ਪਿੰਡ ਘੁਗਿਆਣਾ ਵਿੱਚ ਫਸਲੀ ਰਹਿੰਦ ਖੂੰਹਦ ਦੀ ਸੁਚੱਜੀ ਸੰਭਾਲ ਸੰਬੰਧੀ ਜਾਗਰੁਕਤਾ ਕੈਂਪ ਅੱਜ ਲੱਗੇਗਾ:ਮੁੱਖ ਖੇਤੀਬਾੜੀ ਅਫਸਰ

Faridkot Politics Punjab

ਫਰੀਦਕੋਟ: 11 ਅਗਸਤ 2024  (     ) ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਆਈ ਏ ਐਸ ਦੀ ਅਗਵਾਈ ਹੇਠ ਫਸਲੀ ਰਹਿੰਦ ਖੂੰਹਦ ਸੰਭਾਲ ਸਕੀਮ ਤਹਿਤ ਜ਼ਿਲਾ ਪ੍ਰਸ਼ਾਸ਼ਣ ਵੱਲੋਂ ਜ਼ਿਲਾ ਫਰੀਦਕੋਟ ਨੂੰ ਪ੍ਰਦੂਸ਼ਿਣ ਮੁਕਤ ਬਨਾਉਣ ਲਈ ਆਰੰਭੀ ਮਹਿੰਮ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਬਲਾਕ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਅੱਜ ਮਿਤੀ 12 ਅਗਸਤ 2024 ਨੂੰ ਪਿੰਡ ਘੁਗਿਆਣਾ ਦੇ ਗੁਰਦੁਆਰਾ ਸਾਹਿਬ ਵਿੱਚ ਲਗਾਇਆ ਜਾਵੇਗਾ।ਇਸ ਕੈਂਪ ਵਿੱਚ  ਹਲਕਾ ਵਿਧਾਇਕ ਸ਼੍ਰ ਗੁਰਦਿੱਤ ਸਿੰਘ ਸੇਖੋਂ ਬਤੌਰ ਮੁੱਖ ਮਹਿਮਾਨ ਵੱਜੋਂ ਸ਼ਾਮਿਲ ਹੋਣਗੇ ਅਤੇ ਕਿਸਾਨਾਂ ਨੂੰ ਫਸਲੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਕਾਰਨ ਹੋਣ ਨੁਕਸਾਨਾਂ ਬਾਰੇ ਜਾਗਰੁਕ ਕਰਨਗੇ।

ਇਸ ਬਾਰੇ ਜਾਣਕਾਰੀ ਦਿੰਦਿਆਂ ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੀ ਸੁਚੱਜੀ ਸੰਭਾਲ ਲਈ ਜਾਣਕਾਰੀ ਦੇਣ ਲਈ ਆਰ ਜੀ ਆਰ ਸੈੱਲ ਦੇ ਸਹਿਯੋਗ ਨਾਲ ਪਿੰਡ ਪੱਧਰ ਤੇ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ,ਜਿਸ ਤਹਿਤ ਸਮੁਹ ਪਿੰਡਾਂ ਵਿੱਚ ਕਿਸਾਨ ਜਾਗਰੂਕਤਾ ਕੈਂਪ ਲਗਾਏ ਜਾਣਗੇ।ਉਨਾਂ ਦੱਸਿਆ ਕਿ ਪਿੰਡ ਘੁਗਿਆਣਾ ਵਿੱਚ ਲਗਾਏ ਜਾ ਰਹੇ ਜਾਗਰੁਕਤਾ ਕੈਂਪ ਮੌਕੇ ਝੋਨੇ ਦੀ ਪਰਾਲੀ ਦੀ ਸੁਚੱਜੀ ਸੰਭਾਲ ਵਿੱਚ ਵਰਤੀ ਜਾਂਦੀ ਖੇਤੀ ਮਸ਼ੀਨਰੀ ਦੀ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਕਿਸਾਨਾਂ ਦੀ ਭਲਾਈ ਲਈ ਚਲਾਈ ਜਾ ਰਹੀਆਂ ਸਕੀਮਾਂ ਬਾਰੇ ਜਾਣੂ ਕਰਵਾਇਆ ਜਾਵੇਗਾ।ਉਨਾਂ ਦੱਸਿਆ ਕਿ ਸਾਲ 2023-24 ਦੌਰਾਨ ਜ਼ਿਲਾ ਫਰੀਦਕੋਟ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ 2022 ਘਟਨਾਵਾਂ ਦਰਜ ਕੀਤੀਆਂ ਗਈਆਂ ਸਨ।ਉਨਾਂ ਦੱਸਿਆ ਕਿ ਚਾਲੂ ਸਾਲ 2024-25 ਦੌਰਾਨ ਜ਼ਿਲਾ ਪ੍ਰਸ਼ਾਸ਼ਣ ਵੱਲੋਂ ਜ਼ਿਲਾ ਫਰੀਦਕੋਟ ਵਿੱਚ ਝੋਨੇ ਦੀ ਪਰਾਲੀ ਨੂੰ ਜ਼ੀਰੋ ਪੱਧਰ ਤੇ ਲਿਜਾਣ ਲਈ ਵੱਡੀ ਪੱਧਰ ਤੇ ਜਾਗਰੁਕਤਾ ਮੁਹਿੰਮ ਸ਼ੁਰੂ ਕੀਤੀ ਗਈ ਹੈ। 

ਉਨਾਂ ਦੱਸਿਆ ਕਿ ਚਾਲੂ ਸਾਲ ਦੌਰਾਨ ਫਸਲੀ ਰਹਿੰਦ ਖੂੰਹਦ ਸੰਭਾਲ ਸਕੀਮ ਤਹਿਤ ਸਬਸਿਡੀ ਤੇ ਖੇਤੀ ਮਸ਼ੀਨਰੀ ਲੈਣ ਦੇ ਇਛੁੱਕ 351 ਲਾਭਪਾਤਰੀ ਕਿਸਾਨਾਂ ਵੱਲੋਂ ਅਪਲਾਈ ਕੀਤਾ ਗਿਆ ਸੀ ਅਤੇ ਸਮੂਹ ਬਿਨੈਕਾਰਾਂ ਨੂੰ ਸਬਸਿਡੀ ਤੇ ਖੇਤੀ ਮਸ਼ੀਨਰੀ ਖਰੀਦਣ ਲਈ ਪ੍ਰਵਾਨਗੀ ਪੱਤਰ ਦਿੱਤੇ ਜਾ ਰਹੇ ਹਨ।ਉਨਾਂ ਦੱਸਿਆ ਕਿ ਜਿੰਨਾਂ ਕਿਸਾਨਾਂ,ਕਿਸਾਨ ਗਰੁੱਪਾਂ,ਗ੍ਰਾਮ ਪੰਚਾਇਤਾਂ ਜਾਂ ਸਹਿਕਾਰੀ ਸਭਾਵਾਂ ਵੱਲੋਂ ਸਾਲ 2023-24 ਦੌਰਾਨ ਸਬਸਿਡੀ ਤੇ ਖ੍ਰੀਦ ਕੀਤੀ ਗਈ ਮਸ਼ੀਨਰੀ ਦੀ ਸਬਸਿਡੀ ਰਕਮ ਬਕਾਇਆ ਰਹਿੰਦੀ ਹੈ,ਉਹ ਰਕਮ ਇੱਕ ਹਫਤੇ ਦੇ ਅੰਦਰ ਅੰਦਰ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਪਾ ਦਿੱਤੀ ਜਾਵੇਗੀ।

ਉਨਾਂ ਕਿਸਾਨਾਂ ਅਤੇ ਕਿਸਾਨ ਜਥੇਬੰਦੀਆਂ ਨੂੰ ਜ਼੍ਹਿਲਾ ਪ੍ਰਸ਼ਾਸ਼ਣ ਵੱਲੋਂ ਚਲਾਈ ਜਾ ਰਹੀ ਮੁਹਿੰਮ ਵਿੱਚ ਮੁਕੰਮਲ ਸਹਿਯੋਗ ਕਰਨ ਦੀ ਅਪੀਲ ਕੀਤੀ ਤਾਂ ਜੋ ਜ਼ਿਲਾ ਫਰੀਦਕੋਟ ਨੂੰ ਪ੍ਰਦੂਸ਼ਣ ਮੁਕਤ ਜ਼ਿਲਾ ਬਣਾ ਕੇ ਪ੍ਰਦੂਸ਼ਿਤ ਵਾਤਾਵਰਣ ਨਾਲ ਹੁੰਦੀਆ ਬਿਮਾਰੀਆਂ ਤੋਂ ਬਚਿਆ ਜਾ ਸਕੇ।