Amritsar Archives - Latest News, Breaking News, Crime News, Business News, Punjab News Updates: LiveGeoNews.com

ਵਿਧਾਇਕ ਦਲਬੀਰ ਸਿੰਘ ਟੌਂਗ ਨੇ 13 ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਵੰਡੇ
ਬਾਬਾ ਬਕਾਲਾ ਸਾਹਿਬ, 19 ਜੁਲਾਈ ( ) – ਪੰਜਾਬ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਅਤੇ ਨੌਜਵਾਨਾਂ ਨੂੰ ਪਾਰਦਰਸ਼ੀ ਢੰਗ ਨਾਲ ਰੁਜ਼ਗਾਰ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਤਹਿਤ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸ. ਦਲਬੀਰ ਸਿੰਘ ਟੌਂਗ ਨੇ ਅੱਜ ਆਪਣੇ ਕੈਂਪ ਦਫ਼ਤਰ ਵਿਖੇ ਮਿਸ਼ਨ ਪੋਸ਼ਣ 2.0 ਅਤੇ ਆਂਗਣਵਾੜੀ ਸਰਵਿਸਿਜ਼ ਸਕੀਮ ਅਧੀਨ ਹਲਕਾ ਬਾਬਾ ਬਕਾਲਾ ਸਾਹਿਬ ਨਾਲ ਸੰਬੰਧਿਤ ਵੱਖ-ਵੱਖ ਪਿੰਡਾਂ ਲਈ ਚੁਣੀਆਂ ਗਈਆਂ 13 ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ।

ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਸ. ਦਲਬੀਰ ਸਿੰਘ ਟੌਂਗ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਯੋਗਤਾ ਅਤੇ ਮੈਰਿਟ ਦੇ ਆਧਾਰ ‘ਤੇ ਬਿਨਾਂ ਕਿਸੇ ਸਿਫ਼ਾਰਸ਼ ਜਾਂ ਰਿਸ਼ਵਤਖੋਰੀ ਦੇ ਸਰਕਾਰੀ ਨੌਕਰੀਆਂ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੰਤਵ ਹਰ ਯੋਗ ਨੌਜਵਾਨ ਨੂੰ ਉਸਦੀ ਮਿਹਨਤ ਅਤੇ ਕਾਬਲੀਅਤ ਦੇ ਆਧਾਰ ‘ਤੇ ਬਰਾਬਰ ਦਾ ਮੌਕਾ ਦੇਣਾ ਹੈ, ਜਿਸ ਨਾਲ ਸਰਕਾਰੀ ਭਰਤੀ ਪ੍ਰਕਿਰਿਆ ਵਿੱਚ ਲੋਕਾਂ ਦਾ ਵਿਸ਼ਵਾਸ ਹੋਰ ਮਜ਼ਬੂਤ ਹੋਇਆ ਹੈ।

ਵਿਧਾਇਕ ਨੇ ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ, ਸਮਰਪਣ ਅਤੇ ਸੇਵਾ ਭਾਵਨਾ ਨਾਲ ਨਿਭਾਉਣ। ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰ ਸਮਾਜ ਦੇ ਸਭ ਤੋਂ ਮਹੱਤਵਪੂਰਨ ਵਰਗਾਂ—ਬੱਚਿਆਂ, ਗਰਭਵਤੀ ਮਹਿਲਾਵਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ—ਤੱਕ ਪੋਸ਼ਣ ਅਤੇ ਸਿਹਤ ਸਬੰਧੀ ਸਰਕਾਰੀ ਯੋਜਨਾਵਾਂ ਦੇ ਲਾਭ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਉਮੀਦ ਪ੍ਰਗਟਾਈ ਕਿ ਨਵ-ਨਿਯੁਕਤ ਵਰਕਰ ਮਿਸ਼ਨ ਪੋਸ਼ਣ 2.0 ਦੇ ਉਦੇਸ਼ਾਂ ਨੂੰ ਸਫ਼ਲ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੀਆਂ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਰੁਜ਼ਗਾਰ ਦੇ ਮੌਕੇ ਵਧਾਉਣ ਦੇ ਨਾਲ-ਨਾਲ ਲੋਕ ਭਲਾਈ ਦੀਆਂ ਸਕੀਮਾਂ ਨੂੰ ਪੂਰੀ ਪਾਰਦਰਸ਼ਤਾ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰ ਰਹੀ ਹੈ।

ਇਸ ਮੌਕੇ ਬਲਾਕ ਰਈਆ ਦੇ ਸੀ.ਡੀ.ਪੀ.ਓ. ਜਸਪ੍ਰੀਤ ਸਿੰਘ, ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ, ਵਿਸ਼ਾਲ ਸ਼ਰਮਾ ਅਤੇ ਹੋਰ ਪਤਵੰਤੇ ਹਾਜ਼ਰ ਸਨ।

The post ਵਿਧਾਇਕ ਦਲਬੀਰ ਸਿੰਘ ਟੌਂਗ ਨੇ 13 ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਵੰਡੇ appeared first on Latest News, Breaking News, Crime News, Business News, Punjab News Updates: LiveGeoNews.com.

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ ਗ੍ਰਿਫ਼ਤਾਰ; 5.5 ਕਿਲੋਗ੍ਰਾਮ ਹੈਰੋਇਨ, ਦੋ ਪਿਸਤੌਲ ਬਰਾਮਦ
ਚੰਡੀਗੜ੍ਹ/ਅੰਮ੍ਰਿਤਸਰ, 18 ਜੁਲਾਈ:  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਚਾਰ ਵਿਅਕਤੀਆਂ ਨੂੰ 5.557 ਕਿਲੋਗ੍ਰਾਮ ਹੈਰੋਇਨ ਅਤੇ ਦੋ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਕਾਸ਼ ਸੰਧੂ (30) ਵਾਸੀ ਰਾਮਬਾਗ, ਅੰਮ੍ਰਿਤਸਰ; ਸੁਨੀਲ ਸਰੋਜ (40), ਵਾਸੀ ਖਾਈ ਮੁਹੱਲਾ, ਅੰਮ੍ਰਿਤਸਰ; ਹਰਵਿੰਦਰ ਸਿੰਘ ਉਰਫ਼ ਚਮਕੌਰ (32) ਅਤੇ ਵੰਸ਼ ਸਿੰਘ (40), ਦੋਵੇਂ ਵਾਸੀ ਪਿੰਡ ਛੀਦਾਂ, ਅੰਮ੍ਰਿਤਸਰ ਵਜੋਂ ਹੋਈ ਹੈ। ਦੋਸ਼ੀ ਅਕਾਸ਼ ਸੰਧੂ, ਸੁਨੀਲ ਸਰੋਜ ਅਤੇ ਹਰਵਿੰਦਰ ਉਰਫ਼ ਚਮਕੌਰ ਆਦਤਨ ਅਪਰਾਧੀ ਹਨ ਜਿਨ੍ਹਾਂ ਵਿਰੁੱਧ ਪਹਿਲਾਂ ਹੀ ਐਨਡੀਪੀਐਸ ਐਕਟ ਅਤੇ ਆਰਮਜ਼ ਐਕਟ ਤਹਿਤ ਕੇਸ ਦਰਜ ਹਨ।

ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਇੱਕ 9 ਐਮਐਮ ਗਲੌਕ ਅਤੇ ਇੱਕ .30 ਬੋਰ ਪਿਸਤੌਲ ਸ਼ਾਮਲ ਹਨ। ਇਸ ਤੋਂ ਇਲਾਵਾ, ਪੁਲਿਸ ਟੀਮ ਨੇ ਉਨ੍ਹਾਂ ਦਾ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਵਿਦੇਸ਼ੀ ਤਸਕਰਾਂ ਦੇ ਸੰਪਰਕ ਵਿੱਚ ਸਨ ਅਤੇ ਖੇਤਰ ਵਿੱਚ ਅਪਰਾਧਿਕ ਤੱਤਾਂ ਨੂੰ ਡਿਲੀਵਰ ਕਰਨ ਲਈ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਖੇਪ ਪ੍ਰਾਪਤ ਕਰਦੇ ਸਨ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਵਿੱਚ ਸ਼ਾਮਲ ਸਾਰੇ ਸਾਥੀਆਂ ਦੀ ਪਛਾਣ ਕਰਨ ਲਈ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ, ਕਮਿਸ਼ਨਰ ਆਫ ਪੁਲਿਸ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਭਰੋਸੇਯੋਗ ਖੁਫੀਆ ਜਾਣਕਾਰੀ ਦੇ ਅਧਾਰ ‘ਤੇ ਕਾਰਵਾਈ ਕਰਦਿਆਂ, ਪੁਲਿਸ ਟੀਮਾਂ ਨੇ ਪਹਿਲਾਂ ਦੋਸ਼ੀ ਆਕਾਸ਼ ਸੰਧੂ ਨੂੰ 192 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਜਦੋਂ ਕਿ ਉਸਦੇ ਖੁਲਾਸੇ ਦੇ ਆਧਾਰ ‘ਤੇ ਹੋਰ 776 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।

ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ, ਦੋਸ਼ੀ ਆਕਾਸ਼ ਸੰਧੂ ਨੇ ਖੁਲਾਸਾ ਕੀਤਾ ਕਿ ਉਸਨੇ ਇਹ ਹੈਰੋਇਨ ਦੋਸ਼ੀ ਸੁਨੀਲ ਸਰੋਜ ਤੋਂ ਪ੍ਰਾਪਤ ਕੀਤੀ ਸੀ। ਉਨ੍ਹਾਂ ਅੱਗੇ ਦੱਸਿਆ ਕਿ ਇਸ ਜਾਣਕਾਰੀ ‘ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਦੋਸ਼ੀ ਸੁਨੀਲ ਸਰੋਜ ਨੂੰ 4.589 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰ ਲਿਆ।

ਸੀਪੀ ਨੇ ਦੱਸਿਆ ਕਿ ਜਾਂਚ ਦੌਰਾਨ, ਪੁਲਿਸ ਟੀਮਾਂ ਨੇ ਦੋ ਹੋਰ ਮੁਲਜ਼ਮਾਂ, ਹਰਵਿੰਦਰ ਸਿੰਘ ਉਰਫ਼ ਚਮਕੌਰ ਅਤੇ ਵੰਸ਼ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਆਧੁਨਿਕ ਪਿਸਤੌਲ ਬਰਾਮਦ ਕੀਤੇ।

ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਹਰਵਿੰਦਰ ਉਰਫ਼ ਚਮਕੌਰ ਥਾਣਾ ਛੇਹਰਟਾ ਵਿਖੇ ਦਰਜ ਵਪਾਰਕ ਮਾਤਰਾ ਵਿੱਚ ਹੈਰੋਇਨ ਦੀ ਬਰਾਮਦਗੀ ਸਬੰਧੀ ਇੱਕ ਕੇਸ ਵਿੱਚ ਵੀ ਲੋੜੀਂਦਾ ਸੀ। ਜਾਂਚ ਦੌਰਾਨ ਪਤਾ ਲੱਗਾ ਕਿ ਗ੍ਰਿਫ਼ਤਾਰ ਮੁਲਜ਼ਮ ਹਰਵਿੰਦਰ ਉਰਫ਼ ਚਮਕੌਰ ਅਤੇ ਵੰਸ਼ ਸਿੰਘ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਸਥਿਤ ਇੱਕੋ ਪਿੰਡ ਦੇ ਵਸਨੀਕ ਹਨ ਜੋ ਸਰਹੱਦ ਪਾਰੋਂ ਨਾਰਕੋ ਅਤੇ ਹਥਿਆਰ ਤਸਕਰੀ ਸਬੰਧੀ ਗਤੀਵਿਧੀਆਂ ਨੂੰ ਅੰਜ਼ਾਮ ਦੇਣ ਵਿੱਚ ਉਨ੍ਹਾਂ ਦੀ ਰਣਨੀਤਕ ਭੂਮਿਕਾ ਨੂੰ ਦਰਸਾਉਂਦਾ ਹੈ।

ਇਸ ਸਬੰਧੀ, ਦੋ ਵੱਖ-ਵੱਖ ਕੇਸ ਦਰਜ ਕੀਤੇ ਗਏ ਹਨ ਜਿਹਨਾਂ ਵਿੱਚੋਂ ਪਹਿਲਾ ਕੇਸ ਐਫਆਈਆਰ ਨੰਬਰ 200 ਮਿਤੀ 04.07.2026 ਨੂੰ ਐਨਡੀਪੀਐਸ ਐਕਟ ਦੀ ਧਾਰਾ 21-ਬੀ, 21-ਸੀ ਅਤੇ 29 ਅਧੀਨ ਥਾਣਾ ਇਸਲਾਮਾਬਾਦ ਵਿਖੇ ਅਤੇ ਦੂਜਾ ਕੇਸ ਐਫਆਈਆਰ ਨੰਬਰ 154 ਮਿਤੀ 08.07.2026 ਨੂੰ ਆਰਮਜ਼ ਐਕਟ ਦੀ ਧਾਰਾ 25(6,7,8) ਅਧੀਨ ਥਾਣਾ ਛੇਹਰਟਾ ਵਿਖੇ ਦਰਜ ਕੀਤਾ ਗਿਆ ਹੈ।

The post ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ ਗ੍ਰਿਫ਼ਤਾਰ; 5.5 ਕਿਲੋਗ੍ਰਾਮ ਹੈਰੋਇਨ, ਦੋ ਪਿਸਤੌਲ ਬਰਾਮਦ appeared first on Latest News, Breaking News, Crime News, Business News, Punjab News Updates: LiveGeoNews.com.

ਅੰਮ੍ਰਿਤਸਰ ਵਿੱਚ 30 ਕਿਲੋ ਹੈਰੋਇਨ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ
**ਚੰਡੀਗੜ੍ਹ/ਅੰਮ੍ਰਿਤਸਰ, 14 ਜੁਲਾਈ:**    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਤਹਿਤ ਵੱਡੀ ਸਫ਼ਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਵਾਲੇ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 30 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਪੀ, ਵਾਸੀ ਸ਼ਹੀਦ ਊਧਮ ਸਿੰਘ ਨਗਰ, ਅੰਮ੍ਰਿਤਸਰ ਅਤੇ ਗਗਨਦੀਪ ਸਿੰਘ, ਵਾਸੀ ਭੱਲਾ ਕਲੋਨੀ, ਅੰਮ੍ਰਿਤਸਰ ਵਜੋਂ ਹੋਈ ਹੈ। ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮ ਨੇ ਉਨ੍ਹਾਂ ਦਾ ਹੀਰੋ ਡੀਲਕਸ ਮੋਟਰਸਾਈਕਲ, ਜਿਸ ਦਾ ਰਜਿਸਟ੍ਰੇਸ਼ਨ ਨੰਬਰ ਪੀਬੀ02-ਡੀਯੂ-3533 ਹੈ, ਵੀ ਜ਼ਬਤ ਕਰ ਲਿਆ ਹੈ, ਜਿਸ ਦੀ ਵਰਤੋਂ ਉਹ ਖੇਪ ਦੀ ਸਪਲਾਈ ਲਈ ਕਰ ਰਹੇ ਸਨ।

ਦੱਸਣਯੋਗ ਹੈ ਕਿ 6 ਜੁਲਾਈ, 2026 ਤੋਂ ਬਾਅਦ ਸੀ.ਆਈ. ਅੰਮ੍ਰਿਤਸਰ ਵੱਲੋਂ ਨਸ਼ਾ ਤਸਕਰੀ ਦੇ ਇੱਕ ਵੱਡੇ ਮਾਡਿਊਲ ਦਾ ਪਰਦਾਫਾਸ਼ ਕਰਨ ਦਾ ਇਹ ਤੀਜਾ ਮਾਮਲਾ ਹੈ, ਜਿਸ ਨਾਲ ਮਹਿਜ਼ 10 ਦਿਨਾਂ ਵਿੱਚ ਕੁੱਲ 68 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸ ਤੋਂ ਪਹਿਲਾਂ 6 ਜੁਲਾਈ ਨੂੰ ਸੀ.ਆਈ. ਅੰਮ੍ਰਿਤਸਰ ਨੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ 13 ਕਿਲੋ ਹੈਰੋਇਨ ਬਰਾਮਦ ਕੀਤੀ ਸੀ ਅਤੇ 7 ਜੁਲਾਈ ਨੂੰ ਤਿੰਨ ਹੋਰ ਵਿਅਕਤੀਆਂ ਨੂੰ 25 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਸਰਹੱਦ ਪਾਰ ਦੇ ਤਸਕਰਾਂ ਨਾਲ ਸਬੰਧਤ ਇੱਕ ਵਿਦੇਸ਼ੀ ਹੈਂਡਲਰ ਦੇ ਇਸ਼ਾਰੇ ‘ਤੇ ਕੰਮ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਉਹ ਵੱਖ-ਵੱਖ ਥਾਵਾਂ ਤੋਂ ਹੈਰੋਇਨ ਦੀਆਂ ਖੇਪਾਂ ਹਾਸਲ ਕਰਕੇ ਇਨ੍ਹਾਂ ਨੂੰ ਅੱਗੇ ਸੂਬੇ ਭਰ ਵਿੱਚ ਵੱਖ-ਵੱਖ ਪਾਰਟੀਆਂ ਨੂੰ ਸਪਲਾਈ ਕਰਦੇ ਸਨ।

ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਸੀ.ਆਈ. ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੂੰ ਸੂਚਨਾ ਮਿਲੀ ਸੀ ਕਿ ਸ਼ੱਕੀ ਗੁਰਪ੍ਰੀਤ ਸਿੰਘ ਅਤੇ ਗਗਨਦੀਪ ਸਿੰਘ ਨੇ ਹਾਲ ਹੀ ਵਿੱਚ ਹੈਰੋਇਨ ਦੀ ਇੱਕ ਵੱਡੀ ਖੇਪ ਹਾਸਲ ਕੀਤੀ ਹੈ ਅਤੇ ਉਹ ਅੰਮ੍ਰਿਤਸਰ ਦੇ ਥਾਣਾ ਕੰਬੋਅ ਅਧੀਨ ਪੈਂਦੇ ਪਿੰਡ ਗੌਂਸਾਬਾਦ ਨੇੜੇ ਕਿਸੇ ਦੂਜੀ ਪਾਰਟੀ ਨੂੰ ਇਹ ਸਪਲਾਈ ਦੇਣ ਜਾ ਰਹੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਪੁਲਿਸ ਟੀਮਾਂ ਨੇ ਮੁਸਤੈਦੀ ਦਿਖਾਉਂਦਿਆਂ ਨਾਕੇਬੰਦੀ ਕੀਤੀ ਅਤੇ ਅੰਮ੍ਰਿਤਸਰ ਦੇ ਗੌਂਸਾਬਾਦ ਨੇੜਿਓਂ ਉਨ੍ਹਾਂ ਦੇ ਮੋਟਰਸਾਈਕਲ ਨੂੰ ਰੋਕ ਕੇ ਉਨ੍ਹਾਂ ਨੂੰ 30 ਕਿਲੋ ਹੈਰੋਇਨ ਸਮੇਤ ਕਾਬੂ ਕਰ ਲਿਆ।

ਡੀਜੀਪੀ ਨੇ ਕਿਹਾ ਕਿ ਸਮੁੱਚੀ ਸਪਲਾਈ ਚੇਨ ਦਾ ਪਰਦਾਫਾਸ਼ ਕਰਨ ਲਈ ਇਸ ਮਾਮਲੇ ਵਿੱਚ ਅਗਲੇਰੀ ਜਾਂਚ ਚੱਲ ਰਹੀ ਹੈ।

ਇਸ ਸਬੰਧੀ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21, 25 ਅਤੇ 29 ਤਹਿਤ ਐਫ.ਆਈ.ਆਰ. ਨੰਬਰ 46 ਮਿਤੀ 14-07-2026 ਦਰਜ ਕੀਤੀ ਗਈ ਹੈ।

The post ਅੰਮ੍ਰਿਤਸਰ ਵਿੱਚ 30 ਕਿਲੋ ਹੈਰੋਇਨ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ appeared first on Latest News, Breaking News, Crime News, Business News, Punjab News Updates: LiveGeoNews.com.

ਸਰਹੱਦ ਪਾਰਲੇ ਤਸਕਰ ਦੇ ਇਸ਼ਾਰੇ ’ਤੇ ਕੰਮ ਕਰ ਰਹੇ ਸਨ ਗ੍ਰਿਫਤਾਰ ਕੀਤੇ ਦੋਸ਼ੀ : ਡੀਜੀਪੀ ਗੌਰਵ ਯਾਦਵ
ਚੰਡੀਗੜ੍ਹ/ਅੰਮ੍ਰਿਤਸਰ, 7 ਜੁਲਾਈ:  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਹੋਰ ਸਫਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਨਸ਼ਾ ਤਸਕਰੀ ਨੈਟਵਰਕ ਦੇ ਤਿੰਨ ਵਿਅਕਤੀਆਂ ਨੂੰ 25 ਕਿਲੋ ਹੈਰੋਇਨ ਨਾਲ ਗ੍ਰਿਫ਼ਤਾਰ ਕਰਕੇ ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਭੁਪਿੰਦਰ ਸਿੰਘ ਵਾਸੀ ਪਿੰਡ ਜੰਡੌਰ (ਹਸ਼ਿਆਰਪੁਰ), ਰਵੀ ਕੁਮਾਰ ਵਾਸੀ  ਕਿਰਪਾਲ ਕਲੋਨੀ,ਦਸੂਹਾ (ਹਸ਼ਿਆਰਪੁਰ) ਅਤੇ ਵਿਸ਼ਾਲ ਸਿੰਘ ਵਾਸੀ ਫਤਿਹਪੁਰ, ਅੰਮ੍ਰਿਤਸਰ ਵਜੋਂ ਹੋਈ ਹੈ। ਨਸ਼ੀਲੇ ਪਦਾਰਥਾਂ ਦੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਦੋਸ਼ੀਆਂ ਦੀ ਹੁੰਡਈ ਵਰਨਾ ਕਾਰ (ਪੀਬੀ10-ਜੀਐਸ-7779) , ਜੋ ਨਸ਼ਾ ਤਸਕਰੀ ਲਈ ਵਰਤੀ ਜਾ ਰਹੀ ਸੀ, ਨੂੰ ਵੀ ਜ਼ਬਤ ਕੀਤਾ ਹੈ।

ਇਹ ਕਾਰਵਾਈ ਸੀ.ਆਈ. ਅੰਮ੍ਰਿਤਸਰ ਵੱਲੋਂ ਦੋ ਨਸ਼ਾ ਤਸਕਰੀ  ਨੈੱਟਵਰਕਾਂ ਨਾਲ ਜੁੜੇ ਤਿੰਨ ਵਿਅਕਤੀਆਂ ਨੂੰ 13 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ ਤੋਂ ਇੱਕ ਦਿਨ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਸਰਹੱਦ ਪਾਰਲੇ ਤਸਕਰ ਦੇ ਨਿਰਦੇਸ਼ਾਂ ’ਤੇ ਕੰਮ ਕਰਦੇ ਸਨ ਅਤੇ ਵੱਖ-ਵੱਖ ਟਿਕਾਣਿਆਂ ਤੋਂ ਹੈਰੋਇਨ ਦੀ ਖੇਪ ਪ੍ਰਾਪਤ ਕਰਕੇ ਅੱਗੇ ਪੰਜਾਬ ਭਰ ਵਿੱਚ ਡਿਲੀਵਰ ਕਰ ਰਹੇ  ਸਨ।

ਅਪ੍ਰੇਸ਼ਨ ਸੰਬੰਧੀ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਕਿਹਾ ਕਿ ਸੀ.ਆਈ. ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੂੰ ਭਰੋਸੇਯੋਗ ਸੂਤਰਾਂ ਤੋਂ ਪੁਖ਼ਤਾ ਇਤਲਾਹ ਮਿਲੀ ਸੀ ਕਿ ਸ਼ੱਕੀ ਭੁਪਿੰਦਰ ਸਿੰਘ ਅਤੇ ਰਵੀ ਕੁਮਾਰ ਨੇ ਹੈਰੋਇਨ ਦੇ ਵੱਡੇ ਸੌਦੇ ਲਈ ਅੰਮ੍ਰਿਤਸਰ ਦੇ ਪਿੰਡ ਗਿੱਲ ਵਿਖੇ ਮਹਿਤਾ ਰੋਡ ’ਤੇ ਆਪਣੇ ਸਾਥੀ ਵਿਸ਼ਾਲ ਸਿੰਘ ਨੂੰ ਮਿਲਣਾ ਹੈ।

ਉਨ੍ਹਾਂ ਕਿਹਾ ਕਿ ਤੇਜ਼ੀ ਨਾਲ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਨਾਕੇ ਲਗਾਏ ਅਤੇ ਅੰਮ੍ਰਿਤਸਰ ਦੇ ਪਿੰਡ ਗਿੱਲ ਦੀ ਦਾਣਾ ਮੰਡੀ ਨੇੜਿਓਂ ਭੁਪਿੰਦਰ ਸਿੰਘ, ਰਵੀ ਕੁਮਾਰ ਅਤੇ ਵਿਸ਼ਾਲ ਸਿੰਘ ਨੂੰ ਹਿਰਾਸਤ ਵਿੱਚ ਲੈ ਲਿਆ। ਤਲਾਸ਼ੀ ਦੌਰਾਨ ਪੁਲਿਸ ਟੀਮਾਂ ਨੇ ਵਿਸ਼ਾਲ ਸਿੰਘ ਦੇ ਕਬਜ਼ੇ ਵਿੱਚੋਂ 8 ਕਿਲੋ ਹੈਰੋਇਨ, ਜਦ ਕਿ ਭੁਪਿੰਦਰ ਸਿੰਘ ਅਤੇ ਰਵੀ ਕੁਮਾਰ ਦੇ ਕੋਲੋਂ 17 ਕਿਲੋ ਹੈਰੋਇਨ ਬਰਾਮਦ ਕੀਤੀ।

ਡੀਜੀਪੀ ਨੇ ਕਿਹਾ ਕਿ ਅਗਲੇ -ਪਿਛਲੇ ਸਬੰਧ ਸਥਾਪਿਤ ਕੀਤੇ ਜਾ ਰਹੇ ਹਨ ਅਤੇ ਮਾਮਲੇ ਵਿੱਚ ਸ਼ਾਮਲ ਸਾਰੇ ਕਾਰਕੁੰਨਾਂ ਦੀ ਪਛਾਣ ਕਰਨ ਅਤੇ ਪੂਰੀ ਸਪਲਾਈ ਚੇਨ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।

ਇਸ ਸਬੰਧ ਵਿੱਚ ਐਫਆਈਆਰ ਨੰਬਰ 44 ਮਿਤੀ 07-07-2026  ਨੂੰ ਐਨਡੀਪੀਐਸ ਐਕਟ ਦੀ ਧਾਰਾ 21, 25 ਅਤੇ 29  ਤਹਿਤ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਵਿਖੇ ਕੇਸ ਦਰਜ ਕੀਤਾ ਗਿਆ ਹੈ।

The post ਸਰਹੱਦ ਪਾਰਲੇ ਤਸਕਰ ਦੇ ਇਸ਼ਾਰੇ ’ਤੇ ਕੰਮ ਕਰ ਰਹੇ ਸਨ ਗ੍ਰਿਫਤਾਰ ਕੀਤੇ ਦੋਸ਼ੀ : ਡੀਜੀਪੀ ਗੌਰਵ ਯਾਦਵ appeared first on Latest News, Breaking News, Crime News, Business News, Punjab News Updates: LiveGeoNews.com.

ਦੋ ਨਸ਼ਾ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਤਿੰਨ ਵਿਅਕਤੀ 13 ਕਿੱਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ
ਚੰਡੀਗੜ੍ਹ/ਅੰਮ੍ਰਿਤਸਰ, 6 ਜੁਲਾਈ:      ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਦੋ ਨਸ਼ਾ ਤਸਕਰੀ ਨੈੱਟਵਰਕਾਂ ਦਾ ਪਰਦਾਫਾਸ਼ ਕਰਕੇ ਤਿੰਨ ਵਿਅਕਤੀਆਂ ਨੂੰ 13 ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ । ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਅਕਾਸ਼ਦੀਪ ਸਿੰਘ ਵਾਸੀ ਖੇਮਕਰਨ (ਤਰਨ ਤਾਰਨ), ਜੋ ਮੌਜੂਦਾ ਸਮੇਂ ਕੰਬੋਜ ਅੰਮ੍ਰਿਤਸਰ ਦੇ ਖੇਰਾਬਾਦ ਵਿਖੇ ਰਹਿ ਰਿਹਾ ਸੀ; ਮੰਗਲ ਸਿੰਘ ਅਤੇ ਬਲਜੀਤ ਸਿੰਘ, ਦੋਵੇਂ ਵਾਸੀ ਪਿੰਡ ਭੋਡੀਵਾਲਾ, ਮੋਗਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਤੋਂ ਇਲਾਵਾ ਮੁਲਜ਼ਮਾਂ ਵੱਲੋਂ ਨਸ਼ਾ ਤਸਕਰੀ ਲਈ ਵਰਤੀ ਜਾ ਰਹੀ ਹੁੰਡਈ ਵਰਨਾ ਕਾਰ, ਜਿਸਦਾ ਰਜਿਸਟ੍ਰੇਸ਼ਨ ਨੰਬਰ ਯੂਪੀ-14-ਡੀਐਲ-0324 ਹੈ, ਵੀ ਜ਼ਬਤ ਕਰ ਲਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਗ੍ਰਿਫ਼ਤਾਰ ਮੁਲਜ਼ਮ ਵੱਖ-ਵੱਖ ਥਾਵਾਂ ਤੋਂ ਹੈਰੋਇਨ ਦੀਆਂ ਖੇਪਾਂ ਹਾਸਲ ਕਰਕੇ ਇਨ੍ਹਾਂ ਨੂੰ ਅੱਗੇ ਪੰਜਾਬ ਭਰ ਵਿੱਚ ਵੱਖ-ਵੱਖ ਪਾਰਟੀਆਂ ਨੂੰ ਸਪਲਾਈ ਕਰਦੇ ਸਨ।

ਪਹਿਲੇ ਆਪਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਸੀਆਈ ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੂੰ ਪੁਖਤਾ ਸੂਚਨਾ ਮਿਲੀ ਸੀ ਕਿ ਸ਼ੱਕੀ ਅਕਾਸ਼ਦੀਪ ਕੋਲ ਹੈਰੋਇਨ ਦੀ ਵੱਡੀ ਖੇਪ ਪਹੁੰਚੀ ਹੈ। ਇਸ ‘ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਟੀਮ ਨੇ ਅਕਾਸ਼ਦੀਪ ਸਿੰਘ ਦੇ ਖੇਰਾਬਾਦ, ਅੰਮ੍ਰਿਤਸਰ ਸਥਿਤ ਘਰ ਵਿਖੇ ਛਾਪਾ ਮਾਰਿਆ ਅਤੇ ਉਸ ਕੋਲੋਂ 8 ਕਿੱਲੋ ਹੈਰੋਇਨ ਬਰਾਮਦ ਕਰ ਲਈ।

ਉਨ੍ਹਾਂ ਦੱਸਿਆ ਕਿ ਪੁਖਤਾ ਜਾਣਕਾਰੀ ‘ਤੇ ਆਧਾਰਚ  ਇੱਕ ਹੋਰ ਕਾਰਵਾਈ, ਜਿਸ ਸਬੰਧੀ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਦੋ ਨਸ਼ਾ ਤਸਕਰ ਆਪਣੀ ਵਰਨਾ ਕਾਰ ਵਿੱਚ ਨਸ਼ੇ ਦੀ ਖੇਪ ਸਪਲਾਈ ਕਰਨ ਜਾ ਰਹੇ ਹਨ, ਸੀਆਈ ਅੰਮ੍ਰਿਤਸਰ ਦੀ ਟੀਮ ਨੇ ਅੰਮ੍ਰਿਤਸਰ-ਝਬਾਲ ਜੀ.ਟੀ. ਰੋਡ ‘ਤੇ ਨਾਕਾਬੰਦੀ ਕਰਕੇ ਵਰਨਾ ਕਾਰ ਨੂੰ ਰੋਕ ਲਿਆ, ਜਿਸ ਵਿੱਚ ਮੰਗਲ ਸਿੰਘ ਅਤੇ ਬਲਜੀਤ ਸਿੰਘ ਬੈਠੇ ਸਨ। ਉਨ੍ਹਾਂ ਦੱਸਿਆ ਕਿ ਵਾਹਨ ਦੀ ਤਲਾਸ਼ੀ ਦੌਰਾਨ ਕਾਰ ਵਿੱਚੋਂ 5 ਕਿੱਲੋ ਹੈਰੋਇਨ ਬਰਾਮਦ ਹੋਈ।

ਡੀਜੀਪੀ ਨੇ ਕਿਹਾ ਕਿ ਦੋਵਾਂ ਮਾਮਲਿਆਂ ਵਿੱਚ ਹੋਰ ਮੁਲਜ਼ਮਾਂ ਦੀ ਪਛਾਣ ਅਤੇ ਪੂਰੀ ਸਪਲਾਈ ਚੇਨ ਦਾ ਪਰਦਾਫਾਸ਼ ਕਰਨ ਲਈ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਇਸ ਸਬੰਧੀ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਅੰਮ੍ਰਿਤਸਰ ਵਿਖੇ ਦੋ ਵੱਖ-ਵੱਖ ਮੁਕੱਦਮੇ— ਐਨਡੀਪੀਐਸ ਐਕਟ ਦੀਆਂ ਧਾਰਾਵਾਂ 21 ਅਤੇ 29 ਤਹਿਤ ਐਫਆਈਆਰ ਨੰਬਰ 42 ਮਿਤੀ 06-07-2026 ਅਤੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21, 25 ਅਤੇ 29 ਤਹਿਤ ਐਫਆਈਆਰ ਨੰਬਰ 43 ਮਿਤੀ 06-07-2026 ਦਰਜ ਕੀਤੇ ਗਏ ਹਨ।

The post ਦੋ ਨਸ਼ਾ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਤਿੰਨ ਵਿਅਕਤੀ 13 ਕਿੱਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ appeared first on Latest News, Breaking News, Crime News, Business News, Punjab News Updates: LiveGeoNews.com.

ਕਾਂਗਰਸ ਅਤੇ ਅਕਾਲੀ ਦਲ ਕੋਲ ਪੰਜਾਬ ਦੇ ਵਿਕਾਸ ਲਈ ਕੋਈ ਰੋਡ ਮੈਪ ਨਹੀਂ : ਹਰਭਜਨ ਸਿੰਘ ਈ.ਟੀ.ਓ.
ਅੰਮ੍ਰਿਤਸਰ, 06 ਜੁਲਾਈ (         ) – ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਹੈ ਕਿ ਕਾਂਗਰਸ ਪਾਰਟੀ ਦੇ ਆਗੂ ਇਸ ਸਮੇਂ ਪੰਜਾਬ ਦੇ ਵਿਕਾਸ ਦੀ ਬਜਾਏ ਆਪਣੀ ਨਿੱਜੀ ਸਿਆਸੀ ਲੜਾਈ ਲੜ ਰਹੇ ਹਨ ਅਤੇ ਉਨ੍ਹਾਂ ਕੋਲ ਸੂਬੇ ਦੇ ਵਿਕਾਸ ਲਈ ਕੋਈ ਠੋਸ ਰੋਡ ਮੈਪ ਨਹੀਂ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਅੰਦਰ ਮੁੱਖ ਮੰਤਰੀ ਦੀ ਕੁਰਸੀ ਨੂੰ ਲੈ ਕੇ ਆਪੋ-ਧਾਪ ਮਚੀ ਹੋਈ ਹੈ ਅਤੇ ਲੋਕਾਂ ਦੀ ਇੱਛਾ ਦੇ ਉੱਲਟ ਹਰ ਆਗੂ ਮੁੱਖ ਮੰਤਰੀ ਬਣਨ ਦੀ ਦੌੜ ਵਿੱਚ ਲੱਗਾ ਹੋਇਆ ਹੈ।

ਇਹ ਪ੍ਰਗਟਾਵਾ ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਰਾਏਪੁਰ ਖੁਰਦ, ਸਰਜਾ, ਬੇਰੀਆਣਾ ਅਤੇ ਕੋਟ ਹਯਾਤ ਵਿਖੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਕਰਵਾਏ ਗਏ ਜਨਤਕ ਇਕੱਠਾਂ ਨੂੰ ਸੰਬੋਧਨ ਕਰਦਿਆਂ ਕੀਤਾ।

ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪੰਜਾਬ ਦਾ ਮੁੱਖ ਮੰਤਰੀ ਕੌਣ ਬਣੇਗਾ, ਇਸ ਦਾ ਫ਼ੈਸਲਾ ਸੂਬੇ ਦੇ ਸੁਹਿਰਦ ਵੋਟਰਾਂ ਨੇ ਕਰਨਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਕਰਵਾਏ ਗਏ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੀਆਂ ਨੀਤੀਆਂ ਨੂੰ ਦੇਖਦਿਆਂ ਪੰਜਾਬ ਦੇ ਲੋਕ ਇੱਕ ਵਾਰ ਫਿਰ ਆਮ ਆਦਮੀ ਪਾਰਟੀ ਨੂੰ ਸੇਵਾ ਦਾ ਮੌਕਾ ਦੇਣ ਦਾ ਮਨ ਬਣਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਇੱਕ ਵਾਰ ਫਿਰ ਆਮ ਆਦਮੀ ਪਾਰਟੀ ਸ਼ਾਨਦਾਰ ਜਿੱਤ ਹਾਸਲ ਕਰੇਗੀ।

ਸ਼੍ਰੋਮਣੀ ਅਕਾਲੀ ਦਲ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਨੇ ਹਮੇਸ਼ਾ ਪੰਥ ਦਾ ਸਹਾਰਾ ਲੈ ਕੇ ਆਪਣੇ ਸਿਆਸੀ ਹਿੱਤਾਂ ਦੀ ਪੂਰਤੀ ਕੀਤੀ ਹੈ।  ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਰਾਜ ਦੌਰਾਨ ਵਾਪਰੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਪੰਜਾਬ ਦੇ ਲੋਕ ਅੱਜ ਵੀ ਨਹੀਂ ਭੁੱਲੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਹੁਣ ਸਿਰਫ਼ ਇੱਕ ਪਰਿਵਾਰ ਦੀ ਪਾਰਟੀ ਬਣ ਕੇ ਰਹਿ ਗਿਆ ਹੈ ਅਤੇ ਸੂਬੇ ਦੇ ਲੋਕ ਇਸ ਤੋਂ ਕਿਨਾਰਾ ਕਰ ਗਏ ਹਨ।

ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਬਾਅਦ ਪੰਜਾਬ ਵਿੱਚ ਲੰਬੇ ਸਮੇਂ ਤੱਕ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੀਆਂ ਸਰਕਾਰਾਂ ਰਹੀਆਂ, ਪਰ ਇਨ੍ਹਾਂ ਰਿਵਾਇਤੀ ਪਾਰਟੀਆਂ ਦੇ ਆਗੂਆਂ ਨੇ ਸੂਬੇ ਦੇ ਸਰਬਪੱਖੀ ਵਿਕਾਸ ਦੀ ਬਜਾਏ ਆਪਣੇ ਅਤੇ ਆਪਣੇ ਰਿਸ਼ਤੇਦਾਰਾਂ ਦੇ ਹਿੱਤਾਂ ਨੂੰ ਤਰਜੀਹ ਦਿੱਤੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹੀ ਪੰਜਾਬ ਨੂੰ ਵਿਕਾਸ, ਪਾਰਦਰਸ਼ੀ ਪ੍ਰਸ਼ਾਸਨ ਅਤੇ ਲੋਕ-ਪੱਖੀ ਨੀਤੀਆਂ ਦੇ ਰਾਹ ‘ਤੇ ਅੱਗੇ ਲੈ ਕੇ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਿਕਾਸ, ਇਮਾਨਦਾਰ ਸ਼ਾਸਨ ਅਤੇ ਪੰਜਾਬ ਦੀ ਤਰੱਕੀ ਨੂੰ ਧਿਆਨ ਵਿੱਚ ਰੱਖਦਿਆਂ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਦਾ ਸਾਥ ਦੇਣ।

ਇਸੇ ਦੌਰਾਨ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਵੱਖ-ਵੱਖ ਪਿੰਡਾਂ ਦੇ ਵਸਨੀਕਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਧਿਆਨ ਨਾਲ ਸੁਣਿਆ। ਉਨ੍ਹਾਂ ਮੌਕੇ ‘ਤੇ ਹੀ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋਕਾਂ ਦੇ ਜਾਇਜ਼ ਮਸਲਿਆਂ ਦਾ ਪਹਿਲ ਦੇ ਆਧਾਰ ‘ਤੇ ਨਿਪਟਾਰਾ ਕਰਨ ਅਤੇ ਸਮਾਂਬੱਧ ਢੰਗ ਨਾਲ ਕਾਰਵਾਈ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਚੱਕਰ ਲਗਵਾਉਣ ਦੀ ਬਜਾਏ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਕਰਨਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਲੋਕਾਂ ਦੀ ਹਰ ਜਾਇਜ਼ ਮੰਗ ਨੂੰ ਪੂਰਾ ਕਰਨ ਲਈ ਸਰਕਾਰ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ ਅਤੇ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

The post ਕਾਂਗਰਸ ਅਤੇ ਅਕਾਲੀ ਦਲ ਕੋਲ ਪੰਜਾਬ ਦੇ ਵਿਕਾਸ ਲਈ ਕੋਈ ਰੋਡ ਮੈਪ ਨਹੀਂ : ਹਰਭਜਨ ਸਿੰਘ ਈ.ਟੀ.ਓ. appeared first on Latest News, Breaking News, Crime News, Business News, Punjab News Updates: LiveGeoNews.com.

ਕਰਮਜੀਤ ਸਿੰਘ ਰਿੰਟੂ ਨੇ ਨਵੇਂ ਸੀਵਰੇਜ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਸਮੇਤ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ
ਅੰਮ੍ਰਿਤਸਰ, 6 ਜੁਲਾਈ, 2026: ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੱਤਰੀ ਵਿਧਾਨ ਸਭਾ ਹਲਕੇ ਲਈ ਆਮ ਆਦਮੀ ਪਾਰਟੀ ਦੇ ਇੰਚਾਰਜ ਕਰਮਜੀਤ ਸਿੰਘ ਰਿੰਟੂ ਨੇ ਨਵੇਂ ਸੀਵਰੇਜ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਸਮੇਤ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਚੇਅਰਮੈਨ ਰਿੰਟੂ ਨੇ ਸਿਟੀ ਐਨਕਲੇਵ, ਮਜੀਠਾ ਰੋਡ ਵਿੱਚ ਨਵੇਂ ਸੀਵਰੇਜ ਪ੍ਰੋਜੈਕਟ ਦਾ ਉਦਘਾਟਨ ਕੀਤਾ। ਉਨ੍ਹਾਂ ਨੇ ਵਾਰਡ ਨੰਬਰ 15, ਗੁਰੂ ਨਾਨਕ ਨਗਰ ਵਿੱਚ ਬੰਦ ਸੀਵਰੇਜ ਦੀ ਸਮੱਸਿਆ ਦਾ ਮੌਕੇ ‘ਤੇ ਹੀ ਜਾਇਜ਼ਾ ਲਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਇਸ ਨੂੰ ਜਲਦੀ ਤੋਂ ਜਲਦੀ ਹੱਲ ਕਰਨ ਦੀਆਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨਾ ਅਤੇ ਉਨ੍ਹਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨਾ ਸਾਡੀ ਮੁੱਖ ਤਰਜੀਹ ਹੈ। ਉਨ੍ਹਾਂ ਅੱਗੇ ਕਿਹਾ ਕਿ ਰੋਜ਼ਾਨਾ ਜਨਤਕ ਮੰਗ ਦੇ ਆਧਾਰ ‘ਤੇ ਵਿਕਾਸ ਕਾਰਜ ਤੇਜ਼ੀ ਨਾਲ ਕੀਤੇ ਜਾ ਰਹੇ ਹਨ।

ਕਰਮਜੀਤ ਸਿੰਘ ਰਿੰਟੂ ਨੇ ਜੋਸ਼ੀ ਕਲੋਨੀ ਵਿੱਚ ਚੱਲ ਰਹੇ ਸੜਕ ਨਿਰਮਾਣ ਕਾਰਜ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਕੰਮ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰਨ ਦੀ ਕੋਸ਼ਿਸ਼ ਕਰਦੇ ਹਨ ਤਾਂ ਜੋ ਉਨ੍ਹਾਂ ਦੇ ਹਲਕੇ ਦੇ ਲੋਕਾਂ ਨੂੰ ਚੰਗਾ ਅਤੇ ਠੋਸ ਕੰਮ ਮਿਲ ਸਕੇ। ਉਨ੍ਹਾਂ ਅੱਗੇ ਕਿਹਾ ਕਿ ਉੱਤਰੀ ਵਿਧਾਨ ਸਭਾ ਹਲਕੇ ਵਿੱਚ ਬਾਕੀ ਰਹਿੰਦੇ ਸਾਰੇ ਪ੍ਰੀਮਿਕਸ ਸੜਕ ਨਿਰਮਾਣ ਨੂੰ ਆਉਣ ਵਾਲੇ ਦਿਨਾਂ ਵਿੱਚ ਪੂਰਾ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਰੋਜ਼ਾਨਾ ਲੋਕਾਂ ਤੱਕ ਪਹੁੰਚ ਕਰ ਰਹੇ ਹਨ, ਉਨ੍ਹਾਂ ਦੀਆਂ ਸਮੱਸਿਆਵਾਂ ਸੁਣ ਰਹੇ ਹਨ ਅਤੇ ਉਨ੍ਹਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰ ਰਹੇ ਹਨ।

ਕਰਮਜੀਤ ਸਿੰਘ ਰਿੰਟੂ ਨੇ ਕਿਹਾ  ਕਿ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਆਪਣੇ ਵਾਅਦਿਆਂ ਅਤੇ ਚੋਣ ਗਾਰੰਟੀਆਂ ਨੂੰ ਪੂਰਾ ਕਰਨ ਲਈ ਲਗਾਤਾਰ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਵਿਕਾਸ ਕਾਰਜਾਂ ਦੇ ਆਧਾਰ ‘ਤੇ ਸੂਬੇ ਦੇ ਲੋਕ ਇੱਕ ਵਾਰ ਫਿਰ ਆਮ ਆਦਮੀ ਪਾਰਟੀ ‘ਤੇ ਭਰੋਸਾ ਪ੍ਰਗਟ ਕਰਨਗੇ।

ਉਨ੍ਹਾਂ ਕਿਹਾ ਕਿ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਪੰਜਾਬ ਦੀਆਂ ਮਹਿਲਾਵਾਂ ਨੂੰ ਦਿੱਤੀ ਜਾ ਰਹੀ ਸਨਮਾਨ ਰਾਸ਼ੀ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਇਹ ਯੋਜਨਾ ਮਹਿਲਾਵਾਂ ਦੇ ਸਨਮਾਨ ਅਤੇ ਆਰਥਿਕ ਸਸ਼ਕਤੀਕਰਨ ਵੱਲ ਇੱਕ ਇਤਿਹਾਸਕ ਕਦਮ ਹੈ ਅਤੇ ਇਸ ਨਾਲ ਸੂਬੇ ਦੀਆਂ ਲੱਖਾਂ ਔਰਤਾਂ ਨੂੰ ਸਿੱਧਾ ਲਾਭ ਮਿਲੇਗਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਵਾਰਡ ਇੰਚਾਰਜ, ਆਮ ਆਦਮੀ ਪਾਰਟੀ ਦੇ ਵਲੰਟੀਅਰ ਅਤੇ ਇਲਾਕੇ ਦੇ ਪਤਵੰਤੇ ਹਾਜ਼ਰ ਸਨ।

The post ਕਰਮਜੀਤ ਸਿੰਘ ਰਿੰਟੂ ਨੇ ਨਵੇਂ ਸੀਵਰੇਜ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਸਮੇਤ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ appeared first on Latest News, Breaking News, Crime News, Business News, Punjab News Updates: LiveGeoNews.com.

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਟੇਕਿਆ ਮੱਥਾ, ਸੰਗਤਾਂ ਨੂੰ ਦਿੱਤੀਆਂ ਵਧਾਈਆਂ
ਅੰਮ੍ਰਿਤਸਰ, 5 ਜੁਲਾਈ:   ਸ੍ਰੀ ਸ੍ਰੀ 108 ਸਤਿਗੁਰੂ ਗਿਆਨ ਨਾਥ ਮਹਾਰਾਜ ਜੀ ਦਾ ਪਾਵਨ ਪ੍ਰਕਾਸ਼ ਦਿਹਾੜਾ ਅੱਜ ਉਨ੍ਹਾਂ ਦੇ ਜਨਮ ਅਸਥਾਨ ਪਿੰਡ ਮਾਨਾਵਾਲਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਪੂਰੀ ਸ਼ਰਧਾ, ਸਤਿਕਾਰ ਅਤੇ ਧਾਰਮਿਕ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਨਤਮਸਤਕ ਹੋ ਕੇ ਸਤਿਗੁਰੂ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਧਾਰਮਿਕ ਸਮਾਗਮ ਵਿੱਚ ਸ਼ਮੂਲੀਅਤ ਕੀਤੀ।

ਸਮਾਗਮ ਵਿੱਚ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ੍ਰੀ ਹਰਭਜਨ ਸਿੰਘ ਈ.ਟੀ.ਓ. ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਦਿਆਂ ਸਤਿਗੁਰੂ ਗਿਆਨ ਨਾਥ ਮਹਾਰਾਜ ਜੀ ਦੇ ਚਰਨਾਂ ਵਿੱਚ ਮੱਥਾ ਟੇਕਿਆ ਅਤੇ ਸਮੂਹ ਸੰਗਤ ਨੂੰ ਪਾਵਨ ਪ੍ਰਕਾਸ਼ ਦਿਹਾੜੇ ਦੀਆਂ ਹਾਰਦਿਕ ਵਧਾਈਆਂ ਦਿੱਤੀਆਂ।

ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਸਤਿਗੁਰੂ ਗਿਆਨ ਨਾਥ ਮਹਾਰਾਜ ਜੀ ਨੇ ਆਪਣੇ ਜੀਵਨ ਦੌਰਾਨ ਮਨੁੱਖਤਾ ਨੂੰ ਸੱਚ, ਸੇਵਾ, ਪ੍ਰੇਮ, ਭਾਈਚਾਰੇ ਅਤੇ ਸਦਭਾਵਨਾ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਮਹਾਨ ਸੰਤਾਂ ਅਤੇ ਗੁਰੂਆਂ ਦੀਆਂ ਸਿੱਖਿਆਵਾਂ ਅੱਜ ਵੀ ਸਮਾਜ ਨੂੰ ਸਹੀ ਦਿਸ਼ਾ ਪ੍ਰਦਾਨ ਕਰ ਰਹੀਆਂ ਹਨ ਅਤੇ ਸਾਨੂੰ ਉਨ੍ਹਾਂ ਦੇ ਦਰਸਾਏ ਮਾਰਗ ‘ਤੇ ਚੱਲਦਿਆਂ ਮਨੁੱਖਤਾ ਦੀ ਭਲਾਈ ਲਈ ਕਾਰਜ ਕਰਨੇ ਚਾਹੀਦੇ ਹਨ।

ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਮਾਜ ਵਿੱਚ ਆਪਸੀ ਪਿਆਰ, ਭਾਈਚਾਰਕ ਸਾਂਝ ਅਤੇ ਏਕਤਾ ਨੂੰ ਹੋਰ ਮਜ਼ਬੂਤ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਧਰਮ ਅਤੇ ਹਰ ਆਸਥਾ ਦਾ ਪੂਰਾ ਸਤਿਕਾਰ ਕਰਦੀ ਹੈ ਅਤੇ ਧਾਰਮਿਕ ਰਹਿਬਰਾਂ ਦੇ ਪੁਰਬ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਏ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਦੇਸ਼ ਦੇ ਵੱਖ-ਵੱਖ ਪ੍ਰਸਿੱਧ ਧਾਰਮਿਕ ਅਸਥਾਨਾਂ ਦੀ ਮੁਫ਼ਤ ਯਾਤਰਾ ਦੀ ਸਹੂਲਤ ਵੀ ਪ੍ਰਦਾਨ ਕੀਤੀ ਜਾ ਰਹੀ ਹੈ।

ਇਸ ਮੌਕੇ ਦਿੱਲੀ ਦੇ ਵਿਧਾਇਕ ਡਾ. ਅਜੇ ਦੱਤ, ਪੰਜਾਬ ਦੇ ਚੇਅਰਮੈਨ ਚੰਦਨ ਗਰੇਵਾਲ, ਪੰਜਾਬ ਖਾਦੀ ਬੋਰਡ ਦੇ ਵਾਈਸ ਚੇਅਰਮੈਨ ਪਵਨ ਕੁਮਾਰ ਹੰਸ, ਚੇਅਰਮੈਨ ਅੰਮ੍ਰਿਤਪਾਲ ਸਿੰਘ, ਬਲਵਿੰਦਰ ਗਿੱਲ, ਬੱਬੂ ਗਿੱਲ ਸਮੇਤ ਵੱਡੀ ਗਿਣਤੀ ਵਿੱਚ ਪਤਵੰਤੇ, ਧਾਰਮਿਕ ਸ਼ਖ਼ਸੀਅਤਾਂ ਅਤੇ ਸੰਗਤਾਂ ਹਾਜ਼ਰ ਸਨ।

The post ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਟੇਕਿਆ ਮੱਥਾ, ਸੰਗਤਾਂ ਨੂੰ ਦਿੱਤੀਆਂ ਵਧਾਈਆਂ appeared first on Latest News, Breaking News, Crime News, Business News, Punjab News Updates: LiveGeoNews.com.

ਕਰਮਜੀਤ ਸਿੰਘ ਰਿੰਟੂ ਨੇ ਮਜੀਠਾ ਰੋਡ ‘ਤੇ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਸ਼ੁਰੂਆਤ ਕੀਤੀ
ਅੰਮ੍ਰਿਤਸਰ, 1 ਜੁਲਾਈ, 2026: ਇੰਪਰੂਵਮੈਂਟ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਉੱਤਰੀ ਵਿਧਾਨ ਸਭਾ ਹਲਕੇ ਦੇ ਇੰਚਾਰਜ ਕਰਮਜੀਤ ਸਿੰਘ ਰਿੰਟੂ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਆਖਰੀ ਚੋਣ ਵਾਅਦੇ ਨੂੰ ਪੂਰਾ ਕਰਦੇ ਹੋਏ ਅੱਜ ‘ਮਾਵਾਂ-ਧੀਆਂ  ਸਤਿਕਾਰ ਯੋਜਨਾ’ ਤਹਿਤ ਅਨੁਸੂਚਿਤ ਜਾਤੀ (ਐਸ.ਸੀ.) ਸ਼੍ਰੇਣੀ ਦੀਆਂ ਔਰਤਾਂ ਦੇ ਬੈਂਕ ਖਾਤਿਆਂ ਵਿੱਚ 1,500 ਰੁਪਏ ਪ੍ਰਤੀ ਮਹੀਨਾ ਅਤੇ ਜਨਰਲ ਅਤੇ ਹੋਰ ਸਾਰੀਆਂ ਸ਼੍ਰੇਣੀਆਂ ਦੀਆਂ ਔਰਤਾਂ ਦੇ ਖਾਤਿਆਂ ਵਿੱਚ 1,000 ਰੁਪਏ ਪ੍ਰਤੀ ਮਹੀਨਾ ਟ੍ਰਾਂਸਫਰ ਕੀਤੇ। ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੇ ਅੱਜ ਇੱਕ ਵਿਸ਼ੇਸ਼ ਸਮਾਗਮ ਦੌਰਾਨ ਡਿਜੀਟਲ ਰੂਪ ਵਿੱਚ ਇੱਕ ਬਟਨ ਦਬਾ ਕੇ ਸਿੱਧੇ ਲਾਭ ਟ੍ਰਾਂਸਫਰ (ਡੀ.ਬੀ.ਟੀ.) ਰਾਹੀਂ ਪੰਜਾਬ ਦੀਆਂ ਲੱਖਾਂ ਔਰਤਾਂ ਦੇ ਬੈਂਕ ਖਾਤਿਆਂ ਵਿੱਚ ਕਰੋੜਾਂ ਰੁਪਏ ਸਿੱਧੇ ਟ੍ਰਾਂਸਫਰ ਕੀਤੇ।

ਕਰਮਜੀਤ ਸਿੰਘ ਰਿੰਟੂ ਨੇ ਕਿਹਾ ਕਿ ਇਹ ਸਿਰਫ਼ ਵਿੱਤੀ ਸਹਾਇਤਾ ਨਹੀਂ ਹੈ, ਸਗੋਂ ਸਾਡੀਆਂ ਮਾਵਾਂ ਅਤੇ ਭੈਣਾਂ ਦੇ ਸਤਿਕਾਰ, ਸਸ਼ਕਤੀਕਰਨ ਅਤੇ ਸਵੈ-ਨਿਰਭਰਤਾ ਵੱਲ ਇੱਕ ਮਹੱਤਵਪੂਰਨ ਕਦਮ ਹੈ। ਹੁਣ, ਹਰ ਭੈਣ ਇਸ ਰਕਮ ਦੀ ਵਰਤੋਂ ਆਪਣੀਆਂ ਜ਼ਰੂਰਤਾਂ ਅਤੇ ਇੱਛਾਵਾਂ ਅਨੁਸਾਰ ਕਰ ਸਕੇਗੀ। ਸਾਰੀਆਂ ਮਾਵਾਂ, ਭੈਣਾਂ ਅਤੇ ਧੀਆਂ ਨੂੰ ਬਹੁਤ-ਬਹੁਤ ਵਧਾਈਆਂ। ਇਹ ਯੋਜਨਾ ਭਵਿੱਖ ਵਿੱਚ ਵੀ ਜਾਰੀ ਰਹੇਗੀ।

ਉਨ੍ਹਾਂ ਕਿਹਾ ਕਿ ਇਸ ਯੋਜਨਾ ਦੀ ਵਿਸ਼ੇਸ਼ ਵਿਸ਼ੇਸ਼ਤਾ ਇਹ ਹੈ ਕਿ ਸਰਕਾਰ ਨੇ ਤਿੰਨੋਂ ਮਹੀਨਿਆਂ – ਜੁਲਾਈ, ਅਗਸਤ ਅਤੇ ਸਤੰਬਰ – ਦੀ ਸਹਾਇਤਾ ਰਾਸ਼ੀ ਇੱਕੋ ਸਮੇਂ ਔਰਤਾਂ ਦੇ ਖਾਤਿਆਂ ਵਿੱਚ ਤਬਦੀਲ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਇਹ ਮਾਣਭੱਤਾ ਅੱਜ ਤੋਂ ਹੀ ਔਰਤਾਂ ਦੇ ਖਾਤਿਆਂ ਵਿੱਚ ਪਹੁੰਚਣਾ ਸ਼ੁਰੂ ਹੋ ਜਾਵੇਗਾ।

ਇਸ ਮੌਕੇ ਵੱਡੀ ਗਿਣਤੀ ਵਿੱਚ ਮੌਜੂਦ ਔਰਤਾਂ ਨੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦਾ ਉਤਸ਼ਾਹ ਨਾਲ ਸਵਾਗਤ ਕੀਤਾ। ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਔਰਤਾਂ ਨੇ ਕਿਹਾ ਕਿ ਇਹ ਮਾਣਭੱਤਾ ਨਾ ਸਿਰਫ਼ ਉਨ੍ਹਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰੇਗਾ ਬਲਕਿ ਉਨ੍ਹਾਂ ਦੇ ਮਾਣ-ਸਨਮਾਨ ਅਤੇ ਆਤਮ-ਵਿਸ਼ਵਾਸ ਨੂੰ ਵੀ ਮਜ਼ਬੂਤ ਕਰੇਗਾ।

The post ਕਰਮਜੀਤ ਸਿੰਘ ਰਿੰਟੂ ਨੇ ਮਜੀਠਾ ਰੋਡ ‘ਤੇ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਸ਼ੁਰੂਆਤ ਕੀਤੀ appeared first on Latest News, Breaking News, Crime News, Business News, Punjab News Updates: LiveGeoNews.com.

ਨਸ਼ਾ ਛੁਡਾਊ ਕੇਂਦਰ ਦੇ ਮਾਲਕ ਸਮੇਤ ਦੋ ਵਿਅਕਤੀ ਸੱਤ ਆਧੁਨਿਕ ਪਿਸਤੌਲਾਂ ਨਾਲ ਗ੍ਰਿਫਤਾਰ
ਚੰਡੀਗੜ੍ਹ/ਅੰਮ੍ਰਿਤਸਰ, 1 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਦੇ ਹਥਿਆਰ ਤਸਕਰੀ ਮਾਡਿਊਲ ਦੇ ਦੋ ਵਿਅਕਤੀਆਂ ਨੂੰ ਸੱਤ ਆਧੁਨਿਕ ਪਿਸਤੌਲਾਂ ਸਮੇਤ 40 ਜ਼ਿੰਦਾ ਕਾਰਤੂਸਾਂ ਨਾਲ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਨੂੰ ਤਬਾਹ ਕਰ ਦਿੱਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤਰਨਤਾਰਨ ਦੇ ਪਿੰਡ ਸੁਰ ਸਿੰਘ ਦੇ ਵਸਨੀਕ ਸੁਰਜੀਤ ਸਿੰਘ ਉਰਫ਼ ਰਾਣਾ (33) ਅਤੇ ਅੰਮ੍ਰਿਤਸਰ ਦੇ ਭਾਈ ਮੰਜ ਸਿੰਘ ਰੋਡ ਦੇ ਵਸਨੀਕ ਗੁਲਬਾਗ ਸਿੰਘ ਉਰਫ਼ ਬਾਠ (26) ਵਜੋਂ ਹੋਈ ਹੈ। ਦੱਸਣਯੋਗ ਹੈ ਕਿ ਗੁਲਬਾਗ ਸਿੰਘ, ਅੰਮ੍ਰਿਤਸਰ ਦੇ ਸੁਲਤਾਨਵਿੰਡ ਵਿੱਚ ਭਾਈ ਮੰਜ ਸਿੰਘ ਰੋਡ ’ਤੇ ਨਸ਼ਾ ਛੁਡਾਊ ਕੇਂਦਰ ਚਲਾਉਂਦਾ ਹੈ।

ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਇੱਕ 9 ਐਮਐਮ ਗਲੌਕ, ਇੱਕ .30 ਬੋਰ ਤਿਸਾਸ (ਤੁਰਕੀ ਦਾ ਬਣਿਆ), ਇੱਕ .30 ਬੋਰ ਸਪੈਸ਼ਲ ਮੋਡੀਫਾਈਡ ਪਿਸਤੌਲ, ਚਾਰ .30 ਬੋਰ ਪਿਸਤੌਲ ਸ਼ਾਮਲ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੋਸ਼ਲ ਮੀਡੀਆ ਐਪਸ ਰਾਹੀਂ ਵਿਦੇਸ਼ੀ ਤਸਕਰਾਂ ਦੇ ਸੰਪਰਕ ਵਿੱਚ ਸਨ ਅਤੇ ਸਰਹੱਦੀ ਰਸਤਿਆਂ ਰਾਹੀਂ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪ ਪ੍ਰਾਪਤ ਕਰਕੇ ਅਪਰਾਧਿਕ ਤੱਤਾਂ ਨੂੰ ਸਪਲਾਈ ਕਰ ਰਹੇ ਸਨ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇਰੇ-ਪਿਛਲੇਰੇ ਸਬੰਧ ਸਥਾਪਿਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਲੜੀ ਵਿੱਚ ਸ਼ਾਮਲ ਹੋਰ ਕਾਰਕੁੰਨਾਂ ਦੀ ਪਛਾਣ ਕੀਤੀ ਜਾ ਸਕੇ।

ਅਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਭਰੋਸੇਯੋਗ ਸੂਤਰਾਂ ਤੋਂ ਮਿਲੀ ਪੁਖ਼ਤਾ ਇਤਲਾਹ ’ਤੇ ਕਾਰਵਾਈ ਕਰਦੇ ਹੋਏ ਪੁਲਿਸ ਟੀਮਾਂ ਨੇ ਸੁਰਜੀਤ ਉਰਫ ਰਾਣਾ ਅਤੇ ਗੁਲਬਾਗ ਉਰਫ ਬਾਠ ਨੂੰ ਦੋ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਸੀ। ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਨਿਰੰਤਰ ਪੁੱਛਗਿੱਛ ਅਤੇ ਉਨ੍ਹਾਂ ਦੇ ਬਿਆਨਾਂ ’ਤੇ, ਪੁਲਿਸ ਟੀਮਾਂ ਨੇ ਪੰਜ ਹੋਰ ਆਧੁਨਿਕ ਪਿਸਤੌਲ ਬਰਾਮਦ ਕੀਤੇ, ਜਿਸ ਨਾਲ ਬਰਾਮਦਗੀ ਦੀ  ਕੁੱਲ ਗਿਣਤੀ ਸੱਤ ਹੋ ਗਈ ਹੈ।

ਸੀ.ਪੀ. ਨੇ ਕਿਹਾ ਕਿ ਅਪਰਾਧਿਕ ਪਿਛੋਕੜ ਦੀ ਤਫ਼ਤੀਸ਼ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਸੁਰਜੀਤ ਉਰਫ਼ ਰਾਣਾ ਪਹਿਲਾਂ ਹੀ ਤਰਨਤਾਰਨ ਦੇ ਪੁਲਿਸ ਸਟੇਸ਼ਨ ਭਿੱਖੀਵਿੰਡ ਵਿਖੇ ਦਰਜ ਵਪਾਰਕ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਦੇ ਇੱਕ ਮਾਮਲੇ ਵਿੱਚ ਲੋੜੀਂਦਾ ਹੈ, ਜੋ ਕਿ ਸੰਗਠਿਤ ਅਪਰਾਧਿਕ ਗਤੀਵਿਧੀਆਂ ਵਿੱਚ ਉਸਦੀ ਸ਼ਮੂਲੀਅਤ ਨੂੰ ਦਰਸਾਉਂਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧ ਵਿੱਚ ਐਫਆਈਆਰ ਨੰਬਰ 141  ਮਿਤੀ 24.06.2026 ਨੂੰ ਅੰਮ੍ਰਿਤਸਰ ਦੇ ਪੁਲਿਸ ਸਟੇਸ਼ਨ ਸੁਲਤਾਨਵਿੰਡ ਵਿਖੇ ਅਸਲਾ ਐਕਟ ਦੀ ਧਾਰਾ 25 (6,7,8)  ਤਹਿਤ ਕੇਸ ਦਰਜ ਕੀਤਾ ਗਿਆ ਹੈ।

The post ਨਸ਼ਾ ਛੁਡਾਊ ਕੇਂਦਰ ਦੇ ਮਾਲਕ ਸਮੇਤ ਦੋ ਵਿਅਕਤੀ ਸੱਤ ਆਧੁਨਿਕ ਪਿਸਤੌਲਾਂ ਨਾਲ ਗ੍ਰਿਫਤਾਰ appeared first on Latest News, Breaking News, Crime News, Business News, Punjab News Updates: LiveGeoNews.com.