ਕੈਬਨਿਟ ਮੰਤਰੀ ਈ ਟੀ ਓ ਨੇ ਸੜ੍ਹਕ ਹਾਦਸੇ ਦੇ ਜਖਮੀਆਂ ਨੂੰ ਪਹੁੰਚਾਇਆ ਹਸਪਤਾਲ

Amritsar Politics Punjab

ਅੰਮ੍ਰਿਤਸਰ 16 ਅਗਸਤ 2024—

          ਬੀਤੀ ਸ਼ਾਮ ਅੰਮ੍ਰਿਤਸਰ ਜੀ ਟੀ ਰੋਡ ਤੇ ਹੋਏ ਹਾਦਸੇ ਨੂੰ ਦੇਖ ਕੇ ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ ਟੀ ਓ ਨੇ ਤੁਰੰਤ ਆਪਣਾ ਕਾਫਲਾ ਰੋਕਿਆ ਅਤੇ ਜਖਮੀਆਂ ਨੂੰ ਆਪਣੀ ਪਾਇਲਟ ਜਿਪਸੀ ਵਿੱਚ ਬਿਠਾ ਕੇ ਹਸਪਤਾਲ ਭੇਜਿਆ।

          ਸ: ਈ ਟੀ ਓ ਨੇ ਸਮੂਹ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਸੜਕ ਤੇ ਕੋਈ ਵੀ ਸੜਕ ਹਾਦਸਾ ਵਾਪਰਿਆ ਦਿਖੇ ਤਾਂ ਜਲਦ ਤੋਂ ਜਲਦ ਜਖਮੀ ਨੂੰ ਨੇੜੇ ਦੇ ਹਸਪਤਾਲ ਵਿੱਚ ਪਹੁੰਚਾਉਣ ਵਿੱਚ ਮਦਦ ਕਰੋ। ਤੁਹਾਡਾ 2 ਮਿੰਟ ਦਾ ਸਮਾਂ ਕਿਸੇ ਦੀ ਜਾਨ ਬਚਾ ਸਕਦਾ ਹੈ।

          ਉਨਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਵਲੋਂ ਵੀ ਸੜਕ ਹਾਦਸਿਆਂ ਦੇ ਜਖਮੀਆਂ ਨੂੰ ਬਚਾਉਣ ਲਈ ਸੜਕ ਸੁਰੱਖਿਆ ਫੋਰਸ ਜੀ ਟੀ ਰੋਡਾਂ ਉਪਰ ਤਾਇਨਾਤ ਕੀਤੀ ਗਈ ਹੈ, ਜੋ ਕਿਸੇ ਵੀ ਸੜ੍ਹਕੀ ਹਾਦਸੇ ਦਾ ਪਤਾ ਲੱਗਣ ਤੇ ਤੁਰੰਤ ਪਹੁੰਚ ਕੇ ਜਖ਼ਮੀਆਂ ਨੂੰ ਮੁੱਢਲੀ ਸਹਾਇਤਾ ਦੇ ਕੇ ਹਸਪਤਾਲ ਵਿਖੇ ਪਹੁੰਚਾਉਦੀ ਹੈ ਜਿਸ ਨਾਲ ਕਈ ਜਾਨਾਂ ਅਜਾਈ ਜਾਨ ਤੋਂ ਬਚ ਜਾਂਦੀਆਂ ਹਨ।