ਸ੍ਰੀ ਮੁੁਕਤਸਰ ਸਾਹਿਬ 19 ਸਤੰਬਰ
ਮੁੱਖ ਖੇਤੀਬਾੜੀ ਅਫਸਰ ਸ਼੍ਰੀ ਮੁਕਤਸਰ ਸਾਹਿਬ , ਡਾ ਗੁਰਨਾਮ ਸਿੰਘ ਪੰਡੋਰੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਪਿੰਡ ਲੁਬਾਨਿਆਵਾਲੀ ਵਿਖੇ ਪਰਾਲੀ ਪ੍ਰਬੰਧਨ ਸਬੰਧੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ, ਇਸ ਕੈਂਪ ਵਿੱਚ ਸ. ਸੁਰਜੀਤ ਸਿੰਘ, ਚੇਅਰਮੈਨ ਮਾਰਕਿਟ ਕਮੇਟੀ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ ਗਈ ਅਤੇ ਬੂਟੇ ਲਗਵਾ ਕੇ ਕੈਂਪ ਦਾ ਉਦਘਾਟਨ ਕੀਤਾ ਗਿਆ ।
ਕੈਂਪ ਦੌਰਾਨ ਜੋਬਨਦੀਪ ਸਿੰਘ ਖੇਤੀਬਾੜੀ ਵਿਕਾਸ ਅਫਸਰ ਨੇ ਝੋਨਾ ਅਤੇ ਬਾਸਮਤੀ ਦੀ ਸੁਚੱਜੀ ਕਾਸ਼ਤ ਸਬੰਧੀ ਜਾਣਕਾਰੀ ਦਿੱਤੀ ਅਤੇ ਕਿਸਾਨਾਂ ਨੂੰ ਮਿੱਟੀ ਪਰਖ ਅਧਾਰ ਤੇ ਖਾਦਾਂ ਦੀ ਵਰਤੋਂ ਕਰਨ ਸਬੰਧੀ ਪ੍ਰੇਰਿਤ ਕੀਤਾ । ਉਹਨਾਂ ਕਿਸਾਨਾਂ ਨੂੰ ਬਾਸਮਤੀ ਤੇ ਪਾਬੰਦੀਸ਼ੁਦਾ ਕੀਟਨਾਸ਼ਕਾਂ ਦੀ ਵਰਤੋਂ ਨਾ ਕਰਨ ਸਬੰਧੀ ਜਾਗਰੂਕ ਕੀਤਾ ।
ਉਹਨਾਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਕਿਹਾ ਕਿ ਪਰਾਲੀ ਨੂੰ ਖੇਤਾਂ ਵਿੱਚ ਹੀ ਵਾਹਿਆ ਜਾਵੇ, ਜਿਸ ਨਾਲ ਆਉਣ ਵਾਲੀਆਂ ਅਗਲੀਆਂ ਫਸਲਾਂ ਨੂੰ ਬਹੁਤ ਫਾਇਦਾ ਹੁੰਦਾ ਹੈੇ। ਇਸ ਤੋਂ ਇਲਾਵਾ ਪੀ.ਐਮ. ਕਿਸਾਨ ਸਨਮਾਨ ਨਿਧੀ ਯੋਜਨਾ ਸਬੰਧੀ ਆ ਰਹੀਆਂ ਮੁਸ਼ਕਿਲਾਂ ਦਾ ਹੱਲ ਕੀਤਾ ਗਿਆ ਇਸ ਮੌਕੇ ਖੇਤੀਬਾੜੀ ਵਿਭਾਗ ਤੋਂ ਸੰਯਮ ਧੂੜਿਆ ਖੇਤੀਬਾੜੀ ਉਪ ਨਿਰੀਖਕ, ਜਗਦੀਸ਼ ਸਿੰਘ ਅਤੇ ਸਬੰਧਿਤ ਪਿੰਡ ਦੇ ਕਿਸਾਨ ਮੌਜੂਦ ਸਨ।