ਸੁਖਸਾਲ (ਨੰਗਲ) 06 ਅਪ੍ਰੈਲ ()
ਬਦਲਦੇ ਪੰਜਾਬ ਦੀ ਮੂੰਹ ਬੋਲਦੀ ਤਸਵੀਰ ਹੁਣ ਹਰ ਪਾਸੇ ਨਜ਼ਰ ਆ ਰਹੀ ਹੈ, ਪੰਜਾਬ ਸਿੱਖਿਆ ਕ੍ਰਾਂਤੀ ਵਿੱਚ ਨਵੀਆ ਪੁਲਾਘਾ ਪੁੱਟ ਰਿਹਾ ਹੈ। ਆਮ ਆਦਮੀ ਕਲੀਨਿਕ ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤ ਦੇਣ ਲਈ ਕਾਰਗਰ ਸਿੱਧ ਹੋਏ ਹਨ, ਜਲ ਸਪਲਾਈ ਪ੍ਰੋਜੈਕਟ ਸੁਰੂ ਹੋਣ ਨਾਲ ਸਮੁੱਚੇ ਇਲਾਕੇ ਵਿੱਚ ਪਾਣੀ ਦੀ ਸਮੱਸਿਆਂ ਨੂੰ ਖਤਮ ਕੀਤਾ ਹੈ, ਇਸੇ ਤਰਾਂ ਵਿਕਾਸ ਦੀ ਰਫਤਾਰ ਨੂੰ ਹੋਰ ਗਤੀ ਦੇਣ ਲਈ ਸੁਚਾਰੂ ਟ੍ਰੈਫਿਕ ਦੀ ਵਿਵਸਥਾ ਕੀਤੀ ਜਾਵੇਗੀ, ਬੇਲਿਆਂ ਦੇ ਪੁੱਲਾਂ ਦੇ ਨਿਰਮਾਣ ਨਾਲ ਦੂਰ ਦੂਰਾਂਡੇ ਇਲਾਕਿਆਂ ਵਿਚ ਰਹਿ ਰਹੇ ਲੋਕਾਂ ਨੁੰ ਬਿਹਤਰ ਸੰਪਰਕ ਸਹੂਲਤ ਮਿਲੇਗੀ। ਪ੍ਰਮਾਤਮਾ ਦੇ ਆਸ਼ੀਰਵਾਦ ਨਾਲ ਬੀਤੇ ਤਿੰਨ ਸਾਲਾ ਵਿੱਚ ਪੰਜਾਬ ਸਰਕਾਰ ਨੇ ਵਿਕਾਸ ਦੀ ਲੀਹ ਤੋ ਲੱਥੀ ਗੱਡੀ ਨੂੰ ਮੁੜ ਲੀਹ ਤੇ ਲੈ ਆਉਦਾ ਹੈ। ਅਗਲੇ ਦੋ ਸਾਲਾਂ ਵਿਚ ਸੂਬੇ ਦੀ ਨੁਹਾਰ ਬਦਲਣ ਜਾਂ ਰਹੇ ਹਨ। ਇਹ ਬਦਲਦੇ ਪੰਜਾਬ ਦੀ ਮੂੰਹ ਬੋਲਦੀ ਹੋਵੇਗੀ।
ਬੀਤੀ ਸ਼ਾਮ ਪਿੰਡ ਭਲਾਣ ਵਿੱਚ ਕਰਵਾਏ 5ਵੇਂ ਮਾਂ ਭਗਵਤੀ ਜਾਗਰਣ ਵਿੱਚ ਨਤਮਸਤਕ ਹੋਣ ਉਪਰੰਤ ਗੱਲਬਾਤ ਕਰਦੇ ਹੋਏ ਸ.ਹਰਜੋਤ ਸਿੰਘ ਕੈਬਨਿਟ ਮੰਤਰੀ ਸਕੂਲ ਸਿੱਖਿਆ, ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ, ਉਚੇਰੀ ਸਿੱਖਿਆ, ਭਾਸ਼ਾ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਕਿਹਾ ਕਿ ਉਹ ਆਪਣੇ ਆਪ ਨੂੰ ਬੜੇ ਭਾਗਾਂ ਵਾਲੇ ਸਮਝਦੇ ਹਨ ਜਿਨਾਂ ਨੂੰ ਸ਼੍ਰੀ ਅਨੰਦਪੁਰ ਸਾਹਿਬ ਵਰਗੀ ਮਹਾਨ ਪਵਿੱਤਰ ਧਰਤੀ ਤੇ ਸੇਵਾ ਕਰਨ ਦਾ ਮੋਕਾ ਮਿਲਿਆ ਹੈ। ਉਨਾਂ ਨੇ ਕਿਹਾ ਕਿ ਇਨਸਾਨ ਦੇ ਜਰੂਰੀ ਰੁਝੇਵਿਆਂ ਦੇ ਨਾਲ ਨਾਲ ਧਾਰਮਿਕ ਸਮਾਗਮਾਂ ਅਤੇ ਸਮਾਜਿਕ ਕਾਰਜਾਂ ਵਿੱਚ ਵੱਧ ਚੜ ਕੇ ਭਾਗ ਲੈਣ ਵਾਲੀਆਂ ਸਮਾਜ ਸੇਵੀ ਸੰਸਥਾਵਾਂ, ਸੰਗਠਨਾਂ ਅਤੇ ਇਨਾਂ ਦੇ ਆਗੂਆਂ ਦੀ ਭੂਮਿਕਾ ਬਹੁਤ ਸ਼ਲਾਘਾਯੋਗ ਹੈ, ਜੋ ਲੋੜਵੰਦਾਂ ਦੀ ਭਲਾਈ ਦੇ ਨਾਲ ਨਾਲ ਧਾਰਮਿਕ ਸਮਾਗਮਾਂ ਵਿੱਚ ਸ਼ਿਰਕਤ ਕਰਨ ਪਹੁੰਚਿਆਂ ਸੰਗਤਾਂ ਦੀ ਨਿਰਸਵਾਰਥ ਸੇਵਾ ਕਰਦੇ ਹਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਇਲਾਕੇ ਦੇ ਲੋਕਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਪ੍ਰਮੁੱਖਤਾ ਤੇ ਉਪਲੱਬਧ ਕਰਵਾਈਆਂ ਜਾਣਗੀਆਂ, ਵਿਕਾਸ ਦੇ ਨਾਲ ਨਾਲ ਇਲਾਕਾ ਵਾਸੀਆ ਦੀ ਆਰਥਿਕਤਾ ਨੂੰ ਮਜਬੂਤ ਕਰਨ ਲਈ ਵੀ ਉਪਰਾਲੇ ਕਰ ਰਹੇ ਹਾਂ। ਉਨ੍ਹਾਂ ਨੇ ਕਿਹਾ ਕਿ ਮੇਰੇ ਹਲਕੇ ਦੇ ਕਣ ਕਣ ਵਿੱਚ ਧਾਰਮਿਕ ਰੰਗਤ ਹੈ, ਮੇਰੇ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਮੈਨੂੰ ਇਸ ਪਵਿੱਤਰ ਧਰਤੀ ਦੀ ਸੇਵਾ ਦਾ ਮਾਣ ਮਿਲਿਆ ਹੈ। ਉਨ੍ਹਾਂ ਨੇ ਕਿਹਾ ਕਿ ਇਸ ਇਲਾਕੇ ਦਾ ਹਰ ਪਿੰਡ ਕਿਸੇ ਨਾ ਕਿਸੇ ਪੱਖ ਤੋਂ ਬਹੁਤ ਅਹਿਮੀਅਤ ਰੱਖਦਾ ਹੈ, ਇਸ ਲਈ ਅਸੀ ਪਿੰਡਾਂ ਤੱਕ ਪਹੁੰਚ ਕਰਕੇ ਉਥੋ ਦੀਆਂ ਮੁਸ਼ਕਿਲਾ ਬਾਰੇ ਨੇੜੇ ਤੋ ਜਾਣੂ ਹੋ ਕੇ ਉਨ੍ਹਾਂ ਦਾ ਢੁਕਵਾ ਹੱਲ ਕਰ ਰਹੇ ਹਾਂ। ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਬੈਂਸ ਦਾ ਵਿਸ਼ੇਸ ਸਨਮਾਨ ਕੀਤਾ ਗਿਆ। ਉਨ੍ਹਾਂ ਨੇ ਧਾਰਮਿਕ ਸਮਾਗਮ ਦੇ ਆਯੋਜਕ ਮੈਬਰਾਂ ਦਾ ਧੰਨਵਾਦ ਕੀਤਾ ਤੇ ਸੰਸਥਾਂ ਨੂੰ 21 ਹਜਾਰ ਰੁਪਏ ਦਿੱਤੇ।
ਇਸ ਮੌਕੇ ਦੀਪਕ ਸੋਨੀ ਮੀਡੀਆ ਕੋਆਰਡੀਨੇਟਰ, ਜਸਵੀਰ ਕੌਰ ਸਰਪੰਚ, ਨਤਿਨ ਪੁਰੀ ਪੰਚ, ਸੋਮਨਾਥ ਪੰਡਿਤ, ਰੋਹਿਤ ਸਹਿਜਪਾਲ, ਮਹੇਸ਼ ਪੁਰੀ, ਗੁਰਦੇਵ ਸੈਣੀ ਪ੍ਰਧਾਨ, ਵਿੱਕੀ, ਅਨਿਲ, ਰਾਜੀਵ ਪੰਡਿਤ ਤੇ ਵੱਡੀ ਗਿਣਤੀ ਵਿਚ ਪਤਵੰਤੇ ਹਾਜ਼ਰ ਸਨ।