11 ਪੰਜਾਬ ਬਟਾਲੀਅਨ ਐਨ ਸੀ ਸੀ. ਅੰਮ੍ਰਿਤਸਰ ਵਲੋਂ ਮਿਤੀ 19 ਜੂਨ 2024 ਤੋਂ 28 ਜੂਨ 2024 ਤੱਕ ਲਗਾਏ ਜਾ ਰਹੇ CATC-05 ਕੈਂਪ

ਅੰਮ੍ਰਿਤਸਰ 23 ਜੂਨ 2024:—ਅੰਮ੍ਰਿਤਸਰ ਐਨ ਸੀ ਸੀ ਗਰੁੱਪ ਦੇ ਗਰੁੱਪ ਕਮਾਂਡਰ ਬ੍ਰਿਗੇਡੀਅਰ ਕੁਲਪ੍ਰੀਤ ਸਿੰਘ ਬਾਵਾ ਦੇ ਅਦੇਸਾ ਤੇ 11 ਪੰਜਾਬ ਬਟਾਲੀਅਨ ਐਨ ਸੀ ਸੀ. ਅੰਮ੍ਰਿਤਸਰ ਵਲੋਂ ਮਿਤੀ 19 ਜੂਨ 2024 ਤੋਂ 28 ਜੂਨ 2024 ਤੱਕ ਲਗਾਏ ਜਾ ਰਹੇ CATC-05 ਕੈਂਪ ਦੇ ਕਮਾਂਡਿੰਗ ਅਫਸਰ ਕਰਨਲ ਬਰਿੰਦਰ ਕੁਮਾਰ ਦੀ ਦੇਖ-ਰੇਖ ਹੇਠ ਭਗਵਾਨ ਵਾਲਮੀਕਿ ਸਰਕਾਰੀ ਆਈ ਟੀ ਆਈ ਵਿਖੇ ਚੱਲ ਰਿਹਾ ਹੈ ਕੈਪ ਦੇ ਤੀਸਰੇ ਦਿਨ ਕੈਪ ਵਿੱਚ ਕੈਡਿਟਾਂ ਨੂੰ ਡਰਿਲ, ਫਾਇਰਿੰਗ ਖੇਡਾਂ,ਸਭਿਆਚਾਰਕ ਗਤੀਵਿਧੀਆਂ ਤੋਂ ਇਲਾਵਾ ਯੋਗਾ ਡੇ ਕੈਪ ਵਿਚ ਮਨਾਇਆ ਗਿਆ ਕੈਪ ਦੀ ਜਾਣਕਾਰੀ ਦਿੰਦੇ ਹੋਏ ਡਿਪਟੀ ਕੈਪ ਕਮਾਂਡਿੰਟ ਕਰਨਲ ਡੀ ਕੇ ਉਪਾਦਿਆ ਅਤੇ ਕੈਂਪ ਮੀਡੀਆ ਇਨਚਾਰਜ ਰਮਨ ਕੁਮਾਰ ਨੇ ਦੱਸਿਆ ਕਿ ਇਸ ਕੈਂਪ ਨੂੰ ਯੋਗ ਤਰੀਕੇ ਨਾਲ ਚਲਾਉਣ ਲਈ ਸੂਬੇਦਾਰ ਮੇਜਰ ਤਰਸੇਮ ਸਿੰਘ ਤੇ ਇਲਾਵਾ ਸੁਪਰਡੰਟ ਸ੍ਰੀ ਵਿਨੇ ਕੁਮਾਰ, ਸ੍ਰੀ ਮਨਜਿੰਦਰ ਸਿੰਘ, ਮੁਨਿਸ ਅਬਰੋਲ, ਕਰਮਜੀਤ ਕੌਰ ਅਤੇ ਸਰਵਨ ਕਲਰਕ, ਸਿਵਲ ਸਟਾਫ ਦੇ 16 ਮੈਂਬਰ, ਐਨ ਸੀ ਸੀ ਅਫਸਰ ਮਨਮੀਤ ਸਿੰਘ, ਹਰਦੇਵ ਸਿੰਘ, ਮੈਡਮ ਅੰਜੂ ਸਰਮਾ ਕੈਪ ਦੇ ਪ੍ਰਬੰਧਾਂ ਦੀ ਦੇਖ ਰੇਖ ਕਰਨਗੇ ।ਬੱਚਿਆ ਦੀ ਓਵਰਆਲ ਡਿਵੈਲਪਮੈਂਟ ਲਈ ਇੰਟਰਨੈਸ਼ਨਲ ਯੋਗਾ ਦਿਵਸ ਵਾਲੀਵਾਲ, ਬਾਸਕਟਬਾਲ, ਟਗ ਆਫ ਵਾਰ, ਖੋ-ਖੋ ਅਤੇ ਦੌੜਾਂ ਦਾ ਪ੍ਰਬੰਧ ਕੀਤਾ ਜਾਂ ਰਿਹਾ ਹੈ।

Continue Reading

ਮਾਨਸੂਨ ਸੀਜਨ ਦੌਰਾਨ ਸੂਬੇ ਭਰ ਵਿੱਚ ਲਗਾਏ ਜਾਣਗੇ 2.5 ਕਰੋੜ ਬੂਟੇ – ਵਿੱਤ ਕਮਿਸ਼ਨਰ, ਵਣ ਵਿਭਾਗ

ਮੁਹੱਈਆ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਜ਼ਮੀਨਾਂ ਨਾਲ ਲੱਗਦੀਆਂ ਸੜਕਾ ਦੇ ਬਰਮਾਂ ਉੱਪਰ ਲਗਾਏ ਗਏ ਬੂਟਿਆਂ ਨੂੰ ਬਚਾਉਣ ਲਈ ਪੂਰਨ ਸਹਿਯੋਗ ਦੇਣ। ਇਸ ਨਾਲ ਮਗਨਰੇਗਾ ਸਕੀਮ ਅਧੀਨ ਜਾਬ ਕਾਰਡ ਹੋਲਡਰਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦਿੱਤਾ ਜਾ ਸਕੇਗਾ। ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਨਿਕਾਸ ਕੁਮਾਰ, ਐਸ.ਡੀ.ਐਮਜ਼. ਸ: ਅਰਵਿੰਦਰ ਪਾਲ ਸਿੰਘ, ਸ: ਮਨਕੰਵਲ ਸਿੰਘ ਚਾਹਲ, ਸ: ਰਵਿੰਦਰ ਸਿੰਘ ਅਰੋੜਾ, ਕੰਜ਼ਰਵੇਟਰ ਡਵੀਜ਼ਨਲ ਅਫਸਰ ਜੰਗਲਾਤ ਵਿਭਾਗ ਸ੍ਰੀ […]

Continue Reading

ਸ਼ਹਿਰ ਨੂੰ ਸੁੰਦਰ ਤੇ ਹਰਾ-ਭਰਾ ਬਨਾਉਣ ਲਈ ਸਾਰੇ ਕਰਮਚਾਰੀ ਤੇ ਅਧਿਕਾਰੀ ਇਕ ਟੀਮ ਵਜੋਂ ਕੰਮ ਕਰਨ-ਧਾਲੀਵਾਲ

ਅੰਮਿ੍ਰਤਸਰ, 20 ਜੂਨ (        )-ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਅੰਮਿ੍ਰਤਸਰ ਮਿਉਸ਼ੀਪਲ ਕਾਰਪੋਰੇਸ਼ਨ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਵਿਚ ਕਿਹਾ ਕਿ ਭਵਿੱਖ ਵਿਚ ਸ਼ਹਿਰ ਵਿਚ ਕੋਈ ਨਾਜਾਇਜ਼ ਉਸਾਰੀ ਨਾ ਹੋਵੇ ਅਤੇ ਸਾਰੇ ਅਧਿਕਾਰੀ ਤੇ ਕਰਮਚਾਰੀ ਸ਼ਹਿਰ ਨੂੰ ਸੁੰਦਰ ਬਨਾਉਣ ਲਈ ਇਕ ਟੀਮ ਵਜੋਂ ਕੰਮ ਕਰਨ ਲਈ ਅੱਗੇ ਆਉਣ। ਅੱਜ ਦੀ ਮੀਟਿੰਗ ਵਿਚ ਵਿਧਾਇਕ ਸ੍ਰੀਮਤੀ […]

Continue Reading

ਲੋੜਵੰਦ ਪਰਿਵਾਰ ਦੀ ਧੀ ਦਾ ਆਨੰਦ ਕਾਰਜ ਕਰਵਾ ਕੇ ਮਾਪਿਆਂ ਨੂੰ ਜਿੰਮੇਵਾਰੀ ਤੋਂ ਕੀਤਾ ਮੁਕਤ

ਅੰਮ੍ਰਿਤਸਰ, 20 ਜੂਨ 2024:                 ਸਮਾਜ ਵਿੱਚ ਜਿਥੇ ਕਈ ਰੱਬੀ ਰੂਹਾਂ ਮਾਲਿਕ ਨੂੰ ਧਿਆਨ ਵਿੱਚ ਰੱਖ ਕੇ ਭਲਾਈ ਦੇ ਕੰਮ ਕਰਦੀਆਂ ਹਨ, ਉਥੇ ਵਿਲੱਖਣ ਸਖਸ਼ੀਅਤ ਸ੍ਰ ਦਲਜੀਤ ਸਿੰਘ ਸਬ ਇੰਸਪੈਕਟਰ ਟੈ੍ਰਫਿਕ ਐਜੂਕੇਸ਼ਨ ਸੈਲ ਆਪ ਮੁਹਾਰੇ ਆ ਜਾਂਦੇ ਹਨ। ਇਹ ਅਧਿਕਾਰੀ ਸਮਾਜ ਨੂੰ ਵੱਡੀ ਦੇਣ ਹਨ ਜਿੰਨਾਂ ਦੇ ਉਪਰਾਲੇ ਸਦਕਾ ਲੋੜਵੰਦਾਂ ਦੀਆਂ ਅੱਖਾਂ ਦੇ ਆਪਰੇਸ਼ਨ, ਬਨਾਉਟੀ ਅੰਗ, ਆਪਣੇ ਹੀ ਪਰਿਵਾਰਾਂ ਦੇ ਹੱਥੋਂ […]

Continue Reading

120 ਕਰੋੜ ਰੁਪਏ ਦੀ ਲਾਗਤ ਨਾਲ ਤੁੰਗ ਢਾਬ ਡਰੇਨ ਦਾ ਕੀਤੀ ਜਾਵੇਗੀ ਕਾਇਆਕਲਪ – ਧਾਲੀਵਾਲ

ਅੰਮ੍ਰਿਤਸਰ 19 ਜੂਨ 2024–              ਕੈਬਨਿਟ ਮੰਤਰੀ ਸਰਦਾਰ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਸ਼ਹਿਰ ਲਈ ਸਿਰਦਰਦੀ ਦਾ ਕਾਰਨ ਬਣੀ ਤੁੰਗ ਢਾਬ ਡਰੇਨ ਨੂੰ ਗੰਦੇ ਨਾਲੇ ਵਿੱਚੋਂ ਕੱਢ ਕੇ ਖੁੱਲਾ ਰਸਤਾ ਅਤੇ ਸੈਰਗਾਹ ਵਜੋਂ ਬਣਾਉਣ ਦੀ ਸ਼ੁਰੂਆਤ ਕਰ ਦਿੱਤੀ ਹੈ । ਅੱਜ ਡਰੇਨ ਵਿੱਚੋਂ ਸਫਾਈ ਕਰਨ ਦੀ ਸ਼ੁਰੂਆਤ ਕਰਦੇ ਸਰਦਾਰ ਧਾਲੀਵਾਲ ਨੇ ਦੱਸਿਆ ਕਿ ਇਹ ਡਰੇਨ ਜੋ ਕਿ ਇਸ […]

Continue Reading

21 ਜੂਨ ਨੂੰ ਕੰਪਨੀ ਬਾਗ ਵਿਖੇ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ – ਵਧੀਕ ਡਿਪਟੀ ਕਮਿਸ਼ਨਰ

ਅੰਮ੍ਰਿਤਸਰ 19 ਜੂਨ 2024— ਆਯੁਸ਼ ਮੰਤਰਾਲਾ ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀ.ਐਮ.ਯੋਗਸ਼ਾਲਾ ਦੇ ਤਹਿਤ 21 ਜੂਨ ਨੂੰ ਅੰਤਰਰਾਸ਼ਟਰੀ ਯੋਗਾ ਦਿਵਸ ਦਾ ਜਿਲ੍ਹਾ ਪੱਧਰੀ ਸਮਾਗਮ ਕੰਪਨੀ ਬਾਗ ਵਿਖੇ ਆਯੋਜਿਤ ਕੀਤਾ ਜਾਵੇਗਾ। ਇਸ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਜੋਤੀ ਬਾਲਾ ਨੇ ਦੱਸਿਆ ਕਿ 21 ਜੂਨ ਨੂੰ ਸਵੇਰੇ 5:00 […]

Continue Reading

ਵਿਧਾਇਕ ਡਾ: ਅਜੇ ਗੁਪਤਾ ਨੇ ਨਗਰ ਨਿਗਮ ਕਮਿਸ਼ਨਰ ਅਤੇ ਨਿਗਮ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਇਹ ਹਦਾਇਤਾਂ ਦਿੱਤੀਆਂ |

ਅੰਮ੍ਰਿਤਸਰ 18 ਜੂਨ 2024– ਵਿਧਾਇਕ ਡਾ: ਅਜੇ ਗੁਪਤਾ ਨੇ ਨਿਗਮ ਦਫਤਰ ਵਿਖੇ ਨਿਗਮ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ, ਵਧੀਕ ਕਮਿਸ਼ਨਰ ਸ੍ਰੀ ਸੁਰਿੰਦਰ ਸਿੰਘ, ਸਹਾਇਕ ਕਮਿਸ਼ਨਰ ਵਿਸ਼ਾਲ ਵਧਾਵਨ, ਸੁਪਰਡੈਂਟ ਇੰਜੀਨੀਅਰ ਸੰਦੀਪ ਸਿੰਘ, ਸੁਪਰਡੈਂਟ ਇੰਜੀਨੀਅਰ ਸੁਰਜੀਤ ਸਿੰਘ, ਐਕਸੀਅਨ ਸੁਨੀਲ ਮਹਾਜਨ ਨਾਲ ਮੀਟਿੰਗ ਕੀਤੀ| ਰਣਜੀਤ ਐਵੀਨਿਊ ਨੇ ਐਮਟੀਪੀ ਨਰਿੰਦਰ ਸ਼ਰਮਾ, ਐਮਟੀਪੀ ਮੇਹਰਬਾਨ ਸਿੰਘ, ਏਟੀਪੀ ਪਰਮਜੀਤ ਦੱਤਾ, ਡੀਸੀਐਫਏ ਮਨੂ ਸ਼ਰਮਾ ਅਤੇ ਨਿਗਮ ਦੇ ਹੋਰ ਅਧਿਕਾਰੀਆਂ ਵੀ ਮੀਟਿੰਗ ਵਿੱਚ ਹਾਜ਼ਰ ਸਨ। ਮੀਟਿੰਗ ਵਿੱਚ […]

Continue Reading

ਵਾਤਾਵਰਣ ਕਮੇਟੀ ਦੀ ਮੀਟਿੰਗ ਵਿੱਚ ਕੂੜਾ ਪ੍ਰਬੰਧਨ ਉੱਤੇ ਜ਼ੋਰ

ਅੰਮਿ੍ਰਤਸਰ, 18  ਜੂਨ 2024– ਸ਼੍ਰੀ ਨਿਕਾਸ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ), ਅੰਮ੍ਰਿਤਸਰ ਨੇ ਜ਼ਿਲਾ ਵਾਤਾਵਰਣ ਕਮੇਟੀ ਦੀ ਮੀਟਿੰਗ ਵਿਚ ਜਿਲੇ ਦੇ ਸ਼ਹਿਰੀ ਅਤੇ ਪੇਂਡੂ ਖੇਤਰ ਵਿੱਚ ਕੂੜਾ ਪ੍ਰਬੰਧਨ ਨੂੰ ਬਿਹਤਰ ਢੰਗ ਨਾਲ ਅਮਲ ਵਿੱਚ ਲਿਆਉਣ ਉੱਤੇ ਜ਼ੋਰ ਦਿੱਤਾ। ਉਨਾਂ ਕਿਹਾ ਕਿ ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ ਵੱਖ ਇਕੱਠਾ ਕਰਕੇ ਇਸ ਦਾ ਠੋਸ ਪ੍ਰਬੰਧ ਕੀਤਾ ਜਾਵੇ ਤਾਂ […]

Continue Reading

ਪਲੈਸਮੈਂਟ ਕੈਂਪ ਲਗਾਇਆ ਜਾਵੇਗਾ 19 ਜੂਨ 2024 ਨੂੰ

ਅੰਮ੍ਰਿਤਸਰ 17 ਜੂਨ 2024 ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਮਿਤੀ  19 ਜੂਨ 2024 ਨੂੰ ਪਲੈਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਕੈਂਪ ਦੀ ਜਾਣਕਾਰੀ ਦਿੰਦੇ ਹੋਏ ਡਿਪਟੀ ਡਾਇਰੈਕਟਰ ਸ਼੍ਰੀਮਤੀ ਨੀਲਮ ਮਹੇ ਅੰਮ੍ਰਿਤਸਰ ਨੇ ਦੱਸਿਆ ਕਿ ਮਿਤੀ 19 ਜੂਨ 2024 ਦਿਨ ਬੁੱਧਵਾਰ ਨੂੰ ਰੋਜਗਾਰ ਕੈਂਪ ਵਿੱਚ ਕੇਅਰ ਹੈਲਥ ਇੰਸ਼ੋਰੈਂਸ, ਐਲ.ਆਈ.ਸੀ ਆਫ ਇੰਡੀਆ, ਮੁਥੂਤ ਫਾਈਨਾਂਸ ਲਿਮਿਟਿਡ ਅਤੇ ਈ ਬੇ ਵਰਗੀਆਂ ਕੰਪਨੀਆਂ ਵੱਲੋਂ ਭਾਗ ਲਿਆ ਜਾਣਾ ਹੈ।       ਇਹਨਾਂ ਸਾਰੀਆ ਕੰਪਨੀਆ ਵੱਲੋ ਯੂਨਿਟ ਮੇਨੈਜਰ, ਏਜੰਸੀ ਮੇਨੈਜਰ, ਬ੍ਰਾਂਚ ਹੈਡ, ਕਸਟਮਰ ਕੇਅਰ ਐਗਜੇਕਟਿਵ, ਵੈਬ ਡਵਲਪਰ, ਡਾਟਾ ਐਂਟਰੀ ਆਪਰੈਟਰ, ਅਕਾਉਂਟੈਂਟ, ਹੈਲਪਰ ਆਦਿ ਅਸਾਮੀਆਂ ਲਈ ਚੋਣ ਕੀਤੀ ਜਾਵੇਗੀ। ਇਹਨਾਂ ਕੰਪਨੀਆਂ ਵੱਲੋਂ 10000/- ਤੋਂ 35000/- ਪ੍ਰਤੀ ਮਹੀਨਾਂ ਤਨਖਾਹ ਦਿੱਤੀ ਜਾਵੇਗੀ। ਰੋਜਗਾਰ ਕੈਂਪ ਦਾ ਸਮਾਂ 9:30 ਤੋਂ ਸ਼ੁਰੂ ਹੋਵੇਗਾ। ਰੋਜਗਾਰ ਉੱਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਸ਼੍ਰੀ ਨਰੇਸ਼ ਕੁਮਾਰ  ਨੇ ਦੱਸਿਆ ਕਿ ਸਵੈ-ਰੋਜਗਾਰ ਸਬੰਧੀ ਜਾਣਕਾਰੀ ਲਈ ਇਸ ਦਫਤਰ ਵਿੱਚ ਕਿਸੇ ਵੀ ਕੰਮ ਵਾਲੇ ਦਿਨ ਵਿਜਿਟ ਕੀਤਾ ਜਾ ਸਕਦਾ ਹੈ। ਉਹਨਾਂ ਦੱਸਿਆ ਕਿ ਹੋਰ ਵਧੇਰੇ ਜਾਣਕਾਰੀ ਲਈ ਦਫਤਰ ਦੇ ਟੈਲੀਗ੍ਰਾਮ ਪੈਜ ਨਾਲ ਜੁੜੋ ਜਾ ਦਫਤਰ ਦੇ ਮੋਬਾਇਲ ਨੰਬਰ 9915789068 ਤੇ ਸੰਪਰਕ ਕਰੋ।

Continue Reading

ਵਿਧਾਇਕ ਡਾ: ਅਜੇ ਗੁਪਤਾ ਨੇ ਬਕਰੀਦ ਮੌਕੇ ਮਸਜਿਦਾਂ ਦਾ ਦੌਰਾ ਕੀਤਾ ਅਤੇ ਮੁਸਲਿਮ ਭਾਈਚਾਰੇ ਨੂੰ ਵਧਾਈ ਦਿੱਤੀ

ਅੰਮ੍ਰਿਤਸਰ, 17 ਜੂਨ : ਮੁਸਲਿਮ ਭਾਈਚਾਰੇ ਦਾ ਮੁੱਖ ਤਿਉਹਾਰ ਈਦ-ਉਲ-ਅਜ਼ਹਾ ਯਾਨੀ ਬਕਰੀਦ ਸੋਮਵਾਰ ਨੂੰ ਮਨਾਈ ਗਈ। ਅੰਮ੍ਰਿਤਸਰ ਦੀਆਂ ਵੱਖ-ਵੱਖ ਮਸਜਿਦਾਂ ਅਤੇ ਈਦਗਾਹਾਂ ਵਿਚ ਵੀ ਨਮਾਜ਼ ਅਦਾ ਕੀਤੀ ਗਈ, ਜਿਸ ਵਿਚ ਆਪਸੀ ਸਦਭਾਵਨਾ, ਤਰੱਕੀ ਆਦਿ ਦੀ ਕਾਮਨਾ ਕੀਤੀ ਗਈ ਸੀ।  ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ: ਅਜੇ ਗੁਪਤਾ ਨੇ ਹਾਲ ਬਾਜ਼ਾਰ ਸਥਿਤ ਜਾਮਾ ਮਸਜਿਦ, ਹੋਟਲ ਰਮਾਦਾ ਦੇ ਸਾਹਮਣੇ ਸਥਿਤ ਮਸਜਿਦ ਅਤੇ ਬਾਜ਼ਾਰ ਸਿਰਕੀਬੰਦਾ ਸਥਿਤ ਮਸਜਿਦ ਦਾ ਦੌਰਾ ਕਰਕੇ ਮੁਸਲਿਮ ਭਾਈਚਾਰੇ ਨੂੰ ਬਕਰੀਦ ਦੀ ਵਧਾਈ ਦਿੱਤੀ।  ਇਸ ਮੌਕੇ ਵਿਧਾਇਕ ਡਾ: ਗੁਪਤਾ ਨੇ ਕਿਹਾ ਕਿ ਬਕਰੀਦ ਮੁਸਲਮਾਨਾਂ ਦਾ ਸਭ ਤੋਂ ਵੱਡਾ ਤਿਉਹਾਰ ਹੈ। ਉਨ੍ਹਾਂ ਕਿਹਾ ਕਿ ਇਸਲਾਮ ਧਰਮ ਵਿੱਚ ਬਕਰੀਦ ਦਾ ਦਿਨ ਕੁਰਬਾਨੀ ਦਾ ਪ੍ਰਤੀਕ ਮੰਨਿਆ ਜਾਂਦਾ ਹੈ।  ਉਨ੍ਹਾਂ ਕਿਹਾ ਕਿ ਪੈਗੰਬਰ ਹਜ਼ਰਤ ਇਬਰਾਹੀਮ ਨੇ ਆਪਣੇ ਆਪ ਨੂੰ ਅੱਲ੍ਹਾ ਦੀ ਇਬਾਦਤ ਲਈ ਸਮਰਪਿਤ ਕਰ ਦਿੱਤਾ ਸੀ।  ਹਾਲ ਬਜ਼ਾਰ ਜਾਮਾ ਮਸਜਿਦ ਵਿਖੇ ਯੂਸਫ ਖਾਨ ਨੇ ਵਿਧਾਇਕ ਡਾ: ਗੁਪਤਾ ਦਾ ਮੂੰਹ ਮਿੱਠਾ ਕਰਵਾਇਆ ਅਤੇ ਧੰਨਵਾਦ ਕੀਤਾ। ਹੋਟਲ ਰਮਦਾ ਸਾਹਮਣੇ ਮਸਜਿਦ ਵਿਖੇ ਆਉਣ ‘ਤੇ ਖੁਰਸ਼ੀਦ ਅਹਿਮਦ ਨੇ ਵਿਧਾਇਕ ਡਾ: ਗੁਪਤਾ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ।

Continue Reading