕਿ ਮੈਨੂੰ ਇਸ ਇਤਿਹਾਸਕ ਕਾਨੂੰਨ ਨੂੰ ਬਣਾਉਣ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।”

ਵਿਰੋਧੀ ਪਾਰਟੀਆਂ ‘ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਇਸ ਲਈ ਕੂੜ ਪ੍ਰਚਾਰ ਕਰ ਰਹੀਆਂ ਹਨ ਕਿਉਂਕਿ ਉਹ ਲੋਕਾਂ ਸਾਹਮਣੇ ਬੇਨਕਾਬ ਹੋਣ ਤੋਂ ਡਰਦੀਆਂ ਹਨ। ਉਨ੍ਹਾਂ ਨੇ ਅੱਗੇ ਕਿਹਾ, “ਇਨ੍ਹਾਂ ਆਗੂਆਂ ਨੇ ਆਪਣੇ ਸਿਆਸੀ ਹਿੱਤਾਂ ਲਈ ਧਰਮ, ਜਾਤ-ਪਾਤ ਅਤੇ ਨਫ਼ਰਤ ਦੇ ਨਾਂ ’ਤੇ ਲੋਕਾਂ ਨੂੰ ਗੁਮਰਾਹ ਕੀਤਾ। ਅਹੁਦਾ ਸੰਭਾਲਣ ਤੋਂ ਬਾਅਦ ਮੈਂ ਆਪਣੀ ਜ਼ਿੰਦਗੀ ਦਾ ਹਰ ਪਲ ਲੋਕਾਂ ਦੀ ਭਲਾਈ ਲਈ ਲਗਾਇਆ ਹੈ ਅਤੇ ਇਹੀ ਕਾਰਨ ਹੈ ਕਿ ਵਿਰੋਧੀ ਪਰੇਸ਼ਾਨ ਹਨ। ਸਾਰੀਆਂ ਰਵਾਇਤੀ ਪਾਰਟੀਆਂ ਮੈਨੂੰ ਲੋਕਾਂ ਦੀ ਭਲਾਈ ਲਈ ਕੰਮ ਕਰਨ ਤੋਂ ਰੋਕਣ ਲਈ ਮੇਰੇ ਖ਼ਿਲਾਫ਼ ਇਕੱਠੀਆਂ ਹੋ ਗਈਆਂ ਹਨ। ਹਾਲਾਂਕਿ ਉਨ੍ਹਾਂ ਦੀਆਂ ਇਹ ਹਰਕਤਾਂ ਮੈਨੂੰ ਪੰਜਾਬ ਅਤੇ ਇਸ ਦੇ ਲੋਕਾਂ ਦੀ ਸੇਵਾ ਕਰਨ ਤੋਂ ਕਦੇ ਨਹੀਂ ਰੋਕ ਸਕਦੀਆਂ।”

ਕਾਂਗਰਸ ਪਾਰਟੀ ‘ਤੇ ਵਿਅੰਗ ਕੱਸਦਿਆਂ ਉਨ੍ਹਾਂ ਕਿਹਾ ਕਿ ਹਰ ਕਾਂਗਰਸੀ ਆਗੂ ਮੁੱਖ ਮੰਤਰੀ ਬਣਨਾ ਚਾਹੁੰਦਾ ਹੈ। ਉਨ੍ਹਾਂ ਕਿਹਾ, “ਕਾਂਗਰਸ ਵਿੱਚ ਹਰ ਆਗੂ ਸੂਬੇ ਦਾ ਮੁਖੀ ਬਣਨ ਦੀ ਇੱਛਾ ਰੱਖਦਾ ਹੈ। ਪਾਰਟੀ ਕੋਲ ਆਮ ਵਰਕਰਾਂ ਨਾਲੋਂ ਮੁੱਖ ਮੰਤਰੀ ਦੇ ਦਾਅਵੇਦਾਰ ਜ਼ਿਆਦਾ ਹਨ। ਕਾਂਗਰਸੀ ਆਗੂ ਦਿਨ-ਦਿਹਾੜੇ ਸੱਤਾ ਵਿੱਚ ਵਾਪਸੀ ਦੇ ਸੁਪਨੇ ਦੇਖ ਰਹੇ ਹਨ। ਇਹ ਪਾਰਟੀ ਆਪਸੀ ਫੁੱਟ ਦਾ ਸ਼ਿਕਾਰ ਹੈ ਅਤੇ ਆਪਣੀ ਅੰਦਰੂਨੀ ਲੜਾਈ ਦੇ ਬੋਝ ਹੇਠ ਹੀ ਦਬ ਕੇ ਰਹਿ ਜਾਵੇਗੀ। ਉਨ੍ਹਾਂ ਕੋਲ ਪੰਜਾਬ ਲਈ ਕੋਈ ਵਿਜ਼ਨ ਨਹੀਂ ਹੈ ਅਤੇ ਉਹ ਸਿਰਫ਼ ਸੱਤਾ ਹਥਿਆਉਣ ਅਤੇ ਸੂਬੇ ਦੇ ਸਾਧਨਾਂ ਦੀ ਲੁੱਟ ਕਰਨ ਵਿੱਚ ਦਿਲਚਸਪੀ ਰੱਖਦੇ ਹਨ। ਉਨ੍ਹਾਂ ਦੇ ਸੁਪਨੇ ਕਦੇ ਪੂਰੇ ਨਹੀਂ ਹੋਣਗੇ ਕਿਉਂਕਿ ਲੋਕ ਉਨ੍ਹਾਂ ਦੇ ਇਰਾਦਿਆਂ ਤੋਂ ਪੂਰੀ ਤਰ੍ਹਾਂ ਵਾਕਿਫ਼ ਹਨ।”

ਮੁੱਖ ਮੰਤਰੀ ਨੇ ਕਿਹਾ ਕਿ ਆਪ ਸਰਕਾਰ ਦੇ ਸ਼ਾਸਨ ਵਿੱਚ ਪੰਜਾਬ ਵਿੱਚ ਇੱਕ ਵੱਡੀ ਤਬਦੀਲੀ ਦੇਖਣ ਨੂੰ ਮਿਲੀ ਹੈ। ਉਨ੍ਹਾਂ ਨੇ ਕਿਹਾ, “ਪਹਿਲਾਂ ਰਵਾਇਤੀ ਪਾਰਟੀਆਂ ਸਿਰਫ਼ ਸੱਤਾ ‘ਤੇ ਕਾਬਜ਼ ਹੋਣ ਲਈ ਆਪਣੀ ਵਾਰੀ ਦੀ ਉਡੀਕ ਕਰਦੀਆਂ ਸਨ। ਅੱਜ ਝਾੜੂ ਇਨ੍ਹਾਂ ਪਾਰਟੀਆਂ ਦੁਆਰਾ ਖਿਲਾਰੀ ਗਈ ਗੰਦਗੀ ਨੂੰ ਸਾਫ਼ ਕਰ ਰਿਹਾ ਹੈ।”

ਉਨ੍ਹਾਂ ਨੇ ਅੱਗੇ ਕਿਹਾ, “2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਲੋਕਾਂ ਨੇ ਸੱਤ ਸਾਬਕਾ ਮੁੱਖ ਮੰਤਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਨਕਾਰ ਦਿੱਤਾ ਸੀ। ਪੰਜਾਬ ਨੇ ਇੱਕ ਇਮਾਨਦਾਰ ਸਰਕਾਰ ਚੁਣੀ, ਜਿਸ ਨੇ ਜਨਤਾ ਦੀ ਭਲਾਈ ਲਈ ਅਣਥੱਕ ਕੰਮ ਕੀਤਾ ਹੈ। ਉਸ ਇਤਿਹਾਸਕ ਫਤਵੇ ਨੇ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ।”

‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਕੀਮ ਪੂਰੇ ਪੰਜਾਬ ਵਿੱਚ ਔਰਤਾਂ ਨੂੰ ਸਸ਼ਕਤ ਕਰੇਗੀ। ਉਨ੍ਹਾਂ ਨੇ ਅੱਗੇ ਕਿਹਾ, “ਮੈਂ ਪਹਿਲਾਂ ਵੀ ਕਈ ਵੱਡੀਆਂ ਸਕੀਮਾਂ ਦੇ ਐਲਾਨ ਕੀਤੇ ਹਨ, ਪਰ ਮੈਨੂੰ ਵਿਸ਼ੇਸ਼ ਤੌਰ ‘ਤੇ ਖੁਸ਼ੀ ਹੈ ਕਿ ਸੂਬਾ ਸਰਕਾਰ ਹੁਣ ਮਾਵਾਂ ਅਤੇ ਭੈਣਾਂ ਲਈ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਸਕੀਮ ਤਹਿਤ ਪੰਜਾਬ ਦੀ 18 ਸਾਲ ਤੋਂ ਵੱਧ ਉਮਰ ਦੀ ਹਰ ਔਰਤ ਨੂੰ 1,000 ਰੁਪਏ ਪ੍ਰਤੀ ਮਹੀਨਾ ਮਿਲੇਗਾ, ਜਦੋਂ ਕਿ ਅਨੁਸੂਚਿਤ ਜਾਤੀ ਦੀਆਂ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਮਿਲੇਗਾ। ਯੋਗ ਲਾਭਪਾਤਰੀਆਂ ਨੂੰ ਪਹਿਲੀ ਜੁਲਾਈ ਤੋਂ ਲਾਭ ਮਿਲਣਾ ਸ਼ੁਰੂ ਹੋ ਜਾਵੇਗਾ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਮਿਲਣੀ ਸਿਆਸੀ ਸਮਾਗਮ ਨਹੀਂ ਹੈ। ਇਹ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਦਾ ਇੱਕ ਮੌਕਾ ਹੈ। ਕਈ ਸਰਕਾਰਾਂ ਆਈਆਂ ਅਤੇ ਗਈਆਂ, ਪਰ ਕਿਸੇ ਨੇ ਵੀ ਆਮ ਨਾਗਰਿਕਾਂ ਦੀ ਭਲਾਈ ਵੱਲ ਧਿਆਨ ਨਹੀਂ ਦਿੱਤਾ।”

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਖ਼ਜ਼ਾਨੇ ਦਾ ਇੱਕ-ਇੱਕ ਪੈਸਾ ਜਨਤਾ ਦੀ ਭਲਾਈ ਲਈ ਵਰਤਿਆ ਜਾ ਰਿਹਾ ਹੈ। ਉਨ੍ਹਾਂ ਕਿਹਾ, “ਪੰਜਾਬ ਦੇ 90 ਫੀਸਦੀ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ। ਕਿਸਾਨਾਂ ਨੂੰ ਹੁਣ ਦਿਨ ਵੇਲੇ ਬਿਜਲੀ ਮਿਲ ਰਹੀ ਹੈ, ਜੋ ਸੂਬੇ ਦੇ ਇਤਿਹਾਸ ਵਿੱਚ ਬੇਮਿਸਾਲ ਹੈ।”

ਉਨ੍ਹਾਂ ਨੇ ਅੱਗੇ ਕਿਹਾ, “ਅਜਿਹੇ ਸਮੇਂ ਜਦੋਂ ਕੌਮੀ ਜਾਇਦਾਦਾਂ ਕੌਡੀਆਂ ਦੇ ਭਾਅ ਕੁਝ ਚੋਣਵੇਂ ਲੋਕਾਂ ਦੇ ਹਵਾਲੇ ਕੀਤੀਆਂ ਜਾ ਰਹੀਆਂ ਹਨ, ਪੰਜਾਬ ਨੇ ਇੱਕ ਨਿੱਜੀ ਥਰਮਲ ਪਲਾਂਟ ਖ਼ਰੀਦ ਕੇ ਅਤੇ ਇਸ ਦਾ ਨਾਮ ਸ੍ਰੀ ਗੁਰੂ ਅਮਰ ਦਾਸ ਜੀ ਦੇ ਨਾਮ ‘ਤੇ ਰੱਖ ਕੇ ਇਤਿਹਾਸ ਰਚਿਆ ਹੈ।”

ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਨੇ ਨਿੱਜੀ ਸਕੂਲਾਂ ਵੱਲੋਂ ਫ਼ੀਸਾਂ ‘ਚ ਮਨਮਾਨੇ ਢੰਗ ਨਾਲ ਵਾਧੇ ਨੂੰ ਰੋਕਣ ਲਈ ਇੱਕ ਇਤਿਹਾਸਕ ਫੈਸਲਾ ਲਿਆ ਹੈ। ਉਨ੍ਹਾਂ ਕਿਹਾ, “ਅਸੀਂ ਪ੍ਰਾਈਵੇਟ ਗੈਰ-ਸਹਾਇਤਾ ਪ੍ਰਾਪਤ ਸਕੂਲਾਂ ਦੁਆਰਾ ਫੀਸ ‘ਚ ਵਾਧੇ ਨੂੰ ਨਿਯਮਤ ਕਰਨ ਲਈ ਇੱਕ ਆਰਡੀਨੈਂਸ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦਾ ਉਦੇਸ਼ ਸਕੂਲ ਫੀਸ ਢਾਂਚੇ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਯਕੀਨੀ ਬਣਾਉਣਾ ਅਤੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਫ਼ੀਸਾਂ ‘ਚ ਮਨਮਾਨੇ ਵਾਧੇ ਰਾਹੀਂ ਪੈਣ ਵਾਲੇ ਵਿੱਤੀ ਬੋਝ ਤੋਂ ਬਚਾਉਣਾ ਹੈ। ਇਸ ਆਰਡੀਨੈਂਸ ਤਹਿਤ ਕਿਸੇ ਵੀ ਪ੍ਰਾਈਵੇਟ ਸਕੂਲ ਨੂੰ ਪੰਜ ਪ੍ਰਤੀਸ਼ਤ ਤੋਂ ਵੱਧ ਫੀਸਾਂ ਵਧਾਉਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਇਸ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਸੰਸਥਾ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।”

ਮੁੱਖ ਮੰਤਰੀ ਨੇ ਕਿਹਾ ਕਿ ਟੈਕਸ ਦਾ ਪੈਸਾ ਲੋਕਾਂ ਦਾ ਹੈ ਅਤੇ ਅਸੀਂ ਵਿਕਾਸ ਅਤੇ ਭਲਾਈ ਪਹਿਲਕਦਮੀਆਂ ਰਾਹੀਂ ਲੋਕਾਂ ਨੂੰ ਹੀ ਇਹ ਪੈਸਾ ਵਾਪਸ ਕਰ ਰਹੇ ਹਾਂ।ਉਨ੍ਹਾਂ ਕਿਹਾ, “ਲੋਕਾਂ ਦਾ ਪੈਸਾ ਬਿਹਤਰ ਸਕੂਲਾਂ, ਹਸਪਤਾਲਾਂ, ਸੜਕਾਂ ਅਤੇ ਬੁਨਿਆਦੀ ਢਾਂਚੇ ਰਾਹੀਂ ਲੋਕਾਂ ਕੋਲ ਵਾਪਸ ਜਾ ਰਿਹਾ ਹੈ। ਅਸੀਂ ਮੁਫ਼ਤ ਬਿਜਲੀ, ਭ੍ਰਿਸ਼ਟਾਚਾਰ ਤੇ ਸਿਫਾਰਸ਼ ਬਿਨਾਂ 68,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ, ਬਿਹਤਰ ਸੜਕਾਂ, ਮਿਆਦ ਪੁਗਾ ਚੁੱਕੇ ਟੋਲ ਪਲਾਜ਼ਾ ਬੰਦ ਕਰਨ ਵਰਗੇ ਕਦਮ ਚੁੱਕੇ ਹਨ, ਜਿਸ ਦੇ ਨਤੀਜੇ ਵਜੋਂ ਹਰ ਰੋਜ਼ ਲੋਕਾਂ ਦੇ 70 ਲੱਖ ਰੁਪਏ ਦੀ ਬੱਚਤ ਹੋ ਰਹੀ ਹੈ। ਇਸਦੇ ਨਾਲ ਪੰਜਾਬ ਭਰ ਵਿੱਚ ਬੁਨਿਆਦੀ ਢਾਂਚੇ ਨੂੰ ਲਗਾਤਾਰ ਮਜ਼ਬੂਤ ਕੀਤਾ ਜਾ ਰਿਹਾ ਹੈ। “

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜਦੋਂ ਸਾਡੀ ਸਰਕਾਰ ਸੱਤਾ ਵਿੱਚ ਆਈ ਸੀ, ਤਾਂ ਸਿੰਚਾਈ ਲਈ ਸਿਰਫ਼ 22 ਫੀਸਦੀ ਨਹਿਰੀ ਪਾਣੀ ਵਰਤਿਆ ਜਾ ਰਿਹਾ ਸੀ। ਅੱਜ ਇਹ ਅੰਕੜਾ 80 ਫੀਸਦੀ ਨੂੰ ਪਾਰ ਕਰ ਗਿਆ ਹੈ। ‘ਆਪ’ ਸਰਕਾਰ ਨੇ ਸਿੰਚਾਈ ਬੁਨਿਆਦੀ ਢਾਂਚੇ ਵਿੱਚ ਵੱਡੇ ਸੁਧਾਰ ਕੀਤੇ ਹਨ। ਉਨ੍ਹਾਂ ਕਿਹਾ, “ਅਸੀਂ ਪੰਜਾਬ ਭਰ ਵਿੱਚ 14,000 ਕਿਲੋਮੀਟਰ ਪਾਈਪਲਾਈਨਾਂ ਵਿਛਾਉਣ ਦੇ ਨਾਲ ਨਾਲ ਨਵੇਂ ਖ਼ਾਲ਼ੇ ਬਣਾਏ ਅਤੇ ਪੁਰਾਣਿਆਂ ਨੂੰ ਸੁਰਜੀਤ ਤੇ ਮਜ਼ਬੂਤ ਕੀਤਾ। ਕਿਸਾਨਾਂ ਦੀਆਂ ਸਿੰਚਾਈ ਲੋੜਾਂ ਨੂੰ ਪੂਰਾ ਕਰਨ ਲਈ ਇਨ੍ਹਾਂ ਵਾਟਰ ਚੈਨਲਾਂ ਰਾਹੀਂ ਲਗਭਗ 21,000 ਕਿਊਸਿਕ ਪਾਣੀ ਛੱਡਿਆ ਗਿਆ ਹੈ। ਪਾਣੀ ਦੀ ਇਹ ਮਾਤਰਾ ਦੋ ਭਾਖੜਾ ਨਹਿਰਾਂ ਦੀ ਸਪਲਾਈ ਦੇ ਬਰਾਬਰ ਹੈ ਅਤੇ ਇਸ ਨਾਲ ਸੂਬੇ ਭਰ ਦੇ ਕਿਸਾਨਾਂ ਨੂੰ ਵੱਡਾ ਲਾਭ ਹੋ ਰਿਹਾ ਹੈ।”

ਮੁੱਖ ਮੰਤਰੀ ਨੇ ਕਿਹਾ ਕਿ ਧਰਤੀ ਹੇਠਲੇ ਪਾਣੀ ਦੇ ਪੱਧਰ ‘ਚ ਸੁਧਾਰ ਲਈ ਨਹਿਰਾਂ ਅਤੇ ਦਰਿਆਵਾਂ ਵਿੱਚ ਰੀਚਾਰਜ ਪੁਆਇੰਟ ਬਣਾਏ ਗਏ ਹਨ। ਉਨ੍ਹਾਂ ਕਿਹਾ, “ਕਈ ਖੇਤਰਾਂ ਵਿੱਚ ਧਰਤੀ ਹੇਠਲੇ ਪਾਣੀ ਦਾ ਪੱਧਰ ਦੋ ਤੋਂ ਚਾਰ ਮੀਟਰ ਵਧਿਆ ਹੈ। ਇਸ ਪਹਿਲ ਦਾ ਉਦੇਸ਼ ਆਉਣ ਵਾਲੀਆਂ ਪੀੜ੍ਹੀਆਂ ਦੇ ਹਿੱਤਾਂ ਦੀ ਰਾਖੀ ਕਰਨਾ ਹੈ ਕਿਉਂਕਿ ਪੰਜਾਬ ਦੀ ਪਛਾਣ ਅਤੇ ਹੋਂਦ ਪਾਣੀ ਨਾਲ ਡੂੰਘੀ ਤੌਰ ‘ਤੇ ਜੁੜੀ ਹੋਈ ਹੈ।”

ਉਨ੍ਹਾਂ ਕਿਹਾ, “ਕੋਈ ਵੀ ‘ਮੁਫ਼ਤ ਸਹੂਲਤ’ ਜਾਂ ਰਿਆਇਤ ਗਰੀਬੀ ਅਤੇ ਸਮਾਜਿਕ ਚੁਣੌਤੀਆਂ ਨੂੰ ਖ਼ਤਮ ਨਹੀਂ ਕਰ ਸਕਦੀ। ਇਹ ਸਿੱਖਿਆ ਹੀ ਹੈ, ਜੋ ਜੀਵਨ ਨੂੰ ਉੱਚਾ ਚੁੱਕਣ ਅਤੇ ਇਸ ਵਿੱਚ ਸੁਧਾਰ ਦੀ ਕੁੰਜੀ ਹੈ।”

ਸਿੱਖਿਆ ਵਿੱਚ ਪੰਜਾਬ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਿੱਖਿਆ ਵਿੱਚ ਕੌਮੀ ਪੱਧਰ ‘ਤੇ ਮੋਹਰੀ ਬਣ ਕੇ ਉਭਰਿਆ ਹੈ। ਉਨ੍ਹਾਂ ਕਿਹਾ, “ਪੰਜਾਬ ਸਰਕਾਰ ਦੇ ਸਮਰਪਿਤ ਯਤਨਾਂ ਸਦਕਾ ਪ੍ਰਾਇਮਰੀ ਅਤੇ ਮਿਡਲ ਸਕੂਲ ਸਿੱਖਿਆ ਵਿੱਚ ਪੰਜਾਬ ਸੂਬਾ ਕੇਰਲਾ, ਮਹਾਰਾਸ਼ਟਰ ਅਤੇ ਦਿੱਲੀ ਨੂੰ ਪਛਾੜ ਕੇ ਪਹਿਲੇ ਸਥਾਨ ‘ਤੇ ਪਹੁੰਚ ਗਿਆ ਹੈ। ਅਸੀਂ ਸਕੂਲਾਂ ਨੂੰ ਅਪਗ੍ਰੇਡ ਕੀਤਾ, ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕੀਤਾ, ਸਮਾਰਟ ਕਲਾਸਰੂਮ ਬਣਾਏ ਅਤੇ ਅਧਿਆਪਕਾਂ ਨੂੰ ਉੱਨਤ ਸਿਖਲਾਈ ਪ੍ਰਦਾਨ ਕੀਤੀ, ਜਿਸਦੇ ਨਤੀਜੇ ਵਜੋਂ ਪੰਜਾਬ ਹੁਣ ਸਿੱਖਿਆ ਖੇਤਰ ਵਿੱਚ ਮੋਹਰੀ ਬਣ ਕੇ ਉੱਭਰ ਰਿਹਾ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੀਤੀ ਆਯੋਗ ਦੁਆਰਾ ਜਾਰੀ ਕੀਤੇ ਗਏ ਹਾਲੀਆ ਅੰਕੜੇ ਦਰਸਾਉਂਦੇ ਹਨ ਕਿ ਪੰਜਾਬ ਨੇ ਪ੍ਰਾਇਮਰੀ ਅਤੇ ਮਿਡਲ ਸਕੂਲ ਸਿੱਖਿਆ ਵਿੱਚ ਕੇਰਲਾ, ਮਹਾਰਾਸ਼ਟਰ ਅਤੇ ਦਿੱਲੀ ਨੂੰ ਪਛਾੜਦਿਆਂ ਅੱਵਲ ਸਥਾਨ ਮੱਲਿਆ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਿਛਲੇ ਚਾਰ ਵਰ੍ਹਿਆਂ ਤੋਂ ਅਸੀਂ ਲਗਾਤਾਰ ਅਧਿਆਪਕ ਸਿਖਲਾਈ, ਆਧੁਨਿਕ ਅਧਿਆਪਨ ਵਿਧੀਆਂ ਅਤੇ ਸਮਾਰਟ ਕਲਾਸਰੂਮਾਂ ‘ਤੇ ਧਿਆਨ ਕੇਂਦਰਿਤ ਕੀਤਾ ਹੈ। ਪਹਿਲਾਂ ਕੇਰਲਾ ਸਿਖਰਲੇ ਸਥਾਨ ‘ਤੇ ਚੱਲਦਾ ਆ ਰਿਹਾ ਸੀ, ਪਰ ਹੁਣ ਪੰਜਾਬ ਨੇ ਵੱਡੇ ਫਰਕ ਨਾਲ ਇਸ ਰੈਕਿੰਗ ਵਿੱਚ ਸਿਖਰਲਾ ਦਰਜਾ ਮੱਲਿਆ ਹੈ। ਸਿੱਖਿਆ ਉਹ ਰੌਸ਼ਨੀ ਹੈ ਜੋ ਹਨੇਰੇ ਨੂੰ ਦੂਰ ਕਰਦੀ ਹੈ। ਇਸੇ ਲਈ ਇਹ ਖੇਤਰ ਸਾਡੀ ਸਰਕਾਰ ਸਈ ਸਭ ਤੋਂ ਵੱਧ ਤਰਜੀਹੀ ਖੇਤਰਾਂ ਵਿੱਚੋਂ ਇੱਕ ਹੈ।’’

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਨੇ ਪੰਜਾਬ ਦੇ ਸਿਹਤ ਸੰਭਾਲ ਖੇਤਰ ਵਿੱਚ ਵੱਡੀ ਕ੍ਰਾਂਤੀ ਲਿਆਂਦੀ ਹੈ। ਉਨ੍ਹਾਂ ਕਿਹਾ, “ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪੰਜਾਬ ਦੇ ਸਾਰੇ 65 ਲੱਖ ਪਰਿਵਾਰਾਂ ਨੂੰ ਸਿਹਤ ਕਾਰਡ ਜਾਰੀ ਕੀਤੇ ਜਾ ਰਹੇ ਹਨ। ਹਰ ਪਰਿਵਾਰ ਸਾਲਾਨਾ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦਾ ਹੱਕਦਾਰ ਹੈ। 30 ਲੱਖ ਤੋਂ ਵੱਧ ਲਾਭਪਾਤਰੀ ਪਹਿਲਾਂ ਹੀ ਸਿਹਤ ਕਾਰਡ ਪ੍ਰਾਪਤ ਕਰ ਚੁੱਕੇ ਹਨ ਅਤੇ ਲੋਕਾਂ ਨੇ ਇਸ ਯੋਜਨਾ ਦੇ ਤਹਿਤ ਹੁਣ ਤੱਕ ਲਗਪਗ 650 ਕਰੋੜ ਰੁਪਏ ਦੇ ਮੁਫ਼ਤ ਇਲਾਜ ਦਾ ਲਾਭ ਵੀ ਉਠਾਇਆ ਹੈ। ਮੈਂ ਹਰੇਕ ਯੋਗ ਪਰਿਵਾਰ ਨੂੰ ਇਸ ਪਹਿਲਕਦਮੀ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕਰਦਾ ਹਾਂ।”

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਖੇਤੀਬਾੜੀ ਖੇਤਰ ਨੂੰ ਬਿਜਲੀ ਸਪਲਾਈ ਵਿੱਚ ਵੱਡਾ ਮੀਲ ਪੱਥਰ ਸਥਾਪਤ ਕੀਤਾ ਹੈ। ਉਨ੍ਹਾਂ ਕਿਹਾ, “ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਝੋਨੇ ਦੇ ਸੀਜ਼ਨ ਦੌਰਾਨ ਖੇਤੀ ਮੋਟਰਾਂ ਨੂੰ ਅੱਠ ਘੰਟੇ ਤੋਂ ਵੱਧ ਨਿਰਵਿਘਨ ਬਿਜਲੀ ਸਪਲਾਈ ਮਿਲ ਰਹੀ ਹੈ। ਕਿਸਾਨਾਂ ਨੂੰ ਹੁਣ ਸਿੰਚਾਈ ਦੇ ਉਦੇਸ਼ਾਂ ਲਈ ਦਿਨ ਵੇਲੇ ਬਿਜਲੀ ਮਿਲ ਰਹੀ ਹੈ, ਜਿਸ ਨਾਲ ਉਨ੍ਹਾਂ ਦੀ ਜ਼ਿੰਦਗੀ ਸੁਖਾਲੀ ਹੋ ਗਈ ਹੈ ਅਤੇ ਖੇਤੀਬਾੜੀ ਨੂੰ ਵੀ ਬਹੁਤ ਫਾਇਦਾ ਹੋਇਆ ਹੈ।”

The post ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੀਸ ਨਿਵਾਇਆ ਕਿਉਂਕਿ ਇਹ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਹੈ, ਪਰ ਕੁਝ ਲੋਕ ਆਪਣੇ ਨਿੱਜੀ ਹਿੱਤਾਂ ਲਈ ਇਸ ਦੀ ਦੁਰਵਰਤੋਂ ਕਰ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ appeared first on Latest News, Breaking News, Crime News, Business News, Punjab News Updates: LiveGeoNews.com.

ਵਿਧਾਇਕ ਕੁਲਦੀਪ ਧਾਲੀਵਾਲ ਨੇ ਭਗਵੰਤ ਮਾਨ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਰੱਖਿਆ ਜਨਤਾ ਦੇ ਸਾਹਮਣੇ
ਅੰਮ੍ਰਿਤਸਰ 24 ਜੂਨ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਜਨਤਾ ਦੇ ਸਾਹਮਣੇ ਰੱਖਿਆ। ਧਾਲੀਵਾਲ ਨੇ ਕਿਹਾ ਕਿ ਅੱਜ ਪੰਜਾਬ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਕਾਸ ਦੇ ਨਵੇਂ ਰਾਹ ‘ਤੇ ਅੱਗੇ ਵਧ ਰਿਹਾ ਹੈ। ਮਾਨ ਸਰਕਾਰ ਸਿਹਤ, ਸਿੱਖਿਆ, ਸੜਕਾਂ, ਰੁਜ਼ਗਾਰ, ਨਹਿਰੀ ਪਾਣੀ, ਉਦਯੋਗਾਂ ਨੂੰ ਉਤਸ਼ਾਹਿਤ ਕਰਨ ਅਤੇ ਪੰਜਾਬ ਦੀ ਖੇਤੀ ਨੂੰ ਉੱਨਤ ਬਣਾਉਣ ਲਈ ਯੁੱਧ ਪੱਧਰ ‘ਤੇ ਕੰਮ ਕਰ ਰਹੀ ਹੈ। ਝੋਨੇ ਦੇ ਮੌਜੂਦਾ ਸੀਜ਼ਨ ਵਿੱਚ ਪੰਜਾਬ ਦੇ ਕੋਨੇ-ਕੋਨੇ ਤੱਕ ਅਤੇ ਹਰ ਕਿਸਾਨ ਦੇ ਖੇਤ ਤੱਕ ਨਹਿਰੀ ਪਾਣੀ ਪਹੁੰਚਾਇਆ ਜਾ ਰਿਹਾ ਹੈ, ਅਤੇ ਜਿੱਥੇ ਅਜੇ ਪਾਣੀ ਨਹੀਂ ਪਹੁੰਚਿਆ, ਉੱਥੇ ਵੀ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।

ਬੁੱਧਵਾਰ ਨੂੰ ‘ਆਪ’ ਆਗੂਆਂ ਜਰਨੈਲ ਸਿੰਘ ਢੋਟ, ਸਰਬਜੋਤ ਸਿੰਘ ਅਤੇ ਗੁਰਪ੍ਰਤਾਪ ਸਿੰਘ ਸੰਧੂ ਨਾਲ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਧਾਲੀਵਾਲ ਨੇ ਸਾਲ 2022 ਦੀਆਂ ਚੋਣਾਂ ਦੌਰਾਨ ਜਨਤਾ ਨਾਲ ਕੀਤੀਆਂ ਪੰਜ ਮੁੱਖ ਗਾਰੰਟੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਮਾਨ ਸਰਕਾਰ ਨੇ ਇਹਨਾਂ ਸਾਰੀਆਂ ਗਾਰੰਟੀਆਂ ਨੂੰ ਪੂਰੀ ਇਮਾਨਦਾਰੀ ਨਾਲ ਲਾਗੂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਮੁਫ਼ਤ ਬਿਜਲੀ ਦੀ ਗਾਰੰਟੀ ਪਿਛਲੇ ਸਾਢੇ ਚਾਰ ਸਾਲਾਂ ਤੋਂ ਲਗਾਤਾਰ ਜਾਰੀ ਹੈ। ਸਿਹਤ ਦੇ ਖੇਤਰ ਵਿੱਚ ਨਾ ਸਿਰਫ਼ ‘ਮੋਹੱਲਾ ਕਲੀਨਿਕ’ ਦੀ ਗਾਰੰਟੀ ਪੂਰੀ ਕੀਤੀ ਗਈ, ਸਗੋਂ ਬਿਨਾਂ ਕਿਸੇ ਵਾਅਦੇ ਦੇ ਵੀ ਪੰਜਾਬ ਦੇ ਲੋਕਾਂ ਨੂੰ 10 ਲੱਖ ਰੁਪਏ ਦਾ ‘ਹੈਲਥ ਇੰਸ਼ੋਰੈਂਸ ਕਾਰਡ’ ਮੁਫ਼ਤ ਦਿੱਤਾ ਗਿਆ।

ਸਿੱਖਿਆ ਪ੍ਰਣਾਲੀ ਬਾਰੇ ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਪੂਰੀ ਤਰ੍ਹਾਂ ਤਹਿਸ-ਨਹਿਸ ਕਰ ਦਿੱਤਾ ਸੀ, ਜਿਸ ਨੂੰ ਸੁਧਾਰਦਿਆਂ ਮਾਨ ਸਰਕਾਰ ਨੇ ਸਾਢੇ ਚਾਰ ਸਾਲਾਂ ਵਿੱਚ ਸਕੂਲਾਂ ਦੀਆਂ ਕੰਧਾਂ, ਕਲਾਸਰੂਮ, ਬਾਥਰੂਮ, ਆਧੁਨਿਕ ਲੈਬਾਂ, ਕਿਤਾਬਾਂ ਅਤੇ ਪੱਖਿਆਂ ਵਰਗੀਆਂ ਤਮਾਮ ਸਹੂਲਤਾਂ ਬੱਚਿਆਂ ਨੂੰ ਮੁਹੱਈਆ ਕਰਵਾਈਆਂ ਹਨ। ਇਸ ਤੋਂ ਇਲਾਵਾ, ਦੇਸ਼ ਦੇ ਇਤਿਹਾਸ ਵਿੱਚ ਪਹਿਲੀ ਵਾਰ ਬਿਨਾਂ ਕਿਸੇ ਸਿਫਾਰਸ਼ ਜਾਂ ਰਿਸ਼ਵਤ ਦੇ, ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ‘ਤੇ ਪੰਜਾਬ ਦੇ ਲਗਭਗ 68 ਹਜ਼ਾਰ ਪੜ੍ਹੇ-ਲਿਖੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।

ਧਾਲੀਵਾਲ ਨੇ ਅੱਗੇ ਦੱਸਿਆ ਕਿ ਆਉਂਦੀ 1 ਜੁਲਾਈ ਤੋਂ ਪੰਜਾਬ ਦੀਆਂ ਮਾਵਾਂ-ਭੈਣਾਂ ਲਈ ਇੱਕ ਹੋਰ ਵੱਡੀ ਗਾਰੰਟੀ ਸ਼ੁਰੂ ਹੋਣ ਜਾ ਰਹੀ ਹੈ। ਇਸ ਦੇ ਤਹਿਤ ਜਨਰਲ ਕੈਟੇਗਰੀ ਦੀਆਂ ਔਰਤਾਂ ਨੂੰ ₹1000 ਅਤੇ ਅਨੁਸੂਚਿਤ ਜਾਤੀ ਵਰਗ ਦੀਆਂ ਔਰਤਾਂ ਨੂੰ ₹1500 ਪ੍ਰਤੀ ਮਹੀਨਾ ਦਿੱਤੇ ਜਾਣਗੇ, ਜਿਸ ਦੀਆਂ ਤਿਆਰੀਆਂ ਵੱਡੇ ਪੱਧਰ ‘ਤੇ ਪੂਰੀਆਂ ਕਰ ਲਈਆਂ ਗਈਆਂ ਹਨ। ਧਾਲੀਵਾਲ ਨੇ ਇਸ ਲਈ ਪੰਜਾਬ ਦੀਆਂ ਔਰਤਾਂ ਨੂੰ ਅਗਾਊਂ ਵਧਾਈ ਦਿੱਤੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਪ੍ਰਗਟਾਇਆ।

ਉਨ੍ਹਾਂ ਵਿਰੋਧੀ ਧਿਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਅੱਜ ਇਸੇ ਲਈ ਬੌਖਲਾਏ ਹੋਏ ਹਨ ਕਿਉਂਕਿ ਉਨ੍ਹਾਂ ਨੂੰ ਪਤਾ ਹੈ ਕਿ 1 ਜੁਲਾਈ ਤੋਂ ਬਾਅਦ ਜਦੋਂ ਔਰਤਾਂ ਦੇ ਖਾਤਿਆਂ ਵਿੱਚ ਪੈਸੇ ਆਉਣੇ ਸ਼ੁਰੂ ਹੋ ਜਾਣਗੇ, ਤਾਂ ਪੰਜਾਬ ਦੀ ਧਰਤੀ ‘ਤੇ ਵਿਰੋਧੀ ਧਿਰ ਨੂੰ ਕੋਈ ਪੁੱਛਣ ਵਾਲਾ ਨਹੀਂ ਰਹੇਗਾ। ਭਾਜਪਾ ‘ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਦਾ ਅਮਨ-ਚੈਨ ਵਿਗਾੜਨ ਦੀ ਪੂਰੀ ਕੋਸ਼ਿਸ਼ ਕਰ ਰਹੀ ਹੈ, ਪਰ ਪੰਜਾਬ ਦੀ ਜਨਤਾ ਉਨ੍ਹਾਂ ਦੇ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦੇਵੇਗੀ।

ਉੱਥੇ ਹੀ, ਧਾਲੀਵਾਲ ਨੇ ਚੰਡੀਗੜ੍ਹ ਵਿੱਚ ਕਾਂਗਰਸ ਆਗੂਆਂ ਚਰਨਜੀਤ ਸਿੰਘ ਚੰਨੀ, ਰਾਜਾ ਵੜਿੰਗ, ਸੁਖਜਿੰਦਰ ਸਿੰਘ ਰੰਧਾਵਾ, ਵਿਜੇ ਇੰਦਰ ਸਿੰਗਲਾ, ਪਰਗਟ ਸਿੰਘ ਅਤੇ ਸੁਖਪਾਲ ਖਹਿਰਾ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਅਸਤੀਫੇ ਦੀ ਮੰਗ ‘ਤੇ ਸਖ਼ਤ ਇਤਰਾਜ਼ ਜਤਾਇਆ ਅਤੇ ਕਾਂਗਰਸ ਨੂੰ ਉਸ ਦੇ ਕਾਲੇ ਇਤਿਹਾਸ ਦੀ ਯਾਦ ਦਿਵਾਈ।

ਧਾਲੀਵਾਲ ਨੇ ਤਿੱਖੇ ਸ਼ਬਦਾਂ ਵਿੱਚ ਕਿਹਾ ਕਿ ਅੱਜ ਜੋ ਲੋਕ ਪ੍ਰੈਸ ਕਾਨਫਰੰਸ ਵਿੱਚ ਬੈਠ ਕੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਅਤੇ ਸਿੱਖ ਮਰਿਆਦਾ ਦੀ ਦੁਹਾਈ ਦੇ ਰਹੇ ਹਨ, ਉਹ ਅਸਲ ਵਿੱਚ ਇੰਦਰਾ ਗਾਂਧੀ ਦੇ ਵਾਰਿਸ ਹਨ। ਜੂਨ 1984 ਦੇ ਇਸੇ ਮਹੀਨੇ ਵਿੱਚ ਕਾਂਗਰਸ ਸਰਕਾਰ ਨੇ ਤੋਪਾਂ ਅਤੇ ਟੈਂਕਾਂ ਨਾਲ ਸਾਡੇ ਸਰਵਉੱਚ ਧਾਰਮਿਕ ਅਸਥਾਨ ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਢਾਹ ਦਿੱਤਾ ਸੀ। ਅੱਜ ਵੀ ਉਸ ਤ੍ਰਾਸਦੀ ਦੀਆਂ ਤਸਵੀਰਾਂ ਦੇਖ ਕੇ ਹਰ ਸੱਚੇ ਸਿੱਖ ਦੀਆਂ ਅੱਖਾਂ ਵਿੱਚ ਹੰਝੂ ਆ ਜਾਂਦੇ ਹਨ। ਉਸ ਸਮੇਂ ਕਾਂਗਰਸ ਦੇ ਇਸ ਕਾਰੇ ਦੀ ਨਿੰਦਾ ਕਰਨ ਦੀ ਬਜਾਏ, ਸੁਖਜਿੰਦਰ ਸਿੰਘ ਰੰਧਾਵਾ ਦੇ ਪਿਤਾ ਨੇ ਆਪ੍ਰੇਸ਼ਨ ਬਲੂ ਸਟਾਰ ਦਾ ਸਵਾਗਤ ਕੀਤਾ ਸੀ ਅਤੇ ਇੰਦਰਾ ਗਾਂਧੀ ਨੂੰ ਵਧਾਈਆਂ ਦਿੱਤੀਆਂ ਸਨ। ਅਜਿਹੇ ਲੋਕਾਂ ਨੂੰ ਸਿੱਖ ਮਰਿਆਦਾਵਾਂ ‘ਤੇ ਬੋਲਣ ਦਾ ਕੋਈ ਨੈਤਿਕ ਅਧਿਕਾਰ ਨਹੀਂ ਹੈ।

ਧਾਲੀਵਾਲ ਨੇ ਕਾਂਗਰਸ ਆਗੂਆਂ ਨੂੰ ਲਲਕਾਰਦਿਆਂ ਕਿਹਾ ਕਿ ਜੇਕਰ ਉਨ੍ਹਾਂ ਵਿੱਚ ਥੋੜ੍ਹੀ ਵੀ ਹਿੰਮਤ ਅਤੇ ਪੰਜਾਬੀਅਤ ਬਾਕੀ ਹੈ, ਤਾਂ ਉਹ ਰਾਹੁਲ ਗਾਂਧੀ ਨੂੰ ਕਹਿ ਕੇ ਸਿੱਖਾਂ ਦੇ ਕਾਤਲ ਜਗਦੀਸ਼ ਟਾਈਟਲਰ ਨੂੰ ਕਾਂਗਰਸ ਵਿੱਚੋਂ ਬਾਹਰ ਕਢਵਾ ਕੇ ਦਿਖਾਉਣ। ਉਨ੍ਹਾਂ ਦਿੱਲੀ ਵਿੱਚ ਹੋਏ 1984 ਦੇ ਸਿੱਖ ਦੰਗਿਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਜਿਸ ਕਾਂਗਰਸ ਨੇ ਹਜ਼ਾਰਾਂ ਬੇਕਸੂਰ ਸਿੱਖਾਂ ਦੇ ਗਲਾਂ ਵਿੱਚ ਟਾਇਰ ਪਾ ਕੇ ਉਨ੍ਹਾਂ ਨੂੰ ਜ਼ਿੰਦਾ ਸਾੜਿਆ ਅਤੇ ਸਾਡੀਆਂ ਮਾਵਾਂ-ਭੈਣਾਂ ਦੀ ਪੱਤ ਲੁੱਟੀ, ਉਹ ਅੱਜ ਪੰਜਾਬ ਨੂੰ ਉਪਦੇਸ਼ ਦੇ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਪੰਜਾਬ ਨਾਲ ਧੋਖਾ ਕੀਤਾ ਹੈ; ਚਾਹੇ ਉਹ ਪੰਜਾਬ ਤੋਂ ਚੰਡੀਗੜ੍ਹ ਖੋਹਣਾ ਹੋਵੇ, ਪੰਜਾਬੀ ਬੋਲਦੇ ਇਲਾਕੇ ਖੋਹਣੇ ਹੋਣ ਜਾਂ ਪੰਜਾਬ ਦਾ ਨਹਿਰੀ ਪਾਣੀ ਖੋਹਣਾ ਹੋਵੇ, ਇਹਨਾਂ ਸਾਰੇ ਗੁਨਾਹਾਂ ਪਿੱਛੇ ਕਾਂਗਰਸ ਅਤੇ ਭਾਜਪਾ ਦੀਆਂ ਨੀਤੀਆਂ ਰਹੀਆਂ ਹਨ।

ਧਾਲੀਵਾਲ ਨੇ ਪੰਜਾਬ ਦੀ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਅੱਜ ਜੋ ਕਾਂਗਰਸ ਆਗੂ ਇਕਜੁੱਟ ਹੋਣ ਦਾ ਨਾਟਕ ਕਰ ਰਹੇ ਹਨ, ਉਨ੍ਹਾਂ ਕੋਲ ਪੰਜਾਬ ਦੇ ਵਿਕਾਸ ਲਈ ਕੋਈ ਵਿਜ਼ਨ ਜਾਂ ਮੁੱਦਾ ਨਹੀਂ ਹੈ। ਇਹ ਸਿਰਫ਼ ਸੱਤਾ ਦੇ ਲਾਲਚ ਵਿੱਚ ਇਕੱਠੇ ਹੋਏ ਹਨ ਅਤੇ ਪ੍ਰੈਸ ਕਾਨਫਰੰਸ ਤੋਂ ਬਾਹਰ ਨਿਕਲਦਿਆਂ ਹੀ ਇਹ ਆਗੂ ਫਿਰ ਤੋਂ ਇੱਕ-ਦੂਜੇ ਦੀ ਲੱਤ ਖਿੱਚਣ ਵਿੱਚ ਲੱਗ ਜਾਣਗੇ। ਪੰਜਾਬ ਦੀ ਜਨਤਾ ਹੁਣ ਇਨ੍ਹਾਂ ਦੇ ਬਹਿਕਾਵੇ ਵਿੱਚ ਆਉਣ ਵਾਲੀ ਨਹੀਂ ਹੈ ਅਤੇ ਉਹ ਮਾਨ ਸਰਕਾਰ ਦੇ ਵਿਕਾਸ ਕਾਰਜਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ।

The post ਵਿਧਾਇਕ ਕੁਲਦੀਪ ਧਾਲੀਵਾਲ ਨੇ ਭਗਵੰਤ ਮਾਨ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਰੱਖਿਆ ਜਨਤਾ ਦੇ ਸਾਹਮਣੇ appeared first on Latest News, Breaking News, Crime News, Business News, Punjab News Updates: LiveGeoNews.com.