ਫਾਜ਼ਿਲਕਾ, 15 ਨਵੰਬਰ
ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਮੈਡਮ ਵੰਦਨਾ ਕੰਬੋਜ਼ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਾਲ ਪਰਮਲ ਝੋਨੇ ਦੀ ਬੰਪਰ ਪੈਦਾਵਾਰ ਹੋਈ ਹੈ ਤੇ ਝੋਨੇ ਦੀ ਫਸਲ ਦੀ ਖਰੀਦ ਦਾ ਆਂਕੜਾ 2 ਲੱਖ ਦੇ ਪਾਰ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨ ਤੱਕ ਕੁੱਲ 201878 ਮੀਟ੍ਰਿਕ ਟਨ ਫਸਲ ਦੀ ਆਮਦ ਹੋਈ ਹੈ ਤੇ ਕੁੱਲ 201315 ਮੀਟ੍ਰਿਕ ਟਨ ਫਸਲ ਦੀ ਖਰੀਦ ਹੋ ਚੁੱਕੀ ਹੈ ਜ਼ੋ ਕਿ 99 ਫੀਸਦੀ ਤੋਂ ਵਧੇਰੇ ਬਣਦੀ ਹੈ।
ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਮੈਡਮ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖਰੀਦ ਏਜੰਸੀਆਂ ਵੱਲੋਂ ਨਿਰਵਿਘਨ ਫਸਲ ਦੀ ਖਰੀਦ ਕੀਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਪਨਗ੍ਰੇਨ ਖਰੀਦ ਏਜੰਸੀ ਵੱਲੋਂ 66152 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 49368 ਮੀਟ੍ਰਿਕ ਟਨ, ਪਨਸਪ ਵੱਲੋਂ 46604 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰਹਾਉਸ ਕਾਰਪੋਰੇਸ਼ਨ ਵੱਲੋਂ 31038 ਮੀਟ੍ਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 8153 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ।
ਉਨ੍ਹਾਂ ਕਿਹਾ ਕਿ ਫਸਲ ਦੀ 72 ਘੰਟਿਆਂ ਦੇ ਅੰਦਰ ਲਿਫਟਿੰਗ ਦੇ ਟੀਚੇ ਨੂੰ ਵੀ ਯਕੀਨੀ ਬਣਾਇਆ ਜਾ ਰਿਹਾ ਹੈ, ਹੁਣ ਤੱਕ 97 ਫੀਸਦੀ ਲਿਫਟਿੰਗ ਹੋ ਚੁੱਕੀ ਹੈ। ਇਸ ਤੋਂ ਇਲਾਵਾ ਫਸਲ ਦੀ ਅਦਾਇਗੀ ਦੇ 48 ਘੰਟਿਆਂ ਦੇ ਟੀਚੇ ਨੂੰ ਪੂਰਾ ਕਰਨ ਲਈ ਪੂਰਜੋਰ ਯਤਨ ਕੀਤੇ ਜਾ ਰਹੇ ਹਨ ਜਿਸ ਤਹਿਤ 98 ਫੀਸਦੀ ਫਸਲ ਦੀ ਕਿਸਾਨਾਂ ਨੁੰ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ 427 ਕਰੋੜ ਰੁਪਏ ਦੀ ਕਿਸਾਨਾਂ ਨੂੰ ਅਦਾਇਗੀ ਹੋ ਗਈ ਹੈ।
ਉਨ੍ਹਾਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਦੀ ਖਰੀਦ ਪ੍ਰਕਿਰਿਆ ਨੂੰ ਲੈ ਕੇ ਸ਼ਲਾਘਾ ਕਰਨ ਦੇ ਨਾਲ—ਨਾਲ ਹਦਾਇਤ ਕੀਤੀ ਕਿ ਫਸਲ ਦੀ ਖਰੀਦ ਸੀਜਨ ਦਾ ਜਿੰਨ੍ਹਾਂ ਵੀ ਸਮਾਂ ਰਹਿ ਗਿਆ ਹੈ ਜਾਂ ਜਿੰਨੀ ਵੀ ਫਸਲ ਦੀ ਆਮਦ—ਖਰੀਦ ਰਹਿ ਗਈ ਹੈ ਉਸਨੂੰ ਏਸੇ ਤਰ੍ਹਾਂ ਹੀ ਨਾਲੋ—ਨਾਲ ਖਰੀਦ, ਲਿਫਟਿੰਗ ਤੇ ਅਦਾਇਗੀ ਨੁੰ ਯਕੀਨੀ ਬਣਾਇਆ ਜਾਵੇ।
ਪਰਮਲ ਝੋਨੇ ਦੀ ਬੰਪਰ ਪੈਦਾਵਾਰ, ਫਸਲ ਦੀ ਖਰੀਦ ਦਾ ਆਂਕੜਾ 2 ਲੱਖ ਤੋਂ ਹੋਇਆ ਪਾਰ


