ਬਠਿੰਡਾ, 23 ਮਈ : ਮੁੱਖ ਖੇਤੀਬਾੜੀ ਅਫਸਰ ਡਾ. ਕਰਨਜੀਤ ਸਿੰਘ ਗਿੱਲ ਨੇ ਬਲਾਕ ਮੌੜ ਦੇ ਪਿੰਡ ਮਾਈਸਰਖਾਨਾ, ਭਾਈ ਬਖਤੌਰ, ਚੱਠੇਵਾਲਾ ਅਤੇ ਕੋਟਭਾਰਾ ਆਦਿ ਦਾ ਦੌਰਾ ਕੀਤਾ। ਉਨ੍ਹਾਂ ਕਿਸਾਨਾਂ ਨੂੰ ਦੱਸਿਆ ਕਿ ਧਰਤੀ ਹੇਠਲੇ ਪਾਣੀ ਦਾ ਪੱਧਰ ਦਿਨੋ-ਦਿਨ ਹੇਠਾਂ ਜਾ ਰਿਹਾ ਹੈ, ਇਸ ਲਈ ਨਰਮੇ ਦੀ ਫਸਲ ਹੇਠ ਵੱਧ ਤੋ ਵੱਧ ਰਕਬਾ ਲਿਆਂਦਾ ਜਾਵੇ ਜਿਸ ਤਹਿਤ ਜ਼ਿਲ੍ਹੇ ਅੰਦਰ ਹੁਣ ਤੱਕ ਲਗਭਗ 10500 ਹੈਕਟੇਅਰ ਰਕਬੇ ਤੇ ਨਰਮੇ ਦੀ ਬਿਜਾਈ ਹੋ ਗਈ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਬੀ.ਟੀ.ਨਰਮੇ ਦੀਆਂ ਸਿਫਾਰਸ਼ਸ਼ੁਦਾ ਕਿਸਮਾਂ ਦੀ ਬਿਜਾਈ ਹੀ ਕੀਤੀ ਜਾਵੇ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਨਰਮੇ ਦੀ ਬਿਜਾਂਦ ਦਾ ਰਕਬਾ ਨੋਟ ਕਰਵਾਇਆ ਜਾਵੇ। ਉਨ੍ਹਾਂ ਕਿਸਾਨਾਂ ਨੂੰ ਡੀਲਰਾਂ ਤੋਂ ਨਰਮੇ ਦੇ ਬੀਜ ਅਤੇ ਹੋਰ ਇੰਨਪੁਟਸ ਦੇ ਪੱਕੇ ਬਿੱਲ ਲੈਣ ਲਈ ਕਿਹਾ ਅਤੇ ਦੱਸਿਆ ਕਿ ਨਰਮੇ ਦੀ ਬਿਜਾਈ ਲਈ ਨਹਿਰੀ ਪਾਣੀ ਅਤੇ ਬਿਜਲੀ ਦੀ ਸਪਲਾਈ ਠੀਕ ਚੱਲ ਰਹੀ ਹੈ ਜੇਕਰ ਫਿਰ ਵੀ ਕਿਤੇ ਸਮੱਸਿਆ ਆਉਂਦੀ ਹੈ ਤਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਸੂਚਿਤ ਕੀਤਾ ਜਾਵੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆ ਕਿਹਾ ਕਿ ਨਰਮੇ ਦੀ ਫਸਲ ਨੂੰ ਖਾਦਾਂ ਦੀ ਸੰਤੁਲਿਤ ਮਾਤਰਾ ਪਾਈ ਜਾਵੇ ਤਾਂ ਜੋ ਤੱਤਾਂ ਦੀ ਘਾਟ ਨਾ ਆਵੇ। ਸਮੁੱਚੀ ਫਸਲ ਦੇ ਕੀੜਿਆਂ […]
Continue Reading