ਸੂਬੇ ਵਿੱਚ ਸੈਰ–ਸਪਾਟੇ ਨੂੰ ਪ੍ਰਫੁੱਲਿਤ ਕਰਨ ਲਈ  ਹੋਰ ਸਹਾਇਕ ਸਿੱਧ ਹੋਵੇਗਾ 2024-25 ਦਾ ਬਜਟ : ਅਨਮੋਲ ਗਗਨ ਮਾਨ

Punjab

ਚੰਡੀਗੜ੍ਹ, 5 ਮਾਰਚ:

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾਂ ਵੱਲੋਂ ਅੱਜ ਵਿੱਤੀ ਵਰ੍ਹੇ 2024-25 ਲਈ ਪੇਸ਼ ਕੀਤਾ ਗਿਆ ਬਜਟ ਵਿੱਚ ਸੂਬੇ ਦੇ ਸੈਰ-ਸਪਾਟੇ ਨੂੰ ਪ੍ਰਫੁੱਲਿਤ ਕਰਨ ਵਿੱਚ ਸਹਾਇਕ ਸਿੱਧ ਹੋਵੇਗਾ । ਇਹ ਪ੍ਰਗਟਾਵਾ ਪੰਜਾਬ ਦੇ ਸੈਰ-ਸਪਾਟਾ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਕੀਤਾ ਗਿਆ।

ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਅਨਮੋਲ ਗਗਨ ਮਾਨ ਨੇ ਕਿਹਾ ਕਿ ਵਿੱਤੀ ਸਾਲ 2024-25 ਲਈ ਤਜਵੀਜ਼ਤ ਬਜਟ ਵਿੱਚ 166 ਕਰੋੜ ਰੁਪਏ ਸੈਰ-ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਲਈ ਰੱਖਿਆ ਗਿਆ ਹੈ। ਇਸ ਤੋਂ ਇਲਾਵਾ ਸੂਬੇ ਵਿੱਚ ਈਕੋ ਟੂਰਿਜ਼ਮ  ਉਤਸ਼ਾਹਿਤ ਕਰਨ ਲਈ ਵੀ ਇੱਕ ਪ੍ਰੋਜੈਕਟ ਤਿਆਰ ਕੀਤਾ ਗਿਆ ਹੈ, ਜਿਸਨੂੰ ਆਗਾਮੀ ਤਿੰਨ ਸਾਲਾਂ ਵਿੱਚ ਲਾਗੂ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਸਤਾਰ ਦੀ ਮਹੱਤਤਾ ਤੋਂ ਪੂਰੀ ਦੁਨੀਆਂ ਨੂੰ ਜਾਣੂ ਕਰਵਾਉਣ ਲਈ ਸ੍ਰੀ ਅਨੰਦਪੁਰ ਸਾਹਿਬ ਵਿਖੇ ਦਸਤਾਰ ਅਜਾਇਬ ਘਰ ਬਣਾਉਣ ਦੇ ਉਪਰਾਲੇ ਜਾਰੀ ਹਨ।