Blog

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਰਾਮ ਨੋਮੀ ਮੋਕੇ ਸ਼ੋਭਾ ਯਾਤਰਾ ਵਿੱਚ ਕੀਤੀ ਸ਼ਿਰਕਤ

Politics Punjab Rupnagar

ਸ਼੍ਰੀ ਅਨੰਦਪੁਰ ਸਾਹਿਬ 06 ਅਪ੍ਰੈਲ () ਹਲਕਾ ਵਿਧਾਇਕ ਅਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਬੀਤੇ ਦਿਨੀਂ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਸਨਾਤਨ ਧਰਮ ਸਭਾ ਵੱਲੋਂ ਸਜਾਈ ਸ਼ੋਭਾ ਯਾਤਰਾ ਵਿੱਚ ਸ਼ਿਰਕਤ ਕੀਤੀ ਗਈ।ਇਸ ਮੋਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਮੂਹ ਸੰਗਤਾਂ ਨੂੰ ਰਾਮ ਨੋਮੀ ਦੇ ਪਵਿੱਤਰ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ।       ਇਸ ਮੋਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ […]

ਪਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜੋਰ ਵਰਗਾਂ ਦੀ ਭਲਾਈ ਲਈ ਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਹੇਠ 102.69 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ – ਡਾ. ਬਲਜੀਤ ਕੌਰ

Politics Punjab

ਚੰਡੀਗੜ੍ਹ, 6 ਅਪ੍ਰੈਲ:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਇਸੇ ਦ੍ਰਿਸ਼ਟੀਕੋਣ ਅਧੀਨ, ਪਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜੋਰ ਵਰਗਾਂ ਦੀ ਭਲਾਈ ਲਈ ਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਰਾਹੀਂ ਵਿੱਤੀ ਸਾਲ 2024-2025 ਦੌਰਾਨ 102.69 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਜਾ […]

ਪੰਜਾਬ ਦੇ ਪੇਂਡੂ ਖੇਤਰਾਂ ‘ਚ ਆਧੁਨਿਕ ਸਹੂਲਤਾਂ ਨਾਲ ਲੈਸ 196 ਲਾਇਬ੍ਰੇਰੀਆਂ ਕਾਰਜਸ਼ੀਲ: ਤਰੁਨਪ੍ਰੀਤ ਸਿੰਘ ਸੌਂਦ

Politics Punjab

ਚੰਡੀਗੜ੍ਹ, 6 ਅਪ੍ਰੈਲ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨੌਜਵਾਨਾਂ ਵਿੱਚ ਪੜ੍ਹਨ ਦੀ ਆਦਤ ਨੂੰ ਹੋਰ ਹੁਲਾਰਾ ਦੇਣ ਅਤੇ ਉਨ੍ਹਾਂ ਨੂੰ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਭਾਈਵਾਲ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ‘ਪੇਂਡੂ ਲਾਇਬ੍ਰੇਰੀ ਯੋਜਨਾ’ ਤਹਿਤ ਪੰਜਾਬ ਵਿੱਚ 196 ਲਾਇਬ੍ਰੇਰੀਆਂ ਪੇਂਡੂ ਖੇਤਰਾਂ ਵਿੱਚ ਸਫਲਤਾਪੂਰਕ ਚੱਲ ਰਹੀਆਂ ਹਨ। ਜਦਕਿ ਆਧੁਨਿਕ ਸਹੂਲਤਾਂ ਨਾਲ ਲੈਸ 135 […]

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸਫਲਤਾ ਵੱਲ ਵੱਧ ਰਹੀ ਹੈ-ਅਮਨ ਅਰੋੜਾ

Politics Punjab

ਫਾਜ਼ਿਲਕਾ 5 ਅਪ੍ਰੈਲ  ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਆਖਿਆ ਹੈ ਕਿ ਮੁੱਖ ਮੰਤਰੀ ਸ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਯੁੱਧ ਨਸ਼ਿਆਂ ਦੇ ਵਿਰੁੱਧ ਮੁਹਿੰਮ ਦੇ ਸਾਰਥਕ ਨਤੀਜੇ ਨਿਕਲਣ ਲੱਗੇ ਹਨ। ਉਹ ਅੱਜ ਇੱਥੇ ਆਸਫ ਵਾਲਾ ਵਿਖੇ ਬਣੀ ਸ਼ਹੀਦਾਂ ਦੀ ਸਮਾਧ ਤੇ ਸ਼ਰਧਾਂਜਲੀ ਭੇਂਟ ਕਰਨ ਤੋਂ ਬਾਅਦ […]

ਸਰਕਾਰੀ ਸਕੂਲਾਂ ਵਿੱਚ ਦਿੱਤੀ ਜਾਂਦੀ ਸਿੱਖਿਆ ਕਿਸੇ ਵੀ ਪੱਖੋਂ ਪ੍ਰਾਈਵੇਟ ਸਕੂਲਾਂ ਤੋਂ ਘੱਟ ਨਹੀਂ: ਰੰਧਾਵਾ

Politics Punjab

ਡੇਰਾਬੱਸੀ, 5 ਅਪ੍ਰੈਲ: ਸਰਕਾਰੀ ਹਾਈ ਸਕੂਲ ਕਾਰਕੌਰ ਦੀ ਵਿਦਿਆਰਥਣ ਸਮ੍ਰਿਤੀ ਵਰਮਾ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੀ 8ਵੀਂ ਜਮਾਤ ਦੀ ਪ੍ਰੀਖਿਆ ਵਿੱਚ 99.17% ਅੰਕ ਪ੍ਰਾਪਤ ਕਰਕੇ ਪੂਰੇ ਪੰਜਾਬ ਵਿੱਚੋਂ 6ਵਾਂ ਅਤੇ ਜ਼ਿਲ੍ਹਾ ਮੋਹਾਲੀ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਨ ‘ਤੇ, ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਿਸ਼ੇਸ਼ ਤੌਰ ‘ਤੇ ਸਕੂਲ ਪਹੁੰਚੇ। ਉਨ੍ਹਾਂ ਨੇ ਆਪਣੀ ਤਰਫੋਂ ਟਾਪਰ ਸਮ੍ਰਿਤੀ […]

ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਫ਼ਸਲੀ ਵਿਭਿੰਨਤਾ ‘ਤੇ ਦਿੱਤਾ ਜ਼ੋਰ

Politics Punjab

ਜਲੰਧਰ, 5 ਅਪ੍ਰੈਲ :   ਕਿਸਾਨਾਂ ਨੂੰ ਸਾਉਣੀ 2025 ਦੀਆਂ ਫਸਲਾਂ ਬਾਰੇ ਤਕਨੀਕੀ ਜਾਣਕਾਰੀ ਦੇਣ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅੱਜ ਦਾਣਾ ਮੰਡੀ ਕਰਤਾਰਪੁਰ ਵਿਖੇ ਲਗਾਇਆ ਗਿਆ, ਜਿਸ ਵਿਚ 1500 ਤੋਂ ਵੱਧ ਕਿਸਾਨਾਂ ਨੇ ਹਿੱਸਾ ਲਿਆ।    ਮੇਲੇ ਵਿੱਚ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ […]

ਸੇਫ ਸਕੂਲ ਵਾਹਨ ਟਾਸਕ ਫੋਰਸ ਵਲੋਂ ਮਾਲੇਰਕੋਟਲਾ ਵਿਖੇ ਸਥਾਨਕ ਸਕੂਲਾਂ ਦੀਆਂ ਬੱਸਾਂ ਦੀ ਕੀਤੀ ਚੈਕਿੰਗ

Politics Punjab

ਮਾਲੇਰਕੋਟਲਾ 05 ਅਪ੍ਰੈਲ :            ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਸਕੂਲ ਦੇ ਬੱਚਿਆਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਸਕੂਲ ਮੁਖੀ ਵੱਲੋਂ ਬੱਸਾਂ ਦੇ ਸਾਰੇ ਨਿਯਮਾਂ ਦੀ ਪਾਲਣਾ ਕਰਨਾ ਜ਼ਰੂਰੀ ਹੈ। ਇਸ ਸਬੰਧੀ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਪੰਜਾਬ ਰਾਜ ਬਾਲ ਸੁਰੱਖਿਆ ਕਮਿਸ਼ਨ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਦੇ ਦਿਸ਼ਾ ਨਿਰਦੇਸ਼ਾ ਤਹਿਤ  ਸੇਫ਼ ਸਕੂਲ ਵਾਹਨ ਸਕੀਮ ਤਹਿਤ ਬਣੀ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਵੱਲੋਂ ਸਕੂਲ ਬੱਸਾਂ ਦੀ ਚੈਕਿੰਗ ਕੀਤੀ ਗਈ।           ਜ਼ਿਲ੍ਹਾ ਪੱਧਰੀ ਟਾਸਕ ਫੋਰਸ ਵੱਲੋਂ ਚੈਕਿੰਗ ਦੌਰਾਨ ਫਸਟ ਏਡ ਕਿੱਟਾਂ, ਲੇਡੀ ਅਟੈਂਡੈਂਟ, ਪਾਸਿੰਗ, ਸਪੀਡ ਗਵਰਨਰ, ਬੱਸਾਂ ਵਿੱਚ ਐਮਰਜੈਂਸੀ ਨਿਕਾਸ, ਅੱਗ ਬੁਝਾਊ ਯੰਤਰ, ਸੀ.ਸੀ.ਟੀ.ਵੀ ਕੈਮਰੇ, ਬੱਸ ਵਿੱਚ ਬੈਠਣ ਦੀ ਸਮਰੱਥਾ ਆਦਿ ਪੁਆਇੰਟਾਂ ਦੀ ਜਾਂਚ ਕੀਤੀ ਗਈ। ਚੈਕਿੰਗ ਦੌਰਾਨ 05 ਸਕੂਲੀ ਬੱਸਾਂ ਦੇ ਚਲਾਟ ਕੱਟੇ ਗਏ ।                ਸਹਾਇਕ ਖੇਤਰੀ ਟਰਾਂਸਪੋਰਟ ਅਫ਼ਸਰ ਸ਼ਹਿਨਾਜ ਪ੍ਰਵੀਨ ਨੇ ਦੱਸਿਆ ਕਿ ਸੇਫ਼ ਸਕੂਲ ਵਾਹਨ ਪਾਲਿਸੀ ਅਨੁਸਾਰ ਸ਼ਰਤਾਂ ਪੂਰੀਆਂ ਨਾ ਕਰਨ ਵਾਲੀਆਂ ਬੱਸਾਂ ਨਾਲ ਅਕਸਰ ਕੋਈ ਨਾ ਕੋਈ ਹਾਦਸਾ ਵਾਪਰਨ ਦਾ ਖਤਰਾ ਬਣਿਆ ਰਹਿੰਦਾ ਹੈ। ਉਨ੍ਹਾਂ ਦੱਸਿਆ ਕਿ ਸੇਫ਼ ਸਕੂਲ ਵਾਹਨ ਟਾਸਕ ਫੋਰਸ ਵੱਲੋਂ ਜ਼ਿਲ੍ਹੇ ਵਿੱਚ ਇਹ ਮੁਹਿੰਮ ਲਗਾਤਾਰ ਚਲਾਈ ਜਾਵੇਗੀ।           ਟਾਸਕ ਫੋਰਸ ਵਲੋਂ ਸਾਰੇ ਸਕੂਲਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸਾਰੇ ਡਰਾਈਵਰਾਂ ਦਾ ਸਮੇਂ ਸਿਰ ਮੈਡੀਕਲ ਚੈਕਅੱਪ ਕਰਵਾਉਣ ਅਤੇ ਇਹ ਯਕੀਨੀ ਬਣਾਉਣ ਕਿ ਬੱਸਾਂ ਦੇ ਡਰਾਈਵਰ ਅਤੇ ਅਟੈਂਡੈਂਟ ਵਰਦੀ ਵਿੱਚ ਹੋਣ। ਉਨ੍ਹਾਂ ਕਿਹਾ ਕਿ ਬੱਸਾਂ ਵਿੱਚ ਸਫ਼ਰ ਕਰਨ ਵਾਲੇ ਛੋਟੇ ਬੱਚਿਆਂ ਦਾ ਵਿਸ਼ੇਸ਼ ਧਿਆਨ ਰੱਖਣ ਦੀ ਲੋੜ ਹੈ। ਬੱਸਾਂ ਵਿੱਚ ਚੜ੍ਹਨ ਅਤੇ ਉਤਰਨ ਸਮੇਂ ਉਨ੍ਹਾਂ ਨੂੰ ਸਹੀ ਢੰਗ ਨਾਲ ਸੜਕ ਪਾਰ ਕਰਨ ਦਾ ਪ੍ਰਬੰਧ ਕੀਤਾ ਜਾਵੇ ਅਤੇ ਸਕੂਲੀ ਬੱਸਾਂ ਵਿੱਚ ਪਾਈਆਂ ਗਈਆਂ ਕਮੀਆਂ ਨੂੰ ਤੁਰੰਤ ਠੀਕ ਕੀਤਾ ਜਾਵੇ।             ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ,ਬਾਲ ਸੁਰੱਖਿਆ ਅਫ਼ਸਰ ਮੁਬੀਨ ਕੁਰੈਸੀ,ਗੈਰ ਸਰਕਾਰੀ ਮੈਂਬਰ ਟਾਸਕ ਫੋਰਸ ਗੁਰਜੰਟ ਸਿੰਘ,ਟਰੈਫਿਕ ਇੰਚਾਰਜ ਗੁਰਮੁੱਖ […]

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮੈਡੀਕਲ ਸਟੋਰਾਂ ਦੀ ਚੈਕਿੰਗ

Politics Punjab Sangrur

ਤਪਾ, 5 ਅਪ੍ਰੈਲ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਯੁੱਧ ਨਸ਼ਿਆ ਵਿਰੁੱਧ ਤਹਿਤ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਟੀ ਬੈਨਿਥ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਮੈਡੀਕਲ ਸਟੋਰਾਂ ਦੀ ਚੈਕਿੰਗ ਲਗਾਤਾਰ ਜਾਰੀ ਹੈ।ਇਸ ਸਬੰਧੀ ਡਰੱਗਜ਼ ਕੰਟਰੋਲ ਅਫ਼ਸਰ ਬਰਨਾਲਾ ਸ਼੍ਰੀਮਤੀ ਪਰਨੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਵੱਲੋਂਪੁਲਿਸ ਵਿਭਾਗ ਬਰਨਾਲਾ ਥਾਣਾ ਸ਼ਹਿਣਾ ਅਤੇ ਥਾਣਾ ਭਦੋੜ ਦੇ ਅਫ਼ਸਰਾਂ ਦੇ […]

ਅਨੂਸੁਚਿਤ ਜਾਤੀਆਂ ਦੇ ਲੋਕਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕਰਨ ਲਈ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋਂ ਕੀਤਾ ਜਾਵੇਗਾ ਸੂਬੇ ਦਾ ਦੌਰਾ

Politics Punjab

ਚੰਡੀਗੜ੍ਹ, ਅਪ੍ਰੈਲ 5: ਪੰਜਾਬ ਰਾਜ ਦੇ ਅਨੂਸੁਚਿਤ ਜਾਤੀਆਂ ਦੇ ਲੋਕਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕਰਨ ਲਈ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋਂ  ਸੂਬੇ ਦਾ ਦੌਰਾ ਕੀਤਾ ਜਾਵੇਗਾ।  ਇਹ ਜਾਣਕਾਰੀ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ  ਬੁਲਾਰੇ ਨੇ ਅੱਜ ਇਥੇ ਇਕ ਪ੍ਰੈਸ ਨੋਟ ਰਾਹੀਂ ਦਿੱਤੀ। ਬੁਲਾਰੇ ਨੇ ਦੱਸਿਆ ਕਿ ਬਾਬਾ […]

ਪੰਜਾਬ ਸਰਕਾਰ ਸੂਬੇ ਦੇ ਹਰ ਪੱਖੋਂ ਵਿਕਾਸ ਲਈ ਯਤਨਸ਼ੀਲ-ਵਿਧਾਇਕ ਜਗਦੀਪ ਕੰਬੋਜ ਗੋਲਡੀ

Fazilka Politics Punjab

ਜਲਾਲਾਬਾਦ 5 ਮਾਰਚ 2025…           ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਵਿਧਾਇਕ ਜਲਾਲਾਬਾਦ ਸ੍ਰੀ. ਜਗਦੀਪ ਕੰਬੋਜ ਗੋਲਡੀ ਨੇ  ਪਿੰਡ ਚੱਕ ਅਰਨੀਵਾਲਾ ਦੀ ਫਿਰਨੀ ਦਾ ਨੀਂਹ ਪੱਥਰ ਰੱਖਿਆ।           ਇਸ ਮੌਕੇ ਵਿਧਾਇਕ ਜਲਾਲਾਬਾਦ ਸ੍ਰੀ. ਜਗਦੀਪ ਕੰਬੋਜ ਗੋਲਡੀ ਨੇ ਬੋਲਦਿਆਂ ਕਿਹਾ ਕਿ ਹਲਕਾ ਜਲਾਲਾਬਾਦ ਦੇ […]