ਏਅਰ ਫੋਰਸ ਏਅਰਡੋਰਮ ਦੇ 900 ਮੀਟਰ ਦੇ ਅਧਿਕਾਰਤ ਖੇਤਰ ਚ ਉਸਾਰੀ ਦੀ ਮਨਾਹੀ

ਬਠਿੰਡਾ, 22 ਮਾਰਚ : ਜ਼ਿਲ੍ਹਾ ਮੈਜਿਸਟ੍ਰੇਟ ਸ. ਜਸਪ੍ਰੀਤ ਸਿੰਘ ਨੇ ਦੱਸਿਆ ਕਿ ਰੱਖਿਆ ਮੰਤਰਾਲਾ, ਭਾਰਤ ਸਰਕਾਰ ਦੇ ਪੱਤਰ ਨੰਬਰ ਰਾਹੀਂ ਸਾਰੇ ਏਅਰ ਫੋਰਸ ਸਟੇਸ਼ਨ ਅਤੇ ਯੂਨਿਟ ਦੇ ਬੋਰਡ ਆਫ ਆਫੀਸਰਜ਼ ਨੂੰ ਏਅਰ ਫੋਰਸ ਏਅਰਡੋਰਮ ਦੇ 900 ਮੀਟਰ (ਅਧਿਕਤਮ) ਦੇ ਹੇਠਾਂ ਖਾਸ ਜ਼ੋਨਾਂ ਦੀ ਪਛਾਣ ਕਰਨ ਲਈ ਅਧਿਕਾਰਤ ਕੀਤਾ ਹੈ, ਜਿੱਥੇ ਵਰਕਸ ਆਫ ਡਿਫੈਂਸ ਐਕਟ 1903 ਦੇ ਤਹਿਤ ਉਸਾਰੀ ਦੀ ਮਨਾਹੀ ਕੀਤੀ ਗਈ ਹੈ। ਨਤੀਜੇ ਵਜੋਂ ਬੋਰਡ ਆਫ ਆਫੀਸਰਜ਼, ਏਅਰ ਫੋਰਸ […]

Continue Reading

ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਕੰਬਾਇਨਾਂ ਨਾਲ ਕਣਕ ਕੱਟਣ ਤੇ ਰੋਕ : ਜ਼ਿਲ੍ਹਾ ਮੈਜਿਸਟ੍ਰੇਟ

ਬਠਿੰਡਾ, 22 ਮਾਰਚ : ਜ਼ਿਲ੍ਹਾ ਮੈਜਿਸਟ੍ਰੇਟ ਸ. ਜਸਪ੍ਰੀਤ ਸਿੰਘ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹਦੂਦ ਅੰਦਰ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮ ਅਨੁਸਾਰ ਜ਼ਿਲ੍ਹਾ ਬਠਿੰਡਾ ਦੀ ਹਦੂਦ ਅੰਦਰ ਕਣਕ ਦੀ ਕਟਾਈ ਦੇ ਮੱਦੇਨਜਰ ਸ਼ਾਮ 7:00 ਤੋਂ ਸਵੇਰੇ 6:00 ਵਜੇ ਤੱਕ ਕੰਬਾਇਨਾਂ ਨਾਲ ਕਣਕ ਕੱਟਣ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਹੁਕਮ ਅਨੁਸਾਰ ਜੇਕਰ ਕੋਈ ਕੰਬਾਇਨ ਇਸ […]

Continue Reading

ਜੋਧਪੁਰ ਰੋਮਾਣਾ ਵਿਖੇ ਕਿਸਾਨ ਜਾਗਰੂਕਤਾ ਕੈਂਪ ਆਯੋਜਿਤ

ਬਠਿੰਡਾ, 22 ਮਾਰਚ : ਮੁੱਖ ਖੇਤੀਬਾੜੀ ਅਫ਼ਸਰ ਡਾ. ਕਰਨਜੀਤ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਅਫ਼ਸਰ ਡਾ ਬਲਜਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਖੇਤੀਬਾੜੀ ਵਿਭਾਗ ਵੱਲੋਂ ਪਿੰਡ ਜੋਧਪੁਰ ਰੋਮਾਣਾ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਦੀ ਸ਼ੁਰੂਆਤ ਮੌਕੇ ਖੇਤੀਬਾੜੀ ਉਪ ਨਿਰੀਖਕ ਮੈਡਮ ਕੁਲਵੀਰ ਕੌਰ ਨੇ ਪੀਐਮ ਕਿਸਾਨ ਸਨਮਾਨ ਨੀਧੀ ਯੋਜਨਾ ਤਹਿਤ ਗੱਲਬਾਤ ਕਰਦਿਆਂ ਦੱਸਿਆ ਕਿ ਜਿਨ੍ਹਾਂ ਕਿਸਾਨਾਂ ਦੀ ਈਕੇਵਾਈਸੀ ਨਾ […]

Continue Reading

ਪ੍ਰਤੀ ਬੇਨਤੀ ਦੇ ਆਧਾਰ ਤੇ ਲਾਇਸੰਸ ਰੱਦ : ਡਿਪਟੀ ਕਮਿਸ਼ਨਰ

ਬਠਿੰਡਾ, 21 ਮਾਰਚ : ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਦੱਸਿਆ ਕਿ Punjab Prevention of Human Smuggling Rules, 2013 framed under the Punjab Prevention of Human Smuggling Act, 2012 ਤਹਿਤ ਪ੍ਰਤੀ ਬੇਨਤੀ ਦੇ ਅਧਾਰ ਤੇ ਲਾਇਸੈਂਸ ਰੱਦ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਰੱਦ ਲਾਇਸੰਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ  “M/s Unique IELTS Centre ਦੇ ਨਾਮ ਤੇ ਸ਼੍ਰੀ ਰਾਜ ਭਾਰਤੀ ਪੁੱਤਰ ਸ਼੍ਰੀ ਕੋਰ ਸਿੰਘ […]

Continue Reading

ਨਰਮਾ ਤੇ ਕਪਾਹ ਸਿਖਲਾਈ ਪ੍ਰੋਗਰਾਮ ਆਯੋਜਿਤ

ਬਠਿੰਡਾ, 21 ਮਾਰਚ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਖੇਤਰੀ ਖੋਜ ਕੇਂਦਰ ਵੱਲੋਂ ਸੀਸੀਆਈ ਦੇ ਸਹਿਯੋਗ ਨਾਲ ਨਰਮਾ ਤੇ ਕਪਾਹ ਨੂੰ ਮੁੜ ਸੁਰਜੀਤ ਕਰਨ ਦੇ ਉਦੇਸ਼ ਨਾਲ “ਕਪਾਹ ਦੇ ਝਾੜ ਗੁਣਵੱਤਾ ਅਤੇ ਪੈਦਾਵਾਰ ਵਿੱਚ ਸੁਧਾਰ ਕਰਨ ਲਈ ਵਧੀਆ ਖੇਤੀ ਤਕਨੀਕਾਂ ਬਾਰੇ ਜਾਗਰੂਕਤਾ ਅਤੇ ਪ੍ਰਸਾਰ ਸੇਵਾ” ਬਾਰੇ ਇੱਕ ਵਿਆਪਕ ਕਪਾਹ ਸਿਖਲਾਈ ਪ੍ਰੋਗਰਾਮ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ।           ਇਸ ਮੌਕੇ ਖੇਤਰੀ ਖੋਜ ਕੇਂਦਰ ਦੇ ਨਿਰਦੇਸ਼ਕ ਡਾ. ਕੇ. ਐਸ. ਸੇਖੋਂ ਨੇ ਤੁਪਕਾ […]

Continue Reading

ਖੇਤੀ ਮਾਹਿਰਾਂ ਵਲੋਂ ਕਣਕ ਤੇ ਸਰੋਂ ਦੇ ਖੇਤਾਂ ਦਾ ਕੀਤਾ ਸਰਵੇਖਣ

ਬਠਿੰਡਾ, 21 ਮਾਰਚ : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਮੁੱਖ ਖੇਤੀਬਾੜੀ ਅਫਸਰ ਡਾ. ਕਰਨਜੀਤ ਸਿੰਘ ਗਿੱਲ ਦੀ ਅਗਵਾਈ ਹੇਠ ਏ. ਡੀ. ਓ ਡਾ. ਗੁਰਪ੍ਰੀਤ ਸਿੰਘ ਤੇ ਡਾ. ਬਲਤੇਜ ਸਿੰਘ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾ ਵਿੱਚ ਹਾੜ੍ਹੀ ਦੀ ਮੁੱਖ ਫਸਲ ਕਣਕ ਅਤੇ ਹਾੜ੍ਹੀ ਦੀ ਮੁੱਖ ਤੇਲ ਬੀਜ ਫ਼ਸਲ ਸਰ੍ਹੋਂ ਦਾ ਸਰਵੇਖਣ ਕੀਤਾ ਗਿਆ। ਇਸ ਦੌਰਾਨ ਕਣਕ ਦੀ ਫ਼ਸਲ ਵਿੱਚ ਕਿਸੇ ਵੀ ਉੱਲੀ ਖਾਸ ਕਰਕੇ ਕਣਕ ਦੀ ਪੀਲੀ ਕੁੰਗੀ ਦਾ ਹਮਲਾ […]

Continue Reading

ਲੋਕ ਸਭਾ ਹਲਕਾ ਬਠਿੰਡਾ ਚ 1639160 ਵੋਟਰ ਕਰਨਗੇ ਆਪਣੀ ਵੋਟ ਦਾ ਇਸਤੇਮਾਲ : ਜ਼ਿਲ੍ਹਾ ਚੋਣ ਅਫ਼ਸਰ

ਬਠਿੰਡਾ, 20 ਮਾਰਚ : ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰ. ਜਸਪ੍ਰੀਤ ਸਿੰਘ ਨੇ ਲੋਕ ਸਭਾ ਹਲਕਾ ਬਠਿੰਡਾ ਨਾਲ ਸਬੰਧਤ ਆਰਓ, ਏਆਰਓਜ ਤੇ ਪੁਲ਼ਿਸ ਅਧਿਕਾਰੀਆਂ ਨਾਲ ਸਾਂਝੀ ਮੀਟਿੰਗ ਕਰਕੇ ਸਮੁੱਚੀ ਚੋਣ ਪ੍ਰਕਿਰਿਆ ਨੂੰ ਸਫ਼ਲਤਾਪੂਰਵਕ ਨੇਪਰੇ ਚੜ੍ਹਾਉਣ ਲਈ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਇਸ ਮੌਕੇ ਆਰਓ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਸ਼੍ਰੀ ਹਰਪ੍ਰੀਤ ਸਿੰਘ ਸੁਦਨ ਵਿਸ਼ੇਸ਼ ਤੌਰ ਤੇ ਮੌਜੂਦ ਰਹੇ। ਕੋਆਰਡੀਨੇਸ਼ਨ ਕਮੇਟੀ ਦੀ ਸਾਂਝੀ […]

Continue Reading

ਸਕੂਲਾਂ/ਕਾਲਜਾਂ ਤੇ ਧਾਰਮਿਕ ਸਥਾਨਾਂ ਨੂੰ ਸਿਆਸੀ ਮੀਟਿੰਗਾਂ ਲਈ ਨਾ ਜਾਵੇ ਵਰਤਿਆ

ਬਠਿੰਡਾ, 18 ਮਾਰਚ : ਦੇਸ਼ ਵਿਚ ਲੋਕ ਸਭਾ ਚੋਣਾਂ ਦੇ ਐਲਾਨ ਤੋਂ ਬਾਅਦ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਨੇ ਵੱਖ–ਵੱਖ ਰਾਜਨੀਤਿਕ ਨੁਮਾਇੰਦਿਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਆਦਰਸ਼ ਚੋਣ ਜ਼ਾਬਤੇ (ਐਮਸੀਸੀ) ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਚੋਣਾਂ ਨੂੰ ਬਿਨਾਂ ਕਿਸੇ ਡਰ ਭੈਅ, ਨਿਰਪੱਖ ਅਤੇ ਸਾਂਤੀਪੂਰਵਕ ਢੰਗ ਨਾਲ […]

Continue Reading

ਭਾਰਤ ਦੇ ਸਾਬਕਾ ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ ਤਖਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਹੋਏ ਨਤਮਸਤਕ

ਤਲਵੰਡੀ ਸਾਬੋ (ਬਠਿੰਡਾ), 18 ਮਾਰਚ : ਭਾਰਤ ਦੇ ਸਾਬਕਾ ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ ਅੱਜ ਇੱਥੇ ਤਖਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਦੇ ਨਾਲ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ, ਕੇਂਦਰੀ ਯੂਨੀਵਰਸਿਟੀ ਬਠਿੰਡਾ ਦੇ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ, ਉਪ ਮੰਡਲ ਮੈਜਿਸਟ੍ਰੇਟ ਤਲਵੰਡੀ ਸਾਬੋ ਸ. ਹਰਜਿੰਦਰ ਸਿੰਘ ਜੱਸਲ, ਮੀਤ ਮੈਨੇਜਰ ਤਖਤ ਸ਼੍ਰੀ ਦਮਦਮਾ […]

Continue Reading

ਮਾਲਵੇ ਦੇ ਕਿਸਾਨਾਂ ਨੂੰ ਬਾਇਓ ਫਰਟੀਲਾਈਜ਼ਰ ਪਰਖ ਪ੍ਰਯੋਗਸ਼ਾਲਾ ਦਾ ਹੋਵੇਗਾ ਭਾਰੀ ਲਾਹਾ : ਗੁਰਮੀਤ ਸਿੰਘ ਖੁੱਡੀਆਂ

ਬਠਿੰਡਾ, 14 ਮਾਰਚ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਨੇ ਪੰਜਾਬ ਨੂੰ ਮੁੜ ਤੋਂ ਰੰਗਲਾ ਤੇ ਤੰਦਰੁਸਤ ਬਣਾਉਣ ਲਈ ਜੈਵਿਕ ਖਾਦਾਂ ਦੀ ਪਰਖ ਕਰਨ ਲਈ ਸੂਬੇ ਚ 3 ਪ੍ਰਯੋਗਸ਼ਾਲਾਵਾਂ ਸਥਾਪਤ ਕਰਨ ਦਾ ਫੈਸਲਾ ਲਿਆ ਗਿਆ ਸੀ, ਇਨ੍ਹਾਂ ਚੋਂ ਇੱਕ ਬਠਿੰਡਾ ਵਿਖੇ ਬਣਾਈ ਜਾ ਰਹੀ ਹੈ, ਜਿਸ ਦਾ ਮਾਲਵਾ ਖੇਤਰ ਦੇ ਕਿਸਾਨਾਂ ਨੂੰ ਭਾਰੀ ਲਾਹਾ ਮਿਲੇਗਾ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਖੇਤੀਬਾੜੀ […]

Continue Reading