ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਵੱਲੋਂ ਗਿੱਦੜਬਾਹਾ ਬਾਰ ਦੇ ਵਕੀਲਾਂ ਨਾਲ ਨੈਸ਼ਨਲ ਲੋਕ ਅਦਾਲਤ ਸਬੰਧੀ ਜਾਗਰੂਕਤਾ ਅਤੇ ਜ਼ਿਲ੍ਹਾ ਜੇਲ੍ਹ ਦਾ ਦੌਰਾ

Sri Muktsar Sahib

ਸ੍ਰੀ ਮੁਕਤਸਰ ਸਾਹਿਬ, 20 ਅਪ੍ਰੈਲ

ਸ੍ਰੀ ਰਾਜ ਕੁਮਾਰ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ –ਸਾਹਿਤ- ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ  ਦੀ ਰਹਿਨੁਮਾਈ ਹੇਠ ਮਿਸ: ਹਰਪ੍ਰੀਤ ਕੌਰ, ਸਿਵਲ ਜੱਜ (ਸੀਨੀਅਰ ਡਵੀਜਨ) –ਸਾਹਿਤ- ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਵੱਲੋਂ ਸਬ ਡਵੀਜਨ ਗਿੱਦੜਬਾਹਾ ਵਿਖੇ ਬਾਰ ਦੇ ਵਕੀਲਾਂ ਨਾਲ 11 ਮਈ 2024 ਨੂੰ ਲੱਗ ਰਹੀਂ ਨੈਸ਼ਨਲ ਲੋਕ ਅਦਾਲਤ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਬਾਰ ਦੇ ਵਕੀਲਾਂ ਦੀ ਮੀਟਿੰਗ ਵਿੱਚ ਮਿਸ: ਅਮਿਤਾ ਸਿੰਘ, ਪ੍ਰਿੰਸੀਪਲ ਜੱਜ, ਫੈਮਲੀ ਕੋਰਟ; ਮਿਸ: ਅਮਨਦੀਪ ਕੌਰ, ਚੇਅਰਪਰਸਨ, ਉਪ ਮੰਡਲ ਕਾਨੂੰਨੀ ਸੇਵਾਵਾਂ ਕਮੇਟੀ; ਮਿਸ: ਏਕਤਾ, ਸਿਵਲ ਜੱਜ (ਜੂਨੀਅਰ ਡਵੀਜਨ) ਗਿੱਦੜਬਾਹਾ ਅਤੇ ਬਾਰ ਪ੍ਰਧਾਨ ਵੀ ਹਾਜਰ ਸਨ। ਇਸ ਮੌਕੇ ਬਾਰ ਪ੍ਰਧਾਨ ਨੇ ਮਾਣਯੋਗ ਜੱਜ ਸਾਹਿਬ ਨੂੰ ਵਿਸ਼ਵਾਸ਼ ਦਵਾਇਆ ਕਿ ਉਹ ਨੈਸ਼ਨਲ ਲੋਕ ਅਦਾਲਤ ਵਿਚ ਵੱਧ ਤੋਂ ਵੱਧ ਕੇਸ ਲਗਾਉਣਗੇ । ਇਸ ਤੋਂ ਇਲਾਵਾ ਜੇਲ੍ਹ ਵਿਚ ਬੰਦ ਹਵਾਲਾਤੀਆਂ/ਕੈਦੀਆਂ ਦੀਆਂ ਜਮਾਨਤਾਂ ਸਬੰਧੀ ਵੀ ਗੱਲਬਾਤ ਕੀਤੀ ਗਈ।  
ਇਸ ਦੇ ਨਾਲ ਹੀ ਅਥਾਰਟੀ ਦੇ ਸਕੱਤਰ ਸਾਹਿਬ ਵੱਲੋਂ ਜਿਲ੍ਹਾ ਜੇਲ੍ਹ, ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਕੀਤਾ ਗਿਆ। ਜੇਲ੍ਹ ਵਿਚ ਬੰਦ ਹਵਾਲਾਤੀ/ਕੈਦੀਆਂ ਨਾਲ ਮੁਲਾਕਾਤ ਕਰਨ ਲਈ ਹਰੇਕ ਬੈਰਕ ਦਾ ਨਰੀਖਣ ਕੀਤਾ ਗਿਆ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ ਗਈਆਂ ਅਤੇ ਉਨ੍ਹਾਂ ਨੂੰ ਵਿਸ਼ਵਾਸ਼ ਦਵਾਇਆ ਕਿ ਉਹ ਜਲਦ ਹੀ ਉਨ੍ਹਾਂ ਦੀ ਮੁਸ਼ਕਲਾਂ ਦਾ ਹੱਲ ਕੀਤਾ ਜਾਵੇਗਾ। 
ਇਸ ਮੌਕੇ ਉਨ੍ਹਾਂ ਵੱਲੋਂ ਜੇਲ੍ਹ ਵਿਚ ਚੱਲ ਰਹੇ ਹਸਪਤਾਲ ਅਤੇ ਖਾਣੇ ਵਾਲੀ ਰਸੋਈ ਦਾ ਵੀ ਨਰੀਖਣ ਕੀਤਾ ਗਿਆ। ਜੇਲ੍ਹ ਵਿਚ ਕੈਦੀਆਂ ਅਤੇ ਹਵਾਲਾਤੀਆਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ ਅਤੇ ਖਾਣੇ ‘ਤੇ ਤਸੱਲੀ ਪ੍ਰਗਟ ਕੀਤੀ।  ਇਸ ਤੋਂ ਇਲਾਵਾ ਜੇਲ੍ਹ ਵਿਚ ਚੱਲ ਰਹੇ ਲੀਗਲ ਏਡ ਕਲੀਨਿਕ ਵਿਚ ਮੌਜੂਦ ਵਕੀਲ ਸਾਹਿਬਾਨ ਅਤੇ ਪੈਰਾ ਲੀਗਲ ਵਲੰਟੀਅਰਜ਼ ਵੱਲੋਂ ਕੈਦੀਆਂ/ਹਵਾਲਾਤੀਆਂ ਨੂੰ ਮਿਲ ਰਹੀ ਕਾਨੂੰਨੀ ਸਹਾਇਤਾ ਤੇ ਤਸੱਲੀ ਪ੍ਰਗਟ ਕੀਤੀ । ਇਸ ਮੌਕੇ ਜੇਲ੍ਹ ਸੁਪਰਡੈਂਟ ਸਮੇਤ ਸਟਾਫ਼ ਤੋਂ ਇਲਾਵਾ ਸ੍ਰੀ ਰਾਜਿੰਦਰਪਾਲ ਸ਼ਰਮਾ, ਡਿਪਟੀ  ਚੀਫ਼ ਲੀਗਲ ਏਡ ਡੀਫੈਂਨਸ ਕਾਉਂਸਲਸ ਅਤੇ ਅਸਿਸਟੈਂਟ ਲੀਗਲ ਏਡ ਕਾਉਂਸਲ ਸ੍ਰੀ ਲਵਲੀਨ ਗੁਪਤਾ ਵੀ ਹਾਜ਼ਰ ਸਨ।