ਕੱਲ ਤੋਂ ਲੋਕ ਸਭਾ ਚੋਣਾਂ ਲਈ ਕਾਗਜ਼ ਭਰ ਸਕਣਗੇ ਉਮੀਦਵਾਰ-ਜਿਲ੍ਹਾ ਚੋਣ ਅਧਿਕਾਰੀ

Amritsar

3 of 4,579

Print all

In new window

5 PN AND PICS-=-=-=-=-ਕੱਲ ਤੋਂ ਲੋਕ ਸਭਾ ਚੋਣਾਂ ਲਈ ਕਾਗਜ਼ ਭਰ ਸਕਣਗੇ ਉਮੀਦਵਾਰ-ਜਿਲ੍ਹਾ ਚੋਣ ਅਧਿਕਾਰੀ

Inbox

Search for all messages with label Inbox

Remove label Inbox from this conversation

DPRO AMRITSAR <officedproamritsar@yahoo.com>Attachments17:11 (33 minutes ago)
to

Translate to English

ਅੰਮ੍ਰਿਤਸਰ, 6 ਮਈ (        )-ਅੰਮ੍ਰਿਤਸਰ ਲੋਕ ਸਭਾ ਹਲਕੇ ਦੀਆਂ ਚੋਣਾਂ ਲੜਨ ਲਈ ਕੱਲ ਭਾਵ 7 ਮਈ ਤੋਂ ਲੈ ਕੇ 14 ਮਈ ਤੱਕ ਉਮੀਦਵਾਰ ਆਪਣੇ ਨਾਮਜ਼ਦਗੀ ਕਾਗਜ਼ ਦਾਖਲ ਕਰਵਾ ਸਕਣਗੇ। ਇਹ ਨਾਮਜ਼ਦਗੀ ਡਿਪਟੀ ਕਮਿਸ਼ਨਰ ਦਫਤਰ ਦੇ ਕਮਰਾ ਨੰਬਰ 103 ਵਿਚ ਸਵੇਰੇ 11ਤੋਂ ਸ਼ਾਮ 3 ਵਜੇ ਤੱਕ ਜਮਾ ਕਰਵਾਏ ਜਾ ਸਕਣਗੇ। ਉਕਤ ਜਾਣਕਾਰੀ ਦਿੰਦੇ ਜਿਲ੍ਹਾ ਚੋਣ ਅਧਿਕਾਰੀ ਕਮ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਇਸ ਬਾਬਤ ਸਾਰੀਆਂ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਜਾਣੂੰ ਕਰਵਾ ਦਿੱਤਾ ਗਿਆ ਹੈ। ਉਨਾਂ ਦੱਸਿਆ ਕਿ ਕੋਈ ਵੀ ਉਮੀਦਵਾਰ ਕਾਗਜ਼ ਦਾਖਲ ਕਰਵਾਉਣ ਮੌਕੇ ਆਪਣੇ ਸਮੇਤ 5 ਵਿਅਕਤੀ ਤੋਂ ਵੱਧ ਕਿਸੇ ਨੂੰ ਨਾਲ ਲੈ ਕੇ ਜਿਲ੍ਹਾ ਚੋਣ ਅਧਿਕਾਰੀ ਦੇ ਦਫਤਰ ਦੇ 100 ਮੀਟਰ ਘੇਰੇ ਦੇ ਅੰਦਰ ਨਹੀਂ ਆ ਸਕਦੇ। ਉਨਾਂ ਸਾਰੀ ਪ੍ਰਤੀਨਿਧੀਆਂ ਨੂੰ ਹੋਰ ਜ਼ਰੂਰੀ ਜਾਣਕਾਰ ਦਿੰਦੇ ਦੱਸਿਆ ਕਿ ਇਸ ਵਾਰ ਅੰਮ੍ਰਿਤਸਰ ਵਿਚ 19.91 ਲੱਖ ਵੋਟਰ ਆਪਣੇ ਵੋਟ ਹੱਕ ਦੀ ਵਰਤੋਂ ਕਰਨਗੇ, ਜਿੰਨਾ ਵਿਚ 1045018 ਮਰਦ ਅਤੇ 946434 ਔਰਤਾਂ, 74 ਟਰਾਂਸਜੇਡਰ ਵੋਟਰ ਸ਼ਾਮਿਲ ਹਨ।

    ਜਿਲ੍ਹਾ ਚੋਣ ਅਧਿਕਾਰੀ ਸ੍ਰੀ ਘਣਸ਼ਾਮ ਥੋਰੀ ਨੇ ਲੋਕ ਸਭਾ ਚੋਣਾਂ ਬਾਰੇ ਕੀਤੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਦੱਸਿਆ ਕਿ 15 ਮਈ ਨੂੰ ਕਾਗਜ਼ਾਂ ਦੀ ਪੜਤਾਲ ਹੋਵੇਗੀ ਅਤੇ 17 ਤੱਕ ਕਾਗਜ਼ ਵਾਪਸ ਲਏ ਜਾ ਸਕਣਗੇ। ਵੋਟਾਂ 1 ਜੂਨ ਨੂੰ ਪੈਣਗੀਆਂ ਤੇ ਗਿਣਤੀ 4 ਜੂਨ ਨੂੰ ਹੋਵੇਗੀ। ਇਸ ਮੌਕੇ ਉਨਾਂ ਦੱਸਿਆ ਕਿ ਉਮੀਦਵਾਰ 95 ਲੱਖ ਰੁਪਏ ਤੱਕ ਖਰਚਾ ਕਰ ਸਕਣਗੇ ਅਤੇ ਨਾਮਜ਼ਦਗੀ ਫੀਸ ਜਨਰਲ ਲਈ 25 ਹਜ਼ਾਰ ਤੇ ਰਿਜ਼ਰਵ ਲਈ 12.5 ਹਜ਼ਾਰ ਰੁਪਏ ਹੋਵੇਗੀ। ਉਨਾਂ ਕਿਹਾ ਕਿ 85 ਤੋਂ ਵੱਧ ਉਮਰ ਅਤੇ ਦਿਵਆਂਗ ਵੀ ਘਰ ਬੈਠੇ ਆਪਣੀ ਵੋਟ ਦੀ ਵਰਤੋਂ ਕਰ ਸਕਣਗੇ, ਜਿੰਨਾ ਦੀ ਗਿਣਤੀ ਕ੍ਰਮਵਾਰ 18321 ਅਤੇ 17098 ਹੈ। ਉਨਾਂ ਦੱਸਿਆ ਕਿ ਇਸ ਵਾਰ 50221 ਵੋਟਰ ਪਹਿਲੀ ਵਾਰ ਆਪਣੇ ਵੋਟ ਹੱਕ ਦੀ ਵਰਤੋਂ ਕਰਨਗੇ। 

            ਉਨਾਂ ਦੱਸਿਆ ਕਿ ਜਿਲ੍ਹੇ ਵਿਚ 1122 ਥਾਵਾਂ ਉਤੇ 2134 ਬੂਥ ਬਣਾਏ ਗਏ ਹਨ। ਉਨਾਂ ਦੱਸਿਆ ਕਿ ਹਰੇਕ ਹਲਕੇ ਵਿਚ 10-10 ਮਾਡਰਨ ਬੂਥ ਵੀ ਬਣਾਏ ਜਾਣਗੇ ਅਤੇ ਹਰੇਕ ਬੂਥ ਉਤੇ ਲੋੜੀਦੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ। ਉਨਾਂ ਦੱਸਿਆ ਕਿ ਵੋਟਾਂ Ñਲਈ ਸਾਡੇ ਕੋਲ ਸਟਾਫ ਦੀ ਕੋਈ ਘਾਟ ਨਹੀਂ ਹੈ ਅਤੇ ਅਸੀਂ ਲੋੜ ਅਨੁਸਾਰ ਟੀਮਾਂ ਦੀ ਤਾਇਨਾਤੀ ਕਰ ਰਹੇ ਹਾਂ।

 ਇਸ ਮੌਕੇ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਮਾਨਤਾ ਪ੍ਰਾਪਤ ਪਾਰਟੀਆਂ ਦੇ ਉਮੀਦਵਾਰਾਂ ਨੂੰ 6 ਅਤੇ ਬਾਕੀ ਨੂੰ 2-2 ਗੰਨਮੈਨ ਦਿੱਤੇ ਜਾਣਗੇ। ਉਨਾਂ ਸਾਰੀਆਂ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਜਿਲ੍ਹਾ ਚੋਣ ਅਧਿਕਾਰੀ ਵੱਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਹੀ ਕਾਗਜ਼ ਭਰਨ ਲਈ ਆਉਣ, ਤਾਂ ਕਿ ਚੋਣ ਜਾਬਤੇ ਦੀ ਉਲੰਘਣਾ ਨਾ ਹੋਵੇ। ਜਿਲ੍ਹਾ ਪੁਲਿਸ ਮੁਖੀ ਸ੍ਰੀ ਸਤਿੰਦਰ ਸਿੰਘ ਨੇ ਕਿਹਾ ਕਿ ਅਸੀਂਂ ਅਮਨ-ਸਾਂਤੀ ਨਾਲ ਵੋਟਾਂ ਪਾਉਣ ਲਈ ਹਰ ਤਰਾਂ ਨਾਲ ਤਿਆਰ ਹਾਂ ਤੇ ਇਸ ਲਈ ਸਾਰੇ ਵੋਟਰਾਂ ਤੇ ਰਾਜਸੀ ਪਾਰਟੀਆਂ ਕੋਲੋਂ ਸਾਥ ਦੀ ਵੀ ਸਾਨੂੰ ਲੋੜ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਜੋਤੀ ਬਾਲਾ, ਐਸ ਡੀ ਐਮ ਸ੍ਰੀ ਮਨਕੰਵਲ ਸਿੰਘ ਚਾਹਲ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।