ਚੋਣ ਹਲਕਾ-80 ਫਾਜ਼ਿਲਕਾ ਵਿਚ ਵੋਟ ਪੋਲ ਪ੍ਰਤੀਸ਼ਤਾ ਵਧਾਉਣ ਦੇ ਮੰਤਵ ਤਹਿਤ ਜਾਗਰੂਕਤਾ ਗਤੀਵਿਧੀਆਂ ਜਾਰੀ

Fazilka

ਫਾਜ਼ਿਲਕਾ, 4 ਅਪ੍ਰੈਲ

ਲੋਕ ਸਭਾ ਚੋਣਾਂ 2024 ਲਈ ਜ਼ਿਲ੍ਹਾ ਚੋਣ ਅਫਸਰ ਫਾਜ਼ਿਲਕਾ ਕਮ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂੰ ਦੁੱਗਲਏ ਡੀ ਸੀ ਸ਼੍ਰੀ ਰਾਕੇਸ਼ ਕੁਮਾਰ ਪੋਪਲੀ ਅਤੇ ਡੀ ਈ ਓ ਸ਼੍ਰੀ ਸ਼ਿਵ ਕੁਮਾਰ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਫਾਜ਼ਿਲਕਾ –80 ਦੇ ਚੋਣ ਅਧਿਕਾਰੀ ਕਮ ਉਪ ਮੰਡਲ ਮਜਿਸਟ੍ਰੇਟ ਸ਼੍ਰੀ ਵਿਪਨ ਭੰਡਾਰੀ ਦੀ ਯੋਗ ਅਗਵਾਈ ਹੇਠ ਵੱਧ ਵੋਟਰ ਪ੍ਰਤੀਸ਼ਤਤਾ ਭਾਗੀਦਾਰੀ ਮੁਹਿੰਮ ਤਹਿਤ ਜਾਗਰੂਕਤਾ ਫੈਲਾਈ ਜਾ ਰਹੀ ਹੈ।ਸਵੀਪ ਗਤੀਵਿਧੀਆਂ ਅਧੀਨ ਵੋਟਰ ਜਾਗਰੂਕਤਾ ਲਈ ਜਿਲ੍ਹਾ ਸਵੀਪ ਨੋਡਲ ਅਤੇ ਸ਼੍ਰੀ ਰਾਜਿੰਦਰ ਕੁਮਾਰ ਵਿਖੌਣਾ ਨੈਸ਼ਨਲ ਐਵਾਰਡੀ ਪ੍ਰਿੰਸੀਪਲ ਕਮ ਅਸਿਸਟੇਂਟ ਜ਼ਿਲ੍ਹਾ ਸਵੀਪ ਨੋਡਲ ਅਧਿਕਾਰੀ ਅਤੇ ਫਾਜ਼ਿਲਕਾ-80 ਤੋਂ ਸਵੀਪ ਟੀਮ ਇੰਚਾਰਜ ਸ਼੍ਰੀ ਸਤਿੰਦਰ ਬੱਤਰਾ ਅਤੇ ਸਮੂਹ ਟੀਮ ਮੈਂਬਰਾਂ ਸ਼੍ਰੀ ਗੁਰਦੇਵ ਸਿੰਘਸ਼੍ਰੀ ਸੁਰਿੰਦਰ ਸਿੰਘ ਅਤੇ ਸ਼੍ਰੀ ਕਰਨ ਕੁਮਾਰ ਵਲੋਂ ਨੌਜਵਾਨ ਵੋਟਰਾਂ ਨੂੰ ਵੋਟ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨ ਲਈ ਫਾਜਿਲਕਾ ਦੇ ਵੱਖ ਵੱਖ ਸਕੂਲਾ ਵਿਚ ਜਾਗਰੂਕ ਮੁਹਿੰਮ ਚਲਾਈ ਗਈ ਅਤੇ ਸੰਬੋਧਨ ਕੀਤਾ ਗਿਆ।ਉਨ੍ਹਾਂ ਕਿਹਾ ਕਿ ਹਰੇਕ ਨਾਗਰਿਕ ਨੂੰ ਵੋਟ ਦੇ ਅਧਿਕਾਰ ਨੂੰ ਸਮਝਣਾ ਚਾਹੀਦਾ ਹੈ ਤੇ ਵੋਟ ਦੀ ਵਰਤੋਂ ਲਾਜਮੀ ਤੌਰ *ਤੇ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਕ-ਇਕ ਵੋਟ ਕੀਮਤੀ ਹੈ ਤੇ ਸਾਡੀ ਪਾਈ ਇਕ-ਇਕ ਵੋਟ ਸਰਕਾਰ ਚੁਣਨ ਵਿਚ ਯੋਗਦਾਨ ਪਾਉਂਦੀ ਹੈ।ਇਸ ਮੌਕੇ ਸਕੂਲ ਮੁਖੀ ਸ਼੍ਰੀ ਕੁਲਦੀਪ ਗਰੋਵਰ, ਸ਼੍ਰੀ ਸੰਦੀਪ ਅਨੇਜਾਸ਼੍ਰੀ ਹਿਤੇਸ਼ ਧਵਨ ਹਾਜ਼ਰ ਸਨ