ਮੁਕਤਸਰ ਸਾਹਿਬ 12 ਮਾਰਚਸ੍ਰੀ ਮੁਕਤਸਰ ਸਾਹਿਬ ਸ੍ਰੀ ਗੌਰਵ ਯਾਦਵ ਆਈ.ਪੀ.ਐੱਸ, ਡੀ.ਜੀ.ਪੀ. ਪੰਜਾਬ, ਸ. ਗੁਰਸ਼ਰਨ ਸਿੰਘ ਸੰਧੂ ਆਈ.ਪੀ.ਐੱਸ, ਆਈ. ਜੀ.ਪੀ. ਫਰੀਦਕੋਟ ਅਤੇ ਸ੍ਰੀ ਭਾਗੀਰਥ ਸਿੰਘ ਮੀਨਾ ਆਈ.ਪੀ.ਐਸ ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸ. ਫਤਿਹ ਸਿੰਘ ਬਰਾੜ ਡੀ.ਐਸ.ਪੀ (ਲੰਬੀ) ਅਤੇ ਐਸ.ਆਈ ਰਣਜੀਤ ਸਿੰਘ ਮੁੱਖ ਅਫਸਰ ਥਾਣਾ ਕਬਰਵਾਲਾ ਤੇ ਪੁਲਿਸ ਪਾਰਟੀ ਨੂੰ ਉਸ ਸਮੇਂ ਸਫਲ ਕੀਤੀ ਕਿ ਜਦੋਂ ਪੁਲਿਸ ਵੱਲੋਂ ਇੱਕ ਵਿਅਕਤੀ ਨੂੰ ਕਾਬੂ ਕੀਤਾ ਜਿਸ ਪਾਸੋਂ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।ਥਾਣਾ ਕਬਰਵਾਲਾ ਪੁਲਿਸ ਵੱਲੋਂ ਗਸ਼ਤ ਵਾ ਚੈਕਿੰਗ ਦੌਰਾਨ ਸ਼ੱਕੀ ਪੁਰਸ਼ਾਂ ਦੇ ਸੰਬੰਧ ਵਿੱਚ ਪਿੰਡ ਪੱਕੀ ਟਿੱਬੀ ਮੌਜੂਦ ਸੀ ਤਾਂ ਇੱਕ ਵਿਅਕਤੀ ਆਉਂਦਾ ਦਿਖਾਈ ਦਿੱਤਾ। ਜਿਸ ਨੂੰ ਰੋਕ ਕੇ ਉਸ ਦਾ ਨਾਮ ਪਤਾ ਪੁੱਛਿਆ ਤਾਂ ਉਸਨੇ ਆਪਣਾ ਨਾਮ ਰਾਮ ਸਿੰਘ ਉਰਫ ਰਾਮੂ ਪੁੱਤਰ ਅਰੂੜ ਸਿੰਘ ਵਾਸੀ ਪੀਰਾਂਵਾਲੀ ਹਿਸਾਰ (ਹਰਿਆਣਾ) ਦੱਸਿਆ। ਜਿਸ ਦੀ ਸ਼ੱਕ ਦੇ ਬਿਨਾਂ ਪਰ ਤਲਾਸ਼ੀ ਲੈਣ ਤੇ ਉਸ ਪਾਸੋਂ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਜਿਸ ਤੇ ਥਾਣਾ ਕਬਰਵਾਲਾ ਪੁਲਿਸ ਵੱਲੋਂ ਮੁਕੱਦਮਾ ਨੰਬਰ 20 ਮਿਤੀ 11.03.2024 ਅ/ਧ 21ਬੀ/61/85 ਐਨ.ਡੀ.ਪੀ.ਐਸ ਐਕਟ ਥਾਣਾ ਕਬਰਵਾਲਾ ਵਿਖੇ ਦਰਜ਼ ਕਰ ਤਫਤੀਸ਼ ਸ਼ੁਰੂ ਕਰ ਦਿੱਤੀ ਹੈ।
ਸੀ ਮੁਕਤਸਰ ਸਾਹਿਬ ਪੁਲਿਸ ਵੱਲੋਂ 100 ਗ੍ਰਾਮ ਹੈਰੋਇਨ ਸਮੇਤ 1 ਵਿਅਕਤੀ ਕਾਬੂ


