ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਡਰੱਗ ਕਾਰਟਲ ਦਾ ਕੀਤਾ ਪਰਦਾਫਾਸ;  8.08 ਕਿਲੋ ਹੈਰੋਇਨ, ਇੱਕ ਪਿਸਤੌਲ ਸਮੇਤ ਇੱਕ ਵਿਅਕਤੀ ਗਿਰਫਤਾਰ

 ਚੰਡੀਗੜ/ਅੰਮਿ੍ਤਸਰ, 18 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਤਹਿਤ ਅੰਤਰਰਾਸ਼ਟਰੀ ਨਸ਼ਾ ਤਸਕਰੀ ਨੈੱਟਵਰਕ ਨੂੰ ਵੱਡਾ ਝਟਕਾ ਦਿੰਦੇ ਹੋਏ ਕਮਿਸ਼ਨਰੇਟ ਪੁਲਿਸ ਅੰਮਿ੍ਤਸਰ ਨੇ ਇੱਕ ਵਿਅਕਤੀ ਨੂੰ, 8.08 ਕਿਲੋ ਹੈਰੋਇਨ ਅਤੇ ਇੱਕ .30 ਬੋਰ ਪਿਸਤੌਲ ਸਮੇਤ ਪੰਜ ਕਾਰਤੂਸਾਂ ਨਾਲ ਗਿ੍ਰਫਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਡਰੱਗ ਕਾਰਟਲ ਦਾ ਪਰਦਾਫਾਸ਼ […]

Continue Reading

ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ, ਭਗਵਾਨ ਵਾਲਮੀਕਿ ਤੀਰਥ ਸਥਲ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ

ਅੰਮ੍ਰਿਤਸਰ, 16 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਐਤਵਾਰ ਨੂੰ ਸ੍ਰੀ ਹਰਿਮੰਦਰ ਸਾਹਿਬ, ਭਗਵਾਨ ਵਾਲਮੀਕਿ ਤੀਰਥ ਸਥਲ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ ਅਤੇ ਸੂਬਾ ਸਰਕਾਰ ਦੇ ਤਿੰਨ ਸਾਲ ਸਫ਼ਲਤਾਪੂਰਵਕ ਪੂਰੇ ਹੋਣ ‘ਤੇ ਪਰਮਾਤਮਾ ਦਾ ਧੰਨਵਾਦ ਕੀਤਾ। ਦੋਵਾਂ ਆਗੂਆਂ ਨੇ ਕਿਹਾ ਕਿ ਉਹ […]

Continue Reading

ਜ਼ਿਲ੍ਹਾ ਪ੍ਰਸ਼ਾਸਨ ਨੇ ਫਿਰ ਢਾਇਆ ਨਸ਼ਾ ਤਸਕਰ ਅਜੇ ਕੁਮਾਰ ਬਿੱਲੀ ਦਾ ਘਰ

ਚੰਡੀਗੜ੍ਹ/ਅੰਮ੍ਰਿਤਸਰ 13 ਮਾਰਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਖਿਲਾਫ ਸ਼ੁਰੂ ਕੀਤੇ ਗਏ ਯੁੱਧ ਵਿੱਚ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਦੇ ਹੋਏ ਅੱਜ ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਨੇ ਨਸ਼ਾ ਤਸਕਰ ਅਜੇ ਕੁਮਾਰ ਉਰਫ ਬਿੱਲੀ ਦਾ ਘਰ ਜੇ ਸੀ ਬੀ ਮਸ਼ੀਨ ਅਤੇ ਮਜ਼ਦੂਰ ਲਗਾ ਕੇ ਮਲੀਆਮੇਟ ਕਰ ਦਿੱਤਾ। ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਪੁਲਿਸ ਕਮਿਸ਼ਨਰ ਸ […]

Continue Reading

ਪੰਜਾਬ ਪੁਲਿਸ ਵੱਲੋਂ ਅੰਮ੍ਰਿਤਸਰ ਤੋਂ ਨਾਬਾਲਗ ਸਮੇਤ ਚਾਰ ਨਸ਼ਾ ਤਸਕਰ ਗ੍ਰਿਫ਼ਤਾਰ; 4 ਕਿਲੋ ਹੈਰੋਇਨ ਅਤੇ 20 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ

ਚੰਡੀਗੜ੍ਹ/ਅੰਮ੍ਰਿਤਸਰ, 10 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਵਿੱਢੀ ਗਈ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦਰਮਿਆਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 16 ਸਾਲਾ ਨਾਬਾਲਗ ਸਮੇਤ ਚਾਰ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਨਸ਼ਾ ਤਸਕਰੀ ਨੈਟਵਰਕ ਦਾ ਪਰਦਾਫਾਸ਼ ਕੀਤਾ ਹੈ ਅਤੇ ਮੁਲਜ਼ਮਾਂ ਦੇ ਕਬਜ਼ੇ ‘ਚੋਂ 4.01 ਕਿਲੋ ਹੈਰੋਇਨ, 20,000 ਰੁਪਏ […]

Continue Reading

ਔਰਤਾਂ ਨੂੰ ਵੱਧ ਅਖ਼ਤਿਆਰ ਦੇਣ ਲਈ ਸੁਹਿਰਦ ਯਤਨ ਕਰ ਰਹੀ ਹੈ ਸਾਡੀ ਸਰਕਾਰ: ਮੁੱਖ ਮੰਤਰੀ

ਅੰਮ੍ਰਿਤਸਰ, 8 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨਿਚਰਵਾਰ ਨੂੰ ਐਲਾਨ ਕੀਤਾ ਕਿ ਸੂਬਾ ਸਰਕਾਰ ਵੱਲੋਂ ਜਰਮਨੀ ਦੇ ਮਿਊਨਿਖ ਵਿਖੇ ਸਪੀਕਰਜ਼ ਪਲੇਟਫਾਰਮ ਦੀ ਤਰਜ਼ ’ਤੇ ਵਿਦਿਆਰਥੀਆਂ ਨੂੰ ਕਾਰੋਬਾਰ ਸਬੰਧੀ ਮਸਲਿਆਂ ’ਤੇ ਵਿਚਾਰ ਸਾਂਝੇ ਕਰਨ ਲਈ ਅੰਮ੍ਰਿਤਸਰ ਅਤੇ ਮੋਹਾਲੀ ਵਿਖੇ ਦੋ ਬ੍ਰੇਨਸਟੋਰਮਿੰਗ ਸੈਂਟਰ ਖੋਲ੍ਹੇ ਜਾਣਗੇ। ਇੱਥੇ ਮਹਿਲਾ ਦਿਵਸ ਮੌਕੇ ਖ਼ਾਲਸਾ ਕਾਲਜ ਵਿਖੇ ਇਕੱਠ […]

Continue Reading

ਮਹਾਂਸ਼ਿਵਰਾਤਰੀ ਦੇ ਮੌਕੇ ਵਿਧਾਇਕ ਡਾਕਟਰ ਗੁਪਤਾ ਅਤੇ ਡਿਪਟੀ ਕਮਿਸ਼ਨਰ ਪੁੱਜੇ ਕੁਸ਼ਟ ਆਸ਼ਰਮ

ਅੰਮ੍ਰਿਤਸਰ 26 ਫਰਵਰੀ 2025—             ਅੱਜ ਮਹਾਂਸ਼ਿਵਰਾਤਰੀ ਦੇ ਮੌਕੇ ਕੇਂਦਰੀ ਹਲਕੇ ਦੇ ਵਿਧਾਇਕ ਡਾਕਟਰ ਅਜੇ ਗੁਪਤਾ ਅਤੇ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਕੁਸ਼ਟ ਆਸ਼ਰਮ ਝਬਾਲ ਰੋਡ ਵਿਖੇ ਗਏ ਜਿਥੇ ਉਨਾਂ ਨੇ ਮੰਦਰ ਵਿਖੇ ਮੱਥਾ ਟੇਕਿਆ ਅਤੇ ਕੁਸ਼ਟ ਆਸ਼ਰਮ ਨੂੰ ਰੈਡ ਕਰਾਸ ਅਤੇ ਉਪਲ ਨਿਊਰੋ ਹਸਪਤਾਲ ਦੇ ਸਹਿਯੋਗ ਨਾਲ ਇੱਕ ਈ ਰਿਕਸ਼ਾ ਭੇਂਟ ਕੀਤੀ।         ਇਸ […]

Continue Reading

ਟਰੈਕਟਰ ਅਤੇ ਬੱਸ ਦੇ ਹਾਦਸੇ ਵਿੱਚ ਮਾਰੇ ਗਏ ਕਿਸਾਨ ਨੂੰ ਆਰਥਿਕ ਸਹਾਇਤਾ ਦਵੇਗੀ ਸਰਕਾਰ ਧਾਲੀਵਾਲ

ਅਜਨਾਲਾ 23 ਫਰਵਰੀ ਬੀਤੇ ਕੱਲ੍ਹ ਅਜਨਾਲਾ ਸੱਕੀ ਨਾਲਾ ਪੁੱਲ ‘ਤੇ ਟਰੈਕਟਰ ਟਰਾਲੀ ਅਤੇ ਬੱਸ ਵਿਚਾਲੇ ਹੋਈ ਦੁਰਘਟਨਾਂ ‘ਚ ਮਾਰੇ ਗਏ 42 ਸਾਲਾ ਕਿਸਾਨ ਬਲਜੀਤ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਕੈਬਨਟ ਮੰਤਰੀ ਸਰਦਾਰ ਕੁਲਦੀਪ ਸਿੰਘ ਧਾਲੀਵਾਲ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਪਰਿਵਾਰ ਦੀ ਆਰਥਿਕ ਸਹਾਇਤਾ ਕਰੇਗੀ ਉਹਨਾਂ ਕਿਹਾ ਕਿ ਬੀਤੀ […]

Continue Reading

ਖੇਡਾਂ ਵਿੱਚ ਡੀ ਏ ਵੀ ਦਾ ਵਡਮੁੱਲਾ ਯੋਗਦਾਨ : ਹਰਭਜਨ ਸਿੰਘ

ਅੰਮਿਤਸਰ 23 ਫਰਵਰੀ।           ਪੰਜਾਬ ਸਰਕਾਰ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਵਚਬੱਧ ਹੈ ਅਤੇ ਓਲੰਪਿਕ ਵਿਚ ਜੇਤੂ ਖਿਡਾਰੀਆਂ ਨੂੰ ਨਕਦ ਇਨਾਮ ਰਾਸ਼ੀ ਤੋਂ ਇਲਾਵਾ ਉੱਚ ਪੱਧਰੀ ਸਰਕਾਰੀ ਨੌਕਰੀਆਂ ਵੀ ਮੁਹਈਆ ਕਰਵਾ ਰਹੀ ਹੈ। ਇਨਾ ਸਬਦਾ ਦਾ ਪ੍ਰਗਟਾਵਾ ਸਰਦਾਰ ਹਰਭਜਨ ਸਿੰਘ ਈਟੀਓ ਨੇ ਅੱਜ ਡੀ.ਏ.ਵੀ. ਕਾਲਜ ਅੰਮ੍ਰਿਤਸਰ ਵਿੱਚ 68 ਵਾਂ ਸਲਾਨਾ ਖੇਡ ਸਮਾਗਮ ਦੋਰਾਨ ਖਿਡਾਰੀਆ ਨੂੰ ਇਨਾਮ ਵੰਡਣ ਸਮੇਂ ਕੀਤਾ।      ਕੈਬਨਟ ਮੰਤਰੀ ਹਰਭਜਨ ਸਿੰਘ ਈਟੀਓ  , ਨੇ ਡੀਏਵੀ ਕਾਲਜ ਅੰਮ੍ਰਿਤਸਰ ਵਿੱਚ ਪੜ੍ਹਨ ਦੌਰਾਨ ਬਿਤਾਏ ਸਮਿਆਂ ਨੂੰ ਯਾਦ ਕਰਦਿਆਂ ਕਾਲਜ ਪ੍ਰਤੀ ਸ਼ਰਧਾ ਅਤੇ ਵਿਦਿਆਰਥੀ ਜੀਵਨ ਦੇ ਸਫਰ ਨੂੰ ਸਭ ਨਾਲ ਸਾਂਝਾ ਕਰਦਿਆਂ ਮਿਹਨਤੀ ਅਧਿਆਪਕਾਂ ਨੂੰ ਯਾਦ ਕੀਤਾ ਜਿਨਾਂ ਦੀ ਬਦੌਲਤ ਉਹ ਕਿਸੇ ਮੁਕਾਮ ਤੇ ਪਹੁੰਚ ਸਕੇ, ਉਹਨਾਂ ਕਾਲਜ ਵਿੱਚ ਸੋਲਰ ਸਿਸਟਮ ਲਗਾਉਣ ਅਤੇ ਵਿਦਿਆਰਥੀਆਂ ਦੀ ਪੜ੍ਹਾਈ ਲਈ 5 ਲੱਖ ਦੀ ਗ੍ਰਾਂਟ ਦਾ ਐਲਾਨ ਕੀਤਾ। |  ਪ੍ਰੋਗਰਾਮ ਦੀ ਸ਼ੁਰੂਆਤ ਐਨ.ਸੀ.ਸੀ ਐਨ.ਐਸ.ਐਸ ਤੇ ਕਾਲਜ ਦੇ ਵਿਦਿਆਰਥੀਆਂ ਵੱਲੋਂ ਮਾਰਚ ਪਾਸ ਨਾਲ ਕੀਤੀ ਗਈ। ਦਲਬੀਰ ਸਿੰਘ ਕਥੂਰੀਆ ਕੈਨੇਡਾ ਵੀ ਇਸ ਸਮੇਂ ਉਚੇਚੇ ਤੌਰ ਤੇ ਹਾਜ਼ਰ ਹੋਏ। ਪ੍ਰਿੰਸੀਪਲ ਡਾ. ਅਮਰਦੀਪ ਗੁਪਤਾ ਨੇ ਆਏ ਹੋਏ ਮਹਿਮਾਨਾਂ ਦਾ ਫੁੱਲਾਂ ਦੇ ਗੁਲਦਸਤੇ ਨਾਲ ਸਵਾਗਤ ਕੀਤਾ ,ਬੀ.ਬੀ. ਯਾਦਵ ਜੀ ਨੇ ਮਹਿਮਾਨਾਂ ਦੇ ਬੈਚ ਲਗਾਏ I ਪ੍ਰਿੰਸੀਪਲ ਡਾ. ਅਮਰਦੀਪ ਗੁਪਤਾ ਨੇ ਆਏ ਹੋਏ ਮਹਿਮਾਨ ਦੀ ਪ੍ਰਸ਼ੰਸਾ ਕਰਦਿਆਂ ਦੱਸਿਆ ਕਿ ਉਹਨਾਂ ਐਮ.ਏ ਪੋਲੀਟੀਕਲ ਸਾਇੰਸ ਡੀ.ਏ.ਵੀ. ਕਾਲਜ ਅੰਮ੍ਰਿਤਸਰ ਤੋਂ ਕੀਤੀ ਤੇ ਇਸ ਦੇ ਨਾਲ ਹੀ ਉਹਨਾਂ ਦੇ ਜੀਵਨ ਸੰਘਰਸ਼ ਮਿਹਨਤ ਘਾਲਣਾ ਦੇ ਨਾਲ ਨਾਲ ਪੀਐਚ.ਡੀ ਦੀ ਉੱਚ ਡਿਗਰੀ ਪ੍ਰਾਪਤ ਕਰਨ ਦੇ ਜੀਵਨ ਸੰਘਰਸ਼ ਤੇ ਮਿਹਨਤ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ ਤੇ ਨਾਲ ਹੀ ਉਹਨਾਂ ਦੁਆਰਾ ਕਾਲਜ ਵਿਜਿਟ ਦੌਰਾਨ ਲਾਇਬਰੇਰੀ ਦਾ ਦੌਰਾ ਕੀਤਾ ਗਿਆ, ਇਸ ਬਾਰੇ ਵੀ ਜਾਣਕਾਰੀ ਦਿੱਤੀ | ਉਹਨਾਂ ਖੇਡਾਂ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਸ਼ਲਾਗਾ ਕੀਤੀ ਬੀ.ਬੀ. ਯਾਦਵ ਪ੍ਰੈਜੀਡੈਂਟ ਸਪੋਰਟਸ ਬੋਰਡ ਨੇ ਸਲਾਨਾ ਖੇਡ ਸਪੋਰਟਸ ਰਿਪੋਰਟ ਪੇਸ਼ ਕੀਤੀ ਤੇ ਵਿਦਿਆਰਥੀਆਂ ਨੂੰ ਖੇਡਾਂ ਦੀ ਅਹਿਮੀਅਤ ਬਾਰੇ ਦੱਸਦੇ ਹੋਏ ਕਾਲਜ ਦੀਆਂ ਖੇਡਾਂ ਪ੍ਰਤੀ ਪ੍ਰਾਪਤੀਆਂ ਤੋਂ ਜਾਣੂ ਕਰਵਾਇਆ। ਕਾਲਜ ਵਿੱਚ ਵੱਖ-ਵੱਖ ਖੇਡਾਂ ਜਿਵੇਂ 100 ਮੀਟਰ ਦੌੜਾਂ 400 ਮੀਟਰ ਹਜ਼ਾਰ ਮੀਟਰ ਰੱਸਾ ਖਿੱਚਣ ਦੇ ਮੁਕਾਬਲੇ ਤੇ ਹੋਰ ਕਈ ਖੇਡਾਂ ਕਰਵਾਈਆਂ ਗਈਆਂ ਜਿਸ ਵਿੱਚ ਵਿਦਿਆਰਥੀਆਂ ਨੇ ਵੱਧ ਚੜ ਕੇ ਸ਼ਮੂਲੀਅਤ ਦਿਖਾਈ ਖੇਡਾਂ ਵਿਦਿਆਰਥੀ ਜੀਵਨ ਦਾ ਅਨਿੱਖੜ ਅੰਗ ਹਨ ਜਿਸ ਨਾਲ ਵਿਦਿਆਰਥੀਆਂ ਦਾ ਮਾਨਸਿਕ ਸਰੀਰਕ ਵਿਕਾਸ ਹੁੰਦਾ ਹੈ ਤੇ ਉਹਨਾਂ ਦਾ ਮਨੋਬਲ ਵਿੱਚ ਵਾਧਾ ਹੁੰਦਾ ਹੈ।  ਡੀ.ਏ.ਵੀ. ਕਾਲਜ ਖੇਡਾਂ ਦੀ ਅਹਿਮੀਅਤ ਤੋਂ ਜਾਣੂ ਕਰਵਾਉਣ ਲਈ ਅਜਿਹੇ ਪ੍ਰੋਗਰਾਮ ਕਰਵਾਉਂਦਾ ਹੈ। ਇਸ ਸਮਾਰੋਹ ਵਿੱਚ 100 ਮੀਟਰ ਦੌੜ ਵਿੱਚ ਸੁਰਿੰਦਰ ਕੌਰ ਪਹਿਲੇ ਸਥਾਨ ‘ਤੇ ਦ੍ਰਿਤੀ ਦੂਜੇ ,ਪ੍ਰਗਤੀ ਭਾਟੀਆ ਤੀਸਰੇ ਸਥਾਨ ‘ਤੇ ਰਹੀ। ਰਿਲੇ ਰੇਸ ਵਿੱਚ ਸੰਜਨਾ ਰਜਵੰਤ ਕੋਮਲ ਸੁਰਿੰਦਰ ਪਹਿਲੇ ਸਥਾਨ ਤੇ ਅਮੀਸ਼ਾ ਪੱਟੀ ਪ੍ਰਗਤੀ ਜਸਮੀਤ ਅੰਜਲੀ ਦੂਜੇ ਸਥਾਨ ‘ਤੇ ਪੁਨੀਤ ਪਾਲ ਕੌਰ ਕਾਜਲ ਮਸਨਵੀ ਲਕਸ਼ਮੀ ਤੀਜੇ ਸਥਾਨ ‘ਤੇ ਰਹੀਆਂ ਜੇਤੂ ਵਿਦਿਆਰਥੀਆਂ ਨੂੰ ਇਨਾਮ ਮੈਡਲ ‘ਤੇ ਸਰਟੀਫ਼ਿਕੇਟ ਦਿੱਤੇ ਗਏ ਜਿਸ ਵਿੱਚ ਟਰੈਕ ਸੂਟ ,ਖੇਡਾਂ ਦਾ ਸਮਾਨ ਬੱਚਿਆਂ ਨੂੰ ਇਨਾਮ ਵਜੋਂ ਦਿੱਤਾ ਗਿਆ। ਇਹ ਖੇਡ ਸਮਾਰੋਹ ਯਾਦਗਾਰੀ ਹੋ  ਨਿਬੜਿਆ ਇਸ ਸਮੇਂ ਕਾਲਜ ਦਾ ਸਮੂਹ ਟੀਚਿੰਗ ਨੌਨ ਟੀਚਿੰਗ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।

Continue Reading

ਨਿਰੰਕਾਰੀ ਮਿਸ਼ਨ ਦੇ ‘ ਪ੍ਰੋਜੈਕਟ ਅੰਮ੍ਰਿਤ ‘ ਦਾ ਤੀਜਾ ਪੜਾਅ

ਅੰਮ੍ਰਿਤਸਰ , 23 ਫਰਵਰੀ , 2025: –ਸੰਤ ਨਿਰੰਕਾਰੀ ਮਿਸ਼ਨ ਦੀ ਸੇਵਾ ਅਤੇ ਮਨੁੱਖੀ ਭਲਾਈ ਦੀ ਭਾਵਨਾ ਨੂੰ ਸਾਕਾਰ ਕਰਨ ਲਈ, ‘ ਪ੍ਰੋਜੈਕਟ ਅੰਮ੍ਰਿਤ ‘ ਅਧੀਨ ‘ ਸਾਫ਼ ਪਾਣੀ , ਸਾਫ਼ ਮਨ ‘ ਪ੍ਰੋਜੈਕਟ ਦੇ ਤੀਜੇ ਪੜਾਅ ਵਿਚ ਸ਼ਹਿਰ ਚ ਮੌਜੂਦ ਚਾਟੀਵਿੰਡ ਨਹਿਰ, ਤਾਰਾਂ ਵਾਲਾ ਪੁੱਲ, ਵੱਲਾ ਨਹਿਰ ਆਦਿ ਸਥਾਨਾਂ ਦੇ ਜਲ ਸਰੋਤਾਂ ਦੀ ਸਫ਼ਾਈ ਵਿਚ […]

Continue Reading

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 5 ਕਿਲੋ ਹੈਰੋਇਨ ਸਮੇਤ ਚਾਰ ਨਸ਼ਾ ਤਸਕਰ ਕੀਤੇ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 21 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ਵਿੱਚ ਚਾਰ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 5.06 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ […]

Continue Reading