11 ਮਾਰਚ ਨੂੰ 5 ਥਾਵਾਂ ਤੇ ਲਗਾਏ ਜਾਣਗੇ ਸਪੈਸ਼ਲ ਕੈਂਪ : ਜਸਪ੍ਰੀਤ ਸਿੰਘ

ਬਠਿੰਡਾ, 10 ਮਾਰਚ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਦਰਾਂ ਨੇੜੇ ਜਾ ਕੇ ਕਰਨ ਲਈ ਵਚਨਬੱਧ ਤੇ ਯਤਨਸ਼ੀਲ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਸਾਂਝੀ ਕੀਤੀ। ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ “ਆਪ ਦੀ ਸਰਕਾਰ ਆਪ ਦੇ […]

Continue Reading

ਜ਼ਿਲ੍ਹੇ ਦੀ ਹਦੂਦ ਅੰਦਰ ਟ੍ਰੈਕਟਰਾਂ ਤੇ ਸਬੰਧਤ ਸੰਦਾਂ ਆਦਿ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਕਰਨ ਤੇ ਰੋਕ : ਜ਼ਿਲ੍ਹਾ ਮੈਜਿਸਟ੍ਰੇਟ

ਬਠਿੰਡਾ, 9 ਮਾਰਚ : ਜ਼ਿਲ੍ਹਾ ਮੈਜਿਸਟ੍ਰੇਟ ਸ. ਜਸਪ੍ਰੀਤ ਸਿੰਘ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਬਠਿੰਡਾ ਦੀ ਹਦੂਦ ਅੰਦਰ ਟ੍ਰੈਕਟਰਾਂ ਅਤੇ ਸਬੰਧਤ ਸੰਦਾਂ ਆਦਿ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਕਰਨ ਨੂੰ ਆਯੋਜਿਤ ਕਰਨ ਤੇ ਪੂਰਨ ਰੋਕ ਲਗਾਈ ਗਈ ਹੈ।         ਜਾਰੀ ਹੁਕਮਾਂ ਅਨੁਸਾਰ ਰਾਜ ਵਿੱਚ ਬੀਤੇ ਦਿਨੀਂ ਕੁਝ ਘਟਨਾਵਾਂ ਵਾਪਰੀਆਂ ਹਨ, ਜਿਨ੍ਹਾਂ ਵਿੱਚ ਟਰੈਕਟਰ ਅਤੇ ਸਬੰਧਤ ਸੰਦਾਂ ਦੇ […]

Continue Reading

ਖੇਤੀ ਭਵਨ ਵਿਖੇ ਕੀਤੀ ਗਈ ਰੀਵਿਊ ਮੀਟਿੰਗ

ਬਠਿੰਡਾ, 9 ਮਾਰਚ : ਮੁੱਖ ਖੇਤੀਬਾੜੀ ਅਫਸਰ ਡਾ. ਕਰਨਜੀਤ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਸਥਾਨਕ ਖੇਤੀ ਭਵਨ ਵਿਖੇ ਜ਼ਿਲ੍ਹੇ ਵਿੱਚ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦੀ ਰਿਵਿਊ ਮੀਟਿੰਗ ਹੋਈ। ਇਸ ਦੌਰਾਨ ਸਕੀਮਾਂ ਦੇ ਇੰਚਾਰਜਾਂ ਨੇ ਟੀਚਿਆਂ ਮੁਤਾਬਕ ਕੀਤੇ ਜਾ ਰਹੇ ਕੰਮਾਂ ਦੀ ਪ੍ਰਗਤੀ ਬਾਰੇ  ਦੱਸਿਆ ਕੇ ਜ਼ਿਲ੍ਹੇ ਵਿੱਚ ਕੁਆਲਟੀ ਕੰਟਰੋਲ ਅਧੀਨ ਹੁਣ ਤੱਕ ਸੀਡ ਐਕਟ ਦੇ 450 ਸੈਂਪਲਾਂ ਵਿੱਚੋਂ 363 ਸੈਂਪਲ, ਕੈਮੀਕਲ ਖਾਦਾਂ ਦੇ 264 ਸੈਂਪਲਾਂ ਵਿੱਚੋਂ 221 ਸੈਂਪਲ ਅਤੇ ਕੀੜੇਮਾਰ ਦਵਾਈਆਂ […]

Continue Reading

ਬਠਿੰਡਾ ਵਿਖੇ ਫਲਾਵਰ ਸ਼ੋਅ 10 ਮਾਰਚ ਨੂੰ

ਬਠਿੰਡਾ, 9 ਮਾਰਚ : ਸਥਾਨਕ ਰੋਜ਼ ਗਾਰਡਨ ਵਿਖੇ 10 ਮਾਰਚ ਨੂੰ ਫੁੱਲਾਂ ਦਾ ਮੇਲਾ ਕਰਵਾਇਆ ਜਾ ਰਿਹਾ ਹੈ। ਸਵੇਰੇ 9 ਵਜੇ ਤੋਂ ਲੈ ਕੇ ਸ਼ਾਮ 6 ਵਜੇ ਤੱਕ ਚੱਲ ਵਾਲੇ ਇਸ ਮੇਲੇ ਦੌਰਾਨ ਮੁੱਖ ਆਕਰਸ਼ਣ 50 ਤੋਂ ਵੱਧ ਤਰ੍ਹਾਂ ਦੇ ਫੁੱਲਾਂ ਦੀਆਂ ਵੱਖ-ਵੱਖ ਕਿਸਮਾਂ ਹੋਣਗੀਆਂ। ਇਸ ਮੇਲੇ (ਫਲੋਵਰ ਸ਼ੋਅ) ਦੇ ਨਾਲ-ਨਾਲ ਵਧੀਆ ਮੈਨੇਜਮੈਂਟ, ਕਲਚਰਲ ਐਕਟੀਵਿਟੀ, ਹਰਬਲ ਮੈਡੀਸਿਨਲ ਆਰਨਮੇਂਟਲ ਅਤੇ ਫੁੱਲਾਂ ਵਾਲੇ ਪੌਦਿਆਂ ਦੀ ਖ਼ਰੀਦੋ ਫਰੋਖਤ, ਪੰਜਾਬੀ ਅਤੇ ਰਾਜਸਥਾਨੀ ਖਾਣੇ ਦੀਆਂ ਸਟਾਲਾਂ, ਬੱਚਿਆਂ ਲਈ ਅਲੱਗ ਤੋਂ ਪੇਂਟਿੰਗ ਮੁਕਾਬਲੇ, ਫਨ ਐਕਟੀਵਿਟੀ, ਟੈਟੂ ਮੇਕਿੰਗ,  ਜਾਦੂ ਦਾ ਸ਼ੋਅ, ਫੁੱਲਾਂ ਦੇ ਗਹਿਣੇ, ਫੈਂਸੀ ਡਰੈੱਸ ਮੁਕਾਬਲੇ, ਰੰਗੋਲੀ, ਪੇਂਟਿੰਗ ਆਦਿ ਵੀ ਇਸ ਮੇਲੇ ਦਾ ਸ਼ਿੰਗਾਰ ਬਣਨਗੇ। ਫਲਾਵਰ ਸ਼ੋਅ ਦੌਰਾਨ ਵਾਹਨਾਂ ਦੀ ਪਾਰਕਿੰਗ ਲਈ ਰੋਜ਼ ਗਾਰਡਨ, ਬਲੂ ਫੋਕਸ ਵਾਲੀ ਜਗ੍ਹਾ ਅਤੇ ਗਰੀਨ ਐਵੇਨਿਊ ਵਾਲੀ ਪਾਰਕਿੰਗ ਦੀ ਵਿਵਸਥਾ ਕੀਤੀ […]

Continue Reading

ਅੰਤਰਰਾਸ਼ਟਰੀ ਨਾਰੀ ਦਿਵਸ ਨੂੰ ਸਮਰਪਿਤ ਸਮਾਗਮ ਆਯੋਜਤ

ਬਠਿੰਡਾ, 9 ਮਾਰਚ : ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਡਾ. ਅਰਵਿੰਦ ਦੀ ਯੋਗ ਅਗਵਾਈ ਅਤੇ ਕੈਂਪਸ ਡਾਇਰੈਕਟਰ ਡਾ. ਕਮਲਜੀਤ ਸਿੰਘ ਦੀ ਰਹਿਨੁਮਾਈ ਹੇਠ ਪੰਜਾਬੀ ਯੂਨੀਵਰਸਿਟੀ ਰਿਜ਼ਨਲ ਸੈਂਟਰ ਦੇ ਸਥਾਨਕ ਸੈਂਟਰ ਵਿਖੇ ਪੋਸਟ ਗ੍ਰੈਜੂਏਟ ਸਟੱਡੀਜ਼ ਵਿਭਾਗ ਵਲੋਂ ਅੰਤਰਰਾਸ਼ਟਰੀ ਨਾਰੀ ਦਿਵਸ ਨੂੰ ਸਮਰਪਿਤ ਇਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਮਿਸ ਹਰਜੋਬਨ ਗਿੱਲ (ਪੀ.ਸੀ.ਐਸ ਜੁਡੀਸੀਅਲ) ਨੇ […]

Continue Reading

ਪੰਜਾਬ ਦੀ ਕਿਸਾਨੀ ਤੇ ਜਵਾਨੀ ਨੂੰ ਸੰਭਾਲ ਕੇ ਰੱਖਣ ਲਈ ਸੂਬਾ ਸਰਕਾਰ ਵਚਨਵੱਧ ਤੇ ਯਤਨਸ਼ੀਲ : ਗੁਰਮੀਤ ਸਿੰਘ ਖੁੱਡੀਆਂ

ਕਾਂਗੜ (ਬਠਿੰਡਾ), 8 ਮਾਰਚ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਪੰਜਾਬ ਨੂੰ ਮੁੜ ਤੋਂ “ਰੰਗਲਾ ਪੰਜਾਬ” ਬਣਾਉਣ ਲਈ ਵਿਸ਼ੇਸ਼ ਪਹਿਲਕਦਮੀਆਂ ਅਤੇ ਨਵੀਆਂ ਯੋਜਨਾਵਾਂ ਉਲੀਕੀਆਂ ਜਾ ਰਹੀਆਂ ਹਨ। ਇਸ ਤਹਿਤ ਪੰਜਾਬ ਦੀ ਕਿਸਾਨੀ ਤੇ ਜਵਾਨੀ ਨੂੰ ਸੰਭਾਲ ਕੇ ਰੱਖਣ ਲਈ ਸੂਬਾ ਸਰਕਾਰ ਪੂਰੀ ਤਰ੍ਹਾਂ ਵਚਨਵੱਧ ਤੇ ਯਤਨਸ਼ੀਲ ਹੈ। […]

Continue Reading

ਵਿਕਾਸ ਪੱਖੋਂ ਬਠਿੰਡਾ ਨੂੰ  ਨੰਬਰ ਇੱਕ ਤੇ ਲਿਆਂਦਾ ਜਾਵੇਗਾ: ਜਗਰੂਪ ਗਿੱਲ

ਬਠਿੰਡਾ, 8 ਮਾਰਚ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਬਠਿੰਡਾ ਨੂੰ ਸਿਹਤ ਅਤੇ ਸਿੱਖਿਆ ਦੇ ਖੇਤਰ ਤੋਂ ਇਲਾਵਾ ਵਿਕਾਸ ਕਾਰਜਾਂ ਵਿੱਚ ਲਿਆਂਦੀ ਜਾ ਹਨ੍ਹੇਰੀ ਵਿੱਚ ਬਠਿੰਡਾ ਨੂੰ ਨੰਬਰ ਇੱਕ ਤੇ ਲਿਆਂਦਾ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ ਸਥਾਨਕ ਮੁਲਤਾਨੀਆਂ ਰੋਡ ਤੇ ਬਣ ਰਹੇ ਨਵੇਂ ਓਵਰ […]

Continue Reading

ਬਿਊਰੋ ਵੱਲੋਂ ਸਰਕਾਰੀ ਰਾਜਿੰਦਰਾ ਕਾਲਜ ਦੇ ਸਹਿਯੋਗ ਨਾਲ ਪਲੇਸਮੈਂਟ ਕੈਂਪ ਆਯੋਜਿਤ

ਬਠਿੰਡਾ, 7 ਮਾਰਚ : ਸੂਬਾ ਸਰਕਾਰ ਵੱਲੋਂ ਨੌਜਵਾਨਾਂ ਦੇ ਉਜਵੱਲ ਭਵਿੱਖ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਲੜੀ ਤਹਿਤ ਸਥਾਨਕ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਸਰਕਾਰੀ ਰਾਜਿੰਦਰਾ ਕਾਲਜ ਦੇ ਸਹਿਯੋਗ ਨਾਲ ਪਲੇਸਮੈਂਟ ਦਾ ਆਯੋਜਨ ਕੀਤਾ ਗਿਆ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਡੀ.ਬੀ.ਈ.ਈ. ਸ. ਜਸਪ੍ਰੀਤ ਸਿੰਘ ਨੇ ਸਾਂਝੀ ਕੀਤੀ।           ਇਸ ਦੌਰਾਨ ਡਿਪਟੀ ਡਾਇਰੈਕਟਰ ਸ਼੍ਰੀਮਤੀ ਪਰਮਿੰਦਰ ਕੌਰ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਐਸ.ਬੀ.ਆਈ. ਲਾਈਫ ਇੰਸੋਰੈਂਸ, ਪੁਖਰਾਜ ਹੈਲਥ ਕੇਅਰ, ਆਈ.ਸੀ.ਆਈ.ਸੀ.ਆਈ. ਬੈਂਕ, ਇੰਡੀਆਂ ਜੋਬ ਕਾਰਟ, ਏ.ਵੀ.ਸੀ. […]

Continue Reading

ਆਈ.ਐਚ.ਐਮ ਵੱਲੋਂ ਕਰਵਾਇਆ ਜਾ ਰਿਹਾ ਉੱਦਮੀ ਪ੍ਰੋਗਰਾਮ

ਬਠਿੰਡਾ, 7 ਮਾਰਚ : ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦੇ ਉਜਵਲ ਭਵਿੱਖ ਲਈ ਹਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਆਈ.ਐਚ.ਐਮ ਵੱਲੋਂ ਬੇਰੁਜ਼ਗਾਰਾਂ ਲਈ ਉੱਦਮੀ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਇਸ ਪ੍ਰੋਗਰਾਮ ਵਿੱਚ ਆਰਮੀ ਕੈਂਟ ਬਠਿੰਡਾ ਦੇ ਆਰਮੀ ਨੌਜਵਾਨਾਂ ਦੇ ਪਰਿਵਾਰ ਦੇ ਮੈਂਬਰਾਂ ਨੂੰ ਕੁੱਕ, ਤੰਦੂਰ ਅਤੇ ਵੱਖ-ਵੱਖ ਪਕਵਾਨਾਂ ਦੀ ਜਾਣਕਾਰੀ ਦੇਣ ਦੇ ਨਾਲ-ਨਾਲ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦਿਆਂ […]

Continue Reading

ਖੇਤੀਬਾੜੀ ਵਿਭਾਗ ਵੱਲੋਂ ਸੰਗਤ ਬਲਾਕ ਵਿਖੇ ਫ਼ਸਲਾਂ ਦੇ ਨੁਕਸਾਨ ਦਾ ਲਿਆ ਗਿਆ ਜਾਇਜਾ

ਬਠਿੰਡਾ, 7 ਮਾਰਚ : ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾ ਤਹਿਤ ਮੁੱਖ ਖੇਤੀਬਾੜੀ ਅਫਸਰ ਡਾ. ਕਰਨਜੀਤ ਸਿੰਘ ਗਿੱਲ ਅਤੇ ਖੇਤੀਬਾੜੀ ਅਫਸਰ ਬਠਿੰਡਾ ਡਾ. ਬਲਜਿੰਦਰ ਸਿੰਘ ਵੱਲੋਂ ਬਲਾਕ ਸੰਗਤ ਵਿਖੇ ਹੋਈ ਭਾਰੀ ਬਾਰਿਸ਼/ਗੜੇਮਾਰੀ ਕਾਰਨ ਹੋਏ ਫਸਲਾਂ ਦੇ ਨੁਕਸਾਨ ਦਾ ਜਾਇਜਾ ਲੈਣ ਲਈ ਖੇਤਾਂ ਦਾ ਦੌਰਾ ਕੀਤਾ ਗਿਆ । ਦੌਰੇ ਦੌਰਾਨ ਦੇ ਖੇਤੀਬਾੜੀ ਵਿਕਾਸ ਅਫਸਰ, ਡਾ. ਵਕੀਲ ਸਿੰਘ ਵੱਲੋਂ ਦੱਸਿਆ ਗਿਆ ਕਿ ਬਲਾਕ ਸੰਗਤ ਦੇ ਪਿੰਡ ਨੰਦਗੜ੍ਹ, ਚੱਕ ਅਤਰ […]

Continue Reading