ਲੇਡੀ ਪਰੈਸੀਡੈਂਟ ਰੈੱਡ ਕਰਾਸ ਸੁਸਾਇਟੀ ਵੱਲੋਂ ਲੋੜਵੰਦਾਂ ਨੂੰ ਵੰਡੇ ਗਏ ਕੰਬਲ

Politics Punjab Sri Muktsar Sahib

ਸ੍ਰੀ ਮੁਕਤਸਰ ਸਾਹਿਬ, 31 ਦਸੰਬਰ:

ਕੜਾਕੇ ਦੀ ਠੰਢ ਤੋਂ ਗਰੀਬ ਅਤੇ ਲੋੜਵੰਦ ਲੋਕਾਂ ਨੂੰ ਰਾਹਤ ਦੇਣ ਲਈ ਅੱਜ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਆਈ.ਏ.ਐਸ. ਦੇ ਧਰਮਪਤਨੀ ਸ੍ਰੀਮਤੀ ਨਿਸ਼ਠਾ ਤ੍ਰਿਪਾਠੀ, ਲੇਡੀ ਪਰੈਸੀਡੈਂਟ ਰੈੱਡ ਕਰਾਸ ਸੁਸਾਇਟੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਅੱਜ ਸ਼ਹਿਰ ਦੀ ਦਾਣਾ ਮੰਡੀ ਵਿਖੇ ਕੰਬਲ ਵੰਡੇ ਗਏ। ਇਸ ਮੌਕੇ ਉਨ੍ਹਾਂ ਨਾਲ ਉਪ ਮੰਡਲ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਸ੍ਰੀਮਤੀ ਬਲਜੀਤ ਕੌਰ ਪੀ.ਸੀ.ਐਸ. ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ।

ਇਸ ਮੌਕੇ ਉਨ੍ਹਾਂ ਵੱਲੋਂ ਦਾਣਾ ਮੰਡੀ ਦੇ ਨਾਲ ਝੁੱਗੀਆਂ, ਝੋਪੜੀਆਂ ਦਾ ਦੌਰਾ ਕੀਤਾ ਗਿਆ ਅਤੇ ਗਰੀਬ ਪਰਿਵਾਰਾਂ ਨੂੰ ਕੰਬਲਾਂ ਦੀ ਵੰਡ ਕੀਤੀ ਗਈ। ਇਸ ਮੌਕੇ ਮੁਕਤਸਰ ਵੈਲਫੇਅਰ ਕਲੱਬ ਦੇ ਪ੍ਰਧਾਨ ਸ੍ਰੀ ਜਸਪ੍ਰੀਤ ਸਿੰਘ ਛਾਬੜਾ, ਸ੍ਰੀ ਸ਼ਮਸ਼ੇਰ ਸਿੰਘ, ਸ੍ਰੀ ਜੋਗਿੰਦਰ ਸਿੰਘ, ਸ੍ਰੀ ਸ਼ਿਵਮ ਦੁਬਲ, ਸ੍ਰੀ ਨਵਦੀਪ ਸਿੰਘ, ਸ੍ਰੀ ਨਰੇਸ਼ ਕੁਮਾਰ ਕਾਂਤੀ, ਸ੍ਰੀ ਮਨਿੰਦਰ ਸਿੰਘ ਝਾਂਬ ਤੋਂ ਇਲਾਵਾ ਪਤਵੰਤੇ ਵਿਅਕਤੀ ਹਾਜ਼ਰ ਸਨ।

Leave a Reply

Your email address will not be published. Required fields are marked *