ਐਫ.ਐਸ.ਟੀ ਤੇ ਐਸ.ਐਸ.ਟੀ ਟੀਮਾਂ ਵੱਲੋਂ ਵਾਹਨਾਂ ਦੀ ਚੈਕਿੰਗ ਜਾਰੀ

ਬਠਿੰਡਾ, 16 ਮਈ : ਜ਼ਿਲ੍ਹਾ ਚੋਣ ਅਫਸਰ ਸ. ਜਸਪ੍ਰੀਤ ਸਿੰਘ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾ ਤੇ ਚੋਣਕਾਰ ਰਜਿਸਟਰੇਸ਼ਨ ਅਫਸਰ 094-ਤਲਵੰਡੀ ਸਾਬੋ ਸ. ਹਰਜਿੰਦਰ ਸਿੰਘ ਜੱਸਲ ਦੀ ਅਗਵਾਈ ਅਧੀਨ ਐਫ.ਐਸ.ਟੀ. ਅਤੇ ਐਸ.ਐਸ.ਟੀ.ਟੀਮਜ਼ ਤਲਵੰਡੀ ਸਾਬੋ ਵੱਲੋਂ ਵਾਹਨਾਂ ਦੀ ਲਗਾਤਾਰ ਚੈਕਿੰਗ ਜਾਰੀ ਹੈ। ਇਸ ਮੌਕੇ ਚੋਣਕਾਰ ਰਜਿਸਟਰੇਸ਼ਨ ਅਫਸਰ 094-ਤਲਵੰਡੀ ਸਾਬੋ ਸ. ਹਰਜਿੰਦਰ ਸਿੰਘ ਜੱਸਲ ਨੇ ਦੱਸਿਆ ਕਿ ਪੰਜਾਬ-ਹਰਿਆਣਾ ਦੇ ਵੱਖ-ਵੱਖ ਇੰਟਰ ਸਟੇਟ […]

Continue Reading

ਅਗਾਂਹਵਧੂ ਕਿਸਾਨਾਂ ਲਈ ਇੱਕ ਰੋਜ਼ਾ ਸਿਖਲਾਈ ਪ੍ਰੋਗਰਾਮ ਆਯੋਜਿਤ

ਬਠਿੰਡਾ, 16 ਮਈ : ਕੇਂਦਰੀ ਏਕੀਕ੍ਰਿਤ ਕੀਟ ਪ੍ਰਬੰਧਨ ਕੇਂਦਰ ਜਲੰਧਰ ਵੱਲੋਂ ਬਠਿੰਡਾ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਦਫ਼ਤਰ ਕੰਪਲੈਕਸ ਵਿਖੇ ਨਰਮੇ ਦੀ ਫ਼ਸਲ ਵਿੱਚ ਅਗਾਂਹਵਧੂ ਕਿਸਾਨਾਂ ਲਈ ਫੇਰੋਮੋਨ ਬੇਸ ਟ੍ਰੈਪਾਂ ਰਾਹੀਂ ਗੁਲਾਬੀ ਸੁੰਡੀ ਦੀ ਨਿਗਰਾਨੀ ‘ਤੇ ਜ਼ੋਰ ਦੇਣ ਦੇ ਨਾਲ ਇੱਕ ਰੋਜ਼ਾ ਸਿਖਲਾਈ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ 100 ਅਗਾਂਹਵਧੂ ਕਿਸਾਨਾਂ ਅਤੇ 10 ਸੂਬਾਈ ਖੇਤੀਬਾੜੀ ਅਧਿਕਾਰੀਆਂ ਨੇ ਸਿਖਿਆਰਥੀਆਂ ਵਜੋਂ […]

Continue Reading

ਕਰਜ਼ਾ ਮੁਕਤ ਅਭਿਆਨ ਦੇ ਨਾਮ ’ਤੇ ਫੈਲਾਈ ਜਾ ਰਹੀ ਹੈ ਅਫਵਾਹ : ਡਿਪਟੀ ਕਮਿਸ਼ਨਰ

ਬਠਿੰਡਾ, 16 ਮਈ : ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਕੁਝ ਸ਼ਰਾਰਤੀ ਅਨਸਰਾਂ ਵਲੋਂ ਕਰਜ਼ਾ ਮੁਕਤ ਅਭਿਆਨ ਦੇ ਨਾਮ ’ਤੇ ਅਫਵਾਹ ਫੈਲਾਈ ਜਾ ਰਹੀ ਹੈ ਕਿ ਸਰਕਾਰ/ਆਰ.ਬੀ.ਆਈ ਵਲੋਂ ਲੋਨ ਮੁਆਫ਼ ਕੀਤੇ ਜਾ ਰਹੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਫਾਇਨਾਂਨਸ ਕੰਪਨੀ ਵਲੋਂ ਦੱਸਿਆ ਗਿਆ ਹੈ […]

Continue Reading

ਲੋਕ ਸਭਾ ਚੋਣਾਂ ਨਾਲ ਸਬੰਧਤ ਹੁਣ ਤੱਕ ਪ੍ਰਾਪਤ ਹੋਈਆਂ 268 ਸ਼ਿਕਾਇਤਾਂ : ਜਸਪ੍ਰੀਤ ਸਿੰਘ

ਬਠਿੰਡਾ, 16 ਮਈ : ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਚੋਣ ਜਾਬਤਾ ਲੱਗਣ ਉਪਰੰਤ ਹੁਣ ਤੱਕ ਜ਼ਿਲ੍ਹੇ ਅੰਦਰ ਵੱਖ-ਵੱਖ ਤਰ੍ਹਾਂ ਦੀਆਂ ਚੋਣਾਂ ਨਾਲ ਸਬੰਧਤ 268 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿੰਨ੍ਹਾਂ ’ਚੋਂ 267 ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਨੇ ਸਾਂਝੀ ਕੀਤੀ। ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਨੇ ਦੱਸਿਆ ਕਿ 16 ਮਈ ਸ਼ਾਮ 5 ਵਜੇ ਤੱਕ ਸੀ-ਵਿਜੀਲ ਤੇ ਕੁੱਲ 173 ਸ਼ਿਕਾਇਤਾਂ […]

Continue Reading

ਸਵੀਪ ਗਤੀਵਿਧੀਆਂ ਤਹਿਤ ਲਾਲ ਸਿੰਘ ਬਸਤੀ ਵਿਸ਼ੇਸ਼ ਕੈਂਪ ਆਯੋਜਿਤ

ਬਠਿੰਡਾ, 15 ਮਈ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਥਾਨਕ ਸਰਕਾਰੀ ਹਾਈ ਸਕੂਲ, ਲਾਲ ਸਿੰਘ ਬਸਤੀ ਵਿਖੇ ਸਵੀਪ ਗਤੀਵਿਧੀਆਂ ਤਹਿਤ ਵਿਸ਼ੇਸ਼ ਕੈਂਪ ਆਯੋਜਿਤ ਕੀਤਾ ਗਿਆ। ਕੈਂਪ ਦੌਰਾਨ 92-ਬਠਿੰਡਾ (ਸ਼ਹਿਰੀ) ਸਵੀਪ ਟੀਮ ਮੈਂਬਰਾਂ ਵੱਲੋ ਆਪਣੀ ਵੋਟ ਦੀ ਵਰਤੋਂ ਕਰਕੇ ਭਾਰਤੀ ਲੋਕਤੰਤਰ ਨੂੰ ਮਜਬੂਤ ਕਰਨ ਸਬੰਧੀ ਜਾਗਰੂਕ ਕੀਤਾ ਗਿਆ।         ਇਸ ਮੌਕੇ ਵਿਦਿਆਰਥੀਆਂ […]

Continue Reading

ਬਠਿੰਡਾ ਲੋਕ ਸਭਾ ਹਲਕੇ ਲਈ 20 ਨਾਮਜ਼ਦਗੀਆਂ ਪਾਈਆਂ ਗਈਆਂ ਯੋਗ : ਜਸਪ੍ਰੀਤ ਸਿੰਘ

ਬਠਿੰਡਾ, 15 ਮਈ : ਜ਼ਿਲ੍ਹਾ ਚੋਣ ਅਫਸਰ ਸ ਜਸਪ੍ਰੀਤ ਸਿੰਘ ਨੇ ਦੱਸਿਆ ਕਿ 1 ਜੂਨ 2024 ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਸਬੰਧੀ ਲੋਕ ਸਭਾ ਹਲਕਾ ਬਠਿੰਡਾ-11 ਤੋਂ 14 ਮਈ ਤੱਕ ਪ੍ਰਾਪਤ ਹੋਈਆਂ ਕੁੱਲ 40 ਨਾਮਜ਼ਦਗੀਆਂ ਦੀ ਅੱਜ ਪੜਤਾਲ ਕੀਤੀ ਗਈ, ਜਿਨ੍ਹਾਂ ’ਚੋਂ 20 ਨਾਮਜਦਗੀ ਪੱਤਰ ਯੋਗ ਪਾਏ ਗਏ ਤੇ 20 ਉਹ ਨਾਮਜ਼ਦਗੀਆਂ ਰੱਦ ਕੀਤੀਆਂ ਗਈਆਂ ਹਨ ਜੋ ਉਮੀਦਵਾਰਾਂ ਵਲੋਂ ਇੱਕ ਤੋਂ […]

Continue Reading

ਕਿਸਾਨਾਂ ਦੀ ਇੱਕ ਰੋਜ਼ਾ ਟਰੇਨਿੰਗ ਆਯੋਜਿਤ

ਬਠਿੰਡਾ, 15 ਮਈ : ਮੁੱਖ ਖੇਤੀਬਾੜੀ ਅਫਸਰ ਡਾ.ਕਰਨਜੀਤ ਸਿੰਘ ਗਿੱਲ ਦੀ ਅਗਵਾਈ ਵਿੱਚ ਕੇਂਦਰੀ ਸੰਯੁਕਤ ਜੀਵ ਪ੍ਰਬੰਧਨ ਕੇਂਦਰ (ਭਾਰਤ ਸਰਕਾਰ ਖੇਤੀਬਾੜੀ ਮੰਤਰਾਲਾ) ਜਲੰਧਰ ਦੀ ਟੀਮ ਵੱਲੋ ਨਰਮੇ ਦੀ ਖੇਤੀ ਤੇ ਸਰਵਪੱਖੀ ਕੀਟ ਪ੍ਰਬੰਧਨ ਅਤੇ ਫਿਰਾਮੋਨ ਟਰੈਪਸ ਸਬੰਧੀ ਇੱਕ ਰੋਜ਼ਾ ਟਰੇਨਿੰਗ ਖੇਤੀ ਭਵਨ ਬਠਿੰਡਾ ਵਿਖੇ ਆਯੋਜਿਤ ਕੀਤੀ ਗਈ। ਟਰੇਨਿੰਗ ਦੌਰਾਨ ਡਾ.ਪੀ.ਸੀ.ਭਾਰਦਵਾਜ ਨੇ ਕਿਸਾਨਾਂ ਨੂੰ ਦੱਸਿਆ ਕਿ ਨਰਮੇ ਦੀ ਖੇਤੀ ਵਿੱਚ ਕੀੜਿਆਂ ਦੀ ਰੋਕਥਾਮ ਲਈ ਸਰਵਪੱਖੀ ਕੀਟ ਪ੍ਰਬੰਧਨ ਦੀ ਤਕਨੀਕ ਨਾਲ ਮਿੱਤਰ ਕੀੜਿਆਂ ਰਾਹੀਂ ਦੁਸ਼ਮਣ ਕੀੜਿਆਂ ਦਾ ਪ੍ਰਬੰਧ ਕਰਨਾ ਹੈ। ਇਹ ਕਿਸਾਨਾਂ ਦੁਆਰਾ, ਕਿਸਾਨਾਂ ਲਈ ਹੀ ਅਪਣਾਈ ਗਈ ਤਕਨੀਕ ਹੈ ਜਿਸ ਨਾਲ ਨਰਮੇ ਦੀ ਫਸਲ ਤੇ ਕੀੜੇ-ਮਕੌੜਿਆਂ ਦੇ ਹਮਲੇ ਤੇ ਕਾਬੂ ਪਾਇਆ ਜਾਂਦਾ ਹੈ। ਨਰਮੇ ਦੀ ਫਸਲ ਤੇ ਫਿਰਾਮਿਨ ਟਰੈਪਸ ਲਗਾ ਕੇ ਗੁਲਾਬੀ ਸੁੰਡੀ ਸਬੰਧੀ ਅਗਾਊਂ ਪਤਾ ਲਗਾਇਆ ਜਾ ਸਕਦਾ ਹੈ ਜਿਸ ਨਾਲ ਕੀੜਿਆਂ ਦੀ ਗਿਣਤੀ ਆਰਥਿਕ ਕਾਗਾਰ ਤੋ ਹੇਠਾਂ ਰੱਖੀ ਜਾ ਸਕਦੀ ਹੈ। ਡਾ.ਗੁਰਮੀਤ ਸਿੰਘ, ਪ੍ਰੋਫੈਸਰ ਐਕਸਟੈਨਸ਼ਨ ਐਜੂਕੇਸ਼ਨ ਬਠਿੰਡਾ ਨੇ ਨਰਮੇ ਦੀਆਂ ਕਿਸਮਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਡਾ.ਵਿਨੇ ਪਠਾਨੀਆਂ, ਅਸਿਸਟੈਂਟ ਪ੍ਰੋਫੈਸਰ(ਪਲਾਂਟ ਪ੍ਰੋਟੈਕਸ਼ਨ) ਬਠਿੰਡਾ ਨੇ ਨਰਮੇ ਦੀ ਫਸਲ ਦੇ ਕੀੜੇ-ਮਕੌੜੇ ਜਿਵੇ ਚਿੱਟੀ ਮੱਖੀ, ਮਿੱਲੀਬੱਗ, ਚੇਪਾ, ਥਰਿੱਪ, ਗੁਲਾਬੀ ਸੁੰਡੀ ਅਤੇ ਚਿਤਕਬਰੀ ਸੁੰਡੀ ਆਦਿ ਦੇ ਜੀਵਨ ਚੱਕਰ, ਨੁਕਸਾਨ ਦੇ ਚਿੰਨ ਅਤੇ ਸਰਵਪੱਖੀ ਰੋਕਥਾਮ ਬਾਰੇ ਕਿਸਾਨਾਂ ਨਾਲ ਨੁਕਤੇ ਸਾਂਝੇ ਕੀਤੇ। ਡਾ.ਮੁਖਤਿਆਰ ਸਿੰਘ ਬਰਾੜ, ਸਹਾਇਕ ਪੌਦਾ ਸੁਰੱਖਿਆ ਅਫਸਰ ਬਠਿੰਡਾ ਨੇ ਕਿਸਾਨਾਂ ਨੂੰ ਬੀ.ਟੀ.ਨਰਮੇ ਦੀਆਂ ਸਿਫਾਰਸ਼ਸ਼ੁਦਾ ਕਿਸਮਾਂ ਦੀ ਬਿਜਾਈ ਕਰਨ ਦੀ ਅਪੀਲ ਕੀਤੀ। ਮੁੱਖ ਖੇਤੀਬਾੜੀ ਅਫਸਰ ਬਠਿੰਡਾ ਵੱਲੋ ਕਿਸਾਨਾਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਜ਼ਿਲ੍ਹੇ ਵਿੱਚ ਨਰਮੇ ਦੀ ਫਸਲ ਦੀ ਵੱਧ ਤੋ ਵੱਧ ਰਕਬੇ ਵਿੱਚ ਬਿਜਾਂਦ ਕੀਤੀ ਜਾਵੇ ਅਤੇ ਡੀਲਰਾਂ ਤੋਂ ਨਰਮੇ/ਹੋਰ ਇੰਨਪੁਟਸ ਦੇ ਪੱਕੇ ਬਿੱਲ ਲਏ ਜਾਣ। ਉਨਾਂ ਨੇ ਕਿਸਾਨਾਂ ਨੂੰ ਛਿਟੀਆਂ ਦੇ ਢੇਰਾਂ ਨੂੰ ਝਾੜ ਕੇ ਰਹਿੰਦ ਖੂੰਹਦ ਨੂੰ ਖਤਮ ਕਰਨ ਬਾਰੇ ਅਪੀਲ ਕੀਤੀ ਤਾਂ ਜੋ ਨਰਮੇ ਦੀ ਫਸਲ ਤੇ ਗੁਲਾਬੀ ਸੁੰਡੀ ਦਾ ਹਮਲਾ ਨਾ ਹੋਵੇ ਅਤੇ ਨਰਮੇ ਦੇ ਖੇਤਾਂ ਦੇ ਆਸੇ-ਪਾਸੇ ਸਾਫ-ਸਫਾਈ ਰੱਖੀ ਜਾਵੇ। ਉਹਨਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਨਰਮੇ ਦੀ ਫਸਲ ਨੂੰ ਖਾਦਾਂ ਦੀ ਸੰਤੁਲਿਤ ਮਾਤਰਾ ਪਾਈ ਜਾਵੇ ਤਾਂ ਜੋ ਤੱਤਾਂ ਦੀ ਘਾਟ ਨਾ ਆਵੇ। ਉਨ੍ਹਾਂ ਨੇ ਕਿਸਾਨਾਂ ਨੂੰ ਕਿਹਾ ਕਿ ਇਹ ਟਰੇਨਿੰਗ ਆਪ ਸਭ ਲਈ ਬਹੁਤ ਲਾਹੇਵੰਦ ਹੇਵੇਗੀ ਕਿਉਕਿ ਨਰਮੇ ਦੀ ਫਸਲ ਤੇ ਗੁਲਾਬੀ ਸੁੰਡੀ ਦੀ ਮੌਜੂਦਗੀ ਚੈਕ ਕਰਨ ਲਈ ਫਿਰਾਮਿਨ ਟਰੈਪਸ ਲਗਾਏ ਜਾਂਦੇ ਹਨ। ਇਸ ਟਰੇਨਿੰਗ ਤੋ ਬਾਅਦ ਆਪ ਸਭ ਨੂੰ ਨਰਮੇ ਦੇ ਖੇਤਾਂ ਵਿੱਚ ਫਿਰਾਮਿਨ ਟਰੈਪਸ ਲਗਾਉਣ ਦੀ ਵਿਧੀ ਸਿਖਾਈ ਗਈ।ਇਸ ਟਰੇਨਿੰਗ ਵਿੱਚ ਡਾ.ਜਸਕਰਨ ਸਿੰਘ , ਖੇਤੀਬਾੜੀ ਅਫਸਰ ਨਥਾਣਾ, ਡਾ.ਦਵਿੰਦਰ ਸਿੰਘ ਖੇਤੀਬਾੜੀ ਵਿਕਾਸ ਅਫਸਰ(ਇੰਨਫੋਰਸਮੈਂਟ) ਬਠਿੰਡਾ ਅਤੇ ਡਾ.ਸੁਖਜੀਤ ਸਿੰਘ ਬਾਹੀਆ ,ਖੇਤੀਬਾੜੀ ਵਿਕਾਸ ਅਫਸਰ(ਬੀਜ) ਬਠਿੰਡਾ ਵੀ ਹਾਜ਼ਰ ਸਨ।

Continue Reading

ਸਲਾਨਾ ਇਨਾਮ ਵੰਡ ਸਮਾਰੋਹ ਆਯੋਜਿਤ

 ਬਠਿੰਡਾ, 15 ਮਈ : ਸਥਾਨਕ ਸਰਕਾਰੀ ਪੌਲੀਟੈਕਨਿਕ ਕਾਲਜ ਵੱਲੋਂ ਅਕਾਦਮਿਕ ਅਤੇ ਵਿਦਿਆਰਥੀ ਗਤੀਵਿਧੀਆਂ ਦੇ ਜੇਤੂ ਵਿਦਿਆਰਥੀਆਂ ਨੂੰ ਇਨਾਮਾਂ ਦੀ ਵੰਡ ਕੀਤੀ ਗਈ। ਵਧੀਕ ਡਾਇਰੈਕਟਰ, ਤਕਨੀਕੀ ਸਿੱਖਿਆ ਪੰਜਾਬ, ਚੰਡੀਗੜ੍ਹ ਸ. ਮੋਹਨਬੀਰ ਸਿੰਘ ਸਿੱਧੂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਦੀ ਸੁਰੂਆਤ ਮੁੱਖ ਮਹਿਮਾਨ, ਪ੍ਰਿੰਸੀਪਲ, ਪ੍ਰਧਾਨ ਅਤੇ ਸਕੱਤਰ ਐਸ.ਆਰ.ਸੀ. ਅਤੇ ਮੁਖੀ ਵਿਭਾਗਾਂ ਵੱਲੋਂ ਸ਼ਮਾਂ ਰੌਸ਼ਨ ਕਰਕੇ ਕੀਤੀ ਗਈ। ਇਸ ਸਮਾਰੋਹ ਦੇ ਮੁੱਖ ਮਹਿਮਾਨ ਸ. ਮੋਹਨਬੀਰ […]

Continue Reading

ਲਹਿਰੀ ਵਿਖੇ ਵੋਟਰ ਜਾਗਰੂਕਤਾ ਕੈਂਪ ਆਯੋਜਿਤ

ਬਠਿੰਡਾ, 14 ਮਈ : ਜ਼ਿਲ੍ਹਾ ਚੋਣ ਅਫਸਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾ ਤੇ ਚੋਣਕਾਰ ਰਜਿਸਟਰੇਸ਼ਨ ਅਫਸਰ 094 ਤਲਵੰਡੀ ਸਾਬੋ ਸ ਹਰਜਿੰਦਰ ਸਿੰਘ ਜੱਸਲ ਦੀ ਅਗਵਾਈ ਹੇਠ ਸਵੀਪ ਟੀਮ ਤਲਵੰਡੀ ਸਾਬੋ ਵੱਲੋਂ ਚਲਾਈ ਜਾ ਰਹੀ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਪਿੰਡਾਂ, ਸ਼ਹਿਰਾਂ, ਵਿਦਿਅਕ ਅਦਾਰਿਆਂ ਅਤੇ ਕੋਚਿੰਗ ਸੈਂਟਰਾਂ ਵਿੱਚ ਵੋਟਰ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ। ਇਸ ਦੌਰਾਨ […]

Continue Reading

ਐਫ.ਐਸ.ਟੀ ਅਤੇ ਐਸ.ਐਸ.ਟੀ ਟੀਮਜ਼ ਵੱਲੋਂ ਵਾਹਨਾਂ ਦੀ ਲਗਾਤਾਰ ਚੈਕਿੰਗ ਜਾਰੀ

ਬਠਿੰਡਾ, 14 ਮਈ : ਜ਼ਿਲ੍ਹਾ ਚੋਣ ਅਫਸਰ ਸ. ਜਸਪ੍ਰੀਤ ਸਿੰਘ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾ ਤੇ ਚੋਣਕਾਰ ਰਜਿਸਟਰੇਸ਼ਨ ਅਫਸਰ 094-ਤਲਵੰਡੀ ਸਾਬੋ ਸ. ਹਰਜਿੰਦਰ ਸਿੰਘ ਜੱਸਲ ਦੀ ਅਗਵਾਈ ਅਧੀਨ ਐਫ.ਐਸ.ਟੀ. ਅਤੇ ਐਸ.ਐਸ.ਟੀ.ਟੀਮਜ਼ ਤਲਵੰਡੀ ਸਾਬੋ ਵੱਲੋਂ ਵਾਹਨਾਂ ਦੀ ਲਗਾਤਾਰ ਚੈਕਿੰਗ ਜਾਰੀ ਹੈ। ਇਸ ਮੌਕੇ ਚੋਣਕਾਰ ਰਜਿਸਟਰੇਸ਼ਨ ਅਫਸਰ 094-ਤਲਵੰਡੀ ਸਾਬੋ ਸ. ਹਰਜਿੰਦਰ ਸਿੰਘ ਜੱਸਲ ਨੇ ਦੱਸਿਆ ਕਿ ਪੰਜਾਬ-ਹਰਿਆਣਾ ਦੇ ਵੱਖ-ਵੱਖ […]

Continue Reading