ਵਧੀਕ ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ ਵੱਲੋਂ ਬੁਢਲਾਡਾ

Mansa Politics Punjab

ਮਾਨਸਾ, 11 ਨਵੰਬਰ :
ਡਿਪਟੀ ਕਮਿਸ਼ਨਰ ਮਾਨਸਾ ਸ਼੍ਰ. ਕੁਲਵੰਤ ਸਿੰਘ ਆਈ.ਏ.ਐਸ. ਦੇ ਦਿਸ਼ਾ-ਨਿਰਦੇਸ਼ਾਂ ਹੇਠ ਅੱਜ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਕਾਸ਼ ਬਾਂਸਲ ਆਈ.ਏ.ਐਸ. ਵੱਲੋਂ ਬੁਢਲਾਡਾ ਹਲਕੇ ਦੇ ਵੱਖ-ਵੱਖ ਪਿੰਡਾਂ ਬੱਛੋਆਣਾ, ਬੀਰੋਕੇ ਕਲਾਂ, ਬੀਰੋਕੇ ਖੁਰਦ, ਦਿਆਲਪੁਰਾ, ਸੈਦੇਵਾਲਾ, ਸਿਰਸੀਵਾਲਾ, ਗੋਬਿੰਦਪੁਰਾ, ਕੋਟ ਲੱਲੂ, ਫਫੜੇ ਭਾਈਕੇ, ਬੋੜਾਵਾਲ ਅਤੇ ਧਨਪੁਰਾ ਆਦਿ ਦਾ ਦੌਰਾ ਕਰਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਐਸ.ਪੀ. ਸ਼੍ਰੀ ਗੁਰਸ਼ਰਨ ਸਿੰਘ ਵੀ ਮੋਜੂਦ ਸਨ।
ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੂੰਹਦ ਪੈਲੀ ਵਿੱਚ ਵਾਹ ਕੇ ਕਣਕ ਬੀਜਣ ਦੀ ਅਪੀਲ ਕੀਤੀ। ਉਨ੍ਹਾਂ ਕਿਸਾਨਾਂ ਨੂੰ ਇਨ-ਸੀਟੂ ਵਿਧੀ ਰਾਹੀਂ ਕਣਕ ਬੀਜਣ ਅਤੇ ਐਕਸ-ਸੀਟੂ ਵਿਧੀ ਰਾਹੀਂ ਪਰਾਲੀ ਦਾ ਯੋਗ ਪ੍ਰਬੰਧਨ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਵਾਤਾਵਰਣ ਦੀ ਸ਼ੁੱਧਤਾ ਹੀ ਮਨੁੱਖੀ ਅਤੇ ਜੀਵ-ਜੰਤੂਆਂ ਦੇ ਜੀਵਨ ਦਾ ਅਧਾਰ ਹੈ ਇਸ ਲਈ ਕਿਸਾਨ ਵੀਰ ਵਾਤਾਵਰਣ ਨੂੰ ਸ਼ੁੱਧ ਰੱਖਣ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਣ ਲਈ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁਹੱਈਆ ਕਰਵਾਈ ਗਈ ਖੇਤੀ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਕੀਤੀ ਜਾਵੇ ਅਤੇ ਜੇਕਰ ਫਿਰ ਵੀ ਕਿਸੇ ਕਿਸਾਨ ਨੂੰ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ, ਤਾਂ ਉਹ ਨੇੜਲੇ ਦੇ ਖੇਤੀਬਾੜੀ ਵਿਭਾਗ ਦੇ ਦਫ਼ਤਰ ਜਾਂ ਐੱਸ.ਡੀ.ਐੱਮ. ਦਫ਼ਤਰ ਵਿਖੇ ਸੰਪਰਕ ਕਰ ਸਕਦੇ ਹਨ।