ਲੁਧਿਆਣਾ, 27 ਅਪ੍ਰੈਲ (000) – ਡਿਪਟੀ ਕਮਿਸ਼ਨਰ ਲੁਧਿਆਣਾ-ਕਮ-ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਜਾਰੀ ਦਿਸ਼ਾ ਹੁਕਮਾਂ ਤਹਿਤ, ਹਲਕਾ 062-ਆਤਮ ਨਗਰ ਵਿਖੇ ਵੋਟਰ ਜਾਗਰੂਕਤਾ ਗਤੀਵਿਧੀਆਂ ਲਗਾਤਾਰ ਜਾਰੀ ਹਨ ਜਿਸਦੇ ਤਹਿਤ ਏ.ਆਰ.ਓ. 062-ਆਤਮ ਨਗਰ, ਲੁਧਿਆਣਾ ਪਰਮਦੀਪ ਸਿੰਘ ਪੀ.ਸੀ.ਐਸ. ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਧਾਨ ਸਭਾ ਹਲਕਾ 062 ਆਤਮ ਨਗਰ, ਲੁਧਿਆਣਾ ਦੇ ਸਵੀਪ ਨੋਡਲ ਅਫ਼ਸਰ ਬਲਵੰਤ ਸਿੰਘ ਅਤੇ ਕੋ-ਨੋਡਲ ਰਜਿੰਦਰ ਸਿੰਘ ਦੀ ਅਗੁਵਾਈ ਅਤੇ ਐਨ.ਜੀ.ਓ (ਇਨੀਸੀਏਟਰਜ ਆਫ ਚੇਂਜ) ਵਲੋਂ ਵੋਟਰ ਜਾਗਰੂਕਤਾ ਲਈ ਐਲ.ਆਈ.ਜੀ. ਫਲੈਟਸ ਦੁੱਗਰੀ ਫੇਜ-1 ਨੇੜੇ ਗੁਰਦੁਆਰਾ ਸ੍ਰੀ ਸਿੰਘ ਸਭਾ ਅਤੇ ਮੇਂਨ ਮਾਰਕੀਟ ਵਿੱਚ ਨੁੱਕੜ ਨਾਟਕ ਕਰਵਾਇਆ ਗਿਆ।
ਇਸ ਸ਼ਾਨਦਾਰ ਨੁੱਕੜ ਨਾਟਕ ਰਾਹੀਂ ਆਮ ਲੋਕਾਂ ਨੂੰ ਨਸ਼ੇ ਜਾ ਕਿਸੇ ਹੋਰ ਲਾਲਚ ਤੋਂ ਨਿਰਲੇਪ ਰਹਿ ਕੇ ਵੋਟ ਦੇ ਅਧਿਕਾਰ ਦੀ ਜਰੂਰ ਵਰਤੋਂ ਕਰਨ ਦਾ ਸੁਨੇਹਾ ਦਿੱਤਾ ਗਿਆ। ਆਮ ਲੋਕਾਂ ਵੱਲੋਂ ਇਸ ਨੁੱਕੜ ਨਾਟਕ ਵਿੱਚ ਭਰਭੂਰ ਦਿਲਚਸਪੀ ਵਿਖਾਈ ਗਈ।
ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਨੇ ਦੱਸਿਆ ਸਵੀਪ ਪ੍ਰੋਗਰਾਮ ਤਹਿਤ ਸਮੂਹ ਹਲਕਿਆਂ ਵਿੱਚ ਵੋਟਰ ਜਾਗਰੂਕਤਾ ਅਭਿਆਨ ਚਲਾਇਆ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਪਹਿਲੀ ਵਾਰ ਵੋਟਰਾਂ ਦੇ ਨਾਮ ਰਜਿਸਟਰ ਕਰਵਾਉਣ ਲਈ ਜ਼ਿਲ੍ਹੇ ਭਰ ਵਿੱਚ ਵੋਟਰ ਰਜਿਸਟ੍ਰੇਸ਼ਨ ਕੈਂਪ ਵੀ ਲਗਾਏ ਜਾ ਰਹੇ ਹਨ। ਨਵੇਂ ਯੋਗ ਵੋਟਰ ਆਪਣੇ ਆਪ ਨੂੰ ਵੋਟਰ ਵਜੋਂ ਰਜਿਸਟਰ ਕਰਵਾਉਣ ਲਈ ‘ਵੋਟਰ ਹੈਲਪਲਾਈਨ’ ਮੋਬਾਈਲ ਐਪਲੀਕੇਸ਼ਨ ਅਤੇ ਨੈਸ਼ਨਲ ਵੋਟਰ ਸਰਵਿਸਿਜ਼ ਪੋਰਟਲ (ਐਨ.ਵੀ.ਐਸ.ਪੀ.) ਦੀ ਵਰਤੋਂ ਕਰ ਸਕਦੇ ਹਨ। ਆਪਣੇ ਆਪ ਨੂੰ ਵੋਟਰ ਵਜੋਂ ਰਜਿਸਟਰ ਕਰਨ ਲਈ ਨਿਵਾਸੀ www.nvsp.in ‘ਤੇੇ ਵੀ ਜਾ ਸਕਦੇ ਹਨ। ਲੋਕ ਸਭਾ ਚੋਣਾਂ-2024 ਲਈ ਵੋਟਰ ਰਜਿਸਟ੍ਰੇਸ਼ਨ 4 ਮਈ, 2024 ਤੱਕ ਕਰਵਾਈ ਜਾ ਸਕਦੀ ਹੈ।
ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਅੱਗੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਜ਼ਿਲ੍ਹੇ ਵਿੱਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਲਈ ਵਚਨਬੱਧ ਹੈ ਅਤੇ ਜ਼ਿਲ੍ਹਾ ਵਾਸੀਆਂ ਨੂੰ ਬਿਨਾਂ ਕਿਸੇ ਡਰ-ਭੈਅ ਅਤੇ ਪ੍ਰਭਾਵ ਵਿੱਚ ਆ ਕੇ ਆਪਣੀ ਵੋਟ ਦਾ ਇਸਤੇਮਾਲ ਕਰਨਾ ਚਾਹੀਦਾ ਹੈ।