Bathinda Archives - Latest News, Breaking News, Crime News, Business News, Punjab News Updates: LiveGeoNews.com

ਬਠਿੰਡਾ ਵਿੱਚ ਸੰਖੇਪ ਮੁੱਠਭੇੜ ਤੋਂ ਬਾਅਦ ਚਾਰ ਮੁਲਜ਼ਮ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ
ਚੰਡੀਗੜ੍ਹ/ਬਠਿੰਡਾ, 30 ਜੂਨ:      ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਬਠਿੰਡਾ ਵਿੱਚ ਸਰਹਿੰਦ ਨਹਿਰ ਲਿੰਕ ਰੋਡ ਨੇੜੇ ਸੰਖੇਪ ਮੁੱਠਭੇੜ ਤੋਂ ਬਾਅਦ ਚਾਰ ਮੁਲਜ਼ਮਾਂ ਨੂੰ ਦੋ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਗੁਰਦੀਪ ਸਿੰਘ ਉਰਫ਼ ਕਾਲਾ, ਸੁਖਚੈਨ ਸਿੰਘ ਉਰਫ਼ ਪਿੱਲਾ ਅਤੇ ਗੁਰਵਿੰਦਰ ਸਿੰਘ ਉਰਫ਼ ਮਾਣਾ, ਸਾਰੇ ਵਾਸੀ ਪਿੰਡ ਸਲਾਬਤਪੁਰਾ, ਬਠਿੰਡਾ ਅਤੇ ਜਸ਼ਨਪ੍ਰੀਤ ਉਰਫ਼ ਜੱਸੀ ਵਾਸੀ ਪਿੰਡ ਦੁੱਲੇਵਾਲਾ, ਬਠਿੰਡਾ ਵਜੋਂ ਹੋਈ ਹੈ। ਬਰਾਮਦ ਹਥਿਆਰਾਂ ਵਿੱਚ ਇੱਕ 9ਐਮਐਮ ਗਲਾਕ ਅਤੇ ਇੱਕ .30 ਬੋਰ ਦੇ ਪਿਸਤੌਲ ਸਮੇਤ ਪੰਜ ਜ਼ਿੰਦਾ ਕਾਰਤੂਸ ਅਤੇ ਦੋ ਖੋਲ ਮਿਲੇ ਹਨ।

ਹਥਿਆਰਾਂ ਦੀ ਬਰਾਮਦਗੀ ਤੋਂ ਇਲਾਵਾ, ਪੁਲਿਸ ਟੀਮਾਂ ਨੇ ਮੁਲਜ਼ਮਾਂ ਦੇ ਦੋ ਮੋਟਰਸਾਈਕਲ ਵੀ ਜ਼ਬਤ ਕਰ ਲਏ ਹਨ, ਜਿਨ੍ਹਾਂ ਵਿੱਚ ਇੱਕ ਰਾਇਲ ਐਨਫੀਲਡ ਬੁਲੇਟ ਅਤੇ ਇੱਕ ਹੀਰੋ ਸਪਲੈਂਡਰ ਸ਼ਾਮਲ ਹੈ, ਜਿਸ ‘ਤੇ ਉਹ ਜਾ ਰਹੇ ਸਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਇੱਕ ਅਪਰਾਧਿਕ ਨੈੱਟਵਰਕ ਨਾਲ ਸਬੰਧਤ ਹਨ ਅਤੇ ਬਠਿੰਡਾ ਦੇ ਥਾਣਾ ਭਗਤਾ ਭਾਈਕਾ ਵਿਖੇ ਦਰਜ ਇੱਕ ਹਾਲੀਆ ਅਪਰਾਧਿਕ ਮਾਮਲੇ ਵਿੱਚ ਲੋੜੀਂਦੇ ਸਨ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਹੋਰ ਮੁਲਜ਼ਮਾਂ ਦੀ ਪਛਾਣ ਅਤੇ ਇਸ ਵਿਆਪਕ ਅਪਰਾਧਿਕ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏਜੀਟੀਐਫ ਪ੍ਰਮੋਦ ਬਾਨ ਨੇ ਦੱਸਿਆ ਕਿ ਪੁਖਤਾ ਸੂਚਨਾ ਦੇ ਆਧਾਰ ‘ਤੇ, ਏਜੀਟੀਐਫ ਬਠਿੰਡਾ ਦੀ ਪੁਲਿਸ ਟੀਮ ਦੋ ਮੋਟਰਸਾਈਕਲਾਂ ‘ਤੇ ਸਵਾਰ ਚਾਰ ਸ਼ੱਕੀ ਵਿਅਕਤੀਆਂ ਦਾ ਪਿੱਛਾ ਕਰ ਰਹੀ ਸੀ। ਬਠਿੰਡਾ ਦੇ ਪਿੰਡ ਗੋਬਿੰਦਪੁਰਾ ਨੇੜੇ ਸਰਹਿੰਦ ਨਹਿਰ ਲਿੰਕ ਰੋਡ ਕੋਲ ਪੁਲਿਸ ਪਾਰਟੀ ਨੂੰ ਦੇਖ ਕੇ ਉਨ੍ਹਾਂ ਨੇ ਗ੍ਰਿਫ਼ਤਾਰੀ ਤੋਂ ਬਚਣ ਦੀ ਕੋਸ਼ਿਸ਼ ਵਿੱਚ ਪੁਲਿਸ ਪਾਰਟੀ ‘ਤੇ ਗੋਲੀਆਂ ਚਲਾ ਦਿੱਤੀਆਂ।

ਉਨ੍ਹਾਂ ਦੱਸਿਆ ਕਿ ਏਜੀਟੀਐਫ ਦੇ ਜਵਾਨਾਂ ਨੇ ਆਤਮ-ਰੱਖਿਆ ਵਿੱਚ ਜਵਾਬੀ ਗੋਲੀਬਾਰੀ ਕੀਤੀ ਅਤੇ ਇਸ ਗੋਲੀਬਾਰੀ ਦੌਰਾਨ ਮੁਲਜ਼ਮ ਗੁਰਵਿੰਦਰ ਉਰਫ਼ ਮਾਣਾ ਦੀ ਲੱਤ ਵਿੱਚ ਗੋਲੀ ਲੱਗਣ ਕਾਰਨ ਉਹ ਜ਼ਖ਼ਮੀ ਹੋ ਗਿਆ। ਇਸ ਦੌਰਾਨ ਪੁਲਿਸ ਪਾਰਟੀ ਦੀ ਸਰਕਾਰੀ ਮਾਰੂਤੀ ਅਰਟਿਗਾ ਗੱਡੀ ‘ਤੇ ਵੀ ਦੋ ਗੋਲੀਆਂ ਲੱਗੀਆਂ। ਉਨ੍ਹਾਂ ਦੱਸਿਆ ਕਿ ਜ਼ਖ਼ਮੀ ਦਾ ਸਥਾਨਕ ਸਿਵਲ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।

ਏਡੀਜੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਆਪਣੇ ਵਿਰੋਧੀ ਗੈਂਗ ਦੇ ਮੈਂਬਰ ਨੂੰ ਜਾਨੋਂ ਮਾਰਨ  ਜਾ ਰਹੇ ਸਨ। ਗ੍ਰਿਫ਼ਤਾਰ ਮੁਲਜ਼ਮਾਂ ਦਾ ਪੁਰਾਣਾ ਅਪਰਾਧਕ ਪਿਛੋਕੜ ਹੈ, ਜਿਨ੍ਹਾਂ ਖ਼ਿਲਾਫ਼ ਇਰਾਦਾ-ਏ-ਕਤਲ, ਡਕੈਤੀ, ਅਸਲਾ ਐਕਟ, ਐਨਡੀਪੀਐਸ ਐਕਟ ਆਦਿ ਨਾਲ ਸਬੰਧਤ ਕਈ ਅਪਰਾਧਿਕ ਮਾਮਲੇ ਦਰਜ ਹਨ।

ਇਸ ਸਬੰਧ ਵਿੱਚ ਬਠਿੰਡਾ ਦੇ ਥਾਣਾ ਕੈਂਟ ਵਿਖੇ ਸਬੰਧਤ ਧਾਰਾਵਾਂ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ।

The post ਬਠਿੰਡਾ ਵਿੱਚ ਸੰਖੇਪ ਮੁੱਠਭੇੜ ਤੋਂ ਬਾਅਦ ਚਾਰ ਮੁਲਜ਼ਮ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ appeared first on Latest News, Breaking News, Crime News, Business News, Punjab News Updates: LiveGeoNews.com.

ਮੈਰੀਟੋਰੀਅਸ ਸਕੂਲ ਵਿਖੇ 24 ਦਿਨਾਂ ਦੇ ਜੇ.ਈ.ਈ./ਨੀਟ ਬੂਟ ਕੈਂਪ ਦੀ ਸਫਲ ਸਮਾਪਤੀ
ਬਠਿੰਡਾ, 28 ਜੂਨ :  ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੇ ਵਿਸ਼ੇਸ਼ ਉਪਰਾਲੇ ਸਦਕਾ ਬਠਿੰਡਾ ਦੇ ਮੈਰੀਟੋਰੀਅਸ ਸਕੂਲ ਵਿੱਚ 5 ਜੂਨ ਤੋਂ 28 ਜੂਨ ਤੱਕ ਚੱਲਿਆ 24 ਦਿਨਾਂ ਦਾ ਜੇ. ਈ. ਈ/ਨੀਟ ਬੂਟ ਕੈਂਪ ਸਫਲਤਾਪੂਰਵਕ ਸੰਪੰਨ ਹੋ ਗਿਆ।

ਮੈਰੀਟੋਰੀਅਸ ਸਕੂਲ ਬਠਿੰਡਾ ਵਿਖੇ ਆਯੋਜਿਤ ਇਸ ਕੈਂਪ ਵਿੱਚ ਮੈਰੀਟੋਰੀਅਸ, ਸਕੂਲ ਆਫ ਐਮੀਨੈਂਸ ਅਤੇ ਸਰਕਾਰੀ ਸਕੂਲਾਂ ਦੇ 635 ਵਿਦਿਆਰਥੀਆਂ ਨੇ ਭਾਗ ਲਿਆ ਅਤੇ ਉੱਚ ਪੱਧਰੀ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਵਿਸ਼ੇਸ਼ ਤਿਆਰੀ ਪ੍ਰਾਪਤ ਕੀਤੀ।

ਕੈਂਪ ਦੇ ਸਮਾਪਤੀ ਸਮਾਰੋਹ ਦੇ ਮੁੱਖ ਮਹਿਮਾਨ ਵਜੋਂ ਪੁੱਜੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਸਿੰਘ ਮਹਿਤਾ ਨੇ ਵਿਦਿਆਰਥੀਆਂ ਨੂੰ ਦ੍ਰਿੜ੍ਹ ਇੱਛਾ-ਸ਼ਕਤੀ, ਸਖ਼ਤ ਮਿਹਨਤ ਅਤੇ ਸਕਾਰਾਤਮਕ ਸੋਚ ਨਾਲ ਆਪਣੇ ਟੀਚੇ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪ੍ਰਤਿਭਾਸ਼ਾਲੀ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਿਦਿਆਰਥੀਆਂ ਨੂੰ ਅਜਿਹੇ ਮੁਫ਼ਤ ਕੋਚਿੰਗ ਕੈਂਪਾਂ ਰਾਹੀਂ ਉੱਚ ਸਿੱਖਿਆ ਦੇ ਮੌਕੇ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਕੈਂਪ ਦੌਰਾਨ ਵਿਦਿਆਰਥੀਆਂ ਅਤੇ ਅਧਿਆਪਕਾਂ ਲਈ ਮੁਫ਼ਤ ਰਿਹਾਇਸ਼, ਪੌਸ਼ਟਿਕ ਭੋਜਨ, ਮੈਡੀਕਲ ਸਹੂਲਤਾਂ, ਆਵਾਜਾਈ ਅਤੇ ਹੋਰ ਸਾਰੀਆਂ ਲੋੜੀਂਦੀਆਂ ਸੁਵਿਧਾਵਾਂ ਦਾ ਉੱਤਮ ਪ੍ਰਬੰਧ ਕੀਤਾ ਗਿਆ। ਡੀ.ਈ.ਓ. (ਸੈਕੰਡਰੀ) ਸ਼੍ਰੀਮਤੀ ਮਮਤਾ ਖੁਰਾਣਾ ਸੇਠੀ ਦੀ ਅਗਵਾਈ ਹੇਠ ਬਣੀਆਂ ਵਿਸ਼ੇਸ਼ ਟੀਮਾਂ ਨੇ ਸਮੁੱਚੇ ਪ੍ਰਬੰਧਾਂ ਦੀ ਲਗਾਤਾਰ ਨਿਗਰਾਨੀ ਕੀਤੀ।

ਪ੍ਰਿੰਸੀਪਲ ਡਾ. ਗੁਰਦੀਪ ਸਿੰਘ ਸਿੱਧੂ ਮੈਰੀਟੋਰੀਅਸ ਸਕੂਲ ਬਠਿੰਡਾ ਵੱਲੋਂ ਵਿਦਿਆਰਥੀਆਂ ਲਈ ਠੰਢੇ ਅਤੇ ਆਰ.ਓ. ਪਾਣੀ, ਕੂਲਰਾਂ ਅਤੇ ਹੋਰ ਸੁਵਿਧਾਵਾਂ ਦੇ ਵਿਸ਼ੇਸ਼ ਪ੍ਰਬੰਧ ਕਰਵਾਏ ਗਏ। ਕੈਂਪ ਕੋਆਰਡੀਨੇਟਰ ਡਾ. ਜਸਬੀਰ ਸਿੰਘ ਢਿੱਲੋਂ ਨੇ ਵਿਦਿਆਰਥੀਆਂ ਦੀ ਬੌਧਿਕ ਅਤੇ ਸੱਭਿਆਚਾਰਕ ਵਿਕਾਸ ਲਈ ਹਰ ਸ਼ਨੀਵਾਰ ਸਾਹਿਤਕ ਅਤੇ ਸੱਭਿਆਚਾਰਕ ਪ੍ਰੋਗਰਾਮ ਆਯੋਜਿਤ ਕਰਵਾਏ। ਕੈਂਪ ਦੌਰਾਨ ਸਟੇਟ ਅਧਿਕਾਰੀਆਂ, ਡਾਇਰੈਕਟਰ ਸਿੱਖਿਆ ਵਿਭਾਗ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਨਿਰੀਖਣ ਕਰਕੇ ਪ੍ਰਬੰਧਾਂ ਦੀ ਭਰਪੂਰ ਸ਼ਲਾਘਾ ਕੀਤੀ।

ਇਸ ਮੌਕੇ ਫਿਜ਼ਿਕਸ ਵਾਲਾ, ਅਵਾਂਤੀ ਫੈਲੋਜ਼ ਅਤੇ ਹੋਰ ਸਹਿਯੋਗੀਆਂ ਨੂੰ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ, ਜਦਕਿ ਵਿਦਿਆਰਥੀਆਂ ਨੇ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ।

ਮੈਡਮ ਨਮੀਸ਼ਾ ਵਿਸ਼ੇਸ ਤੌਰ ਤੇ ਸਰਗਰਮ ਰਹੇ। ਫਿਜਿਕਸ ਵਾਲਾ ਅਤੇ ਅਵੰਤੀ ਫੈਲੋਜ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਵੱਲੋਂ ਫਿਜ਼ਿਕਸ ਵਾਲਾ ਅਤੇ ਅਵਾਂਤੀ ਫੈਲੋਜ਼ ਦੀਆਂ ਸੇਵਾਵਾਂ ਲਈਆਂ ਗਈਆਂ। ਜਿਨ੍ਹਾਂ ਨੇ ਪੂਰੇ ਸਮਰਪਣ ਨਾਲ ਵਿਦਿਆਰਥੀਆਂ ਨੂੰ ਕੋਚਿੰਗ ਦਿੱਤੀ।

ਸਮਾਗਮ ਦੇ ਅੰਤ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ਼੍ਰੀਮਤੀ ਮਮਤਾ ਖੁਰਾਣਾ ਸੇਠੀ ਨੇ ਸਮੂਹ ਮਹਿਮਾਨਾਂ, ਅਧਿਕਾਰੀਆਂ, ਪ੍ਰਿੰਸੀਪਲਾਂ, ਅਧਿਆਪਕਾਂ ਅਤੇ ਸਹਿਯੋਗੀ ਸੰਸਥਾਵਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਸ ਵਿਲੱਖਣ ਅਤੇ ਮੁਫ਼ਤ ਜੇ.ਈ.ਈ/ਨੀਟ ਬੂਟ ਕੈਂਪ ਨੇ ਨਾ ਸਿਰਫ਼ ਵਿਦਿਆਰਥੀਆਂ ਨੂੰ ਨਵੀਂ ਦਿਸ਼ਾ ਦਿੱਤੀ, ਸਗੋਂ ਬਠਿੰਡਾ ਨੂੰ ਪੂਰੇ ਪੰਜਾਬ ਵਿੱਚ ਇੱਕ ਮਿਸਾਲ ਵਜੋਂ ਸਥਾਪਿਤ ਕੀਤਾ।

The post ਮੈਰੀਟੋਰੀਅਸ ਸਕੂਲ ਵਿਖੇ 24 ਦਿਨਾਂ ਦੇ ਜੇ.ਈ.ਈ./ਨੀਟ ਬੂਟ ਕੈਂਪ ਦੀ ਸਫਲ ਸਮਾਪਤੀ appeared first on Latest News, Breaking News, Crime News, Business News, Punjab News Updates: LiveGeoNews.com.

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਐਸ.ਪੀ.ਸੀ.ਐਲ. ਵਿੱਚ ਨਿਯੁਕਤ ਹੋਏ 665 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ
ਬਠਿੰਡਾ; 23 ਜੂਨ–    ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰੀ ਨੌਕਰੀਆਂ ਲਈ ਪਸੰਦੀਦਾ ਸਥਾਨ ਵਜੋਂ ਉੱਭਰ ਰਿਹਾ ਹੈ। ਇੱਥੋਂ ਤੱਕ ਕਿ ਵਿਦੇਸ਼ ਗਏ ਨੌਜਵਾਨ ਵੀ ਹੁਣ ਸਰਕਾਰ ਦੀ ਪਾਰਦਰਸ਼ੀ ਅਤੇ ਯੋਗਤਾ-ਅਧਾਰਤ ਭਰਤੀ ਨੀਤੀ ਰਾਹੀਂ ਰੁਜ਼ਗਾਰ ਪ੍ਰਾਪਤ ਕਰਨ ਲਈ ਸੂਬੇ ਵਿੱਚ ਵਾਪਸ ਮੁੜ ਰਹੇ ਹਨ। ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਵਿੱਚ ਨਵੇਂ ਭਰਤੀ ਹੋਏ 665 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੇ ਸਿਰਫ਼ ਸਾਢੇ ਚਾਰ ਸਾਲਾਂ ਵਿੱਚ 68268 ਸਰਕਾਰੀ ਨੌਕਰੀਆਂ ਪ੍ਰਦਾਨ ਕਰਕੇ ਰਿਕਾਰਡ ਬਣਾਇਆ ਹੈ, ਜਿਸ ਨਾਲ ਰਿਸ਼ਵਤ ਜਾਂ ਸਿਫ਼ਾਰਸ਼ਾਂ ਨਾਲ ਨੌਕਰੀਆਂ ਲੈਣ ਦੇ ਯੁੱਗ ਦਾ ਪੂਰੀ ਤਰ੍ਹਾਂ ਅੰਤ ਹੋ ਗਿਆ ਹੈ।

ਮੁੱਖ ਮੰਤਰੀ ਨੇ ਵਿਦੇਸ਼ਾਂ ਵਿੱਚ ਕੰਮ ਕਰਨ ਵਾਲੇ ਪੰਜਾਬੀਆਂ ਨੂੰ ਆਪਣੀ ਮਾਤ ਭੂਮੀ ਵਾਪਸ ਮੁੜ ਦੀ ਅਪੀਲ ਕੀਤੀ ਅਤੇ  ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਵੱਲੋਂ ਉਨ੍ਹਾਂ ਨੂੰ ਨਿਯਮਤ ਰੁਜ਼ਗਾਰ ਦੇ ਮੌਕੇ ਦਿੱਤੇ ਜਾਣਗੇ ਅਤੇ ਉਨ੍ਹਾਂ ਨੂੰ ਪੰਜਾਬ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਸਰਗਰਮ ਭਾਈਵਾਲ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਅਪਣਾਈ ਗਈ ਪਾਰਦਰਸ਼ੀ ਭਰਤੀ ਪ੍ਰਕਿਰਿਆ ਨੇ ਨੌਜਵਾਨਾਂ ਦਾ ਸਿਸਟਮ ਵਿੱਚ ਭਰੋਸਾ ਬਹਾਲ ਕੀਤਾ ਹੈ ਅਤੇ ਵਿਦੇਸ਼ਾਂ ਵਿੱਚ ਗਏ ਨੌਜਵਾਨ ਹੁਣ ਦੇਸ਼ ਮੁੜਨ ਲੱਗੇ ਹਨ।

ਇਸ ਬਾਰੇ ਐਕਸ ਉੱਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਿਖਿਆ, “ਬਠਿੰਡਾ ਵਿੱਚ ਨਿਯੁਕਤੀ ਪੱਤਰ ਵੰਡ ਸਮਾਰੋਹ ਵਿੱਚ, ਪੰਜਾਬ ਦੀ ਤਰੱਕੀ ਅਤੇ ਇਸਦੇ ਨੌਜਵਾਨਾਂ ਲਈ ਇੱਕ ਉੱਜਵਲ ਭਵਿੱਖ ਨੂੰ ਸੁਰੱਖਿਅਤ ਕਰਨ ਦੇ ਉਦੇਸ਼ ਨਾਲ ਕਈ ਵੱਡੇ ਫੈਸਲੇ ਸਾਂਝੇ ਕੀਤੇ ਗਏ। ਪਿਛਲੀਆਂ ਸਰਕਾਰਾਂ ਵੱਲੋਂ ਅਪਣਾਏ ਗਏ ਰਿਸ਼ਵਤਖੋਰੀ ਅਤੇ ਸਿਫਾਰਸ਼ਾਂ ਦੇ ਭ੍ਰਿਸ਼ਟ ਅਮਲਾਂ ਨੂੰ ਪੂਰੀ ਤਰ੍ਹਾਂ ਖਤਮ ਕਰਕੇ ਤੁਹਾਡੀ ਸਰਕਾਰ ਨੇ ਹੁਣ ਤੱਕ ਯੋਗਤਾ ਦੇ ਆਧਾਰ ’ਤੇ ਨੌਜਵਾਨਾਂ ਨੂੰ 68268 ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਇਸ ਪਾਰਦਰਸ਼ੀ ਭਰਤੀ ਨੀਤੀ ਦੇ ਕਾਰਨ, ਉਹ ਨੌਜਵਾਨ ਵੀ ਜੋ ਵਿਦੇਸ਼ ਚਲੇ ਗਏ ਸਨ, ਹੁਣ ਪੰਜਾਬ ਵਾਪਸ ਆ ਰਹੇ ਹਨ।’’

ਮੁੱਖ ਮੰਤਰੀ ਨੇ ਕਿਹਾ, “ਸਿੱਖਿਆ ਖੇਤਰ ਵਿੱਚ ਇਤਿਹਾਸਕ ਸੁਧਾਰਾਂ ਕਾਰਨ ਪੰਜਾਬ ਅੱਜ ਸਕੂਲ ਸਿੱਖਿਆ ਵਿੱਚ ਦੇਸ਼ ਦੇ ਮੋਹਰੀ ਸੂਬੇ ਵਜੋਂ ਉਭਰਿਆ ਹੈ। ਸਰਕਾਰੀ ਕਰਮਚਾਰੀਆਂ, ਖਾਸ ਕਰਕੇ ਮਹਿਲਾ ਕਰਮਚਾਰੀਆਂ ਦੀ ਭਲਾਈ ਦੇ ਉਦੇਸ਼ ਨਾਲ ਇੱਕ ਹੋਰ ਵੱਡੇ ਫੈਸਲੇ ਦਾ ਐਲਾਨ ਕੀਤਾ ਗਿਆ ਕਿ ਉਨ੍ਹਾਂ ਦੇ ਪਰਖ-ਕਾਲ ਦੀ ਮਿਆਦ ਪੂਰੀ ਹੋਣ ਤੋਂ ਬਾਅਦ ਉਨ੍ਹਾਂ ਨੂੰ ਉਨ੍ਹਾਂ ਦੇ ਘਰਾਂ ਦੇ 40 ਕਿਲੋਮੀਟਰ ਦੇ ਘੇਰੇ ਵਿੱਚ ਤਾਇਨਾਤ ਕੀਤਾ ਜਾਵੇਗਾ ਤਾਂ ਜੋ ਉਹ ਪਰਿਵਾਰਕ ਅਤੇ ਕੰਮਕਾਜੀ ਜੀਵਨ ਵਿੱਚ ਸੰਤੁਲਨ ਬਣਾ ਕੇ ਰੱਖ ਸਕਣ।”

ਪੋਸਟ ਦੇ ਅੰਤ ਵਿੱਚ ਉਨ੍ਹਾਂ ਕਿਹਾ, “ਸਖ਼ਤ ਮਿਹਨਤ, ਇਮਾਨਦਾਰੀ ਅਤੇ ਜਨਤਕ ਸੇਵਾ ਸਾਡੀ ਸਰਕਾਰ ਦੇ ਮੁੱਢਲੇ ਸਿਧਾਂਤ ਹਨ। ਹਰੇਕ ਯੋਗ ਨੌਜਵਾਨ ਨੂੰ ਬਰਾਬਰ ਮੌਕੇ ਪ੍ਰਦਾਨ ਕਰਕੇ ਅਸੀਂ ਇੱਕ ਜੀਵੰਤ ਅਤੇ ਖੁਸ਼ਹਾਲ ਰੰਗਲਾ ਪੰਜਾਬ ਦੀ ਸਿਰਜਣਾ ਵੱਲ ਤੇਜ਼ੀ ਨਾਲ ਵਧ ਰਹੇ ਹਾਂ।’’

ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਪੱਖਪਾਤੀ ਪ੍ਰਣਾਲੀ ਕਾਰਨ ਬਹੁਤ ਸਾਰੇ ਨੌਜਵਾਨ ਪੰਜਾਬ ਛੱਡ ਕੇ ਵਿਦੇਸ਼ਾਂ ਵਿੱਚ ਵਸ ਗਏ ਸਨ, ਪਰ ਹੁਣ ਇਸ ਰੁਝਾਨ ਵਿੱਚ ਮੋੜਾ ਪੈਣ ਲੱਗਾ ਹੈ ਤੇ ਨੌਜਵਾਨ ਵਾਪਸ ਪੰਜਾਬ ਆ ਰਹੇ ਹਨ।  ਉਨ੍ਹਾਂ ਕਿਹਾ,‘‘ਹੁਣ ਚੀਜ਼ਾਂ ਬਦਲ ਗਈਆਂ ਹਨ। ਇਸ ਬਦਲਾਅ ਦਾ ਪ੍ਰਮਾਣ ਇਸ ਤੱਥ ਤੋਂ ਦੇਖਿਆ ਜਾ ਸਕਦਾ ਹੈ ਕਿ ਅੱਜ ਇੱਥੇ ਮੌਜੂਦ ਇੱਕ ਕੁੜੀ ਨੂੰ ਤਿੰਨ ਨੌਕਰੀਆਂ ਮਿਲੀਆਂ ਹਨ ਅਤੇ ਉਹ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਸਫਲ ਉਮੀਦਵਾਰਾਂ ਵਿੱਚੋਂ ਇੱਕ ਹੈ। ਇਹ ਇੱਕ ਨਵਾਂ ਯੁੱਗ ਹੈ। ਮੈਂ ਨੌਜਵਾਨਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਵਿਦੇਸ਼ਾਂ ਵਿੱਚ ਰਹਿੰਦੇ ਆਪਣੇ ਦੋਸਤਾਂ ਅਤੇ ਰਿਸ਼ਤੇਦਾਰਾਂ ਨੂੰ ਪੰਜਾਬ ਵਾਪਸ ਬੁਲਾਉਣ, ਉਨ੍ਹਾਂ ਨੂੰ ਨੌਕਰੀਆਂ ਅਸੀਂ ਦੇਵਾਂਗੇ।’’

ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਤਸੱਲੀ ਦੀ ਗੱਲ ਹੈ ਕਿ ਸੂਬਾ ਸਰਕਾਰ ਨੇ ਪੰਜਾਬ ਦੇ ਨੌਜਵਾਨਾਂ ਨੂੰ ਲਗਪਗ 68268 ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ। ਉਨ੍ਹਾਂ ਕਿਹਾ, “ਪੰਜਾਬ ਵਿੱਚ ਰਿਸ਼ਵਤ ਅਤੇ ਭਾਈ-ਭਤੀਜਾਵਾਦ ਦਾ ਯੁੱਗ ਖਤਮ ਹੋ ਗਿਆ ਹੈ। ਹੁਣ ਪੰਜਾਬ ਦੇ ਨੌਜਵਾਨ ਸਿਰਫ਼ ਮੈਰਿਟ ਅਤੇ ਯੋਗਤਾ ਦੇ ਆਧਾਰ ’ਤੇ ਸਰਕਾਰੀ ਨੌਕਰੀਆਂ ਪ੍ਰਾਪਤ ਕਰ ਹਹੇ ਹਨ ਅਤੇ ਸੂਬਾ ਸਰਕਾਰ ਵੱਲੋਂ ਅਪਣਾਈ ਗਈ ਪਾਰਦਰਸ਼ੀ ਭਰਤੀ ਪ੍ਰਕਿਰਿਆ ਸਦਕਾ ਇੱਕ ਵੀ ਨਿਯੁਕਤੀ ਨੂੰ ਅਦਾਲਤ ਵਿੱਚ ਚੁਣੌਤੀ ਨਹੀਂ ਦਿੱਤੀ ਗਈ ਹੈ।’’

ਮੁੱਖ ਮੰਤਰੀ ਨੇ ਉਮੀਦ ਪ੍ਰਗਟਾਈ ਕਿ ਨਵ-ਨਿਯੁਕਤ ਨੌਜਵਾਨ ਆਪਣੇ ਅਹੁਦਿਆਂ ਦੀ ਵਰਤੋਂ ਸਮਾਜ ਦੇ ਲੋੜਵੰਦ ਅਤੇ ਪਛੜੇ ਵਰਗਾਂ ਦੀ ਸੇਵਾ ਲਈ ਕਰਨਗੇ। ਉਨ੍ਹਾਂ ਕਿਹਾ, “ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਲੋਕਾਂ ਦੀ ਵੱਧ ਤੋਂ ਵੱਧ ਭਲਾਈ ਯਕੀਨੀ ਬਣਾਉਣੀ ਚਾਹੀਦੀ ਹੈ ਤਾਂ ਜੋ ਸਮਾਜ ਦੇ ਹਰ ਵਰਗ ਨੂੰ ਇਸ ਦਾ ਲਾਭ ਮਿਲ ਸਕੇ। ਇਹ ਭਰਤੀਆਂ ਪੂਰੀ ਤਰ੍ਹਾਂ ਪਾਰਦਰਸ਼ੀ ਪ੍ਰਕਿਰਿਆ ਰਾਹੀਂ ਕੀਤੀਆਂ ਗਈਆਂ ਹਨ ਅਤੇ ਨੌਜਵਾਨਾਂ ਨੇ ਸਖ਼ਤ ਮੁਕਾਬਲੇ ਵਿੱਚ ਪ੍ਰੀਖਿਆਵਾਂ ਪਾਸ ਕਰਨ ਤੋਂ ਬਾਅਦ ਨੌਕਰੀਆਂ ਹਾਸਲ ਕੀਤੀਆਂ ਹਨ।”

ਨਵ-ਨਿਯੁਕਤ ਅਧਿਕਾਰੀਆਂ ਦੇ ਜੀਵਨ ਵਿੱਚ ਸਫਲ ਹੋਣ ਦੀ ਕਾਮਨਾ ਕਰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਵੱਡੇ ਸੁਪਨੇ ਦੇਖਣ ਅਤੇ ਉਨ੍ਹਾਂ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਖ਼ਤ ਮਿਹਨਤ ਕਰਦੇ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ, “ਤੁਹਾਨੂੰ ਸਿਰਫ਼ ਇਸ ਲਈ ਮਾਣ ਨਹੀਂ ਕਰਨਾ ਚਾਹੀਦਾ ਕਿ ਤੁਸੀਂ ਇਹ ਨੌਕਰੀਆਂ ਪ੍ਰਾਪਤ ਕਰ ਲਈਆਂ ਹਨ। ਨਿਮਰ ਰਹੋ ਅਤੇ ਜ਼ਿੰਦਗੀ ਵਿੱਚ ਵੱਡੀ ਸਫਲਤਾ ਲਈ ਸਖ਼ਤ ਮਿਹਨਤ ਕਰਦੇ ਰਹੋ। ਇਨ੍ਹਾਂ ਅਹੁਦਿਆਂ ਨੂੰ ਪ੍ਰਾਪਤ ਕਰਨ ਤੋਂ ਬਾਅਦ ਵੀ ਹਮੇਸ਼ਾ ਜ਼ਮੀਨ ਨਾਲ ਜੁੜੇ ਰਹੋ ਅਤੇ ਸਖ਼ਤ ਮਿਹਨਤ ਕਰਦੇ ਰਹੋ ਕਿਉਂਕਿ ਇਹੋ ਸਫਲਤਾ ਦੀ ਕੁੰਜੀ ਹੈ। ਤੁਹਾਨੂੰ ਇਸ ਮੰਚ ਦੀ ਵਰਤੋਂ ਜ਼ਿੰਦਗੀ ਵਿੱਚ ਵੱਡੀ ਸਫਲਤਾ ਪ੍ਰਾਪਤ ਕਰਨ ਲਈ ਕਰਨੀ ਚਾਹੀਦੀ ਹੈ ਅਤੇ ਨਾਲ ਹੀ ਚੰਗੇ ਇਨਸਾਨ ਬਣਨਾ ਚਾਹੀਦਾ ਹੈ।”

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸਿੱਖਿਆ ਨੂੰ ਤਰਜੀਹ ਦਿੱਤੀ ਹੈ ਅਤੇ ਲੋਕਾਂ ਦੇ ਜੀਵਨ ਨੂੰ ਬਦਲਣ ਲਈ ਇਸ ਖੇਤਰ ਵਿੱਚ ਅਹਿਮ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਅੱਗੇ ਕਿਹਾ, “ਕੋਈ ਵੀ ’ਮੁਫ਼ਤ’ ਮਿਲੀ ਚੀਜ਼ ਜਾਂ ਰਿਆਇਤ ਕਾਰਡ ਸੂਬੇ ਵਿੱਚੋਂ ਗਰੀਬੀ ਜਾਂ ਹੋਰ ਸਮਾਜਿਕ ਬੁਰਾਈਆਂ ਨੂੰ ਖਤਮ ਨਹੀਂ ਕਰ ਸਕਦਾ। ਸਿੱਖਿਆ ਹੀ ਉਹ ਕੁੰਜੀ ਹੈ, ਜੋ ਲੋਕਾਂ ਦੇ ਜੀਵਨ ਪੱਧਰ ਨੂੰ ਸੁਧਾਰ ਕੇ ਇਸ ਘੁੰਮਣ-ਘੇਰੀ ਵਿੱਚੋਂ ਬਾਹਰ ਕੱਢ ਸਕਦੀ ਹੈ। ਇਸ ਲਈ ਸਾਡੀ ਸਰਕਾਰ ਸਿੱਖਿਆ ਦੇ ਮਿਆਰ ਨੂੰ ਹੋਰ ਬਿਹਤਰ ਬਣਾਉਣ ਅਤੇ ਆਮ ਲੋਕਾਂ ਨੂੰ ਸਸ਼ਕਤ ਬਣਾਉਣ ਲਈ ਅਣਥੱਕ ਯਤਨ ਕਰ ਰਹੀ ਹੈ।’’

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇ ਸਖ਼ਤ ਯਤਨਾਂ ਸਦਕਾ ਪੰਜਾਬ ਨੇ ਪ੍ਰਾਇਮਰੀ ਅਤੇ ਮਿਡਲ-ਸਕੂਲ ਸਿੱਖਿਆ ਵਿੱਚ ਕੇਰਲਾ, ਮਹਾਰਾਸ਼ਟਰ ਅਤੇ ਦਿੱਲੀ ਨੂੰ ਪਛਾੜ ਕੇ ਪਹਿਲਾ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਅੱਗੇ ਕਿਹਾ, “ਸਾਡੀ ਸਰਕਾਰ ਨੇ ਪ੍ਰਾਇਮਰੀ ਅਤੇ ਮਿਡਲ-ਸਕੂਲ ਸਿੱਖਿਆ ਨੂੰ ਅਪਗ੍ਰੇਡ ਕੀਤਾ, ਸਿਸਟਮ ਨੂੰ ਮਜ਼ਬੂਤ ਕੀਤਾ, ਸਮਾਰਟ ਕਲਾਸਰੂਮ ਸ਼ੁਰੂ ਕੀਤੇ ਅਤੇ ਅਧਿਆਪਕਾਂ ਨੂੰ ਉੱਨਤ ਸਿਖਲਾਈ ਪ੍ਰਦਾਨ ਕੀਤੀ ਹੈ। ਇਨ੍ਹਾਂ ਯਤਨਾਂ ਦੇ ਸਿੱਟੇ ਵਜੋਂ ਪੰਜਾਬ ਸਕੂਲ ਸਿੱਖਿਆ ਖੇਤਰ ਵਿੱਚ ਉੱਤਮ ਪ੍ਰਦਰਸ਼ਨ ਕਰ ਰਿਹਾ ਹੈ। ਭਾਰਤ ਸਰਕਾਰ ਦੇ ਪ੍ਰਮੁੱਖ ਸੰਸਥਾਨਾਂ ਵਿੱਚੋਂ ਇੱਕ, (ਨੈਸ਼ਨਲ ਇੰਸਟੀਚਿਊਸ਼ਨ ਫਾਰ ਟਰਾਂਸਫਾਰਮਿੰਗ ਇੰਡੀਆ) ਆਯੋਗ ਦੇ ਜਾਰੀ ਅੰਕੜੇ ਦਰਸਾਉਂਦੇ ਹਨ ਕਿ ਪੰਜਾਬ ਨੇ ਪ੍ਰਾਇਮਰੀ ਅਤੇ ਮਿਡਲ-ਸਕੂਲ ਸਿੱਖਿਆ ਵਿੱਚ ਕੇਰਲਾ, ਮਹਾਰਾਸ਼ਟਰ ਅਤੇ ਦਿੱਲੀ ਨੂੰ ਪਛਾੜ ਕੇ ਮੋਹਰੀ ਸਥਾਨ ਹਾਸਲ ਕੀਤਾ ਹੈ।’’

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਤੋਂ ਸੂਬਾ ਸਰਕਾਰ ਨੇ ਅਧਿਆਪਕ ਸਿਖਲਾਈ, ਆਧੁਨਿਕ ਸਿੱਖਿਆ ਵਿਧੀਆਂ ਅਤੇ ਸਮਾਰਟ ਕਲਾਸਰੂਮਾਂ ’ਤੇ ਧਿਆਨ ਕੇਂਦਰਿਤ ਕੀਤਾ ਹੈ। ਉਨ੍ਹਾਂ ਅੱਗੇ ਕਿਹਾ, “ਪਹਿਲਾਂ ਕੇਰਲਾ ਪਹਿਲੇ ਸਥਾਨ ’ਤੇ ਸੀ, ਪਰ ਹੁਣ ਪੰਜਾਬ ਨੇ ਵੱਡੇ ਫਰਕ ਨਾਲ ਪਹਿਲਾ ਹਾਸਲ ਕਰ ਲਿਆ ਹੈ। ਭਵਿੱਖ ਵਿੱਚ ਵੀ ਅਜਿਹੇ ਹੋਰ ਯਤਨ ਕੀਤੇ ਜਾਣਗੇ। ਸਿੱਖਿਆ ਉਹ ਚਾਨਣ ਹੈ, ਜੋ ਹਨੇਰੇ ਨੂੰ ਦੂਰ ਕਰਕੇ ਕੁੱਲ ਆਲਮ ਨੂੰ ਰੁਸ਼ਨਾ ਦਿੰਦੀ ਹੈ ਅਤੇ ਇਸੇ ਲਈ ਸੂਬਾ ਸਰਕਾਰ ਇਸ ’ਤੇ ਵਿਸ਼ੇਸ਼ ਜ਼ੋਰ ਦੇ ਰਹੀ ਹੈ।’’

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦਾ ਦ੍ਰਿੜ ਭਰੋਸਾ ਹੈ ਕਿ ਆਰਥਿਕ ਤੌਰ ‘ਤੇ ਕਮਜ਼ੋਰ ਹਰ ਬੱਚੇ ਨੂੰ ਮਿਆਰੀ ਸਿੱਖਿਆ ਤੱਕ ਪਹੁੰਚ ਦਾ ਹੱਕ ਹੈ। ਉਨ੍ਹਾਂ ਅੱਗੇ ਕਿਹਾ, “ਸਾਡੀ ਸਰਕਾਰ ਸਿੱਖਿਆ ਖੇਤਰ ਨੂੰ ਹੁਲਾਰਾ ਦੇਣ ਲਈ ਠੋਸ ਯਤਨ ਕਰ ਰਹੀ ਹੈ। ਸਾਡੀਆਂ ਪਹਿਲਕਦਮੀਆਂ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਆਮ ਪਰਿਵਾਰਾਂ ਦੇ ਬੱਚਿਆਂ ਨੂੰ ਹੋਰਨਾਂ ਦੇ ਬਰਾਬਰ ਉੱਤਮਤਾ ਪ੍ਰਾਪਤ ਕਰਨ ਦੇ ਮੌਕੇ ਮਿਲਣ। ਸਿੱਖਿਆ ਭਵਿੱਖ ਦੀਆਂ ਪੀੜ੍ਹੀਆਂ ਨੂੰ ਸਸ਼ਕਤ ਬਣਾਉਣ ਅਤੇ ਖੁਸ਼ਹਾਲ ਪੰਜਾਬ ਬਣਾਉਣ ਲਈ ਸਭ ਤੋਂ ਮਜ਼ਬੂਤ ਸਾਧਨ ਹੈ ਅਤੇ ਸਾਡੀ ਸਰਕਾਰ ਇਸਨੂੰ ਮਜ਼ਬੂਤ ਕਰਨ ਵਿੱਚ ਕੋਈ ਕਸਰ ਨਹੀਂ ਛੱਡੇਗੀ।’’

ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਦੇ ਸਖ਼ਤ ਯਤਨਾਂ ਸਦਕਾ, ਪੰਜਾਬ ਬੁਨਿਆਦੀ ਸਿੱਖਿਆ, ਡਿਜੀਟਲ ਬੁਨਿਆਦੀ ਢਾਂਚੇ ਅਤੇ ਸਕੂਲ ਸਹੂਲਤਾਂ ਵਿੱਚ ਦੇਸ਼ ਦੀ ਅਗਵਾਈ ਕਰਦਾ ਹੈ, ਜਿਸ ਵਿੱਚ ਰਾਜ ਭਾਸ਼ਾ ਅਤੇ ਗਣਿਤ ਵਿੱਚ ਕੇਰਲਾ ਨਾਲੋਂ ਵੱਧ ਅੰਕ ਪ੍ਰਾਪਤ ਕੀਤੇ ਹਨ। ਉਨ੍ਹਾਂ ਕਿਹਾ, “ਪੰਜਾਬ ਨੇ ਸਕੂਲਾਂ ਵਿੱਚ 99.9 ਫ਼ੀਸਦ ਬਿਜਲੀ ਸਹੂਲਤਾਂ ਉਪਲਬਧ ਹਨ, ਜਦੋਂ ਕਿ ਕੰਪਿਊਟਰ ਦੀ ਉਪਲਬਧਤਾ 99 ਫ਼ੀਸਦ ਹੈ। ਜਦੋਂ ਮੈਂ ਅਹੁਦਾ ਸੰਭਾਲਿਆ ਸੀ ਉਸ ਸਮੇਂ ਸਕੂਲ ਸਿੱਖਿਆ ਵਿੱਚ ਪੰਜਾਬ 27ਵੇਂ ਸਥਾਨ ’ਤੇ ਸੀ, ਜੋ ਅੱਜ ਪੰਜਾਬ ਪਹਿਲੇ ਨੰਬਰ ’ਤੇ ਪਹੁੰਚ ਗਿਆ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਦੇ ਟੈਕਸ ਦਾ ਪੈਸਾ ਸੂਬੇ ਦਾ ਹੈ ਅਤੇ ਸਰਕਾਰ ਇਸਨੂੰ ਲੋਕਾਂ ਦੀ ਭਲਾਈ ਲਈ ਸਮਝਦਾਰੀ ਨਾਲ ਖਰਚ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ, “ਲੋਕਾਂ ਦਾ ਪੈਸਾ ਵਿਕਾਸ ਕਾਰਜਾਂ, ਸਕੂਲਾਂ, ਹਸਪਤਾਲਾਂ ਅਤੇ ਸੜਕਾਂ ਰਾਹੀਂ ਲੋਕਾਂ ਕੋਲ ਵਾਪਸ ਆ ਰਿਹਾ ਹੈ। ਸੂਬਾ ਸਰਕਾਰ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ। ਅਸੀਂ 90 ਫ਼ੀਸਦ ਘਰਾਂ ਨੂੰ ਮੁਫ਼ਤ ਬਿਜਲੀ ਪ੍ਰਦਾਨ ਕੀਤੀ ਹੈ, ਸੜਕਾਂ ਨੂੰ ਬਿਹਤਰ ਬਣਾਇਆ ਹੈ, ਟੋਲ ਪਲਾਜ਼ਾ ਬੰਦ ਕੀਤੇ ਹਨ ਜਿਸ ਨਾਲ ਰੋਜ਼ਾਨਾ 70 ਲੱਖ ਰੁਪਏ ਦੀ ਬਚਤ ਹੋਈ ਹੈ ਅਤੇ ਲਗਾਤਾਰ ਬੁਨਿਆਦੀ ਢਾਂਚਾ ਉਸਾਰਿਆ ਜਾ ਰਿਹਾ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਦੋਂ ਮੌਜੂਦਾ ਸਰਕਾਰ ਨੇ ਅਹੁਦਾ ਸੰਭਾਲਿਆ ਸੀ ਤਾਂ ਸਿੰਚਾਈ ਦੇ ਉਦੇਸ਼ਾਂ ਲਈ ਸਿਰਫ਼ 22 ਫ਼ੀਸਦ ਨਹਿਰੀ ਪਾਣੀ ਦੀ ਵਰਤੋਂ ਕੀਤੀ ਜਾ ਰਹੀ ਸੀ, ਪਰ ਅੱਜ ਇਹ ਅੰਕੜਾ 80 ਫ਼ੀਸਦ ਤੋਂ ਪਾਰ ਹੋ ਗਿਆ ਹੈ।

ਮੁੱਖ ਮੰਤਰੀ ਨੇ ਦੁਹਰਾਇਆ ਕਿ ਉਨ੍ਹਾਂ ਦੀ ਸਰਕਾਰ ਨੇ ਪੰਜਾਬ ਦੇ ਹਰ ਕੋਨੇ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਕਿਸਾਨਾਂ ਦੀ ਸਹੂਲਤ ਵਾਸਤੇ ਸੂਬੇ ਭਰ ਵਿੱਚ 14,000 ਕਿਲੋਮੀਟਰ ਪਾਈਪਾਂ ਅਤੇ ਖ਼ਾਲ਼ ਬਣਾਏ ਹਨ। ਉਨ੍ਹਾਂ ਅੱਗੇ ਕਿਹਾ, “ਨਹਿਰਾਂ ਅਤੇ ਦਰਿਆਵਾਂ ਵਿੱਚ ਰੀਚਾਰਜ ਪੁਆਇੰਟ ਬਣਾਏ ਗਏ ਹਨ ਤਾਂ ਜੋ ਧਰਤੀ ਹੇਠ ਪਾਣੀ ਦਾ ਪੱਧਰ ਵਧਾਇਆ ਜਾ ਸਕੇ। ਨਤੀਜੇ ਵਜੋਂ ਪਾਣੀ ਦਾ ਪੱਧਰ ਦੋ ਤੋਂ ਚਾਰ ਮੀਟਰ ਵਧਿਆ ਹੈ। ਇਹ ਫੈਸਲਾ ਆਉਣ ਵਾਲੀਆਂ ਪੀੜ੍ਹੀਆਂ ਦੀ ਭਲਾਈ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ ਕਿਉਂਕਿ ਪੰਜਾਬ ਖੇਤੀ ਪ੍ਰਦਾਨ ਸੂਬਾ ਹੈ ਅਤੇ ਪਾਣੀ ਤੋਂ ਬਿਨਾਂ ਸੂਬੇ ਦਾ ਕੋਈ ਵਜੂਦ ਨਹੀਂ।”

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਪੰਜਾਬ ਦੇ ਸਾਰੇ 65 ਲੱਖ ਪਰਿਵਾਰਾਂ ਨੂੰ ਸਿਹਤ ਕਾਰਡ ਜਾਰੀ ਕੀਤੇ ਜਾ ਰਹੇ ਹਨ। ਉਨ੍ਹਾਂ ਅੱਗੇ ਕਿਹਾ,“ਇਸ ਯੋਜਨਾ ਤਹਿਤ ਹਰ ਪਰਿਵਾਰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦਾ ਹੱਕਦਾਰ ਹੈ ਅਤੇ 30 ਲੱਖ ਤੋਂ ਵੱਧ ਲਾਭਪਾਤਰੀ ਪਹਿਲਾਂ ਹੀ ਸਿਹਤ ਕਾਰਡ ਪ੍ਰਾਪਤ ਕਰ ਚੁੱਕੇ ਹਨ। ਇਸ ਯੋਜਨਾ ਤਹਿਤ ਲੱਖਾਂ ਲੋਕਾਂ ਨੇ ਮੁਫ਼ਤ ਇਲਾਜ ਦਾ ਲਾਭ ਉਠਾਇਆ ਹੈ ਅਤੇ ਮੈਂ ਲੋਕਾਂ ਨੂੰ ਇਨ੍ਹਾਂ ਸਿਹਤ ਕਾਰਡਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕਰਦਾ ਹਾਂ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਝੋਨੇ ਦੇ ਸੀਜ਼ਨ ਦੌਰਾਨ ਖੇਤੀਬਾੜੀ ਟਿਊਬਵੈੱਲਾਂ ਨੂੰ ਅੱਠ ਘੰਟੇ ਤੋਂ ਵੱਧ ਨਿਰਵਿਘਨ ਬਿਜਲੀ ਸਪਲਾਈ ਕੀਤੀ ਗਈ ਹੈ। ਕਿਸਾਨਾਂ ਨੂੰ ਹੁਣ ਪਹਿਲੀ ਵਾਰ ਸਿੰਚਾਈ ਲਈ ਦਿਨ ਵੇਲੇ ਬਿਜਲੀ ਮਿਲ ਰਹੀ ਹੈ, ਜਿਸ ਨਾਲ ਉਨ੍ਹਾਂ ਦੀ ਜ਼ਿੰਦਗੀ ਬਦਲ ਗਈ ਹੈ।”

ਮਾਵਾਂ ਧੀਆਂ ਸਤਿਕਾਰ ਯੋਜਨਾ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ 1 ਜੁਲਾਈ ਤੋਂ ਇਸ ਯੋਜਨਾ ਨੂੰ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਅੱਗੇ ਕਿਹਾ, “ਇਸ ਯੋਜਨਾ ਤਹਿਤ 18 ਸਾਲ ਤੋਂ ਵੱਧ ਉਮਰ ਦੀ ਹਰ ਔਰਤ ਨੂੰ 1,000 ਰੁਪਏ ਅਤੇ ਅਨੁਸੂਚਿਤ ਜਾਤੀ ਨਾਲ ਸਬੰਧਤ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਮਿਲੇਗਾ।”

ਮੁੱਖ ਮੰਤਰੀ ਨੇ ਦੱਸਿਆ ਕਿ ਕਈ ਸਰਕਾਰਾਂ ਆਈਆਂ ਅਤੇ ਗਈਆਂ, ਪਰ ਉਨ੍ਹਾਂ ਵਿੱਚੋਂ ਕਿਸੇ ਨੇ ਵੀ ਲੋਕਾਂ ਦੀ ਭਲਾਈ ਦੀ ਪਰਵਾਹ ਨਹੀਂ ਕੀਤੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਨ੍ਹਾਂ ਪਾਰਟੀਆਂ ਨੇ ਆਪਸ ਵਿੱਚ ਮਿਲ ਕੇ ਰਾਜ ਕੀਤਾ ਅਤੇ ਸੂਬੇ ਦੇ ਭੋਲੇ-ਭਾਲੇ ਲੋਕਾਂ ਨੂੰ ਲੁੱਟਿਆ। ਪੰਜਾਬ ਦੇ ਲੋਕਾਂ ਨੇ ‘ਝਾੜੂ’ (ਆਪ ਦਾ ਚੋਣ ਚਿੰਨ੍ਹ) ਨੂੰ ਵੋਟ ਦਿੱਤੀ ਅਤੇ ਇਸ ਦੇ ਨਤੀਜੇ ਵਜੋਂ ਸਕੂਲਾਂ, ਹਸਪਤਾਲਾਂ ਅਤੇ ਹੋਰ ਖੇਤਰਾਂ ਵਿੱਚ ਤਬਦੀਲੀ ਆਈ।”

ਇਸ ਤੋਂ ਪਹਿਲਾਂ ਸਫ਼ਲ ਉਮੀਦਵਾਰਾਂ ਜੀਆ ਗਰਗ, ਅਮਨਦੀਪ ਸਿੰਘ ਪੰਨੂ, ਲਾਭਦੀਪ ਸਿੰਘ, ਰਬਿੰਦਰ ਸਿੰਘ ਟੱਕਰ, ਕੀਰਤੀ, ਪੁਸ਼ਪਿੰਦਰ, ਅਕਾਲਜੋਤ ਸਿੰਘ, ਹਰਸ਼, ਸੁਮਨਪ੍ਰੀਤ ਸਿੰਘ, ਜਤਿੰਦਰ ਸਿੰਘ, ਜੁਗਰਾਜ ਸਿੰਘ, ਹਨੀ, ਨਿਤੀਸ਼ ਅਤੇ ਹੋਰਾਂ ਨੇ ਮੁੱਖ ਮੰਤਰੀ ਦੀ ਯੋਗਤਾ ਦੇ ਆਧਾਰ ’ਤੇ ਨੌਕਰੀਆਂ ਪ੍ਰਦਾਨ ਕਰਨ ਲਈ ਸ਼ਲਾਘਾ ਕੀਤੀ। ਉਨ੍ਹਾਂ ਨੇ ਇਸ ਨੇਕ ਕਾਰਜ ਰਾਹੀਂ ਉਨ੍ਹਾਂ ਦੀ ਕਿਸਮਤ ਬਦਲਣ ਲਈ ਮੁੱਖ ਮੰਤਰੀ ਦਾ ਧੰਨਵਾਦ ਵੀ ਕੀਤਾ।————-

The post ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਐਸ.ਪੀ.ਸੀ.ਐਲ. ਵਿੱਚ ਨਿਯੁਕਤ ਹੋਏ 665 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ appeared first on Latest News, Breaking News, Crime News, Business News, Punjab News Updates: LiveGeoNews.com.

ਗੈਂਗਸਟਰਾਂ ‘ਤੇ ਵਾਰ ਦਾ 68ਵਾਂ ਦਿਨ: ਪੰਜਾਬ ਪੁਲਿਸ ਵੱਲੋਂ 508 ਥਾਵਾਂ ‘ਤੇ ਛਾਪੇਮਾਰੀ; 188 ਗ੍ਰਿਫ਼ਤਾਰ
ਚੰਡੀਗੜ੍ਹ, 29 ਮਾਰਚ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 68ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 508 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ “ਗੈਂਗਸਟਰਾਂ ਤੇ ਵਾਰ”- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

68ਵੇਂ ਦਿਨ, ਪੁਲਿਸ ਟੀਮਾਂ ਨੇ 188 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 17,674 ਹੋ ਗਈ ਹੈ।

ਇਸ ਤੋਂ ਇਲਾਵਾ 95 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 99 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 3 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ।

ਲੋਕ ਐਂਟੀ ਗੈਂਗਸਟਰ ਹੈਲਪਲਾਈਨ 93946-93946 ਰਾਹੀਂ ਗੁਪਤ ਰੂਪ ਵਿਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ /ਜਾਣਕਾਰੀ ਵੀ ਸਾਂਝੇ ਕਰ ਸਕਦੇ ਹਨ I

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 393ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ  112 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 463 ਗ੍ਰਾਮ ਹੈਰੋਇਨ, 1.2 ਕਿਲੋ ਅਫੀਮ, 471 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 62,400 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 393 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 56,071 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 26 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

The post ਗੈਂਗਸਟਰਾਂ ‘ਤੇ ਵਾਰ ਦਾ 68ਵਾਂ ਦਿਨ: ਪੰਜਾਬ ਪੁਲਿਸ ਵੱਲੋਂ 508 ਥਾਵਾਂ ‘ਤੇ ਛਾਪੇਮਾਰੀ; 188 ਗ੍ਰਿਫ਼ਤਾਰ appeared first on Latest News, Breaking News, Crime News, Business News, Punjab News Updates: LiveGeoNews.com.

ਪੰਜਾਬ ਵਿੱਚ ਸੰਭਾਵੀ ਅੱਤਵਾਦੀ ਹਮਲਾ ਟਲ਼ਿਆ ; ਦੋ ਗ੍ਰਨੇਡਾਂ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ
ਚੰਡੀਗੜ੍ਹ/ਬਠਿੰਡਾ, 18 ਮਾਰਚ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ  ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਬਠਿੰਡਾ ਨੇ ਦੋ ਮੁਲਜ਼ਮਾਂ ਨੂੰ ਦੋ ਹੈਂਡ ਗ੍ਰਨੇਡਾਂ ਸਮੇਤ ਗ੍ਰਿਫ਼ਤਾਰ ਕਰਕੇ ਸੰਭਾਵੀ ਅੱਤਵਾਦੀ ਹਮਲੇ ਨੂੰ ਟਾਲ ਦਿੱਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਬੂਟਾ ਸਿੰਘ ਉਰਫ਼ ਗੁਰਪ੍ਰੀਤ ਸਿੰਘ ਉਰਫ਼ ਗੋਪੂ ਵਾਸੀ ਗਿੱਲਵਾਲੀ (ਫਿਰੋਜ਼ਪੁਰ) ਅਤੇ ਹਰਮੰਦਰ ਸਿੰਘ ਉਰਫ਼ ਨਿੱਕਾ ਵਾਸੀ ਮੋਠਾਂਵਾਲੀ (ਮੋਗਾ ), ਵਜੋਂ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਬਰਾਮਦ ਕੀਤੇ ਗਏ ਗ੍ਰਨੇਡ ਸਰਹੱਦ ਪਾਰ ਦੀ ਗੈਰ-ਕਾਨੂੰਨੀ ਸਪਲਾਈ-ਚੇਨ ਦਾ ਹਿੱਸਾ ਸਨ, ਜਿਸਦਾ ਉਦੇਸ਼ ਸਰਹੱਦੀ ਸੂਬੇ ਵਿੱਚ ਸ਼ਾਂਤੀ ਅਤੇ ਸੁਰੱਖਿਆ ਨੂੰ ਭੰਗ ਕਰਨਾ ਸੀ।

ਡੀਜੀਪੀ ਨੇ ਕਿਹਾ ਕਿ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਅਤੇ ਇਸ ਮਾਡਿਊਲ ਵਿੱਚ ਸ਼ਾਮਲ ਹੋਰ ਮੈਂਬਰਾਂ ਦੀ ਪਛਾਣ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।

ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਸਹਾਇਕ ਇੰਸਪੈਕਟਰ ਜਨਰਲ ਆਫ਼ ਪੁਲਿਸ (ਏ.ਆਈ.ਜੀ.) ਸੀ.ਆਈ. ਬਠਿੰਡਾ ਅਵਨੀਤ ਕੌਰ ਸਿੱਧੂ ਨੇ ਕਿਹਾ ਕਿ ਪੁਲਿਸ ਟੀਮਾਂ ਨੂੰ ਭਰੋਸੇਯੋਗ ਸੂਤਰਾਂ ਤੋਂ ਪੁਖ਼ਤਾ ਇਤਲਾਹ ਮਿਲੀ ਸੀ ਕਿ ਅੱਤਵਾਦੀ ਮਾਡਿਊਲ ਨਾਲ ਜੁੜੇ ਦੋ ਕਾਰਕੁਨਾਂ ਨੇ ਹੈਂਡ ਗ੍ਰਨੇਡ ਪ੍ਰਾਪਤ ਕੀਤੇ ਹਨ। ਇਸ ਪੁਖ਼ਤਾ ਇਤਲਾਹ ’ਤੇ ਫ਼ੌਰੀ ਕਾਰਵਾਈ ਕਰਦੇ ਹੋਏ ਸੀ.ਆਈ. ਬਠਿੰਡਾ ਦੀ ਪੁਲਿਸ ਟੀਮ ਨੇ ਮੋਗਾ-ਫਿਰੋਜ਼ਪੁਰ ਰੋਡ ਤੋਂ ਦੋਵਾਂ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਹੈਂਡ ਗ੍ਰਨੇਡ ਬਰਾਮਦ ਕੀਤੇ।

ਏ.ਆਈ.ਜੀ. ਨੇ ਕਿਹਾ ਕਿ ਕਾਊਂਟਰ ਇੰਟੈਲੀਜੈਂਸ ਟੀਮਾਂ ਦੀ ਮੁਸਤੈਦ ਤੇ ਸਰਗਰਮ ਕਾਰਵਾਈ ਸਦਕਾ ਅਣਸੁਖਾਵੀਂ ਵਾਰਦਾਤ ਨੂੰ ਨਾਕਾਮ ਕਰ ਦਿੱਤਾ ਹੈ।

ਇਸ ਸਬੰਧ ਵਿੱਚ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਫਾਜ਼ਿਲਕਾ ਵਿਖੇ ਵਿਸਫੋਟਕ ਐਕਟ ਦੀ ਧਾਰਾ 3, 4 ਅਤੇ 5 ਤਹਿਤ ਐਫਆਈਆਰ ਨੰਬਰ 06 ਮਿਤੀ 17.03.2026 ਨੂੰ ਕੇਸ ਦਰਜ ਕੀਤਾ ਗਿਆ ਹੈ।

The post ਪੰਜਾਬ ਵਿੱਚ ਸੰਭਾਵੀ ਅੱਤਵਾਦੀ ਹਮਲਾ ਟਲ਼ਿਆ ; ਦੋ ਗ੍ਰਨੇਡਾਂ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ appeared first on Latest News, Breaking News, Crime News, Business News, Punjab News Updates: LiveGeoNews.com.

ਪੰਜਾਬ ਸਰਕਾਰ ਨੌਜਵਾਨਾਂ ਨੂੰ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਲਈ ਸਖ਼ਤ ਯਤਨ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਬਠਿੰਡਾ, 11 ਜਨਵਰੀ:

ਨੌਜਵਾਨਾਂ ਨੂੰ ਕਰੀਅਰ ਬਣਾਉਣ ਲਈ ਤਿਆਰ ਕਰਨ ਉੱਤੇ ਪੰਜਾਬ ਸਰਕਾਰ ਵੱਲੋਂ ਹੋਰ ਧਿਆਨ ਕੇਂਦਰਿਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਬਠਿੰਡਾ ਦੀ ਜ਼ਿਲ੍ਹਾ ਲਾਇਬ੍ਰੇਰੀ ਵਿਖੇ ਮਿਸ਼ਨ ਪ੍ਰਗਤੀ ਅਧੀਨ ਦਾਖ਼ਲ ਹੋਏ ਉਮੀਦਵਾਰਾਂ ਅਤੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਇਸ ਵਿੱਚ ਨੌਕਰੀ ਲੱਭਣ ਵਾਲਿਆਂ ਨੂੰ ਨੌਕਰੀ ਦੇਣ ਵਾਲਿਆਂ ਵਿੱਚ ਬਦਲਣ ਲਈ ਵਿਆਪਕ ਯਤਨਾਂ ਦੇ ਹਿੱਸੇ ਵਜੋਂ ਐਸ.ਐਸ.ਬੀ., ਪੁਲਿਸ ਅਤੇ ਹਥਿਆਰਬੰਦ ਬਲਾਂ ਸਮੇਤ ਹੋਰ ਭਰਤੀ ਪ੍ਰੀਖਿਆਵਾਂ ਲਈ ਪੇਂਡੂ ਅਤੇ ਹੋਣਹਾਰ ਵਿਦਿਆਰਥੀਆਂ ਨੂੰ ਮੁਫਤ ਅਕਾਦਮਿਕ ਅਤੇ ਸਰੀਰਕ ਸਿਖਲਾਈ ਪ੍ਰਦਾਨ ਕਰਨ ਦੇ ਯਤਨ ਕੀਤੇ ਗਏ ਹਨ।

ਬਠਿੰਡਾ ਦੀ ਜ਼ਿਲ੍ਹਾ ਲਾਇਬ੍ਰੇਰੀ ਵਿਖੇ ਮਿਸ਼ਨ ਪ੍ਰਗਤੀ ਤਹਿਤ ਵਿਦਿਆਰਥੀਆਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਠੰਢ ਦੇ ਬਾਵਜੂਦ ਇਕੱਠੇ ਹੋਏ ਲੋਕਾਂ ਦਾ ਸਵਾਗਤ ਕੀਤਾ ਅਤੇ ਇਸ ਪ੍ਰੋਗਰਾਮ ਨੂੰ ਪੰਜਾਬ ਦੇ ਬੱਚਿਆਂ ਲਈ ਇੱਕ ਸੁਨਹਿਰੀ ਭਵਿੱਖ ਦੀ ਸ਼ੁਰੂਆਤ ਦੱਸਿਆ। ਉਨ੍ਹਾਂ ਕਿਹਾ, “ਪੰਜਾਬ ਸਰਕਾਰ ਨੇ ਜ਼ਿਲ੍ਹਾ ਲਾਇਬ੍ਰੇਰੀ ਵਿਖੇ ਮਿਸ਼ਨ ਪ੍ਰਗਤੀ ਤਹਿਤ ਇਹ ਕੋਚਿੰਗ ਪ੍ਰੋਗਰਾਮ ਸ਼ੁਰੂ ਕੀਤਾ ਹੈ, ਜਿੱਥੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਮੁਫ਼ਤ ਕੋਚਿੰਗ ਸ਼ੁਰੂ ਕੀਤੀ ਗਈ ਹੈ। ਇਸ ਦਾ ਉਦੇਸ਼ ਹੋਣਹਾਰ ਵਿਦਿਆਰਥੀਆਂ ਖਾਸ ਕਰਕੇ ਪੇਂਡੂ ਖੇਤਰਾਂ ਦੇ, ਜਿਨ੍ਹਾਂ ਦੀ ਗੁਣਵੱਤਾ ਅਤੇ ਕਿਫਾਇਤੀ ਕੋਚਿੰਗ ਸਹੂਲਤਾਂ ਤੱਕ ਪਹੁੰਚ ਨਹੀਂ ਹੈ, ਨੂੰ ਸਹੂਲਤ ਦੇਣਾ ਹੈ।”

ਇਸ ਪਹਿਲਕਦਮੀ ਬਾਰੇ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਹਿਲੇ ਬੈਚ ਵਿੱਚ 40 ਵਿਦਿਆਰਥੀਆਂ ਨੂੰ ਦਾਖਲਾ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ “ਅਕਾਦਮਿਕ ਕੋਚਿੰਗ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਸਰੀਰਕ ਸਿਖਲਾਈ ਵੀ ਦਿੱਤੀ ਜਾ ਰਹੀ ਹੈ ਤਾਂ ਜੋ ਉਹ ਪੂਰੀ ਤਰ੍ਹਾਂ ਤੰਦਰੁਸਤ ਰਹਿਣ। ਇਹ ਸਰੀਰਕ ਸਿਖਲਾਈ ਪੰਜਾਬ ਪੁਲਿਸ ਅਤੇ ਸੀ-ਪਾਈਟ ਦੇ ਤਜਰਬੇਕਾਰ ਇੰਸਟ੍ਰਕਟਰ ਟ੍ਰੇਨਰਾਂ ਦੁਆਰਾ ਸੀ-ਪਾਈਟ ਮੈਦਾਨ ਵਿੱਚ ਦਿੱਤੀ ਜਾ ਰਹੀ ਹੈ। ਇਸ ਸਿਖਲਾਈ ਰਾਹੀਂ, ਵਿਦਿਆਰਥੀਆਂ ਨੂੰ ਐਸ.ਐਸ.ਬੀ., ਪੰਜਾਬ ਪੁਲਿਸ, ਸੀ.ਪੀ.ਓ., ਹਥਿਆਰਬੰਦ ਸੈਨਾਵਾਂ ਅਤੇ ਹੋਰ ਕੇਂਦਰੀ ਅਤੇ ਰਾਜ ਪੱਧਰੀ ਭਰਤੀ ਪ੍ਰੀਖਿਆਵਾਂ ਲਈ ਤਿਆਰ ਕੀਤਾ ਜਾਵੇਗਾ।’’

ਮੁਕਾਬਲੇ ਵਾਲੇ ਮਾਹੌਲ ਵਿੱਚ ਉਮੀਦਵਾਰਾਂ ਨੂੰ ਦਰਪੇਸ਼ ਚੁਣੌਤੀਆਂ ਦਾ ਹਵਾਲਾ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜ਼ਰੂਰੀ ਅਧਿਐਨ ਸਮੱਗਰੀ ਅਤੇ ਮਹਿੰਗੀਆਂ ਕਿਤਾਬਾਂ ਅਕਸਰ ਵਿਦਿਆਰਥੀਆਂ ਦੀ ਪਹੁੰਚ ਤੋਂ ਬਾਹਰ ਰਹਿੰਦੀਆਂ ਹਨ। ਉਨ੍ਹਾਂ ਆਖਿਆ “ਵਿਦਿਆਰਥੀਆਂ ਨੂੰ ਲਾਇਬ੍ਰੇਰੀ ਮੈਂਬਰਾਂ ਵਜੋਂ ਚੁਣਿਆ ਜਾਵੇਗਾ ਅਤੇ ਲੋੜੀਂਦੀਆਂ ਕਿਤਾਬਾਂ ਮੁਫਤ ਪ੍ਰਦਾਨ ਕੀਤੀਆਂ ਜਾਣਗੀਆਂ। ਇਹ ਪ੍ਰੋਗਰਾਮ ਮੌਜੂਦਾ ਬੁਨਿਆਦੀ ਢਾਂਚੇ ਅਤੇ ਸਰੋਤਾਂ ਦੀ ਵਰਤੋਂ ਕਰਕੇ ਸ਼ੁਰੂ ਕੀਤਾ ਗਿਆ ਹੈ, ਜਿਸ ਨਾਲ ਮਹੱਤਵਪੂਰਨ ਵਿੱਤੀ ਬੱਚਤ ਹੁੰਦੀ ਹੈ।’’

ਇਸ ਢਾਂਚੇ ਦਾ ਵਰਣਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪ੍ਰੋਗਰਾਮ ਇੱਕ ਅਧਿਆਪਕ-ਮਾਰਗ ਦਰਸ਼ਕ ਮਾਡਲ ਦੀ ਪਾਲਣਾ ਕਰਦਾ ਹੈ, ਜਿਸ ਵਿੱਚ ਫੈਕਲਟੀ ਮੈਂਬਰ ਖੁਦ ਉਮੀਦਵਾਰ ਹੁੰਦੇ ਹਨ, ਜੋ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਸ਼ਾਮਲ ਹੋਏ ਹਨ। ਮੁੱਖ ਮੰਤਰੀ ਨੇ ਕਿਹਾ “ਇਹ ਪਹਿਲਕਦਮੀ ‘ਨੌਜਵਾਨਾਂ ਦੀ ਮਦਦ ਕਰਨ ਵਾਲੇ’ ਮਾਡਲ ਵਜੋਂ ਉੱਭਰੀ ਹੈ ਅਤੇ ਇਸ ਨੂੰ ਸਿੱਖਿਆ ਸ਼ਾਸਤਰੀਆਂ, ਯੂਨੀਵਰਸਿਟੀਆਂ, ਪੁਲਿਸ, ਅਥਲੀਟਾਂ, ਪ੍ਰਸ਼ਾਸਨਿਕ ਅਧਿਕਾਰੀਆਂ, ਵਿਦਿਆਰਥੀਆਂ ਅਤੇ ਸਮਾਜ ਦੇ ਹਰ ਵਰਗ ਦਾ ਸਮਰਥਨ ਪ੍ਰਾਪਤ ਹੈ। ਇਸ ਸਮੂਹਿਕ ਭਾਗੀਦਾਰੀ ਨੇ ਪ੍ਰੋਗਰਾਮ ਨੂੰ ਇੱਕ ਭਾਈਚਾਰਾ-ਸੰਚਾਲਿਤ ਅਤੇ ਸਹਿਯੋਗੀ ਮਾਡਲ ਵਿੱਚ ਬਦਲ ਦਿੱਤਾ ਹੈ।’’

ਮਿਸ਼ਨ ਪ੍ਰਗਤੀ ਦੇ ਮਾਰਗਦਰਸ਼ਕ ਫਲਸਫੇ ਨੂੰ ਉਜਾਗਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ “ਕੋਈ ਵੀ ਪਿੱਛੇ ਨਾ ਰਹੇ” ਦੇ ਸਿਧਾਂਤ ‘ਤੇ ਅਧਾਰਤ ਹੈ ਅਤੇ ਨੌਜਵਾਨ ਸ਼ਕਤੀਕਰਨ, ਬਰਾਬਰ ਵਿਦਿਅਕ ਮੌਕਿਆਂ ਅਤੇ ਸਰਕਾਰੀ ਸੇਵਾਵਾਂ ਵਿੱਚ ਬਠਿੰਡਾ ਦੇ ਵਿਦਿਆਰਥੀਆਂ ਦੀ ਪ੍ਰਤੀਨਿਧਤਾ ਵਧਾਉਣ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਾਜ਼ਰ ਲੋਕਾਂ ਦਾ ਉਨ੍ਹਾਂ ਦੇ ਸਮਰਥਨ ਲਈ ਧੰਨਵਾਦ ਕਰਦਿਆਂ ਵਿਸ਼ਵਾਸ ਪ੍ਰਗਟ ਕੀਤਾ ਕਿ ਇਸ ਪ੍ਰੋਗਰਾਮ ਨਾਲ ਵਿਦਿਆਰਥੀਆਂ ਨੂੰ ਕਾਫ਼ੀ ਲਾਭ ਹੋਵੇਗਾ ਅਤੇ ਪੰਜਾਬ ਦੇ ਸਰਵਪੱਖੀ ਵਿਕਾਸ ਅਤੇ ਇਸ ਦੇ ਲੋਕਾਂ ਦੀ ਖ਼ੁਸ਼ਹਾਲੀ ਪ੍ਰਤੀ ਸਰਕਾਰ ਦੀ ਵਚਨਬੱਧਤਾ ਦੀ ਪੁਸ਼ਟੀ ਕੀਤੀ।

ਸੂਬਾ ਸਰਕਾਰ ਦੇ ਵਿਆਪਕ ਦ੍ਰਿਸ਼ਟੀਕੋਣ ਬਾਰੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਨੌਕਰੀਆਂ ਭਾਲਣ ਵਾਲਿਆਂ ਦੀ ਬਜਾਏ ਨੌਕਰੀ ਦੇਣ ਵਾਲੇ ਬਣਾ ਕੇ ਉਨ੍ਹਾਂ ਦੀ ਕਿਸਮਤ ਨੂੰ ਬਦਲਣ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ “ਪੰਜਾਬ ਸਿੱਖਿਆ ਕ੍ਰਾਂਤੀ ਦੇ ਇੱਕ ਨਵੇਂ ਯੁੱਗ ਵਿੱਚ ਪ੍ਰਵੇਸ਼ ਕਰ ਗਿਆ ਹੈ ਅਤੇ ਇਹ ਕ੍ਰਾਂਤੀ ਵਿਦਿਆਰਥੀਆਂ ਨੂੰ ਭਵਿੱਖਮੁਖੀ ਮੁਕਾਬਲਿਆਂ ਲਈ ਤਿਆਰ ਕਰਕੇ ਅਤੇ ਉਨ੍ਹਾਂ ਨੂੰ ਜੀਵਨ ਵਿੱਚ ਉੱਤਮਤਾ ਪ੍ਰਾਪਤ ਕਰਨ ਦੇ ਯੋਗ ਬਣਾ ਕੇ ਨਤੀਜੇ ਦੇ ਰਹੀ ਹੈ। ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨ ਲਈ ਬੇਮਿਸਾਲ ਕਦਮ ਚੁੱਕੇ ਗਏ ਹਨ, ਜਦੋਂ ਕਿ ਉਨ੍ਹਾਂ ਦੀ ਬੇਅੰਤ ਊਰਜਾ ਨੂੰ ਚੈਨਲਾਈਜ਼ ਕਰਨ ਲਈ ਸਮਾਨਾਂਤਰ ਯਤਨ ਕੀਤੇ ਜਾ ਰਹੇ ਹਨ।’’

ਮਿਸਾਲ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿਸ ਤਰ੍ਹਾਂ ਇੱਕ ਰਨਵੇਅ ਇੱਕ ਜਹਾਜ਼ ਨੂੰ ਸੁਚਾਰੂ ਢੰਗ ਨਾਲ ਉਡਾਣ ਭਰਨ ਦੇ ਯੋਗ ਬਣਾਉਂਦਾ ਹੈ, ਉਸੇ ਤਰ੍ਹਾਂ ਨੌਜਵਾਨਾਂ ਨੂੰ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸੂਬਾ ਸਰਕਾਰ ਉਸਾਰੂ ਮਾਹੌਲ ਪੈਦਾ ਕਰ ਰਹੀ ਹੈ। ਅਤੀਤ ਨੂੰ ਯਾਦ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਨਿਰਾਸ਼ਾਜਨਕ ਹੈ ਕਿ ਇੱਕ ਸਮੇਂ ਗਲਤ ਨੀਤੀਆਂ ਨੇ ਗਰੀਬ ਬੱਚਿਆਂ ਨੂੰ ਉਨ੍ਹਾਂ ਦੇ ਸਿੱਖਿਆ ਦੇ ਅਧਿਕਾਰ ਤੋਂ ਵਾਂਝਾ ਰੱਖਿਆ ਸੀ ਪਰ ਹੁਣ ਇਹ ਯਕੀਨੀ ਬਣਾਉਣ ਲਈ ਦ੍ਰਿੜ੍ਹ ਯਤਨ ਕੀਤੇ ਜਾ ਰਹੇ ਹਨ ਕਿ ਪੰਜਾਬ ਦੇ ਬੱਚੇ ਆਪਣੇ ਸੁਪਨਿਆਂ ਨੂੰ ਹਕੀਕਤ ਵਿੱਚ ਬਦਲ ਸਕਣ ਅਤੇ ਜ਼ਿੰਦਗੀ ਵਿੱਚ ਨਵੀਆਂ ਉਚਾਈਆਂ ਛੂਹ ਸਕਣ।

The post ਪੰਜਾਬ ਸਰਕਾਰ ਨੌਜਵਾਨਾਂ ਨੂੰ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਲਈ ਸਖ਼ਤ ਯਤਨ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ appeared first on Latest News, Breaking News, Crime News, Business News, Punjab News Updates: LiveGeoNews.com.

ਬਠਿੰਡਾ ਵਿੱਚ ਟਾਰਗੇਟ ਕਿਲਿੰਗ ਦੀ ਵਾਰਦਾਤ ਟਲ਼ੀ ; ਅਰਸ਼ ਡੱਲਾ ਗੈਂਗ ਨਾਲ ਜੁੜੇ ਤਿੰਨ ਵਿਅਕਤੀ 4 ਪਿਸਤੌਲਾਂ ਸਮੇਤ ਗ੍ਰਿਫ਼ਤਾਰ
ਚੰਡੀਗੜ੍ਹ/ਬਠਿੰਡਾ, 6 ਜਨਵਰੀ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ, ਕਾਊਂਟਰ ਇੰਟੈਲੀਜੈਂਸ (ਸੀ.ਆਈ.) ਬਠਿੰਡਾ ਨੇ ਬਠਿੰਡਾ ਪੁਲਿਸ ਨਾਲ ਤਾਲਮੇਲ ਕਰਕੇ ਅਰਸ਼ ਡੱਲਾ ਗੈਂਗ ਨਾਲ ਜੁੜੇ ਤਿੰਨ ਮੁਲਜ਼ਮਾਂ ਨੂੰ ਚਾਰ ਗੈਰ-ਕਾਨੂੰਨੀ ਪਿਸਤੌਲਾਂ ਸਮੇਤ ਚਾਰ ਮੈਗਜ਼ੀਨ ਅਤੇ 26 ਜ਼ਿੰਦਾ ਕਾਰਤੂਸ ਨਾਲ ਗ੍ਰਿਫ਼ਤਾਰ ਕਰਕੇ ਮਿੱਥ ਕੇ ਕਤਲ ਕਰਨ ਦੀ ਇੱਕ ਵਾਰਦਾਤ ਨੂੰ ਟਾਲ ਦਿੱਤਾ ਹੈ । ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਬਠਿੰਡਾ ਦੇ ਗਿੱਲ ਪੱਤੀ ਦੇ ਵਸਨੀਕ ਕੁਲਦੀਪ ਸਿੰਘ, ਜੋ ਇਸ ਵੇਲੇ ਕੈਨੇਡਾ ਵਿੱਚ ਰਹਿ ਰਿਹਾ ਹੈ, ਬਠਿੰਡਾ ਦੇ ਕੋਟਸ਼ਮੀਰ ਦਾ ਵਸਨੀਕ ਗੁਰਵਿੰਦਰ ਸਿੰਘ ਅਤੇ ਬਠਿੰਡਾ ਦੇ ਪਿੰਡ ਭੋਖੜਾ ਦੇ ਵਸਨੀਕ ਗਗਨਦੀਪ ਸਿੰਘ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਇੱਕ ਗਲੌਕ, ਇੱਕ ਜ਼ਿਗਾਨਾ, ਇੱਕ .30 ਬੋਰ ਦਾ ਪਿਸਤੌਲ ਅਤੇ ਇੱਕ .32 ਬੋਰ ਦਾ ਪਿਸਤੌਲ ਸ਼ਾਮਲ ਹਨ। ਚਾਰ ਪਿਸਤੌਲਾਂ ਦੀ ਬਰਾਮਦਗੀ ਤੋਂ ਇਲਾਵਾ, ਪੁਲਿਸ ਟੀਮਾਂ ਨੇ ਬਿਨਾਂ ਰਜਿਸਟਰੇਸ਼ਨ ਨੰਬਰ ਵਾਲੀ ਇੱਕ ਹੁੰਡਈ ਵਰਨਾ ਕਾਰ ਵੀ ਜ਼ਬਤ ਕੀਤੀ ਹੈ, ਜਿਸਦੀ ਵਰਤੋਂ ਉਹ ਅਪਰਾਧਿਕ ਗਤੀਵਿਧੀਆਂ ਵਿੱਚ ਕਰ ਰਹੇ ਸਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚੋਂ ਇੱਕ ਕੁਲਦੀਪ ਸਿੰਘ ਹਾਲ ਹੀ ਵਿੱਚ ਯੋਜਨਾਬੱਧ ਗੋਲੀਬਾਰੀ ਨੂੰ ਅੰਜਾਮ ਦੇਣ ਲਈ ਵਿਸ਼ੇਸ਼ ਤੌਰ ’ਤੇ ਕੈਨੇਡਾ ਤੋਂ ਬਠਿੰਡਾ ਆਇਆ ਸੀ।

ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਬਠਿੰਡਾ ਅਮਨੀਤ ਕੌਂਡਲ ਨੇ ਕਿਹਾ ਕਿ ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਚੱਲ ਰਹੀ ਅੰਤਰ-ਗੈਂਗ ਦੁਸ਼ਮਣੀ ਵਿੱਚ ਆਪਣੀ ਸ਼ਮੂਲੀਅਤ ਬਾਰੇ ਵੀ ਖੁਲਾਸਾ ਕੀਤਾ। ਉਨ੍ਹਾਂ ਕਿਹਾ ਕਿ ਬਠਿੰਡਾ ਦੇ ਪੁਲਿਸ ਸਟੇਸ਼ਨ ਥਰਮਲ ਵਿਖੇ  ਐਫਆਈਆਰ ਦਰਜ ਕੀਤੀ ਗਈ ਹੈ, ਜਦੋਂ ਕਿ ਅਗਲੇਰੇ ਪਿਛਲੇਰੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।

ਏ.ਆਈ.ਜੀ. ਸੀ.ਆਈ. ਬਠਿੰਡਾ ਅਵਨੀਤ ਕੌਰ ਸਿੱਧੂ ਨੇ ਕਾਰਵਾਈ ਸੰਬੰਧੀ ਵੇਰਵੇ ਸਾਂਝੇ ਕਰਦਿਆਂ ਕਿਹਾ ਕਿ ਸੀ.ਆਈ. ਬਠਿੰਡਾ ਨੂੰ ਭਰੋਸੇਯੋਗ ਸੂਤਰਾਂ ਤੋਂ ਪੁਖਤਾ ਇਤਲਾਹ ਮਿਲੀ ਸੀ ਕਿ ਅਰਸ਼ ਡੱਲਾ ਗੈਂਗ ਨਾਲ ਜੁੜੇ ਸ਼ੂਟਰਾਂ ਕੋਲ ਗੈਰ-ਕਾਨੂੰਨੀ ਹਥਿਆਰ ਹਨ ਅਤੇ ਉਹ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚ ਰਹੇ ਹਨ। ਉਨ੍ਹਾਂ ਕਿਹਾ ਕਿ ਇਤਲਾਹ ’ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ, ਸੀ.ਆਈ. ਬਠਿੰਡਾ ਦੀ  ਟੀਮ ਨੇ ਜ਼ਿਲ੍ਹਾ ਪੁਲਿਸ ਬਠਿੰਡਾ ਨਾਲ ਮਿਲ ਕੇ ਗੋਨਿਆਣਾ ਰੋਡ ’ਤੇ ਸੁੱਚਾ ਸਿੰਘ ਨਗਰ ਨੇੜੇ ਨਾਕਾ ਲਗਾਇਆ ਅਤੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ।

ਇਸ ਸਬੰਧ ਵਿੱਚ, ਬਠਿੰਡਾ ਦੇ ਥਰਮਲ ਸਥਿਤ ਪੁਲਿਸ ਸਟੇਸ਼ਨ  ਵਿਖੇ ਆਰਮਜ਼ ਐਕਟ ਦੀ ਧਾਰਾ 25 ਅਤੇ 27 ਤਹਿਤ ਐਫਆਈਆਰ ਨੰਬਰ 3 ਮਿਤੀ 05.01.2026 ਅਧੀਨ ਕੇਸ  ਦਰਜ ਕੀਤਾ ਗਿਆ  ਹੈ।

The post ਬਠਿੰਡਾ ਵਿੱਚ ਟਾਰਗੇਟ ਕਿਲਿੰਗ ਦੀ ਵਾਰਦਾਤ ਟਲ਼ੀ ; ਅਰਸ਼ ਡੱਲਾ ਗੈਂਗ ਨਾਲ ਜੁੜੇ ਤਿੰਨ ਵਿਅਕਤੀ 4 ਪਿਸਤੌਲਾਂ ਸਮੇਤ ਗ੍ਰਿਫ਼ਤਾਰ appeared first on Latest News, Breaking News, Crime News, Business News, Punjab News Updates: LiveGeoNews.com.

ਬਠਿੰਡਾ ਸ਼ਹਿਰ ਵਿੱਚ ਖਤਮ ਹੋਵੇਗਾ ਤਾਰਾਂ ਦਾ ਜਾਲ, ਪੰਜਾਬ ਸਰਕਾਰ ਵੱਲੋਂ 10 ਕਰੋੜ ਰੁਪਏ ਦੇ ਫੰਡ ਜਾਰੀ : ਮੇਅਰ
ਬਠਿੰਡਾ, 25 ਦਸੰਬਰ : ਬਠਿੰਡਾ ਨੂੰ ਸਮੱਸਿਆ ਮੁਕਤ, ਨਸ਼ਾ ਮੁਕਤ, ਆਦਰਸ਼ ਅਤੇ ਸੁੰਦਰ ਸ਼ਹਿਰ ਬਣਾਉਣ ਲਈ ਦਿਨ-ਰਾਤ ਅਣਥੱਕ ਮਿਹਨਤ ਕਰ ਰਹੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਅੱਜ ਪਰਸਰਾਮ ਨਗਰ ਦੇ ਵਸਨੀਕਾਂ ਨੂੰ ਬਿਜਲੀ ਕੱਟਾਂ ਦੀ ਸਮੱਸਿਆ ਤੋਂ ਰਾਹਤ ਦਿਵਾਉਂਦਿਆਂ ਆਲਮ ਬਸਤੀ ਡਿਸਪੋਜ਼ਲ ਨੇੜੇ ਇੱਕ ਨਵੇਂ ਪਾਵਰ ਫੀਡਰ ਦਾ ਰਸਮੀ ਉਦਘਾਟਨ ਕੀਤਾ।

ਇਸ ਮੌਕੇ ਕੌਂਸਲਰ ਮੈਡਮ ਰਾਜ ਰਾਣੀ ਅਤੇ ਸ੍ਰੀ ਸਾਧੂ ਸਿੰਘ ਦੀ ਅਗਵਾਈ ਵਿੱਚ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀਆਂ ਨੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਦਾ ਨਿੱਘਾ ਸਵਾਗਤ ਕੀਤਾ। ਇਸ ਦੌਰਾਨ ਐਕਸੀਅਨ ਪਾਵਰ ਕਾਰਪੋਰੇਸ਼ਨ ਸ਼੍ਰੀ ਸੰਦੀਪ ਗਰਗ, ਕੌਂਸਲਰ ਸ੍ਰੀ ਰਤਨ ਰਾਹੀ, ਸ੍ਰੀ ਜਗਪਾਲ ਸਿੰਘ ਗੋਰਾ ਸਿੱਧੂ, ਸ੍ਰੀ ਸੋਨੀ ਪ੍ਰਧਾਨ, ਸ੍ਰੀ ਪੰਕਜ ਸ਼ਰਮਾ, ਸ੍ਰੀ ਅਮਨਦੀਪ ਡੀਸੀ, ਅਤੇ ਸ੍ਰੀ ਯਾਦਵਿੰਦਰ ਸਿੰਘ ਮਾਨ ਵੀ ਮੌਜੂਦ ਸਨ।

ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲਗਭਗ 80 ਲੱਖ ਰੁਪਏ ਦੀ ਲਾਗਤ ਨਾਲ ਬਣੇ ਇਸ ਪਾਵਰ ਫੀਡਰ ਦੇ ਚਾਲੂ ਹੋਣ ਨਾਲ ਪਰਸਰਾਮ ਨਗਰ ਖੇਤਰ ਦੇ ਵਸਨੀਕਾਂ ਨੂੰ ਬਿਜਲੀ ਦੇ ਵਾਰ-ਵਾਰ ਕੱਟਾਂ ਤੋਂ ਰਾਹਤ ਮਿਲੇਗੀ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਸੂਬਾ ਸਰਕਾਰ ਪੰਜਾਬ ਨੂੰ ਸਮੱਸਿਆ-ਮੁਕਤ ਅਤੇ ਨਸ਼ਾ-ਮੁਕਤ “ਰੰਗਲਾ ਪੰਜਾਬ” ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਪਹਿਲਕਦਮੀ ਦੇ ਹਿੱਸੇ ਵਜੋਂ, ਜਨਤਕ ਪ੍ਰਤੀਨਿਧੀ ਲੋਕਾਂ ਨਾਲ ਸਿੱਧੇ ਤੌਰ ‘ਤੇ ਗੱਲਬਾਤ ਕਰ ਰਹੇ ਹਨ, ਉਨ੍ਹਾਂ ਦੀਆਂ ਸਮੱਸਿਆਵਾਂ ਸੁਣ ਰਹੇ ਹਨ ਅਤੇ ਜਨਤਕ ਸੁਝਾਵਾਂ ਦੇ ਆਧਾਰ ‘ਤੇ ਵਿਕਾਸ ਪ੍ਰੋਜੈਕਟਾਂ ਨੂੰ ਅੱਗੇ ਵਧਾਇਆ ਜਾ ਰਿਹਾ ਹੈ।

ਮੇਅਰ ਨੇ ਕਿਹਾ ਕਿ ਬਠਿੰਡਾ ਨੂੰ ਇੱਕ ਸੁੰਦਰ ਅਤੇ ਸੁਚੱਜਾ ਸ਼ਹਿਰ ਬਣਾਉਣ ਲਈ ਨਿਰੰਤਰ ਯੋਜਨਾਬੱਧ ਕੰਮ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਸਰਕਾਰ ਇਸ ਦਿਸ਼ਾ ਵਿੱਚ ਬਠਿੰਡਾ ਪ੍ਰਤੀ ਬਹੁਤ ਮਿਹਰਬਾਨ ਹੈ। ਉਨ੍ਹਾਂ ਅੱਗੇ ਕਿਹਾ ਕਿ ਸ਼ਹਿਰ ਵਿੱਚ ਬਿਜਲੀ ਤਾਰਾਂ ਦੇ ਗੁੰਝਲਦਾਰ ਨੈੱਟਵਰਕ ਨੂੰ ਖਤਮ ਕਰਨ ਦੀ ਯੋਜਨਾ ‘ਤੇ ਕੰਮ ਸ਼ੁਰੂ ਹੋ ਗਿਆ ਹੈ, ਜਿਸ ਲਈ ਪੰਜਾਬ ਸਰਕਾਰ ਨੇ ਲਗਭਗ 10 ਤੋਂ 11 ਕਰੋੜ ਰੁਪਏ ਦੇ ਫੰਡ ਜਾਰੀ ਕੀਤੇ ਹਨ।

ਮੇਅਰ ਸ੍ਰੀ ਮਹਿਤਾ ਨੇ ਅੱਗੇ ਕਿਹਾ ਕਿ ਬਠਿੰਡਾ ਦੀ ਸੁੰਦਰਤਾ ਅਤੇ ਸਹੂਲਤਾਂ ਨੂੰ ਵਧਾਉਣ ਲਈ ਕਈ ਹੋਰ ਵਿਕਾਸ ਪ੍ਰੋਜੈਕਟ ਸ਼ੁਰੂ ਕੀਤੇ ਜਾ ਰਹੇ ਹਨ, ਜਿਨ੍ਹਾਂ ਦਾ ਸਿੱਧਾ ਲਾਭ ਸ਼ਹਿਰ ਦੇ ਵਸਨੀਕਾਂ ਨੂੰ ਮਿਲੇਗਾ। ਇਲਾਕਾ ਨਿਵਾਸੀਆਂ ਤੋਂ ਸਹਿਯੋਗ ਦੀ ਅਪੀਲ ਕਰਦਿਆਂ, ਉਨ੍ਹਾਂ ਭਰੋਸਾ ਦਿੱਤਾ ਕਿ ਬਠਿੰਡਾ ਨੂੰ ਇੱਕ ਮਾਡਲ ਸ਼ਹਿਰ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

The post ਬਠਿੰਡਾ ਸ਼ਹਿਰ ਵਿੱਚ ਖਤਮ ਹੋਵੇਗਾ ਤਾਰਾਂ ਦਾ ਜਾਲ, ਪੰਜਾਬ ਸਰਕਾਰ ਵੱਲੋਂ 10 ਕਰੋੜ ਰੁਪਏ ਦੇ ਫੰਡ ਜਾਰੀ : ਮੇਅਰ appeared first on Latest News, Breaking News, Crime News, Business News, Punjab News Updates: LiveGeoNews.com.

ਤਿੰਨ ਪਵਿੱਤਰ ਸ਼ਹਿਰਾਂ ਨੂੰ ਪਵਿੱਤਰ ਸ਼ਹਿਰਾਂ ਦਾ ਦਰਜ਼ਾ ਦੇਣ ਤੋਂ ਬਾਅਦ ਪੰਜਾਬ ਸਰਕਾਰ ਦੀ ਦਿਖਾਈ ਦਿੱਤੀ ਸੇਵਾ ਭਾਵਨਾ, ‘ਆਪ’ ਵਿਧਾਇਕਾ ਨੇ ਫਤਿਹਗੜ੍ਹ ਸਾਹਿਬ ਵਿੱਚ ਆਪ ਕੀਤੀ ਸੇਵਾ
ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇੱਕ ਵਾਰ ਫਿਰ ਧਾਰਮਿਕ ਆਸਥਾ ਪ੍ਰਤੀ ਸੇਵਾ ਅਤੇ ਸਮਰਪਣ ਦੀ ਭਾਵਨਾ ਦਾ ਪ੍ਰਦਰਸ਼ਨ ਕੀਤਾ ਹੈ। ਸ੍ਰੀ ਫਤਿਹਗੜ੍ਹ ਸਾਹਿਬ ਵਿੱਚ, ਆਮ ਆਦਮੀ ਪਾਰਟੀ ਦੇ ਵਿਧਾਇਕ ਨੇ ਸੰਗਤ ਦੇ ਨਾਲ ਇੱਕ ਸਫਾਈ ਮੁਹਿੰਮ ਵਿੱਚ ਹਿੱਸਾ ਲਿਆ ਅਤੇ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਪਵਿੱਤਰ ਧਰਤੀ ‘ਤੇ ਸੇਵਾ ਕਰਨ ਦਾ ਸੁਭਾਗ ਪ੍ਰਾਪਤ ਕੀਤਾ। ਇਹ ਸੇਵਾ ਪ੍ਰੋਗਰਾਮ ਇੱਕ ਪਵਿੱਤਰ ਸਥਾਨ ‘ਤੇ ਆਯੋਜਿਤ ਕੀਤਾ ਗਿਆ ਸੀ ਜਿਸ ‘ਤੇ ਸਿੱਖ ਇਤਿਹਾਸ ਵਿੱਚ ਸਭ ਤੋਂ ਵੱਡੀ ਕੁਰਬਾਨੀ ਦੀ ਗਾਥਾ ਲਿਖੀ ਹੋਈ ਹੈ। ਵਿਧਾਇਕ ਨੇ ਸਥਾਨਕ ਸੰਗਤ ਨਾਲ ਮੋਢੇ ਨਾਲ ਮੋਢਾ ਜੋੜ ਕੇ ਸੇਵਾ ਕੀਤੀ, ਝਾੜੂ ਅਤੇ ਹੋਰ ਸਫਾਈ ਉਪਕਰਣ ਲੈ ਕੇ, ਪੰਜਾਬ ਸਰਕਾਰ ਦੀ ਨਿਮਰਤਾ ਅਤੇ ਜਨਤਕ ਸੇਵਾ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਫਤਿਹਗੜ੍ਹ ਸਾਹਿਬ ਨੂੰ ਪਵਿੱਤਰ ਸ਼ਹਿਰ ਘੋਸ਼ਿਤ ਕਰਨ ਦਾ ਇਤਿਹਾਸਕ ਫੈਸਲਾ ਲਿਆ ਹੈ। ਇਹ ਕਦਮ ਨਾ ਸਿਰਫ਼ ਸਿੱਖ ਧਰਮ ਦੇ ਪਵਿੱਤਰ ਤੀਰਥ ਸਥਾਨਾਂ ਨੂੰ ਵਿਸ਼ੇਸ਼ ਦਰਜਾ ਦਿੰਦਾ ਹੈ ਬਲਕਿ ਇਨ੍ਹਾਂ ਸ਼ਹਿਰਾਂ ਵਿੱਚ ਵਿਕਾਸ, ਸਫਾਈ ਅਤੇ ਧਾਰਮਿਕ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਇੱਕ ਮਜ਼ਬੂਤ ​​ਸੰਦੇਸ਼ ਵੀ ਦਿੰਦਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਇਨ੍ਹਾਂ ਪਵਿੱਤਰ ਸ਼ਹਿਰਾਂ ਲਈ ਵਿਸ਼ੇਸ਼ ਵਿਕਾਸ ਯੋਜਨਾਵਾਂ ਤਿਆਰ ਕੀਤੀਆਂ ਹਨ, ਜਿਨ੍ਹਾਂ ਵਿੱਚ ਬੁਨਿਆਦੀ ਢਾਂਚੇ ਵਿੱਚ ਸੁਧਾਰ, ਸੈਰ-ਸਪਾਟਾ ਸਹੂਲਤਾਂ ਦਾ ਵਿਸਥਾਰ ਅਤੇ ਧਾਰਮਿਕ ਸਥਾਨਾਂ ਦੀ ਸਾਂਭ-ਸੰਭਾਲ ਸ਼ਾਮਲ ਹੈ। ਪਵਿੱਤਰ ਸ਼ਹਿਰ ਦਾ ਦਰਜਾ ਦੇਣ ਨਾਲ ਇਨ੍ਹਾਂ ਸ਼ਹਿਰਾਂ ਵਿੱਚ ਵਪਾਰ, ਰੁਜ਼ਗਾਰ ਅਤੇ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਮਿਲਣ ਦੀ ਵੀ ਉਮੀਦ ਹੈ।

ਆਮ ਆਦਮੀ ਪਾਰਟੀ ਦੇ ਵਿਧਾਇਕ ਵੱਲੋਂ ਕੀਤੀ ਗਈ ਇਹ ਸੇਵਾ ਸਿਰਫ਼ ਇੱਕ ਪ੍ਰਤੀਕਾਤਮਕ ਸੰਕੇਤ ਨਹੀਂ ਹੈ; ਇਹ ਪੰਜਾਬ ਨੂੰ ਇੱਕ ਪਵਿੱਤਰ ਅਤੇ ਪ੍ਰਗਤੀਸ਼ੀਲ ਰਾਜ ਬਣਾਉਣ ਲਈ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਪਿਛਲੇ ਦੋ ਸਾਲਾਂ ਵਿੱਚ, ਸਰਕਾਰ ਨੇ ਧਾਰਮਿਕ ਸਥਾਨਾਂ ਦੀ ਦੇਖਭਾਲ, ਸ਼ਰਧਾਲੂਆਂ ਲਈ ਸਹੂਲਤਾਂ ਵਿੱਚ ਸੁਧਾਰ ਅਤੇ ਪਵਿੱਤਰ ਨਦੀਆਂ ਦੀ ਸਫਾਈ ਸਮੇਤ ਕਈ ਮਹੱਤਵਪੂਰਨ ਪਹਿਲਕਦਮੀਆਂ ਕੀਤੀਆਂ ਹਨ। ਫਤਿਹਗੜ੍ਹ ਸਾਹਿਬ ਵਿੱਚ ਵਿਧਾਇਕਾਂ ਦੀ ਮੌਜੂਦਗੀ ਅਤੇ ਉਨ੍ਹਾਂ ਦੀ ਸੇਵਾ ਦੀ ਭਾਵਨਾ ਨੇ ਸਥਾਨਕ ਭਾਈਚਾਰੇ ਨੂੰ ਪ੍ਰੇਰਿਤ ਕੀਤਾ ਹੈ। ਲੋਕਾਂ ਨੇ ਇਸ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਕਿਹਾ ਹੈ ਕਿ ਇਹ ਪਹਿਲੀ ਵਾਰ ਹੈ ਜਦੋਂ ਸੱਤਾ ਵਿੱਚ ਬੈਠੇ ਲੋਕ ਆਮ ਲੋਕਾਂ ਦੀ ਸੇਵਾ ਕਰਨ ਲਈ ਜ਼ਮੀਨ ‘ਤੇ ਉਤਰ ਰਹੇ ਹਨ।

ਪੰਜਾਬ ਸਰਕਾਰ ਦੀਆਂ ਯੋਜਨਾਵਾਂ ਵਿੱਚ ਪਵਿੱਤਰ ਸ਼ਹਿਰਾਂ ਦੇ ਆਲੇ-ਦੁਆਲੇ ਹਰੀਆਂ ਪੱਟੀਆਂ ਵਿਕਸਤ ਕਰਨਾ, ਪ੍ਰਦੂਸ਼ਣ ਮੁਕਤ ਵਾਤਾਵਰਣ ਬਣਾਉਣਾ ਅਤੇ ਸੱਭਿਆਚਾਰਕ ਵਿਰਾਸਤ ਨੂੰ ਸੁਰੱਖਿਅਤ ਰੱਖਣਾ ਸ਼ਾਮਲ ਹੈ। ਪਵਿੱਤਰ ਸ਼ਹਿਰ ਦੇ ਐਲਾਨ ਤੋਂ ਬਾਅਦ, ਇਨ੍ਹਾਂ ਸ਼ਹਿਰਾਂ ਨੇ ਸ਼ਰਾਬ ਦੀ ਵਿਕਰੀ ‘ਤੇ ਪਾਬੰਦੀ, ਤੰਬਾਕੂਨੋਸ਼ੀ ਰਹਿਤ ਜ਼ੋਨ ਅਤੇ ਸਖ਼ਤ ਵਾਤਾਵਰਣ ਸੁਰੱਖਿਆ ਨਿਯਮ ਲਾਗੂ ਕੀਤੇ ਹਨ। ਇਸ ਨਾਲ ਨਾ ਸਿਰਫ਼ ਧਾਰਮਿਕ ਮਾਹੌਲ ਬਣਿਆ ਰਹੇਗਾ ਸਗੋਂ ਨੌਜਵਾਨ ਪੀੜ੍ਹੀ ਨੂੰ ਆਪਣੇ ਅਮੀਰ ਵਿਰਸੇ ਨਾਲ ਜੁੜਨ ਦਾ ਮੌਕਾ ਵੀ ਮਿਲੇਗਾ। ਸਰਕਾਰ ਨੇ ਸਮਾਰਟ ਸਿਟੀ ਪ੍ਰੋਜੈਕਟਾਂ ਵਾਂਗ ਇਨ੍ਹਾਂ ਸ਼ਹਿਰਾਂ ਲਈ ਵਿਸ਼ੇਸ਼ ਫੰਡ ਵੀ ਅਲਾਟ ਕੀਤੇ ਹਨ।

ਧਾਰਮਿਕ ਅਤੇ ਸਮਾਜਿਕ ਸੰਗਠਨਾਂ ਨੇ ਵੀ ਪੰਜਾਬ ਸਰਕਾਰ ਦੇ ਦ੍ਰਿਸ਼ਟੀਕੋਣ ਦੀ ਪ੍ਰਸ਼ੰਸਾ ਕੀਤੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਈ ਮੈਂਬਰਾਂ ਨੇ ਕਿਹਾ ਕਿ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਨਾਲ ਸਿੱਖ ਧਰਮ ਦੇ ਪਵਿੱਤਰ ਸਥਾਨਾਂ ਨੂੰ ਵਿਸ਼ਵ ਪੱਧਰ ‘ਤੇ ਮਾਨਤਾ ਮਿਲੇਗੀ। ਸਥਾਨਕ ਕਾਰੋਬਾਰੀਆਂ ਅਤੇ ਹੋਟਲ ਮਾਲਕਾਂ ਨੇ ਵੀ ਇਸ ਕਦਮ ਦਾ ਸਵਾਗਤ ਕੀਤਾ ਹੈ, ਕਿਉਂਕਿ ਇਸ ਨਾਲ ਧਾਰਮਿਕ ਸੈਰ-ਸਪਾਟਾ ਵਧੇਗਾ ਅਤੇ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ। ਆਮ ਲੋਕਾਂ ਦਾ ਮੰਨਣਾ ਹੈ ਕਿ ਜੇਕਰ ਸਰਕਾਰ ਇਸ ਤਰੀਕੇ ਨਾਲ ਕੰਮ ਕਰਦੀ ਰਹੇ ਤਾਂ ਪੰਜਾਬ ਸੱਚਮੁੱਚ ਇੱਕ ਮਾਡਲ ਰਾਜ ਬਣ ਸਕਦਾ ਹੈ।

ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਨੂੰ ਪਵਿੱਤਰ ਅਤੇ ਪ੍ਰਗਤੀਸ਼ੀਲ ਬਣਾਉਣ ਲਈ ਕਈ ਹੋਰ ਪਹਿਲਕਦਮੀਆਂ ਵੀ ਸ਼ੁਰੂ ਕੀਤੀਆਂ ਹਨ। ਮੁਫ਼ਤ ਬਿਜਲੀ, ਬਿਹਤਰ ਸਿਹਤ ਸੰਭਾਲ, ਬਿਹਤਰ ਸਿੱਖਿਆ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਵੱਲ ਠੋਸ ਕਦਮ ਚੁੱਕੇ ਗਏ ਹਨ। ਕਿਸਾਨਾਂ ਲਈ ਗਾਰੰਟੀਸ਼ੁਦਾ MSP, ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਅਤੇ ਮਹਿਲਾ ਸਸ਼ਕਤੀਕਰਨ ਯੋਜਨਾਵਾਂ ਵੀ ਸਰਕਾਰੀ ਤਰਜੀਹਾਂ ਹਨ। ਧਾਰਮਿਕ ਅਤੇ ਆਰਥਿਕ ਵਿਕਾਸ ਲਈ ਇਹ ਸੰਤੁਲਿਤ ਪਹੁੰਚ ਪੰਜਾਬ ਨੂੰ ਇੱਕ ਨਵੇਂ ਯੁੱਗ ਵਿੱਚ ਲੈ ਜਾ ਰਹੀ ਹੈ।

ਮਾਹਿਰਾਂ ਦਾ ਮੰਨਣਾ ਹੈ ਕਿ ਧਾਰਮਿਕ ਸੈਰ-ਸਪਾਟਾ ਪੰਜਾਬ ਦੀ ਆਰਥਿਕਤਾ ਲਈ ਇੱਕ ਵੱਡਾ ਸਰੋਤ ਬਣ ਸਕਦਾ ਹੈ। ਹਰ ਸਾਲ ਲੱਖਾਂ ਸ਼ਰਧਾਲੂ ਇਨ੍ਹਾਂ ਪਵਿੱਤਰ ਸਥਾਨਾਂ ‘ਤੇ ਜਾਂਦੇ ਹਨ, ਅਤੇ ਜੇਕਰ ਉਨ੍ਹਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕੀਤੀਆਂ ਜਾਣ ਤਾਂ ਇਹ ਗਿਣਤੀ ਕਈ ਗੁਣਾ ਵੱਧ ਸਕਦੀ ਹੈ। ਸਰਕਾਰ ਅਗਲੇ ਪੰਜ ਸਾਲਾਂ ਵਿੱਚ ਇਨ੍ਹਾਂ ਪਵਿੱਤਰ ਸ਼ਹਿਰਾਂ ਨੂੰ ਅੰਤਰਰਾਸ਼ਟਰੀ ਮਿਆਰਾਂ ਅਨੁਸਾਰ ਵਿਕਸਤ ਕਰਨ ਦੀ ਯੋਜਨਾ ਬਣਾ ਰਹੀ ਹੈ, ਜਿਸ ਨਾਲ ਦੁਨੀਆ ਭਰ ਦੇ ਸੈਲਾਨੀ ਅਤੇ ਸ਼ਰਧਾਲੂ ਆਕਰਸ਼ਿਤ ਹੋਣਗੇ। ਹਵਾਈ ਸੰਪਰਕ, ਸੜਕੀ ਨੈੱਟਵਰਕ ਅਤੇ ਰੇਲ ਸਹੂਲਤਾਂ ਨੂੰ ਬਿਹਤਰ ਬਣਾਉਣ ਦੀਆਂ ਯੋਜਨਾਵਾਂ ਵੀ ਚੱਲ ਰਹੀਆਂ ਹਨ।

ਆਪਣੀ ਸੇਵਾ ਤੋਂ ਬਾਅਦ ਸੰਗਤ ਨੂੰ ਸੰਬੋਧਨ ਕਰਦੇ ਹੋਏ, ਆਮ ਆਦਮੀ ਪਾਰਟੀ ਦੇ ਵਿਧਾਇਕ ਨੇ ਕਿਹਾ ਕਿ ਇਹ ਸਿਰਫ਼ ਇੱਕ ਦਿਨ ਦਾ ਸਮਾਗਮ ਨਹੀਂ ਹੈ, ਸਗੋਂ ਸਰਕਾਰ ਦੀ ਨੀਤੀ ਦਾ ਹਿੱਸਾ ਹੈ। “ਅਸੀਂ ਚਾਹੁੰਦੇ ਹਾਂ ਕਿ ਪੰਜਾਬ ਦੀ ਪਵਿੱਤਰ ਧਰਤੀ ਹਮੇਸ਼ਾ ਸਾਫ਼, ਸੁੰਦਰ ਅਤੇ ਵਿਕਸਤ ਰਹੇ, ਜਿੱਥੇ ਹਰ ਵਿਅਕਤੀ ਨੂੰ ਗੁਰੂਆਂ ਦੀਆਂ ਸਿੱਖਿਆਵਾਂ ਦੇ ਆਧਾਰ ‘ਤੇ ਜੀਵਨ ਜਿਊਣ ਦਾ ਮੌਕਾ ਮਿਲੇ। ਸਰਕਾਰ ਹਰ ਗੁਰਦੁਆਰੇ ਅਤੇ ਧਾਰਮਿਕ ਸਥਾਨ ਦੇ ਆਲੇ-ਦੁਆਲੇ ਦੇ ਖੇਤਰਾਂ ਨੂੰ ਵਿਕਸਤ ਕਰਨ ਲਈ ਵਚਨਬੱਧ ਹੈ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਮਾਣ ਨਾਲ ਕਹਿ ਸਕਣ ਕਿ ਪੰਜਾਬ ਇੱਕ ਪਵਿੱਤਰ ਅਤੇ ਖੁਸ਼ਹਾਲ ਸੂਬਾ ਹੈ।”

The post ਤਿੰਨ ਪਵਿੱਤਰ ਸ਼ਹਿਰਾਂ ਨੂੰ ਪਵਿੱਤਰ ਸ਼ਹਿਰਾਂ ਦਾ ਦਰਜ਼ਾ ਦੇਣ ਤੋਂ ਬਾਅਦ ਪੰਜਾਬ ਸਰਕਾਰ ਦੀ ਦਿਖਾਈ ਦਿੱਤੀ ਸੇਵਾ ਭਾਵਨਾ, ‘ਆਪ’ ਵਿਧਾਇਕਾ ਨੇ ਫਤਿਹਗੜ੍ਹ ਸਾਹਿਬ ਵਿੱਚ ਆਪ ਕੀਤੀ ਸੇਵਾ appeared first on Latest News, Breaking News, Crime News, Business News, Punjab News Updates: LiveGeoNews.com.

ਵਿਰੋਧੀ ਪਾਰਟੀਆਂ ਲੋਕਾਂ ਅਤੇ ਸੂਬੇ ਦੀ ਸੇਵਾ ਦੀ ਬਜਾਏ ਬਦਲਾਖ਼ੋਰੀ ਦੇ ਉਦੇਸ਼ ਨਾਲ ਸੱਤਾ ਵਿੱਚ ਆਉਣਾ ਚਾਹੁੰਦੀਆਂ: ਮੁੱਖ ਮੰਤਰੀ
ਰਾਮਪੁਰਾ ਫੂਲ (ਬਠਿੰਡਾ), 11 ਅਕਤੂਬਰ:

ਪੰਜਾਬ ਸਰਕਾਰ ਵਿਰੁੱਧ ਗੁਮਰਾਹਕੁੰਨ ਪ੍ਰਚਾਰ ਲਈ ਵਿਰੋਧੀ ਪਾਰਟੀਆਂ ਦੀ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਵਿਰੋਧੀ ਧਿਰ ਦੇ ਆਗੂ ਲੋਕਾਂ ਦੀ ਸੇਵਾ ਕਰਨ ਦੀ ਬਜਾਏ ਸਿਰਫ਼ ਆਪਣੇ ਨਿੱਜੀ ਹਿੱਤਾਂ ਦੀ ਪੂਰਤੀ ਅਤੇ ਬਦਲਾਖੋਰੀ ਦੇ ਉਦੇਸ਼ ਨਾਲ ਸੱਤਾ ਵਿੱਚ ਆਉਣਾ ਚਾਹੁੰਦੇ ਹਨ।

ਇੱਥੇ ਰੇਲਵੇ ਓਵਰ ਬ੍ਰਿਜ (ਆਰ.ਓ.ਬੀ.) ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਆਗੂ ਸੂਬੇ ਦੀ ਸੇਵਾ ਕਰਨ ਦੀ ਬਜਾਏ ਸਾਡੇ ਵੱਖ-ਵੱਖ ਲੋਕ-ਪੱਖੀ ਉਪਰਾਲਿਆਂ ਲਈ ਸਾਨੂੰ ਸਬਕ ਸਿਖਾਉਣ ਦੇ ਉਦੇਸ਼ ਨਾਲ ਸੱਤਾ ਵਿੱਚ ਵਾਪਸੀ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਕੋਲ ਸੂਬੇ ਜਾਂ ਇਸ ਦੇ ਲੋਕਾਂ ਲਈ ਕੋਈ ਦ੍ਰਿਸ਼ਟੀਕੋਣ ਨਹੀਂ ਹੈ, ਸਗੋਂ ਉਹ ਸਿਰਫ਼ ਆਮ ਆਦਮੀ ਦੀ ਆਵਾਜ਼ ਦਬਾਉਣ ਲਈ ਸੱਤਾ ਹਥਿਆਉਣਾ ਚਾਹੁੰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਆਪਣੇ ਨਿੱਜੀ ਸਿਆਸੀ ਹਿੱਤਾਂ ਲਈ ਸੂਬੇ ਦੀ ਖ਼ਜ਼ਾਨੇ ਦੀ ਵੱਡੀ ਲੁੱਟ ਕੀਤੀ ਹੈ, ਜਿਸ ਕਰਕੇ ਲੋਕਾਂ ਨੇ ਉਨ੍ਹਾਂ ਨੂੰ ਸੱਤਾ ਤੋਂ ਬਾਹਰ ਦਾ ਰਸਤਾ ਦਿਖਾਇਆ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਉਨ੍ਹਾਂ ਤੋਂ ਈਰਖਾ ਕਰਦੀਆਂ ਹਨ ਕਿਉਂਕਿ ਉਹ ਇਹ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਇੱਕ ਆਮ ਪਰਿਵਾਰ ਨਾਲ ਸਬੰਧਤ ਵਿਅਕਤੀ ਸੂਬੇ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਦੇ ਲੋਕ-ਵਿਰੋਧੀ ਅਤੇ ਪੰਜਾਬ-ਵਿਰੋਧੀ ਸਟੈਂਡ ਕਾਰਨ ਸੂਬੇ ਦੇ ਲੋਕਾਂ ਦਾ ਉਨ੍ਹਾਂ ਤੋਂ ਵਿਸ਼ਵਾਸ ਉੱਠ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਲੋਕ ਪੰਜਾਬ ਨੂੰ ਬਰਬਾਦ ਕਰਨ ਜਾਂ ਸ੍ਰੀ ਹਰਿਮੰਦਰ ਸਾਹਿਬ ‘ਤੇ ਟੈਂਕਾਂ-ਤੋਪਾਂ ਨਾਲ ਹਮਲਾ ਕਰਨ ਵਾਲੀਆਂ ਇਨ੍ਹਾਂ ਪਾਰਟੀਆਂ ਨੂੰ ਕਦੇ ਮੁਆਫ਼ ਨਹੀਂ ਕਰਨਗੇ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਲੋਕਾਂ ਨੂੰ ਸਿਰਫ਼ ਲੈਣਾ ਤੇ ਲੁੱਟਣਾ ਆਉਂਦਾ ਹੈ ਅਤੇ ਇਹ ਆਗੂ ਲੋਕਾਂ ਨੂੰ ਲੋਕਾਂ ਦਾ ਹੀ ਪੈਸਾ ਦੇਣਾ ਤਾਂ ਦੂਰ ਦੀ ਗੱਲ, ਸਗੋਂ ਖੁਦ ਲਈ ਗੈਰ-ਕਾਨੂੰਨੀ ਤਰੀਕਿਆਂ ਨਾਲ ਪੈਸਾ ਇਕੱਠਾ ਕਰਨ ਤੋਂ ਗੁਰੇਜ਼ ਨਹੀਂ ਕਰਦੇ। ਉਨ੍ਹਾਂ ਕਿਹਾ ਕਿ ਕੀ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਡੱਬਵਾਲੀ ਟਰਾਂਸਪੋਰਟ ਜਾਂ ਸੁੱਖ ਵਿਲਾਸ ਦੇ ਆਪਣੇ ਕਾਰੋਬਾਰ ਦੀ ਬਜਾਏ ‘ਗੋਲਕਾਂ’ ਦਾ ਪੈਸਾ ਲੋਕਾਂ ਨੂੰ ਵੰਡਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕ ਉਨ੍ਹਾਂ ਦੇ ਦੋਗਲੇ ਚਿਹਰੇ ਤੋਂ ਚੰਗੀ ਤਰ੍ਹਾਂ ਜਾਣੂ ਹਨ ਅਤੇ ਉਨ੍ਹਾਂ ਦੁਆਰਾ ਵੰਡੇ ਜਾ ਰਹੇ ਨੋਟਾਂ ਨੂੰ ਵੀ ਚੰਗੀ ਤਰ੍ਹਾਂ ਪਛਾਣਦੇ ਹਨ।

ਸੁਖਬੀਰ ਦੇ ਕਿਸਾਨ ਹੋਣ ਦੇ ਦਾਅਵੇ ‘ਤੇ ਵਿਅੰਗ ਕੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਆਗੂ ਨੂੰ ਇਹ ਰਾਜ਼ ਹਰ ਇੱਕ ਨੂੰ ਖੁੱਲ੍ਹ ਕੇ ਦੱਸਣਾ ਚਾਹੀਦਾ ਹੈ ਕਿ ਖੇਤੀ ਕਰਕੇ ਇੰਨਾ ਵੱਡਾ ਟਰਾਂਸਪੋਰਟ ਕਾਰੋਬਾਰ ਅਤੇ ਹੋਟਲ ਕਿਵੇਂ ਬਣਾਏ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਹਰ ਕੋਈ ਜਾਣਦਾ ਹੈ ਕਿ ਅਕਾਲੀਆਂ ਨੇ ਸੂਬੇ ਦੀ ਦੌਲਤ ਨੂੰ ਰੱਜ ਕੇ ਲੁੱਟਿਆ ਹੈ, ਜਿਸ ਨਾਲ ਉਨ੍ਹਾਂ ਨੇ ਆਪਣੇ ਇਹ ਵੱਡੇ ਕਾਰੋਬਾਰ ਸਥਾਪਤ ਕੀਤੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਤੋਂ ਇਲਾਵਾ ਇਨ੍ਹਾਂ ਲੋਕਾਂ ਨੇ ਸੂਬੇ ਵਿੱਚ ਚਿੱਟੇ ਦਾ ਨਸ਼ਾ ਲਿਆਂਦਾ ਅਤੇ ਇਸ ਨੂੰ ਸਰਪ੍ਰਸਤੀ ਦਿੱਤੀ ਜਿਸ ਨਾਲ ਵੱਡੇ ਪੱਧਰ ‘ਤੇ ਪੀੜ੍ਹੀਆਂ ਦਾ ਘਾਣ ਹੋਇਆ।

ਮੁੱਖ ਮੰਤਰੀ ਨੇ ਦੁਹਰਾਇਆ ਕਿ ਸੂਬਾ ਸਰਕਾਰ ਨਸ਼ਿਆਂ ਦੇ ਸਰਾਪ ਰਾਹੀਂ ਨੌਜਵਾਨਾਂ ਦੇ ਕਤਲੇਆਮ ਦੇ ਦੋਸ਼ੀ ‘ਜਰਨੈਲਾਂ’ ਪ੍ਰਤੀ ਕੋਈ ਨਰਮੀ ਨਹੀਂ ਵਰਤੇਗੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਵਪਾਰ ਨੂੰ ਸਰਪ੍ਰਸਤੀ ਦੇਣ ਵਾਲੇ ਆਗੂਆਂ ਨੂੰ ਪਹਿਲਾਂ ਹੀ ਸਲਾਖਾਂ ਪਿੱਛੇ ਡੱਕ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਆਗੂ ਨਾ ਸਿਰਫ਼ ਸੂਬੇ ਭਰ ਵਿੱਚ ਨਸ਼ਿਆਂ ਦੇ ਵਪਾਰ ਨੂੰ ਸਰਪ੍ਰਸਤੀ ਦਿੰਦੇ ਰਹੇ ਹਨ, ਸਗੋਂ ਧਾਰਨਾ ਇਹ ਵੀ ਹੈ ਕਿ ਉਹ ਆਪਣੀਆਂ ਸਰਕਾਰੀ ਗੱਡੀਆਂ ਵਿੱਚ ਵੀ ਨਸ਼ੇ ਵੇਚਦੇ/ਸਪਲਾਈ ਕਰਦੇ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲਾਂ ਕਿਸੇ ਨੇ ਵੀ ਇਨ੍ਹਾਂ ਰਸੂਖ਼ਵਾਨ ਆਗੂਆਂ ਨੂੰ ਗ੍ਰਿਫ਼ਤਾਰ ਕਰਨ ਦੀ ਹਿੰਮਤ ਨਹੀਂ ਕੀਤੀ, ਪਰ ਹੁਣ ਉਨ੍ਹਾਂ ਦੀ ਸਰਕਾਰ ਨੇ ਅਜਿਹਾ ਕਰ ਕੇ ਦਿਖਾਇਆ ਹੈ ਅਤੇ ਉਨ੍ਹਾਂ ਨੂੰ ਆਪਣੇ ਪਾਪਾਂ ਦੀ ਕੀਮਤ ਚੁਕਾਉਣੀ ਪਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਜਦੋਂ ਵੱਡੇ ਅਕਾਲੀ ਆਗੂ ਨੂੰ ਗ੍ਰਿਫ਼ਤਾਰ ਕੀਤਾ ਗਿਆ ਤਾਂ ਇਨ੍ਹਾਂ ਰਵਾਇਤੀ ਸਿਆਸੀ ਪਾਰਟੀਆਂ ਦਰਮਿਆਨ ਨਾਪਾਕ ਗੱਠਜੋੜ ਦਾ ਪਰਦਾਫਾਸ਼ ਹੋਇਆ ਕਿਉਂਕਿ ਇਸ ਮਾਮਲੇ ਵਿੱਚ ਉਨ੍ਹਾਂ ਨੇ ਉੱਚੀ ਆਵਾਜ਼ ਵਿੱਚ ਚੀਖ਼-ਚੀਖ਼ ਕੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦਾ ਰੌਲਾ ਪਾਇਆ ਅਤੇ ਉਕਤ ਮੁਲਜ਼ਮ ਲਈ ਵਿਸ਼ੇਸ਼ ਸੈੱਲਾਂ ਅਤੇ ਸਹੂਲਤਾਂ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਸ ਖਿੱਤੇ ‘ਚੋਂ ਕਈ ਵੱਡੇ ਆਗੂ ਪੈਦਾ ਹੋਏ ਹਨ ਪਰ ਉਨ੍ਹਾਂ ਨੂੰ ਇਥੋਂ ਦੇ ਵਿਕਾਸ ਬਾਰੇ ਕਦੇ ਵੀ ਚਿੰਤਾ ਨਹੀਂ ਹੋਈ ਅਤੇ ਉਨ੍ਹਾਂ ਦਾ ਕਦੇ ਵੀ ਅਜਿਹੇ ਪ੍ਰੋਜੈਕਟਾਂ ਪ੍ਰਤੀ ਇਰਾਦਾ ਨਹੀਂ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੇ ਉਲਟ ਸਾਡੀ ਸਰਕਾਰ ਆਮ ਆਦਮੀ ਦੀ ਭਲਾਈ ਲਈ ਹਰ ਫੈਸਲਾ ਲੈ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਸੂਬੇ ਵਿੱਚ 19,000 ਕਿਲੋਮੀਟਰ ਤੋਂ ਵੱਧ ਲਿੰਕ ਸੜਕਾਂ ਬਣਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਉਦੇਸ਼ ਲੋਕਾਂ ਨੂੰ ਸਹੂਲਤ ਦੇਣਾ ਹੈ ਕਿਉਂਕਿ ਇਹ ਲਿੰਕ ਸੜਕਾਂ ਲੋਕਾਂ ਤੱਕ ਸਾਮਾਨ ਅਤੇ ਸੇਵਾਵਾਂ ਦੀ ਆਵਾਜਾਈ ਅਤੇ ਸੁਚਾਰੂ ਆਵਾਜਾਈ ਵਿੱਚ ਪ੍ਰੇਰਕ ਵਜੋਂ ਕੰਮ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਇਹ ਲਿੰਕ ਸੜਕਾਂ ਸੂਬੇ ਵਿੱਚ ਆਰਥਿਕ ਵਿਕਾਸ ਦੀ ਰੀੜ੍ਹ ਹਨ ਕਿਉਂਕਿ ਇਹ ਇੱਕ ਪਾਸੇ ਪੇਂਡੂ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਆਉਣ-ਜਾਣ ਵਿੱਚ ਮਦਦ ਕਰਦੀਆਂ ਹਨ ਅਤੇ ਦੂਜੇ ਪਾਸੇ ਵਪਾਰ ਤੇ ਕਾਰੋਬਾਰ ਨੂੰ ਹੁਲਾਰਾ ਦਿੰਦੀਆਂ ਹਨ। ਭਗਵੰਤ ਸਿੰਘ ਮਾਨ ਨੇ ਪੰਜਾਬ ਮੰਡੀ ਬੋਰਡ ਅਤੇ ਲੋਕ ਨਿਰਮਾਣ ਵਿਭਾਗ ਨੂੰ ਕੰਮ ਦੀ ਉੱਚ ਗੁਣਵੱਤਾ ਯਕੀਨੀ ਬਣਾਉਣ ਦੇ ਨਾਲ-ਨਾਲ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਇਸ ਪ੍ਰੋਜੈਕਟ ਲਈ ਅਲਾਟ ਕੀਤਾ ਹਰ ਪੈਸਾ ਜਾਇਜ਼ ਅਤੇ ਸਹੀ ਢੰਗ ਨਾਲ ਲਾਇਆ ਜਾਵੇ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਸੂਬੇ ਨੂੰ ‘ਪਾਵਰ ਕੱਟ’ ਮੁਕਤ’ ਬਣਾਉਣ ਲਈ ਸਬੰਧਤ ਪ੍ਰੋਜੈਕਟ ‘ਤੇ 5000 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਹੈ ਕਿਉਂਕਿ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਬਿਜਲੀ ਖੇਤਰ ਵਿੱਚ ਇੱਕ ਇਤਿਹਾਸਕ ਪਹਿਲਕਦਮੀ ਲਾਗੂ ਕੀਤੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪ੍ਰੋਜੈਕਟ ਟਰਾਂਸਮਿਸ਼ਨ ਅਤੇ ਡਿਸਟ੍ਰੀਬਿਊਸ਼ਨ ਨੈੱਟਵਰਕ ਦੀ ਸੰਪੂਰਨ ਅਪਗ੍ਰੇਡੇਸ਼ਨ ਰਾਹੀਂ ਪੰਜਾਬ ਨੂੰ ਬਿਜਲੀ ਕੱਟਾਂ ਤੋਂ ਮੁਕਤ ਕਰਨ ਲਈ ਸ਼ੁਰੂ ਕੀਤਾ ਗਿਆ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸੂਬੇ ਭਰ ਵਿੱਚ ਸਕੂਲ ਆਫ਼ ਐਮੀਨੈਂਸ ਸਥਾਪਤ ਕੀਤੇ ਹਨ, ਜਿਸ ਦੇ ਨਤੀਜੇ ਵਜੋਂ ਇਨ੍ਹਾਂ ਅਤੇ ਹੋਰ ਸਰਕਾਰੀ ਸਕੂਲਾਂ ਦੇ 265 ਵਿਦਿਆਰਥੀਆਂ ਨੇ ਜੇਈਈ ਮੇਨਜ਼ ਪ੍ਰੀਖਿਆ ਲਈ ਕੁਆਲੀਫਾਈ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ 44 ਵਿਦਿਆਰਥੀਆਂ ਨੇ ਜੇਈਈ ਐਡਵਾਂਸਡ ਪ੍ਰੀਖਿਆ ਪਾਸ ਕਰਨ ਦੇ ਨਾਲ ਅਤੇ 848 ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਲਈ ਕੁਆਲੀਫਾਈ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੇ ਤਿੰਨ ਸਾਲਾਂ ਵਿੱਚ 881 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ ਅਤੇ ਇਹ ਗਿਣਤੀ ਜਲਦ ਹੀ 1,000 ਨੂੰ ਪਾਰ ਕਰ ਜਾਵੇਗੀ ਅਤੇ ਹੁਣ ਤੱਕ ਇਨ੍ਹਾਂ ਕਲੀਨਿਕਾਂ ‘ਚ 1.75 ਕਰੋੜ ਲੋਕਾਂ ਨੂੰ ਮੁਫ਼ਤ ਇਲਾਜ ਅਤੇ ਦਵਾਈ ਪ੍ਰਦਾਨ ਕੀਤੀ ਗਈ ਹੈ।

ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਅਜਿਹੇ ਸਮਾਗਮ ਕਦੇ ਨਹੀਂ ਹੁੰਦੇ ਸਨ ਕਿਉਂਕਿ ਰਵਾਇਤੀ ਪਾਰਟੀਆਂ ਲੋਕਾਂ ਨੂੰ ਹਮੇਸ਼ਾ ਹਨੇਰੇ ਵਿੱਚ ਰੱਖਣਾ ਚਾਹੁੰਦੀਆਂ ਸਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ 55,000 ਤੋਂ ਵੱਧ ਯੋਗ ਨੌਜਵਾਨਾਂ ਨੂੰ ਪੂਰੀ ਤਰ੍ਹਾਂ ਮੈਰਿਟ ਆਧਾਰ ‘ਤੇ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਦੇ ਨਾਲ ਹੀ ਸੂਬਾ ਸਰਕਾਰ ਵੱਲੋਂ ਸੜਕ ਸੁਰੱਖਿਆ ਫੋਰਸ ਦਾ ਗਠਨ ਕੀਤਾ ਗਿਆ ਹੈ, ਜਿਸ ਸਦਕਾ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ‘ਚ 48 ਫੀਸਦ ਕਮੀ ਆਈ ਹੈ ਅਤੇ ਭਾਰਤ ਸਰਕਾਰ ਵੱਲੋਂ ਵੀ ਇਸ ਪਹਿਲਕਦਮੀ ਦੀ ਸ਼ਲਾਘਾ ਕੀਤੀ ਗਈ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਅੱਜ ਦੇ ਦਿਨ ਨੂੰ ਗੁਆਂਢੀ ਜ਼ਿਲ੍ਹਿਆਂ ਦੇ ਲੋਕਾਂ, ਖਾਸ ਕਰਕੇ ਮਾਲਵਾ ਖੇਤਰ ਦੇ ਲੋਕਾਂ ਲਈ ਇੱਕ ਇਤਿਹਾਸਕ ਦਿਨ ਵਜੋਂ ਯਾਦ ਕੀਤਾ ਜਾਵੇਗਾ ਕਿਉਂਕਿ 63.55 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਬਣਿਆ ਇਹ ਰੇਲਵੇ ਓਵਰਬ੍ਰਿਜ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ 1,130 ਮੀਟਰ ਲੰਬਾ ਪੁਲ ਲੋਕਾਂ ਨੂੰ ਵੱਡੀ ਰਾਹਤ ਦੇਵੇਗਾ ਕਿਉਂਕਿ ਇਸ ਪੁਲ ਦੀ ਉਸਾਰੀ ਤੋਂ ਪਹਿਲਾਂ ਰੇਲਵੇ ਫਾਟਕ ਦੇ ਵਾਰ-ਵਾਰ ਬੰਦ ਹੋਣ ਕਾਰਨ ਲੋਕਾਂ ਨੂੰ ਅਕਸਰ ਕਾਫ਼ੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪੁਲ ਦੇ ਨਿਰਮਾਣ ਨਾਲ ਆਵਾਜਾਈ ਆਸਾਨ ਹੋ ਜਾਵੇਗੀ ਅਤੇ ਇਸ ਨਾਲ ਲੋਕਾਂ ਦੇ ਸਮੇਂ, ਪੈਸੇ ਅਤੇ ਊਰਜਾ ਦੀ ਵੀ ਬੱਚਤ ਹੋਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਦੇ ਨਾਲ ਹੀ ਸਕੂਲੀ ਵਿਦਿਆਰਥੀਆਂ ਨੂੰ ਵੀ ਰੋਜ਼ਾਨਾ ਦੀਆਂ ਮੁਸ਼ਕਲਾਂ ਤੋਂ ਰਾਹਤ ਮਿਲੇਗੀ ਕਿਉਂਕਿ ਉਹ ਹੁਣ ਸਮੇਂ ਸਿਰ ਆਪਣੇ ਸਕੂਲਾਂ ਤੱਕ ਪਹੁੰਚ ਸਕਣਗੇ। ਉਨ੍ਹਾਂ ਕਿਹਾ ਕਿ ਇਸ ਇਲਾਕੇ ਦੇ ਲੋਕ ਕਈ ਸਾਲਾਂ ਤੋਂ ਇਸ ਆਰ.ਓ.ਬੀ. ਦੀ ਮੰਗ ਕਰ ਰਹੇ ਸਨ ਅਤੇ ਇਸ ਪੁਲ ਦੇ ਨਿਰਮਾਣ ਨਾਲ ਨਾ ਸਿਰਫ਼ ਬਠਿੰਡਾ ਅਤੇ ਨੇੜਲੇ ਜ਼ਿਲ੍ਹਿਆਂ ਦੇ ਵਸਨੀਕਾਂ ਨੂੰ ਲਾਭ ਹੋਵੇਗਾ, ਸਗੋਂ ਹੋਰ ਜ਼ਿਲ੍ਹਿਆਂ ਦੇ ਲੋਕਾਂ ਨੂੰ ਵੀ ਵੱਡੀ ਸਹੂਲਤ ਮਿਲੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪੁਲ ਰਾਮਪੁਰਾ ਸ਼ਹਿਰ ਦੇ ਦੋ ਹਿੱਸਿਆਂ ਨੂੰ ਪਟਿਆਲਾ ਮੰਡੀ ਅਤੇ ਨਾਭਾ ਮੰਡੀ ਨਾਲ ਜੋੜ ਕੇ ਆਰਥਿਕ ਤਰੱਕੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰੇਗਾ।

The post ਵਿਰੋਧੀ ਪਾਰਟੀਆਂ ਲੋਕਾਂ ਅਤੇ ਸੂਬੇ ਦੀ ਸੇਵਾ ਦੀ ਬਜਾਏ ਬਦਲਾਖ਼ੋਰੀ ਦੇ ਉਦੇਸ਼ ਨਾਲ ਸੱਤਾ ਵਿੱਚ ਆਉਣਾ ਚਾਹੁੰਦੀਆਂ: ਮੁੱਖ ਮੰਤਰੀ appeared first on Latest News, Breaking News, Crime News, Business News, Punjab News Updates: LiveGeoNews.com.