ਬੀ ਆਈ ਐਸ ਨੇ ਤਰਨਤਾਰਨ ਵਿੱਚ ਗ੍ਰਾਮ ਪੰਚਾਇਤ ਨੁਮਾਇੰਦਿਆਂ ਲਈ ਜਾਗਰੂਕਤਾ ਪ੍ਰੋਗਰਾਮ ਦਾ ਕੀਤਾ ਆਯੋਜਨ

Politics Punjab Tarn Taran

ਤਰਨ ਤਾਰਨ, 21 ਮਾਰਚ

 ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ (ਬੀ ਆਈ ਐਸ), ਜੰਮੂ ਅਤੇ ਕਸ਼ਮੀਰ ਸ਼ਾਖਾ ਦਫ਼ਤਰ (ਜੇ ਕੇ ਬੀ ਓ) ਨੇ ਤਰਨ ਤਾਰਨ ਜ਼ਿਲ੍ਹੇ ਦੇ ਭਿਖੀਵਿੰਡ ਬਲਾਕ ਦਫ਼ਤਰ ਵਿਖੇ ਗ੍ਰਾਮ ਪੰਚਾਇਤਾਂ ਦੇ ਸਰਪੰਚਾਂ, ਪੰਚਾਂ ਅਤੇ ਪੰਚਾਇਤ ਸਕੱਤਰਾਂ ਲਈ ਇੱਕ ਜਾਗਰੂਕਤਾ ਪ੍ਰੋਗਰਾਮ ਸਫਲਤਾ-ਪੂਰਵਕ ਆਯੋਜਿਤ ਕੀਤਾ। ਇਹ ਪ੍ਰੋਗਰਾਮ ਸ੍ਰੀ ਹਰਜਿੰਦਰ ਸਿੰਘ ਸੰਧੂ, ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ, ਤਰਨ ਤਾਰਨ ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ ਸੀ ਅਤੇ ਬੀ ਡੀ ਪੀ ਓ ਭਿੱਖੀਵਿੰਡ, ਸ੍ਰੀ ਬਲਜਿੰਦਰ ਸਿੰਘ ਦੁਆਰਾ ਤਾਲਮੇਲ ਕੀਤਾ ਗਿਆ , ਜੋ ਇਸ ਸਮਾਗਮ ਵਿੱਚ ਮੌਜੂਦ ਸਨ। ਅਤੇ ਇਸ ਪਹਿਲ-ਕਦਮੀ ਦੀ ਸ਼ਲਾਘਾ ਕੀਤੀ। ਬੀ ਆਈ ਐਸ ਮਾਨਕੀ ਕਰਨ ਅਤੇ ਸ਼ਾਸਨ ਅਤੇ ਜਨਤਕ ਸੇਵਾ ਪ੍ਰਦਾਨ ਕਰਨ ਵਿੱਚ ਇਸ ਦੀ ਭੂਮਿਕਾ ਬਾਰੇ ਜਾਗਰੂਕਤਾ ਵਧਾਉਣ ਦੇ ਉਦੇਸ਼ ਨਾਲ, ਲਗਭਗ 60 ਪੰਚਾਇਤ ਪ੍ਰਤੀਨਿਧੀਆਂ ਨੇ ਪ੍ਰੋਗਰਾਮ ਵਿੱਚ ਹਿੱਸਾ ਲਿਆ।

 ਹਾਜ਼ਰੀਨ ਨੇ ਪੇਂਡੂ ਸ਼ਾਸਨ ਵਿੱਚ ਗੁਣਵੱਤਾ ਦੇ ਮਿਆਰਾਂ ਦੀ ਪਾਲਣਾ ਕਰਨ ਦੀ ਮਹੱਤਤਾ ਬਾਰੇ ਕੀਮਤੀ ਜਾਣਕਾਰੀ ਪ੍ਰਾਪਤ ਕੀਤੀ। ਸ਼੍ਰੀ ਕਮਲਜੀਤ ਘਈ, ਰਿਸੋਰਸ ਪਰਸਨ ਨੇ ਪੰਚਾਇਤਾਂ ਦੀ ਕੁਸ਼ਲਤਾ ਅਤੇ ਪ੍ਰਭਾਵ-ਸ਼ੀਲਤਾ ਨੂੰ ਬਿਹਤਰ ਬਣਾਉਣ ਲਈ ਮਾਨਕੀ-ਕਰਨ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਉਨ੍ਹਾਂ ਦੱਸਿਆ ਕਿ ਕਿਵੇਂ ਬੀ.ਆਈ.ਐਸ.  ਮਿਆਰਾਂ ਨੂੰ ਅਪਣਾਉਣ ਨਾਲ ਪੇਂਡੂ ਬੁਨਿਆਦੀ ਢਾਂਚੇ ਵਿੱਚ ਵਾਧਾ ਹੋ ਸਕਦਾ ਹੈ, ਤੇ ਖਪਤਕਾਰਾਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕਦੀ ਹੈ। ਅਤੇ ਪਿੰਡਾਂ ਦੇ ਸਮੁੱਚੇ ਵਿਕਾਸ ਵਿੱਚ ਯੋਗਦਾਨ ਪਾਇਆ ਜਾ ਸਕਦਾ ਹੈ। ਪ੍ਰੋਗਰਾਮ ਦਾ ਸੰਯੋਜਨ ਸ਼੍ਰੀ ਆਸ਼ੀਸ਼ ਕੁਮਾਰ ਦਿਵੇਦੀ, ਸਟੈਂਡਰਡਜ਼ ਪ੍ਰਮੋਸ਼ਨ ਅਫਸਰ, ਬੀ ਆਈ ਐਸ-ਜੇ ਕੇ ਬੀ ਓ ਦੁਆਰਾ ਕੀਤਾ ਗਿਆ ਸੀ, ਜਿਨ੍ਹਾਂ ਨੇ ਭਾਗੀਦਾਰਾਂ ਨੂੰ ਰੋਜ਼ਾਨਾ ਜੀਵਨ ਵਿੱਚ ਮਿਆਰਾਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ।

ਉਨ੍ਹਾਂ ਨੇ ਆਈ.ਐੱਸ.ਆਈ.  ਮਾਰਕ ਅਤੇ ਹਾਲ-ਮਾਰਕਡ ਗਹਿਣਿਆਂ ਦੀ ਪ੍ਰਮਾਣਿਕਤਾ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਨੂੰ ਬੀ.ਆਈ.ਐਸ ਕੇਅਰ ਐਪ ਨਾਲ ਜਾਣੂ ਕਰਵਾਇਆ, ਜੋ ਉਪਭੋਗਤਾਵਾਂ ਨੂੰ ਬੀ.ਆਈ.ਐਸ -ਪ੍ਰਮਾਣਿਤ ਉਤਪਾਦਾਂ ਦੀ ਪ੍ਰਮਾਣਿਕਤਾ ਦੀ ਪੁਸ਼ਟੀ ਕਰਨ ਅਤੇ ਘਟੀਆ ਵਸਤੂਆਂ ਦੀ ਰਿਪੋਰਟ ਕਰਨ ਦੇ ਯੋਗ ਬਣਾਉਂਦਾ ਹੈ। ਜਿਸ ਨਾਲ ਖਪਤਕਾਰਾਂ ਦੇ ਅਧਿਕਾਰਾਂ ਨੂੰ ਮਜ਼ਬੂਤੀ ਮਿਲਦੀ ਹੈ ਅਤੇ ਗੁਣਵੱਤਾ ਭਰੋਸਾ ਨੂੰ ਉਤਸ਼ਾਹਿਤ ਕੀਤਾ ਜਾਂਦਾ ਹੈ।

ਇਸ ਪਹਿਲ-ਕਦਮੀ ਨੂੰ ਭਾਗੀਦਾਰਾਂ ਵੱਲੋਂ ਭਰਪੂਰ ਪ੍ਰਸ਼ੰਸਾ ਮਿਲੀ, ਜਿਨ੍ਹਾਂ ਨੇ ਸਥਾਨਕ ਸ਼ਾਸਨ ਵਿੱਚ ਗੁਣਵੱਤਾ ਦੇ ਮਿਆਰਾਂ ਨੂੰ ਏਕੀਕ੍ਰਿਤ ਕਰਨ ਦੀ ਮਹੱਤਤਾ ਨੂੰ ਸਵੀਕਾਰ ਕੀਤਾ। ਇਹ ਪ੍ਰੋਗਰਾਮ ਪੇਂਡੂ ਪ੍ਰਤੀਨਿਧੀਆਂ ਨੂੰ ਟਿਕਾਊ ਵਿਕਾਸ ਨੂੰ ਅੱਗੇ ਵਧਾਉਣ ਅਤੇ ਉਨ੍ਹਾਂ ਦੇ ਭਾਈਚਾਰਿਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਲੋੜੀਂਦੇ ਗਿਆਨ ਨਾਲ ਸਸ਼ਕਤ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ।

Leave a Reply

Your email address will not be published. Required fields are marked *