ਸ੍ਰੀ ਮੁਕਤਸਰ ਸਾਹਿਬ, 11 ਸਤੰਬਰ

ਖੇਤੀਬਾੜੀ ਮੰਤਰੀ ਸ: ਗੁਰਮੀਤ ਸਿੰਘ ਖੁੱਡੀਆਂ ਦੀ ਯੋਗ ਅਗਵਾਈ ਹੇਠ ਮੁੱਖ ਖੇਤੀਬਾੜੀ ਅਫਸਰ ਸ੍ਰੀ ਮੁਕਤਸਰ ਸਾਹਿਬ ਡਾ. ਕਰਨਜੀਤ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਵਿਭਾਗ ਬਲਾਕ ਲੰਬੀ ਦੀ ਟੀਮ ਵੱਲੋਂ ਪਿੰਡ ਗੱਗੜ ਵਿਖੇ ਸਾਉਣੀ ਦੀਆਂ ਫਸਲਾਂ ਵਿੱਚ ਖਾਦ ਅਤੇ ਕੀਟ ਪ੍ਰਬੰਧਨ ਅਤੇ ਹਾੜ੍ਹੀ ਦੀਆਂ ਫਸਲਾਂ ਦੀ ਬਿਜਾਈ ਸਬੰਧੀ ਅਗਾਉਂ ਵਿਉਂਤਬੰਦੀ ਕਰਨ ਸਬੰਧੀ ਬਲਾਕ ਪੱਧਰੀ ਕੈਂਪ ਲਗਾਇਆਂ ਗਿਆ। ਕੈਂਪ ਦੀ ਪ੍ਰਧਾਨਗੀ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਕਰਨਜੀਤ ਸਿੰਘ ਗਿੱਲ ਵੱਲੋਂ ਕੀਤੀ ਗਈ। ਖੇਤੀਬਾੜੀ ਅਫ਼ਸਰ ਬਲਾਕ ਲੰਬੀ ਡਾ. ਵਿਜੇ ਸਿੰਘ ਵੱਲੋਂ ਕੈਂਪ ਵਿੱਚ ਆਏ ਮਹਿਮਾਨਾਂ ਨੂੰ ਜੀ ਆਇਆ ਆਖ ਕੇ ਕੈਂਪ ਦੀ ਕਾਰਵਾਈ ਆਰੰਭ ਕਰਵਾਈ।

ਇਸ ਮੌਕੇ ਡਾ. ਗੁਰਜੀਤ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਲੰਬੀ ਵੱਲੋਂ ਕਿਸਾਨਾਂ ਨੂੰ ਨਰਮੇਂ ਦੀ ਫਸਲ ਵਿੱਚ ਖਾਦ ਪ੍ਰਬੰਧਨ, ਕੀਟ ਪ੍ਰਬੰਧਨ ਅਤੇ ਮੀਂਹ ਦੇ ਮੌਸਮ ਵਿੱਚ ਫਸਲ ਦੀ ਸੰਭਾਲ ਸਬੰਧੀ ਅਹਿਮ ਨੁਕਤੇ ਕਿਸਾਨਾਂ ਨਾਲ ਸਾਂਝੇ ਕੀਤੇ। ਡਾ. ਸੁਖਚੈਨ ਸਿੰਘ ਖੇਤੀਬਾੜੀ ਵਿਕਾਸ ਅਫਸਰ ਲੰਬੀ ਵੱਲੋਂ ਝੋਨੇ ਦੀ ਫਸਲ ਵਿੱਚ ਖਾਦ ਪ੍ਰਬੰਧਨ ਸਬੰਧੀ ਅਹਿਮ ਜਾਣਕਾਰੀ ਕਿਸਾਨਾਂ ਨੂੰ ਦਿੱਤੀ।

ਇਸ ਮੌਕੇ ਡਾ. ਕਰਨਜੀਤ ਸਿੰਘ ਪੀ.ਡੀ.ਆਤਮਾ ਵੱਲੋਂ ਬਾਸਮਤੀ ਦੀ ਫਸਲ ਵਿੱਚ ਖੇਤੀ ਖਰਚੇ ਘੱਟ ਕਰਨ ਸਬੰਧੀ ਜਾਣਕਾਰੀ ਕਿਸਾਨਾਂ ਨੂੰ ਦਿੱਤੀ ਗਈ। ਮੁੱਖ ਖੇਤੀਬਾੜੀ ਅਫਸਰ ਡਾ. ਕਰਨਜੀਤ ਸਿੰਘ ਗਿੱਲ ਵੱਲੋਂ ਕਿਸਾਨਾਂ ਨੂੰ ਮਹਿਕਮੇ ਦੀਆਂ ਕਿਸਾਨਾਂ ਨੂੰ ਦਿੱਤੀਆ ਜਾ ਰਹੀਆਂ ਸੇਵਾਵਾਂ ਜਿਵੇ ਕਿ ਕਿਸਾਨ ਹੈਲਪ ਡੈਸਕ, ਸਬਸਿਡੀ ਸਬੰਧੀ ਸਕੀਮਾਂ ਦੀ ਜਾਣਕਾਰੀ ਦਿੱਤੀ ਅਤੇ ਕਿਸਾਨਾਂ ਨੂੰ ਮਹਿਕਮੇ ਨਾਲ ਰਾਬਤਾ ਰੱਖਣ ਦੀ ਅਪੀਲ ਕੀਤੀ।

 ਇਸ ਮੌਕੇ ਖੇਤੀਬਾੜੀ ਵਿਸਥਾਰ ਅਫਸਰ ਡਾ. ਸਤਨਾਮ ਸਿੰਘ ਵੱਲੋਂ ਆਏ ਹੋਏ ਕਿਸਾਨਾਂ ਦਾ ਧੰਨਵਾਦ ਕੀਤਾ। ਇਸ ਕੈਂਪ ਦਾ ਸਾਰਾ ਪ੍ਰਬੰਧ ਸ੍ਰੀ ਰਮਨਦੀਪ ਸਿੰਘ ਬੀ.ਟੀ.ਐਮ, ਸ੍ਰੀ ਦਿਲਪ੍ਰੀਤ ਸਿੰਘ ਏ.ਐਸ.ਆਈ ਅਤੇ ਜਗਦੀਪ ਸਿੰਘ ਏ.ਟੀ.ਐਮ ਵੱਲੋਂ ਕੀਤਾ ਗਿਆ