ਕੈਬਨਿਟ ਮੰਤਰੀ ਈ:ਟੀ:ਓ ਨੇ ਜੰਡਿਆਲਾ ਮੰਡੀ ਵਿਖੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜਾ

Amritsar Politics Punjab

ਅੰਮ੍ਰਿਤਸਰ 11 ਅਕਤੂਬਰ  2024—

                ਪੰਜਾਬ ਸਰਕਾਰ ਕਿਸਾਨਾਂ ਨੂੰ ਝੋਨੇ ਦੀ ਖਰੀਦ ਸਬੰਧੀ ਕਿਸੇ ਤਰ੍ਹਾਂ ਦੀ ਕੋਈ ਵੀ ਮੁਸ਼ਕਿਲ ਨਹੀਂ ਆਉਣ ਦੇਵੇਗੀ ਅਤੇ 24 ਘੰਟੇ ਦੇ ਅੰਦਰ –ਅੰਦਰ ਕਿਸਾਨਾਂ ਦੇ ਝੋਨੇ ਦੀ ਅਦਾਇਗੀ ਕਰਨੀ ਯਕੀਨੀ ਬਣਾਈ ਜਾਵੇਗੀ।

ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ:ਟੀ:ਓ ਨੇ ਜੰਡਿਆਲਾ ਦਾਣਾ ਮੰਡੀ ਵਿਖੇ ਝੋਨੇ ਦੀ ਖਰੀਦ ਪ੍ਰਬੰਧਾਂ ਦਾ ਜਾਇਜਾ ਲੈਣ ਉਪਰੰਤ ਕੀਤਾ।  ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ।  ਉਨਾਂ ਕਿਹਾ ਕਿ ਮੰਡੀਆਂ ਵਿੱਚ ਪੀਣ ਵਾਲਾ ਪਾਣੀ, ਲਾਈਟਾਂ, ਪਖਾਨੇ, ਆਦਿ ਸਾਰੀਆਂ ਸਹੂਲਤਾਂ ਕਿਸਾਨਾਂ ਨੂੰ ਮੁਹੱਈਆ ਕਰਵਾਈਆਂ ਜਾਣਗੀਆਂ।

                 *ਕੈਬਿਨਟ ਮੰਤਰੀ ਈ:ਟੀ:ਓ ਨੇ ਕਿਹਾ ਕਿ ਕਿਸਾਨਾਂ ਦੀ ਫਸਲ ਦਾ ਇਕ ਇਕ ਦਾਣਾ ਖਰੀਦਿਆਂ ਜਾਵੇਗਾ ਪਰ ਮੰਡੀਆਂ ਵਿੱਚ ਝੋਨੇ ਦੇ ਅੰਬਾਰ ਨਾ ਲੱਗਣ ਇਸ ਜਰੂਰੀ ਹੈ ਕਿ ਕਿਸਾਨ ਮੰਡੀ ਵਿੱਚ ਸੁੱਕੀ ਫਸਲ ਲੈ ਕੇ ਹੀ ਆਉਣ। 

                ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਸੂਬੇ ਭਰ ਵਿੱਚ ਝੋਨੇ ਦੀ ਹੋ ਰਹੀ ਖਰੀਦ ਦੇ ਪ੍ਰਬੰਧਾਂ ਦਾ ਖੁਦ ਜਾਇਜਾ ਲੈ ਰਹੇ ਹਨ। ਉਨਾਂ ਕਿਹਾ ਕਿ ਸਾਡੀ ਸਰਕਾਰ ਕਿਸਾਨਾਂ ਦੇ ਨਾਲ ਖੜੀ ਹੈ ਅਤੇ ਉਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਉਨ੍ਹਾਂ ਵੱਲੋਂ ਆੜਤੀਆਂ, ਪੱਲੇਦਾਰਾਂ ਅਤੇ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ ਗਈ ਅਤੇ ਭਰੋਸਾ ਦਿਵਾਇਆ ਕਿ ਉਨ੍ਹਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

ਇਸ ਮੌਕੇ ਚੇਅਰਮੈਨ ਮਾਰੀਕਟ ਕਮੇਟੀ ਗਹਿਰੀ ਸ਼ ਸ਼ਨਾਖ ਸਿੰਘ, ਪ੍ਰਧਾਨ ਆੜਤੀ ਐਸੋਸੀਏਸ਼ਨ ਜ਼ੰਡਿਆਲਾ ਗੁਰੂ ਸ੍ਰ ਸੁਰਜੀਤ ਸਿੰਘ ਕੰਗ, ਸ੍ਰ ਸਤਿੰਦਰ ਸਿੰਘ, ਸ੍ਰ ਸੁਖਵਿੰਦਰ ਸਿੰਘ ਆਦਿ ਹਾਜਰ ਸਨ