ਡਿਪਟੀ ਕਮਿਸ਼ਨਰ ਵਜੋਂ ਸ਼ੌਕਤ ਅਹਿਮਦ ਪਰੇ ਨੇ ਸੰਭਾਲਿਆ ਅਹੁਦਾ

ਬਠਿੰਡਾ, 13 ਸਤੰਬਰ : ਅੱਜ ਇੱਥੇ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਬਠਿੰਡਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵਜੋਂ ਦੂਜੀ ਵਾਰ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਵੀ ਸ਼੍ਰੀ ਸ਼ੌਕਤ ਅਹਿਮਦ ਪਰੇ 2 ਅਪ੍ਰੈਲ 2022 ਤੋਂ 31 ਜਨਵਰੀ 2024 ਤੱਕ ਬਤੌਰ ਡਿਪਟੀ ਕਮਿਸ਼ਨਰ ਬਠਿੰਡਾ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਹਨ। 2013 ਬੈਚ ਦੇ ਆਈਏਐਸ ਅਧਿਕਾਰੀ ਸ਼੍ਰੀ ਸ਼ੌਕਤ ਅਹਿਮਦ ਪਰੇ ਇਸ ਤੋਂ ਪਹਿਲਾ ਡਿਪਟੀ ਕਮਿਸ਼ਨਰ ਵਜੋਂ ਪਟਿਆਲਾ ਵਿਖੇ ਆਪਣੀਆਂ ਸੇਵਾਵਾਂ ਨਿਭਾਅ ਰਹੇ ਸਨ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਹੁੰਚਣ ਤੇ ਡਿਪਟੀ ਕਮਿਸ਼ਨਰ ਨੂੰ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਗਾਰਡ ਆਫ਼ ਆਨਰ ਦਿੱਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ […]

Continue Reading

ਕੋਟਸ਼ਮੀਰ ਵਿਖੇ ਸੁਣੀਆਂ ਆਮ ਲੋਕਾਂ ਦੀਆਂ ਨਿੱਜੀ ਤੇ ਸਾਂਝੀਆਂ ਸਮੱਸਿਆਵਾਂ

ਕੋਟਸ਼ਮੀਰ (ਬਠਿੰਡਾ), 5 ਸਤੰਬਰ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਦੇ ਆਦੇਸ਼ਾਂ ਤੇ ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਅਗਵਾਈ ਹੇਠ ਹਫਤੇ ’ਚ ਦੋ ਦਿਨ ਜ਼ਿਲ੍ਹੇ ਭਰ ’ਚ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ‘‘ਆਪ ਦੀ ਸਰਕਾਰ ਆਪ ਦੇ ਦੁਆਰ’’ ਤਹਿਤ ਵੱਖ-ਵੱਖ ਸਥਾਨਾਂ ’ਤੇ ਆਮ ਲੋਕਾਂ ਦੀ ਸਹੂਲਤ ਲਈ ਸਪੈਸ਼ਲ ਕੈਂਪ ਲਗਾਏ ਜਾ ਰਹੇ ਹਨ। “ਆਪ ਦੀ […]

Continue Reading

ਖੇਡਾਂ ਵਤਨ ਪੰਜਾਬ ਦੀਆਂ-2024 ਬਲਾਕ ਪੱਧਰੀ ਖੇਡਾਂ ’ਚ ਦਿਨੋ-ਦਿਨ ਦੇਖਣ ਨੂੰ ਮਿਲ ਰਹੇ ਹਨ ਦਿਲਚਸਪ ਮੁਕਾਬਲੇ : ਜਸਪ੍ਰੀਤ ਸਿੰਘ

ਬਠਿੰਡਾ, 4 ਸਤੰਬਰ : ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ’ਚ ਹੋ ਰਹੀਆਂ ਬਲਾਕ ਪੱਧਰੀ ਖੇਡਾਂ ਵਤਨ ਪੰਜਾਬ ਦੀਆਂ-2024 ਸੀਜ਼ਨ-3 ਤਹਿਤ ਦਿਨੋ-ਦਿਨ ਦਿਲਚਸਪ ਮੁਕਾਬਲੇ ਦੇਖਣ ਨੂੰ ਮਿਲ ਰਹੇ ਹਨ।  ਇਨ੍ਹਾਂ ਮੁਕਾਬਲਿਆਂ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਪਰਮਿੰਦਰ ਸਿੰਘ ਨੇ ਦੱਸਿਆ ਕਿ ਰਾਮਪੁਰਾ ਬਲਾਕ ਵਿੱਚ ਵਾਲੀਬਾਲ ਅੰਡਰ 21 ਲੜਕੇ ਵਿੱਚ ਮੰਡੀ […]

Continue Reading

ਪੰਜਾਬ ਟ੍ਰੇਡਰਜ਼ ਕਮਿਸ਼ਨ ਦੇ ਚੇਅਰਮੈਨ ਵੱਲੋਂ ਟੈਕਸ ਵਸੂਲੀ ਤੋਂ ਵਧੇਰੇ ਮਾਲੀਆ ਪੈਦਾ ਕਰਨ ਲਈ ਸਾਰੀਆਂ ਖ਼ਾਮੀਆਂ ਤੇ ਸਖ਼ਤੀ ਨਾਲ ਕਾਬੂ ਪਾਉਣ ਦਾ ਆਦੇਸ਼

ਬਠਿੰਡਾ, 4 ਸਤੰਬਰ :ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਹੋਰ ਪ੍ਰਗਤੀਸ਼ੀਲ ਅਤੇ ਖੁਸ਼ਹਾਲ ਬਣਾਉਣ ਦੀ ਵਚਨਬੱਧਤਾ ਦੇ ਅਨੁਰੂਪ ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ (ਆਬਕਰੀ ਤੇ ਕਰ ਵਿਭਾਗ ਪੰਜਾਬ, ਚੰਡੀਗੜ੍ਹ) ਦੇ ਚੇਅਰਮੈਨ ਅਨਿਲ ਠਾਕੁਰ ਨੇ ਜੀ ਐਸ ਟੀ, ਆਬਕਾਰੀ ਅਤੇ ਮੋਬਾਈਲ ਵਿੰਗ ਦੇ ਅਧਿਕਾਰੀਆਂ ਨੂੰ ਟੈਕਸ ਵਸੂਲੀ ਵਿੱਚ ਮੌਜੂਦ ਖ਼ਾਮੀਆਂ […]

Continue Reading

ਕਿਸਾਨ ਸਿਖਲਾਈ ਕੈਂਪ ਆਯੋਜਿਤ

ਬਠਿੰਡਾ, 3 ਸਤੰਬਰ : ਮੁੱਖ ਖੇਤੀਬਾੜੀ ਅਫਸਰ ਡਾ. ਜਗਸੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਲਾਕ ਖੇਤੀਬਾੜੀ ਅਫਸਰ ਰਾਮਪੁਰਾ ਡਾ. ਮੁਖਤਿਆਰ ਬਰਾੜ ਦੀ ਦੇਖ-ਰੇਖ ’ਚ ਪਿੰਡ ਮੰਡੀ ਕਲਾ ਵਿਖੇ ਸਾਉਣੀ ਦੀਆਂ ਫਸਲਾਂ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਖੇਤੀਬਾੜੀ ਵਿਕਾਸ ਅਫਸਰ ਸ਼੍ਰੀ ਜਗਪਾਲ ਸਿੰਘ ਨੇ ਕਿਸਾਨਾਂ ਨੂੰ ਝੋਨੇ ਦੀ ਫਸਲ ਦੇ ਕੀੜੇ-ਮਕੌੜਿਆਂ ਅਤੇ ਬਿਮਾਰੀਆਂ […]

Continue Reading

7 ਸਤੰਬਰ ਤੱਕ ਮਨਾਇਆ ਜਾ ਰਿਹਾ ਹੈ ਕੌਮੀ ਖੁਰਾਕ ਹਫ਼ਤਾ: ਡਾ ਨਵਦੀਪ ਕੌਰ ਸਰਾਂ

ਬਠਿੰਡਾ, 2 ਸਤੰਬਰ : ਸਿਹਤ ਮੰਤਰੀ ਪੰਜਾਬ ਡਾ. ਬਲਵੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤੇ ਡਾ. ਨਵਦੀਪ ਕੌਰ ਸਰਾਂ ਕਾਰਜਕਾਰੀ ਸਿਵਲ ਸਰਜਨ ਬਠਿੰਡਾ ਦੀ ਦੇਖ-ਰੇਖ ਵਿੱਚ ਜ਼ਿਲ੍ਹੇ ’ਚ 7 ਸਤੰਬਰ ਤੱਕ @Feeding Smart Right From Start” ਥੀਮ ਹੇਠ ਕੌਮੀ ਖੁਰਾਕ ਹਫ਼ਤਾ ਮਨਾਇਆ ਜਾ ਰਿਹਾ ਹੈ। ਇਸ ਹਫ਼ਤੇ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਾ. ਸਰਾਂ ਨੇ ਦੱਸਿਆ ਕਿ ਕੌਮੀ ਖੁਰਾਕ ਹਫ਼ਤੇ […]

Continue Reading

ਪੰਜਾਬ ਸਰਕਾਰ ਖੇਤੀਬਾੜੀ ਨੂੰ ਪ੍ਰਫੁਲਿਤ ਕਰਨ ਲਈ ਕਰ ਰਹੀ ਹੈ ਹਰ ਸੰਭਵ ਯਤਨ : ਜਸਪ੍ਰੀਤ ਸਿੰਘ 

ਬਠਿੰਡਾ, 1 ਸਤੰਬਰ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੇ ਕਿਸਾਨਾਂ ਦੇ ਹਿੱਤਾਂ ਨੂੰ ਮੁੱਖ ਰੱਖਦਿਆਂ ਉਨ੍ਹਾਂ ਦੇ ਨਾਲ ਮੋਢੇ ਨਾਲ ਮੋਢਾ ਲਗਾ ਕੇ ਖੜੀ ਹੈ। ਪੰਜਾਬ ਸਰਕਾਰ ਖੇਤੀਬਾੜੀ ਕਿੱਤੇ ਨੂੰ ਹੋਰ ਪ੍ਰਫੁਲਿਤ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਇਸ ਲੜੀ ਤਹਿਤ ਜ਼ਿਲ੍ਹੇ ਦੇ […]

Continue Reading

ਜ਼ਿਲ੍ਹੇ ਅੰਦਰ ਹੁਣ ਤੱਕ 143.80 ਕਰੋੜ ਰੁਪਏ ਦੀ ਲਾਗਤ ਨਾਲ ਕਰਵਾਏ ਜਾ ਚੁੱਕੇ ਹਨ ਵਿਕਾਸ ਕਾਰਜ : ਜਸਪ੍ਰੀਤ ਸਿੰਘ 

ਬਠਿੰਡਾ, 31 ਅਗਸਤ : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਵਿਕਾਸ ਕਾਰਜਾਂ ਨਾਲ ਪੰਜਾਬ ਨੂੰ ਨਵੀਆਂ ਲੀਹਾਂ ’ਤੇ ਲਿਜਾਇਆ ਜਾ ਰਿਹਾ ਹੈ। ਇਸ ਲੜੀ ਤਹਿਤ ਜ਼ਿਲ੍ਹੇ ਅੰਦਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਲੋਂ ਸਾਲ 2022 ਤੋਂ ਲੈ ਕੇ ਹੁਣ ਤੱਕ 143.80 ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱਖ ਤਰ੍ਹਾਂ ਦੇ […]

Continue Reading

ਸਾਉਣੀ ਦੀਆਂ ਫਸਲਾਂ ਸਬੰਧੀ ਕਿਸਾਨ ਸਿਖਲਾਈ ਕੈਂਪ ਆਯੋਜਿਤ

ਬਠਿੰਡਾ, 30 ਅਗਸਤ : ਮੁੱਖ ਖੇਤੀਬਾੜੀ ਅਫਸਰ ਡਾ. ਜਗਸੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਲਾਕ ਖੇਤੀਬਾੜੀ ਅਫਸਰ ਰਾਮਪੁਰਾ ਡਾ. ਮੁਖਤਿਆਰ ਬਰਾੜ ਦੀ ਦੇਖ-ਰੇਖ ’ਚ ਪਿੰਡ ਚਾਉਕੇ ਪੰਚਾਇਤ ਘਰ ਵਿਖੇ ਸਾਉਣੀ ਦੀਆਂ ਫਸਲਾਂ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਖੇਤੀਬਾੜੀ ਵਿਕਾਸ ਅਫਸਰ ਸ਼੍ਰੀ ਜਗਪਾਲ ਸਿੰਘ ਨੇ ਕਿਸਾਨਾਂ ਨੂੰ ਝੋਨੇ ਦੀ ਫਸਲ ਦੇ ਕੀੜੇ-ਮਕੌੜਿਆਂ ਤੇ ਬਿਮਾਰੀਆਂ […]

Continue Reading

ਮੁਰਗੀ-ਪਾਲਣ ਲਈ ਕਿੱਤਾ-ਮੁਖੀ ਸਿਖਲਾਈ ਕੋਰਸ ਆਯੋਜਿਤ

ਬਠਿੰਡਾ, 29 ਅਗਸਤ : ਸਥਾਨਕ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਮੁਰਗੀ ਪਾਲਣ ਦੀਆਂ ਵੱਖ-ਵੱਖ ਤਕਨੀਕਾਂ ਦੇ ਮੱਦੇਨਜ਼ਰ 8 ਰੋਜਾ ਸਿਖਲਾਈ ਕੋਰਸ ਆਯੋਜਿਤ ਕੀਤਾ ਗਿਆ। ਇਸ ਕੋਰਸ ਵਿੱਚ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਨੇ ਭਾਗ ਲਿਆ। ਇਸ ਦੌਰਾਨ ਕੇ.ਵੀ.ਕੇ ਦੇ ਡਿਪਟੀ ਡਾਇਰੈਕਟਰ (ਸਿਖਲਾਈ) ਡਾ. ਗੁਰਦੀਪ ਸਿੰਘ ਸਿੱਧੂ ਨੇ ਨੌਜਵਾਨਾਂ ਨੂੰ ਕਿੱਤਾ-ਮੁਖੀ ਸਿਖਲਾਈ ਕੋਰਸਾਂ ਨੂੰ ਸਮੇਂ ਦੀ ਲੋੜ ਦੱਸਦੇ ਹੋਏ, ਅਜਿਹੇ […]

Continue Reading