ਵਿਜੀਲੈਂਸ ਬਿਊਰੋ ਵਲੋਂ ਭਲਾਈਆਣਾ ਵਿਖੇ ਲਗਾਇਆ ਗਿਆ ਜਾਗਰੂਕਤਾ ਕੈਂਪ

Politics Punjab

ਸ੍ਰੀ ਮੁਕਤਸਰ ਸਾਹਿਬ 1 ਨਵੰਬਰ :

                                                          ਵਿਜੀਲੈਂਸ ਬਿਊਰੋ  ਵਲੋਂ ਭ੍ਰਿਸ਼ਟਾਚਾਰ ਪ੍ਰਤੀ ਲੋਕਾਂ ਨੂੰ ਸੁਚੇਤ ਕਰਨ ਲਈ ਪਿੰਡ ਭਲਾਈਆਣਾ ਵਿਖੇ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ।

                                               ਇਸ ਕੈਂਪ ਵਿੱਚ ਵਿਜੀਲੈਂਸ ਬਿਉਰੋ ਦੇ  ਸਬ ਇੰਸਪੈਕਟਰ ਇਕਬਾਲ ਸਿੰਘ ਅਤੇ ਮੁੱਖ ਮੁਨਸੀ ਗੁਰਤੇਜ ਸਿੰਘ ਨੇ ਦੱਸਿਆ ਕਿ ਵਿਭਾਗ ਵਲੋਂ 3 ਨਵੰਬਰ 2024 ਤੱਕ ਭ੍ਰਿਸ਼ਟਾਚਾਰ ਵਿਰੋਧੀ ਜਾਗਰੂਕਤਾ ਹਫਤਾ ਮਨਾਇਆ ਜਾ ਰਿਹਾ ਹੈ । ਉਹਨਾਂ ਦੱਸਿਆ ਕਿ ਜੇਕਰ ਕੋਈ ਵਿਅਕਤੀ ਸਰਕਾਰੀ ਕੰਮ ਕਰਵਾਉਣ ਬਦਲੇ ਕੋਈ ਰਿਸ਼ਵਤ ਦੀ ਮੰਗ ਕਰਦਾ ਹੈ ਜਾਂ ਰਿਸ਼ਵਤ ਦੇ ਨਾਮ ਤੇ ਨਜਾਇਜ ਤੰਗ ਪ੍ਰੇਸ਼ਾਨ ਕਰ ਰਿਹਾ ਹੈ, ਉਸ ਦੀ ਗੁਪਤ ਸੂਚਨਾਂ ਵਿਜੀਲੈਂਸ ਬਿਉਰੋ ਨੂੰ ਜਰੂਰ ਦਿੱਤੀ ਜਾਵੇ ਤਾਂ ਜੋ ਰਿਸ਼ਵਤਖੋਰੀ ਤੇ ਨਕੇਲ ਕਸੀ ਜਾ ਸਕੇ। ਇਸ ਮੌਕੇ ਪਤਵੰਤੇ ਵਿਅਕਤੀ ਵੀ ਮੌਜੂਦ ਸਨ।