ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਸ਼ਹੀਦ ਏ ਆਜ਼ਮ ਭਗਤ ਸਿੰਘ ਤੇ ਸ਼ਹੀਦੀ ਦਿਹਾੜੇ ਮੌਕੇ ਸ਼ਹੀਦ ਤੇ ਬੁੱਤ ਤੇ ਕੀਤੇ ਸ਼ਰਧਾ ਸੁਮਨ ਭੇਂਟ

Politics Punjab

ਮਲੋਟ 23 ਮਾਰਚ

ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਅੱਜ ਸ਼ਹੀਦ ਏ ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਵਸ ਮੌਕੇ ਸਥਾਨਕ ਸ੍ਰੀ ਮੁਕਤਸਰ ਸਾਹਿਬ ਚੌਂਕ ਵਿੱਚ ਲੱਗੇ ਸ਼ਹੀਦ ਸਰਦਾਰ ਭਗਤ ਸਿੰਘ ਦੇ ਬੁੱਤ ਤੇ ਸ਼ਰਧਾ ਸੁਮਨ ਭੇਂਟ ਕੀਤੇ। ਇਸ ਤੋਂ ਬਾਅਦ ਉਹਨਾਂ ਨੇ ਇਸ ਦੇ ਨਜ਼ਦੀਕ ਹੀ ਨਵੇਂ ਬਣੇ ਸ਼ਹੀਦ ਭਗਤ ਸਿੰਘ ਪਾਰਕ ਦਾ ਉਦਘਾਟਨ ਕੀਤਾ।

 ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸ਼ਹੀਦ ਏ ਆਜ਼ਮ ਸਰਦਾਰ ਭਗਤ ਸਿੰਘ ਦੀ ਜਨਮ ਸਥਲੀ ਖਟਕੜ ਕਲਾਂ ਤੋਂ ਸੰਹੁ ਚੁੱਕ ਕੇ ਤਿੰਨ ਸਾਲ ਪਹਿਲਾਂ ਸ਼ਹੀਦਾਂ ਦੇ ਸੁਪਨਿਆਂ ਦਾ ਪੰਜਾਬ ਬਣਾਉਣ ਦਾ ਬੀੜਾ ਚੁੱਕਿਆ ਸੀ ਅਤੇ ਪੰਜਾਬ ਸਰਕਾਰ ਇਸੇ ਸੋਚ ਨਾਲ ਸੂਬੇ ਦਾ ਸਰਬ ਪੱਖੀ ਵਿਕਾਸ ਕਰਵਾ ਰਹੀ ਹੈ।

 ਉਹਨਾਂ ਨੇ ਕਿਹਾ ਕਿ ਇੱਕ ਪਾਸੇ ਅਸੀਂ ਬੁਨਿਆਦੀ ਢਾਂਚੇ ਦਾ ਵਿਕਾਸ ਕਰ ਰਹੇ ਹਾਂ ਦੂਜੇ ਪਾਸੇ ਅਸੀਂ ਸਮਾਜਿਕ ਅਤੇ ਆਰਥਿਕ ਤਰੱਕੀ ਲਈ ਵੀ ਉਪਰਾਲੇ ਕਰ ਰਹੇ ਹਾਂ। ਉਹਨਾਂ ਆਖਿਆ ਕਿ ਜਦ ਸਾਡੇ ਬੱਚਿਆਂ ਨੂੰ ਮਿਆਰੀ ਅਤੇ ਵਿਸ਼ਵ ਪੱਧਰੀ ਸਿੱਖਿਆ ਮਿਲੇਗੀ ਤਾਂ ਹੀ ਇਹ ਬੱਚੇ ਭਵਿੱਖ ਦੇ ਸਫਲ ਨਾਗਰਿਕ ਬਣ ਕੇ ਪੰਜਾਬ ਦਾ ਨਾਂ ਦੁਨੀਆਂ ਭਰ ਵਿੱਚ ਰੋਸ਼ਨ ਕਰਨਗੇ। ਉਹਨਾਂ ਨੇ ਕਿਹਾ ਕਿ ਅੱਜ ਦੇ ਯੁਗ ਵਿੱਚ ਸਿੱਖਿਆ ਹੀ ਮਨੁੱਖ ਦੀ ਸਭ ਤੋਂ ਵੱਡੀ ਪ੍ਰਾਪਤੀ ਹੈ ਅਤੇ ਹਰੇਕ ਬੱਚੇ ਨੂੰ ਇਹ ਮਿਆਰੀ ਸਿੱਖਿਆ ਮਿਲੇ ਇਸ ਲਈ ਪੰਜਾਬ ਸਰਕਾਰ ਵੱਲੋਂ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ।

ਡਾ ਬਲਜੀਤ ਕੌਰ ਨੇ ਕਿਹਾ ਕਿ ਸਾਡੇ ਸ਼ਹੀਦਾਂ ਨੇ ਬਰਾਬਰੀ ਦੇ ਸਮਾਜ ਦੀ ਕਲਪਨਾ ਕੀਤੀ ਸੀ ਇਸ ਲਈ ਉਨਾਂ ਦੇ ਵਿਭਾਗ ਵੱਲੋਂ ਵਿਸ਼ੇਸ਼ ਤੌਰ ਤੇ ਸਮਾਜ ਦੇ ਪਿਛੜੇ ਵਰਗਾਂ ਦੀ ਤਰੱਕੀ ਲਈ ਲਗਾਤਾਰ ਉਪਰਾਲੇ ਜਾਰੀ ਹਨ। ਉਹਨਾਂ ਨੇ ਕਿਹਾ ਕਿ ਉਹਨਾਂ ਦੇ ਵਿਭਾਗ ਵੱਲੋਂ ਜਿੱਥੇ ਵੱਖ ਵੱਖ ਪੈਂਸ਼ਨਾਂ ਦਿੱਤੀਆਂ ਜਾ ਰਹੀਆਂ ਹਨ ਉੱਥੇ ਹੀ ਵਜੀਫਿਆਂ ਰਾਹੀਂ ਵਿਦਿਆਰਥੀਆਂ ਨੂੰ ਪੜ੍ਹਾਈ ਵਿੱਚ ਮਦਦ ਕੀਤੀ ਜਾ ਰਹੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸ਼ਹੀਦ ਏ ਆਜ਼ਮ ਸਰਦਾਰ ਭਗਤ ਸਿੰਘ ਦੇ ਦੱਸੇ ਆਦਰਸ਼ ਅਨੁਸਾਰ ਕੰਮ ਕਰ ਰਹੀ ਹੈ ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਐਕਸੀਅਨ ਦਲਜੀਤ ਸਿੰਘ, ਮਨਜਿੰਦਰ ਸਿੰਘ ਕਾਕਾ ਉੜਾਂਗ, ਅਰਸ਼ਦੀਪ ਸਿੰਘ  ਪੀਏ, ਛਿੰਦਰਪਪਾਲ ਸਿੰਘ ਪੀਏ, ਦਫ਼ਤਰ ਇੰਚਾਰਜ ਪਰਮਜੀਤ ਗਿੱਲ,ਗਗਨਦੀਪ ਸਿੰਘ ਔਲੱਖ, ਲਵ ਬੱਤਰਾ,ਸਤਿਗੁਰੂ ਦੇਵ ਰਾਜ ਪੱਪੀ,ਰਾਜੀਵ ਬੱਬੂ ਉੱਪਲ,ਸਤਪਾਲ ਗਿਰਧਰ,ਹਰਪ੍ਰੀਤ ਸਿੰਘ,ਵਿਕਰਾਂਤ ਖੁਰਾਣਾ,ਰਾਜ ਔਲੱਖ, ਛਿੰਦਰਪਾਲ,ਲਾਲੀ ਗਗਨੇਜਾ,ਨਿਰਮਲ ਸਿੰਘ, ਕਾਰਜ ਸਾਧਕ ਅਫ਼ਸਰ ਮੰਗਤ ਕੁਮਾਰ, ਰਮੇਸ਼ ਅਰਨੀਵਾਲਾ,ਸੁਕੇਸ਼ ਗੋਇਲ, ਜੋਨੀ ਗਰਗ ਵੀ ਹਾਜ਼ਰ ਸਨ।

Leave a Reply

Your email address will not be published. Required fields are marked *